< ਨਿਆਂਈਆਂ 17 >

1 ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਨਾਮ ਦਾ ਇੱਕ ਮਨੁੱਖ ਸੀ।
وَكَانَ رَجُلٌ اسْمُهُ مِيخَا مُقِيماً فِي جَبَلِ أَفْرَايِمَ.١
2 ਉਸ ਨੇ ਆਪਣੀ ਮਾਂ ਨੂੰ ਕਿਹਾ, “ਉਹ ਗਿਆਰ੍ਹਾਂ ਸੌ ਚਾਂਦੀ ਦੇ ਸਿੱਕੇ ਜੋ ਤੇਰੇ ਤੋਂ ਲਏ ਗਏ ਸਨ, ਜਿਨ੍ਹਾਂ ਦੇ ਕਾਰਨ ਮੈਂ ਤੈਨੂੰ ਸਰਾਪ ਦਿੰਦੇ ਸੁਣਿਆ, ਵੇਖ ਉਹ ਚਾਂਦੀ ਮੇਰੇ ਕੋਲ ਹੈ, ਮੈਂ ਹੀ ਉਹ ਲੈ ਲਈ ਸੀ।” ਉਸ ਦੀ ਮਾਂ ਨੇ ਕਿਹਾ, “ਹੇ ਮੇਰੇ ਪੁੱਤਰ! ਯਹੋਵਾਹ ਤੈਨੂੰ ਅਸੀਸ ਦੇਵੇ।”
قَالَ هَذَا لأُمِّهِ: «إِنَّ الأَلْفَ وَالْمِئَةَ شَاقِلٍ مِنَ الْفِضَّةِ (نَحْوَ مِئَةٍ وَاثْنَيْنِ وَثَلاثِينَ كِيلُو جِرَاماً) الَّتِي سُرِقَتْ مِنْكِ، وَالَّتِي سَمِعْتُكِ تَلْعَنِينَ سَارِقَهَا، هِيَ مَعِي، وَأَنَا الَّذِي أَخَذْتُهَا». فَقَالَتْ أُمُّهُ: «لِيُبَارِكْكَ الرَّبُّ يَا وَلَدِي».٢
3 ਅਤੇ ਜਦ ਉਸ ਨੇ ਉਹ ਗਿਆਰ੍ਹਾਂ ਸੌ ਚਾਂਦੀ ਦੇ ਸਿੱਕੇ ਆਪਣੀ ਮਾਂ ਨੂੰ ਮੋੜ ਦਿੱਤੇ ਤਾਂ ਉਸ ਦੀ ਮਾਂ ਨੇ ਕਿਹਾ, “ਮੈਂ ਇਹ ਚਾਂਦੀ ਆਪਣੇ ਪੁੱਤਰ ਦੇ ਕਾਰਨ ਯਹੋਵਾਹ ਨੂੰ ਅਰਪਣ ਕਰਦੀ ਹਾਂ ਤਾਂ ਜੋ ਉਹ ਇਸ ਨਾਲ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤ ਬਣਾਵੇ। ਇਸ ਲਈ ਹੁਣ ਮੈਂ ਇਹ ਤੈਨੂੰ ਮੋੜ ਦਿੰਦੀ ਹਾਂ।”
فَرَدَّ لَهَا الأَلْفَ وَالْمِئَةَ شَاقِلٍ مِنَ الْفِضَّةِ، فَقَالَتْ أُمُّهُ: «سَأَهَبُ هَذَا الْمَالَ بِاسْمِكَ لِلرَّبِّ، لِنَنْحَتَ تِمْثَالاً وَنَصُوغَ مِنْهَا صَنَماً، وَهَا أَنَا أَرُدُّ لَكَ الْمَالَ».٣
4 ਜਦ ਉਸ ਨੇ ਉਹ ਰੁਪਏ ਆਪਣੀ ਮਾਂ ਨੂੰ ਮੋੜ ਦਿੱਤੇ, ਤਾਂ ਉਸ ਦੀ ਮਾਂ ਨੇ ਦੋ ਸੌ ਸਿੱਕੇ ਲੈ ਕੇ ਢਾਲਣ ਵਾਲੇ ਨੂੰ ਦਿੱਤੇ ਅਤੇ ਉਸ ਨੇ ਉਨ੍ਹਾਂ ਨਾਲ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤ ਬਣਾਈ, ਅਤੇ ਉਹ ਮੀਕਾਹ ਦੇ ਘਰ ਵਿੱਚ ਰਹੀ।
