< ਨਿਆਂਈਆਂ 18 >
1 ੧ ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਦਾਨ ਦਾ ਗੋਤ ਆਪਣੇ ਵੱਸਣ ਲਈ ਕੋਈ ਸਥਾਨ ਲੱਭਦਾ ਸੀ, ਕਿਉਂਕਿ ਉਨ੍ਹਾਂ ਨੂੰ ਉਸ ਸਮੇਂ ਤੱਕ ਇਸਰਾਏਲ ਦੇ ਗੋਤਾਂ ਵਿੱਚ ਪੂਰਾ ਹਿੱਸਾ ਨਹੀਂ ਮਿਲਿਆ ਸੀ।
In diebus illis non erat rex in Israel, et tribus Dan quærebat possessionem sibi, ut habitaret in ea: usque ad illum enim diem inter ceteras tribus sortem non acceperat.
2 ੨ ਇਸ ਲਈ ਦਾਨੀਆਂ ਨੇ ਆਪਣੇ ਟੱਬਰ ਦੇ ਪੰਜ ਸੂਰਬੀਰਾਂ ਨੂੰ ਸਾਰਾਹ ਅਤੇ ਅਸ਼ਤਾਓਲ ਵਿੱਚ ਦੇਸ਼ ਦਾ ਭੇਤ ਲੈਣ ਅਤੇ ਉਸ ਦੀ ਛਾਣਬੀਣ ਕਰਨ ਲਈ ਇਹ ਕਹਿ ਕੇ ਭੇਜਿਆ, “ਜਾਓ ਅਤੇ ਦੇਸ਼ ਦੀ ਛਾਣਬੀਣ ਕਰੋ।” ਇਸ ਲਈ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਦੇ ਘਰ ਤੱਕ ਆਏ ਤਾਂ ਉੱਥੇ ਰੁੱਕ ਗਏ।
Miserunt ergo filii Dan, stirpis et familiæ suæ quinque viros fortissimos de Saraa et Esthaol, ut explorarent terram, et diligenter inspicerent: dixeruntque eis: Ite, et considerate terram. Qui cum pergentes venissent in montem Ephraim, et intrassent domum Michæ, requieverunt ibi:
3 ੩ ਜਦ ਉਹ ਮੀਕਾਹ ਦੇ ਘਰ ਕੋਲ ਪਹੁੰਚੇ ਤਾਂ ਉਨ੍ਹਾਂ ਨੇ ਉਸ ਲੇਵੀ ਜੁਆਨ ਦੀ ਅਵਾਜ਼ ਪਹਿਚਾਣ ਲਈ ਅਤੇ ਉੱਥੇ ਜਾ ਕੇ ਉਸ ਨੂੰ ਪੁੱਛਿਆ, “ਤੈਨੂੰ ਇੱਥੇ ਕੌਣ ਲਿਆਇਆ? ਤੂੰ ਇੱਥੇ ਕੀ ਕਰਦਾ ਹੈਂ ਅਤੇ ਤੂੰ ਇੱਥੇ ਕਿਉਂ ਆਇਆ ਹੈਂ?”
et agnoscentes vocem adolescentis Levitæ, utentesque illius diversorio, dixerunt ad eum: Quis te huc adducit? quid hic agis? quam ob causam huc venire voluisti?
4 ੪ ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਮੀਕਾਹ ਨੇ ਉਸ ਲਈ ਕੀ-ਕੀ ਕੀਤਾ ਹੈ ਅਤੇ ਕਿਹਾ, “ਉਸਨੇ ਮੈਨੂੰ ਤਨਖਾਹ ਉੱਤੇ ਰੱਖਿਆ ਅਤੇ ਮੈਂ ਉਸ ਦਾ ਪੁਰੋਹਿਤ ਬਣ ਗਿਆ ਹਾਂ।”
Qui respondit eis: Hæc, et hæc præstitit mihi Michas, et me mercede conduxit ut sim ei sacerdos.
