< ਨਿਆਂਈਆਂ 16 >
1 ੧ ਫੇਰ ਸਮਸੂਨ ਅੱਜ਼ਾਹ ਨੂੰ ਗਿਆ ਅਤੇ ਉੱਥੇ ਇੱਕ ਵੇਸਵਾ ਨੂੰ ਵੇਖ ਕੇ ਉਸ ਦੇ ਕੋਲ ਅੰਦਰ ਗਿਆ।
Then went Samson unto Gaza, —and saw there an unchaste woman, and went in unto her.
2 ੨ ਜਦ ਅੱਜ਼ਾਹ ਦੇ ਲੋਕਾਂ ਨੂੰ ਖ਼ਬਰ ਮਿਲੀ ਕਿ ਸਮਸੂਨ ਇੱਥੇ ਆਇਆ ਹੈ ਤਾਂ ਉਨ੍ਹਾਂ ਨੇ ਉਸ ਨੂੰ ਘੇਰ ਲਿਆ, ਅਤੇ ਸਾਰੀ ਰਾਤ ਸ਼ਹਿਰ ਦੇ ਫਾਟਕ ਉੱਤੇ ਉਸ ਦੀ ਘਾਤ ਵਿੱਚ ਬੈਠੇ ਰਹੇ। ਉਹ ਸਾਰੀ ਰਾਤ ਇਹ ਕਹਿ ਕੇ ਚੁੱਪ-ਚਾਪ ਰਹੇ ਕਿ ਸਵੇਰ ਹੁੰਦੇ ਹੀ ਅਸੀਂ ਉਸ ਨੂੰ ਮਾਰ ਦਿਆਂਗੇ।
And it was told the Gazites, saying—Samson hath come in hither. So they came round, and lay in wait for him, all the night, in the gate of the city, —but kept themselves quiet all the night, saying, Until the light of the morning, then will we slay him.
3 ੩ ਪਰ ਸਮਸੂਨ ਅੱਧੀ ਰਾਤ ਤੱਕ ਪਿਆ ਰਿਹਾ ਅਤੇ ਅੱਧੀ ਰਾਤ ਨੂੰ ਉੱਠ ਕੇ ਸ਼ਹਿਰ ਦੇ ਫਾਟਕ ਦੇ ਦੋਹਾਂ ਪੱਲਿਆਂ ਨੂੰ ਕਬਜ਼ਿਆਂ ਸਮੇਤ ਪੁੱਟ ਲਿਆ ਅਤੇ ਉਨ੍ਹਾਂ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਕੇ ਉਸ ਪਰਬਤ ਦੀ ਚੋਟੀ ਉੱਤੇ ਲੈ ਗਿਆ ਜੋ ਹਬਰੋਨ ਦੇ ਸਾਹਮਣੇ ਹੈ!
And Samson lay till midnight, and arose at midnight, and took hold of the doors of the gate of the city, and of the two doorposts, and tare them away, with the bar, and put them on his shoulders, —and carried them up to the top of the hill that faceth Hebron.
4 ੪ ਕੁਝ ਸਮੇਂ ਬਾਅਦ ਅਜਿਹਾ ਹੋਇਆ ਕਿ ਉਹ ਸੋਰੇਕ ਦੀ ਘਾਟੀ ਵਿੱਚ ਰਹਿਣ ਵਾਲੀ ਇੱਕ ਇਸਤਰੀ ਨਾਲ ਪਿਆਰ ਕਰਨ ਲੱਗਾ ਜਿਸ ਦਾ ਨਾਮ ਦਲੀਲਾਹ ਸੀ।
And it came to pass, after this, that he loved a woman in the ravine of Shorek, whose, name, was Delilah.
