< ਨਿਆਂਈਆਂ 13 >

1 ਇਸਰਾਏਲੀਆਂ ਨੇ ਫਿਰ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਚਾਲ੍ਹੀ ਸਾਲਾਂ ਲਈ ਫ਼ਲਿਸਤੀਆਂ ਦੇ ਹੱਥ ਵਿੱਚ ਦੇ ਦਿੱਤਾ।
ויסיפו בני ישראל לעשות הרע בעיני יהוה ויתנם יהוה ביד פלשתים ארבעים שנה
2 ਦਾਨ ਦੇ ਟੱਬਰ ਵਿੱਚ ਮਾਨੋਆਹ ਨਾਮਕ ਇੱਕ ਮਨੁੱਖ ਸੀ, ਜੋ ਸਾਰਾਹ ਦਾ ਰਹਿਣ ਵਾਲਾ ਸੀ। ਉਸ ਦੀ ਪਤਨੀ ਬਾਂਝ ਸੀ ਅਤੇ ਉਸ ਦਾ ਕੋਈ ਬੱਚਾ ਨਹੀਂ ਸੀ।
ויהי איש אחד מצרעה ממשפחת הדני ושמו מנוח ואשתו עקרה ולא ילדה
3 ਯਹੋਵਾਹ ਦੇ ਦੂਤ ਨੇ ਉਸ ਇਸਤਰੀ ਨੂੰ ਦਰਸ਼ਣ ਦੇ ਕੇ ਕਿਹਾ, “ਵੇਖ, ਬਾਂਝ ਹੋਣ ਦੇ ਕਾਰਨ ਤੇਰਾ ਕੋਈ ਬੱਚਾ ਨਹੀਂ ਹੈ ਪਰ ਹੁਣ ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ।
וירא מלאך יהוה אל האשה ויאמר אליה הנה נא את עקרה ולא ילדת והרית וילדת בן
4 ਇਸ ਲਈ ਹੁਣ ਤੂੰ ਧਿਆਨ ਰੱਖੀਂ ਅਤੇ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਹੀ ਕੋਈ ਅਸ਼ੁੱਧ ਵਸਤੂ ਖਾਵੀਂ।
ועתה השמרי נא ואל תשתי יין ושכר ואל תאכלי כל טמא
5 ਕਿਉਂਕਿ ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਜਣੇਂਗੀ। ਉਸ ਦੇ ਸਿਰ ਉੱਤੇ ਉਸਤਰਾ ਕਦੇ ਨਾ ਲੱਗੇ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ ਅਤੇ ਉਹ ਫ਼ਲਿਸਤੀਆਂ ਦੇ ਹੱਥਾਂ ਤੋਂ ਇਸਰਾਏਲੀਆਂ ਦਾ ਬਚਾਉ ਕਰਨ ਲੱਗੇਗਾ।”
כי הנך הרה וילדת בן ומורה לא יעלה על ראשו--כי נזיר אלהים יהיה הנער מן הבטן והוא יחל להושיע את ישראל--מיד פלשתים