5 ੫ ਉਨ੍ਹਾਂ ਨੇ ਉਸ ਨੂੰ ਕਿਹਾ, “ਪਰਮੇਸ਼ੁਰ ਕੋਲੋਂ ਸਲਾਹ ਲੈ, ਤਾਂ ਜੋ ਅਸੀਂ ਜਾਣੀਏ ਕਿ ਜੋ ਯਾਤਰਾ ਅਸੀਂ ਕਰਦੇ ਹਾਂ ਉਹ ਸਾਡੇ ਲਈ ਸਫ਼ਲ ਹੋਵੇਗੀ ਜਾਂ ਨਹੀਂ।”
Rogaverunt autem eum ut consuleret Dominum, ut scire possent an prospero itinere pergerent, et res haberet effectum.
6 ੬ ਉਸ ਪੁਰੋਹਿਤ ਨੇ ਉਨ੍ਹਾਂ ਨੂੰ ਕਿਹਾ, “ਸੁੱਖ-ਸਾਂਦ ਨਾਲ ਜਾਓ ਕਿਉਂਕਿ ਜੋ ਯਾਤਰਾ ਤੁਸੀਂ ਕਰ ਰਹੇ ਹੋ, ਉਸ ਉੱਤੇ ਯਹੋਵਾਹ ਦੀ ਕਿਰਪਾ ਹੈ।”
Qui respondit eis: Ite in pace: Dominus respicit viam vestram, et iter quo pergitis.
7 ੭ ਤਦ ਉਹ ਪੰਜੇ ਮਨੁੱਖ ਨਿੱਕਲੇ ਅਤੇ ਲਾਇਸ਼ ਵਿੱਚ ਆਏ। ਉਨ੍ਹਾਂ ਨੇ ਵੇਖਿਆ ਕਿ ਉੱਥੋਂ ਦੇ ਲੋਕ ਸੀਦੋਨੀਆਂ ਦੀ ਤਰ੍ਹਾਂ ਨਿਡਰ, ਬੇਫ਼ਿਕਰ ਅਤੇ ਸ਼ਾਂਤੀ ਨਾਲ ਰਹਿੰਦੇ ਹਨ, ਅਤੇ ਉਸ ਦੇਸ਼ ਦਾ ਕੋਈ ਹਾਕਮ ਨਹੀਂ ਸੀ ਜੋ ਉਨ੍ਹਾਂ ਨੂੰ ਕਿਸੇ ਗੱਲ ਵਿੱਚ ਰੋਕੇ ਅਤੇ ਉਹ ਸੀਦੋਨੀਆਂ ਤੋਂ ਦੂਰ ਰਹਿੰਦੇ ਸਨ ਅਤੇ ਉਨ੍ਹਾਂ ਦਾ ਕਿਸੇ ਨਾਲ ਕੁਝ ਲੈਣਾ ਦੇਣਾ ਨਹੀਂ ਸੀ।
Euntes igitur quinque viri venerunt Lais: videruntque populum habitantem in ea absque ullo timore, iuxta consuetudinem Sidoniorum, securum et quietum, nullo ei penitus resistente, magnarumque opum, et procul a Sidone atque a cunctis hominibus separatum.
8 ੮ ਤਦ ਉਹ ਸਾਰਾਹ ਤੇ ਅਸ਼ਤਾਓਲ ਵਿੱਚ ਆਪਣੇ ਭਰਾਵਾਂ ਕੋਲ ਮੁੜ ਆਏ ਅਤੇ ਉਨ੍ਹਾਂ ਦੇ ਭਰਾਵਾਂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕੀ ਖ਼ਬਰ ਲੈ ਕੇ ਆਏ ਹੋ?”
