< ਨਿਆਂਈਆਂ 2 >
1 ੧ ਤਦ ਯਹੋਵਾਹ ਦਾ ਦੂਤ ਗਿਲਗਾਲ ਤੋਂ ਬੋਕੀਮ ਨੂੰ ਆਇਆ ਅਤੇ ਕਹਿਣ ਲੱਗਾ, “ਮੈਂ ਤੁਹਾਨੂੰ ਮਿਸਰ ਤੋਂ ਕੱਢ ਲਿਆਇਆ ਅਤੇ ਤੁਹਾਨੂੰ ਇਸ ਦੇਸ਼ ਵਿੱਚ ਜਿਸ ਦੀ ਮੈਂ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ, ਲੈ ਆਇਆ ਅਤੇ ਮੈਂ ਕਿਹਾ ਕਿ ਮੈਂ ਤੁਹਾਡੇ ਨਾਲ ਆਪਣਾ ਨੇਮ ਕਦੇ ਨਾ ਤੋੜਾਂਗਾ।
ヱホバの使者ギルガルよりボキムに上りていひけるは我汝等をエジプトより上らしめわが汝らの先祖に誓ひたる地に携へ來れりまた我いひけらくわれ汝らと締べる契約を絶てやぶることあらじ
2 ੨ ਪਰ ਤੁਸੀਂ ਇਸ ਦੇਸ਼ ਦੇ ਵਾਸੀਆਂ ਨਾਲ ਨੇਮ ਨਾ ਬੰਨ੍ਹਿਓ ਸਗੋਂ ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਪਰ ਤੁਸੀਂ ਮੇਰਾ ਹੁਕਮ ਨਾ ਮੰਨਿਆ, ਤੁਸੀਂ ਅਜਿਹਾ ਕਿਉਂ ਕੀਤਾ?
汝らはこの國の民と契約を締ぶべからずかれらの祭壇を毀つべしとしかるに汝らはわが聲に從はざりき汝ら如何なれば斯ることをなせしや
3 ੩ ਇਸ ਲਈ ਮੈਂ ਵੀ ਕਹਿੰਦਾ ਹਾਂ, ਮੈਂ ਉਹਨਾਂ ਨੂੰ ਤੁਹਾਡੇ ਅੱਗੋਂ ਨਾ ਕੱਢਾਂਗਾ, ਸਗੋਂ ਉਹ ਤੁਹਾਡੀਆਂ ਵੱਖੀਆਂ ਵਿੱਚ ਕੰਡਿਆਂ ਵਰਗੇ ਅਤੇ ਉਹਨਾਂ ਦੇ ਦੇਵਤੇ ਤੁਹਾਡੇ ਲਈ ਫਾਹੀ ਹੋਣਗੇ।”
我またいひけらくわれ汝らの前より彼らを追ふべからずかれら反て汝等の肋を刺す荊棘とならんまた彼らの神々は汝等の罟となるべし
4 ੪ ਜਦ ਯਹੋਵਾਹ ਦੇ ਦੂਤ ਨੇ ਇਹ ਗੱਲਾਂ ਸਾਰੇ ਇਸਰਾਏਲੀਆਂ ਨੂੰ ਆਖੀਆਂ ਤਾਂ ਉਹ ਸਾਰੇ ਲੋਕ ਉੱਚੀ-ਉੱਚੀ ਰੋਣ ਲੱਗ ਪਏ।
ヱホバの使これらの言をイスラエルのすべての子孫に語しかば民聲をあげて哭ぬ
5 ੫ ਅਤੇ ਉਨ੍ਹਾਂ ਨੇ ਉਸ ਸਥਾਨ ਦਾ ਨਾਮ ਬੋਕੀਮ ਰੱਖਿਆ ਅਤੇ ਉੱਥੇ ਉਨ੍ਹਾਂ ਨੇ ਯਹੋਵਾਹ ਦੇ ਲਈ ਬਲੀਆਂ ਚੜ੍ਹਾਈਆਂ।
故に其所の名をボキム(哭者)と呼ぶかれら彼所にてヱホバに祭物を獻げたり
