< ਨਿਆਂਈਆਂ 15 >

1 ਪਰ ਕੁਝ ਦਿਨਾਂ ਬਾਅਦ, ਕਣਕ ਦੀ ਵਾਢੀ ਦੇ ਸਮੇਂ ਇਸ ਤਰ੍ਹਾਂ ਹੋਇਆ ਕਿ ਸਮਸੂਨ ਇੱਕ ਮੇਮਣਾ ਲੈ ਕੇ ਆਪਣੀ ਪਤਨੀ ਨੂੰ ਮਿਲਣ ਗਿਆ ਅਤੇ ਕਿਹਾ, “ਮੈਂ ਆਪਣੀ ਪਤਨੀ ਦੇ ਕੋਲ ਕੋਠੜੀ ਵਿੱਚ ਜਾਂਵਾਂਗਾ।” ਪਰ ਉਸ ਦੇ ਸਹੁਰੇ ਨੇ ਉਸ ਨੂੰ ਅੰਦਰ ਨਾ ਜਾਣ ਦਿੱਤਾ।
ئینجا پاش ماوەیەک لە کاتی دروێنەی گەنمدا شەمشون ژنەکەی بە کارەبزنێک بەسەرکردەوە و گوتی: «دەچمە ژوورەوە بۆ لای ژنەکەم لە ژوورەکەی خۆی.» بەڵام باوکی ژنەکەی نەیهێشت بچێتە ژوورەوە.
2 ਅਤੇ ਉਸ ਦੇ ਸਹੁਰੇ ਨੇ ਕਿਹਾ, “ਮੈਂ ਸੱਚ-ਮੁੱਚ ਜਾਣਦਾ ਸੀ ਕਿ ਤੂੰ ਉਸ ਦੇ ਨਾਲ ਵੈਰ ਹੀ ਰੱਖਦਾ ਹੈਂ, ਇਸ ਲਈ ਮੈਂ ਉਸਦਾ ਵਿਆਹ ਤੇਰੇ ਮਿੱਤਰ ਨਾਲ ਕਰਾ ਦਿੱਤਾ। ਭਲਾ, ਉਸ ਦੀ ਛੋਟੀ ਭੈਣ ਉਸ ਨਾਲੋਂ ਸੋਹਣੀ ਨਹੀਂ? ਉਸ ਦੇ ਬਦਲੇ ਤੂੰ ਇਸ ਨਾਲ ਵਿਆਹ ਕਰ ਲੈ।”
باوکی گوتی: «لە ڕاستیدا من وا بیرم کردەوە کە تۆ ڕقت لێی بووەتەوە، بۆیە دام بە هاوڕێکەت. ئایا خوشکە بچووکەکەی لەو جوانتر نییە؟ با لە جیاتی ئەو بۆ تۆ بێت.»
3 ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਹੁਣ ਜਦ ਮੈਂ ਫ਼ਲਿਸਤੀਆਂ ਦਾ ਨੁਕਸਾਨ ਕਰਾਂਗਾ, ਤਾਂ ਵੀ ਮੈਂ ਨਿਰਦੋਸ਼ ਹੀ ਠਹਿਰਾਂਗਾ।”
شەمشونیش پێی گوتن: «ئێستا من بێتاوانم ئەگەر خراپە بەسەر فەلەستییەکان بهێنم.»
4 ਤਦ ਸਮਸੂਨ ਨੇ ਜਾ ਕੇ ਤਿੰਨ ਸੌ ਲੂੰਬੜੀਆਂ ਨੂੰ ਫੜਿਆ, ਅਤੇ ਦੋ-ਦੋ ਲੂੰਬੜੀਆਂ ਦੀ ਪੂਛ ਨਾਲ ਪੂਛ ਬੰਨ੍ਹੀ ਅਤੇ ਦੋਹਾਂ ਪੂਛਾਂ ਵਿੱਚ ਇੱਕ-ਇੱਕ ਮਸ਼ਾਲ ਬੰਨ੍ਹ ਦਿੱਤੀ,
ئینجا شەمشون چووە ڕاو و سێ سەد ڕێوی ڕاوکرد، کلکی هەردوو ڕێوی پێکەوە بەستەوە و مەشخەڵێکی لەناوەڕاستی هەردوو کلکەکان دانا.
