< ਨਿਆਂਈਆਂ 17 >

1 ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਨਾਮ ਦਾ ਇੱਕ ਮਨੁੱਖ ਸੀ।
ויהי איש מהר אפרים ושמו מיכיהו
2 ਉਸ ਨੇ ਆਪਣੀ ਮਾਂ ਨੂੰ ਕਿਹਾ, “ਉਹ ਗਿਆਰ੍ਹਾਂ ਸੌ ਚਾਂਦੀ ਦੇ ਸਿੱਕੇ ਜੋ ਤੇਰੇ ਤੋਂ ਲਏ ਗਏ ਸਨ, ਜਿਨ੍ਹਾਂ ਦੇ ਕਾਰਨ ਮੈਂ ਤੈਨੂੰ ਸਰਾਪ ਦਿੰਦੇ ਸੁਣਿਆ, ਵੇਖ ਉਹ ਚਾਂਦੀ ਮੇਰੇ ਕੋਲ ਹੈ, ਮੈਂ ਹੀ ਉਹ ਲੈ ਲਈ ਸੀ।” ਉਸ ਦੀ ਮਾਂ ਨੇ ਕਿਹਾ, “ਹੇ ਮੇਰੇ ਪੁੱਤਰ! ਯਹੋਵਾਹ ਤੈਨੂੰ ਅਸੀਸ ਦੇਵੇ।”
ויאמר לאמו אלף ומאה הכסף אשר לקח לך ואתי (ואת) אלית וגם אמרת באזני הנה הכסף אתי אני לקחתיו ותאמר אמו ברוך בני ליהוה
3 ਅਤੇ ਜਦ ਉਸ ਨੇ ਉਹ ਗਿਆਰ੍ਹਾਂ ਸੌ ਚਾਂਦੀ ਦੇ ਸਿੱਕੇ ਆਪਣੀ ਮਾਂ ਨੂੰ ਮੋੜ ਦਿੱਤੇ ਤਾਂ ਉਸ ਦੀ ਮਾਂ ਨੇ ਕਿਹਾ, “ਮੈਂ ਇਹ ਚਾਂਦੀ ਆਪਣੇ ਪੁੱਤਰ ਦੇ ਕਾਰਨ ਯਹੋਵਾਹ ਨੂੰ ਅਰਪਣ ਕਰਦੀ ਹਾਂ ਤਾਂ ਜੋ ਉਹ ਇਸ ਨਾਲ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤ ਬਣਾਵੇ। ਇਸ ਲਈ ਹੁਣ ਮੈਂ ਇਹ ਤੈਨੂੰ ਮੋੜ ਦਿੰਦੀ ਹਾਂ।”
וישב את אלף ומאה הכסף לאמו ותאמר אמו הקדש הקדשתי את הכסף ליהוה מידי לבני לעשות פסל ומסכה ועתה אשיבנו לך
4 ਜਦ ਉਸ ਨੇ ਉਹ ਰੁਪਏ ਆਪਣੀ ਮਾਂ ਨੂੰ ਮੋੜ ਦਿੱਤੇ, ਤਾਂ ਉਸ ਦੀ ਮਾਂ ਨੇ ਦੋ ਸੌ ਸਿੱਕੇ ਲੈ ਕੇ ਢਾਲਣ ਵਾਲੇ ਨੂੰ ਦਿੱਤੇ ਅਤੇ ਉਸ ਨੇ ਉਨ੍ਹਾਂ ਨਾਲ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤ ਬਣਾਈ, ਅਤੇ ਉਹ ਮੀਕਾਹ ਦੇ ਘਰ ਵਿੱਚ ਰਹੀ।
וישב את הכסף לאמו ותקח אמו מאתים כסף ותתנהו לצורף ויעשהו פסל ומסכה ויהי בבית מיכיהו
5 ਉਸ ਮਨੁੱਖ ਮੀਕਾਹ ਕੋਲ ਇੱਕ ਮੰਦਰ ਸੀ, ਤਦ ਉਸ ਨੇ ਇੱਕ ਏਫ਼ੋਦ ਅਤੇ ਤਿਰਾਫ਼ੀਮ ਅਰਥਾਤ ਘਰੇਲੂ ਦੇਵਤਾ ਬਣਵਾਏ ਅਤੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਆਪਣਾ ਪੁਰੋਹਿਤ ਠਹਿਰਾਇਆ।
והאיש מיכה לו בית אלהים ויעש אפוד ותרפים וימלא את יד אחד מבניו ויהי לו לכהן
6 ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ। ਜਿਸ ਕਿਸੇ ਨੂੰ ਜੋ ਠੀਕ ਲੱਗਦਾ ਸੀ, ਉਹ ਉਹੀ ਕਰਦਾ ਸੀ।
