< ਨਿਆਂਈਆਂ 19 >
1 ੧ ਉਨ੍ਹਾਂ ਦਿਨਾਂ ਵਿੱਚ ਜਦ ਇਸਰਾਏਲੀਆਂ ਦਾ ਕੋਈ ਰਾਜਾ ਨਹੀਂ ਸੀ ਤਾਂ ਅਜਿਹਾ ਹੋਇਆ ਕਿ ਇੱਕ ਲੇਵੀ ਮਨੁੱਖ ਜਿਹੜਾ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਦੂਸਰੇ ਪਾਸੇ ਰਹਿੰਦਾ ਸੀ, ਬੈਤਲਹਮ ਯਹੂਦਾਹ ਤੋਂ ਆਪਣੇ ਲਈ ਇੱਕ ਰਖ਼ੈਲ ਨੂੰ ਰੱਖ ਲਿਆ।
There was a certain man, a Levite, living beside mount Ephraim, who took a wife from Bethlehem of Judah.
2 ੨ ਉਸ ਦੀ ਰਖ਼ੈਲ ਵਿਭਚਾਰ ਕਰਕੇ ਉਸ ਦੇ ਕੋਲੋਂ ਬੈਤਲਹਮ ਯਹੂਦਾਹ ਵਿੱਚ ਆਪਣੇ ਪਿਤਾ ਦੇ ਘਰ ਚਲੀ ਗਈ, ਅਤੇ ਚਾਰ ਮਹੀਨੇ ਉੱਥੇ ਰਹੀ।
She left him, and she returned to the house of her father in Bethlehem. And she stayed with him for four months.
3 ੩ ਤਦ ਉਸ ਦਾ ਪਤੀ ਉੱਠਿਆ ਅਤੇ ਆਪਣੇ ਨਾਲ ਇੱਕ ਸੇਵਕ ਅਤੇ ਦੋ ਗਧੇ ਲੈ ਕੇ ਗਿਆ ਤਾਂ ਜੋ ਉਸ ਨੂੰ ਸਮਝਾ ਕੇ ਵਾਪਿਸ ਮੋੜ ਲਿਆਵੇ। ਉਹ ਉਸ ਨੂੰ ਆਪਣੇ ਪਿਤਾ ਦੇ ਘਰ ਲੈ ਕੇ ਗਈ ਅਤੇ ਜਦੋਂ ਉਸ ਜਵਾਨ ਇਸਤਰੀ ਦੇ ਪਿਤਾ ਨੇ ਉਸ ਨੂੰ ਵੇਖਿਆ ਤਾਂ ਉਸ ਨੂੰ ਮਿਲ ਕੇ ਅਨੰਦ ਹੋਇਆ।
And her husband followed her, wishing to be reconciled with her, and to speak kindly to her, and to lead her back with him. And he had with him a servant and two donkeys. And she received him, and brought him into the house of her father. And when his father-in-law had heard about this, and had seen him, he met him with joy.
4 ੪ ਤਦ ਉਸ ਦੇ ਸਹੁਰੇ ਅਰਥਾਤ ਇਸਤਰੀ ਦੇ ਪਿਤਾ ਨੇ ਉਸ ਨੂੰ ਰੋਕ ਲਿਆ ਅਤੇ ਉਹ ਤਿੰਨ ਦਿਨ ਤੱਕ ਉਸ ਦੇ ਨਾਲ ਰਿਹਾ ਅਤੇ ਉਨ੍ਹਾਂ ਦੇ ਖਾਧਾ ਪੀਤਾ ਅਤੇ ਉੱਥੇ ਟਿਕੇ ਰਹੇ।
And he embraced the man. And the son-in-law stayed in the house of his father-in-law for three days, eating and drinking with him in a friendly manner.