Reversique ad fratres suos in Saraa et Esthaol, et quid egissent sciscitantibus responderunt:
9 ੯ ਉਨ੍ਹਾਂ ਨੇ ਕਿਹਾ, “ਉੱਠੋ ਤਾਂ ਜੋ ਅਸੀਂ ਉਨ੍ਹਾਂ ਉੱਤੇ ਚੜ੍ਹਾਈ ਕਰੀਏ ਕਿਉਂਕਿ ਅਸੀਂ ਉਸ ਦੇਸ਼ ਨੂੰ ਵੇਖਿਆ ਹੈ ਅਤੇ ਉਹ ਬਹੁਤ ਚੰਗਾ ਹੈ ਅਤੇ ਤੁਸੀਂ ਐਂਵੇਂ ਹੀ ਬੈਠੇ ਹੋ? ਹੁਣ ਤੁਸੀਂ ਚੱਲ ਕੇ ਉਸ ਦੇਸ਼ ਨੂੰ ਜਿੱਤਣ ਵਿੱਚ ਢਿੱਲ ਨਾ ਕਰੋ।
Surgite, ascendamus ad eos: vidimus enim terram valde opulentam et uberem: nolite negligere, nolite cessare. eamus, et possideamus eam, nullus erit labor.
10 ੧੦ ਜਦੋਂ ਤੁਸੀਂ ਉੱਥੇ ਪਹੁੰਚੋਗੇ ਤਾਂ ਬੇਫ਼ਿਕਰ ਰਹਿਣ ਵਾਲੇ ਲੋਕਾਂ ਨੂੰ ਅਤੇ ਇੱਕ ਵੱਡੇ ਦੇਸ਼ ਨੂੰ ਵੇਖੋਗੇ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਤੁਹਾਡੇ ਹੱਥਾਂ ਵਿੱਚ ਸੌਂਪ ਦਿੱਤਾ ਹੈ। ਉਹ ਇੱਕ ਅਜਿਹਾ ਦੇਸ਼ ਹੈ ਜਿਸ ਵਿੱਚ ਧਰਤੀ ਦੀਆਂ ਸਾਰੀਆਂ ਵਸਤੂਆਂ ਵਿੱਚੋਂ ਕਿਸੇ ਦੀ ਘਾਟ ਨਹੀਂ ਹੈ।”
Intrabimus ad securos, in regionem latissimam, tradetque nobis Dominus locum, in quo nullius rei est penuria eorum, quæ gignuntur in terra.
11 ੧੧ ਤਦ ਦਾਨੀਆਂ ਦੇ ਟੱਬਰ ਵਿੱਚੋਂ ਸਾਰਾਹ ਅਤੇ ਅਸ਼ਤਾਓਲ ਦੇ ਛੇ ਸੌ ਪੁਰਖ ਹਥਿਆਰ ਬੰਨ੍ਹ ਕੇ ਉੱਥੋਂ ਚੱਲ ਪਏ।
Profecti igitur sunt de cognatione Dan, id est, de Saraa et Esthaol sexcenti viri accincti armis bellicis,
12 ੧੨ ਉਨ੍ਹਾਂ ਨੇ ਜਾ ਕੇ ਯਹੂਦਾਹ ਦੇਸ਼ ਦੇ ਕਿਰਯਥ-ਯਾਰੀਮ ਸ਼ਹਿਰ ਵਿੱਚ ਤੰਬੂ ਲਾਏ। ਇਸ ਲਈ ਅੱਜ ਦੇ ਦਿਨ ਤੱਕ ਉਸ ਸਥਾਨ ਨੂੰ ਮਹਾਨੇਹ ਦਾਨ ਆਖਦੇ ਹਨ। ਇਹ ਕਿਰਯਥ-ਯਾਰੀਮ ਦੇ ਪੱਛਮ ਵੱਲ ਹੈ।
ascendentesque manserunt in Cariathiarim Iudæ: qui locus ex eo tempore Castrorum Dan, nomen accepit, et est post tergum Cariathiarim.