6 ੬ ਜਿਸ ਵੇਲੇ ਯਹੋਸ਼ੁਆ ਨੇ ਲੋਕਾਂ ਨੂੰ ਵਿਦਿਆ ਕੀਤਾ, ਤਾਂ ਸਾਰੇ ਇਸਰਾਏਲੀ ਆਪੋ ਆਪਣੇ ਹਿੱਸੇ ਵਿੱਚ ਚਲੇ ਗਏ ਤਾਂ ਜੋ ਉਸ ਦੇਸ਼ ਨੂੰ ਆਪਣੇ ਵੱਸ ਵਿੱਚ ਕਰ ਲੈਣ।
ヨシユア民を去しめたればイスラエルの子孫おのおのその領地におもむきて地を獲たり
7 ੭ ਅਤੇ ਉਹ ਲੋਕ ਯਹੋਸ਼ੁਆ ਦੇ ਜੀਵਨ ਭਰ ਅਤੇ ਜਦ ਤੱਕ ਉਹ ਬਜ਼ੁਰਗ ਜੀਉਂਦੇ ਰਹੇ ਜਿਹੜੇ ਯਹੋਸ਼ੁਆ ਦੇ ਮਰਨ ਤੋਂ ਬਾਅਦ ਸਨ, ਅਤੇ ਜਿਨ੍ਹਾਂ ਨੇ ਯਹੋਵਾਹ ਦੇ ਸਾਰੇ ਵੱਡੇ ਕੰਮਾਂ ਨੂੰ ਵੇਖਿਆ ਸੀ ਜੋ ਉਸ ਨੇ ਇਸਰਾਏਲ ਦੇ ਲਈ ਕੀਤੇ ਸਨ, ਤਦ ਤੱਕ ਉਹ ਯਹੋਵਾਹ ਦੀ ਉਪਾਸਨਾ ਕਰਦੇ ਰਹੇ।
ヨシユアの世にありし間またヨシユアより後に生きのこりたる長老等の世にありしあひだ民はヱホバに事へたりこの長老等はヱホバのかつてイスラエルのために成したまひし諸の大なる行爲を見しものなり
8 ੮ ਤਦ ਯਹੋਵਾਹ ਦਾ ਦਾਸ ਨੂਨ ਦਾ ਪੁੱਤਰ ਯਹੋਸ਼ੁਆ ਇੱਕ ਸੌ ਦਸ ਸਾਲ ਦਾ ਹੋ ਕੇ ਮਰ ਗਿਆ।
ヱホバの僕ヌンの子ヨシユア百十歳にて死り
9 ੯ ਅਤੇ ਉਨ੍ਹਾਂ ਨੇ ਉਸ ਦੇ ਹਿੱਸੇ ਦੀ ਜ਼ਮੀਨ ਤਿਮਨਥ-ਹਰਸ ਵਿੱਚ ਜੋ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਗਾਸ਼ ਨਾਮਕ ਪਰਬਤ ਦੇ ਉੱਤਰ ਵੱਲ ਹੈ, ਉਸ ਨੂੰ ਦੱਬ ਦਿੱਤਾ।
衆人エフライムの山のテムナテヘレスにあるかれらの産業の地においてガアシ山の北にこれを葬れり
10 ੧੦ ਸੋ ਉਸ ਪੀੜ੍ਹੀ ਦੇ ਸਾਰੇ ਲੋਕ ਆਪਣੇ ਪੁਰਖਿਆਂ ਨਾਲ ਜਾ ਰਲੇ ਅਤੇ ਉਨ੍ਹਾਂ ਦੇ ਬਾਅਦ ਇੱਕ ਹੋਰ ਪੀੜ੍ਹੀ ਉੱਠੀ, ਜੋ ਨਾ ਤਾਂ ਯਹੋਵਾਹ ਨੂੰ ਜਾਣਦੀ ਸੀ ਅਤੇ ਨਾ ਹੀ ਉਨ੍ਹਾਂ ਕੰਮਾਂ ਨੂੰ ਜੋ ਉਸ ਨੇ ਇਸਰਾਏਲ ਦੇ ਲਈ ਕੀਤੇ ਸਨ।
かくてまたその時代のものことごとくその先祖のもとにあつめられその後に至りて他の時代おこりしが是はヱホバを識ずまたそのイスラエルのために爲したまひし行爲をも識ざりき
11 ੧੧ ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਬਆਲ ਦੇਵਤਿਆਂ ਦੀ ਪੂਜਾ ਕਰਨ ਲੱਗੇ।
イスラエルの子孫ヱホバのまへに惡きことを作してバアリムにつかへ
