< ਨਿਆਂਈਆਂ 19 >

1 ਉਨ੍ਹਾਂ ਦਿਨਾਂ ਵਿੱਚ ਜਦ ਇਸਰਾਏਲੀਆਂ ਦਾ ਕੋਈ ਰਾਜਾ ਨਹੀਂ ਸੀ ਤਾਂ ਅਜਿਹਾ ਹੋਇਆ ਕਿ ਇੱਕ ਲੇਵੀ ਮਨੁੱਖ ਜਿਹੜਾ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਦੂਸਰੇ ਪਾਸੇ ਰਹਿੰਦਾ ਸੀ, ਬੈਤਲਹਮ ਯਹੂਦਾਹ ਤੋਂ ਆਪਣੇ ਲਈ ਇੱਕ ਰਖ਼ੈਲ ਨੂੰ ਰੱਖ ਲਿਆ।
ויהי בימים ההם ומלך אין בישראל ויהי איש לוי גר בירכתי הר אפרים ויקח לו אשה פילגש מבית לחם יהודה
2 ਉਸ ਦੀ ਰਖ਼ੈਲ ਵਿਭਚਾਰ ਕਰਕੇ ਉਸ ਦੇ ਕੋਲੋਂ ਬੈਤਲਹਮ ਯਹੂਦਾਹ ਵਿੱਚ ਆਪਣੇ ਪਿਤਾ ਦੇ ਘਰ ਚਲੀ ਗਈ, ਅਤੇ ਚਾਰ ਮਹੀਨੇ ਉੱਥੇ ਰਹੀ।
ותזנה עליו פילגשו ותלך מאתו אל בית אביה אל בית לחם יהודה ותהי שם ימים ארבעה חדשים
3 ਤਦ ਉਸ ਦਾ ਪਤੀ ਉੱਠਿਆ ਅਤੇ ਆਪਣੇ ਨਾਲ ਇੱਕ ਸੇਵਕ ਅਤੇ ਦੋ ਗਧੇ ਲੈ ਕੇ ਗਿਆ ਤਾਂ ਜੋ ਉਸ ਨੂੰ ਸਮਝਾ ਕੇ ਵਾਪਿਸ ਮੋੜ ਲਿਆਵੇ। ਉਹ ਉਸ ਨੂੰ ਆਪਣੇ ਪਿਤਾ ਦੇ ਘਰ ਲੈ ਕੇ ਗਈ ਅਤੇ ਜਦੋਂ ਉਸ ਜਵਾਨ ਇਸਤਰੀ ਦੇ ਪਿਤਾ ਨੇ ਉਸ ਨੂੰ ਵੇਖਿਆ ਤਾਂ ਉਸ ਨੂੰ ਮਿਲ ਕੇ ਅਨੰਦ ਹੋਇਆ।
ויקם אישה וילך אחריה לדבר על לבה להשיבו (להשיבה) ונערו עמו וצמד חמרים ותביאהו בית אביה ויראהו אבי הנערה וישמח לקראתו
4 ਤਦ ਉਸ ਦੇ ਸਹੁਰੇ ਅਰਥਾਤ ਇਸਤਰੀ ਦੇ ਪਿਤਾ ਨੇ ਉਸ ਨੂੰ ਰੋਕ ਲਿਆ ਅਤੇ ਉਹ ਤਿੰਨ ਦਿਨ ਤੱਕ ਉਸ ਦੇ ਨਾਲ ਰਿਹਾ ਅਤੇ ਉਨ੍ਹਾਂ ਦੇ ਖਾਧਾ ਪੀਤਾ ਅਤੇ ਉੱਥੇ ਟਿਕੇ ਰਹੇ।
ויחזק בו חתנו אבי הנערה וישב אתו שלשת ימים ויאכלו וישתו וילינו שם