13 ੧੩ ਉੱਥੋਂ ਲੰਘ ਕੇ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਦੇ ਘਰ ਦੇ ਕੋਲ ਆਏ।
Inde transierunt in montem Ephraim. Cumque venissent ad domum Michæ,
14 ੧੪ ਤਦ ਉਹ ਪੰਜ ਮਨੁੱਖ ਜਿਹੜੇ ਲਾਇਸ਼ ਦੇ ਦੇਸ਼ ਦੀ ਛਾਣਬੀਣ ਕਰਨ ਲਈ ਗਏ ਸਨ ਆਪਣੇ ਭਰਾਵਾਂ ਨੂੰ ਕਹਿਣ ਲੱਗੇ, “ਕੀ ਤੁਸੀਂ ਜਾਣਦੇ ਹੋ ਕਿ ਇਨ੍ਹਾਂ ਘਰਾਂ ਵਿੱਚ ਇੱਕ ਏਫ਼ੋਦ ਅਤੇ ਤਰਾਫ਼ੀਮ (ਘਰੇਲੂ ਦੇਵਤਾ) ਅਤੇ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤੀ ਹੈ? ਇਸ ਲਈ ਹੁਣ ਵਿਚਾਰ ਕਰੋ ਕਿ ਤੁਹਾਨੂੰ ਕੀ ਕਰਨਾ ਚਾਹੀਦਾ ਹੈ।”
dixerunt quinque viri, qui prius missi fuerant ad considerandam Terram Lais, ceteris fratribus suis: Nostis quod in domibus istis sit ephod, et theraphim, et sculptile, atque conflatile: videte quid vobis placeat.
15 ੧੫ ਤਦ ਉਹ ਮੁੜ ਕੇ ਉਸ ਵੱਲ ਗਏ ਅਤੇ ਮੀਕਾਹ ਦੇ ਘਰ ਜਾ ਕੇ ਉਸ ਲੇਵੀ ਜੁਆਨ ਦੀ ਸੁੱਖ-ਸਾਂਦ ਪੁੱਛੀ,
Et cum paululum declinassent, ingressi sunt domum adolescentis Levitæ, qui erat in domo Michæ: salutaveruntque eum verbis pacificis.
16 ੧੬ ਅਤੇ ਉਹ ਛੇ ਸੌ ਦਾਨੀ ਪੁਰਖ ਹਥਿਆਰ ਬੰਨ੍ਹ ਕੇ ਸ਼ਹਿਰ ਦੇ ਫਾਟਕ ਵਿੱਚ ਖੜ੍ਹੇ ਰਹੇ
Sexcenti autem viri ita ut erant armati, stabant ante ostium.
17 ੧੭ ਅਤੇ ਉਨ੍ਹਾਂ ਪੰਜ ਮਨੁੱਖਾਂ ਨੇ ਜੋ ਦੇਸ਼ ਦਾ ਭੇਤ ਲੈਣ ਲਈ ਗਏ ਸਨ, ਉਸ ਘਰ ਦੇ ਵਿੱਚ ਜਾ ਕੇ ਘੜ੍ਹੀ ਹੋਈ ਅਤੇ ਢਾਲੀ ਹੋਈ ਮੂਰਤ ਅਤੇ ਏਫ਼ੋਦ ਅਤੇ ਤਰਾਫ਼ੀਮ ਨੂੰ ਲੈ ਲਿਆ ਅਤੇ ਉਹ ਪੁਰੋਹਿਤ ਉਨ੍ਹਾਂ ਛੇ ਸੌ ਹਥਿਆਰ ਬੰਦ ਮਨੁੱਖਾਂ ਨਾਲ ਫਾਟਕ ਵਿੱਚ ਖੜ੍ਹਾ ਸੀ।
At illi, qui ingressi fuerant domum iuvenis, sculptile, et ephod, et theraphim, atque conflatile tollere nitebantur, et sacerdos stabat ante ostium, sexcentis viris fortissimis haud procul expectantibus.
18 ੧੮ ਜਦ ਉਨ੍ਹਾਂ ਪੰਜ ਮਨੁੱਖਾਂ ਨੇ ਮੀਕਾਹ ਦੇ ਘਰ ਵਿੱਚ ਵੜ ਕੇ ਘੜ੍ਹੀ ਹੋਈ ਮੂਰਤ, ਏਫ਼ੋਦ, ਤਰਾਫ਼ੀਮ ਅਤੇ ਢਾਲੀ ਹੋਈ ਮੂਰਤ ਚੁੱਕ ਲਈ ਤਾਂ ਪੁਰੋਹਿਤ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਕੀ ਕਰਦੇ ਹੋ?”
