< ਨਿਆਂਈਆਂ 1 >
1 ੧ ਯਹੋਸ਼ੁਆ ਦੇ ਮਰਨ ਤੋਂ ਬਾਅਦ, ਇਸਰਾਏਲੀਆਂ ਨੇ ਯਹੋਵਾਹ ਤੋਂ ਪੁੱਛਿਆ, “ਭਲਾ, ਕਨਾਨੀਆਂ ਨਾਲ ਯੁੱਧ ਕਰਨ ਲਈ ਸਾਡੇ ਵੱਲੋਂ ਪਹਿਲਾਂ ਕੌਣ ਜਾਵੇਗਾ?”
After the death of Joshua, the Israelites inquired of the LORD, “Who will be the first to go up and fight for us against the Canaanites?”
2 ੨ ਯਹੋਵਾਹ ਨੇ ਉੱਤਰ ਦਿੱਤਾ, “ਯਹੂਦਾਹ ਜਾਵੇਗਾ, ਅਤੇ ਵੇਖੋ, ਮੈਂ ਇਸ ਦੇਸ਼ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਹੈ।”
“Judah shall go up,” answered the LORD. “Indeed, I have delivered the land into their hands.”
3 ੩ ਤਦ ਯਹੂਦਾਹ ਨੇ ਆਪਣੇ ਭਰਾ ਸ਼ਿਮਓਨ ਨੂੰ ਆਖਿਆ, “ਮੇਰੇ ਹਿੱਸੇ ਦੀ ਵੰਡ ਵਿੱਚ ਮੇਰੇ ਨਾਲ ਆ ਤਾਂ ਜੋ ਅਸੀਂ ਕਨਾਨੀਆਂ ਨਾਲ ਲੜਾਈ ਕਰੀਏ ਅਤੇ ਇਸੇ ਤਰ੍ਹਾਂ ਮੈਂ ਵੀ ਤੇਰੇ ਹਿੱਸੇ ਦੀ ਵੰਡ ਵਿੱਚ ਤੇਰੇ ਨਾਲ ਆਵਾਂਗਾ।” ਇਸ ਲਈ ਸ਼ਿਮਓਨ ਉਸ ਦੇ ਨਾਲ ਗਿਆ।
Then the men of Judah said to their brothers the Simeonites, “Come up with us to our allotted territory, and let us fight against the Canaanites. And we likewise will go with you to your territory.” So the Simeonites went with them.
4 ੪ ਤਦ ਯਹੂਦਾਹ ਨੇ ਹਮਲਾ ਕੀਤਾ ਅਤੇ ਯਹੋਵਾਹ ਨੇ ਕਨਾਨੀਆਂ ਅਤੇ ਫ਼ਰਿੱਜ਼ੀਆਂ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਅਤੇ ਉਨ੍ਹਾਂ ਨੇ ਬਜ਼ਕ ਵਿੱਚ ਦਸ ਹਜ਼ਾਰ ਮਨੁੱਖ ਮਾਰ ਦਿੱਤੇ।
When Judah attacked, the LORD delivered the Canaanites and Perizzites into their hands, and they struck down ten thousand men at Bezek.
5 ੫ ਉਨ੍ਹਾਂ ਨੇ ਅਦੋਨੀ ਬਜ਼ਕ ਨੂੰ ਬਜ਼ਕ ਵਿੱਚ ਲੱਭਿਆ ਅਤੇ ਉਸ ਦੇ ਨਾਲ ਲੜੇ ਅਤੇ ਕਨਾਨੀਆਂ ਅਤੇ ਫ਼ਰਿੱਜ਼ੀਆਂ ਨੂੰ ਮਾਰ ਦਿੱਤਾ।
And there they found Adoni-bezek and fought against him, striking down the Canaanites and Perizzites.
6 ੬ ਪਰ ਅਦੋਨੀ ਬਜ਼ਕ ਭੱਜ ਗਿਆ ਅਤੇ ਉਨ੍ਹਾਂ ਨੇ ਉਸ ਦਾ ਪਿੱਛਾ ਕਰ ਕੇ ਉਸ ਨੂੰ ਫੜ ਲਿਆ, ਅਤੇ ਉਸ ਦੇ ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢ ਦਿੱਤੇ।
As Adoni-bezek fled, they pursued him, seized him, and cut off his thumbs and big toes.
