< ਨਿਆਂਈਆਂ 12 >
1 ੧ ਇਫ਼ਰਾਈਮ ਦੇ ਲੋਕ ਇਕੱਠੇ ਹੋ ਕੇ ਸਾਪੋਨ ਵੱਲ ਗਏ ਅਤੇ ਯਿਫ਼ਤਾਹ ਨੂੰ ਕਿਹਾ, “ਜਦ ਤੂੰ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਪਾਰ ਗਿਆ ਤਾਂ ਸਾਨੂੰ ਕਿਉਂ ਨਹੀਂ ਬੁਲਾਇਆ ਤਾਂ ਜੋ ਅਸੀਂ ਵੀ ਤੇਰੇ ਨਾਲ ਜਾਂਦੇ? ਹੁਣ ਅਸੀਂ ਤੇਰੇ ਘਰ ਨੂੰ ਤੇਰੇ ਨਾਲ ਫੂਕ ਦਿਆਂਗੇ।”
エフライムの人々は集まってザポンに行き、エフタに言った、「なぜあなたは進んで行ってアンモンの人々と戦いながら、われわれを招いて一緒に行かせませんでしたか。われわれはあなたの家に火をつけてあなたを一緒に焼いてしまいます」。
2 ੨ ਤਦ ਯਿਫ਼ਤਾਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੇਰਾ ਅਤੇ ਮੇਰੇ ਲੋਕਾਂ ਦਾ ਅੰਮੋਨੀਆਂ ਨਾਲ ਵੱਡਾ ਝਗੜਾ ਹੋਇਆ ਸੀ, ਅਤੇ ਜਦ ਮੈਂ ਤੁਹਾਨੂੰ ਬੁਲਾਇਆ ਤਾਂ ਤੁਸੀਂ ਮੈਨੂੰ ਉਨ੍ਹਾਂ ਦੇ ਹੱਥੋਂ ਨਾ ਛੁਡਾਇਆ।
エフタは彼らに言った、「かつてわたしとわたしの民がアンモンの人々と大いに争ったとき、あなたがたを呼んだが、あなたがたはわたしを彼らの手から救ってくれませんでした。
3 ੩ ਜਦ ਮੈਂ ਵੇਖਿਆ ਕਿ ਤੁਹਾਡੇ ਵੱਲੋਂ ਮੇਰਾ ਬਚਾਉ ਨਹੀਂ ਹੁੰਦਾ ਤਾਂ ਮੈਂ ਆਪਣੀ ਜਾਨ ਤਲੀ ਉੱਤੇ ਰੱਖ ਕੇ ਪਾਰ ਗਿਆ ਅਤੇ ਅੰਮੋਨੀਆਂ ਦਾ ਸਾਹਮਣਾ ਕੀਤਾ, ਅਤੇ ਯਹੋਵਾਹ ਨੇ ਉਨ੍ਹਾਂ ਨੂੰ ਮੇਰੇ ਹੱਥ ਕਰ ਦਿੱਤਾ, ਫਿਰ ਤੁਸੀਂ ਅੱਜ ਦੇ ਦਿਨ ਮੇਰੇ ਨਾਲ ਲੜਨ ਨੂੰ ਕਿਉਂ ਚੜ੍ਹ ਆਏ ਹੋ?”
あなたがたが救ってくれないのを見たから、わたしは命がけでアンモンの人々のところへ攻めて行きますと、主は彼らをわたしの手にわたされたのです。どうしてあなたがたは、きょう、わたしのところに上ってきて、わたしと戦おうとするのですか」。
4 ੪ ਤਦ ਯਿਫ਼ਤਾਹ ਨੇ ਸਾਰੇ ਗਿਲਆਦੀਆਂ ਨੂੰ ਇਕੱਠੇ ਕਰਕੇ ਇਫ਼ਰਾਈਮੀਆਂ ਨਾਲ ਲੜਾਈ ਕੀਤੀ, ਅਤੇ ਗਿਲਆਦੀਆਂ ਨੇ ਇਫ਼ਰਾਈਮੀਆਂ ਨੂੰ ਮਾਰ ਲਿਆ ਕਿਉਂ ਜੋ ਉਹ ਕਹਿੰਦੇ ਸਨ, “ਤੁਸੀਂ ਗਿਲਆਦੀ, ਇਫ਼ਰਾਈਮ ਦੇ ਭਗੌੜੇ ਹੋ ਜੋ ਇਫ਼ਰਾਈਮੀਆਂ ਅਤੇ ਮਨੱਸ਼ੀਆਂ ਦੇ ਵਿਚਕਾਰ ਰਹਿੰਦੇ ਹੋ!”
