< ਨਿਆਂਈਆਂ 11 >
1 ੧ ਗਿਲਆਦ ਵਿੱਚ ਯਿਫ਼ਤਾਹ ਨਾਮਕ ਇੱਕ ਮਨੁੱਖ ਵੱਡਾ ਸੂਰਮਾ ਸੀ। ਉਹ ਇੱਕ ਵੇਸਵਾ ਦਾ ਪੁੱਤਰ ਸੀ ਅਤੇ ਯਿਫ਼ਤਾਹ ਦਾ ਪਿਤਾ ਗਿਲਆਦ ਸੀ।
Now Jephthah the Gileadite was a mighty man of valor, and he was the son of a prostitute. And Gilead became the father of Jephthah.
2 ੨ ਗਿਲਆਦ ਦੀ ਪਤਨੀ ਨੇ ਵੀ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਜਦ ਉਸ ਦੇ ਪੁੱਤਰ ਵੱਡੇ ਹੋ ਗਏ ਤਾਂ ਉਨ੍ਹਾਂ ਨੇ ਯਿਫ਼ਤਾਹ ਨੂੰ ਇਹ ਕਹਿ ਕੇ ਕੱਢ ਦਿੱਤਾ, “ਸਾਡੇ ਪਿਤਾ ਦੇ ਘਰ ਵਿੱਚ ਤੇਰਾ ਕੋਈ ਹਿੱਸਾ ਨਹੀਂ, ਕਿਉਂ ਜੋ ਤੂੰ ਪਰਾਈ ਇਸਤਰੀ ਦਾ ਪੁੱਤਰ ਹੈਂ।”
Gilead's wife bore him sons; and when his wife's sons grew up, they drove out Jephthah, and said to him, "You shall not inherit in our father's house; for you are the son of another woman."
3 ੩ ਤਾਂ ਯਿਫ਼ਤਾਹ ਆਪਣੇ ਭਰਾਵਾਂ ਦੇ ਕੋਲੋਂ ਭੱਜ ਕੇ ਤੋਬ ਦੇਸ਼ ਵਿੱਚ ਜਾ ਕੇ ਵੱਸ ਗਿਆ ਅਤੇ ਯਿਫ਼ਤਾਹ ਦੇ ਕੋਲ ਲੁੱਚੇ ਲੋਕ ਇਕੱਠੇ ਹੋਏ ਅਤੇ ਉਹ ਉਸ ਦੇ ਨਾਲ ਤੁਰਦੇ ਫਿਰਦੇ ਸਨ।
Then Jephthah fled from his brothers, and lived in the land of Tob: and there were gathered vain fellows to Jephthah, and they went out with him.
4 ੪ ਅਜਿਹਾ ਹੋਇਆ ਕਿ ਕੁਝ ਸਮੇਂ ਬਾਅਦ ਅੰਮੋਨੀ ਇਸਰਾਏਲੀਆਂ ਨਾਲ ਲੜਨ ਲੱਗੇ।
It happened after a while, that the people of Ammon made war against Israel.
5 ੫ ਅਤੇ ਜਦ ਅੰਮੋਨੀ ਇਸਰਾਏਲ ਨਾਲ ਲੜਨ ਲੱਗੇ ਤਾਂ ਗਿਲਆਦ ਦੇ ਬਜ਼ੁਰਗ ਤੋਬ ਦੇਸ਼ ਵਿੱਚੋਂ ਯਿਫ਼ਤਾਹ ਨੂੰ ਵਾਪਿਸ ਲਿਆਉਣ ਲਈ ਗਏ।
It was so, that when the people of Ammon made war against Israel, the elders of Gilead went to get Jephthah out of the land of Tob;
6 ੬ ਉਨ੍ਹਾਂ ਨੇ ਯਿਫ਼ਤਾਹ ਨੂੰ ਕਿਹਾ, “ਆ, ਅਤੇ ਸਾਡਾ ਆਗੂ ਬਣ ਤਾਂ ਜੋ ਅਸੀਂ ਅੰਮੋਨੀਆਂ ਦੇ ਨਾਲ ਲੜੀਏ।”
and they said to Jephthah, "Come and be our chief, that we may fight with the people of Ammon."