7 ੭ ਤਦ ਅਦੋਨੀ ਬਜ਼ਕ ਨੇ ਕਿਹਾ, “ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢੇ ਹੋਏ ਸੱਤਰ ਰਾਜੇ ਮੇਰੀ ਮੇਜ਼ ਦੇ ਹੇਠੋਂ ਟੁੱਕੜੇ ਚੁਗ-ਚੁਗ ਕੇ ਖਾਂਦੇ ਸਨ, ਇਸ ਲਈ ਜਿਸ ਤਰ੍ਹਾਂ ਮੈਂ ਕੀਤਾ ਸੀ, ਪਰਮੇਸ਼ੁਰ ਨੇ ਮੈਨੂੰ ਉਸੇ ਤਰ੍ਹਾਂ ਹੀ ਬਦਲਾ ਦਿੱਤਾ ਹੈ।” ਫੇਰ ਉਹ ਉਸ ਨੂੰ ਯਰੂਸ਼ਲਮ ਵਿੱਚ ਲੈ ਆਏ ਅਤੇ ਉਹ ਉੱਥੇ ਹੀ ਮਰ ਗਿਆ।
Then Adoni-bezek said, “Seventy kings with their thumbs and big toes cut off have gathered the scraps under my table. As I have done to them, so God has repaid me.” And they brought him to Jerusalem, where he died.
8 ੮ ਤਦ ਯਹੂਦੀਆਂ ਨੇ ਯਰੂਸ਼ਲਮ ਨਾਲ ਲੜਾਈ ਕੀਤੀ ਅਤੇ ਉਸ ਨੂੰ ਜਿੱਤ ਲਿਆ ਅਤੇ ਉਨ੍ਹਾਂ ਨੇ ਤਲਵਾਰ ਦੀ ਧਾਰ ਨਾਲ ਉਸ ਦੇ ਵਾਸੀਆਂ ਨੂੰ ਮਾਰਿਆ ਅਤੇ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ।
Then the men of Judah fought against Jerusalem and captured it. They put the city to the sword and set it on fire.
9 ੯ ਇਸ ਤੋਂ ਬਾਅਦ, ਯਹੂਦੀ ਜਾ ਕੇ ਉਹਨਾਂ ਕਨਾਨੀਆਂ ਨਾਲ ਲੜੇ, ਜੋ ਪਹਾੜੀ ਦੇਸ਼ ਵਿੱਚ ਅਤੇ ਦੱਖਣ ਦੇ ਦੇਸ਼ ਅਤੇ ਬੇਟ ਵਿੱਚ ਵੱਸਦੇ ਸਨ।
Afterward, the men of Judah marched down to fight against the Canaanites living in the hill country, in the Negev, and in the foothills.
10 ੧੦ ਅਤੇ ਯਹੂਦਾਹ ਉਹਨਾਂ ਕਨਾਨੀਆਂ ਦਾ ਜੋ ਹਬਰੋਨ ਵਿੱਚ ਰਹਿੰਦੇ ਸਨ, ਸਾਹਮਣਾ ਕਰਨ ਨੂੰ ਗਿਆ। ਹਬਰੋਨ ਦਾ ਨਾਮ ਪਹਿਲਾਂ ਕਿਰਯਥ-ਅਰਬਾ ਸੀ। ਉੱਥੇ ਉਨ੍ਹਾਂ ਨੇ ਸ਼ੇਸ਼ਈ, ਅਹੀਮਾਨ ਅਤੇ ਤਲਮਈ ਨੂੰ ਮਾਰ ਦਿੱਤਾ।
Judah also marched against the Canaanites who were living in Hebron (formerly known as Kiriath-arba), and they struck down Sheshai, Ahiman, and Talmai.
11 ੧੧ ਫਿਰ ਉਸ ਨੇ ਉੱਥੋਂ ਜਾ ਕੇ ਦਬੀਰੀਆਂ ਉੱਤੇ ਹਮਲਾ ਕੀਤਾ। ਦਬੀਰ ਦਾ ਨਾਮ ਪਹਿਲਾਂ ਕਿਰਯਥ-ਸੇਫ਼ਰ ਸੀ।
From there they marched against the inhabitants of Debir (formerly known as Kiriath-sepher).
