< ਨਿਆਂਈਆਂ 15 >
1 ੧ ਪਰ ਕੁਝ ਦਿਨਾਂ ਬਾਅਦ, ਕਣਕ ਦੀ ਵਾਢੀ ਦੇ ਸਮੇਂ ਇਸ ਤਰ੍ਹਾਂ ਹੋਇਆ ਕਿ ਸਮਸੂਨ ਇੱਕ ਮੇਮਣਾ ਲੈ ਕੇ ਆਪਣੀ ਪਤਨੀ ਨੂੰ ਮਿਲਣ ਗਿਆ ਅਤੇ ਕਿਹਾ, “ਮੈਂ ਆਪਣੀ ਪਤਨੀ ਦੇ ਕੋਲ ਕੋਠੜੀ ਵਿੱਚ ਜਾਂਵਾਂਗਾ।” ਪਰ ਉਸ ਦੇ ਸਹੁਰੇ ਨੇ ਉਸ ਨੂੰ ਅੰਦਰ ਨਾ ਜਾਣ ਦਿੱਤਾ।
过了些日子,到割麦子的时候,参孙带着一只山羊羔去看他的妻,说:“我要进内室见我的妻。”他岳父不容他进去,
2 ੨ ਅਤੇ ਉਸ ਦੇ ਸਹੁਰੇ ਨੇ ਕਿਹਾ, “ਮੈਂ ਸੱਚ-ਮੁੱਚ ਜਾਣਦਾ ਸੀ ਕਿ ਤੂੰ ਉਸ ਦੇ ਨਾਲ ਵੈਰ ਹੀ ਰੱਖਦਾ ਹੈਂ, ਇਸ ਲਈ ਮੈਂ ਉਸਦਾ ਵਿਆਹ ਤੇਰੇ ਮਿੱਤਰ ਨਾਲ ਕਰਾ ਦਿੱਤਾ। ਭਲਾ, ਉਸ ਦੀ ਛੋਟੀ ਭੈਣ ਉਸ ਨਾਲੋਂ ਸੋਹਣੀ ਨਹੀਂ? ਉਸ ਦੇ ਬਦਲੇ ਤੂੰ ਇਸ ਨਾਲ ਵਿਆਹ ਕਰ ਲੈ।”
说:“我估定你是极其恨她,因此我将她给了你的陪伴。她的妹子不是比她还美丽吗?你可以娶来代替她吧!”
3 ੩ ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਹੁਣ ਜਦ ਮੈਂ ਫ਼ਲਿਸਤੀਆਂ ਦਾ ਨੁਕਸਾਨ ਕਰਾਂਗਾ, ਤਾਂ ਵੀ ਮੈਂ ਨਿਰਦੋਸ਼ ਹੀ ਠਹਿਰਾਂਗਾ।”
参孙说:“这回我加害于非利士人不算有罪。”
4 ੪ ਤਦ ਸਮਸੂਨ ਨੇ ਜਾ ਕੇ ਤਿੰਨ ਸੌ ਲੂੰਬੜੀਆਂ ਨੂੰ ਫੜਿਆ, ਅਤੇ ਦੋ-ਦੋ ਲੂੰਬੜੀਆਂ ਦੀ ਪੂਛ ਨਾਲ ਪੂਛ ਬੰਨ੍ਹੀ ਅਤੇ ਦੋਹਾਂ ਪੂਛਾਂ ਵਿੱਚ ਇੱਕ-ਇੱਕ ਮਸ਼ਾਲ ਬੰਨ੍ਹ ਦਿੱਤੀ,
于是参孙去捉了三百只狐狸,将狐狸尾巴一对一对地捆上,将火把捆在两条尾巴中间,
5 ੫ ਅਤੇ ਮਸ਼ਾਲਾਂ ਜਲਾ ਕੇ ਲੂੰਬੜੀਆਂ ਨੂੰ ਫ਼ਲਿਸਤੀਆਂ ਦੀਆਂ ਖੜ੍ਹੀਆਂ ਫ਼ਸਲਾਂ ਵਿੱਚ ਛੱਡ ਦਿੱਤਾ, ਇਸ ਤਰ੍ਹਾਂ ਉਸ ਨੇ ਪੂਲਿਆਂ ਤੋਂ ਲੈ ਕੇ ਪੱਕੀਆਂ ਫ਼ਸਲਾਂ ਅਤੇ ਜ਼ੈਤੂਨ ਅਤੇ ਦਾਖਾਂ ਦੇ ਬਾਗ਼ ਵੀ ਸਾੜ ਦਿੱਤੇ।
点着火把,就放狐狸进入非利士人站着的禾稼,将堆集的禾捆和未割的禾稼,并橄榄园尽都烧了。
6 ੬ ਤਦ ਫ਼ਲਿਸਤੀ ਪੁੱਛਣ ਲੱਗੇ, “ਇਹ ਕਿਸ ਨੇ ਕੀਤਾ ਹੈ?” ਲੋਕਾਂ ਨੇ ਕਿਹਾ, “ਤਿਮਨਾਹ ਦੇ ਜਵਾਈ ਸਮਸੂਨ ਨੇ, ਕਿਉਂਕਿ ਉਹ ਨੇ ਉਸ ਦੀ ਪਤਨੀ ਦਾ ਵਿਆਹ ਉਸ ਦੇ ਮਿੱਤਰ ਨਾਲ ਕਰ ਦਿੱਤਾ।” ਤਦ ਫ਼ਲਿਸਤੀਆਂ ਨੇ ਜਾ ਕੇ ਉਸ ਦੀ ਪਤਨੀ ਅਤੇ ਉਸ ਦੇ ਪਿਤਾ ਨੂੰ ਅੱਗ ਨਾਲ ਸਾੜ ਦਿੱਤਾ।
