< ਨਿਆਂਈਆਂ 11 >
1 ੧ ਗਿਲਆਦ ਵਿੱਚ ਯਿਫ਼ਤਾਹ ਨਾਮਕ ਇੱਕ ਮਨੁੱਖ ਵੱਡਾ ਸੂਰਮਾ ਸੀ। ਉਹ ਇੱਕ ਵੇਸਵਾ ਦਾ ਪੁੱਤਰ ਸੀ ਅਤੇ ਯਿਫ਼ਤਾਹ ਦਾ ਪਿਤਾ ਗਿਲਆਦ ਸੀ।
Jeftéel gaaladitaera un fuerte luchador. Era hijo de una prostituta, y su padre era Galaad.
2 ੨ ਗਿਲਆਦ ਦੀ ਪਤਨੀ ਨੇ ਵੀ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਜਦ ਉਸ ਦੇ ਪੁੱਤਰ ਵੱਡੇ ਹੋ ਗਏ ਤਾਂ ਉਨ੍ਹਾਂ ਨੇ ਯਿਫ਼ਤਾਹ ਨੂੰ ਇਹ ਕਹਿ ਕੇ ਕੱਢ ਦਿੱਤਾ, “ਸਾਡੇ ਪਿਤਾ ਦੇ ਘਰ ਵਿੱਚ ਤੇਰਾ ਕੋਈ ਹਿੱਸਾ ਨਹੀਂ, ਕਿਉਂ ਜੋ ਤੂੰ ਪਰਾਈ ਇਸਤਰੀ ਦਾ ਪੁੱਤਰ ਹੈਂ।”
La mujer de Galaad le dio hijos, que cuando crecieron, echaron a Jefté, diciéndole: “No heredarás nada de nuestro padre porque eres hijo de otra mujer”.
3 ੩ ਤਾਂ ਯਿਫ਼ਤਾਹ ਆਪਣੇ ਭਰਾਵਾਂ ਦੇ ਕੋਲੋਂ ਭੱਜ ਕੇ ਤੋਬ ਦੇਸ਼ ਵਿੱਚ ਜਾ ਕੇ ਵੱਸ ਗਿਆ ਅਤੇ ਯਿਫ਼ਤਾਹ ਦੇ ਕੋਲ ਲੁੱਚੇ ਲੋਕ ਇਕੱਠੇ ਹੋਏ ਅਤੇ ਉਹ ਉਸ ਦੇ ਨਾਲ ਤੁਰਦੇ ਫਿਰਦੇ ਸਨ।
Jefté huyó de sus hermanos y se fue a vivir a la tierra de Tob. Se unió a él una banda de alborotadores y los dirigió en sus incursiones.
4 ੪ ਅਜਿਹਾ ਹੋਇਆ ਕਿ ਕੁਝ ਸਮੇਂ ਬਾਅਦ ਅੰਮੋਨੀ ਇਸਰਾਏਲੀਆਂ ਨਾਲ ਲੜਨ ਲੱਗੇ।
Más tarde, los amonitas estaban en guerra con Israel.
5 ੫ ਅਤੇ ਜਦ ਅੰਮੋਨੀ ਇਸਰਾਏਲ ਨਾਲ ਲੜਨ ਲੱਗੇ ਤਾਂ ਗਿਲਆਦ ਦੇ ਬਜ਼ੁਰਗ ਤੋਬ ਦੇਸ਼ ਵਿੱਚੋਂ ਯਿਫ਼ਤਾਹ ਨੂੰ ਵਾਪਿਸ ਲਿਆਉਣ ਲਈ ਗਏ।
Mientras los amonitas atacaban a Israel, los ancianos de Galaad vinieron a buscar a Jefté a la tierra de Tob.
6 ੬ ਉਨ੍ਹਾਂ ਨੇ ਯਿਫ਼ਤਾਹ ਨੂੰ ਕਿਹਾ, “ਆ, ਅਤੇ ਸਾਡਾ ਆਗੂ ਬਣ ਤਾਂ ਜੋ ਅਸੀਂ ਅੰਮੋਨੀਆਂ ਦੇ ਨਾਲ ਲੜੀਏ।”
“Ven y sé nuestro comandante del ejército”, le pidieron a Jefté, “para que podamos luchar contra los amonitas”.