5 ੫ ਫ਼ਲਿਸਤੀਆਂ ਦੇ ਸਰਦਾਰਾਂ ਨੇ ਉਸ ਇਸਤਰੀ ਦੇ ਕੋਲ ਜਾ ਕੇ ਕਿਹਾ, “ਤੂੰ ਉਸ ਨੂੰ ਫੁਸਲਾ ਕੇ ਪਤਾ ਕਰ ਕਿ ਉਸ ਦੀ ਵੱਡੀ ਸ਼ਕਤੀ ਦਾ ਕੀ ਭੇਤ ਹੈ ਅਤੇ ਅਸੀਂ ਉਸ ਨੂੰ ਕਿਸ ਤਰ੍ਹਾਂ ਵੱਸ ਵਿੱਚ ਕਰੀਏ ਕਿ ਉਸ ਨੂੰ ਬੰਨ੍ਹ ਕੇ ਅਧੀਨ ਕਰ ਲਈਏ, ਤਾਂ ਸਾਡੇ ਸਾਰਿਆਂ ਵਿੱਚੋਂ ਹਰ ਇੱਕ ਵਿਅਕਤੀ ਤੈਨੂੰ ਗਿਆਰਾਂ-ਗਿਆਰਾਂ ਸੌ ਚਾਂਦੀ ਦੇ ਸਿੱਕੇ ਦੇਵੇਗਾ।”
So the lords of the Philistines came up unto her, and said to her—Entice him, and see wherein lieth his great strength, and wherewith we may prevail against him, and bind him, to humble him, —and, we, will give thee, every man, eleven hundred pieces of silver.
6 ੬ ਤਦ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਮੈਨੂੰ ਇਹ ਦੱਸ ਕਿ ਤੇਰੀ ਇਸ ਵੱਡੀ ਸ਼ਕਤੀ ਦਾ ਕੀ ਭੇਤ ਹੈ, ਅਤੇ ਤੈਨੂੰ ਕੋਈ ਕਿਸ ਤਰ੍ਹਾਂ ਬੰਨ੍ਹੇ ਕਿ ਤੈਨੂੰ ਅਧੀਨ ਕਰ ਲਵੇ?”
So Delilah said unto Samson, Do tell me, I pray thee, wherein lieth thy great strength, —and wherewith thou mightest be bound, to humble thee.
7 ੭ ਸਮਸੂਨ ਨੇ ਉਸ ਨੂੰ ਕਿਹਾ, “ਜੇਕਰ ਕੋਈ ਮੈਨੂੰ ਸੱਤ ਹਰੀਆਂ ਛੰਮਕਾਂ ਨਾਲ ਬੰਨ੍ਹੇ ਜੋ ਸੁੱਕੀਆਂ ਨਾ ਹੋਣ, ਤਾਂ ਮੇਰਾ ਬਲ ਘੱਟ ਜਾਵੇਗਾ ਅਤੇ ਮੈਂ ਸਧਾਰਨ ਮਨੁੱਖਾਂ ਵਰਗਾ ਹੀ ਹੋ ਜਾਂਵਾਂਗਾ।”
And Samson said unto her, If they bind me with seven green cords, that have not been dried, then shall I become weak, and be as any other man.
8 ੮ ਤਦ ਫ਼ਲਿਸਤੀਆਂ ਦੇ ਸਰਦਾਰ ਸੱਤ ਹਰੀਆਂ ਛੰਮਕਾਂ ਜੋ ਅਜੇ ਸੁੱਕੀਆਂ ਨਹੀਂ ਸਨ, ਉਸ ਇਸਤਰੀ ਕੋਲ ਲੈ ਆਏ ਅਤੇ ਉਸ ਨੇ ਉਨ੍ਹਾਂ ਨਾਲ ਸਮਸੂਨ ਨੂੰ ਬੰਨ੍ਹਿਆ।
So the lords of the Philistines brought up to her seven green cords, that had not been dried, —and she bound him therewith.