5 ਅਤੇ ਮਸ਼ਾਲਾਂ ਜਲਾ ਕੇ ਲੂੰਬੜੀਆਂ ਨੂੰ ਫ਼ਲਿਸਤੀਆਂ ਦੀਆਂ ਖੜ੍ਹੀਆਂ ਫ਼ਸਲਾਂ ਵਿੱਚ ਛੱਡ ਦਿੱਤਾ, ਇਸ ਤਰ੍ਹਾਂ ਉਸ ਨੇ ਪੂਲਿਆਂ ਤੋਂ ਲੈ ਕੇ ਪੱਕੀਆਂ ਫ਼ਸਲਾਂ ਅਤੇ ਜ਼ੈਤੂਨ ਅਤੇ ਦਾਖਾਂ ਦੇ ਬਾਗ਼ ਵੀ ਸਾੜ ਦਿੱਤੇ।
ئینجا ئاگری لە مەشخەڵەکان بەردا و ڕێویەکانی بەڕەڵا کردە ناو کێڵگەکانی فەلەستییەکانەوە، جا ئەوەی کۆکرابووەوە و ئەوەی چێنرابوو تەنانەت ڕەزەمێوەکان و ڕەزە زەیتوونەکانیشی سووتاند.
6 ਤਦ ਫ਼ਲਿਸਤੀ ਪੁੱਛਣ ਲੱਗੇ, “ਇਹ ਕਿਸ ਨੇ ਕੀਤਾ ਹੈ?” ਲੋਕਾਂ ਨੇ ਕਿਹਾ, “ਤਿਮਨਾਹ ਦੇ ਜਵਾਈ ਸਮਸੂਨ ਨੇ, ਕਿਉਂਕਿ ਉਹ ਨੇ ਉਸ ਦੀ ਪਤਨੀ ਦਾ ਵਿਆਹ ਉਸ ਦੇ ਮਿੱਤਰ ਨਾਲ ਕਰ ਦਿੱਤਾ।” ਤਦ ਫ਼ਲਿਸਤੀਆਂ ਨੇ ਜਾ ਕੇ ਉਸ ਦੀ ਪਤਨੀ ਅਤੇ ਉਸ ਦੇ ਪਿਤਾ ਨੂੰ ਅੱਗ ਨਾਲ ਸਾੜ ਦਿੱਤਾ।
فەلەستییەکانیش گوتیان: «کێ ئەمەی کرد؟» وەڵامیان دایەوە: «شەمشونی زاوای تیمنی، چونکە ژنەکەی لێسەندەوە و دایە هاوڕێکەی.» ئینجا فەلەستییەکان سەرکەوتن و ژنەکە و باوکیان سووتاند.
7 ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਜੇ ਤੁਸੀਂ ਅਜਿਹਾ ਕੰਮ ਕਰਦੇ ਹੋ, ਤਾਂ ਮੈਂ ਵੀ ਜ਼ਰੂਰ ਤੁਹਾਡੇ ਤੋਂ ਬਦਲਾ ਲੈ ਕੇ ਹੀ ਸ਼ਾਂਤ ਹੋਵਾਂਗਾ।”
شەمشونیش پێی گوتن: «لەبەر ئەوەی ئەم کارەتان کرد، وازتان لێ ناهێنم هەتا تۆڵەتان لێ نەکەمەوە.»
8 ਫੇਰ ਉਸ ਨੇ ਉਨ੍ਹਾਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਵੱਡੀ ਮਾਰ ਨਾਲ ਮਾਰਿਆ, ਤਦ ਉੱਥੋਂ ਜਾ ਕੇ ਏਟਾਮ ਨਾਮਕ ਚੱਟਾਨ ਦੀ ਇੱਕ ਗੁਫ਼ਾ ਵਿੱਚ ਰਹਿਣ ਲੱਗਾ।
ئینجا بە توندی لێیدان و زۆر کەسی لێیان کوشت، پاشان بەرەو خوار چوو و لەناو ئەشکەوتێک لە تاشەبەردی عێتام نیشتەجێ بوو.