7 ੭ ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਨੂੰ ਕਿਹਾ, “ਭਲਾ, ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਮੇਰੇ ਪਿਤਾ ਦੇ ਘਰ ਵਿੱਚੋਂ ਨਹੀਂ ਕੱਢ ਦਿੱਤਾ? ਫਿਰ ਹੁਣ ਮੁਸੀਬਤ ਦੇ ਸਮੇਂ ਤੁਸੀਂ ਮੇਰੇ ਕੋਲ ਕਿਉਂ ਆਏ ਹੋ?”
And Jephthah said to the elders of Gilead, "Did you not hate me, and drive me out of my father's house, and sent me away from you? And why have you come to me now when you are in distress?"
8 ੮ ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਕਿਹਾ, “ਅਸੀਂ ਤੇਰੇ ਕੋਲ ਹੁਣ ਇਸ ਲਈ ਆਏ ਹਾਂ ਤਾਂ ਜੋ ਤੂੰ ਸਾਡੇ ਨਾਲ ਚੱਲੇਂ ਅਤੇ ਅੰਮੋਨੀਆਂ ਨਾਲ ਲੜਾਈ ਕਰੇਂ, ਤਦ ਤੂੰ ਸਾਡਾ ਅਤੇ ਸਾਰੇ ਗਿਲਆਦ ਦੇ ਵਾਸੀਆਂ ਦਾ ਪ੍ਰਧਾਨ ਹੋਵੇਂਗਾ।”
The elders of Gilead said to Jephthah, "Not so. We have turned to you now, that you may go with us, and fight with the people of Ammon; and you shall be our head over all the inhabitants of Gilead."
9 ੯ ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਤੋਂ ਪੁੱਛਿਆ, “ਭਈ ਜੇਕਰ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਤੁਸੀਂ ਮੈਨੂੰ ਆਪਣੇ ਨਾਲ ਲੈ ਚੱਲਦੇ ਹੋ, ਤਦ ਜੇਕਰ ਯਹੋਵਾਹ ਉਨ੍ਹਾਂ ਨੂੰ ਮੇਰੇ ਹੱਥ ਵਿੱਚ ਕਰ ਦੇਵੇ, ਤਾਂ ਭਲਾ, ਮੈਂ ਤੁਹਾਡਾ ਪ੍ਰਧਾਨ ਬਣ ਜਾਂਵਾਂਗਾ?”
Jephthah said to the elders of Gilead, "If you bring me home again to fight with the people of Ammon, and the LORD delivers them before me, shall I be your head?"
10 ੧੦ ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਉੱਤਰ ਦਿੱਤਾ, “ਯਹੋਵਾਹ ਸਾਡੇ ਵਿੱਚ ਗਵਾਹ ਹੋਵੇ, ਅਸੀਂ ਯਕੀਨੀ ਤੌਰ ਤੇ ਤੇਰੇ ਕਹੇ ਅਨੁਸਾਰ ਕਰਾਂਗੇ।”
The elders of Gilead said to Jephthah, "The LORD shall be witness between us; surely according to your word so will we do."
11 ੧੧ ਤਦ ਯਿਫ਼ਤਾਹ ਗਿਲਆਦ ਦੇ ਬਜ਼ੁਰਗਾਂ ਦੇ ਨਾਲ ਤੁਰਿਆ ਅਤੇ ਲੋਕਾਂ ਨੇ ਉਸ ਨੂੰ ਆਪਣਾ ਆਗੂ ਅਤੇ ਪ੍ਰਧਾਨ ਬਣਾਇਆ ਅਤੇ ਯਿਫ਼ਤਾਹ ਨੇ ਮਿਸਪਾਹ ਵਿੱਚ ਯਹੋਵਾਹ ਦੇ ਅੱਗੇ ਆਪਣੀਆਂ ਸਾਰੀਆਂ ਗੱਲਾਂ ਕਹਿ ਸੁਣਾਈਆਂ।
Then Jephthah went with the elders of Gilead, and the people made him head and chief over them. And Jephthah spoke all his words before the LORD in Mizpah.