وَأَعْطَتْ أُمُّهُ مِئَتَيْ قِطْعَةِ فِضَّةٍ لِلصَّائِغِ فَنَحَتَ وَصَاغَ لَهَا تِمْثَالَيْنِ، نُصِبَا فِي بَيْتِ مِيخَا.٤
5 ਉਸ ਮਨੁੱਖ ਮੀਕਾਹ ਕੋਲ ਇੱਕ ਮੰਦਰ ਸੀ, ਤਦ ਉਸ ਨੇ ਇੱਕ ਏਫ਼ੋਦ ਅਤੇ ਤਿਰਾਫ਼ੀਮ ਅਰਥਾਤ ਘਰੇਲੂ ਦੇਵਤਾ ਬਣਵਾਏ ਅਤੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਆਪਣਾ ਪੁਰੋਹਿਤ ਠਹਿਰਾਇਆ।
إِذْ كَانَ مِيخَا قَدْ خَصَّصَ مَوْضِعاً فِي بَيْتِهِ لِيَكُونَ مَعْبَداً لِلآلِهَةِ. ثُمَّ صَنَعَ أَفُوداً وَتَرَافِيمَ، وَكَرَّسَ وَاحِداً مِنْ بَنِيهِ كَاهِناً لَهُ.٥
6 ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ। ਜਿਸ ਕਿਸੇ ਨੂੰ ਜੋ ਠੀਕ ਲੱਗਦਾ ਸੀ, ਉਹ ਉਹੀ ਕਰਦਾ ਸੀ।
فِي تِلْكَ الأَيَّامِ لَمْ يَكُنْ لإِسْرَائِيلَ مَلِكٌ، فَكَانَ كُلُّ وَاحِدٍ يَتَصَرَّفُ عَلَى هَوَاهُ.٦
7 ਬੈਤਲਹਮ ਯਹੂਦਾਹ ਦਾ ਰਹਿਣ ਵਾਲਾ ਇੱਕ ਜੁਆਨ ਲੇਵੀ, ਯਹੂਦਾਹ ਦੇ ਗੋਤ ਵਿੱਚ ਪਰਦੇਸੀ ਹੋ ਕੇ ਰਹਿੰਦਾ ਸੀ।
وَكَانَ هُنَاكَ شَابٌّ لاوِيٌّ مِنْ بَيْتِ لَحْمٍ مُقِيماً بَيْنَ سِبْطِ يَهُوذَا.٧
8 ਇਹ ਮਨੁੱਖ ਬੈਤਲਹਮ ਯਹੂਦਾਹ ਤੋਂ ਇਸ ਲਈ ਨਿੱਕਲਿਆ ਸੀ ਕਿ ਜਿੱਥੇ ਟਿਕਾਣਾ ਮਿਲੇ ਉੱਥੇ ਜਾ ਕੇ ਰਹੇ। ਉਹ ਚਲਦੇ-ਚਲਦੇ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਮੀਕਾਹ ਦੇ ਘਰ ਪਹੁੰਚ ਗਿਆ।
هَذَا هَاجَرَ مِنْ مَدِينَةِ بَيْتِ لَحْمٍ لِيَتَغَرَّبَ فِي الأَرْضِ، فَأَتَى إِلَى جَبَلِ أَفْرَايِمَ وَمَرَّ فِي طَرِيقِهِ بِبَيْتِ مِيخَا.٨