12 ੧੨ ਤਦ ਕਾਲੇਬ ਨੇ ਕਿਹਾ, “ਜੋ ਕੋਈ ਕਿਰਯਥ-ਸੇਫ਼ਰ ਉੱਤੇ ਹਮਲਾ ਕਰਕੇ ਉਸ ਨੂੰ ਜਿੱਤ ਲਵੇ, ਉਸ ਦੇ ਨਾਲ ਮੈਂ ਆਪਣੀ ਧੀ ਅਕਸਾਹ ਦਾ ਵਿਆਹ ਕਰ ਦਿਆਂਗਾ।”
And Caleb said, “To the man who strikes down Kiriath-sepher and captures it, I will give my daughter Acsah in marriage.”
13 ੧੩ ਤਦ ਕਾਲੇਬ ਦੇ ਛੋਟੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੇ ਉਸ ਨੂੰ ਜਿੱਤ ਲਿਆ ਅਤੇ ਕਾਲੇਬ ਨੇ ਆਪਣੀ ਧੀ ਅਕਸਾਹ ਦਾ ਵਿਆਹ ਉਸ ਨਾਲ ਕਰ ਦਿੱਤਾ।
So Othniel son of Caleb’s younger brother Kenaz captured the city, and Caleb gave his daughter Acsah to him in marriage.
14 ੧੪ ਜਦ ਉਹ ਅਥਨੀਏਲ ਦੇ ਕੋਲ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਆਪਣੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਫਿਰ ਉਹ ਛੇਤੀ ਨਾਲ ਆਪਣੇ ਗਧੇ ਤੋਂ ਉਤਰੀ, ਤਦ ਕਾਲੇਬ ਨੇ ਉਸ ਨੂੰ ਪੁੱਛਿਆ, “ਤੂੰ ਕੀ ਚਾਹੁੰਦੀ ਹੈਂ?”
One day Acsah came to Othniel and urged him to ask her father for a field. When she got off her donkey, Caleb asked her, “What do you desire?”
15 ੧੫ ਉਸ ਨੇ ਕਿਹਾ, “ਮੈਨੂੰ ਅਸੀਸ ਦੇ, ਜਦ ਤੁਸੀਂ ਮੈਨੂੰ ਦੱਖਣ ਦਾ ਦੇਸ਼ ਦਾਨ ਵਿੱਚ ਦਿੱਤਾ ਹੈ, ਤਾਂ ਮੈਨੂੰ ਪਾਣੀ ਦੇ ਸੋਤੇ ਵੀ ਦਿਉ।” ਤਦ ਕਾਲੇਬ ਨੇ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਉਸ ਨੂੰ ਦੇ ਦਿੱਤੇ।
“Give me a blessing,” she answered. “Since you have given me land in the Negev, give me springs of water as well.” So Caleb gave her both the upper and lower springs.
16 ੧੬ ਮੂਸਾ ਦੇ ਸਹੁਰੇ ਕੇਨੀ ਦੀ ਸੰਤਾਨ, ਖ਼ਜੂਰਾਂ ਦੇ ਸ਼ਹਿਰ ਤੋਂ ਯਹੂਦੀਆਂ ਦੇ ਨਾਲ ਯਹੂਦਾਹ ਦੇ ਜੰਗਲ ਵਿੱਚ ਜੋ ਅਰਾਦ ਦੇ ਦੱਖਣ ਵੱਲ ਹੈ, ਉੱਪਰ ਆਈ ਅਤੇ ਇਸਰਾਏਲੀਆਂ ਦੇ ਵਿਚਕਾਰ ਵੱਸ ਗਈ।
Now the descendants of Moses’ father-in-law, the Kenite, went up with the men of Judah from the City of Palms to the Wilderness of Judah in the Negev near Arad. They went to live among the people.
17 ੧੭ ਫਿਰ ਯਹੂਦਾਹ ਆਪਣੇ ਭਰਾ ਸ਼ਿਮਓਨ ਦੇ ਨਾਲ ਗਿਆ ਅਤੇ ਉਨ੍ਹਾਂ ਨੇ ਸਫ਼ਾਥ ਵਿੱਚ ਰਹਿਣ ਵਾਲੇ ਕਨਾਨੀਆਂ ਨੂੰ ਜਾ ਕੇ ਮਾਰਿਆ, ਅਤੇ ਉਸ ਨਗਰ ਨੂੰ ਨਾਸ ਕਰ ਦਿੱਤਾ, ਇਸ ਲਈ ਉਸ ਨਗਰ ਦਾ ਨਾਮ ਹਾਰਮਾਹ ਪੈ ਗਿਆ।
Then the men of Judah went with their brothers the Simeonites, attacked the Canaanites living in Zephath, and devoted the city to destruction. So it was called Hormah.