12 ੧੨ ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਨੂੰ, ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ, ਛੱਡ ਦਿੱਤਾ, ਅਤੇ ਪਰਾਏ ਦੇਵਤਿਆਂ ਦੀ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਪੂਜਾ ਕਰਨ ਲੱਗੇ ਅਤੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ, ਅਤੇ ਯਹੋਵਾਹ ਦਾ ਕ੍ਰੋਧ ਭੜਕਾਇਆ।
かつてエジプトの地よりかれらを出したまひしその先祖の神ヱホバを棄てて他の神すなはちその四周なる國民の神にしたがひ之に跪づきてヱホバの怒を惹起せり
13 ੧੩ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ, ਅਤੇ ਬਆਲ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਦੀ ਪੂਜਾ ਕਰਨ ਲੱਗੇ।
即ちかれらヱホバをすててバアルとアシタロテに事へたれば
14 ੧੪ ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਦਿੱਤਾ ਜੋ ਉਨ੍ਹਾਂ ਨੂੰ ਲੁੱਟਣ ਲੱਗੇ, ਅਤੇ ਉਨ੍ਹਾਂ ਦੇ ਵੈਰੀਆਂ ਦੇ ਹੱਥ ਕਰ ਦਿੱਤਾ ਜੋ ਉਨ੍ਹਾਂ ਦੇ ਚੁਫ਼ੇਰੇ ਸਨ ਅਤੇ ਉਹ ਫਿਰ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਨਾ ਹੋ ਸਕੇ।
ヱホバはげしくイスラエルを怒りたまひ掠むるものの手にわたして之を掠めしめかつ四周なるもろもろの敵の手にこれを賣りたまひしかばかれらふたたびその敵の前に立つことを得ざりき
15 ੧੫ ਅਤੇ ਜਿੱਥੇ ਕਿਤੇ ਉਹ ਬਾਹਰ ਨਿੱਕਲਦੇ, ਉੱਥੇ ਯਹੋਵਾਹ ਦਾ ਹੱਥ ਉਨ੍ਹਾਂ ਉੱਤੇ ਬੁਰਿਆਈ ਦੇ ਲਈ ਹੀ ਸੀ, ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ, ਅਤੇ ਜਿਵੇਂ ਯਹੋਵਾਹ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ, ਇਸ ਲਈ ਉਹ ਬਹੁਤ ਮੁਸੀਬਤ ਵਿੱਚ ਪੈ ਗਏ।