5 ਚੌਥੇ ਦਿਨ ਜਦ ਉਹ ਸਵੇਰ ਨੂੰ ਉੱਠੇ ਤਾਂ ਉਹ ਵਾਪਿਸ ਜਾਣ ਲਈ ਉੱਠ ਕੇ ਖੜ੍ਹਾ ਹੋ ਗਿਆ ਤਾਂ ਇਸਤਰੀ ਦੇ ਪਿਤਾ ਨੇ ਆਪਣੇ ਜੁਆਈ ਨੂੰ ਕਿਹਾ, “ਥੋੜ੍ਹੀ ਜਿਹੀ ਰੋਟੀ ਖਾ ਕੇ ਅਨੰਦ ਹੋ ਲੈ, ਫੇਰ ਤੁਸੀਂ ਚਲੇ ਜਾਣਾ।”
ויהי ביום הרביעי וישכימו בבקר ויקם ללכת ויאמר אבי הנערה אל חתנו סעד לבך פת לחם--ואחר תלכו
6 ਤਦ ਉਹ ਦੋਵੇਂ ਬੈਠ ਗਏ ਅਤੇ ਉਨ੍ਹਾਂ ਨੇ ਰਲ ਕੇ ਖਾਧਾ ਪੀਤਾ, ਫਿਰ ਇਸਤਰੀ ਦੇ ਪਿਤਾ ਨੇ ਉਸ ਮਨੁੱਖ ਨੂੰ ਕਿਹਾ, “ਇੱਕ ਰਾਤ ਹੋਰ ਇੱਥੇ ਹੀ ਰਹੋ ਅਤੇ ਆਪਣੇ ਮਨ ਨੂੰ ਅਨੰਦ ਕਰੋ।”
וישבו ויאכלו שניהם יחדו--וישתו ויאמר אבי הנערה אל האיש הואל נא ולין וייטב לבך
7 ਉਹ ਮਨੁੱਖ ਵਿਦਿਆ ਹੋਣ ਲਈ ਉੱਠਿਆ ਪਰ ਉਸ ਦਾ ਸਹੁਰਾ ਉਸ ਨਾਲ ਜਿੱਦ ਕਰ ਬੈਠਾ ਇਸ ਲਈ ਫਿਰ ਉਸ ਨੇ ਰਾਤ ਉੱਥੇ ਹੀ ਕੱਟੀ।
ויקם האיש ללכת ויפצר בו חתנו וישב וילן שם
8 ਪੰਜਵੇਂ ਦਿਨ ਸਵੇਰੇ ਹੀ ਉਹ ਵਿਦਿਆ ਹੋਣ ਲਈ ਉੱਠ ਗਿਆ, ਪਰ ਇਸਤਰੀ ਦੇ ਪਿਤਾ ਨੇ ਕਿਹਾ, “ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਤੂੰ ਆਪਣੇ ਮਨ ਨੂੰ ਅਨੰਦ ਕਰ ਅਤੇ ਦਿਨ ਢੱਲਣ ਤੱਕ ਠਹਿਰ ਜਾਓ।” ਤਦ ਉਨ੍ਹਾਂ ਦੋਹਾਂ ਨੇ ਇਕੱਠੇ ਰੋਟੀ ਖਾਧੀ।
וישכם בבקר ביום החמישי ללכת ויאמר אבי הנערה סעד נא לבבך והתמהמהו עד נטות היום ויאכלו שניהם