12 ੧੨ ਤਦ ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜਾ ਕੋਲ ਸੰਦੇਸ਼-ਵਾਹਕ ਭੇਜ ਕੇ ਅਖਵਾਇਆ, “ਮੇਰੇ ਨਾਲ ਤੇਰਾ ਕੀ ਕੰਮ ਹੈ ਜੋ ਤੂੰ ਮੇਰੇ ਦੇਸ਼ ਨਾਲ ਲੜਾਈ ਕਰਨ ਨੂੰ ਆਇਆ ਹੈਂ?”
Jephthah sent messengers to the king of the people of Ammon, saying, "What have you to do with me, that you have come to me to fight against my land?"
13 ੧੩ ਅੰਮੋਨੀਆਂ ਦੇ ਰਾਜਾ ਨੇ ਯਿਫ਼ਤਾਹ ਦੇ ਸੰਦੇਸ਼ਵਾਹਕਾਂ ਨੂੰ ਉੱਤਰ ਦਿੱਤਾ, “ਇਸ ਲਈ ਕਿ ਜਦੋਂ ਇਸਰਾਏਲੀ ਮਿਸਰ ਤੋਂ ਨਿੱਕਲ ਆਏ ਸਨ, ਤਾਂ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਅਤੇ ਯਰਦਨ ਤੱਕ ਮੇਰਾ ਦੇਸ਼ ਖੋਹ ਲਿਆ ਸੀ, ਇਸ ਲਈ ਹੁਣ ਉਹ ਦੇਸ਼ ਬਿਨ੍ਹਾਂ ਝਗੜਾ ਕੀਤੇ ਮੈਨੂੰ ਮੋੜ ਦੇ।”
And the king of the people of Ammon answered the messengers of Jephthah, "Because Israel took away my land, when he came up out of Egypt, from the Arnon even to the Jabbok, and to the Jordan. Now therefore restore it peaceably, and I will depart."
14 ੧੪ ਤਦ ਯਿਫ਼ਤਾਹ ਨੇ ਹਲਕਾਰਿਆਂ ਨੂੰ ਫੇਰ ਅੰਮੋਨੀਆਂ ਦੇ ਰਾਜਾ ਕੋਲ ਭੇਜਿਆ
And the messengers returned to Jephthah, and Jephthah sent messengers again to the king of the people of Ammon;
15 ੧੫ ਅਤੇ ਉਸ ਨੂੰ ਕਿਹਾ, “ਯਿਫ਼ਤਾਹ ਇਹ ਕਹਿੰਦਾ ਹੈ ਕਿ ਇਸਰਾਏਲ ਨੇ ਨਾ ਤਾਂ ਮੋਆਬ ਦਾ ਦੇਸ਼ ਖੋਹ ਲਿਆ ਸੀ ਅਤੇ ਨਾ ਹੀ ਅੰਮੋਨੀਆਂ ਦਾ ਦੇਸ਼,
and he said to him, "Thus says Jephthah: 'Israel did not take away the land of Moab, nor the land of the people of Ammon,
16 ੧੬ ਪਰ ਜਦੋਂ ਇਸਰਾਏਲੀ ਮਿਸਰ ਤੋਂ ਨਿੱਕਲੇ ਅਤੇ ਉਜਾੜ ਵਿੱਚੋਂ ਤੁਰਦੇ ਹੋਏ ਲਾਲ ਸਮੁੰਦਰ ਤੱਕ ਚਲੇ ਅਤੇ ਕਾਦੇਸ਼ ਵਿੱਚ ਆਏ
but when they came up from Egypt, and Israel went through the wilderness to the Red Sea, and came to Kadesh;
17 ੧੭ ਉਸ ਸਮੇਂ ਇਸਰਾਏਲੀਆਂ ਨੇ ਅਦੋਮ ਦੇ ਰਾਜਾ ਕੋਲ ਹਲਕਾਰੇ ਭੇਜ ਕੇ ਅਖਵਾਇਆ ਕਿ ਸਾਨੂੰ ਆਪਣੇ ਦੇਸ ਵਿੱਚੋਂ ਦੀ ਲੰਘ ਜਾਣ ਦੇ, ਪਰ ਅਦੋਮ ਦੇ ਰਾਜਾ ਨੇ ਉਨ੍ਹਾਂ ਦੀ ਨਾ ਸੁਣੀ। ਇਸੇ ਤਰ੍ਹਾਂ ਹੀ ਉਨ੍ਹਾਂ ਨੇ ਮੋਆਬ ਦੇ ਰਾਜਾ ਨੂੰ ਅਖਵਾ ਭੇਜਿਆ ਅਤੇ ਉਸ ਨੇ ਵੀ ਨਾ ਮੰਨਿਆ। ਇਸ ਲਈ ਇਸਰਾਏਲੀ ਕਾਦੇਸ਼ ਵਿੱਚ ਠਹਿਰੇ।
then Israel sent messengers to the king of Edom, saying, 'Please let me pass through your land.' But the king of Edom did not listen. In the same way, he sent to the king of Moab; but he would not. So Israel stayed in Kadesh.