かれらいづこに往くもヱホバの手これに災をなしぬ是はヱホバのいひたまひしごとくヱホバのこれに誓ひたまひしごとしここにおいてかれら惱むこと甚だしかりしが
16 ੧੬ ਫੇਰ ਵੀ ਯਹੋਵਾਹ ਉਨ੍ਹਾਂ ਦੇ ਲਈ ਨਿਆਂਈਆਂ ਨੂੰ ਠਹਿਰਾਉਂਦਾ ਜੋ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥੋਂ ਛੁਡਾ ਲੈਂਦੇ ਸਨ।
ヱホバ士師を立てたまひたればかれらこれを掠むるものの手よりすくひ出したり
17 ੧੭ ਪਰ ਉਹ ਆਪਣੇ ਨਿਆਂਈਆਂ ਦੀ ਵੀ ਨਹੀਂ ਮੰਨਦੇ ਸਨ, ਸਗੋਂ ਪਰਾਏ ਦੇਵਤਿਆਂ ਦੇ ਪਿੱਛੇ ਲੱਗ ਕੇ ਵਿਭਚਾਰੀ ਹੋਏ ਅਤੇ ਉਨ੍ਹਾਂ ਨੂੰ ਮੱਥਾ ਟੇਕਦੇ ਸਨ, ਅਤੇ ਉਹ ਉਸ ਰਾਹ ਤੋਂ ਛੇਤੀ ਨਾਲ ਮੁੜ ਗਏ ਜਿਸ ਉੱਤੇ ਉਨ੍ਹਾਂ ਦੇ ਪਿਉ-ਦਾਦੇ ਯਹੋਵਾਹ ਦੀ ਆਗਿਆ ਮੰਨਦੇ ਹੋਏ ਚੱਲਦੇ ਸਨ ਅਤੇ ਉਨ੍ਹਾਂ ਵਾਂਗੂੰ ਨਾ ਚੱਲੇ।
然るにかれらその士師にもしたがはず反りて他の神を慕て之と淫をおこなひ之に跪き先祖がヱホバの命令に從がひて歩みたることろの道を頓に離れ去りてその如くには行はざりき
18 ੧੮ ਜਦ ਯਹੋਵਾਹ ਉਨ੍ਹਾਂ ਦੇ ਲਈ ਨਿਆਂਈਆਂ ਨੂੰ ਠਹਿਰਾਉਂਦਾ ਤਾਂ ਯਹੋਵਾਹ ਉਨ੍ਹਾਂ ਨਿਆਂਈਆਂ ਦੇ ਨਾਲ ਰਹਿੰਦਾ ਸੀ ਅਤੇ ਜਦ ਤੱਕ ਨਿਆਈਂ ਜੀਉਂਦਾ ਰਹਿੰਦਾ ਸੀ ਤਦ ਤੱਕ ਇਸਰਾਏਲ ਨੂੰ ਉਸ ਦੇ ਵੈਰੀਆਂ ਦੇ ਹੱਥੋਂ ਛੁਡਾਉਂਦਾ ਸੀ, ਕਿਉਂ ਜੋ ਯਹੋਵਾਹ ਉਨ੍ਹਾਂ ਦੀ ਦੁਹਾਈ ਤੋਂ ਜੋ ਉਹ ਆਪਣੇ ਦੁੱਖ ਦੇਣ ਵਾਲਿਆਂ ਅਤੇ ਲੁਟੇਰਿਆਂ ਦੇ ਕਾਰਨ ਦਿੰਦੇ ਸਨ, ਦੁਖੀ ਹੁੰਦਾ ਸੀ।
かれらのためにヱホバ士師を立てたまひし時に方りてはヱホバつねにその士師とともに在しその士師の世に在る間はヱホバかれらを敵の手よりすくひ出したまへり此はかれらおのれを虐げくるしむるものありしを呻きかなしめるによりてヱホバ之を哀れみたまひたればなり
