< ਨਿਆਂਈਆਂ 2 >

1 ਤਦ ਯਹੋਵਾਹ ਦਾ ਦੂਤ ਗਿਲਗਾਲ ਤੋਂ ਬੋਕੀਮ ਨੂੰ ਆਇਆ ਅਤੇ ਕਹਿਣ ਲੱਗਾ, “ਮੈਂ ਤੁਹਾਨੂੰ ਮਿਸਰ ਤੋਂ ਕੱਢ ਲਿਆਇਆ ਅਤੇ ਤੁਹਾਨੂੰ ਇਸ ਦੇਸ਼ ਵਿੱਚ ਜਿਸ ਦੀ ਮੈਂ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ, ਲੈ ਆਇਆ ਅਤੇ ਮੈਂ ਕਿਹਾ ਕਿ ਮੈਂ ਤੁਹਾਡੇ ਨਾਲ ਆਪਣਾ ਨੇਮ ਕਦੇ ਨਾ ਤੋੜਾਂਗਾ।
וַיַּ֧עַל מַלְאַךְ־יְהוָ֛ה מִן־הַגִּלְגָּ֖ל אֶל־הַבֹּכִ֑ים פ וַיֹּאמֶר֩ אַעֲלֶ֨ה אֶתְכֶ֜ם מִמִּצְרַ֗יִם וָאָבִ֤יא אֶתְכֶם֙ אֶל־הָאָ֗רֶץ אֲשֶׁ֤ר נִשְׁבַּ֙עְתִּי֙ לַאֲבֹ֣תֵיכֶ֔ם וָאֹמַ֕ר לֹֽא־אָפֵ֧ר בְּרִיתִ֛י אִתְּכֶ֖ם לְעוֹלָֽם׃
2 ਪਰ ਤੁਸੀਂ ਇਸ ਦੇਸ਼ ਦੇ ਵਾਸੀਆਂ ਨਾਲ ਨੇਮ ਨਾ ਬੰਨ੍ਹਿਓ ਸਗੋਂ ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਪਰ ਤੁਸੀਂ ਮੇਰਾ ਹੁਕਮ ਨਾ ਮੰਨਿਆ, ਤੁਸੀਂ ਅਜਿਹਾ ਕਿਉਂ ਕੀਤਾ?
וְאַתֶּ֗ם לֹֽא־תִכְרְת֤וּ בְרִית֙ לְיֽוֹשְׁבֵי֙ הָאָ֣רֶץ הַזֹּ֔את מִזְבְּחוֹתֵיהֶ֖ם תִּתֹּצ֑וּן וְלֹֽא־שְׁמַעְתֶּ֥ם בְּקֹלִ֖י מַה־זֹּ֥את עֲשִׂיתֶֽם׃
3 ਇਸ ਲਈ ਮੈਂ ਵੀ ਕਹਿੰਦਾ ਹਾਂ, ਮੈਂ ਉਹਨਾਂ ਨੂੰ ਤੁਹਾਡੇ ਅੱਗੋਂ ਨਾ ਕੱਢਾਂਗਾ, ਸਗੋਂ ਉਹ ਤੁਹਾਡੀਆਂ ਵੱਖੀਆਂ ਵਿੱਚ ਕੰਡਿਆਂ ਵਰਗੇ ਅਤੇ ਉਹਨਾਂ ਦੇ ਦੇਵਤੇ ਤੁਹਾਡੇ ਲਈ ਫਾਹੀ ਹੋਣਗੇ।”
וְגַ֣ם אָמַ֔רְתִּי לֹֽא־אֲגָרֵ֥שׁ אוֹתָ֖ם מִפְּנֵיכֶ֑ם וְהָי֤וּ לָכֶם֙ לְצִדִּ֔ים וֵאלֹ֣הֵיהֶ֔ם יִהְי֥וּ לָכֶ֖ם לְמוֹקֵֽשׁ׃
4 ਜਦ ਯਹੋਵਾਹ ਦੇ ਦੂਤ ਨੇ ਇਹ ਗੱਲਾਂ ਸਾਰੇ ਇਸਰਾਏਲੀਆਂ ਨੂੰ ਆਖੀਆਂ ਤਾਂ ਉਹ ਸਾਰੇ ਲੋਕ ਉੱਚੀ-ਉੱਚੀ ਰੋਣ ਲੱਗ ਪਏ।
וַיְהִ֗י כְּדַבֵּ֞ר מַלְאַ֤ךְ יְהוָה֙ אֶת־הַדְּבָרִ֣ים הָאֵ֔לֶּה אֶֽל־כָּל־בְּנֵ֖י יִשְׂרָאֵ֑ל וַיִּשְׂא֥וּ הָעָ֛ם אֶת־קוֹלָ֖ם וַיִּבְכּֽוּ׃