9 ਜਦ ਉਹ ਮਨੁੱਖ ਆਪਣੀ ਰਖ਼ੈਲ ਅਤੇ ਸੇਵਕ ਦੇ ਨਾਲ ਵਿਦਿਆ ਹੋਣ ਲਈ ਉੱਠਿਆ ਤਦ ਉਸ ਦੇ ਸਹੁਰੇ ਅਰਥਾਤ ਉਸ ਇਸਤਰੀ ਦੇ ਪਿਤਾ ਨੇ ਉਸ ਨੂੰ ਕਿਹਾ, “ਵੇਖ, ਦਿਨ ਢੱਲਣ ਵਾਲਾ ਹੈ ਅਤੇ ਸ਼ਾਮ ਹੁੰਦੀ ਜਾਂਦੀ ਹੈ, ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਰਾਤ ਇੱਥੇ ਹੀ ਰਹੋ। ਵੇਖੋ, ਦਿਨ ਢਲਦਾ ਜਾਂਦਾ ਹੈ। ਇਸ ਲਈ ਇੱਥੇ ਹੀ ਰਹੋ ਅਤੇ ਅਨੰਦ ਹੋਵੇ ਅਤੇ ਸਵੇਰੇ ਹੀ ਉੱਠ ਕੇ ਆਪਣੇ ਰਾਹ ਪੈ ਜਾਣਾ ਤਾਂ ਜੋ ਤੂੰ ਆਪਣੇ ਡੇਰੇ ਵੱਲ ਵਿਦਿਆ ਹੋਵੇਂ।”
ויקם האיש ללכת הוא ופילגשו ונערו ויאמר לו חתנו אבי הנערה הנה נא רפה היום לערוב לינו נא הנה חנות היום לין פה וייטב לבבך והשכמתם מחר לדרככם והלכת לאהלך
10 ੧੦ ਪਰ ਉਸ ਰਾਤ ਰਹਿਣ ਲਈ ਉਹ ਮਨੁੱਖ ਰਾਜ਼ੀ ਨਾ ਹੋਇਆ, ਇਸ ਲਈ ਵਿਦਿਆ ਹੋ ਕੇ ਚੱਲ ਪਿਆ ਅਤੇ ਯਬੂਸ ਦੇ ਨੇੜੇ ਜਿਸ ਨੂੰ ਯਰੂਸ਼ਲਮ ਕਹਿੰਦੇ ਹਨ, ਪਹੁੰਚ ਗਿਆ। ਕਾਠੀ ਪਾਏ ਹੋਏ ਦੋਵੇਂ ਗਧੇ ਅਤੇ ਉਸ ਦੀ ਰਖ਼ੈਲ ਵੀ ਉਸ ਦੇ ਨਾਲ ਸੀ।
ולא אבה האיש ללון ויקם וילך ויבא עד נכח יבוס היא ירושלם ועמו צמד חמורים חבושים ופילגשו עמו
11 ੧੧ ਜਦ ਉਹ ਯਬੂਸ ਦੇ ਨੇੜੇ ਪਹੁੰਚੇ ਤਾਂ ਦਿਨ ਬਹੁਤ ਹੀ ਢੱਲ ਗਿਆ ਸੀ। ਤਾਂ ਸੇਵਕ ਨੇ ਆਪਣੇ ਸੁਆਮੀ ਨੂੰ ਕਿਹਾ, “ਆਉ ਜੀ, ਅਸੀਂ ਯਬੂਸੀਆਂ ਦੇ ਸ਼ਹਿਰ ਵਿੱਚ ਜਾ ਕੇ ਇੱਥੇ ਰਹੀਏ।”
הם עם יבוס והיום רד מאד ויאמר הנער אל אדניו לכה נא ונסורה אל עיר היבוסי הזאת--ונלין בה
12 ੧੨ ਪਰ ਉਸ ਦੇ ਸੁਆਮੀ ਨੇ ਉਸ ਨੂੰ ਕਿਹਾ, “ਪਰਾਏ ਸ਼ਹਿਰ ਵਿੱਚ ਜੋ ਇਸਰਾਏਲੀਆਂ ਦਾ ਨਹੀਂ ਹੈ, ਅਸੀਂ ਨਹੀਂ ਜਾਂਵਾਂਗੇ, ਪਰ ਅਸੀਂ ਗਿਬਆਹ ਵੱਲ ਚਲੇ ਜਾਂਵਾਂਗੇ।”