בימים ההם אין מלך בישראל איש הישר בעיניו יעשה
7 ਬੈਤਲਹਮ ਯਹੂਦਾਹ ਦਾ ਰਹਿਣ ਵਾਲਾ ਇੱਕ ਜੁਆਨ ਲੇਵੀ, ਯਹੂਦਾਹ ਦੇ ਗੋਤ ਵਿੱਚ ਪਰਦੇਸੀ ਹੋ ਕੇ ਰਹਿੰਦਾ ਸੀ।
ויהי נער מבית לחם יהודה ממשפחת יהודה והוא לוי והוא גר שם
8 ਇਹ ਮਨੁੱਖ ਬੈਤਲਹਮ ਯਹੂਦਾਹ ਤੋਂ ਇਸ ਲਈ ਨਿੱਕਲਿਆ ਸੀ ਕਿ ਜਿੱਥੇ ਟਿਕਾਣਾ ਮਿਲੇ ਉੱਥੇ ਜਾ ਕੇ ਰਹੇ। ਉਹ ਚਲਦੇ-ਚਲਦੇ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਮੀਕਾਹ ਦੇ ਘਰ ਪਹੁੰਚ ਗਿਆ।
וילך האיש מהעיר מבית לחם יהודה לגור באשר ימצא ויבא הר אפרים עד בית מיכה לעשות דרכו
9 ਮੀਕਾਹ ਨੇ ਉਸ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਉਸ ਨੇ ਉਹ ਨੂੰ ਕਿਹਾ, “ਮੈਂ ਬੈਤਲਹਮ ਯਹੂਦਾਹ ਦਾ ਰਹਿਣ ਵਾਲਾ ਇੱਕ ਲੇਵੀ ਹਾਂ, ਅਤੇ ਇਸ ਲਈ ਤੁਰਿਆ ਹਾਂ ਕਿ ਜਿੱਥੇ ਕਿਤੇ ਟਿਕਾਣਾ ਮਿਲੇ ਉੱਥੇ ਜਾ ਕੇ ਰਹਾਂ।”
ויאמר לו מיכה מאין תבוא ויאמר אליו לוי אנכי מבית לחם יהודה ואנכי הלך לגור באשר אמצא
10 ੧੦ ਮੀਕਾਹ ਨੇ ਉਸ ਨੂੰ ਕਿਹਾ, “ਮੇਰੇ ਕੋਲ ਰਹਿ ਅਤੇ ਮੇਰਾ ਪਿਤਾ ਅਤੇ ਪੁਰੋਹਿਤ ਬਣ, ਅਤੇ ਮੈਂ ਤੈਨੂੰ ਹਰ ਸਾਲ ਚਾਂਦੀ ਦੇ ਦਸ ਸਿੱਕੇ, ਅਤੇ ਇੱਕ ਜੋੜੀ ਕੱਪੜੇ ਅਤੇ ਭੋਜਨ ਵੀ ਦਿਆਂਗਾ।”
ויאמר לו מיכה שבה עמדי והיה לי לאב ולכהן ואנכי אתן לך עשרת כסף לימים וערך בגדים ומחיתך וילך הלוי
11 ੧੧ ਤਾਂ ਉਹ ਲੇਵੀ ਮੀਕਾਹ ਨਾਲ ਰਹਿਣ ਲਈ ਤਿਆਰ ਹੋ ਗਿਆ ਅਤੇ ਉਹ ਜੁਆਨ ਉਸ ਦੇ ਨਾਲ ਉਸ ਦੇ ਪੁੱਤਰਾਂ ਵਰਗਾ ਬਣ ਕੇ ਰਿਹਾ।
ויואל הלוי לשבת את האיש ויהי הנער לו כאחד מבניו
12 ੧੨ ਤਾਂ ਮੀਕਾਹ ਨੇ ਉਸ ਲੇਵੀ ਨੂੰ ਨਿਯੁਕਤ ਕੀਤਾ ਅਤੇ ਉਹ ਜੁਆਨ ਉਸ ਦਾ ਪੁਰੋਹਿਤ ਬਣ ਕੇ ਮੀਕਾਹ ਦੇ ਘਰ ਵਿੱਚ ਰਹਿਣ ਲੱਗਾ।
וימלא מיכה את יד הלוי ויהי לו הנער לכהן ויהי בבית מיכה
13 ੧੩ ਤਦ ਮੀਕਾਹ ਨੇ ਕਿਹਾ, “ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਮੇਰਾ ਭਲਾ ਕਰੇਗਾ, ਕਿਉਂ ਜੋ ਮੈਂ ਇੱਕ ਲੇਵੀ ਨੂੰ ਆਪਣਾ ਪੁਰੋਹਿਤ ਬਣਾਇਆ ਹੈ।”
ויאמר מיכה--עתה ידעתי כי ייטיב יהוה לי כי היה לי הלוי לכהן

< ਨਿਆਂਈਆਂ 17 >