9 ੯ ਉਸ ਦੇ ਕੋਲ ਕੁਝ ਮਨੁੱਖ ਕੋਠੜੀ ਦੇ ਅੰਦਰ ਘਾਤ ਲਾ ਕੇ ਬੈਠੇ ਸਨ। ਤਦ ਦਲੀਲਾਹ ਨੇ ਉਸ ਨੂੰ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਤਾਂ ਉਸ ਨੇ ਛੰਮਕਾਂ ਨੂੰ ਇਸ ਤਰ੍ਹਾਂ ਤੋੜ ਦਿੱਤਾ ਜਿਵੇਂ ਸਣ ਦੀ ਲੱਟ ਅੱਗ ਨਾਲ ਸੜ ਜਾਂਦੀ ਹੈ, ਅਤੇ ਉਸ ਦੀ ਸ਼ਕਤੀ ਦਾ ਪਤਾ ਨਾ ਲੱਗਾ।
Now, the liers in wait, were tarrying for her, in an inner chamber, —and she said unto him, —The Philistines, are upon thee, Samson! And he snapped the cords as a thread of tow is broken, when fire bloweth thereon, so his strength was not discovered.
10 ੧੦ ਤਦ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਵੇਖ ਤੂੰ ਮੇਰੇ ਨਾਲ ਮਖ਼ੌਲ ਕੀਤਾ ਅਤੇ ਮੈਨੂੰ ਝੂਠ ਆਖਿਆ, ਹੁਣ ਮੈਨੂੰ ਦੱਸ ਕਿ ਤੂੰ ਕਿਸ ਤਰ੍ਹਾਂ ਬੰਨ੍ਹਿਆ ਜਾ ਸਕਦਾ ਹੈਂ।”
And Delilah said unto Samson, Lo! thou hast been laughing at me, and speaking unto me falsehoods, —Now, do tell me, I pray thee, wherewith thou mightest be bound.
11 ੧੧ ਉਸ ਨੇ ਉਹ ਨੂੰ ਕਿਹਾ, “ਜੇਕਰ ਮੈਨੂੰ ਨਵੀਆਂ ਰੱਸੀਆਂ ਨਾਲ ਜੋ ਕਦੀ ਵਰਤੀਆਂ ਨਾ ਗਈਆਂ ਹੋਣ, ਘੁੱਟ ਕੇ ਬੰਨ੍ਹਿਆ ਜਾਵੇ ਤਾਂ ਮੈਂ ਨਿਰਬਲ ਹੋ ਜਾਂਵਾਂਗਾ ਅਤੇ ਸਧਾਰਨ ਮਨੁੱਖ ਵਰਗਾ ਹੋ ਜਾਂਵਾਂਗਾ।”
And he said unto her, If they, bind me fast, with new ropes, wherewith work was never done, then shall I become weak, and be as any other man.
12 ੧੨ ਤਦ ਦਲੀਲਾਹ ਨਵੀਆਂ ਰੱਸੀਆਂ ਲਿਆਈ ਅਤੇ ਉਨ੍ਹਾਂ ਨਾਲ ਉਸ ਨੂੰ ਬੰਨ੍ਹ ਕੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ!” ਅਤੇ ਘਾਤ ਲਾਉਣ ਵਾਲੇ ਉਸ ਕੋਠੜੀ ਵਿੱਚ ਲੁਕੇ ਹੋਏ ਸਨ। ਤਦ ਉਸ ਨੇ ਆਪਣੀਆਂ ਬਾਹਾਂ ਉੱਤੋਂ ਰੱਸੀਆਂ ਨੂੰ ਧਾਗੇ ਵਾਂਗੂੰ ਤੋੜ ਸੁੱਟਿਆ।
So Delilah took new ropes, and bound him therewith, and said unto him—The Philistines, are upon thee, Samson! Now, the liers in wait, were tarrying in an inner chamber. And he snapped them off his arms like a thread.
13 ੧੩ ਫਿਰ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਇਸ ਵਾਰ ਵੀ ਤੂੰ ਮੇਰੇ ਨਾਲ ਮਖ਼ੌਲ ਹੀ ਕੀਤਾ ਅਤੇ ਝੂਠ ਬੋਲਿਆ ਹੈ, ਪਰ ਮੈਨੂੰ ਦੱਸ ਕਿ ਤੈਨੂੰ ਕਿਸ ਤਰ੍ਹਾਂ ਬੰਨ੍ਹਿਆ ਜਾ ਸਕਦਾ ਹੈ?” ਉਸ ਨੇ ਉਹ ਨੂੰ ਕਿਹਾ, “ਜੇ ਤੂੰ ਮੇਰੇ ਸਿਰ ਦੀਆਂ ਸੱਤੇ ਲਟਾਂ ਤਾਣੇ ਦੇ ਵਿੱਚ ਬੁਣ ਦੇਵੇਂ ਤਾਂ ਮੈਂ ਬੰਨ੍ਹਿਆ ਜਾਂਵਾਂਗਾ।”
And Delilah said unto Samson—Hitherto, hast thou been laughing at me, and speaking unto me falsehoods, do tell me, wherewith thou mightest be bound. And he said unto her, If thou weave the seven braids of my head with the warp.
