< ਨਿਆਂਈਆਂ 13 >

1 ਇਸਰਾਏਲੀਆਂ ਨੇ ਫਿਰ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਚਾਲ੍ਹੀ ਸਾਲਾਂ ਲਈ ਫ਼ਲਿਸਤੀਆਂ ਦੇ ਹੱਥ ਵਿੱਚ ਦੇ ਦਿੱਤਾ।
וַיֹּסִיפוּ בְּנֵי יִשְׂרָאֵל לַעֲשׂוֹת הָרַע בְּעֵינֵי יְהֹוָה וַיִּתְּנֵם יְהֹוָה בְּיַד־פְּלִשְׁתִּים אַרְבָּעִים שָׁנָֽה׃
2 ਦਾਨ ਦੇ ਟੱਬਰ ਵਿੱਚ ਮਾਨੋਆਹ ਨਾਮਕ ਇੱਕ ਮਨੁੱਖ ਸੀ, ਜੋ ਸਾਰਾਹ ਦਾ ਰਹਿਣ ਵਾਲਾ ਸੀ। ਉਸ ਦੀ ਪਤਨੀ ਬਾਂਝ ਸੀ ਅਤੇ ਉਸ ਦਾ ਕੋਈ ਬੱਚਾ ਨਹੀਂ ਸੀ।
וַיְהִי אִישׁ אֶחָד מִצׇּרְעָה מִמִּשְׁפַּחַת הַדָּנִי וּשְׁמוֹ מָנוֹחַ וְאִשְׁתּוֹ עֲקָרָה וְלֹא יָלָֽדָה׃
3 ਯਹੋਵਾਹ ਦੇ ਦੂਤ ਨੇ ਉਸ ਇਸਤਰੀ ਨੂੰ ਦਰਸ਼ਣ ਦੇ ਕੇ ਕਿਹਾ, “ਵੇਖ, ਬਾਂਝ ਹੋਣ ਦੇ ਕਾਰਨ ਤੇਰਾ ਕੋਈ ਬੱਚਾ ਨਹੀਂ ਹੈ ਪਰ ਹੁਣ ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ।
וַיֵּרָא מַלְאַךְ־יְהֹוָה אֶל־הָאִשָּׁה וַיֹּאמֶר אֵלֶיהָ הִנֵּה־נָא אַתְּ־עֲקָרָה וְלֹא יָלַדְתְּ וְהָרִית וְיָלַדְתְּ בֵּֽן׃
4 ਇਸ ਲਈ ਹੁਣ ਤੂੰ ਧਿਆਨ ਰੱਖੀਂ ਅਤੇ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਹੀ ਕੋਈ ਅਸ਼ੁੱਧ ਵਸਤੂ ਖਾਵੀਂ।
וְעַתָּה הִשָּׁמְרִי נָא וְאַל־תִּשְׁתִּי יַיִן וְשֵׁכָר וְאַל־תֹּאכְלִי כׇּל־טָמֵֽא׃
5 ਕਿਉਂਕਿ ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਜਣੇਂਗੀ। ਉਸ ਦੇ ਸਿਰ ਉੱਤੇ ਉਸਤਰਾ ਕਦੇ ਨਾ ਲੱਗੇ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ ਅਤੇ ਉਹ ਫ਼ਲਿਸਤੀਆਂ ਦੇ ਹੱਥਾਂ ਤੋਂ ਇਸਰਾਏਲੀਆਂ ਦਾ ਬਚਾਉ ਕਰਨ ਲੱਗੇਗਾ।”