5 ੫ ਚੌਥੇ ਦਿਨ ਜਦ ਉਹ ਸਵੇਰ ਨੂੰ ਉੱਠੇ ਤਾਂ ਉਹ ਵਾਪਿਸ ਜਾਣ ਲਈ ਉੱਠ ਕੇ ਖੜ੍ਹਾ ਹੋ ਗਿਆ ਤਾਂ ਇਸਤਰੀ ਦੇ ਪਿਤਾ ਨੇ ਆਪਣੇ ਜੁਆਈ ਨੂੰ ਕਿਹਾ, “ਥੋੜ੍ਹੀ ਜਿਹੀ ਰੋਟੀ ਖਾ ਕੇ ਅਨੰਦ ਹੋ ਲੈ, ਫੇਰ ਤੁਸੀਂ ਚਲੇ ਜਾਣਾ।”
But on the fourth day, arising in the night, he intended to set out. But his father-in-law took hold of him, and he said to him, “First taste a little bread, and strengthen your stomach, and then you shall set out.”
6 ੬ ਤਦ ਉਹ ਦੋਵੇਂ ਬੈਠ ਗਏ ਅਤੇ ਉਨ੍ਹਾਂ ਨੇ ਰਲ ਕੇ ਖਾਧਾ ਪੀਤਾ, ਫਿਰ ਇਸਤਰੀ ਦੇ ਪਿਤਾ ਨੇ ਉਸ ਮਨੁੱਖ ਨੂੰ ਕਿਹਾ, “ਇੱਕ ਰਾਤ ਹੋਰ ਇੱਥੇ ਹੀ ਰਹੋ ਅਤੇ ਆਪਣੇ ਮਨ ਨੂੰ ਅਨੰਦ ਕਰੋ।”
And they sat down together, and they ate and drank. And the father of the young woman said to his son-in-law, “I ask you to remain here today, so that we may rejoice together.”
7 ੭ ਉਹ ਮਨੁੱਖ ਵਿਦਿਆ ਹੋਣ ਲਈ ਉੱਠਿਆ ਪਰ ਉਸ ਦਾ ਸਹੁਰਾ ਉਸ ਨਾਲ ਜਿੱਦ ਕਰ ਬੈਠਾ ਇਸ ਲਈ ਫਿਰ ਉਸ ਨੇ ਰਾਤ ਉੱਥੇ ਹੀ ਕੱਟੀ।
But getting up, he intended to begin to set out. But nevertheless, his father-in-law pressed him resolutely, and made him remain with him.
8 ੮ ਪੰਜਵੇਂ ਦਿਨ ਸਵੇਰੇ ਹੀ ਉਹ ਵਿਦਿਆ ਹੋਣ ਲਈ ਉੱਠ ਗਿਆ, ਪਰ ਇਸਤਰੀ ਦੇ ਪਿਤਾ ਨੇ ਕਿਹਾ, “ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਤੂੰ ਆਪਣੇ ਮਨ ਨੂੰ ਅਨੰਦ ਕਰ ਅਤੇ ਦਿਨ ਢੱਲਣ ਤੱਕ ਠਹਿਰ ਜਾਓ।” ਤਦ ਉਨ੍ਹਾਂ ਦੋਹਾਂ ਨੇ ਇਕੱਠੇ ਰੋਟੀ ਖਾਧੀ।
But when morning came, the Levite was preparing for his journey. And his father-in-law said to him again, “I beg you to take a little food, and to be strengthened, until the daylight increases, and after that, you shall set out.” Therefore, they ate together.
9 ੯ ਜਦ ਉਹ ਮਨੁੱਖ ਆਪਣੀ ਰਖ਼ੈਲ ਅਤੇ ਸੇਵਕ ਦੇ ਨਾਲ ਵਿਦਿਆ ਹੋਣ ਲਈ ਉੱਠਿਆ ਤਦ ਉਸ ਦੇ ਸਹੁਰੇ ਅਰਥਾਤ ਉਸ ਇਸਤਰੀ ਦੇ ਪਿਤਾ ਨੇ ਉਸ ਨੂੰ ਕਿਹਾ, “ਵੇਖ, ਦਿਨ ਢੱਲਣ ਵਾਲਾ ਹੈ ਅਤੇ ਸ਼ਾਮ ਹੁੰਦੀ ਜਾਂਦੀ ਹੈ, ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਰਾਤ ਇੱਥੇ ਹੀ ਰਹੋ। ਵੇਖੋ, ਦਿਨ ਢਲਦਾ ਜਾਂਦਾ ਹੈ। ਇਸ ਲਈ ਇੱਥੇ ਹੀ ਰਹੋ ਅਤੇ ਅਨੰਦ ਹੋਵੇ ਅਤੇ ਸਵੇਰੇ ਹੀ ਉੱਠ ਕੇ ਆਪਣੇ ਰਾਹ ਪੈ ਜਾਣਾ ਤਾਂ ਜੋ ਤੂੰ ਆਪਣੇ ਡੇਰੇ ਵੱਲ ਵਿਦਿਆ ਹੋਵੇਂ।”
And the young man got up, so that he might travel with his wife and servant. And his father-in-law spoke to him again: “Consider that the daylight is declining, and it approaches toward evening. Remain with me also today, and spend the day in gladness. And tomorrow you shall set out, so that you may go to your own house.”