14 ੧੪ ਤਦ ਉਸ ਨੇ ਉਹ ਨੂੰ ਕਿੱਲੀ ਨਾਲ ਕੱਸ ਕੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਤਾਂ ਉਸ ਨੇ ਨੀਂਦ ਤੋਂ ਜਾਗ ਕੇ ਕਿੱਲੀ ਨੂੰ ਤਾਣੇ ਸਮੇਤ ਪੁੱਟ ਲਿਆ।
So she beat them up with the pin, and said unto him, The Philistines, are upon thee, Samson! And he awaked out of his sleep, and pulled out the pin of the loom, and the warp.
15 ੧੫ ਤਦ ਦਲੀਲਾਹ ਨੇ ਉਸ ਨੂੰ ਕਿਹਾ, “ਤੇਰਾ ਮਨ ਤਾਂ ਮੇਰੇ ਨਾਲ ਨਹੀਂ ਲੱਗਾ, ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਤੂੰ ਮੈਨੂੰ ਪਿਆਰ ਕਰਦਾ ਹੈਂ? ਤੂੰ ਤਿੰਨੇ ਵਾਰੀ ਮੇਰੇ ਨਾਲ ਮਖ਼ੌਲ ਕੀਤਾ ਅਤੇ ਮੈਨੂੰ ਨਹੀਂ ਦੱਸਿਆ ਕਿ ਤੇਰੀ ਵੱਡੀ ਸ਼ਕਤੀ ਦਾ ਕੀ ਭੇਤ ਹੈ।”
And she said unto him—How canst thou say, I love thee, when, thy heart, is not with me? These three times, hast thou laughed at me, and hast not told me wherein lieth thy great strength.
16 ੧੬ ਅਤੇ ਅਜਿਹਾ ਹੋਇਆ ਕਿ ਜਦ ਉਸ ਨੇ ਦਿਨੋਂ-ਦਿਨ ਗੱਲਾਂ ਨਾਲ ਉਸ ਨੂੰ ਬਹੁਤ ਤੰਗ ਕੀਤਾ ਅਤੇ ਵੱਡਾ ਹਠ ਬੰਨ੍ਹਿਆ, ਇੱਥੋਂ ਤੱਕ ਕਿ ਉਸ ਦੇ ਪ੍ਰਾਣ ਮੌਤ ਮੰਗਦੇ ਸਨ।
And it came to pass, when she urged him with her words continually, and pressed him, that his soul became impatient, unto death;
17 ੧੭ ਤਦ ਉਸ ਨੇ ਆਪਣੇ ਮਨ ਦਾ ਸਾਰਾ ਭੇਤ ਉਸ ਨੂੰ ਦੱਸ ਦਿੱਤਾ ਅਤੇ ਕਿਹਾ, “ਮੇਰੇ ਸਿਰ ਉੱਤੇ ਉਸਤਰਾ ਕਦੇ ਨਹੀਂ ਫਿਰਿਆ, ਕਿਉਂਕਿ ਮੈਂ ਆਪਣੀ ਮਾਂ ਦੇ ਢਿੱਡ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹਾਂ। ਜੇਕਰ ਕਦੇ ਮੇਰਾ ਸਿਰ ਮੁਨਿਆ ਜਾਵੇ ਤਾਂ ਮੇਰਾ ਜ਼ੋਰ ਘੱਟ ਜਾਵੇਗਾ ਅਤੇ ਮੈਂ ਨਿਰਬਲ ਹੋ ਜਾਂਵਾਂਗਾ ਅਤੇ ਸਧਾਰਨ ਮਨੁੱਖਾਂ ਵਰਗਾ ਹੋ ਜਾਂਵਾਂਗਾ।”
so he told her all his heart, and said to her—No, razor, hath come on my head, for, one separate unto God, have I been, from my birth, —if I were shaven, then would depart from me my strength, and I should become weak, and be as any other man.