7 ੭ ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਨੂੰ ਕਿਹਾ, “ਭਲਾ, ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਮੇਰੇ ਪਿਤਾ ਦੇ ਘਰ ਵਿੱਚੋਂ ਨਹੀਂ ਕੱਢ ਦਿੱਤਾ? ਫਿਰ ਹੁਣ ਮੁਸੀਬਤ ਦੇ ਸਮੇਂ ਤੁਸੀਂ ਮੇਰੇ ਕੋਲ ਕਿਉਂ ਆਏ ਹੋ?”
“¿No fueron ustedes los que me odiaron y me expulsaron de la casa de mi padre?” Jefté les preguntó: “¿Por qué vienen a mí ahora que están en problemas?”.
8 ੮ ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਕਿਹਾ, “ਅਸੀਂ ਤੇਰੇ ਕੋਲ ਹੁਣ ਇਸ ਲਈ ਆਏ ਹਾਂ ਤਾਂ ਜੋ ਤੂੰ ਸਾਡੇ ਨਾਲ ਚੱਲੇਂ ਅਤੇ ਅੰਮੋਨੀਆਂ ਨਾਲ ਲੜਾਈ ਕਰੇਂ, ਤਦ ਤੂੰ ਸਾਡਾ ਅਤੇ ਸਾਰੇ ਗਿਲਆਦ ਦੇ ਵਾਸੀਆਂ ਦਾ ਪ੍ਰਧਾਨ ਹੋਵੇਂਗਾ।”
“Sí, por eso hemos acudido a ti ahora”, le respondieron los ancianos de Galaad. “Ven con nosotros a luchar contra los amonitas, y serás el jefe de todo el pueblo de Galaad”.
9 ੯ ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਤੋਂ ਪੁੱਛਿਆ, “ਭਈ ਜੇਕਰ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਤੁਸੀਂ ਮੈਨੂੰ ਆਪਣੇ ਨਾਲ ਲੈ ਚੱਲਦੇ ਹੋ, ਤਦ ਜੇਕਰ ਯਹੋਵਾਹ ਉਨ੍ਹਾਂ ਨੂੰ ਮੇਰੇ ਹੱਥ ਵਿੱਚ ਕਰ ਦੇਵੇ, ਤਾਂ ਭਲਾ, ਮੈਂ ਤੁਹਾਡਾ ਪ੍ਰਧਾਨ ਬਣ ਜਾਂਵਾਂਗਾ?”
“Entonces, si vuelvo con ustedes y lucho contra los amonitas, y el Señor me hace victorioso, ¿seré su líder?” lepreguntó Jefté a los ancianos de Galaad.
10 ੧੦ ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਉੱਤਰ ਦਿੱਤਾ, “ਯਹੋਵਾਹ ਸਾਡੇ ਵਿੱਚ ਗਵਾਹ ਹੋਵੇ, ਅਸੀਂ ਯਕੀਨੀ ਤੌਰ ਤੇ ਤੇਰੇ ਕਹੇ ਅਨੁਸਾਰ ਕਰਾਂਗੇ।”
“El Señor será testigo entre nosotros”, respondieron. “Haremos lo que tú digas”.
11 ੧੧ ਤਦ ਯਿਫ਼ਤਾਹ ਗਿਲਆਦ ਦੇ ਬਜ਼ੁਰਗਾਂ ਦੇ ਨਾਲ ਤੁਰਿਆ ਅਤੇ ਲੋਕਾਂ ਨੇ ਉਸ ਨੂੰ ਆਪਣਾ ਆਗੂ ਅਤੇ ਪ੍ਰਧਾਨ ਬਣਾਇਆ ਅਤੇ ਯਿਫ਼ਤਾਹ ਨੇ ਮਿਸਪਾਹ ਵਿੱਚ ਯਹੋਵਾਹ ਦੇ ਅੱਗੇ ਆਪਣੀਆਂ ਸਾਰੀਆਂ ਗੱਲਾਂ ਕਹਿ ਸੁਣਾਈਆਂ।
Así que Jefté se fue con los ancianos de Galaad, y el pueblo lo nombró su líder y comandante del ejército. Y Jefté repitió todas sus condiciones ante el Señor en Mizpa.