9 ਤਦ ਫ਼ਲਿਸਤੀਆਂ ਨੇ ਚੜ੍ਹਾਈ ਕਰ ਕੇ ਯਹੂਦਾਹ ਦੇਸ਼ ਦੇ ਵਿਚਕਾਰ ਤੰਬੂ ਲਾਏ ਅਤੇ ਲਹੀ ਵਿੱਚ ਫੈਲ ਗਏ।
ئینجا فەلەستییەکان سەرکەوتن و لە یەهودا چادریان هەڵدا و لە لەحی بڵاو بوونەوە.
10 ੧੦ ਯਹੂਦਾਹ ਦੇ ਲੋਕਾਂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਉਂ ਸਾਡੇ ਉੱਤੇ ਹਮਲਾ ਕਰਨ ਆਏ ਹੋ?” ਉਨ੍ਹਾਂ ਨੇ ਉੱਤਰ ਦਿੱਤਾ, “ਅਸੀਂ ਸਮਸੂਨ ਨੂੰ ਬੰਨ੍ਹਣ ਲਈ ਆਏ ਹਾਂ ਤਾਂ ਜੋ ਜਿਸ ਤਰ੍ਹਾਂ ਉਸ ਨੇ ਸਾਡੇ ਨਾਲ ਕੀਤਾ, ਉਸੇ ਤਰ੍ਹਾਂ ਅਸੀਂ ਵੀ ਉਹ ਦੇ ਨਾਲ ਕਰੀਏ।”
جا پیاوانی یەهودا گوتیان: «بۆچی هاتوونەتە سەرمان؟» ئەوانیش گوتیان: «بۆ ئەوەی شەمشون ببەستینەوە و ئەوەی پێ بکەین کە پێی کردین.»
11 ੧੧ ਤਦ ਤਿੰਨ ਹਜ਼ਾਰ ਯਹੂਦਾਹ ਦੇ ਪੁਰਖਾਂ ਨੇ ਏਟਾਮ ਚੱਟਾਨ ਦੀ ਗੁਫ਼ਾ ਉੱਤੇ ਜਾ ਕੇ ਸਮਸੂਨ ਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਫ਼ਲਿਸਤੀ ਸਾਡੇ ਉੱਤੇ ਰਾਜ ਕਰਦੇ ਹਨ? ਫਿਰ ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ?” ਉਸ ਨੇ ਉਨ੍ਹਾਂ ਨੂੰ ਕਿਹਾ, “ਜਿਸ ਤਰ੍ਹਾਂ ਉਨ੍ਹਾਂ ਨੇ ਮੇਰੇ ਨਾਲ ਕੀਤਾ, ਉਸੇ ਤਰ੍ਹਾਂ ਹੀ ਮੈਂ ਵੀ ਉਨ੍ਹਾਂ ਨਾਲ ਕੀਤਾ।”
ئینجا سێ هەزار پیاو لە یەهودا بەرەو خوار چوون بۆ ئەشکەوتەکە لە تاشەبەردی عێتام و بە شەمشونیان گوت: «ئایا نازانیت فەلەستییەکان بەسەرماندا زاڵن؟ تۆ چیت پێکردین؟» ئەویش پێی گوتن: «چییان پێکردم، ئەوەم پێکردوون.»
12 ੧੨ ਉਨ੍ਹਾਂ ਨੇ ਉਸ ਨੂੰ ਕਿਹਾ, “ਅਸੀਂ ਇਸ ਲਈ ਆਏ ਹਾਂ ਕਿ ਤੈਨੂੰ ਬੰਨ੍ਹ ਕੇ ਫ਼ਲਿਸਤੀਆਂ ਦੇ ਹੱਥ ਸੌਂਪ ਦੇਈਏ।” ਤਦ ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਨਾਲ ਸਹੁੰ ਖਾਓ ਕਿ ਤੁਸੀਂ ਆਪ ਮੇਰੇ ਉੱਤੇ ਹਮਲਾ ਨਹੀਂ ਕਰੋਗੇ।”
ئینجا پێیان گوت: «هاتووینە خوارەوە بۆ ئەوەی بتبەستینەوە و بتدەینە دەست فەلەستییەکان.» شەمشونیش پێی گوتن: «سوێندم بۆ بخۆن کە ئێوە نامکوژن.»
