< ਨਿਆਂਈਆਂ 13 >
1 ੧ ਇਸਰਾਏਲੀਆਂ ਨੇ ਫਿਰ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਚਾਲ੍ਹੀ ਸਾਲਾਂ ਲਈ ਫ਼ਲਿਸਤੀਆਂ ਦੇ ਹੱਥ ਵਿੱਚ ਦੇ ਦਿੱਤਾ।
Et les enfants d'Israël continuèrent de faire ce qui déplaît à l'Éternel, et l'Éternel les livra entre les mains des Philistins pour quarante ans.
2 ੨ ਦਾਨ ਦੇ ਟੱਬਰ ਵਿੱਚ ਮਾਨੋਆਹ ਨਾਮਕ ਇੱਕ ਮਨੁੱਖ ਸੀ, ਜੋ ਸਾਰਾਹ ਦਾ ਰਹਿਣ ਵਾਲਾ ਸੀ। ਉਸ ਦੀ ਪਤਨੀ ਬਾਂਝ ਸੀ ਅਤੇ ਉਸ ਦਾ ਕੋਈ ਬੱਚਾ ਨਹੀਂ ਸੀ।
Et il y avait un homme de Tsorea, de la race des Danites, et son nom était Manoah. Et sa femme était stérile et n'enfantait pas.
3 ੩ ਯਹੋਵਾਹ ਦੇ ਦੂਤ ਨੇ ਉਸ ਇਸਤਰੀ ਨੂੰ ਦਰਸ਼ਣ ਦੇ ਕੇ ਕਿਹਾ, “ਵੇਖ, ਬਾਂਝ ਹੋਣ ਦੇ ਕਾਰਨ ਤੇਰਾ ਕੋਈ ਬੱਚਾ ਨਹੀਂ ਹੈ ਪਰ ਹੁਣ ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ।
Alors un ange de l'Éternel apparut à la femme et lui dit: Te voilà, hélas! stérile, et tu n'as pas d'enfants! mais tu deviendras enceinte et tu enfanteras un fils.
4 ੪ ਇਸ ਲਈ ਹੁਣ ਤੂੰ ਧਿਆਨ ਰੱਖੀਂ ਅਤੇ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਹੀ ਕੋਈ ਅਸ਼ੁੱਧ ਵਸਤੂ ਖਾਵੀਂ।
Dès lors prends garde à toi, et ne bois ni vin, ni cervoise, et ne mange rien d'immonde.
5 ੫ ਕਿਉਂਕਿ ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਜਣੇਂਗੀ। ਉਸ ਦੇ ਸਿਰ ਉੱਤੇ ਉਸਤਰਾ ਕਦੇ ਨਾ ਲੱਗੇ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ ਅਤੇ ਉਹ ਫ਼ਲਿਸਤੀਆਂ ਦੇ ਹੱਥਾਂ ਤੋਂ ਇਸਰਾਏਲੀਆਂ ਦਾ ਬਚਾਉ ਕਰਨ ਲੱਗੇਗਾ।”
Car voici, tu seras enceinte et tu enfanteras un fils, et le rasoir ne doit point passer sur sa tête. Car dès le sein maternel l'enfant sera consacré à Dieu; et il commencera à délivrer Israël des mains des Philistins.
6 ੬ ਤਦ ਉਸ ਇਸਤਰੀ ਨੇ ਆਪਣੇ ਪਤੀ ਨੂੰ ਜਾ ਕੇ ਕਿਹਾ, “ਪਰਮੇਸ਼ੁਰ ਦਾ ਇੱਕ ਬੰਦਾ ਮੇਰੇ ਕੋਲ ਆਇਆ ਸੀ। ਉਸ ਦਾ ਰੂਪ ਪਰਮੇਸ਼ੁਰ ਦੇ ਦੂਤ ਦੇ ਰੂਪ ਵਰਗਾ ਬਹੁਤ ਭੈਅ ਯੋਗ ਸੀ ਅਤੇ ਮੈਂ ਉਸ ਨੂੰ ਨਹੀਂ ਪੁੱਛਿਆ ਕਿ ਤੂੰ ਕਿੱਥੋਂ ਦਾ ਹੈਂ ਅਤੇ ਉਸ ਨੇ ਵੀ ਮੈਨੂੰ ਆਪਣਾ ਨਾਮ ਨਹੀਂ ਦੱਸਿਆ।
Alors la femme vint parler à son mari et lui dit: Un homme de Dieu est venu à moi, et son aspect était celui d'un ange de Dieu, très imposant, et je ne lui ai point demandé d'où il était, et il ne m'a point indiqué son nom.