10 ੧੦ ਪਰ ਉਸ ਰਾਤ ਰਹਿਣ ਲਈ ਉਹ ਮਨੁੱਖ ਰਾਜ਼ੀ ਨਾ ਹੋਇਆ, ਇਸ ਲਈ ਵਿਦਿਆ ਹੋ ਕੇ ਚੱਲ ਪਿਆ ਅਤੇ ਯਬੂਸ ਦੇ ਨੇੜੇ ਜਿਸ ਨੂੰ ਯਰੂਸ਼ਲਮ ਕਹਿੰਦੇ ਹਨ, ਪਹੁੰਚ ਗਿਆ। ਕਾਠੀ ਪਾਏ ਹੋਏ ਦੋਵੇਂ ਗਧੇ ਅਤੇ ਉਸ ਦੀ ਰਖ਼ੈਲ ਵੀ ਉਸ ਦੇ ਨਾਲ ਸੀ।
His son-in-law was not willing to agree to his words. Instead, he immediately continued on, and he arrived opposite Jebus, which by another name is called Jerusalem, leading with him two donkeys carrying burdens, and his mate.
11 ੧੧ ਜਦ ਉਹ ਯਬੂਸ ਦੇ ਨੇੜੇ ਪਹੁੰਚੇ ਤਾਂ ਦਿਨ ਬਹੁਤ ਹੀ ਢੱਲ ਗਿਆ ਸੀ। ਤਾਂ ਸੇਵਕ ਨੇ ਆਪਣੇ ਸੁਆਮੀ ਨੂੰ ਕਿਹਾ, “ਆਉ ਜੀ, ਅਸੀਂ ਯਬੂਸੀਆਂ ਦੇ ਸ਼ਹਿਰ ਵਿੱਚ ਜਾ ਕੇ ਇੱਥੇ ਰਹੀਏ।”
And now they were near Jebus, but day was turning into night. And the servant said to his lord, “Come, I beg you, let us turn aside to the city of the Jebusites, so that we may find lodging in it.”
12 ੧੨ ਪਰ ਉਸ ਦੇ ਸੁਆਮੀ ਨੇ ਉਸ ਨੂੰ ਕਿਹਾ, “ਪਰਾਏ ਸ਼ਹਿਰ ਵਿੱਚ ਜੋ ਇਸਰਾਏਲੀਆਂ ਦਾ ਨਹੀਂ ਹੈ, ਅਸੀਂ ਨਹੀਂ ਜਾਂਵਾਂਗੇ, ਪਰ ਅਸੀਂ ਗਿਬਆਹ ਵੱਲ ਚਲੇ ਜਾਂਵਾਂਗੇ।”
His lord responded to him: “I will not enter into the town of a foreign people, who are not of the sons of Israel. Instead, I will cross over as far as Gibeah.
13 ੧੩ ਫਿਰ ਉਸ ਨੇ ਆਪਣੇ ਸੇਵਕ ਨੂੰ ਕਿਹਾ, “ਆ, ਅਸੀਂ ਇਨ੍ਹਾਂ ਥਾਵਾਂ ਵਿੱਚੋਂ ਕਿਸੇ ਇੱਕ ਵੱਲ ਚੱਲੀਏ, ਜਾਂ ਗਿਬਆਹ ਨੂੰ ਜਾਂ ਰਾਮਾਹ ਨੂੰ ਤਾਂ ਜੋ ਉੱਥੇ ਰਾਤ ਕੱਟੀਏ।”
And when I will have arrived there, we will lodge in that place, or at least in the city of Ramah.”
