< ਨਿਆਂਈਆਂ 1 >
1 ੧ ਯਹੋਸ਼ੁਆ ਦੇ ਮਰਨ ਤੋਂ ਬਾਅਦ, ਇਸਰਾਏਲੀਆਂ ਨੇ ਯਹੋਵਾਹ ਤੋਂ ਪੁੱਛਿਆ, “ਭਲਾ, ਕਨਾਨੀਆਂ ਨਾਲ ਯੁੱਧ ਕਰਨ ਲਈ ਸਾਡੇ ਵੱਲੋਂ ਪਹਿਲਾਂ ਕੌਣ ਜਾਵੇਗਾ?”
And it came to pass, after the death of Joshua, that the sons of Israel asked of Yahweh, saying, —Who shall go up for us against the Canaanites, first, to make war upon them?
2 ੨ ਯਹੋਵਾਹ ਨੇ ਉੱਤਰ ਦਿੱਤਾ, “ਯਹੂਦਾਹ ਜਾਵੇਗਾ, ਅਤੇ ਵੇਖੋ, ਮੈਂ ਇਸ ਦੇਸ਼ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਹੈ।”
And Yahweh said—Judah, shall go, —lo! I have delivered the land into his power.
3 ੩ ਤਦ ਯਹੂਦਾਹ ਨੇ ਆਪਣੇ ਭਰਾ ਸ਼ਿਮਓਨ ਨੂੰ ਆਖਿਆ, “ਮੇਰੇ ਹਿੱਸੇ ਦੀ ਵੰਡ ਵਿੱਚ ਮੇਰੇ ਨਾਲ ਆ ਤਾਂ ਜੋ ਅਸੀਂ ਕਨਾਨੀਆਂ ਨਾਲ ਲੜਾਈ ਕਰੀਏ ਅਤੇ ਇਸੇ ਤਰ੍ਹਾਂ ਮੈਂ ਵੀ ਤੇਰੇ ਹਿੱਸੇ ਦੀ ਵੰਡ ਵਿੱਚ ਤੇਰੇ ਨਾਲ ਆਵਾਂਗਾ।” ਇਸ ਲਈ ਸ਼ਿਮਓਨ ਉਸ ਦੇ ਨਾਲ ਗਿਆ।
Then said Judah, unto Simeon his brother—Come up with me into the territory allotted me, and let us make war on the Canaanites, then will, I also, go with thee, into thy territory. So Simeon went with him.
4 ੪ ਤਦ ਯਹੂਦਾਹ ਨੇ ਹਮਲਾ ਕੀਤਾ ਅਤੇ ਯਹੋਵਾਹ ਨੇ ਕਨਾਨੀਆਂ ਅਤੇ ਫ਼ਰਿੱਜ਼ੀਆਂ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਅਤੇ ਉਨ੍ਹਾਂ ਨੇ ਬਜ਼ਕ ਵਿੱਚ ਦਸ ਹਜ਼ਾਰ ਮਨੁੱਖ ਮਾਰ ਦਿੱਤੇ।
And Judah went up, and Yahweh delivered the Canaanites and the Perizzites into their hand, —and they smote them in Bezek, ten thousand men.
5 ੫ ਉਨ੍ਹਾਂ ਨੇ ਅਦੋਨੀ ਬਜ਼ਕ ਨੂੰ ਬਜ਼ਕ ਵਿੱਚ ਲੱਭਿਆ ਅਤੇ ਉਸ ਦੇ ਨਾਲ ਲੜੇ ਅਤੇ ਕਨਾਨੀਆਂ ਅਤੇ ਫ਼ਰਿੱਜ਼ੀਆਂ ਨੂੰ ਮਾਰ ਦਿੱਤਾ।
And they found Adoni-bezek in Bezek, and fought with him, —and smote the Canaanites and the Perizzites.