12 ੧੨ ਤਦ ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜਾ ਕੋਲ ਸੰਦੇਸ਼-ਵਾਹਕ ਭੇਜ ਕੇ ਅਖਵਾਇਆ, “ਮੇਰੇ ਨਾਲ ਤੇਰਾ ਕੀ ਕੰਮ ਹੈ ਜੋ ਤੂੰ ਮੇਰੇ ਦੇਸ਼ ਨਾਲ ਲੜਾਈ ਕਰਨ ਨੂੰ ਆਇਆ ਹੈਂ?”
Entonces Jefté envió mensajeros al rey de los amonitas para preguntarle: “¿Qué tienes contra mí para que quieras atacar mi tierra?”
13 ੧੩ ਅੰਮੋਨੀਆਂ ਦੇ ਰਾਜਾ ਨੇ ਯਿਫ਼ਤਾਹ ਦੇ ਸੰਦੇਸ਼ਵਾਹਕਾਂ ਨੂੰ ਉੱਤਰ ਦਿੱਤਾ, “ਇਸ ਲਈ ਕਿ ਜਦੋਂ ਇਸਰਾਏਲੀ ਮਿਸਰ ਤੋਂ ਨਿੱਕਲ ਆਏ ਸਨ, ਤਾਂ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਅਤੇ ਯਰਦਨ ਤੱਕ ਮੇਰਾ ਦੇਸ਼ ਖੋਹ ਲਿਆ ਸੀ, ਇਸ ਲਈ ਹੁਣ ਉਹ ਦੇਸ਼ ਬਿਨ੍ਹਾਂ ਝਗੜਾ ਕੀਤੇ ਮੈਨੂੰ ਮੋੜ ਦੇ।”
El rey de los amonitas respondió a los mensajeros de Jefté: “Israel se apoderó de mi tierra cuando vino de Egipto. Se extendía desde el río Arnón hasta el río Jaboc, y hasta el río Jordán. Devuélvemela y no habrá combates”.
14 ੧੪ ਤਦ ਯਿਫ਼ਤਾਹ ਨੇ ਹਲਕਾਰਿਆਂ ਨੂੰ ਫੇਰ ਅੰਮੋਨੀਆਂ ਦੇ ਰਾਜਾ ਕੋਲ ਭੇਜਿਆ
Jefté envió mensajeros al rey de los amonitas
15 ੧੫ ਅਤੇ ਉਸ ਨੂੰ ਕਿਹਾ, “ਯਿਫ਼ਤਾਹ ਇਹ ਕਹਿੰਦਾ ਹੈ ਕਿ ਇਸਰਾਏਲ ਨੇ ਨਾ ਤਾਂ ਮੋਆਬ ਦਾ ਦੇਸ਼ ਖੋਹ ਲਿਆ ਸੀ ਅਤੇ ਨਾ ਹੀ ਅੰਮੋਨੀਆਂ ਦਾ ਦੇਸ਼,
para decirle: “Esta es la respuesta de Jefté: Los israelitas no tomaron ninguna tierra de Moab ni de los amonitas.
16 ੧੬ ਪਰ ਜਦੋਂ ਇਸਰਾਏਲੀ ਮਿਸਰ ਤੋਂ ਨਿੱਕਲੇ ਅਤੇ ਉਜਾੜ ਵਿੱਚੋਂ ਤੁਰਦੇ ਹੋਏ ਲਾਲ ਸਮੁੰਦਰ ਤੱਕ ਚਲੇ ਅਤੇ ਕਾਦੇਸ਼ ਵਿੱਚ ਆਏ
Cuando salieron de Egipto, los israelitas atravesaron el desierto hasta el Mar Rojo y llegaron a Cades.
17 ੧੭ ਉਸ ਸਮੇਂ ਇਸਰਾਏਲੀਆਂ ਨੇ ਅਦੋਮ ਦੇ ਰਾਜਾ ਕੋਲ ਹਲਕਾਰੇ ਭੇਜ ਕੇ ਅਖਵਾਇਆ ਕਿ ਸਾਨੂੰ ਆਪਣੇ ਦੇਸ ਵਿੱਚੋਂ ਦੀ ਲੰਘ ਜਾਣ ਦੇ, ਪਰ ਅਦੋਮ ਦੇ ਰਾਜਾ ਨੇ ਉਨ੍ਹਾਂ ਦੀ ਨਾ ਸੁਣੀ। ਇਸੇ ਤਰ੍ਹਾਂ ਹੀ ਉਨ੍ਹਾਂ ਨੇ ਮੋਆਬ ਦੇ ਰਾਜਾ ਨੂੰ ਅਖਵਾ ਭੇਜਿਆ ਅਤੇ ਉਸ ਨੇ ਵੀ ਨਾ ਮੰਨਿਆ। ਇਸ ਲਈ ਇਸਰਾਏਲੀ ਕਾਦੇਸ਼ ਵਿੱਚ ਠਹਿਰੇ।
Enviaron mensajeros al rey de Edom, diciendo: ‘Por favor, déjanos pasar por tu país’, pero el rey de Edom se negó a escuchar. También enviaron la misma petición al rey de Moab, y éste también se negó. Así que se quedaron en Cades.