כִּי הִנָּךְ הָרָה וְיֹלַדְתְּ בֵּן וּמוֹרָה לֹא־יַעֲלֶה עַל־רֹאשׁוֹ כִּֽי־נְזִיר אֱלֹהִים יִֽהְיֶה הַנַּעַר מִן־הַבָּטֶן וְהוּא יָחֵל לְהוֹשִׁיעַ אֶת־יִשְׂרָאֵל מִיַּד פְּלִשְׁתִּֽים׃
6 ਤਦ ਉਸ ਇਸਤਰੀ ਨੇ ਆਪਣੇ ਪਤੀ ਨੂੰ ਜਾ ਕੇ ਕਿਹਾ, “ਪਰਮੇਸ਼ੁਰ ਦਾ ਇੱਕ ਬੰਦਾ ਮੇਰੇ ਕੋਲ ਆਇਆ ਸੀ। ਉਸ ਦਾ ਰੂਪ ਪਰਮੇਸ਼ੁਰ ਦੇ ਦੂਤ ਦੇ ਰੂਪ ਵਰਗਾ ਬਹੁਤ ਭੈਅ ਯੋਗ ਸੀ ਅਤੇ ਮੈਂ ਉਸ ਨੂੰ ਨਹੀਂ ਪੁੱਛਿਆ ਕਿ ਤੂੰ ਕਿੱਥੋਂ ਦਾ ਹੈਂ ਅਤੇ ਉਸ ਨੇ ਵੀ ਮੈਨੂੰ ਆਪਣਾ ਨਾਮ ਨਹੀਂ ਦੱਸਿਆ।
וַתָּבֹא הָאִשָּׁה וַתֹּאמֶר לְאִישָׁהּ לֵאמֹר אִישׁ הָֽאֱלֹהִים בָּא אֵלַי וּמַרְאֵהוּ כְּמַרְאֵה מַלְאַךְ הָאֱלֹהִים נוֹרָא מְאֹד וְלֹא שְׁאִלְתִּיהוּ אֵֽי־מִזֶּה הוּא וְאֶת־שְׁמוֹ לֹא־הִגִּיד לִֽי׃
7 ਪਰ ਉਸ ਨੇ ਮੈਨੂੰ ਕਿਹਾ, ‘ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ, ਇਸ ਲਈ ਹੁਣ ਤੂੰ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਕੋਈ ਅਸ਼ੁੱਧ ਵਸਤੂ ਖਾਵੀਂ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਮਰਨ ਦੇ ਦਿਨ ਤੱਕ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ।’”
וַיֹּאמֶר לִי הִנָּךְ הָרָה וְיֹלַדְתְּ בֵּן וְעַתָּה אַל־תִּשְׁתִּי ׀ יַיִן וְשֵׁכָר וְאַל־תֹּֽאכְלִי כׇּל־טֻמְאָה כִּֽי־נְזִיר אֱלֹהִים יִֽהְיֶה הַנַּעַר מִן־הַבֶּטֶן עַד־יוֹם מוֹתֽוֹ׃
8 ਤਦ ਮਾਨੋਆਹ ਨੇ ਯਹੋਵਾਹ ਅੱਗੇ ਬੇਨਤੀ ਕਰ ਕੇ ਕਿਹਾ, “ਹੇ ਪ੍ਰਭੂ, ਬੇਨਤੀ ਸੁਣ, ਅਤੇ ਪਰਮੇਸ਼ੁਰ ਦਾ ਉਹ ਬੰਦਾ ਜਿਸ ਨੂੰ ਤੂੰ ਭੇਜਿਆ ਸੀ, ਫੇਰ ਸਾਡੇ ਕੋਲ ਭੇਜ ਤਾਂ ਜੋ ਉਹ ਸਾਨੂੰ ਸਿਖਾਵੇ ਕਿ ਜਿਹੜਾ ਮੁੰਡਾ ਪੈਦਾ ਹੋਵੇਗਾ ਉਸ ਨਾਲ ਅਸੀਂ ਕੀ-ਕੀ ਕਰੀਏ।”