6 ੬ ਪਰ ਅਦੋਨੀ ਬਜ਼ਕ ਭੱਜ ਗਿਆ ਅਤੇ ਉਨ੍ਹਾਂ ਨੇ ਉਸ ਦਾ ਪਿੱਛਾ ਕਰ ਕੇ ਉਸ ਨੂੰ ਫੜ ਲਿਆ, ਅਤੇ ਉਸ ਦੇ ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢ ਦਿੱਤੇ।
But Adoni-bezek fled, and they pursued him, —and took him, and cut off his thumbs, and his great toes.
7 ੭ ਤਦ ਅਦੋਨੀ ਬਜ਼ਕ ਨੇ ਕਿਹਾ, “ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢੇ ਹੋਏ ਸੱਤਰ ਰਾਜੇ ਮੇਰੀ ਮੇਜ਼ ਦੇ ਹੇਠੋਂ ਟੁੱਕੜੇ ਚੁਗ-ਚੁਗ ਕੇ ਖਾਂਦੇ ਸਨ, ਇਸ ਲਈ ਜਿਸ ਤਰ੍ਹਾਂ ਮੈਂ ਕੀਤਾ ਸੀ, ਪਰਮੇਸ਼ੁਰ ਨੇ ਮੈਨੂੰ ਉਸੇ ਤਰ੍ਹਾਂ ਹੀ ਬਦਲਾ ਦਿੱਤਾ ਹੈ।” ਫੇਰ ਉਹ ਉਸ ਨੂੰ ਯਰੂਸ਼ਲਮ ਵਿੱਚ ਲੈ ਆਏ ਅਤੇ ਉਹ ਉੱਥੇ ਹੀ ਮਰ ਗਿਆ।
Then said Adoni-bezek—Seventy kings, with their thumbs and great toes cut off, have been picking up crumbs under my table, as I have done, so, hath God requited me. And they brought him into Jerusalem, and he died there.
8 ੮ ਤਦ ਯਹੂਦੀਆਂ ਨੇ ਯਰੂਸ਼ਲਮ ਨਾਲ ਲੜਾਈ ਕੀਤੀ ਅਤੇ ਉਸ ਨੂੰ ਜਿੱਤ ਲਿਆ ਅਤੇ ਉਨ੍ਹਾਂ ਨੇ ਤਲਵਾਰ ਦੀ ਧਾਰ ਨਾਲ ਉਸ ਦੇ ਵਾਸੀਆਂ ਨੂੰ ਮਾਰਿਆ ਅਤੇ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ।
And the sons of Judah made war upon Jerusalem, and captured it, and smote it with the edge of the sword, —and, the city, they set on fire.
9 ੯ ਇਸ ਤੋਂ ਬਾਅਦ, ਯਹੂਦੀ ਜਾ ਕੇ ਉਹਨਾਂ ਕਨਾਨੀਆਂ ਨਾਲ ਲੜੇ, ਜੋ ਪਹਾੜੀ ਦੇਸ਼ ਵਿੱਚ ਅਤੇ ਦੱਖਣ ਦੇ ਦੇਸ਼ ਅਤੇ ਬੇਟ ਵਿੱਚ ਵੱਸਦੇ ਸਨ।
And, afterwards, the sons of Judah went down to make war upon the Canaanites, —dwelling in the hill country, and in the south, and in the lowland.
10 ੧੦ ਅਤੇ ਯਹੂਦਾਹ ਉਹਨਾਂ ਕਨਾਨੀਆਂ ਦਾ ਜੋ ਹਬਰੋਨ ਵਿੱਚ ਰਹਿੰਦੇ ਸਨ, ਸਾਹਮਣਾ ਕਰਨ ਨੂੰ ਗਿਆ। ਹਬਰੋਨ ਦਾ ਨਾਮ ਪਹਿਲਾਂ ਕਿਰਯਥ-ਅਰਬਾ ਸੀ। ਉੱਥੇ ਉਨ੍ਹਾਂ ਨੇ ਸ਼ੇਸ਼ਈ, ਅਹੀਮਾਨ ਅਤੇ ਤਲਮਈ ਨੂੰ ਮਾਰ ਦਿੱਤਾ।
And Judah went against the Canaanites who were dwelling in Hebron, now, the name of Hebron, formerly, was Kiriath-arba, —and they smote Sheshai and Ahiman, and Talmai.