9 ਮੀਕਾਹ ਨੇ ਉਸ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਉਸ ਨੇ ਉਹ ਨੂੰ ਕਿਹਾ, “ਮੈਂ ਬੈਤਲਹਮ ਯਹੂਦਾਹ ਦਾ ਰਹਿਣ ਵਾਲਾ ਇੱਕ ਲੇਵੀ ਹਾਂ, ਅਤੇ ਇਸ ਲਈ ਤੁਰਿਆ ਹਾਂ ਕਿ ਜਿੱਥੇ ਕਿਤੇ ਟਿਕਾਣਾ ਮਿਲੇ ਉੱਥੇ ਜਾ ਕੇ ਰਹਾਂ।”
فَسَأَلَهُ مِيخَا: «مِنْ أَيْنَ أَتَيْتَ؟» فَأَجَابَهُ: «أَنَا لاوِيٌّ مِنْ بَيْتِ لَحْمِ يَهُوذَا، وَأَنَا ذَاهِبٌ لأَتَغَرَّبَ حَيْثُمَا اتَّفَقَ».٩
10 ੧੦ ਮੀਕਾਹ ਨੇ ਉਸ ਨੂੰ ਕਿਹਾ, “ਮੇਰੇ ਕੋਲ ਰਹਿ ਅਤੇ ਮੇਰਾ ਪਿਤਾ ਅਤੇ ਪੁਰੋਹਿਤ ਬਣ, ਅਤੇ ਮੈਂ ਤੈਨੂੰ ਹਰ ਸਾਲ ਚਾਂਦੀ ਦੇ ਦਸ ਸਿੱਕੇ, ਅਤੇ ਇੱਕ ਜੋੜੀ ਕੱਪੜੇ ਅਤੇ ਭੋਜਨ ਵੀ ਦਿਆਂਗਾ।”
فَقَالَ لَهُ مِيخَا: «أَقِمْ عِنْدِي وَكُنْ لِي مُرْشِداً وَكَاهِناً، وَأَنَا أُعْطِيكَ عَشْرَةَ شَوَاقِلِ فِضَّةٍ (نَحْوَ مِئَةٍ وَعِشْرِينَ جِرَاماً) فِي السَّنَةِ وَحُلَّةَ ثِيَابٍ فَضْلاً عَنِ الْقُوتِ». فَوَافَقَ اللّاوِيُّ عَلَى عَرْضِهِ،١٠
11 ੧੧ ਤਾਂ ਉਹ ਲੇਵੀ ਮੀਕਾਹ ਨਾਲ ਰਹਿਣ ਲਈ ਤਿਆਰ ਹੋ ਗਿਆ ਅਤੇ ਉਹ ਜੁਆਨ ਉਸ ਦੇ ਨਾਲ ਉਸ ਦੇ ਪੁੱਤਰਾਂ ਵਰਗਾ ਬਣ ਕੇ ਰਿਹਾ।
وَرَضِيَ بِالإِقَامَةِ مَعَهُ. وَصَارَ اللّاوِيُّ أَثِيراً لَدَيْهِ كَأَحَدِ أَبْنَائِهِ.١١
12 ੧੨ ਤਾਂ ਮੀਕਾਹ ਨੇ ਉਸ ਲੇਵੀ ਨੂੰ ਨਿਯੁਕਤ ਕੀਤਾ ਅਤੇ ਉਹ ਜੁਆਨ ਉਸ ਦਾ ਪੁਰੋਹਿਤ ਬਣ ਕੇ ਮੀਕਾਹ ਦੇ ਘਰ ਵਿੱਚ ਰਹਿਣ ਲੱਗਾ।
فَكَرَّسَ مِيخَا اللّاوِيَّ، فَأَصْبَحَ لَهُ كَاهِناً وَأَقَامَ فِي بَيْتِهِ.١٢
13 ੧੩ ਤਦ ਮੀਕਾਹ ਨੇ ਕਿਹਾ, “ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਮੇਰਾ ਭਲਾ ਕਰੇਗਾ, ਕਿਉਂ ਜੋ ਮੈਂ ਇੱਕ ਲੇਵੀ ਨੂੰ ਆਪਣਾ ਪੁਰੋਹਿਤ ਬਣਾਇਆ ਹੈ।”
فَقَالَ مِيخَا: «الآنَ عَلِمْتُ أَنَّ الرَّبَّ رَاضٍ عَنِّي، لأَنَّ اللّاوِيَّ صَارَ لِي كَاهِناً».١٣

< ਨਿਆਂਈਆਂ 17 >