וַיֶּעְתַּר מָנוֹחַ אֶל־יְהֹוָה וַיֹּאמַר בִּי אֲדוֹנָי אִישׁ הָאֱלֹהִים אֲשֶׁר שָׁלַחְתָּ יָבוֹא־נָא עוֹד אֵלֵינוּ וְיוֹרֵנוּ מַֽה־נַּעֲשֶׂה לַנַּעַר הַיּוּלָּֽד׃
9 ਪਰਮੇਸ਼ੁਰ ਨੇ ਮਾਨੋਆਹ ਦੀ ਅਵਾਜ਼ ਸੁਣ ਲਈ ਅਤੇ ਪਰਮੇਸ਼ੁਰ ਦਾ ਦੂਤ ਉਸ ਇਸਤਰੀ ਕੋਲ ਆਇਆ ਜਦ ਉਹ ਖੇਤ ਵਿੱਚ ਬੈਠੀ ਹੋਈ ਸੀ ਪਰ ਉਸ ਵੇਲੇ ਉਸ ਦਾ ਪਤੀ ਮਾਨੋਆਹ ਉਸ ਦੇ ਕੋਲ ਨਹੀਂ ਸੀ।
וַיִּשְׁמַע הָאֱלֹהִים בְּקוֹל מָנוֹחַ וַיָּבֹא מַלְאַךְ הָאֱלֹהִים עוֹד אֶל־הָאִשָּׁה וְהִיא יוֹשֶׁבֶת בַּשָּׂדֶה וּמָנוֹחַ אִישָׁהּ אֵין עִמָּֽהּ׃
10 ੧੦ ਤਦ ਉਸ ਇਸਤਰੀ ਨੇ ਛੇਤੀ ਨਾਲ ਭੱਜ ਕੇ ਆਪਣੇ ਪਤੀ ਨੂੰ ਜਾ ਦੱਸਿਆ ਅਤੇ ਕਿਹਾ, “ਵੇਖੋ, ਉਹੋ ਮਨੁੱਖ ਜੋ ਉਸ ਦਿਨ ਮੇਰੇ ਕੋਲ ਆਇਆ ਸੀ, ਉਹ ਫਿਰ ਮੈਨੂੰ ਵਿਖਾਈ ਦਿੱਤਾ ਹੈ।”
וַתְּמַהֵר הָֽאִשָּׁה וַתָּרׇץ וַתַּגֵּד לְאִישָׁהּ וַתֹּאמֶר אֵלָיו הִנֵּה נִרְאָה אֵלַי הָאִישׁ אֲשֶׁר־בָּא בַיּוֹם אֵלָֽי׃
11 ੧੧ ਇਹ ਸੁਣਦਿਆਂ ਹੀ ਮਾਨੋਆਹ ਉੱਠ ਕੇ ਆਪਣੀ ਪਤਨੀ ਦੇ ਪਿੱਛੇ ਤੁਰਿਆ ਅਤੇ ਉਸ ਮਨੁੱਖ ਦੇ ਕੋਲ ਆ ਕੇ ਉਸ ਨੂੰ ਪੁੱਛਣ ਲੱਗਾ, “ਕੀ ਤੂੰ ਉਹੋ ਮਨੁੱਖ ਹੈਂ ਜਿਸ ਨੇ ਇਸ ਇਸਤਰੀ ਨਾਲ ਗੱਲਾਂ ਕੀਤੀਆਂ ਸਨ?” ਉਸ ਨੇ ਕਿਹਾ, “ਮੈਂ ਉਹੀ ਹਾਂ।”
וַיָּקׇם וַיֵּלֶךְ מָנוֹחַ אַחֲרֵי אִשְׁתּוֹ וַיָּבֹא אֶל־הָאִישׁ וַיֹּאמֶר לוֹ הַאַתָּה הָאִישׁ אֲשֶׁר־דִּבַּרְתָּ אֶל־הָאִשָּׁה וַיֹּאמֶר אָֽנִי׃
12 ੧੨ ਤਦ ਮਾਨੋਆਹ ਨੇ ਕਿਹਾ, “ਜਿਸ ਤਰ੍ਹਾਂ ਤੁਸੀਂ ਕਿਹਾ ਹੈ ਉਸੇ ਤਰ੍ਹਾਂ ਹੀ ਹੋਵੇ, ਪਰ ਉਹ ਮੁੰਡਾ ਕਿਹੋ ਜਿਹਾ ਹੋਵੇਗਾ ਅਤੇ ਕੀ ਕੰਮ ਕਰੇਗਾ?”