11 ੧੧ ਫਿਰ ਉਸ ਨੇ ਉੱਥੋਂ ਜਾ ਕੇ ਦਬੀਰੀਆਂ ਉੱਤੇ ਹਮਲਾ ਕੀਤਾ। ਦਬੀਰ ਦਾ ਨਾਮ ਪਹਿਲਾਂ ਕਿਰਯਥ-ਸੇਫ਼ਰ ਸੀ।
And he went from thence, against the inhabitants of Debir, —now, the name of Debir, formerly, was Kiriath-sepher.
12 ੧੨ ਤਦ ਕਾਲੇਬ ਨੇ ਕਿਹਾ, “ਜੋ ਕੋਈ ਕਿਰਯਥ-ਸੇਫ਼ਰ ਉੱਤੇ ਹਮਲਾ ਕਰਕੇ ਉਸ ਨੂੰ ਜਿੱਤ ਲਵੇ, ਉਸ ਦੇ ਨਾਲ ਮੈਂ ਆਪਣੀ ਧੀ ਅਕਸਾਹ ਦਾ ਵਿਆਹ ਕਰ ਦਿਆਂਗਾ।”
And Caleb said, He that smiteth Kiriath-sepher, and captureth it, I will give unto him Achsah my daughter, to wife.
13 ੧੩ ਤਦ ਕਾਲੇਬ ਦੇ ਛੋਟੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੇ ਉਸ ਨੂੰ ਜਿੱਤ ਲਿਆ ਅਤੇ ਕਾਲੇਬ ਨੇ ਆਪਣੀ ਧੀ ਅਕਸਾਹ ਦਾ ਵਿਆਹ ਉਸ ਨਾਲ ਕਰ ਦਿੱਤਾ।
Then Othniel, son of Kenaz, Caleb’s younger brother, captured it, —and he gave him Achsah his daughter, to wife.
14 ੧੪ ਜਦ ਉਹ ਅਥਨੀਏਲ ਦੇ ਕੋਲ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਆਪਣੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਫਿਰ ਉਹ ਛੇਤੀ ਨਾਲ ਆਪਣੇ ਗਧੇ ਤੋਂ ਉਤਰੀ, ਤਦ ਕਾਲੇਬ ਨੇ ਉਸ ਨੂੰ ਪੁੱਛਿਆ, “ਤੂੰ ਕੀ ਚਾਹੁੰਦੀ ਹੈਂ?”
And it came pass, when she came, that she moved him to ask of her father a field, and, when she alighted from off the ass, Caleb said unto her—What aileth thee?
15 ੧੫ ਉਸ ਨੇ ਕਿਹਾ, “ਮੈਨੂੰ ਅਸੀਸ ਦੇ, ਜਦ ਤੁਸੀਂ ਮੈਨੂੰ ਦੱਖਣ ਦਾ ਦੇਸ਼ ਦਾਨ ਵਿੱਚ ਦਿੱਤਾ ਹੈ, ਤਾਂ ਮੈਨੂੰ ਪਾਣੀ ਦੇ ਸੋਤੇ ਵੀ ਦਿਉ।” ਤਦ ਕਾਲੇਬ ਨੇ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਉਸ ਨੂੰ ਦੇ ਦਿੱਤੇ।
And she said unto him—Give me a present; for, south land, hast thou given me, give me therefore pools of water. So Caleb gave her Upper-pools, and Lower-pools.