6 ਤਦ ਉਸ ਇਸਤਰੀ ਨੇ ਆਪਣੇ ਪਤੀ ਨੂੰ ਜਾ ਕੇ ਕਿਹਾ, “ਪਰਮੇਸ਼ੁਰ ਦਾ ਇੱਕ ਬੰਦਾ ਮੇਰੇ ਕੋਲ ਆਇਆ ਸੀ। ਉਸ ਦਾ ਰੂਪ ਪਰਮੇਸ਼ੁਰ ਦੇ ਦੂਤ ਦੇ ਰੂਪ ਵਰਗਾ ਬਹੁਤ ਭੈਅ ਯੋਗ ਸੀ ਅਤੇ ਮੈਂ ਉਸ ਨੂੰ ਨਹੀਂ ਪੁੱਛਿਆ ਕਿ ਤੂੰ ਕਿੱਥੋਂ ਦਾ ਹੈਂ ਅਤੇ ਉਸ ਨੇ ਵੀ ਮੈਨੂੰ ਆਪਣਾ ਨਾਮ ਨਹੀਂ ਦੱਸਿਆ।
ותבא האשה ותאמר לאישה לאמר איש האלהים בא אלי ומראהו כמראה מלאך האלהים נורא מאד ולא שאלתיהו אי מזה הוא ואת שמו לא הגיד לי
7 ਪਰ ਉਸ ਨੇ ਮੈਨੂੰ ਕਿਹਾ, ‘ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ, ਇਸ ਲਈ ਹੁਣ ਤੂੰ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਕੋਈ ਅਸ਼ੁੱਧ ਵਸਤੂ ਖਾਵੀਂ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਮਰਨ ਦੇ ਦਿਨ ਤੱਕ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ।’”
ויאמר לי הנך הרה וילדת בן ועתה אל תשתי יין ושכר ואל תאכלי כל טמאה--כי נזיר אלהים יהיה הנער מן הבטן עד יום מותו
8 ਤਦ ਮਾਨੋਆਹ ਨੇ ਯਹੋਵਾਹ ਅੱਗੇ ਬੇਨਤੀ ਕਰ ਕੇ ਕਿਹਾ, “ਹੇ ਪ੍ਰਭੂ, ਬੇਨਤੀ ਸੁਣ, ਅਤੇ ਪਰਮੇਸ਼ੁਰ ਦਾ ਉਹ ਬੰਦਾ ਜਿਸ ਨੂੰ ਤੂੰ ਭੇਜਿਆ ਸੀ, ਫੇਰ ਸਾਡੇ ਕੋਲ ਭੇਜ ਤਾਂ ਜੋ ਉਹ ਸਾਨੂੰ ਸਿਖਾਵੇ ਕਿ ਜਿਹੜਾ ਮੁੰਡਾ ਪੈਦਾ ਹੋਵੇਗਾ ਉਸ ਨਾਲ ਅਸੀਂ ਕੀ-ਕੀ ਕਰੀਏ।”
ויעתר מנוח אל יהוה ויאמר בי אדוני--איש האלהים אשר שלחת יבוא נא עוד אלינו ויורנו מה נעשה לנער היולד
9 ਪਰਮੇਸ਼ੁਰ ਨੇ ਮਾਨੋਆਹ ਦੀ ਅਵਾਜ਼ ਸੁਣ ਲਈ ਅਤੇ ਪਰਮੇਸ਼ੁਰ ਦਾ ਦੂਤ ਉਸ ਇਸਤਰੀ ਕੋਲ ਆਇਆ ਜਦ ਉਹ ਖੇਤ ਵਿੱਚ ਬੈਠੀ ਹੋਈ ਸੀ ਪਰ ਉਸ ਵੇਲੇ ਉਸ ਦਾ ਪਤੀ ਮਾਨੋਆਹ ਉਸ ਦੇ ਕੋਲ ਨਹੀਂ ਸੀ।
וישמע האלהים בקול מנוח ויבא מלאך האלהים עוד אל האשה והיא יושבת בשדה ומנוח אישה אין עמה