7 ੭ ਪਰ ਉਸ ਨੇ ਮੈਨੂੰ ਕਿਹਾ, ‘ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ, ਇਸ ਲਈ ਹੁਣ ਤੂੰ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਕੋਈ ਅਸ਼ੁੱਧ ਵਸਤੂ ਖਾਵੀਂ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਮਰਨ ਦੇ ਦਿਨ ਤੱਕ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ।’”
Et il m'a dit: Voici, tu deviendras enceinte et tu enfanteras un fils. Dès lors ne bois ni vin, ni cervoise et ne mange rien d'immonde, car dès le sein de sa mère jusqu'à sa mort l'enfant sera consacré à Dieu.
8 ੮ ਤਦ ਮਾਨੋਆਹ ਨੇ ਯਹੋਵਾਹ ਅੱਗੇ ਬੇਨਤੀ ਕਰ ਕੇ ਕਿਹਾ, “ਹੇ ਪ੍ਰਭੂ, ਬੇਨਤੀ ਸੁਣ, ਅਤੇ ਪਰਮੇਸ਼ੁਰ ਦਾ ਉਹ ਬੰਦਾ ਜਿਸ ਨੂੰ ਤੂੰ ਭੇਜਿਆ ਸੀ, ਫੇਰ ਸਾਡੇ ਕੋਲ ਭੇਜ ਤਾਂ ਜੋ ਉਹ ਸਾਨੂੰ ਸਿਖਾਵੇ ਕਿ ਜਿਹੜਾ ਮੁੰਡਾ ਪੈਦਾ ਹੋਵੇਗਾ ਉਸ ਨਾਲ ਅਸੀਂ ਕੀ-ਕੀ ਕਰੀਏ।”
Alors Manoah éleva sa prière vers l'Éternel et dit: Oh! Seigneur, permets que l'homme de Dieu que tu as envoyé revienne encore auprès de nous, et nous montre ce que nous devons faire pour l'enfant qui naîtra.
9 ੯ ਪਰਮੇਸ਼ੁਰ ਨੇ ਮਾਨੋਆਹ ਦੀ ਅਵਾਜ਼ ਸੁਣ ਲਈ ਅਤੇ ਪਰਮੇਸ਼ੁਰ ਦਾ ਦੂਤ ਉਸ ਇਸਤਰੀ ਕੋਲ ਆਇਆ ਜਦ ਉਹ ਖੇਤ ਵਿੱਚ ਬੈਠੀ ਹੋਈ ਸੀ ਪਰ ਉਸ ਵੇਲੇ ਉਸ ਦਾ ਪਤੀ ਮਾਨੋਆਹ ਉਸ ਦੇ ਕੋਲ ਨਹੀਂ ਸੀ।
Et Dieu exauça la prière de Manoah et l'ange de Dieu revint auprès de la femme; or elle était assise dans la campagne et Manoah, son mari, n'était pas avec elle.
10 ੧੦ ਤਦ ਉਸ ਇਸਤਰੀ ਨੇ ਛੇਤੀ ਨਾਲ ਭੱਜ ਕੇ ਆਪਣੇ ਪਤੀ ਨੂੰ ਜਾ ਦੱਸਿਆ ਅਤੇ ਕਿਹਾ, “ਵੇਖੋ, ਉਹੋ ਮਨੁੱਖ ਜੋ ਉਸ ਦਿਨ ਮੇਰੇ ਕੋਲ ਆਇਆ ਸੀ, ਉਹ ਫਿਰ ਮੈਨੂੰ ਵਿਖਾਈ ਦਿੱਤਾ ਹੈ।”
Et en toute hâte la femme courut informer son mari, et elle lui dit: Voici, l'homme qui est venu à moi l'autre jour, m'est apparu.