非利士人说:“这事是谁做的呢?”有人说:“是亭拿人的女婿参孙,因为他岳父将他的妻给了他的陪伴。”于是非利士人上去,用火烧了妇人和她的父亲。
7 ੭ ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਜੇ ਤੁਸੀਂ ਅਜਿਹਾ ਕੰਮ ਕਰਦੇ ਹੋ, ਤਾਂ ਮੈਂ ਵੀ ਜ਼ਰੂਰ ਤੁਹਾਡੇ ਤੋਂ ਬਦਲਾ ਲੈ ਕੇ ਹੀ ਸ਼ਾਂਤ ਹੋਵਾਂਗਾ।”
参孙对非利士人说:“你们既然这样行,我必向你们报仇才肯罢休。”
8 ੮ ਫੇਰ ਉਸ ਨੇ ਉਨ੍ਹਾਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਵੱਡੀ ਮਾਰ ਨਾਲ ਮਾਰਿਆ, ਤਦ ਉੱਥੋਂ ਜਾ ਕੇ ਏਟਾਮ ਨਾਮਕ ਚੱਟਾਨ ਦੀ ਇੱਕ ਗੁਫ਼ਾ ਵਿੱਚ ਰਹਿਣ ਲੱਗਾ।
参孙就大大击杀他们,连腿带腰都砍断了。他便下去,住在以坦磐的穴内。
9 ੯ ਤਦ ਫ਼ਲਿਸਤੀਆਂ ਨੇ ਚੜ੍ਹਾਈ ਕਰ ਕੇ ਯਹੂਦਾਹ ਦੇਸ਼ ਦੇ ਵਿਚਕਾਰ ਤੰਬੂ ਲਾਏ ਅਤੇ ਲਹੀ ਵਿੱਚ ਫੈਲ ਗਏ।
非利士人上去安营在犹大,布散在利希。
10 ੧੦ ਯਹੂਦਾਹ ਦੇ ਲੋਕਾਂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਉਂ ਸਾਡੇ ਉੱਤੇ ਹਮਲਾ ਕਰਨ ਆਏ ਹੋ?” ਉਨ੍ਹਾਂ ਨੇ ਉੱਤਰ ਦਿੱਤਾ, “ਅਸੀਂ ਸਮਸੂਨ ਨੂੰ ਬੰਨ੍ਹਣ ਲਈ ਆਏ ਹਾਂ ਤਾਂ ਜੋ ਜਿਸ ਤਰ੍ਹਾਂ ਉਸ ਨੇ ਸਾਡੇ ਨਾਲ ਕੀਤਾ, ਉਸੇ ਤਰ੍ਹਾਂ ਅਸੀਂ ਵੀ ਉਹ ਦੇ ਨਾਲ ਕਰੀਏ।”
犹大人说:“你们为何上来攻击我们呢?”他们说:“我们上来是要捆绑参孙;他向我们怎样行,我们也要向他怎样行。”
11 ੧੧ ਤਦ ਤਿੰਨ ਹਜ਼ਾਰ ਯਹੂਦਾਹ ਦੇ ਪੁਰਖਾਂ ਨੇ ਏਟਾਮ ਚੱਟਾਨ ਦੀ ਗੁਫ਼ਾ ਉੱਤੇ ਜਾ ਕੇ ਸਮਸੂਨ ਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਫ਼ਲਿਸਤੀ ਸਾਡੇ ਉੱਤੇ ਰਾਜ ਕਰਦੇ ਹਨ? ਫਿਰ ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ?” ਉਸ ਨੇ ਉਨ੍ਹਾਂ ਨੂੰ ਕਿਹਾ, “ਜਿਸ ਤਰ੍ਹਾਂ ਉਨ੍ਹਾਂ ਨੇ ਮੇਰੇ ਨਾਲ ਕੀਤਾ, ਉਸੇ ਤਰ੍ਹਾਂ ਹੀ ਮੈਂ ਵੀ ਉਨ੍ਹਾਂ ਨਾਲ ਕੀਤਾ।”