10 ੧੦ ਤਦ ਉਸ ਇਸਤਰੀ ਨੇ ਛੇਤੀ ਨਾਲ ਭੱਜ ਕੇ ਆਪਣੇ ਪਤੀ ਨੂੰ ਜਾ ਦੱਸਿਆ ਅਤੇ ਕਿਹਾ, “ਵੇਖੋ, ਉਹੋ ਮਨੁੱਖ ਜੋ ਉਸ ਦਿਨ ਮੇਰੇ ਕੋਲ ਆਇਆ ਸੀ, ਉਹ ਫਿਰ ਮੈਨੂੰ ਵਿਖਾਈ ਦਿੱਤਾ ਹੈ।”
ותמהר האשה ותרץ ותגד לאישה ותאמר אליו--הנה נראה אלי האיש אשר בא ביום אלי
11 ੧੧ ਇਹ ਸੁਣਦਿਆਂ ਹੀ ਮਾਨੋਆਹ ਉੱਠ ਕੇ ਆਪਣੀ ਪਤਨੀ ਦੇ ਪਿੱਛੇ ਤੁਰਿਆ ਅਤੇ ਉਸ ਮਨੁੱਖ ਦੇ ਕੋਲ ਆ ਕੇ ਉਸ ਨੂੰ ਪੁੱਛਣ ਲੱਗਾ, “ਕੀ ਤੂੰ ਉਹੋ ਮਨੁੱਖ ਹੈਂ ਜਿਸ ਨੇ ਇਸ ਇਸਤਰੀ ਨਾਲ ਗੱਲਾਂ ਕੀਤੀਆਂ ਸਨ?” ਉਸ ਨੇ ਕਿਹਾ, “ਮੈਂ ਉਹੀ ਹਾਂ।”
ויקם וילך מנוח אחרי אשתו ויבא אל האיש ויאמר לו האתה האיש אשר דברת אל האשה ויאמר אני
12 ੧੨ ਤਦ ਮਾਨੋਆਹ ਨੇ ਕਿਹਾ, “ਜਿਸ ਤਰ੍ਹਾਂ ਤੁਸੀਂ ਕਿਹਾ ਹੈ ਉਸੇ ਤਰ੍ਹਾਂ ਹੀ ਹੋਵੇ, ਪਰ ਉਹ ਮੁੰਡਾ ਕਿਹੋ ਜਿਹਾ ਹੋਵੇਗਾ ਅਤੇ ਕੀ ਕੰਮ ਕਰੇਗਾ?”
ויאמר מנוח עתה יבא דבריך מה יהיה משפט הנער ומעשהו
13 ੧੩ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਕਿਹਾ, “ਉਨ੍ਹਾਂ ਸਾਰੀਆਂ ਵਸਤੂਆਂ ਤੋਂ ਜਿਨ੍ਹਾਂ ਦੇ ਬਾਰੇ ਮੈਂ ਦੱਸਿਆ ਹੈ, ਇਹ ਇਸਤਰੀ ਦੂਰ ਰਹੇ।
ויאמר מלאך יהוה אל מנוח מכל אשר אמרתי אל האשה תשמר
14 ੧੪ ਕੋਈ ਵੀ ਅਜਿਹੀ ਵਸਤੂ ਜੋ ਦਾਖ ਦੀ ਬਣੀ ਹੋਵੇ, ਇਹ ਨਾ ਖਾਵੇ ਅਤੇ ਨਾ ਦਾਖਰਸ, ਨਾ ਕੋਈ ਨਸ਼ੇ ਵਾਲੀ ਚੀਜ਼ ਪੀਵੇ ਅਤੇ ਨਾ ਹੀ ਕੋਈ ਅਸ਼ੁੱਧ ਵਸਤੂ ਖਾਵੇ, ਇਹ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਯਾਦ ਰੱਖੇ ਜੋ ਮੈਂ ਉਸ ਨੂੰ ਦਿੱਤੇ ਹਨ।”
מכל אשר יצא מגפן היין לא תאכל ויין ושכר אל תשת וכל טמאה אל תאכל כל אשר צויתיה תשמר
15 ੧੫ ਤਦ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਕਿਹਾ, “ਅਸੀਂ ਤੁਹਾਨੂੰ ਥੋੜ੍ਹੀ ਦੇਰ ਰੋਕਣਾ ਚਾਹੁੰਦੇ ਹਾਂ ਤਾਂ ਜੋ ਅਸੀਂ ਤੁਹਾਡੇ ਲਈ ਇੱਕ ਮੇਮਣਾ ਤਿਆਰ ਕਰੀਏ।”