ויאמר אליו אדניו לא נסור אל עיר נכרי אשר לא מבני ישראל הנה ועברנו עד גבעה
13 ੧੩ ਫਿਰ ਉਸ ਨੇ ਆਪਣੇ ਸੇਵਕ ਨੂੰ ਕਿਹਾ, “ਆ, ਅਸੀਂ ਇਨ੍ਹਾਂ ਥਾਵਾਂ ਵਿੱਚੋਂ ਕਿਸੇ ਇੱਕ ਵੱਲ ਚੱਲੀਏ, ਜਾਂ ਗਿਬਆਹ ਨੂੰ ਜਾਂ ਰਾਮਾਹ ਨੂੰ ਤਾਂ ਜੋ ਉੱਥੇ ਰਾਤ ਕੱਟੀਏ।”
ויאמר לנערו לך ונקרבה באחד המקמות ולנו בגבעה או ברמה
14 ੧੪ ਅਤੇ ਉਹ ਅੱਗੇ ਦੀ ਵੱਲ ਸਫ਼ਰ ਕਰਦੇ ਰਹੇ ਅਤੇ ਜਦ ਬਿਨਯਾਮੀਨ ਦੇ ਗਿਬਆਹ ਦੇ ਨੇੜੇ ਪਹੁੰਚੇ ਤਾਂ ਸੂਰਜ ਢੱਲ ਗਿਆ।
ויעברו וילכו ותבא להם השמש אצל הגבעה אשר לבנימן
15 ੧੫ ਇਸ ਲਈ ਉਹ ਮੁੜ ਗਏ ਤਾਂ ਜੋ ਗਿਬਆਹ ਵਿੱਚ ਜਾ ਕੇ ਉੱਥੇ ਰਹਿਣ। ਅਤੇ ਉੱਥੇ ਜਾ ਕੇ ਉਹ ਸ਼ਹਿਰ ਦੇ ਇੱਕ ਚੌਂਕ ਵਿੱਚ ਬੈਠ ਗਿਆ ਕਿਉਂਕਿ ਉੱਥੇ ਅਜਿਹਾ ਕੋਈ ਨਹੀਂ ਸੀ ਜੋ ਉਨ੍ਹਾਂ ਨੂੰ ਰਾਤ ਕੱਟਣ ਲਈ ਆਪਣੇ ਘਰ ਲੈ ਜਾਂਦਾ।
ויסרו שם לבוא ללון בגבעה ויבא וישב ברחוב העיר ואין איש מאסף אותם הביתה ללון
16 ੧੬ ਤਦ ਵੇਖੋ, ਸ਼ਾਮ ਦੇ ਵੇਲੇ ਇੱਕ ਬਜ਼ੁਰਗ ਆਪਣੇ ਖੇਤ ਵਿੱਚੋਂ ਕੰਮ-ਧੰਦਾ ਮੁਕਾ ਕੇ ਉੱਥੇ ਆਇਆ, ਉਹ ਵੀ ਇਫ਼ਰਾਈਮ ਦੇ ਪਹਾੜੀ ਦੇਸ਼ ਦਾ ਸੀ, ਜੋ ਗਿਬਆਹ ਵਿੱਚ ਆ ਕੇ ਵੱਸ ਗਿਆ ਸੀ ਪਰ ਉੱਥੋਂ ਦੇ ਵਾਸੀ ਬਿਨਯਾਮੀਨੀ ਸਨ।
והנה איש זקן בא מן מעשהו מן השדה בערב והאיש מהר אפרים והוא גר בגבעה ואנשי המקום בני ימיני
17 ੧੭ ਉਸ ਨੇ ਅੱਖਾਂ ਚੁੱਕ ਕੇ ਇੱਕ ਰਾਹੀ ਨੂੰ ਸ਼ਹਿਰ ਦੇ ਚੌਂਕ ਬੈਠੇ ਵੇਖਿਆ, ਤਾਂ ਉਸ ਬਜ਼ੁਰਗ ਨੇ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ ਅਤੇ ਕਿੱਥੇ ਜਾਣਾ ਹੈ?”