18 ੧੮ ਤਦ ਉਹ ਉਜਾੜ ਵਿੱਚੋਂ ਦੀ ਤੁਰਦੇ ਹੋਏ ਅਦੋਮ ਅਤੇ ਮੋਆਬ ਦੇ ਦੇਸ਼ ਦੇ ਦੁਆਲੇ ਘੁੰਮ ਕੇ ਮੋਆਬ ਦੇ ਦੇਸ਼ ਦੇ ਪੂਰਬ ਵੱਲ ਆ ਨਿੱਕਲੇ ਅਤੇ ਅਰਨੋਨ ਦੇ ਪਰਲੇ ਪਾਸੇ ਆਪਣੇ ਤੰਬੂ ਲਾਏ, ਪਰ ਮੋਆਬ ਦੀ ਹੱਦ ਵਿੱਚ ਅੰਦਰ ਨਹੀਂ ਵੜੇ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਸੀ।
Then they went through the wilderness, and went around the land of Edom, and the land of Moab, and came by the east side of the land of Moab, and they camped on the other side of the Arnon; but they did not come within the territory of Moab, for the Arnon was the boundary of Moab.
19 ੧੯ ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜਾ ਸੀਹੋਨ ਦੇ ਕੋਲ ਜੋ ਹਸ਼ਬੋਨ ਦਾ ਰਾਜਾ ਸੀ, ਹਲਕਾਰੇ ਭੇਜੇ ਅਤੇ ਉਸ ਨੂੰ ਕਿਹਾ, ‘ਸਾਡੀ ਇਹ ਬੇਨਤੀ ਹੈ ਕਿ ਆਪਣੇ ਦੇਸ਼ ਦੇ ਵਿੱਚੋਂ ਦੀ ਸਾਨੂੰ ਸਾਡੇ ਦੇਸ਼ ਵੱਲ ਲੰਘ ਜਾਣ ਦਿਉ।’
Israel sent messengers to Sihon king of the Amorites, the king of Heshbon; and Israel said to him, "Please let me pass through your land to our land.'
20 ੨੦ ਪਰ ਸੀਹੋਨ ਨੇ ਇਸਰਾਏਲ ਉੱਤੇ ਭਰੋਸਾ ਨਾ ਕੀਤਾ ਕਿ ਉਨ੍ਹਾਂ ਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਹੋ ਕੇ ਲੰਘਣ ਦਿੰਦਾ ਸਗੋਂ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕਰ ਲਏ ਅਤੇ ਯਹਾਸ ਵਿੱਚ ਤੰਬੂ ਲਾ ਕੇ ਇਸਰਾਏਲ ਨਾਲ ਲੜਿਆ।
But Sihon did not trust Israel to pass through his territory; but Sihon gathered all his people together, and camped in Jahaz, and fought against Israel.
21 ੨੧ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਸੀਹੋਨ ਨੂੰ ਉਸ ਦੀ ਸਾਰੀ ਫੌਜ ਸਮੇਤ ਇਸਰਾਏਲ ਦੇ ਹੱਥਾਂ ਵਿੱਚ ਕਰ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਮਾਰ ਲਿਆ। ਇਸੇ ਤਰ੍ਹਾਂ ਇਸਰਾਏਲੀਆਂ ਨੇ ਉਸ ਦੇਸ਼ ਦੇ ਵਾਸੀ ਅਮੋਰੀਆਂ ਦੇ ਸਾਰੇ ਦੇਸ਼ ਉੱਤੇ ਕਬਜ਼ਾ ਕਰ ਲਿਆ
The LORD, the God of Israel, delivered Sihon and all his people into the hand of Israel, and they struck them. So Israel possessed all the land of the Amorites, the inhabitants of that country.