ויאמר מנוח אל מלאך יהוה נעצרה נא אותך ונעשה לפניך גדי עזים
16 ੧੬ ਤਾਂ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਉੱਤਰ ਦਿੱਤਾ, “ਭਾਵੇਂ ਤੂੰ ਮੈਨੂੰ ਰੋਕ ਵੀ ਲਵੇਂ ਤਾਂ ਵੀ ਮੈਂ ਤੇਰੇ ਭੋਜਨ ਵਿੱਚੋਂ ਕੁਝ ਨਹੀਂ ਖਾਵਾਂਗਾ, ਪਰ ਜੇ ਤੂੰ ਹੋਮ ਦੀ ਬਲੀ ਚੜ੍ਹਾਉਣਾ ਚਾਹੁੰਦਾ ਹੈਂ ਤਾਂ ਤੈਨੂੰ ਯਹੋਵਾਹ ਦੇ ਅੱਗੇ ਚੜ੍ਹਾਉਣੀ ਚਾਹੀਦੀ ਹੈ।” ਮਾਨੋਆਹ ਨਹੀਂ ਜਾਣਦਾ ਸੀ ਕਿ ਉਹ ਯਹੋਵਾਹ ਦਾ ਦੂਤ ਹੈ।
ויאמר מלאך יהוה אל מנוח אם תעצרני לא אכל בלחמך ואם תעשה עלה ליהוה תעלנה כי לא ידע מנוח כי מלאך יהוה הוא
17 ੧੭ ਫੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਕਿਹਾ, “ਆਪਣਾ ਨਾਮ ਦੱਸੋ, ਕਿ ਜਦੋਂ ਤੁਹਾਡੀ ਆਖੀ ਹੋਈ ਗੱਲ ਪੂਰੀ ਹੋਵੇ ਤਾਂ ਅਸੀਂ ਤੁਹਾਡਾ ਆਦਰ ਭਾਉ ਕਰ ਸਕੀਏ।”
ויאמר מנוח אל מלאך יהוה מי שמך כי יבא דבריך (דברך) וכבדנוך
18 ੧੮ ਤਾਂ ਯਹੋਵਾਹ ਦੇ ਦੂਤ ਨੇ ਉਸ ਨੂੰ ਕਿਹਾ, “ਮੇਰਾ ਨਾਮ ਤਾਂ ਅਚਰਜ਼ ਹੈ। ਇਸ ਲਈ ਤੂੰ ਇਹ ਕਿਉਂ ਪੁੱਛਦਾ ਹੈਂ?”
ויאמר לו מלאך יהוה למה זה תשאל לשמי--והוא פלאי
19 ੧੯ ਤਦ ਮਾਨੋਆਹ ਨੇ ਮੈਦੇ ਦੀ ਭੇਟ ਦੇ ਨਾਲ ਇੱਕ ਮੇਮਣਾ ਲੈ ਕੇ ਪੱਥਰ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਇਆ, ਤਦ ਉਸ ਦੂਤ ਨੇ ਮਾਨੋਆਹ ਅਤੇ ਉਸ ਦੀ ਪਤਨੀ ਦੇ ਵੇਖਦਿਆਂ ਇੱਕ ਅਚਰਜ਼ ਕੰਮ ਕੀਤਾ।
ויקח מנוח את גדי העזים ואת המנחה ויעל על הצור ליהוה ומפלא לעשות ומנוח ואשתו ראים