11 ੧੧ ਇਹ ਸੁਣਦਿਆਂ ਹੀ ਮਾਨੋਆਹ ਉੱਠ ਕੇ ਆਪਣੀ ਪਤਨੀ ਦੇ ਪਿੱਛੇ ਤੁਰਿਆ ਅਤੇ ਉਸ ਮਨੁੱਖ ਦੇ ਕੋਲ ਆ ਕੇ ਉਸ ਨੂੰ ਪੁੱਛਣ ਲੱਗਾ, “ਕੀ ਤੂੰ ਉਹੋ ਮਨੁੱਖ ਹੈਂ ਜਿਸ ਨੇ ਇਸ ਇਸਤਰੀ ਨਾਲ ਗੱਲਾਂ ਕੀਤੀਆਂ ਸਨ?” ਉਸ ਨੇ ਕਿਹਾ, “ਮੈਂ ਉਹੀ ਹਾਂ।”
Alors Manoah se leva et suivit sa femme; et arrivé auprès de l'homme il lui dit: Es-tu l'homme qui a parlé à cette femme? Et il répondit: Je le suis.
12 ੧੨ ਤਦ ਮਾਨੋਆਹ ਨੇ ਕਿਹਾ, “ਜਿਸ ਤਰ੍ਹਾਂ ਤੁਸੀਂ ਕਿਹਾ ਹੈ ਉਸੇ ਤਰ੍ਹਾਂ ਹੀ ਹੋਵੇ, ਪਰ ਉਹ ਮੁੰਡਾ ਕਿਹੋ ਜਿਹਾ ਹੋਵੇਗਾ ਅਤੇ ਕੀ ਕੰਮ ਕਰੇਗਾ?”
Et Manoah dit: Maintenant, si ce que tu as dit arrive, quelle doit être la règle de l'enfant et que doit-il faire?
13 ੧੩ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਕਿਹਾ, “ਉਨ੍ਹਾਂ ਸਾਰੀਆਂ ਵਸਤੂਆਂ ਤੋਂ ਜਿਨ੍ਹਾਂ ਦੇ ਬਾਰੇ ਮੈਂ ਦੱਸਿਆ ਹੈ, ਇਹ ਇਸਤਰੀ ਦੂਰ ਰਹੇ।
Et l'ange de l'Éternel dit à Manoah: Il faut que la femme s'abstienne de tout ce que je lui ai indiqué.
14 ੧੪ ਕੋਈ ਵੀ ਅਜਿਹੀ ਵਸਤੂ ਜੋ ਦਾਖ ਦੀ ਬਣੀ ਹੋਵੇ, ਇਹ ਨਾ ਖਾਵੇ ਅਤੇ ਨਾ ਦਾਖਰਸ, ਨਾ ਕੋਈ ਨਸ਼ੇ ਵਾਲੀ ਚੀਜ਼ ਪੀਵੇ ਅਤੇ ਨਾ ਹੀ ਕੋਈ ਅਸ਼ੁੱਧ ਵਸਤੂ ਖਾਵੇ, ਇਹ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਯਾਦ ਰੱਖੇ ਜੋ ਮੈਂ ਉਸ ਨੂੰ ਦਿੱਤੇ ਹਨ।”
Elle ne mangera rien de ce qui sort du cep de vigne, et ne boira ni vin, ni cervoise et ne prendra aucun aliment immonde; elle doit observer tout ce que je lui ai prescrit.
15 ੧੫ ਤਦ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਕਿਹਾ, “ਅਸੀਂ ਤੁਹਾਨੂੰ ਥੋੜ੍ਹੀ ਦੇਰ ਰੋਕਣਾ ਚਾਹੁੰਦੇ ਹਾਂ ਤਾਂ ਜੋ ਅਸੀਂ ਤੁਹਾਡੇ ਲਈ ਇੱਕ ਮੇਮਣਾ ਤਿਆਰ ਕਰੀਏ।”
Et Manoah dit à l'ange de l'Éternel: Nous voudrions te retenir, et t'apprêter et te servir un chevreau.