22 ੨੨ ਅਤੇ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਤੱਕ ਅਤੇ ਉਜਾੜ ਤੋਂ ਲੈ ਕੇ ਯਰਦਨ ਤੱਕ ਅਮੋਰੀਆਂ ਦੇ ਸਾਰੇ ਦੇਸ਼ ਉੱਤੇ ਅਧਿਕਾਰ ਕਰ ਲਿਆ।
They possessed all the territory of the Amorites, from the Arnon even to the Jabbok, and from the wilderness even to the Jordan.
23 ੨੩ ਇਸ ਲਈ ਹੁਣ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਅਮੋਰੀਆਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗਿਓਂ ਕੱਢ ਦਿੱਤਾ ਹੈ, ਤਾਂ ਭਲਾ, ਤੂੰ ਉਸ ਦਾ ਅਧਿਕਾਰੀ ਬਣੇਗਾ?
So now the LORD, the God of Israel, has driven out the Amorites from before his people Israel, and should you possess them?
24 ੨੪ ਕੀ ਉਸ ਨੂੰ ਤੂੰ ਕਬਜ਼ੇ ਵਿੱਚ ਨਹੀਂ ਲੈਂਦਾ ਜੋ ਤੇਰਾ ਦੇਵਤਾ ਕਮੋਸ਼ ਤੈਨੂੰ ਅਧਿਕਾਰ ਵਿੱਚ ਦਿੰਦਾ ਹੈ? ਇਸੇ ਤਰ੍ਹਾਂ ਅਸੀਂ ਵੀ ਉਨ੍ਹਾਂ ਸਾਰੇ ਦੇਸਾਂ ਦੇ ਅਧਿਕਾਰੀ ਹੋਵਾਂਗੇ ਜਿਨ੍ਹਾਂ ਦੇ ਲੋਕਾਂ ਨੂੰ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੱਗਿਓਂ ਕੱਢ ਦੇਵੇਗਾ।
Won't you possess that which Chemosh your god gives you to possess? So whoever the LORD our God has driven out from before us, we will possess.
25 ੨੫ ਹੁਣ ਭਲਾ ਤੂੰ ਮੋਆਬ ਦੇ ਰਾਜਾ ਸਿੱਪੋਰ ਦੇ ਪੁੱਤਰ ਬਾਲਾਕ ਨਾਲੋਂ ਕੁਝ ਚੰਗਾ ਹੈਂ? ਕੀ ਉਸ ਨੇ ਇਸਰਾਏਲੀਆਂ ਨਾਲ ਕਦੀ ਝਗੜਾ ਕੀਤਾ ਜਾਂ ਕਦੀ ਉਨ੍ਹਾਂ ਦਾ ਸਾਹਮਣਾ ਕੀਤਾ?
And now are you anything better than Balak the son of Zippor, king of Moab? Did he ever contend against Israel, or did he ever fight against them?
26 ੨੬ ਜਦ ਕਿ ਇਸਰਾਏਲੀ ਹਸ਼ਬੋਨ ਅਤੇ ਉਸ ਦੇ ਪਿੰਡਾਂ ਵਿੱਚ ਅਤੇ ਅਰੋਏਰ ਅਤੇ ਉਸ ਦੇ ਪਿੰਡਾਂ ਵਿੱਚ ਅਤੇ ਉਨ੍ਹਾਂ ਸਾਰਿਆਂ ਪਿੰਡਾਂ ਵਿੱਚ ਜਿਹੜੇ ਅਰਨੋਨ ਦੇ ਦੋਹਾਂ ਕੰਢਿਆਂ ਦੇ ਨਜ਼ਦੀਕ ਹਨ, ਤਿੰਨ ਸੌ ਸਾਲ ਤੋਂ ਵੱਸਿਆ ਹੈ, ਤਾਂ ਭਲਾ, ਤੁਸੀਂ ਉਹਨਾਂ ਨੂੰ ਇੰਨ੍ਹੇ ਸਮੇਂ ਵਿੱਚ ਵਾਪਿਸ ਕਿਉਂ ਨਹੀਂ ਲਿਆ?