13 ੧੩ ਉਨ੍ਹਾਂ ਨੇ ਉੱਤਰ ਦਿੱਤਾ, “ਨਹੀਂ ਕਰਾਂਗੇ, ਪਰ ਅਸੀਂ ਤੈਨੂੰ ਘੁੱਟ ਕੇ ਬੰਨ੍ਹਾਂਗੇ ਅਤੇ ਉਨ੍ਹਾਂ ਦੇ ਹੱਥ ਸੌਂਪ ਦਿਆਂਗੇ ਪਰ ਅਸੀਂ ਤੈਨੂੰ ਜਾਨੋਂ ਨਹੀਂ ਮਰਾਂਗੇ।” ਫੇਰ ਉਨ੍ਹਾਂ ਨੇ ਉਸ ਨੂੰ ਦੋ ਨਵੇਂ ਰੱਸਿਆਂ ਨਾਲ ਬੰਨ੍ਹਿਆ ਅਤੇ ਪਰਬਤ ਉੱਤੋਂ ਉਤਾਰ ਲਿਆਏ।
ئەوانیش گوتیان: «نەخێر ناتکوژین، بەڵام دەتبەستینەوە و دەتدەینە دەستیان.» ئینجا بە دوو گوریسی نوێ بەستیانەوە و لە تاشەبەردەکەوە سەریان خست.
14 ੧੪ ਜਦ ਉਹ ਲਹੀ ਵਿੱਚ ਪਹੁੰਚਿਆ ਤਾਂ ਫ਼ਲਿਸਤੀ ਉਸ ਨੂੰ ਵੇਖ ਕੇ ਚਿੱਲਾਉਂਦੇ ਹੋਏ ਉਸ ਨੂੰ ਮਿਲੇ। ਤਦ ਯਹੋਵਾਹ ਦਾ ਆਤਮਾ ਵੱਡੇ ਜ਼ੋਰ ਨਾਲ ਉਸ ਦੇ ਉੱਤੇ ਆਇਆ ਅਤੇ ਉਸ ਦੀਆਂ ਬਾਹਾਂ ਨਾਲ ਬੰਨ੍ਹੇ ਹੋਏ ਰੱਸੇ ਅੱਗ ਨਾਲ ਸੜੇ ਹੋਏ ਸਣ ਵਰਗੇ ਹੋ ਗਏ ਅਤੇ ਉਸ ਦੇ ਹੱਥਾਂ ਦੇ ਬੰਧਨ ਖੁੱਲ੍ਹ ਗਏ।
کاتێک هات بۆ لەحی، فەلەستییەکان بە هاوارەوە بەرەو ڕووی چوون. ئینجا ڕۆحی یەزدان بە تواناوە هاتە سەری و ئەو دوو گوریسەی بە بازوویەوە بوو وەک کەتانی سووتێنراویان لێهات و دەستی ئازاد بوو.
15 ੧੫ ਉਸ ਸਮੇਂ ਉਸ ਨੂੰ ਇੱਕ ਗਧੇ ਦੇ ਜਬਾੜੇ ਦੀ ਨਵੀਂ ਹੱਡੀ ਲੱਭੀ ਅਤੇ ਉਸ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ ਲਿਆ ਅਤੇ ਉਸ ਨਾਲ ਇੱਕ ਹਜ਼ਾਰ ਮਨੁੱਖਾਂ ਨੂੰ ਮਾਰ ਸੁੱਟਿਆ।
ئینجا شەمشون شەویلاکێکی کەری دۆزییەوە کە هێشتا وشک نەببووەوە، هەڵیگرت و هەزار پیاوی بەوە کوشت.
16 ੧੬ ਤਦ ਸਮਸੂਨ ਨੇ ਕਿਹਾ, - “ਇੱਕ ਗਧੇ ਦੇ ਜਬਾੜੇ ਦੀ ਹੱਡੀ ਨਾਲ ਤਾਂ ਢੇਰਾਂ ਦੇ ਢੇਰ ਲੱਗ ਗਏ! ਮੈਂ ਗਧੇ ਦੇ ਜਬਾੜੇ ਦੀ ਹੱਡੀ ਨਾਲ ਇੱਕ ਹਜ਼ਾਰ ਮਨੁੱਖ ਮਾਰ ਦਿੱਤੇ!”