18 ੧੮ ਤਦ ਉਹ ਉਜਾੜ ਵਿੱਚੋਂ ਦੀ ਤੁਰਦੇ ਹੋਏ ਅਦੋਮ ਅਤੇ ਮੋਆਬ ਦੇ ਦੇਸ਼ ਦੇ ਦੁਆਲੇ ਘੁੰਮ ਕੇ ਮੋਆਬ ਦੇ ਦੇਸ਼ ਦੇ ਪੂਰਬ ਵੱਲ ਆ ਨਿੱਕਲੇ ਅਤੇ ਅਰਨੋਨ ਦੇ ਪਰਲੇ ਪਾਸੇ ਆਪਣੇ ਤੰਬੂ ਲਾਏ, ਪਰ ਮੋਆਬ ਦੀ ਹੱਦ ਵਿੱਚ ਅੰਦਰ ਨਹੀਂ ਵੜੇ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਸੀ।
“Finalmente, los israelitas atravesaron el desierto, evitando las tierras de Edom y Moab. Llegaron al lado oriental de la tierra de Moab y acamparon al otro lado del río Arnón. Pero no entraron en el territorio de Moab, pues el río Arnón era su frontera.
19 ੧੯ ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜਾ ਸੀਹੋਨ ਦੇ ਕੋਲ ਜੋ ਹਸ਼ਬੋਨ ਦਾ ਰਾਜਾ ਸੀ, ਹਲਕਾਰੇ ਭੇਜੇ ਅਤੇ ਉਸ ਨੂੰ ਕਿਹਾ, ‘ਸਾਡੀ ਇਹ ਬੇਨਤੀ ਹੈ ਕਿ ਆਪਣੇ ਦੇਸ਼ ਦੇ ਵਿੱਚੋਂ ਦੀ ਸਾਨੂੰ ਸਾਡੇ ਦੇਸ਼ ਵੱਲ ਲੰਘ ਜਾਣ ਦਿਉ।’
“Entonces los israelitas enviaron mensajeros a Sehón, rey de los amorreos, que gobernaba desde Hesbón, y le pidieron: ‘Por favor, déjanos pasar por tu tierra hasta nuestro propio país’.
20 ੨੦ ਪਰ ਸੀਹੋਨ ਨੇ ਇਸਰਾਏਲ ਉੱਤੇ ਭਰੋਸਾ ਨਾ ਕੀਤਾ ਕਿ ਉਨ੍ਹਾਂ ਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਹੋ ਕੇ ਲੰਘਣ ਦਿੰਦਾ ਸਗੋਂ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕਰ ਲਏ ਅਤੇ ਯਹਾਸ ਵਿੱਚ ਤੰਬੂ ਲਾ ਕੇ ਇਸਰਾਏਲ ਨਾਲ ਲੜਿਆ।
Pero Sehón no confiaba en que los israelitas pasaran por su territorio. Así que reunió a su ejército, acampó en Yahaza y atacó a los israelitas.
21 ੨੧ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਸੀਹੋਨ ਨੂੰ ਉਸ ਦੀ ਸਾਰੀ ਫੌਜ ਸਮੇਤ ਇਸਰਾਏਲ ਦੇ ਹੱਥਾਂ ਵਿੱਚ ਕਰ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਮਾਰ ਲਿਆ। ਇਸੇ ਤਰ੍ਹਾਂ ਇਸਰਾਏਲੀਆਂ ਨੇ ਉਸ ਦੇਸ਼ ਦੇ ਵਾਸੀ ਅਮੋਰੀਆਂ ਦੇ ਸਾਰੇ ਦੇਸ਼ ਉੱਤੇ ਕਬਜ਼ਾ ਕਰ ਲਿਆ
Sin embargo, el Señor, el Dios de Israel, entregó a Sehón y a todo su pueblo a los israelitas, que los derrotaron. Así, los israelitas se apoderaron de toda la tierra habitada por los amorreos.