5 ਅਤੇ ਉਨ੍ਹਾਂ ਨੇ ਉਸ ਸਥਾਨ ਦਾ ਨਾਮ ਬੋਕੀਮ ਰੱਖਿਆ ਅਤੇ ਉੱਥੇ ਉਨ੍ਹਾਂ ਨੇ ਯਹੋਵਾਹ ਦੇ ਲਈ ਬਲੀਆਂ ਚੜ੍ਹਾਈਆਂ।
וַֽיִּקְרְא֛וּ שֵֽׁם־הַמָּק֥וֹם הַה֖וּא בֹּכִ֑ים וַיִּזְבְּחוּ־שָׁ֖ם לַֽיהוָֽה׃ פ
6 ਜਿਸ ਵੇਲੇ ਯਹੋਸ਼ੁਆ ਨੇ ਲੋਕਾਂ ਨੂੰ ਵਿਦਿਆ ਕੀਤਾ, ਤਾਂ ਸਾਰੇ ਇਸਰਾਏਲੀ ਆਪੋ ਆਪਣੇ ਹਿੱਸੇ ਵਿੱਚ ਚਲੇ ਗਏ ਤਾਂ ਜੋ ਉਸ ਦੇਸ਼ ਨੂੰ ਆਪਣੇ ਵੱਸ ਵਿੱਚ ਕਰ ਲੈਣ।
וַיְשַׁלַּ֥ח יְהוֹשֻׁ֖עַ אֶת־הָעָ֑ם וַיֵּלְכ֧וּ בְנֵֽי־יִשְׂרָאֵ֛ל אִ֥ישׁ לְנַחֲלָת֖וֹ לָרֶ֥שֶׁת אֶת־הָאָֽרֶץ׃
7 ਅਤੇ ਉਹ ਲੋਕ ਯਹੋਸ਼ੁਆ ਦੇ ਜੀਵਨ ਭਰ ਅਤੇ ਜਦ ਤੱਕ ਉਹ ਬਜ਼ੁਰਗ ਜੀਉਂਦੇ ਰਹੇ ਜਿਹੜੇ ਯਹੋਸ਼ੁਆ ਦੇ ਮਰਨ ਤੋਂ ਬਾਅਦ ਸਨ, ਅਤੇ ਜਿਨ੍ਹਾਂ ਨੇ ਯਹੋਵਾਹ ਦੇ ਸਾਰੇ ਵੱਡੇ ਕੰਮਾਂ ਨੂੰ ਵੇਖਿਆ ਸੀ ਜੋ ਉਸ ਨੇ ਇਸਰਾਏਲ ਦੇ ਲਈ ਕੀਤੇ ਸਨ, ਤਦ ਤੱਕ ਉਹ ਯਹੋਵਾਹ ਦੀ ਉਪਾਸਨਾ ਕਰਦੇ ਰਹੇ।
וַיַּעַבְד֤וּ הָעָם֙ אֶת־יְהוָ֔ה כֹּ֖ל יְמֵ֣י יְהוֹשֻׁ֑עַ וְכֹ֣ל ׀ יְמֵ֣י הַזְּקֵנִ֗ים אֲשֶׁ֨ר הֶאֱרִ֤יכוּ יָמִים֙ אַחֲרֵ֣י יְהוֹשׁ֔וּעַ אֲשֶׁ֣ר רָא֗וּ אֵ֣ת כָּל־מַעֲשֵׂ֤ה יְהוָה֙ הַגָּד֔וֹל אֲשֶׁ֥ר עָשָׂ֖ה לְיִשְׂרָאֵֽל׃
8 ਤਦ ਯਹੋਵਾਹ ਦਾ ਦਾਸ ਨੂਨ ਦਾ ਪੁੱਤਰ ਯਹੋਸ਼ੁਆ ਇੱਕ ਸੌ ਦਸ ਸਾਲ ਦਾ ਹੋ ਕੇ ਮਰ ਗਿਆ।
וַיָּ֛מָת יְהוֹשֻׁ֥עַ בִּן־נ֖וּן עֶ֣בֶד יְהוָ֑ה בֶּן־מֵאָ֥ה וָעֶ֖שֶׂר שָׁנִֽים׃
9 ਅਤੇ ਉਨ੍ਹਾਂ ਨੇ ਉਸ ਦੇ ਹਿੱਸੇ ਦੀ ਜ਼ਮੀਨ ਤਿਮਨਥ-ਹਰਸ ਵਿੱਚ ਜੋ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਗਾਸ਼ ਨਾਮਕ ਪਰਬਤ ਦੇ ਉੱਤਰ ਵੱਲ ਹੈ, ਉਸ ਨੂੰ ਦੱਬ ਦਿੱਤਾ।