Tulerunt igitur qui intraverant sculptile, ephod, et idola, atque conflatile. Quibus dixit sacerdos: Quid facitis?
19 ੧੯ ਤਦ ਉਨ੍ਹਾਂ ਨੇ ਉਸ ਨੂੰ ਕਿਹਾ, “ਚੁੱਪ ਕਰ! ਆਪਣੇ ਮੂੰਹ ਉੱਤੇ ਹੱਥ ਰੱਖ ਅਤੇ ਸਾਡੇ ਨਾਲ ਚੱਲ ਕੇ ਸਾਡਾ ਪਿਤਾ ਅਤੇ ਪੁਰੋਹਿਤ ਬਣ। ਭਲਾ, ਤੇਰੇ ਲਈ ਕੀ ਚੰਗਾ ਹੈ? ਇੱਕ ਮਨੁੱਖ ਦੇ ਘਰ ਦਾ ਪੁਰੋਹਿਤ ਹੋਣਾ ਜਾਂ ਇਸਰਾਏਲੀਆਂ ਦੇ ਇੱਕ ਗੋਤ ਅਤੇ ਟੱਬਰ ਦਾ ਪੁਰੋਹਿਤ ਹੋਣਾ?”
Cui responderunt: Tace, et pone digitum super os tuum: venique nobiscum, ut habeamus te patrem, ac sacerdotem. Quid tibi melius est, ut sis sacerdos in domo unius viri, an in una tribu et familia in Israel?
20 ੨੦ ਤਦ ਪੁਰੋਹਿਤ ਦਾ ਮਨ ਅਨੰਦ ਹੋ ਗਿਆ ਅਤੇ ਉਹ ਏਫ਼ੋਦ, ਤਰਾਫ਼ੀਮ ਅਤੇ ਘੜ੍ਹੀ ਹੋਈ ਮੂਰਤ ਨੂੰ ਲੈ ਕੇ ਉਨ੍ਹਾਂ ਲੋਕਾਂ ਦੇ ਨਾਲ ਚੱਲ ਪਿਆ।
Quod cum audisset, acquievit sermonibus eorum, et tulit ephod, et idola, ac sculptile, et profectus est cum eis.
21 ੨੧ ਤਦ ਉਹ ਮੁੜੇ ਅਤੇ ਬਾਲਕਾਂ, ਪਸ਼ੂਆਂ ਅਤੇ ਆਪਣੇ ਸਾਰੇ ਸਮਾਨ ਨੂੰ ਆਪਣੇ ਅੱਗੇ ਕਰਕੇ ਚੱਲ ਪਏ।
Qui cum pergerent, et ante se ire fecissent parvulos ac iumenta, et omne quod erat pretiosum,
22 ੨੨ ਜਦ ਉਹ ਮੀਕਾਹ ਦੇ ਘਰ ਤੋਂ ਥੋੜੀ ਹੀ ਦੂਰ ਗਏ ਸਨ ਤਾਂ ਮੀਕਾਹ ਦੇ ਘਰ ਦੇ ਆਲੇ-ਦੁਆਲੇ ਦੇ ਵਾਸੀ ਇਕੱਠੇ ਹੋ ਕੇ ਦਾਨੀਆਂ ਕੋਲ ਜਾ ਪਹੁੰਚੇ।
et iam a domo Michæ essent procul, viri qui habitabant in ædibus Michæ conclamantes secuti sunt,
23 ੨੩ ਅਤੇ ਉਨ੍ਹਾਂ ਨੇ ਜਾ ਕੇ ਦਾਨੀਆਂ ਨੂੰ ਲਲਕਾਰਿਆ ਤਾਂ ਉਨ੍ਹਾਂ ਨੇ ਮੁੜ ਕੇ ਮੀਕਾਹ ਨੂੰ ਕਿਹਾ, “ਤੈਨੂੰ ਕੀ ਹੋਇਆ ਹੈ ਜੋ ਐਨੇ ਵੱਡੇ ਦਲ ਨਾਲ ਆਉਂਦਾ ਹੈ?”
et post tergum clamare cœperunt. Qui cum respexissent, dixerunt ad Micham: Quid tibi vis? cur clamas?