וישא עיניו וירא את האיש הארח--ברחב העיר ויאמר האיש הזקן אנה תלך ומאין תבוא
18 ੧੮ ਉਹ ਨੇ ਉਸ ਨੂੰ ਕਿਹਾ, “ਅਸੀਂ ਬੈਤਲਹਮ ਯਹੂਦਾਹ ਤੋਂ ਆਏ ਅਤੇ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਦੂਸਰੇ ਪਾਸੇ ਜਾਣਾ ਹੈ। ਮੈਂ ਉੱਥੋਂ ਦਾ ਹੀ ਹਾਂ। ਮੈਂ ਬੈਤਲਹਮ ਯਹੂਦਾਹ ਨੂੰ ਗਿਆ ਸੀ ਅਤੇ ਹੁਣ ਆਪਣੇ ਘਰ ਦੇ ਵੱਲ ਜਾਂਦਾ ਹਾਂ। ਪਰ ਇੱਥੇ ਅਜਿਹਾ ਕੋਈ ਮਨੁੱਖ ਨਹੀਂ ਜੋ ਸਾਨੂੰ ਆਪਣੇ ਘਰ ਠਹਿਰਾਵੇ।
ויאמר אליו עברים אנחנו מבית לחם יהודה עד ירכתי הר אפרים--משם אנכי ואלך עד בית לחם יהודה ואת בית יהוה אני הלך ואין איש מאסף אותי הביתה
19 ੧੯ ਸਾਡੇ ਕੋਲ ਗਧਿਆਂ ਲਈ ਦਾਣਾ ਪੱਠਾ ਵੀ ਹੈ ਅਤੇ ਮੇਰੇ ਲਈ ਅਤੇ ਤੇਰੀ ਇਸ ਦਾਸੀ ਲਈ ਅਤੇ ਇਸ ਜੁਆਨ ਦੇ ਲਈ ਜੋ ਤੇਰੇ ਸੇਵਕਾਂ ਦੇ ਨਾਲ ਹੈ, ਰੋਟੀ ਅਤੇ ਦਾਖ਼ਰਸ ਵੀ ਹੈ, ਸਾਨੂੰ ਕਿਸੇ ਵਸਤੂ ਦੀ ਘਾਟ ਨਹੀਂ ਹੈ।”
וגם תבן גם מספוא יש לחמורינו וגם לחם ויין יש לי ולאמתך ולנער עם עבדיך אין מחסור כל דבר
20 ੨੦ ਉਸ ਬਜ਼ੁਰਗ ਨੇ ਕਿਹਾ, “ਤੈਨੂੰ ਸੁੱਖ-ਸਾਂਦ ਹੋਵੇ ਅਤੇ ਤੇਰੀ ਸਾਰੀ ਲੋੜ ਸਾਡੇ ਸਿਰ ਤੇ ਹੋਵੇ ਪਰ ਤੂੰ ਚੌਂਕ ਵਿੱਚ ਰਾਤ ਬਿਲਕੁਲ ਨਾ ਕੱਟ।”
ויאמר האיש הזקן שלום לך רק כל מחסורך עלי רק ברחוב אל תלן
21 ੨੧ ਤਦ ਉਹ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਦੇ ਗਧਿਆਂ ਨੂੰ ਪੱਠੇ ਪਾਏ ਅਤੇ ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਖਾਣ-ਪੀਣ ਲੱਗੇ।
ויביאהו לביתו ויבול (ויבל) לחמורים וירחצו רגליהם ויאכלו וישתו