14 ੧੪ ਅਤੇ ਉਹ ਅੱਗੇ ਦੀ ਵੱਲ ਸਫ਼ਰ ਕਰਦੇ ਰਹੇ ਅਤੇ ਜਦ ਬਿਨਯਾਮੀਨ ਦੇ ਗਿਬਆਹ ਦੇ ਨੇੜੇ ਪਹੁੰਚੇ ਤਾਂ ਸੂਰਜ ਢੱਲ ਗਿਆ।
Therefore, they passed by Jebus, and continuing on, they undertook the journey. But the sun went down on them when they were near Gibeah, which is of the tribe of Benjamin.
15 ੧੫ ਇਸ ਲਈ ਉਹ ਮੁੜ ਗਏ ਤਾਂ ਜੋ ਗਿਬਆਹ ਵਿੱਚ ਜਾ ਕੇ ਉੱਥੇ ਰਹਿਣ। ਅਤੇ ਉੱਥੇ ਜਾ ਕੇ ਉਹ ਸ਼ਹਿਰ ਦੇ ਇੱਕ ਚੌਂਕ ਵਿੱਚ ਬੈਠ ਗਿਆ ਕਿਉਂਕਿ ਉੱਥੇ ਅਜਿਹਾ ਕੋਈ ਨਹੀਂ ਸੀ ਜੋ ਉਨ੍ਹਾਂ ਨੂੰ ਰਾਤ ਕੱਟਣ ਲਈ ਆਪਣੇ ਘਰ ਲੈ ਜਾਂਦਾ।
And so they diverted to it, so that they might lodge there. And when they had entered, they were sitting in the street of the city. For no one was willing to give them hospitality.
16 ੧੬ ਤਦ ਵੇਖੋ, ਸ਼ਾਮ ਦੇ ਵੇਲੇ ਇੱਕ ਬਜ਼ੁਰਗ ਆਪਣੇ ਖੇਤ ਵਿੱਚੋਂ ਕੰਮ-ਧੰਦਾ ਮੁਕਾ ਕੇ ਉੱਥੇ ਆਇਆ, ਉਹ ਵੀ ਇਫ਼ਰਾਈਮ ਦੇ ਪਹਾੜੀ ਦੇਸ਼ ਦਾ ਸੀ, ਜੋ ਗਿਬਆਹ ਵਿੱਚ ਆ ਕੇ ਵੱਸ ਗਿਆ ਸੀ ਪਰ ਉੱਥੋਂ ਦੇ ਵਾਸੀ ਬਿਨਯਾਮੀਨੀ ਸਨ।
And behold, they saw an old man, returning from the field and from his work in the evening, and he was also from mount Ephraim, and he was living as a stranger in Gibeah. For the men of that region were of the sons of Benjamin.
17 ੧੭ ਉਸ ਨੇ ਅੱਖਾਂ ਚੁੱਕ ਕੇ ਇੱਕ ਰਾਹੀ ਨੂੰ ਸ਼ਹਿਰ ਦੇ ਚੌਂਕ ਬੈਠੇ ਵੇਖਿਆ, ਤਾਂ ਉਸ ਬਜ਼ੁਰਗ ਨੇ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ ਅਤੇ ਕਿੱਥੇ ਜਾਣਾ ਹੈ?”
And the old man, lifting up his eyes, saw the man sitting with his bundles in the street of the city. And he said to him: “Where have you come from? And where are you going?”