18 ੧੮ ਜਦ ਦਲੀਲਾਹ ਨੇ ਵੇਖਿਆ ਕਿ ਉਸ ਨੇ ਆਪਣੇ ਮਨ ਦਾ ਸਾਰਾ ਭੇਤ ਖੋਲ੍ਹ ਦਿੱਤਾ ਹੈ ਤਾਂ ਉਸ ਨੇ ਫ਼ਲਿਸਤੀਆਂ ਦੇ ਸਰਦਾਰਾਂ ਨੂੰ ਸੰਦੇਸ਼ਾ ਭੇਜਿਆ, “ਇਸ ਵਾਰੀ ਚੜ੍ਹ ਆਓ ਕਿਉਂਕਿ ਜੋ ਕੁਝ ਉਸ ਦੇ ਮਨ ਵਿੱਚ ਸੀ, ਉਹ ਸਭ ਉਸ ਨੇ ਮੇਰੇ ਅੱਗੇ ਪ੍ਰਗਟ ਕੀਤਾ ਹੈ।” ਤਦ ਫ਼ਲਿਸਤੀਆਂ ਦੇ ਸਰਦਾਰ ਆਪਣੇ ਹੱਥ ਵਿੱਚ ਧਨ ਲੈ ਕੇ ਉਸ ਦੇ ਕੋਲ ਆਏ।
And, when Delilah saw that he had told her all his heart, she sent and called for the lords of the Philistines, saying—Come up this once, for he hath told me all his heart. And the lords of the Philistines came up unto her, and brought up the silver in their hand.
19 ੧੯ ਤਦ ਉਸ ਨੇ ਉਹ ਨੂੰ ਆਪਣੇ ਗੋਡਿਆਂ ਉੱਤੇ ਸੁਲਾ ਲਿਆ ਅਤੇ ਇੱਕ ਮਨੁੱਖ ਨੂੰ ਸੱਦ ਕੇ ਉਸ ਦੇ ਸਿਰ ਦੀਆਂ ਸੱਤੇ ਲਟਾਂ ਮੁਨਾ ਸੁੱਟੀਆਂ। ਫਿਰ ਉਹ ਉਸ ਨੂੰ ਛੇੜਨ ਲੱਗੀ ਅਤੇ ਉਸ ਦਾ ਜ਼ੋਰ ਉਸ ਕੋਲੋਂ ਜਾਂਦਾ ਰਿਹਾ।
And she made him sleep upon her knees, and called for a man, and caused him to shave off the seven braids of his head, —and she began to humble him, and his strength departed from him.
20 ੨੦ ਤਾਂ ਉਸਨੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਉਹ ਨੀਂਦ ਤੋਂ ਜਾਗਿਆ ਅਤੇ ਸੋਚਣ ਲੱਗਾ, “ਮੈਂ ਪਹਿਲਾਂ ਵਾਂਗੂੰ ਬਾਹਰ ਨਿੱਕਲ ਕੇ ਆਪਣੇ ਆਪ ਨੂੰ ਹਿਲਾ ਕੇ ਖੋਲ੍ਹ ਲਵਾਂਗਾ।” ਪਰ ਉਹ ਨਹੀਂ ਜਾਣਦਾ ਸੀ ਕਿ ਯਹੋਵਾਹ ਉਸ ਤੋਂ ਅਲੱਗ ਹੋ ਗਿਆ ਹੈ।
And she said—The Philistines, are upon thee, Samson! And he awoke out of his sleep, and said—I will go out now, as time after time, and shake myself free: he, not knowing, that, Yahweh, had departed from him.