22 ੨੨ ਜਿਸ ਵੇਲੇ ਉਹ ਅਨੰਦ ਕਰ ਰਹੇ ਸਨ ਤਾਂ ਵੇਖੋ, ਉਸ ਸ਼ਹਿਰ ਦੇ ਲੋਕਾਂ ਵਿੱਚੋਂ ਜੋ ਬਲਿਆਲ ਦੇ ਵੰਸ਼ ਦੇ ਸਨ, ਕਈਆਂ ਨੇ ਉਸ ਦੇ ਘਰ ਨੂੰ ਘੇਰ ਲਿਆ ਅਤੇ ਬੂਹਾ ਖੜਕਾ ਕੇ ਉਸ ਘਰ ਦੇ ਸੁਆਮੀ ਵਾਲੇ ਅਰਥਾਤ ਉਸ ਬਜ਼ੁਰਗ ਨੂੰ ਕਹਿਣ ਲੱਗੇ, “ਜਿਹੜਾ ਮਨੁੱਖ ਤੇਰੇ ਘਰ ਆਇਆ ਹੈ ਉਸ ਨੂੰ ਬਾਹਰ ਕੱਢ ਲਿਆ ਜੋ ਅਸੀਂ ਉਸ ਨਾਲ ਸੰਗ ਕਰੀਏ।”
המה מיטיבים את לבם והנה אנשי העיר אנשי בני בליעל נסבו את הבית מתדפקים על הדלת ויאמרו אל האיש בעל הבית הזקן לאמר הוצא את האיש אשר בא אל ביתך ונדענו
23 ੨੩ ਉਸ ਮਨੁੱਖ ਅਰਥਾਤ ਘਰ ਦੇ ਸੁਆਮੀ ਨੇ ਬਾਹਰ ਨਿੱਕਲ ਕੇ ਉਨ੍ਹਾਂ ਨੂੰ ਕਿਹਾ, “ਨਹੀਂ ਮੇਰੇ ਭਰਾਓ, ਅਜਿਹੀ ਬੁਰਿਆਈ ਨਾ ਕਰੋ, ਕਿਉਂ ਜੋ ਇਹ ਮਨੁੱਖ ਸਾਡੇ ਘਰ ਆਇਆ ਹੈ, ਇਸ ਲਈ ਅਜਿਹੀ ਦੁਸ਼ਟਤਾ ਨਾ ਕਰੋ।
ויצא אליהם האיש בעל הבית ויאמר אלהם אל אחי אל תרעו נא אחרי אשר בא האיש הזה אל ביתי--אל תעשו את הנבלה הזאת
24 ੨੪ ਵੇਖੋ, ਇੱਥੇ ਮੇਰੀ ਕੁਆਰੀ ਧੀ ਅਤੇ ਇਸ ਪੁਰਖ ਦੀ ਰਖ਼ੈਲ ਹਨ। ਮੈਂ ਉਨ੍ਹਾਂ ਨੂੰ ਬਾਹਰ ਲੈ ਆਉਂਦਾ ਹਾਂ। ਤੁਸੀਂ ਉਨ੍ਹਾਂ ਦੀ ਬੇਪਤੀ ਕਰੋ ਅਤੇ ਜੋ ਤੁਹਾਨੂੰ ਚੰਗਾ ਲੱਗੇ ਉਹੋ ਉਨ੍ਹਾਂ ਨਾਲ ਕਰੋ, ਪਰ ਇਸ ਮਨੁੱਖ ਨਾਲ ਅਜਿਹੀ ਦੁਸ਼ਟਤਾ ਨਾ ਕਰੋ।”
הנה בתי הבתולה ופילגשהו אוציאה נא אותם וענו אותם ועשו להם הטוב בעיניכם ולאיש הזה לא תעשו דבר הנבלה הזאת
25 ੨੫ ਪਰ ਉਨ੍ਹਾਂ ਲੋਕਾਂ ਨੇ ਉਸ ਦੀ ਗੱਲ ਨਾ ਮੰਨੀ। ਤਦ ਉਹ ਮਨੁੱਖ ਆਪਣੀ ਰਖ਼ੈਲ ਨੂੰ ਫੜ੍ਹ ਕੇ ਉਨ੍ਹਾਂ ਕੋਲ ਬਾਹਰ ਲੈ ਆਇਆ ਅਤੇ ਉਨ੍ਹਾਂ ਨੇ ਉਸ ਦੇ ਨਾਲ ਸੰਗ ਕੀਤਾ ਅਤੇ ਸਾਰੀ ਰਾਤ ਸਗੋਂ ਸਵੇਰ ਤੱਕ ਉਸ ਨੂੰ ਛੇੜਦੇ ਰਹੇ ਅਤੇ ਜਦ ਸਵੇਰ ਹੋਈ ਤਾਂ ਉਸ ਨੂੰ ਛੱਡ ਗਏ।
ולא אבו האנשים לשמע לו ויחזק האיש בפילגשו ויצא אליהם החוץ וידעו אותה ויתעללו בה כל הלילה עד הבקר וישלחוה בעלות (כעלות) השחר