18 ੧੮ ਉਹ ਨੇ ਉਸ ਨੂੰ ਕਿਹਾ, “ਅਸੀਂ ਬੈਤਲਹਮ ਯਹੂਦਾਹ ਤੋਂ ਆਏ ਅਤੇ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਦੂਸਰੇ ਪਾਸੇ ਜਾਣਾ ਹੈ। ਮੈਂ ਉੱਥੋਂ ਦਾ ਹੀ ਹਾਂ। ਮੈਂ ਬੈਤਲਹਮ ਯਹੂਦਾਹ ਨੂੰ ਗਿਆ ਸੀ ਅਤੇ ਹੁਣ ਆਪਣੇ ਘਰ ਦੇ ਵੱਲ ਜਾਂਦਾ ਹਾਂ। ਪਰ ਇੱਥੇ ਅਜਿਹਾ ਕੋਈ ਮਨੁੱਖ ਨਹੀਂ ਜੋ ਸਾਨੂੰ ਆਪਣੇ ਘਰ ਠਹਿਰਾਵੇ।
He answered him: “We set out from Bethlehem of Judah, and we are traveling to our own place, which is beside mount Ephraim. From there we went to Bethlehem, and now we go to the house of God. But no one is willing to receive us under his roof.
19 ੧੯ ਸਾਡੇ ਕੋਲ ਗਧਿਆਂ ਲਈ ਦਾਣਾ ਪੱਠਾ ਵੀ ਹੈ ਅਤੇ ਮੇਰੇ ਲਈ ਅਤੇ ਤੇਰੀ ਇਸ ਦਾਸੀ ਲਈ ਅਤੇ ਇਸ ਜੁਆਨ ਦੇ ਲਈ ਜੋ ਤੇਰੇ ਸੇਵਕਾਂ ਦੇ ਨਾਲ ਹੈ, ਰੋਟੀ ਅਤੇ ਦਾਖ਼ਰਸ ਵੀ ਹੈ, ਸਾਨੂੰ ਕਿਸੇ ਵਸਤੂ ਦੀ ਘਾਟ ਨਹੀਂ ਹੈ।”
We have straw and hay as fodder for the donkeys, and we have bread and wine for the use of myself, and for your handmaid and the servant who is with me. We lack nothing except lodging.”
20 ੨੦ ਉਸ ਬਜ਼ੁਰਗ ਨੇ ਕਿਹਾ, “ਤੈਨੂੰ ਸੁੱਖ-ਸਾਂਦ ਹੋਵੇ ਅਤੇ ਤੇਰੀ ਸਾਰੀ ਲੋੜ ਸਾਡੇ ਸਿਰ ਤੇ ਹੋਵੇ ਪਰ ਤੂੰ ਚੌਂਕ ਵਿੱਚ ਰਾਤ ਬਿਲਕੁਲ ਨਾ ਕੱਟ।”
And the old man responded to him: “Peace be with you. I will provide all that is necessary. Only, I beg you, do not stay in the street.”
21 ੨੧ ਤਦ ਉਹ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਦੇ ਗਧਿਆਂ ਨੂੰ ਪੱਠੇ ਪਾਏ ਅਤੇ ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਖਾਣ-ਪੀਣ ਲੱਗੇ।
And he led him into his house, and he gave fodder to his donkeys. And after they had washed their feet, he received them with a banquet.
22 ੨੨ ਜਿਸ ਵੇਲੇ ਉਹ ਅਨੰਦ ਕਰ ਰਹੇ ਸਨ ਤਾਂ ਵੇਖੋ, ਉਸ ਸ਼ਹਿਰ ਦੇ ਲੋਕਾਂ ਵਿੱਚੋਂ ਜੋ ਬਲਿਆਲ ਦੇ ਵੰਸ਼ ਦੇ ਸਨ, ਕਈਆਂ ਨੇ ਉਸ ਦੇ ਘਰ ਨੂੰ ਘੇਰ ਲਿਆ ਅਤੇ ਬੂਹਾ ਖੜਕਾ ਕੇ ਉਸ ਘਰ ਦੇ ਸੁਆਮੀ ਵਾਲੇ ਅਰਥਾਤ ਉਸ ਬਜ਼ੁਰਗ ਨੂੰ ਕਹਿਣ ਲੱਗੇ, “ਜਿਹੜਾ ਮਨੁੱਖ ਤੇਰੇ ਘਰ ਆਇਆ ਹੈ ਉਸ ਨੂੰ ਬਾਹਰ ਕੱਢ ਲਿਆ ਜੋ ਅਸੀਂ ਉਸ ਨਾਲ ਸੰਗ ਕਰੀਏ।”
And while they were feasting, and were refreshing their bodies with food and drink after the labor of the journey, the men of that city, sons of Belial (that is, without yoke), came and surrounded the old man’s house. And they began to knock at the door, calling out to the lord of the house, and saying, “Bring out the man who entered your house, so that we may abuse him.”