וַיִּקְבְּר֤וּ אוֹתוֹ֙ בִּגְב֣וּל נַחֲלָת֔וֹ בְּתִמְנַת־חֶ֖רֶס בְּהַ֣ר אֶפְרָ֑יִם מִצְּפ֖וֹן לְהַר־גָּֽעַשׁ׃
10 ੧੦ ਸੋ ਉਸ ਪੀੜ੍ਹੀ ਦੇ ਸਾਰੇ ਲੋਕ ਆਪਣੇ ਪੁਰਖਿਆਂ ਨਾਲ ਜਾ ਰਲੇ ਅਤੇ ਉਨ੍ਹਾਂ ਦੇ ਬਾਅਦ ਇੱਕ ਹੋਰ ਪੀੜ੍ਹੀ ਉੱਠੀ, ਜੋ ਨਾ ਤਾਂ ਯਹੋਵਾਹ ਨੂੰ ਜਾਣਦੀ ਸੀ ਅਤੇ ਨਾ ਹੀ ਉਨ੍ਹਾਂ ਕੰਮਾਂ ਨੂੰ ਜੋ ਉਸ ਨੇ ਇਸਰਾਏਲ ਦੇ ਲਈ ਕੀਤੇ ਸਨ।
וְגַם֙ כָּל־הַדּ֣וֹר הַה֔וּא נֶאֶסְפ֖וּ אֶל־אֲבוֹתָ֑יו וַיָּקָם֩ דּ֨וֹר אַחֵ֜ר אַחֲרֵיהֶ֗ם אֲשֶׁ֤ר לֹא־יָֽדְעוּ֙ אֶת־יְהוָ֔ה וְגַם֙ אֶת־הַֽמַּעֲשֶׂ֔ה אֲשֶׁ֥ר עָשָׂ֖ה לְיִשְׂרָאֵֽל׃ ס
11 ੧੧ ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਬਆਲ ਦੇਵਤਿਆਂ ਦੀ ਪੂਜਾ ਕਰਨ ਲੱਗੇ।
וַיַּעֲשׂ֧וּ בְנֵֽי־יִשְׂרָאֵ֛ל אֶת־הָרַ֖ע בְּעֵינֵ֣י יְהוָ֑ה וַיַּעַבְד֖וּ אֶת־הַבְּעָלִֽים׃
12 ੧੨ ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਨੂੰ, ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ, ਛੱਡ ਦਿੱਤਾ, ਅਤੇ ਪਰਾਏ ਦੇਵਤਿਆਂ ਦੀ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਪੂਜਾ ਕਰਨ ਲੱਗੇ ਅਤੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ, ਅਤੇ ਯਹੋਵਾਹ ਦਾ ਕ੍ਰੋਧ ਭੜਕਾਇਆ।
וַיַּעַזְב֞וּ אֶת־יְהוָ֣ה ׀ אֱלֹהֵ֣י אֲבוֹתָ֗ם הַמּוֹצִ֣יא אוֹתָם֮ מֵאֶ֣רֶץ מִצְרַיִם֒ וַיֵּלְכ֞וּ אַחֲרֵ֣י ׀ אֱלֹהִ֣ים אֲחֵרִ֗ים מֵאֱלֹהֵ֤י הָֽעַמִּים֙ אֲשֶׁר֙ סְבִיב֣וֹתֵיהֶ֔ם וַיִּֽשְׁתַּחֲו֖וּ לָהֶ֑ם וַיַּכְעִ֖סוּ אֶת־יְהוָֽה׃
13 ੧੩ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ, ਅਤੇ ਬਆਲ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਦੀ ਪੂਜਾ ਕਰਨ ਲੱਗੇ।