24 ੨੪ ਉਸ ਨੇ ਕਿਹਾ, “ਤੁਸੀਂ ਮੇਰੇ ਦੇਵਤਿਆਂ ਨੂੰ ਜਿਨ੍ਹਾਂ ਨੂੰ ਮੈਂ ਬਣਾਇਆ ਸੀ ਅਤੇ ਮੇਰੇ ਪੁਰੋਹਿਤ ਨੂੰ ਲੈ ਕੇ ਚੱਲ ਪਏ ਹੋ ਤਾਂ ਹੁਣ ਮੇਰੇ ਕੋਲ ਕੀ ਰਹਿ ਗਿਆ ਹੈ? ਅਤੇ ਫਿਰ ਵੀ ਤੁਸੀਂ ਮੈਨੂੰ ਪੁੱਛਦੇ ਹੋ ਕਿ ਤੈਨੂੰ ਕੀ ਹੋਇਆ?”
Qui respondit: Deos meos, quos mihi feci, tulistis, et sacerdotem, et omnia quæ habeo, et dicitis: Quid tibi est?
25 ੨੫ ਤਦ ਦਾਨੀਆਂ ਨੇ ਉਸ ਨੂੰ ਕਿਹਾ, “ਤੇਰੀ ਅਵਾਜ਼ ਸਾਡੇ ਲੋਕਾਂ ਵਿੱਚ ਸੁਣਾਈ ਨਾ ਦੇਵੇ, ਕਿਤੇ ਅਜਿਹਾ ਨਾ ਹੋਵੇ ਕਿ ਗੁੱਸੇ ਵਾਲੇ ਮਨੁੱਖ ਤੇਰੇ ਉੱਤੇ ਹਮਲਾ ਕਰਨ ਅਤੇ ਤੂੰ ਆਪਣੀ ਅਤੇ ਆਪਣੇ ਟੱਬਰ ਦੀ ਜਾਨ ਦੇ ਨਾਸ ਦਾ ਕਾਰਨ ਬਣ ਜਾਵੇਂ!”
Dixeruntque ei filii Dan: Cave ne ultra loquaris ad nos, et veniant ad te viri animo concitati, et ipse cum omni domo tua pereas.
26 ੨੬ ਤਦ ਦਾਨੀ ਆਪਣੇ ਰਾਹ ਤੁਰ ਪਏ ਅਤੇ ਜਦ ਮੀਕਾਹ ਨੇ ਵੇਖਿਆ ਕਿ ਉਹ ਮੇਰੇ ਨਾਲੋਂ ਜ਼ਿਆਦਾ ਤਕੜੇ ਹਨ ਤਾਂ ਮੁੜ ਕੇ ਆਪਣੇ ਘਰ ਨੂੰ ਵਾਪਿਸ ਚਲਾ ਗਿਆ।
Et sic cœpto itinere perrexerunt. Videns autem Michas, quod fortiores se essent, reversus est in domum suam.