23 ੨੩ ਉਸ ਮਨੁੱਖ ਅਰਥਾਤ ਘਰ ਦੇ ਸੁਆਮੀ ਨੇ ਬਾਹਰ ਨਿੱਕਲ ਕੇ ਉਨ੍ਹਾਂ ਨੂੰ ਕਿਹਾ, “ਨਹੀਂ ਮੇਰੇ ਭਰਾਓ, ਅਜਿਹੀ ਬੁਰਿਆਈ ਨਾ ਕਰੋ, ਕਿਉਂ ਜੋ ਇਹ ਮਨੁੱਖ ਸਾਡੇ ਘਰ ਆਇਆ ਹੈ, ਇਸ ਲਈ ਅਜਿਹੀ ਦੁਸ਼ਟਤਾ ਨਾ ਕਰੋ।
And the old man went out to them, and he said: “Do not choose, brothers, do not choose to do this evil. For this man has entered to my hospitality. And you must cease from this senselessness.
24 ੨੪ ਵੇਖੋ, ਇੱਥੇ ਮੇਰੀ ਕੁਆਰੀ ਧੀ ਅਤੇ ਇਸ ਪੁਰਖ ਦੀ ਰਖ਼ੈਲ ਹਨ। ਮੈਂ ਉਨ੍ਹਾਂ ਨੂੰ ਬਾਹਰ ਲੈ ਆਉਂਦਾ ਹਾਂ। ਤੁਸੀਂ ਉਨ੍ਹਾਂ ਦੀ ਬੇਪਤੀ ਕਰੋ ਅਤੇ ਜੋ ਤੁਹਾਨੂੰ ਚੰਗਾ ਲੱਗੇ ਉਹੋ ਉਨ੍ਹਾਂ ਨਾਲ ਕਰੋ, ਪਰ ਇਸ ਮਨੁੱਖ ਨਾਲ ਅਜਿਹੀ ਦੁਸ਼ਟਤਾ ਨਾ ਕਰੋ।”
I have a virgin daughter, and this man has a mate. I will lead them out to you, so that you may debase them and may satisfy your lust. Only, I beg you, do not commit this crime against nature on the man.”
25 ੨੫ ਪਰ ਉਨ੍ਹਾਂ ਲੋਕਾਂ ਨੇ ਉਸ ਦੀ ਗੱਲ ਨਾ ਮੰਨੀ। ਤਦ ਉਹ ਮਨੁੱਖ ਆਪਣੀ ਰਖ਼ੈਲ ਨੂੰ ਫੜ੍ਹ ਕੇ ਉਨ੍ਹਾਂ ਕੋਲ ਬਾਹਰ ਲੈ ਆਇਆ ਅਤੇ ਉਨ੍ਹਾਂ ਨੇ ਉਸ ਦੇ ਨਾਲ ਸੰਗ ਕੀਤਾ ਅਤੇ ਸਾਰੀ ਰਾਤ ਸਗੋਂ ਸਵੇਰ ਤੱਕ ਉਸ ਨੂੰ ਛੇੜਦੇ ਰਹੇ ਅਤੇ ਜਦ ਸਵੇਰ ਹੋਈ ਤਾਂ ਉਸ ਨੂੰ ਛੱਡ ਗਏ।
But they were not willing to agree to his words. So the man, discerning this, led out his mate to them, and he delivered her to their sexual abuse. And when they had abused her for the entire night, they released her in the morning.