וַיַּעַזְב֖וּ אֶת־יְהוָ֑ה וַיַּעַבְד֥וּ לַבַּ֖עַל וְלָעַשְׁתָּרֽוֹת׃
14 ੧੪ ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਦਿੱਤਾ ਜੋ ਉਨ੍ਹਾਂ ਨੂੰ ਲੁੱਟਣ ਲੱਗੇ, ਅਤੇ ਉਨ੍ਹਾਂ ਦੇ ਵੈਰੀਆਂ ਦੇ ਹੱਥ ਕਰ ਦਿੱਤਾ ਜੋ ਉਨ੍ਹਾਂ ਦੇ ਚੁਫ਼ੇਰੇ ਸਨ ਅਤੇ ਉਹ ਫਿਰ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਨਾ ਹੋ ਸਕੇ।
וַיִּֽחַר־אַ֤ף יְהוָה֙ בְּיִשְׂרָאֵ֔ל וַֽיִּתְּנֵם֙ בְּיַד־שֹׁסִ֔ים וַיָּשֹׁ֖סּוּ אוֹתָ֑ם וַֽיִּמְכְּרֵ֞ם בְּיַ֤ד אֽוֹיְבֵיהֶם֙ מִסָּבִ֔יב וְלֹֽא־יָכְל֣וּ ע֔וֹד לַעֲמֹ֖ד לִפְנֵ֥י אוֹיְבֵיהֶֽם׃
15 ੧੫ ਅਤੇ ਜਿੱਥੇ ਕਿਤੇ ਉਹ ਬਾਹਰ ਨਿੱਕਲਦੇ, ਉੱਥੇ ਯਹੋਵਾਹ ਦਾ ਹੱਥ ਉਨ੍ਹਾਂ ਉੱਤੇ ਬੁਰਿਆਈ ਦੇ ਲਈ ਹੀ ਸੀ, ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ, ਅਤੇ ਜਿਵੇਂ ਯਹੋਵਾਹ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ, ਇਸ ਲਈ ਉਹ ਬਹੁਤ ਮੁਸੀਬਤ ਵਿੱਚ ਪੈ ਗਏ।
בְּכֹ֣ל ׀ אֲשֶׁ֣ר יָצְא֗וּ יַד־יְהוָה֙ הָיְתָה־בָּ֣ם לְרָעָ֔ה כַּֽאֲשֶׁר֙ דִּבֶּ֣ר יְהוָ֔ה וְכַאֲשֶׁ֛ר נִשְׁבַּ֥ע יְהוָ֖ה לָהֶ֑ם וַיֵּ֥צֶר לָהֶ֖ם מְאֹֽד׃
16 ੧੬ ਫੇਰ ਵੀ ਯਹੋਵਾਹ ਉਨ੍ਹਾਂ ਦੇ ਲਈ ਨਿਆਂਈਆਂ ਨੂੰ ਠਹਿਰਾਉਂਦਾ ਜੋ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥੋਂ ਛੁਡਾ ਲੈਂਦੇ ਸਨ।
וַיָּ֥קֶם יְהוָ֖ה שֹֽׁפְטִ֑ים וַיּ֣וֹשִׁיע֔וּם מִיַּ֖ד שֹׁסֵיהֶֽם׃
17 ੧੭ ਪਰ ਉਹ ਆਪਣੇ ਨਿਆਂਈਆਂ ਦੀ ਵੀ ਨਹੀਂ ਮੰਨਦੇ ਸਨ, ਸਗੋਂ ਪਰਾਏ ਦੇਵਤਿਆਂ ਦੇ ਪਿੱਛੇ ਲੱਗ ਕੇ ਵਿਭਚਾਰੀ ਹੋਏ ਅਤੇ ਉਨ੍ਹਾਂ ਨੂੰ ਮੱਥਾ ਟੇਕਦੇ ਸਨ, ਅਤੇ ਉਹ ਉਸ ਰਾਹ ਤੋਂ ਛੇਤੀ ਨਾਲ ਮੁੜ ਗਏ ਜਿਸ ਉੱਤੇ ਉਨ੍ਹਾਂ ਦੇ ਪਿਉ-ਦਾਦੇ ਯਹੋਵਾਹ ਦੀ ਆਗਿਆ ਮੰਨਦੇ ਹੋਏ ਚੱਲਦੇ ਸਨ ਅਤੇ ਉਨ੍ਹਾਂ ਵਾਂਗੂੰ ਨਾ ਚੱਲੇ।