16 ੧੬ ਮੂਸਾ ਦੇ ਸਹੁਰੇ ਕੇਨੀ ਦੀ ਸੰਤਾਨ, ਖ਼ਜੂਰਾਂ ਦੇ ਸ਼ਹਿਰ ਤੋਂ ਯਹੂਦੀਆਂ ਦੇ ਨਾਲ ਯਹੂਦਾਹ ਦੇ ਜੰਗਲ ਵਿੱਚ ਜੋ ਅਰਾਦ ਦੇ ਦੱਖਣ ਵੱਲ ਹੈ, ਉੱਪਰ ਆਈ ਅਤੇ ਇਸਰਾਏਲੀਆਂ ਦੇ ਵਿਚਕਾਰ ਵੱਸ ਗਈ।
Now, the sons of the Kenite, father-in-law of Moses, had come up from the city of palm-trees, with the sons of Judah, into the wilderness of Judah, which is in the south of Arad, —so they went and dwelt with the people.
17 ੧੭ ਫਿਰ ਯਹੂਦਾਹ ਆਪਣੇ ਭਰਾ ਸ਼ਿਮਓਨ ਦੇ ਨਾਲ ਗਿਆ ਅਤੇ ਉਨ੍ਹਾਂ ਨੇ ਸਫ਼ਾਥ ਵਿੱਚ ਰਹਿਣ ਵਾਲੇ ਕਨਾਨੀਆਂ ਨੂੰ ਜਾ ਕੇ ਮਾਰਿਆ, ਅਤੇ ਉਸ ਨਗਰ ਨੂੰ ਨਾਸ ਕਰ ਦਿੱਤਾ, ਇਸ ਲਈ ਉਸ ਨਗਰ ਦਾ ਨਾਮ ਹਾਰਮਾਹ ਪੈ ਗਿਆ।
Then went Judah, with Simeon his brother, and they smote the Canaanites dwelling in Zephath, —and devoted it to destruction, and the name of the city was called Hormah.
18 ੧੮ ਅਤੇ ਯਹੂਦਾਹ ਨੇ ਅੱਜ਼ਾਹ, ਅਸ਼ਕਲੋਨ ਅਤੇ ਅਕਰੋਨ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੀ ਭੂਮੀ ਸਮੇਤ ਲੈ ਲਿਆ।
And Judah captured Gaza with the boundaries thereof, and Ashkelon, with the boundaries thereof, —and Ekron, with the boundaries thereof.
19 ੧੯ ਯਹੋਵਾਹ ਯਹੂਦਾਹ ਦੇ ਅੰਗ-ਸੰਗ ਸੀ ਅਤੇ ਉਸ ਨੇ ਪਹਾੜੀ ਲੋਕਾਂ ਨੂੰ ਕੱਢ ਦਿੱਤਾ ਪਰ ਉਹ ਘਾਟੀ ਦੇ ਵਾਸੀਆਂ ਨੂੰ ਨਾ ਕੱਢ ਸਕਿਆ, ਕਿਉਂ ਜੋ ਉਨ੍ਹਾਂ ਦੇ ਕੋਲ ਲੋਹੇ ਦੇ ਰਥ ਸਨ।
And it same to pass that Yahweh was with Judah, and he took possession of the hill country, —but did not dispossess the inhabitants of the vale, because they had, chariots of iron.
20 ੨੦ ਤਦ ਉਨ੍ਹਾਂ ਨੇ ਮੂਸਾ ਦੇ ਬਚਨ ਅਨੁਸਾਰ ਕਾਲੇਬ ਨੂੰ ਹਬਰੋਨ ਦੇ ਦਿੱਤਾ ਅਤੇ ਉਸ ਨੇ ਅਨਾਕ ਦੇ ਤਿੰਨਾਂ ਪੁੱਤਰਾਂ ਨੂੰ ਉੱਥੋਂ ਕੱਢ ਦਿੱਤਾ।
So they gave unto Caleb Hebron, as spake Moses, —and he drave out from thence the three sons of Anak.