וַיֹּאמֶר מָנוֹחַ עַתָּה יָבֹא דְבָרֶיךָ מַה־יִּהְיֶה מִשְׁפַּט־הַנַּעַר וּמַעֲשֵֽׂהוּ׃
13 ੧੩ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਕਿਹਾ, “ਉਨ੍ਹਾਂ ਸਾਰੀਆਂ ਵਸਤੂਆਂ ਤੋਂ ਜਿਨ੍ਹਾਂ ਦੇ ਬਾਰੇ ਮੈਂ ਦੱਸਿਆ ਹੈ, ਇਹ ਇਸਤਰੀ ਦੂਰ ਰਹੇ।
וַיֹּאמֶר מַלְאַךְ יְהֹוָה אֶל־מָנוֹחַ מִכֹּל אֲשֶׁר־אָמַרְתִּי אֶל־הָאִשָּׁה תִּשָּׁמֵֽר׃
14 ੧੪ ਕੋਈ ਵੀ ਅਜਿਹੀ ਵਸਤੂ ਜੋ ਦਾਖ ਦੀ ਬਣੀ ਹੋਵੇ, ਇਹ ਨਾ ਖਾਵੇ ਅਤੇ ਨਾ ਦਾਖਰਸ, ਨਾ ਕੋਈ ਨਸ਼ੇ ਵਾਲੀ ਚੀਜ਼ ਪੀਵੇ ਅਤੇ ਨਾ ਹੀ ਕੋਈ ਅਸ਼ੁੱਧ ਵਸਤੂ ਖਾਵੇ, ਇਹ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਯਾਦ ਰੱਖੇ ਜੋ ਮੈਂ ਉਸ ਨੂੰ ਦਿੱਤੇ ਹਨ।”
מִכֹּל אֲשֶׁר־יֵצֵא מִגֶּפֶן הַיַּיִן לֹא תֹאכַל וְיַיִן וְשֵׁכָר אַל־תֵּשְׁתְּ וְכׇל־טֻמְאָה אַל־תֹּאכַל כֹּל אֲשֶׁר־צִוִּיתִיהָ תִּשְׁמֹֽר׃
15 ੧੫ ਤਦ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਕਿਹਾ, “ਅਸੀਂ ਤੁਹਾਨੂੰ ਥੋੜ੍ਹੀ ਦੇਰ ਰੋਕਣਾ ਚਾਹੁੰਦੇ ਹਾਂ ਤਾਂ ਜੋ ਅਸੀਂ ਤੁਹਾਡੇ ਲਈ ਇੱਕ ਮੇਮਣਾ ਤਿਆਰ ਕਰੀਏ।”
וַיֹּאמֶר מָנוֹחַ אֶל־מַלְאַךְ יְהֹוָה נַעְצְרָה־נָּא אוֹתָךְ וְנַעֲשֶׂה לְפָנֶיךָ גְּדִי עִזִּֽים׃
16 ੧੬ ਤਾਂ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਉੱਤਰ ਦਿੱਤਾ, “ਭਾਵੇਂ ਤੂੰ ਮੈਨੂੰ ਰੋਕ ਵੀ ਲਵੇਂ ਤਾਂ ਵੀ ਮੈਂ ਤੇਰੇ ਭੋਜਨ ਵਿੱਚੋਂ ਕੁਝ ਨਹੀਂ ਖਾਵਾਂਗਾ, ਪਰ ਜੇ ਤੂੰ ਹੋਮ ਦੀ ਬਲੀ ਚੜ੍ਹਾਉਣਾ ਚਾਹੁੰਦਾ ਹੈਂ ਤਾਂ ਤੈਨੂੰ ਯਹੋਵਾਹ ਦੇ ਅੱਗੇ ਚੜ੍ਹਾਉਣੀ ਚਾਹੀਦੀ ਹੈ।” ਮਾਨੋਆਹ ਨਹੀਂ ਜਾਣਦਾ ਸੀ ਕਿ ਉਹ ਯਹੋਵਾਹ ਦਾ ਦੂਤ ਹੈ।
וַיֹּאמֶר מַלְאַךְ יְהֹוָה אֶל־מָנוֹחַ אִם־תַּעְצְרֵנִי לֹא־אֹכַל בְּלַחְמֶךָ וְאִם־תַּעֲשֶׂה עֹלָה לַיהֹוָה תַּעֲלֶנָּה כִּי לֹא־יָדַע מָנוֹחַ כִּֽי־מַלְאַךְ יְהֹוָה הֽוּא׃
17 ੧੭ ਫੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਕਿਹਾ, “ਆਪਣਾ ਨਾਮ ਦੱਸੋ, ਕਿ ਜਦੋਂ ਤੁਹਾਡੀ ਆਖੀ ਹੋਈ ਗੱਲ ਪੂਰੀ ਹੋਵੇ ਤਾਂ ਅਸੀਂ ਤੁਹਾਡਾ ਆਦਰ ਭਾਉ ਕਰ ਸਕੀਏ।”
וַיֹּאמֶר מָנוֹחַ אֶל־מַלְאַךְ יְהֹוָה מִי שְׁמֶךָ כִּֽי־יָבֹא (דבריך) [דְבָרְךָ] וְכִבַּדְנֽוּךָ׃
18 ੧੮ ਤਾਂ ਯਹੋਵਾਹ ਦੇ ਦੂਤ ਨੇ ਉਸ ਨੂੰ ਕਿਹਾ, “ਮੇਰਾ ਨਾਮ ਤਾਂ ਅਚਰਜ਼ ਹੈ। ਇਸ ਲਈ ਤੂੰ ਇਹ ਕਿਉਂ ਪੁੱਛਦਾ ਹੈਂ?”