ئینجا شەمشون گوتی: «بە شەویلاکی کەرێک ئێوەم کردە کەرگەل، بە شەویلاکی کەرێک هەزار پیاوم کوشت.»
17 ੧੭ ਜਦ ਉਹ ਇਹ ਗੱਲ ਆਖ ਚੁੱਕਿਆ, ਤਾਂ ਉਸ ਨੇ ਜਬਾੜੇ ਦੀ ਹੱਡੀ ਆਪਣੇ ਹੱਥੋਂ ਸੁੱਟ ਦਿੱਤੀ ਅਤੇ ਉਸ ਥਾਂ ਦਾ ਨਾਮ ਰਾਮਥ-ਲਹੀ ਰੱਖਿਆ।
کە لە قسەکردن بووەوە شەویلاکەکەی دەستی فڕێدا و ئەو شوێنەی بە ڕامەت لەحی ناو برد.
18 ੧੮ ਫਿਰ ਉਸ ਨੂੰ ਬਹੁਤ ਪਿਆਸ ਲੱਗੀ ਅਤੇ ਉਸ ਨੇ ਯਹੋਵਾਹ ਦੇ ਅੱਗੇ ਬੇਨਤੀ ਕਰ ਕੇ ਕਿਹਾ, “ਤੂੰ ਆਪਣੇ ਸੇਵਕ ਦੇ ਹੱਥ ਤੋਂ ਇੱਕ ਵੱਡਾ ਛੁਟਕਾਰਾ ਦਿੱਤਾ ਹੈ, ਹੁਣ ਭਲਾ, ਮੈਂ ਪਿਆਸ ਨਾਲ ਮਰ ਕੇ ਉਨ੍ਹਾਂ ਅਸੁੰਨਤੀਆਂ ਦੇ ਹੱਥਾਂ ਵਿੱਚ ਪਵਾਂ?”
پاشان زۆر تینووی بوو و هاواری بۆ یەزدان کرد و گوتی: «تۆ ئەم ڕزگارییە گەورەیەت دا بەدەست خزمەتکارەکەت و ئایا ئێستاش لە تینووێتیدا دەمرم و دەکەومە دەست خەتەنە نەکراوەکان؟»
19 ੧੯ ਤਦ ਪਰਮੇਸ਼ੁਰ ਨੇ ਲਹੀ ਵਿੱਚ ਇੱਕ ਟੋਆ ਬਣਾ ਦਿੱਤਾ ਅਤੇ ਉੱਥੋਂ ਪਾਣੀ ਨਿੱਕਲਣ ਲੱਗਿਆ, ਜਦ ਸਮਸੂਨ ਨੇ ਪੀਤਾ ਤਾਂ ਉਸ ਦੀ ਜਾਨ ਵਿੱਚ ਜਾਨ ਆਈ। ਇਸ ਲਈ ਉਸ ਥਾਂ ਦਾ ਨਾਮ ਏਨ-ਹੱਕੋਰੇ ਰੱਖਿਆ ਗਿਆ, ਅਤੇ ਉਹ ਅੱਜ ਦੇ ਦਿਨ ਤੱਕ ਲਹੀ ਵਿੱਚ ਹੈ।
ئینجا خودا چاڵەکەی لەحییەی کردە دوو کەرت و ئاوی لێ هاتە دەرەوە. کاتێک شەمشون خواردیەوە ڕۆحی هاتەوە بەر و بووژایەوە، بۆیە بە کانی هەقۆرێ ناوبرا کە هەتا ئەمڕۆ لە لەحیدایە.
20 ੨੦ ਸਮਸੂਨ ਨੇ ਫ਼ਲਿਸਤੀਆਂ ਦੇ ਸਮੇਂ ਵਿੱਚ ਵੀਹ ਸਾਲ ਤੱਕ ਇਸਰਾਏਲੀਆਂ ਦਾ ਨਿਆਂ ਕੀਤਾ।
جا شەمشون لە ڕۆژگاری فەلەستییەکاندا بیست ساڵ ڕابەرایەتی ئیسرائیلی کرد.

< ਨਿਆਂਈਆਂ 15 >