22 ੨੨ ਅਤੇ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਤੱਕ ਅਤੇ ਉਜਾੜ ਤੋਂ ਲੈ ਕੇ ਯਰਦਨ ਤੱਕ ਅਮੋਰੀਆਂ ਦੇ ਸਾਰੇ ਦੇਸ਼ ਉੱਤੇ ਅਧਿਕਾਰ ਕਰ ਲਿਆ।
Ocuparon todo el territorio de los amorreos desde el río Arnón hasta el río Jaboc, y desde el desierto hasta el río Jordán.
23 ੨੩ ਇਸ ਲਈ ਹੁਣ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਅਮੋਰੀਆਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗਿਓਂ ਕੱਢ ਦਿੱਤਾ ਹੈ, ਤਾਂ ਭਲਾ, ਤੂੰ ਉਸ ਦਾ ਅਧਿਕਾਰੀ ਬਣੇਗਾ?
“Fue el Señor, el Dios de Israel, quien expulsó a los amorreos delante de su pueblo Israel, así que ¿por qué has de apoderarte de ella?
24 ੨੪ ਕੀ ਉਸ ਨੂੰ ਤੂੰ ਕਬਜ਼ੇ ਵਿੱਚ ਨਹੀਂ ਲੈਂਦਾ ਜੋ ਤੇਰਾ ਦੇਵਤਾ ਕਮੋਸ਼ ਤੈਨੂੰ ਅਧਿਕਾਰ ਵਿੱਚ ਦਿੰਦਾ ਹੈ? ਇਸੇ ਤਰ੍ਹਾਂ ਅਸੀਂ ਵੀ ਉਨ੍ਹਾਂ ਸਾਰੇ ਦੇਸਾਂ ਦੇ ਅਧਿਕਾਰੀ ਹੋਵਾਂਗੇ ਜਿਨ੍ਹਾਂ ਦੇ ਲੋਕਾਂ ਨੂੰ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੱਗਿਓਂ ਕੱਢ ਦੇਵੇਗਾ।
¿Por qué no se quedan ustedes con lo que les dio su dios Quemos, y nosotros nos quedamos con lo que nos ha dado el Señor, nuestro Dios?
25 ੨੫ ਹੁਣ ਭਲਾ ਤੂੰ ਮੋਆਬ ਦੇ ਰਾਜਾ ਸਿੱਪੋਰ ਦੇ ਪੁੱਤਰ ਬਾਲਾਕ ਨਾਲੋਂ ਕੁਝ ਚੰਗਾ ਹੈਂ? ਕੀ ਉਸ ਨੇ ਇਸਰਾਏਲੀਆਂ ਨਾਲ ਕਦੀ ਝਗੜਾ ਕੀਤਾ ਜਾਂ ਕਦੀ ਉਨ੍ਹਾਂ ਦਾ ਸਾਹਮਣਾ ਕੀਤਾ?
¿Te crees mucho mejor que Balac, hijo de Zipor, rey de Moab? ¿Acaso él se peleó con Israel o lo atacó?
26 ੨੬ ਜਦ ਕਿ ਇਸਰਾਏਲੀ ਹਸ਼ਬੋਨ ਅਤੇ ਉਸ ਦੇ ਪਿੰਡਾਂ ਵਿੱਚ ਅਤੇ ਅਰੋਏਰ ਅਤੇ ਉਸ ਦੇ ਪਿੰਡਾਂ ਵਿੱਚ ਅਤੇ ਉਨ੍ਹਾਂ ਸਾਰਿਆਂ ਪਿੰਡਾਂ ਵਿੱਚ ਜਿਹੜੇ ਅਰਨੋਨ ਦੇ ਦੋਹਾਂ ਕੰਢਿਆਂ ਦੇ ਨਜ਼ਦੀਕ ਹਨ, ਤਿੰਨ ਸੌ ਸਾਲ ਤੋਂ ਵੱਸਿਆ ਹੈ, ਤਾਂ ਭਲਾ, ਤੁਸੀਂ ਉਹਨਾਂ ਨੂੰ ਇੰਨ੍ਹੇ ਸਮੇਂ ਵਿੱਚ ਵਾਪਿਸ ਕਿਉਂ ਨਹੀਂ ਲਿਆ?
