< ਨਿਆਂਈਆਂ 10 >

1 ਅਬੀਮਲਕ ਦੇ ਬਾਅਦ ਯਿੱਸਾਕਾਰ ਦੇ ਗੋਤ ਵਿੱਚੋਂ ਤੋਲਾ ਨਾਮਕ ਇੱਕ ਪੁਰਖ, ਜੋ ਦੋਦੋ ਦਾ ਪੋਤਰਾ ਅਤੇ ਪੁਆਹ ਦਾ ਪੁੱਤਰ ਸੀ ਇਸਰਾਏਲ ਦੇ ਬਚਾਉ ਲਈ ਉੱਠਿਆ, ਅਤੇ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਸ਼ਾਮੀਰ ਨਗਰ ਵਿੱਚ ਰਹਿੰਦਾ ਸੀ।
И воста по Авимелесе спасти Израиля Фола сын Фуи, сын брата отца его, муж от Иссахара: и сей живяше в Самире в горе Ефремове,
2 ਉਹ ਤੇਈ ਸਾਲ ਤੱਕ ਇਸਰਾਏਲ ਦਾ ਨਿਆਂ ਕਰਦਾ ਰਿਹਾ। ਫਿਰ ਉਹ ਮਰ ਗਿਆ ਅਤੇ ਸ਼ਾਮੀਰ ਵਿੱਚ ਦੱਬਿਆ ਗਿਆ।
и суди Израиля лет двадесять три, и умре, и погребен быти в Самире.
3 ਉਸ ਦੇ ਬਾਅਦ ਗਿਲਆਦੀ ਯਾਈਰ ਉੱਠਿਆ ਅਤੇ ਉਸ ਨੇ ਬਾਈ ਸਾਲ ਤੱਕ ਇਸਰਾਏਲ ਦਾ ਨਿਆਂ ਕੀਤਾ।
И воста по нем Иаир Галаадитин, и суди Израиля лет двадесять два:
4 ਉਸ ਦੇ ਤੀਹ ਪੁੱਤਰ ਸਨ, ਜੋ ਗਧੀਆਂ ਦੇ ਤੀਹ ਬੱਚਿਆਂ ਉੱਤੇ ਸਵਾਰ ਹੁੰਦੇ ਸਨ, ਅਤੇ ਉਨ੍ਹਾਂ ਦੇ ਤੀਹ ਨਗਰ ਵੀ ਸਨ, ਜੋ ਗਿਲਆਦ ਦੇਸ਼ ਵਿੱਚ ਹਨ ਅਤੇ ਜਿਨ੍ਹਾਂ ਦੇ ਨਾਮ ਤੇ ਅੱਜ ਦੇ ਦਿਨ ਤੱਕ ਯਾਈਰ ਦੀਆਂ ਬਸਤੀਆਂ ਹਨ।
и быша ему сынове тридесять два ездящии на тридесяти двух ослех: и грады им тридесять два: и прозываху их грады Иаировы, даже до днесь, иже суть в земли Галаадове:
5 ਤਦ ਯਾਈਰ ਮਰ ਗਿਆ ਅਤੇ ਕਾਮੋਨ ਵਿੱਚ ਦੱਬਿਆ ਗਿਆ।
и умре Иаир, и погребен бысть в Камоне.
6 ਤਦ ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਉਹ ਬਆਲਾਂ ਅਤੇ ਅਸ਼ਤਾਰੋਥਾਂ ਅਤੇ ਅਰਾਮ, ਸੀਦੋਨ, ਮੋਆਬ, ਅੰਮੋਨੀਆਂ, ਅਤੇ ਫ਼ਲਿਸਤੀਆਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ, ਅਤੇ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸ ਦੀ ਉਸਤਤ ਨਾ ਕੀਤੀ।
И приложиша сынове Израилевы творити злое пред Господем и послужиша Ваалимам и Астарофам и богом Сирским и богом Сидонским и богом Моавлским и богом сынов Аммоних и богом иноплеменников: и оставиша Господа и не работаша Ему.
7 ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਫ਼ਲਿਸਤੀਆਂ ਅਤੇ ਅੰਮੋਨੀਆਂ ਦੇ ਹੱਥ ਵਿੱਚ ਕਰ ਦਿੱਤਾ।
И разгневася Господь яростию на Израиля и предаде их в руку Филистимску и в руку сынов Аммоних.