于是有三千犹大人下到以坦磐的穴内,对参孙说:“非利士人辖制我们,你不知道吗?你向我们行的是什么事呢?”他回答说:“他们向我怎样行,我也要向他们怎样行。”
12 ੧੨ ਉਨ੍ਹਾਂ ਨੇ ਉਸ ਨੂੰ ਕਿਹਾ, “ਅਸੀਂ ਇਸ ਲਈ ਆਏ ਹਾਂ ਕਿ ਤੈਨੂੰ ਬੰਨ੍ਹ ਕੇ ਫ਼ਲਿਸਤੀਆਂ ਦੇ ਹੱਥ ਸੌਂਪ ਦੇਈਏ।” ਤਦ ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਨਾਲ ਸਹੁੰ ਖਾਓ ਕਿ ਤੁਸੀਂ ਆਪ ਮੇਰੇ ਉੱਤੇ ਹਮਲਾ ਨਹੀਂ ਕਰੋਗੇ।”
犹大人对他说:“我们下来是要捆绑你,将你交在非利士人手中。”参孙说:“你们要向我起誓,应承你们自己不害死我。”
13 ੧੩ ਉਨ੍ਹਾਂ ਨੇ ਉੱਤਰ ਦਿੱਤਾ, “ਨਹੀਂ ਕਰਾਂਗੇ, ਪਰ ਅਸੀਂ ਤੈਨੂੰ ਘੁੱਟ ਕੇ ਬੰਨ੍ਹਾਂਗੇ ਅਤੇ ਉਨ੍ਹਾਂ ਦੇ ਹੱਥ ਸੌਂਪ ਦਿਆਂਗੇ ਪਰ ਅਸੀਂ ਤੈਨੂੰ ਜਾਨੋਂ ਨਹੀਂ ਮਰਾਂਗੇ।” ਫੇਰ ਉਨ੍ਹਾਂ ਨੇ ਉਸ ਨੂੰ ਦੋ ਨਵੇਂ ਰੱਸਿਆਂ ਨਾਲ ਬੰਨ੍ਹਿਆ ਅਤੇ ਪਰਬਤ ਉੱਤੋਂ ਉਤਾਰ ਲਿਆਏ।
他们说:“我们断不杀你,只要将你捆绑交在非利士人手中。”于是用两条新绳捆绑参孙,将他从以坦磐带上去。
14 ੧੪ ਜਦ ਉਹ ਲਹੀ ਵਿੱਚ ਪਹੁੰਚਿਆ ਤਾਂ ਫ਼ਲਿਸਤੀ ਉਸ ਨੂੰ ਵੇਖ ਕੇ ਚਿੱਲਾਉਂਦੇ ਹੋਏ ਉਸ ਨੂੰ ਮਿਲੇ। ਤਦ ਯਹੋਵਾਹ ਦਾ ਆਤਮਾ ਵੱਡੇ ਜ਼ੋਰ ਨਾਲ ਉਸ ਦੇ ਉੱਤੇ ਆਇਆ ਅਤੇ ਉਸ ਦੀਆਂ ਬਾਹਾਂ ਨਾਲ ਬੰਨ੍ਹੇ ਹੋਏ ਰੱਸੇ ਅੱਗ ਨਾਲ ਸੜੇ ਹੋਏ ਸਣ ਵਰਗੇ ਹੋ ਗਏ ਅਤੇ ਉਸ ਦੇ ਹੱਥਾਂ ਦੇ ਬੰਧਨ ਖੁੱਲ੍ਹ ਗਏ।
参孙到了利希,非利士人都迎着喧嚷。耶和华的灵大大感动参孙,他臂上的绳就像火烧的麻一样,他的绑绳都从他手上脱落下来。
15 ੧੫ ਉਸ ਸਮੇਂ ਉਸ ਨੂੰ ਇੱਕ ਗਧੇ ਦੇ ਜਬਾੜੇ ਦੀ ਨਵੀਂ ਹੱਡੀ ਲੱਭੀ ਅਤੇ ਉਸ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ ਲਿਆ ਅਤੇ ਉਸ ਨਾਲ ਇੱਕ ਹਜ਼ਾਰ ਮਨੁੱਖਾਂ ਨੂੰ ਮਾਰ ਸੁੱਟਿਆ।
他见一块未干的驴腮骨,就伸手拾起来,用以击杀一千人。
16 ੧੬ ਤਦ ਸਮਸੂਨ ਨੇ ਕਿਹਾ, - “ਇੱਕ ਗਧੇ ਦੇ ਜਬਾੜੇ ਦੀ ਹੱਡੀ ਨਾਲ ਤਾਂ ਢੇਰਾਂ ਦੇ ਢੇਰ ਲੱਗ ਗਏ! ਮੈਂ ਗਧੇ ਦੇ ਜਬਾੜੇ ਦੀ ਹੱਡੀ ਨਾਲ ਇੱਕ ਹਜ਼ਾਰ ਮਨੁੱਖ ਮਾਰ ਦਿੱਤੇ!”