“Hace trescientos años que los israelitas viven en Hesbón, en Aroer, en sus aldeas y en todos los pueblos de la ribera del río Arnón. ¿Por qué no los hiciste regresar durante ese tiempo?
27 ੨੭ ਗੱਲ ਕਾਹਦੀ, ਮੈਂ ਤਾਂ ਤੇਰਾ ਵਿਰੁੱਧ ਪਾਪ ਨਹੀਂ ਕੀਤਾ ਸਗੋਂ ਤੂੰ ਹੀ ਲੜਾਈ ਛੇੜ ਕੇ ਮੇਰੇ ਨਾਲ ਬੁਰਿਆਈ ਕਰਦਾ ਹੈਂ, ਇਸ ਲਈ ਯਹੋਵਾਹ ਹੀ ਜੋ ਨਿਆਈਂ ਹੈ, ਇਸਰਾਏਲੀਆਂ ਅਤੇ ਅੰਮੋਨੀਆਂ ਦੇ ਵਿਚਕਾਰ ਅੱਜ ਦੇ ਦਿਨ ਨਿਆਂ ਕਰੇ!”
Yo no he pecado contra ti, pero tú me has hecho mal al ir a la guerra contra mí. Que el Señor, el Juez, decida hoy entre los israelitas y los amonitas”.
28 ੨੮ ਪਰ ਅੰਮੋਨੀਆਂ ਦੇ ਰਾਜਾ ਨੇ ਉਨ੍ਹਾਂ ਗੱਲਾਂ ਨੂੰ ਜੋ ਯਿਫ਼ਤਾਹ ਨੇ ਉਸ ਨੂੰ ਅਖਵਾ ਭੇਜੀਆਂ ਸਨ, ਨਾ ਸੁਣਿਆ।
Pero el rey de Amón no prestó atención a lo que decía Jefté.
29 ੨੯ ਤਦ ਯਹੋਵਾਹ ਦਾ ਆਤਮਾ ਯਿਫ਼ਤਾਹ ਉੱਤੇ ਆਇਆ ਅਤੇ ਉਹ ਗਿਲਆਦ ਅਤੇ ਮਨੱਸ਼ਹ ਦੇ ਵਿੱਚੋਂ ਦੀ ਲੰਘ ਕੇ ਗਿਲਆਦ ਦੇ ਮਿਸਪੇਹ ਨੂੰ ਆਇਆ, ਅਤੇ ਗਿਲਆਦ ਦੇ ਮਿਸਪੇਹ ਤੋਂ ਹੋ ਕੇ ਅੰਮੋਨੀਆਂ ਦੇ ਵੱਲ ਚੱਲਿਆ।
Entonces el Espíritu del Señor vino sobre Jefté. Pasó por Galaad y Manasés, y luego por Mizpa de Galaad. Desde allí avanzó para atacar a los amonitas.
30 ੩੦ ਅਤੇ ਯਿਫ਼ਤਾਹ ਨੇ ਇਹ ਕਹਿ ਕੇ ਯਹੋਵਾਹ ਦੀ ਸੁੱਖਣਾ ਸੁੱਖੀ, “ਜੇਕਰ ਤੂੰ ਸੱਚ-ਮੁੱਚ ਅੰਮੋਨੀਆਂ ਨੂੰ ਮੇਰੇ ਹੱਥ ਵਿੱਚ ਕਰ ਦੇਵੇਂ,
Jeftéhizo una promesa solemne al Señor, diciendo: “Si me haces victorioso sobre los amonitas,
31 ੩੧ ਤਾਂ ਅਜਿਹਾ ਹੋਵੇਗਾ ਕਿ ਜਿਸ ਵੇਲੇ ਮੈਂ ਅੰਮੋਨੀਆਂ ਵੱਲੋਂ ਸੁੱਖ-ਸਾਂਦ ਨਾਲ ਮੁੜਾਂਗਾ ਤਾਂ ਜੋ ਕੋਈ ਮੇਰੇ ਘਰ ਦੇ ਦਰਵਾਜ਼ੇ ਤੋਂ ਮੈਨੂੰ ਮਿਲਣ ਲਈ ਪਹਿਲਾਂ ਨਿੱਕਲੇਗਾ, ਉਹ ਯਹੋਵਾਹ ਦਾ ਹੋਵੇਗਾ ਅਤੇ ਮੈਂ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾਵਾਂਗਾ।”
dedicaré al Señor todo lo que salga de la puerta de mi casa para recibirme a mi regreso seguro de la batalla. Lo presentaré como holocausto”.