21 ੨੧ ਤਦ ਫ਼ਲਿਸਤੀਆਂ ਨੇ ਉਸ ਨੂੰ ਫੜਿਆ ਅਤੇ ਉਸ ਦੀਆਂ ਅੱਖਾਂ ਕੱਢ ਦਿੱਤੀਆਂ, ਅਤੇ ਉਸ ਨੂੰ ਅੱਜ਼ਾਹ ਵਿੱਚ ਲੈ ਗਏ ਅਤੇ ਪਿੱਤਲ ਦੀਆਂ ਬੇੜੀਆਂ ਨਾਲ ਉਸ ਨੂੰ ਬੰਨ੍ਹ ਦਿੱਤਾ ਅਤੇ ਉਹ ਕੈਦਖ਼ਾਨੇ ਵਿੱਚ ਚੱਕੀ ਪੀਸਦਾ ਹੁੰਦਾ ਸੀ।
And the Philistines seized him, and put out his eyes, —and took him down to Gaza, and bound him with fetters of bronze, and it came to pass that he used to grind in the prison.
22 ੨੨ ਪਰ ਉਸ ਦਾ ਸਿਰ ਮੁੰਨਣ ਦੇ ਪਿੱਛੋਂ ਉਸ ਦੇ ਵਾਲ਼ ਫਿਰ ਵਧਣ ਲੱਗੇ।
And the hair of his head began to grow, after he had been shaven.
23 ੨੩ ਤਦ ਫ਼ਲਿਸਤੀਆਂ ਦੇ ਸਰਦਾਰ ਇਕੱਠੇ ਹੋਏ ਤਾਂ ਜੋ ਆਪਣੇ ਦੇਵਤੇ ਦਾਗੋਨ ਦੇ ਅੱਗੇ ਵੱਡੀਆਂ ਭੇਟਾਂ ਚੜ੍ਹਾਉਣ ਅਤੇ ਅਨੰਦ ਕਰਨ ਕਿਉਂ ਜੋ ਉਹ ਕਹਿੰਦੇ ਸਨ ਕਿ ਸਾਡੇ ਦੇਵਤੇ ਨੇ ਸਾਡੇ ਵੈਰੀ ਸਮਸੂਨ ਨੂੰ ਸਾਡੇ ਹੱਥ ਵਿੱਚ ਸੌਂਪ ਦਿੱਤਾ ਹੈ।
Now, the lords of the Philistines, had gathered themselves together to offer a great sacrifice unto Dagon their god, and to rejoice, —and they said, Our god hath delivered into our hand, Samson our enemy.
24 ੨੪ ਜਦ ਲੋਕਾਂ ਨੇ ਉਸ ਨੂੰ ਵੇਖਿਆ ਤਾਂ ਇਹ ਕਹਿ ਕੇ ਆਪਣੇ ਦੇਵਤੇ ਦੀ ਉਸਤਤ ਕਰਨ ਲੱਗੇ, “ਸਾਡੇ ਦੇਵਤੇ ਨੇ ਸਾਡੇ ਵੈਰੀ ਨੂੰ ਜਿਸ ਨੇ ਸਾਡਾ ਦੇਸ਼ ਉਜਾੜ ਦਿੱਤਾ ਸੀ ਅਤੇ ਸਾਡੇ ਵਿੱਚੋਂ ਬਹੁਤ ਸਾਰਿਆਂ ਨੂੰ ਮਾਰ ਵੀ ਦਿੱਤਾ ਸੀ, ਸਾਡੇ ਹੱਥ ਵਿੱਚ ਸੌਂਪ ਦਿੱਤਾ ਹੈ।”
And, when the people saw him, they praised their god, —for they said—Our god hath delivered into our hand our enemy, even him who laid waste our land, and who multiplied our slain.