そこでエフタはギレアデの人々をことごとく集めてエフライムと戦い、ギレアデの人々はエフライムを撃ち破った。これはエフライムが「ギレアデびとよ、あなたがたはエフライムとマナセのうちにいるエフライムの落人だ」と言ったからである。
5 ੫ ਅਤੇ ਗਿਲਆਦੀਆਂ ਨੇ ਯਰਦਨ ਦੇ ਕੰਢਿਆਂ ਉੱਤੇ ਜੋ ਇਫ਼ਰਾਈਮ ਦੇ ਸਾਹਮਣੇ ਸਨ, ਕਬਜ਼ਾ ਕਰ ਲਿਆ ਅਤੇ ਜਦ ਕੋਈ ਇਫ਼ਰਾਈਮੀ ਭਗੌੜਾ ਆ ਕੇ ਕਹਿੰਦਾ, “ਮੈਨੂੰ ਪਾਰ ਲੰਘਣ ਦਿਉ,” ਤਾਂ ਗਿਲਆਦੀ ਉਸ ਨੂੰ ਪੁੱਛਦੇ, “ਕੀ ਤੂੰ ਇਫ਼ਰਾਈਮੀ ਹੈਂ?” ਅਤੇ ਜੇਕਰ ਉਹ ਕਹਿੰਦਾ, “ਨਹੀਂ”
そしてギレアデびとはエフライムに渡るヨルダンの渡し場を押えたので、エフライムの落人が「渡らせてください」と言うとき、ギレアデの人々は「あなたはエフライムびとですか」と問い、その人がもし「そうではありません」と言うならば、
6 ੬ ਤਾਂ ਉਹ ਉਸ ਨੂੰ ਕਹਿੰਦੇ, “ਭਲਾ, ਸ਼ਿੱਬੋਲਥ ਤਾਂ ਬੋਲ” ਅਤੇ ਉਹ ਕਹਿੰਦਾ “ਸਿੱਬੋਲਥ” ਕਿਉਂ ਜੋ ਉਹ ਇਸ ਗੱਲ ਨੂੰ ਠੀਕ ਤਰ੍ਹਾਂ ਨਹੀਂ ਬੋਲ ਸਕਦਾ ਸੀ, ਤਾਂ ਉਹ ਉਸ ਨੂੰ ਫੜ੍ਹ ਕੇ ਯਰਦਨ ਦੇ ਕੰਢਿਆਂ ਕੋਲ ਵੱਢ ਸੁੱਟਦੇ ਸਨ। ਇਸ ਤਰ੍ਹਾਂ ਉਸ ਸਮੇਂ ਬਤਾਲੀ ਹਜ਼ਾਰ ਇਫ਼ਰਾਈਮੀ ਮਾਰੇ ਗਏ।
またその人に「では『シボレテ』と言ってごらんなさい」と言い、その人がそれを正しく発音することができないで「セボレテ」と言うときは、その人を捕えて、ヨルダンの渡し場で殺した。その時エフライムびとの倒れたものは四万二千人であった。
7 ੭ ਯਿਫ਼ਤਾਹ ਨੇ ਛੇ ਸਾਲ ਤੱਕ ਇਸਰਾਏਲ ਦਾ ਨਿਆਂ ਕੀਤਾ। ਇਸ ਤੋਂ ਬਾਅਦ ਯਿਫ਼ਤਾਹ ਗਿਲਆਦੀ ਮਰ ਗਿਆ ਅਤੇ ਗਿਲਆਦ ਦੇ ਕਿਸੇ ਨਗਰ ਵਿੱਚ ਦੱਬਿਆ ਗਿਆ।
エフタは六年の間イスラエルをさばいた。ギレアデびとエフタはついに死んで、ギレアデの自分の町に葬られた。
8 ੮ ਉਸ ਦੇ ਬਾਅਦ ਬੈਤਲਹਮ ਵਾਸੀ ਇਬਸਾਨ ਇਸਰਾਏਲ ਦਾ ਨਿਆਈਂ ਬਣਿਆ।
彼の後にベツレヘムのイブザンがイスラエルをさばいた。