20 ੨੦ ਅਜਿਹਾ ਹੋਇਆ ਕਿ ਜਦ ਜਗਵੇਦੀ ਦੇ ਉੱਤੋਂ ਅਕਾਸ਼ ਦੀ ਵੱਲ ਲਾਟ ਉੱਠੀ ਤਾਂ ਯਹੋਵਾਹ ਦਾ ਦੂਤ ਜਗਵੇਦੀ ਦੀ ਲਾਟ ਦੇ ਵਿਚਕਾਰ ਮਾਨੋਆਹ ਅਤੇ ਉਸ ਦੀ ਪਤਨੀ ਦੇ ਵੇਖਦਿਆਂ ਅਕਾਸ਼ ਨੂੰ ਚਲਿਆ ਗਿਆ, ਤਦ ਉਹ ਦੋਵੇਂ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਏ।
ויהי בעלות הלהב מעל המזבח השמימה ויעל מלאך יהוה בלהב המזבח ומנוח ואשתו ראים ויפלו על פניהם ארצה
21 ੨੧ ਅਤੇ ਯਹੋਵਾਹ ਦਾ ਦੂਤ ਮਾਨੋਆਹ ਅਤੇ ਉਸ ਦੀ ਪਤਨੀ ਨੂੰ ਫਿਰ ਵਿਖਾਈ ਨਾ ਦਿੱਤਾ। ਤਦ ਮਾਨੋਆਹ ਨੇ ਜਾਣ ਲਿਆ ਕਿ ਉਹ ਯਹੋਵਾਹ ਦਾ ਦੂਤ ਸੀ।
ולא יסף עוד מלאך יהוה להראה אל מנוח ואל אשתו אז ידע מנוח כי מלאך יהוה הוא
22 ੨੨ ਤਦ ਮਾਨੋਆਹ ਨੇ ਆਪਣੀ ਪਤਨੀ ਨੂੰ ਕਿਹਾ, “ਹੁਣ ਅਸੀਂ ਜ਼ਰੂਰ ਮਰ ਜਾਂਵਾਂਗੇ, ਕਿਉਂ ਜੋ ਅਸੀਂ ਪਰਮੇਸ਼ੁਰ ਨੂੰ ਵੇਖਿਆ ਹੈ!”
ויאמר מנוח אל אשתו מות נמות כי אלהים ראינו
23 ੨੩ ਉਸ ਦੀ ਪਤਨੀ ਨੇ ਉਸ ਨੂੰ ਕਿਹਾ, “ਜੇ ਯਹੋਵਾਹ ਨੇ ਸਾਨੂੰ ਮਾਰਨਾ ਹੁੰਦਾ ਤਾਂ ਸਾਡੇ ਹੱਥੋਂ ਹੋਮ ਦੀ ਬਲੀ ਅਤੇ ਮੈਦੇ ਦੀ ਭੇਟ ਸਵੀਕਾਰ ਨਾ ਕਰਦਾ, ਅਤੇ ਨਾ ਹੀ ਸਾਨੂੰ ਇਹ ਸਾਰੀਆਂ ਗੱਲਾਂ ਵਿਖਾਉਂਦਾ ਅਤੇ ਨਾ ਹੀ ਸਾਨੂੰ ਇਸ ਵੇਲੇ ਇਹੋ ਜਿਹੀਆਂ ਗੱਲਾਂ ਦੱਸਦਾ।”
ותאמר לו אשתו לו חפץ יהוה להמיתנו לא לקח מידנו עלה ומנחה ולא הראנו את כל אלה וכעת לא השמיענו כזאת
24 ੨੪ ਫਿਰ ਉਸ ਇਸਤਰੀ ਨੇ ਇੱਕ ਪੁੱਤਰ ਨੂੰ ਜਣਿਆ ਅਤੇ ਉਸ ਦਾ ਨਾਮ ਸਮਸੂਨ ਰੱਖਿਆ, ਅਤੇ ਉਹ ਮੁੰਡਾ ਵੱਧਦਾ ਗਿਆ ਅਤੇ ਯਹੋਵਾਹ ਨੇ ਉਸ ਨੂੰ ਅਸੀਸ ਦਿੱਤੀ।
ותלד האשה בן ותקרא את שמו שמשון ויגדל הנער ויברכהו יהוה
25 ੨੫ ਅਤੇ ਯਹੋਵਾਹ ਦਾ ਆਤਮਾ ਮਹਨੇਹ-ਦਾਨ ਵਿੱਚ ਸਾਰਾਹ ਅਤੇ ਅਸ਼ਤਾਓਲ ਦੇ ਵਿਚਕਾਰ ਉਸ ਨੂੰ ਉਭਾਰਣ ਲੱਗਾ।
ותחל רוח יהוה לפעמו במחנה דן בין צרעה ובין אשתאל

< ਨਿਆਂਈਆਂ 13 >