While Israel lived in Heshbon and its towns, and in Aroer and its towns, and in all the cities that are along by the side of the Arnon, three hundred years; why did you not liberate them within that time?
27 ੨੭ ਗੱਲ ਕਾਹਦੀ, ਮੈਂ ਤਾਂ ਤੇਰਾ ਵਿਰੁੱਧ ਪਾਪ ਨਹੀਂ ਕੀਤਾ ਸਗੋਂ ਤੂੰ ਹੀ ਲੜਾਈ ਛੇੜ ਕੇ ਮੇਰੇ ਨਾਲ ਬੁਰਿਆਈ ਕਰਦਾ ਹੈਂ, ਇਸ ਲਈ ਯਹੋਵਾਹ ਹੀ ਜੋ ਨਿਆਈਂ ਹੈ, ਇਸਰਾਏਲੀਆਂ ਅਤੇ ਅੰਮੋਨੀਆਂ ਦੇ ਵਿਚਕਾਰ ਅੱਜ ਦੇ ਦਿਨ ਨਿਆਂ ਕਰੇ!”
I therefore have not sinned against you, but you do me wrong by making war against me. The LORD, the Judge, be judge this day between the children of Israel and the people of Ammon."
28 ੨੮ ਪਰ ਅੰਮੋਨੀਆਂ ਦੇ ਰਾਜਾ ਨੇ ਉਨ੍ਹਾਂ ਗੱਲਾਂ ਨੂੰ ਜੋ ਯਿਫ਼ਤਾਹ ਨੇ ਉਸ ਨੂੰ ਅਖਵਾ ਭੇਜੀਆਂ ਸਨ, ਨਾ ਸੁਣਿਆ।
However the king of the people of Ammon did not listen to the words of Jephthah which he sent him.
29 ੨੯ ਤਦ ਯਹੋਵਾਹ ਦਾ ਆਤਮਾ ਯਿਫ਼ਤਾਹ ਉੱਤੇ ਆਇਆ ਅਤੇ ਉਹ ਗਿਲਆਦ ਅਤੇ ਮਨੱਸ਼ਹ ਦੇ ਵਿੱਚੋਂ ਦੀ ਲੰਘ ਕੇ ਗਿਲਆਦ ਦੇ ਮਿਸਪੇਹ ਨੂੰ ਆਇਆ, ਅਤੇ ਗਿਲਆਦ ਦੇ ਮਿਸਪੇਹ ਤੋਂ ਹੋ ਕੇ ਅੰਮੋਨੀਆਂ ਦੇ ਵੱਲ ਚੱਲਿਆ।
Then the Ruach of the LORD came on Jephthah, and he passed over Gilead and Manasseh, and passed over Mizpeh of Gilead, and from Mizpeh of Gilead he passed over to the people of Ammon.
30 ੩੦ ਅਤੇ ਯਿਫ਼ਤਾਹ ਨੇ ਇਹ ਕਹਿ ਕੇ ਯਹੋਵਾਹ ਦੀ ਸੁੱਖਣਾ ਸੁੱਖੀ, “ਜੇਕਰ ਤੂੰ ਸੱਚ-ਮੁੱਚ ਅੰਮੋਨੀਆਂ ਨੂੰ ਮੇਰੇ ਹੱਥ ਵਿੱਚ ਕਰ ਦੇਵੇਂ,
Jephthah made a vow to the LORD, and said, "If you will indeed deliver the people of Ammon into my hand,
31 ੩੧ ਤਾਂ ਅਜਿਹਾ ਹੋਵੇਗਾ ਕਿ ਜਿਸ ਵੇਲੇ ਮੈਂ ਅੰਮੋਨੀਆਂ ਵੱਲੋਂ ਸੁੱਖ-ਸਾਂਦ ਨਾਲ ਮੁੜਾਂਗਾ ਤਾਂ ਜੋ ਕੋਈ ਮੇਰੇ ਘਰ ਦੇ ਦਰਵਾਜ਼ੇ ਤੋਂ ਮੈਨੂੰ ਮਿਲਣ ਲਈ ਪਹਿਲਾਂ ਨਿੱਕਲੇਗਾ, ਉਹ ਯਹੋਵਾਹ ਦਾ ਹੋਵੇਗਾ ਅਤੇ ਮੈਂ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾਵਾਂਗਾ।”
then it shall be that whatever comes forth from the doors of my house to meet me, when I return in peace from the people of Ammon, it shall be the LORD's, and I will offer it up for a burnt offering."