21 ੨੧ ਬਿਨਯਾਮੀਨੀਆਂ ਨੇ ਯਰੂਸ਼ਲਮ ਵਿੱਚ ਰਹਿਣ ਵਾਲੇ ਯਬੂਸੀਆਂ ਨੂੰ ਨਾ ਕੱਢਿਆ, ਇਸ ਲਈ ਅੱਜ ਦੇ ਦਿਨ ਤੱਕ ਯਬੂਸੀ ਬਿਨਯਾਮੀਨੀਆਂ ਦੇ ਨਾਲ ਯਰੂਸ਼ਲਮ ਵਿੱਚ ਵੱਸਦੇ ਹਨ।
But, the Jebusites dwelling in Jerusalem, the sons of Benjamin did not drive out, —but the Jebusites have dwelt with the sons of Benjamin, in Jerusalem, unto this day.
22 ੨੨ ਫਿਰ ਯੂਸੁਫ਼ ਦੇ ਘਰਾਣੇ ਨੇ ਬੈਤਏਲ ਉੱਤੇ ਹਮਲਾ ਕੀਤਾ, ਅਤੇ ਯਹੋਵਾਹ ਉਨ੍ਹਾਂ ਦੇ ਅੰਗ-ਸੰਗ ਸੀ।
Then went up the house of Joseph—they also, —unto Bethel, —and, Yahweh, was with them.
23 ੨੩ ਯੂਸੁਫ਼ ਦੇ ਘਰਾਣੇ ਨੇ ਬੈਤਏਲ ਦਾ ਭੇਤ ਲੈਣ ਲਈ ਲੋਕ ਭੇਜੇ। ਪਹਿਲਾਂ ਉਸ ਸ਼ਹਿਰ ਦਾ ਨਾਮ ਲੂਜ਼ ਸੀ।
And the house of Joseph sent to spy out Bethel, —now, the name of the city, formerly, was, Luz.
24 ੨੪ ਜਦ ਭੇਤੀਆਂ ਨੇ ਇੱਕ ਆਦਮੀ ਨੂੰ ਸ਼ਹਿਰ ਵਿੱਚੋਂ ਨਿੱਕਲਦਿਆਂ ਵੇਖਿਆ ਤਾਂ ਉਸ ਨੂੰ ਕਿਹਾ, “ਜੇਕਰ ਤੂੰ ਸ਼ਹਿਰ ਵਿੱਚ ਵੜਨ ਦਾ ਰਾਹ ਸਾਨੂੰ ਵਿਖਾਏਂ ਤਾਂ ਅਸੀਂ ਵੀ ਤੇਰੇ ਨਾਲ ਭਲਿਆਈ ਕਰਾਂਗੇ।”
So the watchers saw a man, coming forth from the city, —and they said unto him—Shew us, we pray thee, the way to get into the city, and we will deal with thee, in lovingkindness.
25 ੨੫ ਤਦ ਉਸ ਨੇ ਉਨ੍ਹਾਂ ਨੂੰ ਸ਼ਹਿਰ ਵਿੱਚ ਵੜਨ ਦਾ ਰਾਹ ਵਿਖਾਇਆ ਅਤੇ ਉਨ੍ਹਾਂ ਨੇ ਸਾਰੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਪਰ ਉਸ ਮਨੁੱਖ ਨੂੰ ਉਸ ਦੇ ਸਾਰੇ ਘਰਾਣੇ ਨਾਲ ਜੀਉਂਦਾ ਛੱਡ ਦਿੱਤਾ।
And he shewed them the way to get into the city, and they smote the city, with the edge of the sword, —but, the man and all his family, they let go.