8 ਉਨ੍ਹਾਂ ਨੇ ਉਸੇ ਸਾਲ ਇਸਰਾਏਲੀਆਂ ਨੂੰ ਦੁੱਖ ਦਿੱਤਾ ਸਗੋਂ ਸਾਰੇ ਇਸਰਾਏਲੀਆਂ ਨੂੰ ਜੋ ਯਰਦਨ ਪਾਰ ਅਮੋਰੀਆਂ ਦੇ ਦੇਸ਼ ਗਿਲਆਦ ਵਿੱਚ ਰਹਿੰਦੇ ਸਨ, ਅਠਾਰਾਂ ਸਾਲ ਤੱਕ ਬਹੁਤ ਦੁੱਖ ਦਿੰਦੇ ਰਹੇ।
И озлобиша, и сокрушиша сынов Израилевых в то время осмьнадесять лет, всех сынов Израилевых, иже об ону страну Иордана в земли Аморреа иже в Галааде.
9 ਅਤੇ ਅੰਮੋਨੀਆਂ ਨੇ ਯਰਦਨ ਦੇ ਪਾਰ ਲੰਘ ਕੇ ਯਹੂਦਾਹ ਅਤੇ ਬਿਨਯਾਮੀਨ ਅਤੇ ਇਫ਼ਰਾਈਮ ਦੇ ਗੋਤਾਂ ਨਾਲ ਅਜਿਹੀ ਲੜਾਈ ਕੀਤੀ ਕਿ ਇਸਰਾਏਲੀ ਬਹੁਤ ਹੀ ਮੁਸੀਬਤ ਵਿੱਚ ਪੈ ਗਏ।
И преидоша сынове Аммони Иордан воевати на Иуду и Вениамина и на дом Ефремов: и оскорблени быша сынове Израилевы зело.
10 ੧੦ ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਚਿੱਲਾ ਕੇ ਕਿਹਾ, “ਅਸੀਂ ਤੇਰੇ ਵਿਰੁੱਧ ਵੱਡਾ ਪਾਪ ਕੀਤਾ ਜੋ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਬਆਲਾਂ ਦੀ ਪੂਜਾ ਕੀਤੀ!”
И возопиша сынове Израилевы ко Господу, глаголюще: согрешихом Тебе, яко оставихом Бога нашего и работахом Ваалиму.
11 ੧੧ ਯਹੋਵਾਹ ਨੇ ਇਸਰਾਏਲੀਆਂ ਨੂੰ ਕਿਹਾ, “ਕੀ ਮੈਂ ਤੁਹਾਨੂੰ ਮਿਸਰੀਆਂ, ਅਮੋਰੀਆਂ, ਅੰਮੋਨੀਆਂ ਅਤੇ ਫ਼ਲਿਸਤੀਆਂ ਦੇ ਹੱਥੋਂ ਨਹੀਂ ਛੁਡਾਇਆ?
И рече Господь к сыном Израилевым: не от Египта ли и от Аморреа и от сынов Аммоних и от Филистима
12 ੧੨ ਫਿਰ ਜਦ ਸੀਦੋਨੀਆਂ, ਅਮਾਲੇਕੀਆਂ ਅਤੇ ਮਾਓਨੀਆਂ ਨੇ ਵੀ ਤੁਹਾਨੂੰ ਸਤਾਇਆ ਅਤੇ ਤੁਸੀਂ ਮੇਰੇ ਅੱਗੇ ਦੁਹਾਈ ਦਿੱਤੀ, ਤਦ ਕੀ ਮੈਂ ਉਨ੍ਹਾਂ ਦੇ ਹੱਥਾਂ ਤੋਂ ਵੀ ਤੁਹਾਨੂੰ ਨਹੀਂ ਛੁਡਾਇਆ?
и от Сидонян и от Амалика и от Мадиама, иже стужиша вам, и возописте ко Мне, и спасох вы от руки их?