32 ੩੨ ਤਦ ਯਿਫ਼ਤਾਹ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਪਾਰ ਗਿਆ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ।
Jefté avanzó para atacar a los amonitas, y el Señor le dio la victoria sobre ellos.
33 ੩੩ ਅਤੇ ਉਸ ਨੇ ਅਰੋਏਰ ਤੋਂ ਲੈ ਕੇ ਮਿੰਨੀਥ ਵਿੱਚ ਪਹੁੰਚਣ ਤੱਕ ਜੋ ਵੀਹ ਨਗਰ ਸਨ, ਸਗੋਂ ਆਬੇਲ ਕਰਾਮੀਮ ਤੱਕ ਬਹੁਤ ਵੱਡੀ ਮਾਰ ਨਾਲ ਉਨ੍ਹਾਂ ਨੂੰ ਮਾਰਦਾ ਗਿਆ। ਇਸ ਤਰ੍ਹਾਂ ਅੰਮੋਨੀ ਇਸਰਾਏਲੀਆਂ ਕੋਲੋਂ ਹਾਰ ਗਏ।
Los derrotó con contundencia, capturando veinte ciudades desde Aroer hasta los alrededores de Minit, hasta Abel-Queamín. Así fue como los amonitas fueron conquistados por los israelitas.
34 ੩੪ ਤਦ ਯਿਫ਼ਤਾਹ ਮਿਸਪਾਹ ਨੂੰ ਆਪਣੇ ਘਰ ਆਇਆ ਅਤੇ ਵੇਖੋ, ਉਸ ਦੀ ਧੀ ਡੱਫ਼ ਵਜਾਉਂਦੀ ਅਤੇ ਨੱਚਦੀ ਹੋਈ ਉਸ ਨੂੰ ਮਿਲਣ ਦੇ ਲਈ ਨਿੱਕਲੀ ਅਤੇ ਉਹ ਉਸ ਦੀ ਇਕਲੌਤੀ ਸੀ, ਉਸ ਤੋਂ ਬਿਨਾਂ ਉਸ ਦਾ ਹੋਰ ਪੁੱਤਰ ਜਾਂ ਧੀ ਨਹੀਂ ਸੀ।
Cuando Jefté llegó a su casa en Mizpa, su hija salió a recibirlo con panderetas y bailes. Era su única hija; no tenía ningún hijo ni hija aparte de ella.
35 ੩੫ ਤਦ ਅਜਿਹਾ ਹੋਇਆ ਕਿ ਜਦ ਉਸ ਨੇ ਉਸ ਨੂੰ ਵੇਖਿਆ ਤਾਂ ਆਪਣੇ ਕੱਪੜੇ ਪਾੜ ਕੇ ਕਿਹਾ, “ਹਾਏ ਮੇਰੀਏ ਧੀਏ! ਤੂੰ ਮੈਨੂੰ ਬਹੁਤ ਨੀਵਾਂ ਕੀਤਾ ਹੈ, ਸਗੋਂ ਤੂੰ ਉਨ੍ਹਾਂ ਵਿੱਚੋਂ ਹੈਂ ਜੋ ਮੈਨੂੰ ਦੁੱਖ ਦਿੰਦੇ ਹਨ, ਕਿਉਂ ਜੋ ਮੈਂ ਯਹੋਵਾਹ ਨੂੰ ਬਚਨ ਦਿੱਤਾ ਹੈ ਅਤੇ ਟਾਲ ਨਹੀਂ ਸਕਦਾ।”
En cuanto la vio, se rasgó las vestiduras en agonía y gritó: “¡Oh, no, hija mía! ¡Me has aplastado por completo! Me has destruido, pues hice una promesa solemne al Señor y no puedo echarme atrás”.