וְגַ֤ם אֶל־שֹֽׁפְטֵיהֶם֙ לֹ֣א שָׁמֵ֔עוּ כִּ֣י זָנ֗וּ אַֽחֲרֵי֙ אֱלֹהִ֣ים אֲחֵרִ֔ים וַיִּֽשְׁתַּחֲו֖וּ לָהֶ֑ם סָ֣רוּ מַהֵ֗ר מִן־הַדֶּ֜רֶךְ אֲשֶׁ֨ר הָלְכ֧וּ אֲבוֹתָ֛ם לִשְׁמֹ֥עַ מִצְוֹת־יְהוָ֖ה לֹא־עָ֥שׂוּ כֵֽן׃
18 ੧੮ ਜਦ ਯਹੋਵਾਹ ਉਨ੍ਹਾਂ ਦੇ ਲਈ ਨਿਆਂਈਆਂ ਨੂੰ ਠਹਿਰਾਉਂਦਾ ਤਾਂ ਯਹੋਵਾਹ ਉਨ੍ਹਾਂ ਨਿਆਂਈਆਂ ਦੇ ਨਾਲ ਰਹਿੰਦਾ ਸੀ ਅਤੇ ਜਦ ਤੱਕ ਨਿਆਈਂ ਜੀਉਂਦਾ ਰਹਿੰਦਾ ਸੀ ਤਦ ਤੱਕ ਇਸਰਾਏਲ ਨੂੰ ਉਸ ਦੇ ਵੈਰੀਆਂ ਦੇ ਹੱਥੋਂ ਛੁਡਾਉਂਦਾ ਸੀ, ਕਿਉਂ ਜੋ ਯਹੋਵਾਹ ਉਨ੍ਹਾਂ ਦੀ ਦੁਹਾਈ ਤੋਂ ਜੋ ਉਹ ਆਪਣੇ ਦੁੱਖ ਦੇਣ ਵਾਲਿਆਂ ਅਤੇ ਲੁਟੇਰਿਆਂ ਦੇ ਕਾਰਨ ਦਿੰਦੇ ਸਨ, ਦੁਖੀ ਹੁੰਦਾ ਸੀ।
וְכִֽי־הֵקִ֨ים יְהוָ֥ה ׀ לָהֶם֮ שֹֽׁפְטִים֒ וְהָיָ֤ה יְהוָה֙ עִם־הַשֹּׁפֵ֔ט וְהֽוֹשִׁיעָם֙ מִיַּ֣ד אֹֽיְבֵיהֶ֔ם כֹּ֖ל יְמֵ֣י הַשּׁוֹפֵ֑ט כִּֽי־יִנָּחֵ֤ם יְהוָה֙ מִנַּֽאֲקָתָ֔ם מִפְּנֵ֥י לֹחֲצֵיהֶ֖ם וְדֹחֲקֵיהֶֽם׃
19 ੧੯ ਪਰ ਜਦ ਉਹ ਨਿਆਈਂ ਮਰ ਜਾਂਦਾ ਤਾਂ ਉਹ ਫਿਰ ਮੁੜ ਜਾਂਦੇ, ਅਤੇ ਪਰਾਏ ਦੇਵਤਿਆਂ ਦੀ ਪੂਜਾ ਕਰਕੇ ਉਨ੍ਹਾਂ ਦੇ ਪਿੱਛੇ ਲੱਗਦੇ ਅਤੇ ਉਨ੍ਹਾਂ ਦੇ ਅੱਗੇ ਮੱਥੇ ਟੇਕਦੇ, ਇਸ ਤਰ੍ਹਾਂ ਉਹ ਆਪਣੇ ਪੁਰਖਿਆਂ ਤੋਂ ਵੱਧ ਅਪਰਾਧੀ ਬਣੇ ਅਤੇ ਉਹ ਆਪਣੇ ਬੁਰੇ ਕੰਮਾਂ ਨੂੰ ਅਤੇ ਆਪਣੇ ਢੀਠਪੁਣੇ ਨੂੰ ਛੱਡਦੇ ਨਹੀਂ ਸਨ।
וְהָיָ֣ה ׀ בְּמ֣וֹת הַשּׁוֹפֵ֗ט יָשֻׁ֙בוּ֙ וְהִשְׁחִ֣יתוּ מֵֽאֲבוֹתָ֔ם לָלֶ֗כֶת אַֽחֲרֵי֙ אֱלֹהִ֣ים אֲחֵרִ֔ים לְעָבְדָ֖ם וּלְהִשְׁתַּחֲוֹ֣ת לָהֶ֑ם לֹ֤א הִפִּ֙ילוּ֙ מִמַּ֣עַלְלֵיהֶ֔ם וּמִדַּרְכָּ֖ם הַקָּשָֽׁה׃