26 ੨੬ ਉਸ ਮਨੁੱਖ ਨੇ ਹਿੱਤੀਆਂ ਦੇ ਦੇਸ਼ ਵਿੱਚ ਜਾ ਕੇ ਉੱਥੇ ਇੱਕ ਸ਼ਹਿਰ ਵਸਾਇਆ ਅਤੇ ਉਸ ਦਾ ਨਾਮ ਲੂਜ਼ ਰੱਖਿਆ, ਅਤੇ ਅੱਜ ਤੱਕ ਉਸ ਦਾ ਇਹੋ ਨਾਮ ਹੈ।
And the man went into the land of the Hittites, —and built a city, and called the name thereof, Luz, that, is the name thereof, unto this day.
27 ੨੭ ਮਨੱਸ਼ਹ ਨੇ ਬੈਤ ਸ਼ਾਨ, ਤਆਨਾਕ, ਦੋਰ, ਯਿਬਲਾਮ ਅਤੇ ਮਗਿੱਦੋ ਨੂੰ ਉਨ੍ਹਾਂ ਦੇ ਪਿੰਡਾਂ ਦੇ ਵਾਸੀਆਂ ਨਾਲ ਨਾ ਕੱਢਿਆ, ਇਸ ਲਈ ਕਨਾਨੀ ਉਸ ਦੇਸ਼ ਵਿੱਚ ਹੀ ਵੱਸੇ ਰਹੇ।
But Manasseh took not possession of Beth-shean and her towns, nor of Taanach and her towns, nor dispossessed the inhabitants of Dor and her towns, nor the inhabitants of Ibleam, and her towns, nor the inhabitants of Megiddo, and her towns, —but the Canaanites were determined to remain in this land;
28 ੨੮ ਪਰ ਜਦ ਇਸਰਾਏਲੀ ਤਕੜੇ ਹੋਏ ਤਾਂ ਉਹ ਕਨਾਨੀਆਂ ਤੋਂ ਬੇਗਾਰੀ ਕਰਾਉਂਦੇ ਰਹੇ ਪਰ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾ ਕੱਢਿਆ।
when Israel, however, had waxed strong, they put the Canaanites under tribute, —though they, dispossessed, them not.
29 ੨੯ ਇਫ਼ਰਾਈਮ ਨੇ ਵੀ ਗਜ਼ਰ ਵਿੱਚ ਰਹਿਣ ਵਾਲੇ ਕਨਾਨੀਆਂ ਨੂੰ ਨਾ ਕੱਢਿਆ, ਇਸ ਲਈ ਕਨਾਨੀ ਗਜ਼ਰ ਵਿੱਚ ਉਨ੍ਹਾਂ ਦੇ ਵਿਚਕਾਰ ਹੀ ਵੱਸਦੇ ਰਹੇ।
And, Ephraim, dispossessed not the Canaanites who were dwelling in Gezer, —so the Canaanites remained in their midst, in Gezer.
30 ੩੦ ਜ਼ਬੂਲੁਨ ਨੇ ਵੀ ਕਿਤਰੋਨ ਅਤੇ ਨਹਲੋਲ ਦੇ ਵਾਸੀਆਂ ਨੂੰ ਨਾ ਕੱਢਿਆ, ਇਸ ਲਈ ਕਨਾਨੀ ਉਨ੍ਹਾਂ ਵਿੱਚ ਵੱਸਦੇ ਰਹੇ ਅਤੇ ਪਰ ਇਸਰਾਏਲੀ ਉਨ੍ਹਾਂ ਤੋਂ ਬੇਗਾਰੀ ਕਰਾਉਂਦੇ ਰਹੇ।
Zebulun, dispossessed not the inhabitants of Kitron, nor the inhabitants of Nahalol, —but the Canaanites remained in their midst, and came under tribute.