19 ੧੯ ਪਰ ਜਦ ਉਹ ਨਿਆਈਂ ਮਰ ਜਾਂਦਾ ਤਾਂ ਉਹ ਫਿਰ ਮੁੜ ਜਾਂਦੇ, ਅਤੇ ਪਰਾਏ ਦੇਵਤਿਆਂ ਦੀ ਪੂਜਾ ਕਰਕੇ ਉਨ੍ਹਾਂ ਦੇ ਪਿੱਛੇ ਲੱਗਦੇ ਅਤੇ ਉਨ੍ਹਾਂ ਦੇ ਅੱਗੇ ਮੱਥੇ ਟੇਕਦੇ, ਇਸ ਤਰ੍ਹਾਂ ਉਹ ਆਪਣੇ ਪੁਰਖਿਆਂ ਤੋਂ ਵੱਧ ਅਪਰਾਧੀ ਬਣੇ ਅਤੇ ਉਹ ਆਪਣੇ ਬੁਰੇ ਕੰਮਾਂ ਨੂੰ ਅਤੇ ਆਪਣੇ ਢੀਠਪੁਣੇ ਨੂੰ ਛੱਡਦੇ ਨਹੀਂ ਸਨ।
されどその士師の死しのちまた戻きて先祖よりも甚だしく邪曲を行ひ他の神にしたがひてこれに事へ之に跪きておのれの行爲を息めずその頑固なる路を離れざりき
20 ੨੦ ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫੇਰ ਭੜਕਿਆ ਅਤੇ ਉਸ ਨੇ ਕਿਹਾ, “ਕਿਉਂ ਜੋ ਇਸ ਕੌਮ ਨੇ ਮੇਰੇ ਉਸ ਨੇਮ ਨੂੰ ਜੋ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ, ਤੋੜ ਦਿੱਤਾ ਅਤੇ ਮੇਰੀ ਆਗਿਆ ਨਾ ਮੰਨੀ,
是をもてヱホバはげしくイスラエルをいかりていひたまはく此民はわがかつてその列祖に命じたる契約を犯し吾聲に從がはざるがゆゑに
21 ੨੧ ਇਸ ਲਈ ਹੁਣ ਮੈਂ ਵੀ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਯਹੋਸ਼ੁਆ ਛੱਡ ਕੇ ਮਰ ਗਿਆ ਸੀ, ਕਿਸੇ ਨੂੰ ਵੀ ਉਨ੍ਹਾਂ ਦੇ ਅੱਗਿਓਂ ਨਹੀਂ ਕੱਢਾਂਗਾ
我もまたいまよりはヨシユアがその死しときに存しおけるいづれの國民をもかれらのまへより遂ひはらはざるべし
22 ੨੨ ਤਾਂ ਜੋ ਮੈਂ ਉਨ੍ਹਾਂ ਲੋਕਾਂ ਦੇ ਰਾਹੀਂ ਇਸਰਾਏਲ ਦੀ ਪ੍ਰੀਖਿਆ ਲਵਾਂ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਪਿਉ-ਦਾਦੇ ਮੇਰੇ ਰਾਹਾਂ ਉੱਤੇ ਚੱਲਦੇ ਸਨ, ਉਸੇ ਤਰ੍ਹਾਂ ਇਹ ਵੀ ਚੱਲਣਗੇ ਜਾਂ ਨਹੀਂ।”
此は我イスラエルがその先祖の守りしごとくヱホバの道を守りてこれに歩むやいなやを試みんがためなりと
23 ੨੩ ਇਸ ਲਈ ਯਹੋਵਾਹ ਨੇ ਉਨ੍ਹਾਂ ਦੇਸਾਂ ਦੇ ਲੋਕਾਂ ਨੂੰ ਛੇਤੀ ਨਾਲ ਨਾ ਕੱਢਿਆ ਸਗੋਂ ਉਨ੍ਹਾਂ ਨੂੰ ਰਹਿਣ ਦਿੱਤਾ ਅਤੇ ਉਸ ਨੇ ਉਨ੍ਹਾਂ ਨੂੰ ਯਹੋਸ਼ੁਆ ਦੇ ਹੱਥ ਵਿੱਚ ਵੀ ਨਹੀਂ ਦਿੱਤਾ ਸੀ।
ヱホバはこれらの國民を遂はらふことを速にせずして之を遺しおきてヨシユアの手に付したまはざりしなり