32 ੩੨ ਤਦ ਯਿਫ਼ਤਾਹ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਪਾਰ ਗਿਆ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ।
So Jephthah passed over to the people of Ammon to fight against them; and the LORD delivered them into his hand.
33 ੩੩ ਅਤੇ ਉਸ ਨੇ ਅਰੋਏਰ ਤੋਂ ਲੈ ਕੇ ਮਿੰਨੀਥ ਵਿੱਚ ਪਹੁੰਚਣ ਤੱਕ ਜੋ ਵੀਹ ਨਗਰ ਸਨ, ਸਗੋਂ ਆਬੇਲ ਕਰਾਮੀਮ ਤੱਕ ਬਹੁਤ ਵੱਡੀ ਮਾਰ ਨਾਲ ਉਨ੍ਹਾਂ ਨੂੰ ਮਾਰਦਾ ਗਿਆ। ਇਸ ਤਰ੍ਹਾਂ ਅੰਮੋਨੀ ਇਸਰਾਏਲੀਆਂ ਕੋਲੋਂ ਹਾਰ ਗਏ।
He struck them from Aroer until you come to Minnith, even twenty cities, and to Abel Keramim, with a very great slaughter. So the people of Ammon were subdued before the children of Israel.
34 ੩੪ ਤਦ ਯਿਫ਼ਤਾਹ ਮਿਸਪਾਹ ਨੂੰ ਆਪਣੇ ਘਰ ਆਇਆ ਅਤੇ ਵੇਖੋ, ਉਸ ਦੀ ਧੀ ਡੱਫ਼ ਵਜਾਉਂਦੀ ਅਤੇ ਨੱਚਦੀ ਹੋਈ ਉਸ ਨੂੰ ਮਿਲਣ ਦੇ ਲਈ ਨਿੱਕਲੀ ਅਤੇ ਉਹ ਉਸ ਦੀ ਇਕਲੌਤੀ ਸੀ, ਉਸ ਤੋਂ ਬਿਨਾਂ ਉਸ ਦਾ ਹੋਰ ਪੁੱਤਰ ਜਾਂ ਧੀ ਨਹੀਂ ਸੀ।
Jephthah came to Mizpah to his house; and look, his daughter came out to meet him with tambourines and with dances: and she was his only child; besides her he had neither son nor daughter.
35 ੩੫ ਤਦ ਅਜਿਹਾ ਹੋਇਆ ਕਿ ਜਦ ਉਸ ਨੇ ਉਸ ਨੂੰ ਵੇਖਿਆ ਤਾਂ ਆਪਣੇ ਕੱਪੜੇ ਪਾੜ ਕੇ ਕਿਹਾ, “ਹਾਏ ਮੇਰੀਏ ਧੀਏ! ਤੂੰ ਮੈਨੂੰ ਬਹੁਤ ਨੀਵਾਂ ਕੀਤਾ ਹੈ, ਸਗੋਂ ਤੂੰ ਉਨ੍ਹਾਂ ਵਿੱਚੋਂ ਹੈਂ ਜੋ ਮੈਨੂੰ ਦੁੱਖ ਦਿੰਦੇ ਹਨ, ਕਿਉਂ ਜੋ ਮੈਂ ਯਹੋਵਾਹ ਨੂੰ ਬਚਨ ਦਿੱਤਾ ਹੈ ਅਤੇ ਟਾਲ ਨਹੀਂ ਸਕਦਾ।”
And it happened, when he saw her, that he tore his clothes, and said, "Alas, my daughter. You have brought me very low. You have become a stumbling block in my sight. And you are among those who trouble me. For I have given my word to the LORD, and I can't break it."