18 ੧੮ ਅਤੇ ਯਹੂਦਾਹ ਨੇ ਅੱਜ਼ਾਹ, ਅਸ਼ਕਲੋਨ ਅਤੇ ਅਕਰੋਨ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੀ ਭੂਮੀ ਸਮੇਤ ਲੈ ਲਿਆ।
And Judah also captured Gaza, Ashkelon, and Ekron—each with its territory.
19 ੧੯ ਯਹੋਵਾਹ ਯਹੂਦਾਹ ਦੇ ਅੰਗ-ਸੰਗ ਸੀ ਅਤੇ ਉਸ ਨੇ ਪਹਾੜੀ ਲੋਕਾਂ ਨੂੰ ਕੱਢ ਦਿੱਤਾ ਪਰ ਉਹ ਘਾਟੀ ਦੇ ਵਾਸੀਆਂ ਨੂੰ ਨਾ ਕੱਢ ਸਕਿਆ, ਕਿਉਂ ਜੋ ਉਨ੍ਹਾਂ ਦੇ ਕੋਲ ਲੋਹੇ ਦੇ ਰਥ ਸਨ।
The LORD was with Judah, and they took possession of the hill country; but they could not drive out the inhabitants of the plains because they had chariots of iron.
20 ੨੦ ਤਦ ਉਨ੍ਹਾਂ ਨੇ ਮੂਸਾ ਦੇ ਬਚਨ ਅਨੁਸਾਰ ਕਾਲੇਬ ਨੂੰ ਹਬਰੋਨ ਦੇ ਦਿੱਤਾ ਅਤੇ ਉਸ ਨੇ ਅਨਾਕ ਦੇ ਤਿੰਨਾਂ ਪੁੱਤਰਾਂ ਨੂੰ ਉੱਥੋਂ ਕੱਢ ਦਿੱਤਾ।
Just as Moses had promised, Judah gave Hebron to Caleb, who drove out the descendants of the three sons of Anak.
21 ੨੧ ਬਿਨਯਾਮੀਨੀਆਂ ਨੇ ਯਰੂਸ਼ਲਮ ਵਿੱਚ ਰਹਿਣ ਵਾਲੇ ਯਬੂਸੀਆਂ ਨੂੰ ਨਾ ਕੱਢਿਆ, ਇਸ ਲਈ ਅੱਜ ਦੇ ਦਿਨ ਤੱਕ ਯਬੂਸੀ ਬਿਨਯਾਮੀਨੀਆਂ ਦੇ ਨਾਲ ਯਰੂਸ਼ਲਮ ਵਿੱਚ ਵੱਸਦੇ ਹਨ।
The Benjamites, however, failed to drive out the Jebusites living in Jerusalem. So to this day the Jebusites live there among the Benjamites.
22 ੨੨ ਫਿਰ ਯੂਸੁਫ਼ ਦੇ ਘਰਾਣੇ ਨੇ ਬੈਤਏਲ ਉੱਤੇ ਹਮਲਾ ਕੀਤਾ, ਅਤੇ ਯਹੋਵਾਹ ਉਨ੍ਹਾਂ ਦੇ ਅੰਗ-ਸੰਗ ਸੀ।
The house of Joseph also attacked Bethel, and the LORD was with them.
23 ੨੩ ਯੂਸੁਫ਼ ਦੇ ਘਰਾਣੇ ਨੇ ਬੈਤਏਲ ਦਾ ਭੇਤ ਲੈਣ ਲਈ ਲੋਕ ਭੇਜੇ। ਪਹਿਲਾਂ ਉਸ ਸ਼ਹਿਰ ਦਾ ਨਾਮ ਲੂਜ਼ ਸੀ।
They sent spies to Bethel (formerly known as Luz),
24 ੨੪ ਜਦ ਭੇਤੀਆਂ ਨੇ ਇੱਕ ਆਦਮੀ ਨੂੰ ਸ਼ਹਿਰ ਵਿੱਚੋਂ ਨਿੱਕਲਦਿਆਂ ਵੇਖਿਆ ਤਾਂ ਉਸ ਨੂੰ ਕਿਹਾ, “ਜੇਕਰ ਤੂੰ ਸ਼ਹਿਰ ਵਿੱਚ ਵੜਨ ਦਾ ਰਾਹ ਸਾਨੂੰ ਵਿਖਾਏਂ ਤਾਂ ਅਸੀਂ ਵੀ ਤੇਰੇ ਨਾਲ ਭਲਿਆਈ ਕਰਾਂਗੇ।”
and when the spies saw a man coming out of the city, they said to him, “Please show us how to get into the city, and we will treat you kindly.”