13 ੧੩ ਫਿਰ ਵੀ ਤੁਸੀਂ ਮੈਨੂੰ ਛੱਡ ਕੇ ਪਰਾਏ ਦੇਵਤਿਆਂ ਦੀ ਪੂਜਾ ਕੀਤੀ, ਇਸ ਲਈ ਹੁਣ ਮੈਂ ਤੁਹਾਡਾ ਹੋਰ ਛੁਟਕਾਰਾ ਨਹੀਂ ਕਰਾਂਗਾ।
Вы же остависте Мене и работасте богом иным: сего ради не приложу спасти вас:
14 ੧੪ ਤੁਸੀਂ ਜਾਓ ਅਤੇ ਉਨ੍ਹਾਂ ਦੇਵਤਿਆਂ ਦੇ ਅੱਗੇ ਦੁਹਾਈ ਦਿਉ ਜਿਨ੍ਹਾਂ ਨੂੰ ਤੁਸੀਂ ਮੰਨ ਲਿਆ ਹੈ, ਤਾਂ ਜੋ ਉਹ ਹੀ ਤੁਹਾਨੂੰ ਤੁਹਾਡੀ ਮੁਸੀਬਤ ਦੇ ਸਮੇਂ ਛੁਡਾਉਣ!”
идите и возопийте к богом, ихже избрасте себе, и тии да спасут вы во время скорби вашея.
15 ੧੫ ਫੇਰ ਇਸਰਾਏਲੀਆਂ ਨੇ ਯਹੋਵਾਹ ਨੂੰ ਕਿਹਾ, “ਅਸੀਂ ਪਾਪ ਕੀਤਾ ਹੈ, ਇਸ ਲਈ ਜੋ ਕੁਝ ਤੇਰੀ ਨਜ਼ਰ ਵਿੱਚ ਚੰਗਾ ਹੈ, ਉਹ ਹੀ ਸਾਡੇ ਨਾਲ ਕਰ, ਪਰ ਹੁਣ ਸਾਡਾ ਛੁਟਕਾਰਾ ਕਰ!”
И реша сынове Израилевы ко Господу: согрешихом, сотвори ты нам по всему, елико угодно пред очима Твоима: точию избави нас в сей день.
16 ੧੬ ਤਦ ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਆਪਣੇ ਵਿੱਚੋਂ ਕੱਢ ਦਿੱਤਾ ਅਤੇ ਯਹੋਵਾਹ ਦੀ ਉਸਤਤ ਕਰਨ ਲੱਗੇ ਤਾਂ ਉਸ ਦਾ ਮਨ ਇਸਰਾਏਲ ਦੇ ਦੁੱਖ ਨਾਲ ਦੁਖੀ ਹੋਇਆ।
И извергоша боги чуждыя от среды себе и послужиша Господеви единому: и сжалеся душа Его о утруждении Израилеве.
17 ੧੭ ਉਸ ਸਮੇਂ ਅੰਮੋਨੀਆਂ ਨੇ ਇਕੱਠੇ ਹੋ ਕੇ ਗਿਲਆਦ ਵਿੱਚ ਆਪਣੇ ਤੰਬੂ ਲਾਏ ਅਤੇ ਇਸਰਾਏਲੀਆਂ ਨੇ ਵੀ ਇਕੱਠੇ ਹੋ ਕੇ ਮਿਸਪਾਹ ਵਿੱਚ ਤੰਬੂ ਲਾਏ।
И взыдоша сынове Аммони, и ополчишася в Галааде: и собрашася и сынове Израилевы, и ополчишася в Массифе.
18 ੧੮ ਤਾਂ ਗਿਲਆਦ ਦੇ ਹਾਕਮ ਇੱਕ ਦੂਜੇ ਨੂੰ ਕਹਿਣ ਲੱਗੇ, ਉਹ ਕਿਹੜਾ ਮਨੁੱਖ ਹੈ ਜੋ ਅੰਮੋਨੀਆਂ ਦੇ ਨਾਲ ਲੜਾਈ ਸ਼ੁਰੂ ਕਰੇਗਾ? ਉਹੋ ਹੀ ਸਾਰੇ ਗਿਲਆਦ ਦੇ ਵਾਸੀਆਂ ਦਾ ਪ੍ਰਧਾਨ ਬਣੇਗਾ।
И реша людие князи Галаадстии кийждо ко ближнему своему: муж, иже начнет битися с сынми Аммоновыми, той будет князь всем живущым в Галааде.

< ਨਿਆਂਈਆਂ 10 >