36 ੩੬ ਉਸ ਨੇ ਉਸ ਨੂੰ ਕਿਹਾ, “ਹੇ ਮੇਰੇ ਪਿਤਾ, ਤੂੰ ਯਹੋਵਾਹ ਨੂੰ ਜੋ ਬਚਨ ਦਿੱਤਾ ਹੈ, ਅਤੇ ਜੋ ਗੱਲ ਤੂੰ ਆਪਣੇ ਮੂੰਹੋਂ ਬੋਲੀ ਹੈ, ਉਸੇ ਤਰ੍ਹਾਂ ਮੇਰੇ ਨਾਲ ਕਰ ਕਿਉਂ ਜੋ ਯਹੋਵਾਹ ਨੇ ਤੇਰੇ ਵੈਰੀ ਅੰਮੋਨੀਆਂ ਤੋਂ ਤੇਰਾ ਬਦਲਾ ਲਿਆ ਹੈ।”
She said to him, "My father, since you have given your word to the LORD; do to me as you promised, because the LORD has taken vengeance for you on your enemies, even on the people of Ammon."
37 ੩੭ ਫੇਰ ਉਸ ਨੇ ਆਪਣੇ ਪਿਤਾ ਨੂੰ ਕਿਹਾ, “ਮੇਰੇ ਲਈ ਇੰਨ੍ਹਾਂ ਕਰ ਕਿ ਦੋ ਮਹੀਨੇ ਮੈਨੂੰ ਛੱਡ ਦੇ ਤਾਂ ਜੋ ਮੈਂ ਪਹਾੜਾਂ ਵਿੱਚ ਫਿਰਦੀ ਹੋਈ ਆਪਣੀਆਂ ਸਹੇਲੀਆਂ ਨਾਲ ਆਪਣੇ ਕੁਆਰਪੁਣੇ ਦਾ ਸੋਗ ਕਰਾਂ।”
She said to her father, "Let this thing be done for me: leave me alone two months, that I may depart and go down on the mountains, and weep because of my virginity, I and my companions."
38 ੩੮ ਉਸ ਨੇ ਕਿਹਾ, “ਜਾ!” ਤਦ ਉਸ ਨੇ ਉਸ ਨੂੰ ਦੋ ਮਹੀਨਿਆਂ ਦਾ ਸਮਾਂ ਦਿੱਤਾ ਅਤੇ ਉਹ ਆਪਣੀਆਂ ਸਹੇਲੀਆਂ ਨੂੰ ਨਾਲ ਲੈ ਗਈ ਅਤੇ ਪਹਾੜਾਂ ਉੱਤੇ ਆਪਣੇ ਕੁਆਰਪੁਣੇ ਤੇ ਰੋਂਦੀ ਰਹੀ।
He said, "Go." He sent her away for two months: and she departed, she and her companions, and wept because of her virginity on the mountains.
39 ੩੯ ਅਜਿਹਾ ਹੋਇਆ ਕਿ ਦੋ ਮਹੀਨੇ ਬਾਅਦ ਉਹ ਆਪਣੇ ਪਿਤਾ ਕੋਲ ਵਾਪਿਸ ਆਈ ਅਤੇ ਉਸ ਨੇ ਉਸ ਨਾਲ ਆਪਣੀ ਸੁੱਖਣਾ ਅਨੁਸਾਰ ਕੀਤਾ ਅਤੇ ਉਹ ਕੁੜੀ ਪੁਰਖ ਤੋਂ ਅਣਜਾਣ ਰਹੀ, ਇਸ ਲਈ ਇਸਰਾਏਲੀਆਂ ਵਿੱਚ ਇਹ ਰੀਤ ਬਣੀ
It happened at the end of two months, that she returned to her father, who did with her according to what he had vowed. And she was a virgin. It became a custom in Israel,
40 ੪੦ ਕਿ ਹਰ ਸਾਲ ਇਸਰਾਏਲ ਦੀਆਂ ਧੀਆਂ ਸਾਲ ਵਿੱਚ ਚਾਰ ਦਿਨ ਤੱਕ ਯਿਫ਼ਤਾਹ ਗਿਲਆਦੀ ਦੀ ਧੀ ਦਾ ਸੋਗ ਕਰਨ ਜਾਂਦੀਆਂ ਸਨ।
that the daughters of Israel went yearly four days in a year to commemorate the daughter of Jephthah the Gileadite.