26 ੨੬ ਤਦ ਉਹ ਇਸਤਰੀ ਸਵੇਰੇ ਹੀ ਆ ਕੇ ਉਸ ਮਨੁੱਖ ਦੇ ਘਰ ਦੇ ਦਰਵਾਜ਼ੇ ਉੱਤੇ ਡਿੱਗ ਪਈ ਜਿੱਥੇ ਉਸ ਦਾ ਪਤੀ ਸੀ, ਅਤੇ ਦਿਨ ਚੜ੍ਹਨ ਤੱਕ ਉੱਥੇ ਹੀ ਪਈ ਰਹੀ।
ותבא האשה לפנות הבקר ותפל פתח בית האיש אשר אדוניה שם--עד האור
27 ੨੭ ਉਸ ਦੇ ਪਤੀ ਨੇ ਸਵੇਰੇ ਉੱਠ ਕੇ ਘਰ ਦਾ ਦਰਵਾਜ਼ਾ ਖੋਲ੍ਹਿਆ ਅਤੇ ਜਾਣ ਲਈ ਬਾਹਰ ਨਿੱਕਲਿਆ ਤਾਂ ਵੇਖੋ, ਉਸ ਦੀ ਰਖ਼ੈਲ ਘਰ ਦੇ ਦਰਵਾਜ਼ੇ ਉੱਤੇ ਪਈ ਸੀ ਅਤੇ ਉਸ ਦੇ ਹੱਥ ਡਿਉੜ੍ਹੀ ਨਾਲ ਲੱਗੇ ਹੋਏ ਸਨ।
ויקם אדניה בבקר ויפתח דלתות הבית ויצא ללכת לדרכו והנה האשה פילגשו נפלת פתח הבית וידיה על הסף
28 ੨੮ ਉਹ ਨੇ ਉਸ ਨੂੰ ਕਿਹਾ, “ਉੱਠ, ਅਸੀਂ ਚੱਲੀਏ!” ਪਰ ਕੋਈ ਉੱਤਰ ਨਾ ਮਿਲਿਆ। ਤਦ ਉਹ ਨੇ ਉਸ ਨੂੰ ਆਪਣੇ ਗਧੇ ਉੱਤੇ ਰੱਖ ਲਿਆ ਅਤੇ ਉੱਠ ਕੇ ਆਪਣੇ ਘਰ ਵੱਲ ਚੱਲ ਪਿਆ।
ויאמר אליה קומי ונלכה ואין ענה ויקחה על החמור ויקם האיש וילך למקמו
29 ੨੯ ਜਦ ਉਹ ਆਪਣੇ ਘਰ ਪਹੁੰਚ ਗਿਆ ਤਾਂ ਛੁਰੀ ਲੈ ਕੇ ਆਪਣੀ ਰਖ਼ੈਲ ਦੇ ਅੰਗ-ਅੰਗ ਕੱਟ ਕੇ ਬਾਰਾਂ ਟੁੱਕੜੇ ਕੀਤੇ ਅਤੇ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਭੇਜ ਦਿੱਤੇ।
ויבא אל ביתו ויקח את המאכלת ויחזק בפילגשו וינתחה לעצמיה לשנים עשר נתחים וישלחה בכל גבול ישראל
30 ੩੦ ਤਦ ਜਿਸ ਕਿਸੇ ਨੇ ਇਹ ਵੇਖਿਆ ਉਹ ਆਪਸ ਵਿੱਚ ਕਹਿਣ ਲੱਗੇ, “ਇਸਰਾਏਲੀਆਂ ਦੇ ਮਿਸਰ ਤੋਂ ਨਿੱਕਲ ਕੇ ਆਉਣ ਦੇ ਸਮੇਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਅਜਿਹਾ ਕੰਮ ਕਦੇ ਨਹੀਂ ਹੋਇਆ, ਅਤੇ ਨਾ ਹੀ ਕਿਸੇ ਨੇ ਵੇਖਿਆ! ਇਸ ਵੱਲ ਧਿਆਨ ਕਰੋ ਅਤੇ ਸਲਾਹ ਕਰ ਕੇ ਬੋਲੋ ਕਿ ਹੁਣ ਕੀ ਕਰਨਾ ਚਾਹੀਦਾ ਹੈ।”
והיה כל הראה ואמר לא נהיתה ולא נראתה כזאת למיום עלות בני ישראל מארץ מצרים עד היום הזה שימו לכם עליה עצו ודברו

< ਨਿਆਂਈਆਂ 19 >