וַיֹּאמֶר לוֹ מַלְאַךְ יְהֹוָה לָמָּה זֶּה תִּשְׁאַל לִשְׁמִי וְהוּא־פֶֽלִאי׃
19 ੧੯ ਤਦ ਮਾਨੋਆਹ ਨੇ ਮੈਦੇ ਦੀ ਭੇਟ ਦੇ ਨਾਲ ਇੱਕ ਮੇਮਣਾ ਲੈ ਕੇ ਪੱਥਰ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਇਆ, ਤਦ ਉਸ ਦੂਤ ਨੇ ਮਾਨੋਆਹ ਅਤੇ ਉਸ ਦੀ ਪਤਨੀ ਦੇ ਵੇਖਦਿਆਂ ਇੱਕ ਅਚਰਜ਼ ਕੰਮ ਕੀਤਾ।
וַיִּקַּח מָנוֹחַ אֶת־גְּדִי הָֽעִזִּים וְאֶת־הַמִּנְחָה וַיַּעַל עַל־הַצּוּר לַֽיהֹוָה וּמַפְלִא לַעֲשׂוֹת וּמָנוֹחַ וְאִשְׁתּוֹ רֹאִֽים׃
20 ੨੦ ਅਜਿਹਾ ਹੋਇਆ ਕਿ ਜਦ ਜਗਵੇਦੀ ਦੇ ਉੱਤੋਂ ਅਕਾਸ਼ ਦੀ ਵੱਲ ਲਾਟ ਉੱਠੀ ਤਾਂ ਯਹੋਵਾਹ ਦਾ ਦੂਤ ਜਗਵੇਦੀ ਦੀ ਲਾਟ ਦੇ ਵਿਚਕਾਰ ਮਾਨੋਆਹ ਅਤੇ ਉਸ ਦੀ ਪਤਨੀ ਦੇ ਵੇਖਦਿਆਂ ਅਕਾਸ਼ ਨੂੰ ਚਲਿਆ ਗਿਆ, ਤਦ ਉਹ ਦੋਵੇਂ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਏ।
וַיְהִי בַעֲלוֹת הַלַּהַב מֵעַל הַמִּזְבֵּחַ הַשָּׁמַיְמָה וַיַּעַל מַלְאַךְ־יְהֹוָה בְּלַהַב הַמִּזְבֵּחַ וּמָנוֹחַ וְאִשְׁתּוֹ רֹאִים וַיִּפְּלוּ עַל־פְּנֵיהֶם אָֽרְצָה׃
21 ੨੧ ਅਤੇ ਯਹੋਵਾਹ ਦਾ ਦੂਤ ਮਾਨੋਆਹ ਅਤੇ ਉਸ ਦੀ ਪਤਨੀ ਨੂੰ ਫਿਰ ਵਿਖਾਈ ਨਾ ਦਿੱਤਾ। ਤਦ ਮਾਨੋਆਹ ਨੇ ਜਾਣ ਲਿਆ ਕਿ ਉਹ ਯਹੋਵਾਹ ਦਾ ਦੂਤ ਸੀ।
וְלֹא־יָסַף עוֹד מַלְאַךְ יְהֹוָה לְהֵרָאֹה אֶל־מָנוֹחַ וְאֶל־אִשְׁתּוֹ אָז יָדַע מָנוֹחַ כִּֽי־מַלְאַךְ יְהֹוָה הֽוּא׃
22 ੨੨ ਤਦ ਮਾਨੋਆਹ ਨੇ ਆਪਣੀ ਪਤਨੀ ਨੂੰ ਕਿਹਾ, “ਹੁਣ ਅਸੀਂ ਜ਼ਰੂਰ ਮਰ ਜਾਂਵਾਂਗੇ, ਕਿਉਂ ਜੋ ਅਸੀਂ ਪਰਮੇਸ਼ੁਰ ਨੂੰ ਵੇਖਿਆ ਹੈ!”