16 ੧੬ ਤਾਂ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਉੱਤਰ ਦਿੱਤਾ, “ਭਾਵੇਂ ਤੂੰ ਮੈਨੂੰ ਰੋਕ ਵੀ ਲਵੇਂ ਤਾਂ ਵੀ ਮੈਂ ਤੇਰੇ ਭੋਜਨ ਵਿੱਚੋਂ ਕੁਝ ਨਹੀਂ ਖਾਵਾਂਗਾ, ਪਰ ਜੇ ਤੂੰ ਹੋਮ ਦੀ ਬਲੀ ਚੜ੍ਹਾਉਣਾ ਚਾਹੁੰਦਾ ਹੈਂ ਤਾਂ ਤੈਨੂੰ ਯਹੋਵਾਹ ਦੇ ਅੱਗੇ ਚੜ੍ਹਾਉਣੀ ਚਾਹੀਦੀ ਹੈ।” ਮਾਨੋਆਹ ਨਹੀਂ ਜਾਣਦਾ ਸੀ ਕਿ ਉਹ ਯਹੋਵਾਹ ਦਾ ਦੂਤ ਹੈ।
Et l'ange de l'Éternel dit à Manoah: Quand tu me retiendrais, je ne mangerais pas de ton mets. Mais, si tu veux préparer un holocauste, offre-le à l'Éternel. Car Manoah ne savait pas que ce fût un ange de l'Éternel.
17 ੧੭ ਫੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਕਿਹਾ, “ਆਪਣਾ ਨਾਮ ਦੱਸੋ, ਕਿ ਜਦੋਂ ਤੁਹਾਡੀ ਆਖੀ ਹੋਈ ਗੱਲ ਪੂਰੀ ਹੋਵੇ ਤਾਂ ਅਸੀਂ ਤੁਹਾਡਾ ਆਦਰ ਭਾਉ ਕਰ ਸਕੀਏ।”
Et Manoah dit à l'ange de l'Éternel: Quel est ton nom, afin que si tes paroles s'accomplissent, nous te rendions honneur?
18 ੧੮ ਤਾਂ ਯਹੋਵਾਹ ਦੇ ਦੂਤ ਨੇ ਉਸ ਨੂੰ ਕਿਹਾ, “ਮੇਰਾ ਨਾਮ ਤਾਂ ਅਚਰਜ਼ ਹੈ। ਇਸ ਲਈ ਤੂੰ ਇਹ ਕਿਉਂ ਪੁੱਛਦਾ ਹੈਂ?”
Et l'ange de l'Éternel lui dit: Pourquoi cette question que tu me fais sur mon nom? car il est merveilleux.
19 ੧੯ ਤਦ ਮਾਨੋਆਹ ਨੇ ਮੈਦੇ ਦੀ ਭੇਟ ਦੇ ਨਾਲ ਇੱਕ ਮੇਮਣਾ ਲੈ ਕੇ ਪੱਥਰ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਇਆ, ਤਦ ਉਸ ਦੂਤ ਨੇ ਮਾਨੋਆਹ ਅਤੇ ਉਸ ਦੀ ਪਤਨੀ ਦੇ ਵੇਖਦਿਆਂ ਇੱਕ ਅਚਰਜ਼ ਕੰਮ ਕੀਤਾ।
Alors Manoah prit le chevreau et l'offrande et en fit un sacrifice à l'Éternel sur un rocher. Et Il opéra une merveille, et Manoah et sa femme furent témoins.
20 ੨੦ ਅਜਿਹਾ ਹੋਇਆ ਕਿ ਜਦ ਜਗਵੇਦੀ ਦੇ ਉੱਤੋਂ ਅਕਾਸ਼ ਦੀ ਵੱਲ ਲਾਟ ਉੱਠੀ ਤਾਂ ਯਹੋਵਾਹ ਦਾ ਦੂਤ ਜਗਵੇਦੀ ਦੀ ਲਾਟ ਦੇ ਵਿਚਕਾਰ ਮਾਨੋਆਹ ਅਤੇ ਉਸ ਦੀ ਪਤਨੀ ਦੇ ਵੇਖਦਿਆਂ ਅਕਾਸ਼ ਨੂੰ ਚਲਿਆ ਗਿਆ, ਤਦ ਉਹ ਦੋਵੇਂ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਏ।
Car comme la flamme s'éleva de l'autel vers le ciel, l'ange de l'Éternel s'éleva aussi dans la flamme de l'autel.