25 ੨੫ ਤਦ ਉਸ ਨੇ ਉਨ੍ਹਾਂ ਨੂੰ ਸ਼ਹਿਰ ਵਿੱਚ ਵੜਨ ਦਾ ਰਾਹ ਵਿਖਾਇਆ ਅਤੇ ਉਨ੍ਹਾਂ ਨੇ ਸਾਰੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਪਰ ਉਸ ਮਨੁੱਖ ਨੂੰ ਉਸ ਦੇ ਸਾਰੇ ਘਰਾਣੇ ਨਾਲ ਜੀਉਂਦਾ ਛੱਡ ਦਿੱਤਾ।
So the man showed them the entrance to the city, and they put the city to the sword but released that man and all his family.
26 ੨੬ ਉਸ ਮਨੁੱਖ ਨੇ ਹਿੱਤੀਆਂ ਦੇ ਦੇਸ਼ ਵਿੱਚ ਜਾ ਕੇ ਉੱਥੇ ਇੱਕ ਸ਼ਹਿਰ ਵਸਾਇਆ ਅਤੇ ਉਸ ਦਾ ਨਾਮ ਲੂਜ਼ ਰੱਖਿਆ, ਅਤੇ ਅੱਜ ਤੱਕ ਉਸ ਦਾ ਇਹੋ ਨਾਮ ਹੈ।
And the man went to the land of the Hittites, built a city, and called it Luz, which is its name to this day.
27 ੨੭ ਮਨੱਸ਼ਹ ਨੇ ਬੈਤ ਸ਼ਾਨ, ਤਆਨਾਕ, ਦੋਰ, ਯਿਬਲਾਮ ਅਤੇ ਮਗਿੱਦੋ ਨੂੰ ਉਨ੍ਹਾਂ ਦੇ ਪਿੰਡਾਂ ਦੇ ਵਾਸੀਆਂ ਨਾਲ ਨਾ ਕੱਢਿਆ, ਇਸ ਲਈ ਕਨਾਨੀ ਉਸ ਦੇਸ਼ ਵਿੱਚ ਹੀ ਵੱਸੇ ਰਹੇ।
At that time Manasseh failed to drive out the inhabitants of Beth-shean, Taanach, Dor, Ibleam, Megiddo, and their villages; for the Canaanites were determined to dwell in that land.
28 ੨੮ ਪਰ ਜਦ ਇਸਰਾਏਲੀ ਤਕੜੇ ਹੋਏ ਤਾਂ ਉਹ ਕਨਾਨੀਆਂ ਤੋਂ ਬੇਗਾਰੀ ਕਰਾਉਂਦੇ ਰਹੇ ਪਰ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾ ਕੱਢਿਆ।
When Israel became stronger, they pressed the Canaanites into forced labor, but they never drove them out completely.
29 ੨੯ ਇਫ਼ਰਾਈਮ ਨੇ ਵੀ ਗਜ਼ਰ ਵਿੱਚ ਰਹਿਣ ਵਾਲੇ ਕਨਾਨੀਆਂ ਨੂੰ ਨਾ ਕੱਢਿਆ, ਇਸ ਲਈ ਕਨਾਨੀ ਗਜ਼ਰ ਵਿੱਚ ਉਨ੍ਹਾਂ ਦੇ ਵਿਚਕਾਰ ਹੀ ਵੱਸਦੇ ਰਹੇ।
Ephraim also failed to drive out the Canaanites living in Gezer; so the Canaanites continued to dwell among them in Gezer.
30 ੩੦ ਜ਼ਬੂਲੁਨ ਨੇ ਵੀ ਕਿਤਰੋਨ ਅਤੇ ਨਹਲੋਲ ਦੇ ਵਾਸੀਆਂ ਨੂੰ ਨਾ ਕੱਢਿਆ, ਇਸ ਲਈ ਕਨਾਨੀ ਉਨ੍ਹਾਂ ਵਿੱਚ ਵੱਸਦੇ ਰਹੇ ਅਤੇ ਪਰ ਇਸਰਾਏਲੀ ਉਨ੍ਹਾਂ ਤੋਂ ਬੇਗਾਰੀ ਕਰਾਉਂਦੇ ਰਹੇ।
Zebulun failed to drive out the inhabitants of Kitron and Nahalol; so the Canaanites lived among them and served as forced laborers.