20 ੨੦ ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫੇਰ ਭੜਕਿਆ ਅਤੇ ਉਸ ਨੇ ਕਿਹਾ, “ਕਿਉਂ ਜੋ ਇਸ ਕੌਮ ਨੇ ਮੇਰੇ ਉਸ ਨੇਮ ਨੂੰ ਜੋ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ, ਤੋੜ ਦਿੱਤਾ ਅਤੇ ਮੇਰੀ ਆਗਿਆ ਨਾ ਮੰਨੀ,
וַיִּֽחַר־אַ֥ף יְהוָ֖ה בְּיִשְׂרָאֵ֑ל וַיֹּ֗אמֶר יַעַן֩ אֲשֶׁ֨ר עָבְר֜וּ הַגּ֣וֹי הַזֶּ֗ה אֶת־בְּרִיתִי֙ אֲשֶׁ֣ר צִוִּ֣יתִי אֶת־אֲבוֹתָ֔ם וְלֹ֥א שָׁמְע֖וּ לְקוֹלִֽי׃
21 ੨੧ ਇਸ ਲਈ ਹੁਣ ਮੈਂ ਵੀ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਯਹੋਸ਼ੁਆ ਛੱਡ ਕੇ ਮਰ ਗਿਆ ਸੀ, ਕਿਸੇ ਨੂੰ ਵੀ ਉਨ੍ਹਾਂ ਦੇ ਅੱਗਿਓਂ ਨਹੀਂ ਕੱਢਾਂਗਾ
גַּם־אֲנִי֙ לֹ֣א אוֹסִ֔יף לְהוֹרִ֥ישׁ אִ֖ישׁ מִפְּנֵיהֶ֑ם מִן־הַגּוֹיִ֛ם אֲשֶׁר־עָזַ֥ב יְהוֹשֻׁ֖עַ וַיָּמֹֽת׃
22 ੨੨ ਤਾਂ ਜੋ ਮੈਂ ਉਨ੍ਹਾਂ ਲੋਕਾਂ ਦੇ ਰਾਹੀਂ ਇਸਰਾਏਲ ਦੀ ਪ੍ਰੀਖਿਆ ਲਵਾਂ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਪਿਉ-ਦਾਦੇ ਮੇਰੇ ਰਾਹਾਂ ਉੱਤੇ ਚੱਲਦੇ ਸਨ, ਉਸੇ ਤਰ੍ਹਾਂ ਇਹ ਵੀ ਚੱਲਣਗੇ ਜਾਂ ਨਹੀਂ।”
לְמַ֛עַן נַסּ֥וֹת בָּ֖ם אֶת־יִשְׂרָאֵ֑ל הֲשֹׁמְרִ֣ים הֵם֩ אֶת־דֶּ֨רֶךְ יְהוָ֜ה לָלֶ֣כֶת בָּ֗ם כַּאֲשֶׁ֛ר שָׁמְר֥וּ אֲבוֹתָ֖ם אִם־לֹֽא׃
23 ੨੩ ਇਸ ਲਈ ਯਹੋਵਾਹ ਨੇ ਉਨ੍ਹਾਂ ਦੇਸਾਂ ਦੇ ਲੋਕਾਂ ਨੂੰ ਛੇਤੀ ਨਾਲ ਨਾ ਕੱਢਿਆ ਸਗੋਂ ਉਨ੍ਹਾਂ ਨੂੰ ਰਹਿਣ ਦਿੱਤਾ ਅਤੇ ਉਸ ਨੇ ਉਨ੍ਹਾਂ ਨੂੰ ਯਹੋਸ਼ੁਆ ਦੇ ਹੱਥ ਵਿੱਚ ਵੀ ਨਹੀਂ ਦਿੱਤਾ ਸੀ।
וַיַּנַּ֤ח יְהוָה֙ אֶת־הַגּוֹיִ֣ם הָאֵ֔לֶּה לְבִלְתִּ֥י הוֹרִישָׁ֖ם מַהֵ֑ר וְלֹ֥א נְתָנָ֖ם בְּיַד־יְהוֹשֻֽׁעַ׃ פ

< ਨਿਆਂਈਆਂ 2 >