参孙说: 我用驴腮骨杀人成堆, 用驴腮骨杀了一千人。
17 ੧੭ ਜਦ ਉਹ ਇਹ ਗੱਲ ਆਖ ਚੁੱਕਿਆ, ਤਾਂ ਉਸ ਨੇ ਜਬਾੜੇ ਦੀ ਹੱਡੀ ਆਪਣੇ ਹੱਥੋਂ ਸੁੱਟ ਦਿੱਤੀ ਅਤੇ ਉਸ ਥਾਂ ਦਾ ਨਾਮ ਰਾਮਥ-ਲਹੀ ਰੱਖਿਆ।
说完这话,就把那腮骨从手里抛出去了。那地便叫拉末·利希。
18 ੧੮ ਫਿਰ ਉਸ ਨੂੰ ਬਹੁਤ ਪਿਆਸ ਲੱਗੀ ਅਤੇ ਉਸ ਨੇ ਯਹੋਵਾਹ ਦੇ ਅੱਗੇ ਬੇਨਤੀ ਕਰ ਕੇ ਕਿਹਾ, “ਤੂੰ ਆਪਣੇ ਸੇਵਕ ਦੇ ਹੱਥ ਤੋਂ ਇੱਕ ਵੱਡਾ ਛੁਟਕਾਰਾ ਦਿੱਤਾ ਹੈ, ਹੁਣ ਭਲਾ, ਮੈਂ ਪਿਆਸ ਨਾਲ ਮਰ ਕੇ ਉਨ੍ਹਾਂ ਅਸੁੰਨਤੀਆਂ ਦੇ ਹੱਥਾਂ ਵਿੱਚ ਪਵਾਂ?”
参孙甚觉口渴,就求告耶和华说:“你既借仆人的手施行这么大的拯救,岂可任我渴死、落在未受割礼的人手中呢?”
19 ੧੯ ਤਦ ਪਰਮੇਸ਼ੁਰ ਨੇ ਲਹੀ ਵਿੱਚ ਇੱਕ ਟੋਆ ਬਣਾ ਦਿੱਤਾ ਅਤੇ ਉੱਥੋਂ ਪਾਣੀ ਨਿੱਕਲਣ ਲੱਗਿਆ, ਜਦ ਸਮਸੂਨ ਨੇ ਪੀਤਾ ਤਾਂ ਉਸ ਦੀ ਜਾਨ ਵਿੱਚ ਜਾਨ ਆਈ। ਇਸ ਲਈ ਉਸ ਥਾਂ ਦਾ ਨਾਮ ਏਨ-ਹੱਕੋਰੇ ਰੱਖਿਆ ਗਿਆ, ਅਤੇ ਉਹ ਅੱਜ ਦੇ ਦਿਨ ਤੱਕ ਲਹੀ ਵਿੱਚ ਹੈ।
神就使利希的洼处裂开,有水从其中涌出来。参孙喝了,精神复原;因此那泉名叫隐·哈歌利,那泉直到今日还在利希。
20 ੨੦ ਸਮਸੂਨ ਨੇ ਫ਼ਲਿਸਤੀਆਂ ਦੇ ਸਮੇਂ ਵਿੱਚ ਵੀਹ ਸਾਲ ਤੱਕ ਇਸਰਾਏਲੀਆਂ ਦਾ ਨਿਆਂ ਕੀਤਾ।
当非利士人辖制以色列人的时候,参孙作以色列的士师二十年。