9 ੯ ਉਸ ਦੇ ਤੀਹ ਪੁੱਤਰ ਅਤੇ ਤੀਹ ਧੀਆਂ ਸਨ, ਅਤੇ ਉਸ ਨੇ ਆਪਣੀਆਂ ਸਾਰੀਆਂ ਧੀਆਂ ਪਰਦੇਸ ਵਿੱਚ ਵਿਆਹ ਦਿੱਤੀਆਂ ਅਤੇ ਆਪਣੇ ਤੀਹ ਪੁੱਤਰਾਂ ਲਈ ਪਰਦੇਸ ਤੋਂ ਤੀਹ ਨੂੰਹਾਂ ਲੈ ਆਇਆ। ਉਹ ਸੱਤ ਸਾਲਾਂ ਤੱਕ ਇਸਰਾਏਲੀਆਂ ਦਾ ਨਿਆਈਂ ਬਣਿਆ ਰਿਹਾ।
彼に三十人のむすこがあった。また三十人の娘があったが、それを自分の氏族以外の者にとつがせ、むすこたちのためには三十人の娘をほかからめとった。彼は七年の間イスラエルをさばいた。
10 ੧੦ ਤਦ ਇਬਸਾਨ ਮਰ ਗਿਆ ਅਤੇ ਬੈਤਲਹਮ ਵਿੱਚ ਦੱਬਿਆ ਗਿਆ।
イブザンはついに死んで、ベツレヘムに葬られた。
11 ੧੧ ਉਸ ਦੇ ਬਾਅਦ ਜ਼ਬੂਲੁਨੀ ਏਲੋਨ ਇਸਰਾਏਲੀਆਂ ਦਾ ਨਿਆਈਂ ਬਣਿਆ ਅਤੇ ਉਹ ਦਸ ਸਾਲਾਂ ਤੱਕ ਇਸਰਾਏਲੀਆਂ ਦਾ ਨਿਆਂ ਕਰਦਾ ਰਿਹਾ।
彼の後にゼブルンびとエロンがイスラエルをさばいた。彼は十年の間イスラエルをさばいた。
12 ੧੨ ਫਿਰ ਜ਼ਬੂਲੁਨੀ ਏਲੋਨ ਮਰ ਗਿਆ ਅਤੇ ਜ਼ਬੂਲੁਨ ਦੇਸ਼ ਦੇ ਅੱਯਾਲੋਨ ਵਿੱਚ ਦੱਬਿਆ ਗਿਆ।
ゼブルンびとエロンはついに死んで、ゼブルンの地のアヤロンに葬られた。
13 ੧੩ ਉਸ ਦੇ ਬਾਅਦ ਹਿੱਲੇਲ ਪਿਰਾਥੋਨੀ ਦਾ ਪੁੱਤਰ ਅਬਦੋਨ ਇਸਰਾਏਲ ਦਾ ਨਿਆਈਂ ਬਣਿਆ।
彼の後にピラトンびとヒレルの子アブドンがイスラエルをさばいた。
14 ੧੪ ਉਸ ਦੇ ਚਾਲ੍ਹੀ ਪੁੱਤਰ ਅਤੇ ਤੀਹ ਪੋਤਰੇ ਸਨ, ਜਿਹੜੇ ਗਧੀਆਂ ਦੇ ਸੱਤਰ ਬੱਚਿਆਂ ਉੱਤੇ ਸਵਾਰ ਹੁੰਦੇ ਸਨ। ਉਸ ਨੇ ਅੱਠ ਸਾਲਾਂ ਤੱਕ ਇਸਰਾਏਲੀਆਂ ਦਾ ਨਿਆਂ ਕੀਤਾ।
彼に四十人のむすこ及び三十人の孫があり、七十頭のろばに乗った。彼は八年の間イスラエルをさばいた。
15 ੧੫ ਤਦ ਹਿੱਲੇਲ ਪਿਰਾਥੋਨੀ ਦਾ ਪੁੱਤਰ ਅਬਦੋਨ ਮਰ ਗਿਆ ਅਤੇ ਇਫ਼ਰਾਈਮ ਦੇਸ਼ ਦੇ ਫਿਰਾਤੋਨ ਵਿੱਚ, ਜੋ ਅਮਾਲੇਕ ਦੇ ਪਹਾੜੀ ਦੇਸ਼ ਵਿੱਚ ਹੈ, ਦੱਬਿਆ ਗਿਆ।
ピラトンびとヒレルの子アブドンはついに死んで、エフライムの地のアマレクびとの山地にあるピラトンに葬られた。