27 ੨੭ ਤਦ ਉਹ ਮੀਕਾਹ ਦੀਆਂ ਬਣਾਈਆਂ ਹੋਈਆਂ ਵਸਤੂਆਂ ਅਤੇ ਪੁਰੋਹਿਤ ਨੂੰ ਨਾਲ ਲੈ ਕੇ ਲਾਇਸ਼ ਵਿੱਚ ਉਨ੍ਹਾਂ ਲੋਕਾਂ ਕੋਲ ਪਹੁੰਚੇ ਜੋ ਸੁਖੀ ਅਤੇ ਬੇਫ਼ਿਕਰ ਸਨ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ।
Sexcenti autem viri tulerunt sacerdotem, et quæ supra diximus: veneruntque in Lais ad populum quiescentem atque securum, et percusserunt eos in ore gladii: urbemque incendio tradiderunt,
28 ੨੮ ਅਤੇ ਉਨ੍ਹਾਂ ਦਾ ਕੋਈ ਸਹਾਇਕ ਨਹੀਂ ਸੀ, ਕਿਉਂ ਜੋ ਉਹ ਸੀਦੋਨ ਤੋਂ ਦੂਰ ਸਨ ਅਤੇ ਉਹ ਕਿਸੇ ਨਾਲ ਲੈਣਾ ਦੇਣਾ ਨਹੀਂ ਰੱਖਦੇ ਸਨ ਅਤੇ ਉਹ ਬੈਤ ਰਹੋਬ ਦੀ ਘਾਟੀ ਵਿੱਚ ਸੀ। ਤਦ ਦਾਨੀਆਂ ਨੇ ਉਸ ਸ਼ਹਿਰ ਨੂੰ ਫਿਰ ਬਣਾਇਆ ਅਤੇ ਉਸ ਵਿੱਚ ਵੱਸ ਗਏ।
nullo penitus ferente præsidium, eo quod procul habitarent a Sidone, et cum nullo hominum haberent quidquam societatis ac negotii. Erat autem civitas sita in regione Rohob: quam rursum extruentes habitaverunt in ea,
29 ੨੯ ਅਤੇ ਉਨ੍ਹਾਂ ਨੇ ਇਸਰਾਏਲ ਦੇ ਇੱਕ ਪੁੱਤਰ ਅਤੇ ਆਪਣੇ ਪਿਤਾ ਦਾਨ ਦੇ ਨਾਮ ਤੇ ਉਸ ਸ਼ਹਿਰ ਦਾ ਨਾਮ ਦਾਨ ਰੱਖਿਆ, ਪਰ ਪਹਿਲਾਂ ਉਸ ਸ਼ਹਿਰ ਦਾ ਨਾਮ ਲਾਇਸ਼ ਸੀ।
vocato nomine civitatis Dan iuxta vocabulum patris sui, quem genuerat Israel, quæ prius Lais dicebatur.
30 ੩੦ ਦਾਨੀਆਂ ਨੇ ਉਸ ਘੜ੍ਹੀ ਹੋਈ ਮੂਰਤ ਨੂੰ ਟਿਕਾ ਲਿਆ ਅਤੇ ਯੋਨਾਥਾਨ ਜੋ ਗੇਰਸ਼ੋਮ ਦਾ ਪੁੱਤਰ ਅਤੇ ਮਨੱਸ਼ਹ ਦਾ ਪੋਤਰਾ ਸੀ, ਉਹ ਅਤੇ ਉਸ ਦੇ ਪੁੱਤਰ, ਉਸ ਦੇਸ਼ ਦੇ ਗ਼ੁਲਾਮੀ ਵਿੱਚ ਜਾਣ ਦੇ ਦਿਨ ਤੱਕ ਦਾਨੀਆਂ ਦੇ ਪੁਰੋਹਿਤ ਬਣੇ ਰਹੇ।
Posueruntque sibi sculptile, et Ionathan filium Gersam filii Moysi, ac filios eius sacerdotes in tribu Dan, usque ad diem captivitatis suæ.
31 ੩੧ ਅਤੇ ਜਦ ਤੱਕ ਪਰਮੇਸ਼ੁਰ ਦਾ ਭਵਨ ਸ਼ੀਲੋਹ ਵਿੱਚ ਰਿਹਾ, ਤਦ ਤੱਕ ਉਨ੍ਹਾਂ ਨੇ ਮੀਕਾਹ ਦੀ ਘੜ੍ਹੀ ਹੋਈ ਮੂਰਤ ਆਪਣੇ ਲਈ ਖੜੀ ਕਰਕੇ ਰੱਖੀ।
Mansitque apud eos idolum Michæ omni tempore, quo fuit domus Dei in Silo. in diebus illis non erat rex in Israel.