26 ੨੬ ਤਦ ਉਹ ਇਸਤਰੀ ਸਵੇਰੇ ਹੀ ਆ ਕੇ ਉਸ ਮਨੁੱਖ ਦੇ ਘਰ ਦੇ ਦਰਵਾਜ਼ੇ ਉੱਤੇ ਡਿੱਗ ਪਈ ਜਿੱਥੇ ਉਸ ਦਾ ਪਤੀ ਸੀ, ਅਤੇ ਦਿਨ ਚੜ੍ਹਨ ਤੱਕ ਉੱਥੇ ਹੀ ਪਈ ਰਹੀ।
But the woman, as darkness was receding, came to the door of the house, where her lord was staying, and there she fell down.
27 ੨੭ ਉਸ ਦੇ ਪਤੀ ਨੇ ਸਵੇਰੇ ਉੱਠ ਕੇ ਘਰ ਦਾ ਦਰਵਾਜ਼ਾ ਖੋਲ੍ਹਿਆ ਅਤੇ ਜਾਣ ਲਈ ਬਾਹਰ ਨਿੱਕਲਿਆ ਤਾਂ ਵੇਖੋ, ਉਸ ਦੀ ਰਖ਼ੈਲ ਘਰ ਦੇ ਦਰਵਾਜ਼ੇ ਉੱਤੇ ਪਈ ਸੀ ਅਤੇ ਉਸ ਦੇ ਹੱਥ ਡਿਉੜ੍ਹੀ ਨਾਲ ਲੱਗੇ ਹੋਏ ਸਨ।
When morning came, the man arose, and he opened the door, so that he might complete the journey that he had begun. And behold, his mate was lying before the door, with her hands reaching out to the threshold.
28 ੨੮ ਉਹ ਨੇ ਉਸ ਨੂੰ ਕਿਹਾ, “ਉੱਠ, ਅਸੀਂ ਚੱਲੀਏ!” ਪਰ ਕੋਈ ਉੱਤਰ ਨਾ ਮਿਲਿਆ। ਤਦ ਉਹ ਨੇ ਉਸ ਨੂੰ ਆਪਣੇ ਗਧੇ ਉੱਤੇ ਰੱਖ ਲਿਆ ਅਤੇ ਉੱਠ ਕੇ ਆਪਣੇ ਘਰ ਵੱਲ ਚੱਲ ਪਿਆ।
And he, thinking that she was resting, said to her, “Get up, and let us walk.” But since she gave no response, realizing that she had died, he took her up, and he laid her on his donkey, and he returned to his house.
29 ੨੯ ਜਦ ਉਹ ਆਪਣੇ ਘਰ ਪਹੁੰਚ ਗਿਆ ਤਾਂ ਛੁਰੀ ਲੈ ਕੇ ਆਪਣੀ ਰਖ਼ੈਲ ਦੇ ਅੰਗ-ਅੰਗ ਕੱਟ ਕੇ ਬਾਰਾਂ ਟੁੱਕੜੇ ਕੀਤੇ ਅਤੇ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਭੇਜ ਦਿੱਤੇ।
And when he had arrived, he took up a sword, and he cut into pieces the dead body of his wife, with her bones, into twelve parts. And he sent the pieces into all the parts of Israel.
30 ੩੦ ਤਦ ਜਿਸ ਕਿਸੇ ਨੇ ਇਹ ਵੇਖਿਆ ਉਹ ਆਪਸ ਵਿੱਚ ਕਹਿਣ ਲੱਗੇ, “ਇਸਰਾਏਲੀਆਂ ਦੇ ਮਿਸਰ ਤੋਂ ਨਿੱਕਲ ਕੇ ਆਉਣ ਦੇ ਸਮੇਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਅਜਿਹਾ ਕੰਮ ਕਦੇ ਨਹੀਂ ਹੋਇਆ, ਅਤੇ ਨਾ ਹੀ ਕਿਸੇ ਨੇ ਵੇਖਿਆ! ਇਸ ਵੱਲ ਧਿਆਨ ਕਰੋ ਅਤੇ ਸਲਾਹ ਕਰ ਕੇ ਬੋਲੋ ਕਿ ਹੁਣ ਕੀ ਕਰਨਾ ਚਾਹੀਦਾ ਹੈ।”
And when each one had seen this, they were crying out together, “Never has such a thing been done in Israel, from the day that our fathers ascended from Egypt, even to the present time. Let a sentence be brought and let us decide in common what ought to be done.”