25 ੨੫ ਤਦ ਅਜਿਹਾ ਹੋਇਆ ਕਿ ਜਦ ਉਹ ਅਨੰਦ ਕਰ ਰਹੇ ਸਨ, ਤਾਂ ਉਨ੍ਹਾਂ ਨੇ ਕਿਹਾ, “ਸਮਸੂਨ ਨੂੰ ਬੁਲਾਓ ਜੋ ਸਾਡੇ ਅੱਗੇ ਤਮਾਸ਼ਾ ਕਰੇ,” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਕੈਦਖ਼ਾਨੇ ਵਿੱਚੋਂ ਬੁਲਵਾਇਆ ਅਤੇ ਉਹ ਉਨ੍ਹਾਂ ਦੇ ਅੱਗੇ ਤਮਾਸ਼ਾ ਕਰਨ ਲੱਗਾ, ਅਤੇ ਉਨ੍ਹਾਂ ਨੇ ਦੋ ਥੰਮ੍ਹਾਂ ਦੇ ਵਿਚਕਾਰ ਉਸ ਨੂੰ ਖੜ੍ਹਾ ਕਰ ਦਿੱਤਾ।
And it came to pass, when their heart was merry, that they said, Call for Samson, that he may make sport for us. So they called for Samson out of the prison, and he made sport before them, and they stationed him between the pillars.
26 ੨੬ ਤਦ ਸਮਸੂਨ ਨੇ ਉਸ ਮੁੰਡੇ ਨੂੰ ਜਿਸ ਨੇ ਉਹ ਦਾ ਹੱਥ ਫੜਿਆ ਹੋਇਆ ਸੀ ਕਿਹਾ, “ਮੈਨੂੰ ਉਨ੍ਹਾਂ ਥੰਮ੍ਹਾਂ ਉੱਤੇ ਜਿਨ੍ਹਾਂ ਉੱਤੇ ਇਹ ਘਰ ਟਿਕਿਆ ਹੋਇਆ ਹੈ, ਹੱਥ ਪਾ ਲੈਣ ਦੇ ਤਾਂ ਜੋ ਮੈਂ ਸਹਾਰਾ ਲਵਾਂ।”
And Samson said unto the youth that held him by his hand, Place me where I may feel the pillars whereon the house resteth, that I may lean upon them.
27 ੨੭ ਉਹ ਘਰ ਪੁਰਸ਼ਾਂ ਅਤੇ ਇਸਤਰੀਆਂ ਨਾਲ ਭਰਿਆ ਹੋਇਆ ਸੀ, ਅਤੇ ਫ਼ਲਿਸਤੀਆਂ ਦੇ ਸਾਰੇ ਸਰਦਾਰ ਵੀ ਉੱਥੇ ਸਨ ਅਤੇ ਲੱਗਭੱਗ ਤਿੰਨ ਹਜ਼ਾਰ ਇਸਤਰੀਆਂ ਅਤੇ ਪੁਰਖ ਛੱਤ ਉੱਤੇ ਸਨ, ਜਿਹੜੇ ਸਮਸੂਨ ਨੂੰ ਤਮਾਸ਼ਾ ਕਰਦੇ ਹੋਏ ਵੇਖ ਰਹੇ ਸਨ।
Now, the house, was full of men and women, there, also were all the lords of the Philistines, —and, on the roof, were about three thousand men and women, looking on while Samson made sport.
28 ੨੮ ਤਦ ਸਮਸੂਨ ਨੇ ਯਹੋਵਾਹ ਦੇ ਅੱਗੇ ਬੇਨਤੀ ਕਰ ਕੇ ਕਿਹਾ, “ਹੇ ਪ੍ਰਭੂ ਯਹੋਵਾਹ, ਮੈਂ ਤੇਰੀ ਦੁਹਾਈ ਦਿੰਦਾ ਹਾਂ ਕਿ ਮੈਨੂੰ ਯਾਦ ਕਰ, ਹੇ ਪਰਮੇਸ਼ੁਰ ਇੱਕ ਵਾਰੀ ਹੋਰ ਮੈਨੂੰ ਸ਼ਕਤੀ ਦੇ ਤਾਂ ਜੋ ਮੈਂ ਫ਼ਲਿਸਤੀਆਂ ਤੋਂ ਇੱਕੋ ਵਾਰੀ ਆਪਣੀਆਂ ਦੋਵੇਂ ਅੱਖਾਂ ਦਾ ਬਦਲਾ ਲੈ ਲਵਾਂ!”