וַיֹּאמֶר מָנוֹחַ אֶל־אִשְׁתּוֹ מוֹת נָמוּת כִּי אֱלֹהִים רָאִֽינוּ׃
23 ੨੩ ਉਸ ਦੀ ਪਤਨੀ ਨੇ ਉਸ ਨੂੰ ਕਿਹਾ, “ਜੇ ਯਹੋਵਾਹ ਨੇ ਸਾਨੂੰ ਮਾਰਨਾ ਹੁੰਦਾ ਤਾਂ ਸਾਡੇ ਹੱਥੋਂ ਹੋਮ ਦੀ ਬਲੀ ਅਤੇ ਮੈਦੇ ਦੀ ਭੇਟ ਸਵੀਕਾਰ ਨਾ ਕਰਦਾ, ਅਤੇ ਨਾ ਹੀ ਸਾਨੂੰ ਇਹ ਸਾਰੀਆਂ ਗੱਲਾਂ ਵਿਖਾਉਂਦਾ ਅਤੇ ਨਾ ਹੀ ਸਾਨੂੰ ਇਸ ਵੇਲੇ ਇਹੋ ਜਿਹੀਆਂ ਗੱਲਾਂ ਦੱਸਦਾ।”
וַתֹּאמֶר לוֹ אִשְׁתּוֹ לוּ חָפֵץ יְהֹוָה לַהֲמִיתֵנוּ לֹֽא־לָקַח מִיָּדֵנוּ עֹלָה וּמִנְחָה וְלֹא הֶרְאָנוּ אֶת־כׇּל־אֵלֶּה וְכָעֵת לֹא הִשְׁמִיעָנוּ כָּזֹֽאת׃
24 ੨੪ ਫਿਰ ਉਸ ਇਸਤਰੀ ਨੇ ਇੱਕ ਪੁੱਤਰ ਨੂੰ ਜਣਿਆ ਅਤੇ ਉਸ ਦਾ ਨਾਮ ਸਮਸੂਨ ਰੱਖਿਆ, ਅਤੇ ਉਹ ਮੁੰਡਾ ਵੱਧਦਾ ਗਿਆ ਅਤੇ ਯਹੋਵਾਹ ਨੇ ਉਸ ਨੂੰ ਅਸੀਸ ਦਿੱਤੀ।
וַתֵּלֶד הָֽאִשָּׁה בֵּן וַתִּקְרָא אֶת־שְׁמוֹ שִׁמְשׁוֹן וַיִּגְדַּל הַנַּעַר וַֽיְבָרְכֵהוּ יְהֹוָֽה׃
25 ੨੫ ਅਤੇ ਯਹੋਵਾਹ ਦਾ ਆਤਮਾ ਮਹਨੇਹ-ਦਾਨ ਵਿੱਚ ਸਾਰਾਹ ਅਤੇ ਅਸ਼ਤਾਓਲ ਦੇ ਵਿਚਕਾਰ ਉਸ ਨੂੰ ਉਭਾਰਣ ਲੱਗਾ।
וַתָּחֶל רוּחַ יְהֹוָה לְפַעֲמוֹ בְּמַחֲנֵה־דָן בֵּין צׇרְעָה וּבֵין אֶשְׁתָּאֹֽל׃

< ਨਿਆਂਈਆਂ 13 >