31 ੩੧ ਆਸ਼ੇਰ ਨੇ ਵੀ ਅੱਕੋ, ਸੀਦੋਨ, ਅਹਲਾਬ, ਅਕਜ਼ੀਬ, ਹਲਬਾਹ, ਅਫ਼ੀਕ ਅਤੇ ਰਹੋਬ ਦੇ ਵਾਸੀਆਂ ਨੂੰ ਨਾ ਕੱਢਿਆ
Asher failed to drive out the inhabitants of Acco, Sidon, Ahlab, Achzib, Helbah, Aphik, and Rehob.
32 ੩੨ ਸਗੋਂ ਆਸ਼ੇਰੀ ਉਸ ਦੇਸ਼ ਦੇ ਵਾਸੀ ਕਨਾਨੀਆਂ ਦੇ ਵਿਚਕਾਰ ਹੀ ਵੱਸ ਗਏ, ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਨਹੀਂ ਕੱਢਿਆ ਸੀ।
So the Asherites lived among the Canaanite inhabitants of the land, because they did not drive them out.
33 ੩੩ ਨਫ਼ਤਾਲੀ ਨੇ ਵੀ ਬੈਤ ਸ਼ਮਸ਼ ਅਤੇ ਬੈਤ ਅਨਾਥ ਦੇ ਵਾਸੀਆਂ ਨੂੰ ਨਾ ਕੱਢਿਆ, ਸਗੋਂ ਉਹ ਉਨ੍ਹਾਂ ਕਨਾਨੀਆਂ ਦੇ ਵਿੱਚ, ਜੋ ਉੱਥੇ ਰਹਿੰਦੇ ਸਨ ਜਾ ਵੱਸੇ, ਪਰ ਬੈਤ-ਸ਼ਮਸ਼ ਅਤੇ ਬੈਤ-ਅਨਾਥ ਦੇ ਵਾਸੀ ਉਨ੍ਹਾਂ ਨੂੰ ਬਗਾਰ ਦਿੰਦੇ ਰਹੇ।
Naphtali failed to drive out the inhabitants of Beth-shemesh and Beth-anath. So the Naphtalites also lived among the Canaanite inhabitants of the land, but the inhabitants of Beth-shemesh and Beth-anath served them as forced laborers.
34 ੩੪ ਅਮੋਰੀਆਂ ਨੇ ਦਾਨੀਆਂ ਨੂੰ ਪਹਾੜੀ ਦੇਸ਼ ਵਿੱਚ ਭੱਜਾ ਦਿੱਤਾ, ਅਤੇ ਉਨ੍ਹਾਂ ਨੂੰ ਘਾਟੀ ਵਿੱਚ ਨਾ ਆਉਣ ਦਿੱਤਾ।
The Amorites forced the Danites into the hill country and did not allow them to come down into the plain.
35 ੩੫ ਅਮੋਰੀ ਹਰਸ ਦੇ ਪਰਬਤ ਉੱਤੇ ਅੱਯਾਲੋਨ ਅਤੇ ਸਾਲਬੀਮ ਵਿੱਚ ਵੱਸਦੇ ਰਹੇ, ਪਰ ਯੂਸੁਫ਼ ਦੇ ਘਰਾਣੇ ਦਾ ਹੱਥ ਅਜਿਹਾ ਤਕੜਾ ਹੋਇਆ ਕਿ ਉਹ ਉਨ੍ਹਾਂ ਕੋਲੋਂ ਬਗਾਰ ਲੈਂਦੇ ਰਹੇ,
And the Amorites were determined to dwell in Mount Heres, Aijalon, and Shaalbim. But when the house of Joseph grew in strength, they pressed the Amorites into forced labor.
36 ੩੬ ਅਤੇ ਅਮੋਰੀਆਂ ਦੀ ਦੇਸ਼ ਦੀ ਹੱਦ ਅਕਰਾਬੀਮ ਪਰਬਤ ਦੀ ਚੜ੍ਹਾਈ ਤੋਂ ਲੈ ਕੇ ਸੇਲਾ ਤੋਂ ਉੱਪਰ ਵੱਲ ਸੀ।
And the border of the Amorites extended from the Ascent of Akrabbim to Sela and beyond.