31 ੩੧ ਆਸ਼ੇਰ ਨੇ ਵੀ ਅੱਕੋ, ਸੀਦੋਨ, ਅਹਲਾਬ, ਅਕਜ਼ੀਬ, ਹਲਬਾਹ, ਅਫ਼ੀਕ ਅਤੇ ਰਹੋਬ ਦੇ ਵਾਸੀਆਂ ਨੂੰ ਨਾ ਕੱਢਿਆ
Asher, dispossessed not the inhabitants of Acco, nor the inhabitants of Zidon, —nor of Ahlab, nor of Achzib, nor of Helbah, nor of Aphik, nor of Rehob;
32 ੩੨ ਸਗੋਂ ਆਸ਼ੇਰੀ ਉਸ ਦੇਸ਼ ਦੇ ਵਾਸੀ ਕਨਾਨੀਆਂ ਦੇ ਵਿਚਕਾਰ ਹੀ ਵੱਸ ਗਏ, ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਨਹੀਂ ਕੱਢਿਆ ਸੀ।
but the Asherites dwelt in the midst of the Canaanites, the inhabitants of the land, —for they dispossessed them not.
33 ੩੩ ਨਫ਼ਤਾਲੀ ਨੇ ਵੀ ਬੈਤ ਸ਼ਮਸ਼ ਅਤੇ ਬੈਤ ਅਨਾਥ ਦੇ ਵਾਸੀਆਂ ਨੂੰ ਨਾ ਕੱਢਿਆ, ਸਗੋਂ ਉਹ ਉਨ੍ਹਾਂ ਕਨਾਨੀਆਂ ਦੇ ਵਿੱਚ, ਜੋ ਉੱਥੇ ਰਹਿੰਦੇ ਸਨ ਜਾ ਵੱਸੇ, ਪਰ ਬੈਤ-ਸ਼ਮਸ਼ ਅਤੇ ਬੈਤ-ਅਨਾਥ ਦੇ ਵਾਸੀ ਉਨ੍ਹਾਂ ਨੂੰ ਬਗਾਰ ਦਿੰਦੇ ਰਹੇ।
Naphtali, dispossessed not the inhabitants of Beth-shemesh nor the inhabitants of Beth-anath, but they dwelt in the midst of the Canaanites, the inhabitants of the land, —and, the inhabitants of Beth-shemesh, and of Beth-anath, became theirs, under tribute.
34 ੩੪ ਅਮੋਰੀਆਂ ਨੇ ਦਾਨੀਆਂ ਨੂੰ ਪਹਾੜੀ ਦੇਸ਼ ਵਿੱਚ ਭੱਜਾ ਦਿੱਤਾ, ਅਤੇ ਉਨ੍ਹਾਂ ਨੂੰ ਘਾਟੀ ਵਿੱਚ ਨਾ ਆਉਣ ਦਿੱਤਾ।
And the Amorites forced the sons of Dan into the hill country, —for they suffered them not to come down into the vale;
35 ੩੫ ਅਮੋਰੀ ਹਰਸ ਦੇ ਪਰਬਤ ਉੱਤੇ ਅੱਯਾਲੋਨ ਅਤੇ ਸਾਲਬੀਮ ਵਿੱਚ ਵੱਸਦੇ ਰਹੇ, ਪਰ ਯੂਸੁਫ਼ ਦੇ ਘਰਾਣੇ ਦਾ ਹੱਥ ਅਜਿਹਾ ਤਕੜਾ ਹੋਇਆ ਕਿ ਉਹ ਉਨ੍ਹਾਂ ਕੋਲੋਂ ਬਗਾਰ ਲੈਂਦੇ ਰਹੇ,
and, though the Amorites were determined to remain in the hill country of Heres, in Aijalon, and in Shaalbim, yet was the hand of the house of Joseph heavy, so that they came under tribute.
36 ੩੬ ਅਤੇ ਅਮੋਰੀਆਂ ਦੀ ਦੇਸ਼ ਦੀ ਹੱਦ ਅਕਰਾਬੀਮ ਪਰਬਤ ਦੀ ਚੜ੍ਹਾਈ ਤੋਂ ਲੈ ਕੇ ਸੇਲਾ ਤੋਂ ਉੱਪਰ ਵੱਲ ਸੀ।
And, the boundary of the Amorites, was from the ascent of Akrabbim, from Sela and upwards.