21 ੨੧ ਅਤੇ ਯਹੋਵਾਹ ਦਾ ਦੂਤ ਮਾਨੋਆਹ ਅਤੇ ਉਸ ਦੀ ਪਤਨੀ ਨੂੰ ਫਿਰ ਵਿਖਾਈ ਨਾ ਦਿੱਤਾ। ਤਦ ਮਾਨੋਆਹ ਨੇ ਜਾਣ ਲਿਆ ਕਿ ਉਹ ਯਹੋਵਾਹ ਦਾ ਦੂਤ ਸੀ।
Et à ce spectacle Manoah et sa femme se jetèrent la face contre terre. Et l'ange de l'Éternel n'apparut plus à Manoah et à sa femme. Alors Manoah comprit que c'était un ange de l'Éternel.
22 ੨੨ ਤਦ ਮਾਨੋਆਹ ਨੇ ਆਪਣੀ ਪਤਨੀ ਨੂੰ ਕਿਹਾ, “ਹੁਣ ਅਸੀਂ ਜ਼ਰੂਰ ਮਰ ਜਾਂਵਾਂਗੇ, ਕਿਉਂ ਜੋ ਅਸੀਂ ਪਰਮੇਸ਼ੁਰ ਨੂੰ ਵੇਖਿਆ ਹੈ!”
Et Manoah dit à sa femme: Nous allons mourir, puisque nous avons vu Dieu!
23 ੨੩ ਉਸ ਦੀ ਪਤਨੀ ਨੇ ਉਸ ਨੂੰ ਕਿਹਾ, “ਜੇ ਯਹੋਵਾਹ ਨੇ ਸਾਨੂੰ ਮਾਰਨਾ ਹੁੰਦਾ ਤਾਂ ਸਾਡੇ ਹੱਥੋਂ ਹੋਮ ਦੀ ਬਲੀ ਅਤੇ ਮੈਦੇ ਦੀ ਭੇਟ ਸਵੀਕਾਰ ਨਾ ਕਰਦਾ, ਅਤੇ ਨਾ ਹੀ ਸਾਨੂੰ ਇਹ ਸਾਰੀਆਂ ਗੱਲਾਂ ਵਿਖਾਉਂਦਾ ਅਤੇ ਨਾ ਹੀ ਸਾਨੂੰ ਇਸ ਵੇਲੇ ਇਹੋ ਜਿਹੀਆਂ ਗੱਲਾਂ ਦੱਸਦਾ।”
Mais sa femme lui dit: Si l'Éternel avait l'intention de nous faire mourir, Il n'aurait pas accepté de nos mains holocauste et offrande, et Il ne nous aurait pas fait voir ces choses, ni annoncé maintenant un tel événement.
24 ੨੪ ਫਿਰ ਉਸ ਇਸਤਰੀ ਨੇ ਇੱਕ ਪੁੱਤਰ ਨੂੰ ਜਣਿਆ ਅਤੇ ਉਸ ਦਾ ਨਾਮ ਸਮਸੂਨ ਰੱਖਿਆ, ਅਤੇ ਉਹ ਮੁੰਡਾ ਵੱਧਦਾ ਗਿਆ ਅਤੇ ਯਹੋਵਾਹ ਨੇ ਉਸ ਨੂੰ ਅਸੀਸ ਦਿੱਤੀ।
Et cette femme enfanta un fils et l'appela du nom de Samson (batteur). Et l'enfant grandit, et l'Éternel le bénit.
25 ੨੫ ਅਤੇ ਯਹੋਵਾਹ ਦਾ ਆਤਮਾ ਮਹਨੇਹ-ਦਾਨ ਵਿੱਚ ਸਾਰਾਹ ਅਤੇ ਅਸ਼ਤਾਓਲ ਦੇ ਵਿਚਕਾਰ ਉਸ ਨੂੰ ਉਭਾਰਣ ਲੱਗਾ।
Et l'esprit de l'Éternel commença à lui donner l'impulsion à Mahaneh-Dan outre Tsorea et Esthaol.