36 ੩੬ ਉਸ ਨੇ ਉਸ ਨੂੰ ਕਿਹਾ, “ਹੇ ਮੇਰੇ ਪਿਤਾ, ਤੂੰ ਯਹੋਵਾਹ ਨੂੰ ਜੋ ਬਚਨ ਦਿੱਤਾ ਹੈ, ਅਤੇ ਜੋ ਗੱਲ ਤੂੰ ਆਪਣੇ ਮੂੰਹੋਂ ਬੋਲੀ ਹੈ, ਉਸੇ ਤਰ੍ਹਾਂ ਮੇਰੇ ਨਾਲ ਕਰ ਕਿਉਂ ਜੋ ਯਹੋਵਾਹ ਨੇ ਤੇਰੇ ਵੈਰੀ ਅੰਮੋਨੀਆਂ ਤੋਂ ਤੇਰਾ ਬਦਲਾ ਲਿਆ ਹੈ।”
Ella respondió: “Padre, has hecho una promesa solemne al Señor. Haz conmigo lo que prometiste, porque el Señor trajo la venganza de tus enemigos, los amonitas”.
37 ੩੭ ਫੇਰ ਉਸ ਨੇ ਆਪਣੇ ਪਿਤਾ ਨੂੰ ਕਿਹਾ, “ਮੇਰੇ ਲਈ ਇੰਨ੍ਹਾਂ ਕਰ ਕਿ ਦੋ ਮਹੀਨੇ ਮੈਨੂੰ ਛੱਡ ਦੇ ਤਾਂ ਜੋ ਮੈਂ ਪਹਾੜਾਂ ਵਿੱਚ ਫਿਰਦੀ ਹੋਈ ਆਪਣੀਆਂ ਸਹੇਲੀਆਂ ਨਾਲ ਆਪਣੇ ਕੁਆਰਪੁਣੇ ਦਾ ਸੋਗ ਕਰਾਂ।”
Entonces ella le dijo: “Sólo déjame hacer esto: déjame caminar por las colinas durante dos meses con mis amigos y afligirme por el hecho de que nunca me casaré”.
38 ੩੮ ਉਸ ਨੇ ਕਿਹਾ, “ਜਾ!” ਤਦ ਉਸ ਨੇ ਉਸ ਨੂੰ ਦੋ ਮਹੀਨਿਆਂ ਦਾ ਸਮਾਂ ਦਿੱਤਾ ਅਤੇ ਉਹ ਆਪਣੀਆਂ ਸਹੇਲੀਆਂ ਨੂੰ ਨਾਲ ਲੈ ਗਈ ਅਤੇ ਪਹਾੜਾਂ ਉੱਤੇ ਆਪਣੇ ਕੁਆਰਪੁਣੇ ਤੇ ਰੋਂਦੀ ਰਹੀ।
“Puedes irte”, le dijo él. La envió por dos meses, y ella y sus amigas se fueron al monte a llorar porque nunca se casaría.
39 ੩੯ ਅਜਿਹਾ ਹੋਇਆ ਕਿ ਦੋ ਮਹੀਨੇ ਬਾਅਦ ਉਹ ਆਪਣੇ ਪਿਤਾ ਕੋਲ ਵਾਪਿਸ ਆਈ ਅਤੇ ਉਸ ਨੇ ਉਸ ਨਾਲ ਆਪਣੀ ਸੁੱਖਣਾ ਅਨੁਸਾਰ ਕੀਤਾ ਅਤੇ ਉਹ ਕੁੜੀ ਪੁਰਖ ਤੋਂ ਅਣਜਾਣ ਰਹੀ, ਇਸ ਲਈ ਇਸਰਾਏਲੀਆਂ ਵਿੱਚ ਇਹ ਰੀਤ ਬਣੀ
Cuando pasaron los dos meses, volvió a su padre, y él hizo con ella lo que había prometido, y quedó virgen. Este es el origen de la costumbre en Israel
40 ੪੦ ਕਿ ਹਰ ਸਾਲ ਇਸਰਾਏਲ ਦੀਆਂ ਧੀਆਂ ਸਾਲ ਵਿੱਚ ਚਾਰ ਦਿਨ ਤੱਕ ਯਿਫ਼ਤਾਹ ਗਿਲਆਦੀ ਦੀ ਧੀ ਦਾ ਸੋਗ ਕਰਨ ਜਾਂਦੀਆਂ ਸਨ।
de que cada año las jóvenes de Israel salgan durante cuatro días a llorar en conmemoración de la hija de Jefté el Galaadita.