So then Samson cried unto Yahweh, and said, —My Lord Yahweh! remember me, I pray thee, —and strengthen me, I pray thee, only this once, O God, that I may be avenged, with one avenging, for my two eyes, upon the Philistines.
29 ੨੯ ਤਦ ਸਮਸੂਨ ਨੇ ਵਿਚਕਾਰਲੇ ਦੋਹਾਂ ਥੰਮ੍ਹਾਂ ਨੂੰ ਜਿਨ੍ਹਾਂ ਉੱਤੇ ਉਹ ਘਰ ਟਿਕਿਆ ਹੋਇਆ ਸੀ, ਫੜ੍ਹ ਕੇ ਇੱਕ ਉੱਤੇ ਸੱਜੇ ਹੱਥ ਨਾਲ ਅਤੇ ਦੂਜੇ ਨੂੰ ਖੱਬੇ ਹੱਥ ਨਾਲ ਜ਼ੋਰ ਲਾ ਦਿੱਤਾ।
Then did Samson grasp the two middle pillars, whereon the house rested, and whereon it was upheld, and he braced himself against them, —the one with his right hand, and the other with his left.
30 ੩੦ ਸਮਸੂਨ ਨੇ ਕਿਹਾ, “ਮੇਰੇ ਪ੍ਰਾਣ ਵੀ ਫ਼ਲਿਸਤੀਆਂ ਦੇ ਨਾਲ ਹੀ ਜਾਣ।” ਅਤੇ ਉਹ ਆਪਣਾ ਸਾਰਾ ਜ਼ੋਰ ਲਾ ਕੇ ਝੁਕਿਆ ਅਤੇ ਉਹ ਘਰ ਸਾਰੇ ਸਰਦਾਰਾਂ ਅਤੇ ਉਨ੍ਹਾਂ ਸਾਰਿਆਂ ਲੋਕਾਂ ਦੇ ਉੱਤੇ ਜੋ ਉਹ ਦੇ ਵਿੱਚ ਸਨ, ਡਿੱਗ ਪਿਆ। ਇਸ ਤਰ੍ਹਾਂ ਉਹ ਲੋਕ ਜਿਨ੍ਹਾਂ ਨੂੰ ਉਸ ਨੇ ਆਪਣੇ ਮਰਨ ਦੇ ਵੇਲੇ ਮਾਰਿਆ, ਉਨ੍ਹਾਂ ਨਾਲੋਂ ਵੱਧ ਸਨ ਜਿਨ੍ਹਾਂ ਨੂੰ ਉਸਨੇ ਆਪਣੇ ਜੀਉਂਦੇ ਜੀ ਮਾਰਿਆ ਸੀ।
And Samson said—Let my soul die with the Philistines! And he bowed mightily, and the house fell upon the lords, and upon all the people that were therein. So the dead, whom he slew at his death, were more than they whom he slew in his life.
31 ੩੧ ਤਦ ਉਸ ਦੇ ਭਰਾ ਅਤੇ ਉਸ ਦੇ ਪਿਤਾ ਦੇ ਘਰਾਣੇ ਦੇ ਸਾਰੇ ਲੋਕ ਆਏ ਅਤੇ ਉਸ ਨੂੰ ਚੁੱਕ ਕੇ ਲੈ ਗਏ, ਅਤੇ ਸਾਰਾਹ ਅਤੇ ਅਸ਼ਤਾਓਲ ਦੇ ਵਿਚਕਾਰ ਉਸ ਦੇ ਪਿਤਾ ਮਾਨੋਆਹ ਦੀ ਕਬਰ ਵਿੱਚ ਉਸ ਨੂੰ ਦੱਬਿਆ। ਉਸ ਨੇ ਵੀਹ ਸਾਲਾਂ ਤੱਕ ਇਸਰਾਏਲ ਦਾ ਨਿਆਂ ਕੀਤਾ।
Then came down his brethren, and all the house of his father, and lifted him, and carried him up, and buried him, between Zorah and Eshtaol, in the buryingplace of Manoah his father, —he, having judged Israel twenty years.