< ਨਿਆਂਈਆਂ 21 >

1 ਇਸਰਾਏਲ ਦੇ ਲੋਕਾਂ ਨੇ ਮਿਸਪਾਹ ਵਿੱਚ ਸਹੁੰ ਖਾਧੀ ਸੀ ਕਿ ਸਾਡੇ ਵਿੱਚੋਂ ਕੋਈ ਵੀ ਆਪਣੀ ਧੀ ਬਿਨਯਾਮੀਨ ਵਿੱਚ ਵਿਆਹੁਣ ਲਈ ਨਹੀਂ ਦੇਵੇਗਾ।
וְאִ֣ישׁ יִשְׂרָאֵ֔ל נִשְׁבַּ֥ע בַּמִּצְפָּ֖ה לֵאמֹ֑ר אִ֣ישׁ מִמֶּ֔נּוּ לֹא־יִתֵּ֥ן בִּתּ֛וֹ לְבִנְיָמִ֖ן לְאִשָּֽׁה׃
2 ਲੋਕ ਬੈਤਏਲ ਵਿੱਚ ਆਏ ਅਤੇ ਸ਼ਾਮ ਤੱਕ ਉੱਥੇ ਪਰਮੇਸ਼ੁਰ ਦੇ ਅੱਗੇ ਬੈਠੇ ਰਹੇ ਅਤੇ ਫੁੱਟ-ਫੁੱਟ ਕੇ ਰੋਂਦੇ ਰਹੇ
וַיָּבֹ֤א הָעָם֙ בֵּֽית־אֵ֔ל וַיֵּ֤שְׁבוּ שָׁם֙ עַד־הָעֶ֔רֶב לִפְנֵ֖י הָאֱלֹהִ֑ים וַיִּשְׂא֣וּ קוֹלָ֔ם וַיִּבְכּ֖וּ בְּכִ֥י גָדֽוֹל׃
3 ਅਤੇ ਬੋਲੇ, “ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਇਸਰਾਏਲ ਵਿੱਚ ਅਜਿਹਾ ਕਿਉਂ ਹੋਇਆ ਕਿ ਅੱਜ ਇਸਰਾਏਲ ਵਿੱਚੋਂ ਇੱਕ ਗੋਤ ਘੱਟ ਗਿਆ ਹੈ?”
וַיֹּ֣אמְר֔וּ לָמָ֗ה יְהוָה֙ אֱלֹהֵ֣י יִשְׂרָאֵ֔ל הָ֥יְתָה זֹּ֖את בְּיִשְׂרָאֵ֑ל לְהִפָּקֵ֥ד הַיּ֛וֹם מִיִּשְׂרָאֵ֖ל שֵׁ֥בֶט אֶחָֽד׃
4 ਫਿਰ ਅਗਲੇ ਦਿਨ ਲੋਕਾਂ ਨੇ ਸਵੇਰੇ ਉੱਠ ਕੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਹੋਮ ਬਲੀ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ।
וַֽיְהִי֙ מִֽמָּחֳרָ֔ת וַיַּשְׁכִּ֣ימוּ הָעָ֔ם וַיִּבְנוּ־שָׁ֖ם מִזְבֵּ֑חַ וַיַּעֲל֥וּ עֹל֖וֹת וּשְׁלָמִֽים׃ פ
5 ਅਤੇ ਇਸਰਾਏਲੀ ਕਹਿਣ ਲੱਗੇ, “ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਕੌਣ ਹੈ ਜੋ ਯਹੋਵਾਹ ਦੇ ਸਨਮੁਖ ਸਭਾ ਦੇ ਨਾਲ ਨਹੀਂ ਆਇਆ ਸੀ?” ਕਿਉਂ ਜੋ ਉਨ੍ਹਾਂ ਨੇ ਪੱਕੀ ਸਹੁੰ ਖਾਧੀ ਸੀ ਕਿ ਜੋ ਕੋਈ ਯਹੋਵਾਹ ਦੇ ਸਨਮੁਖ ਮਿਸਪਾਹ ਵਿੱਚ ਨਹੀਂ ਆਵੇਗਾ ਉਹ ਯਕੀਨੀ ਤੌਰ ਤੇ ਮਾਰਿਆ ਜਾਵੇਗਾ।
וַיֹּֽאמְרוּ֙ בְּנֵ֣י יִשְׂרָאֵ֔ל מִ֠י אֲשֶׁ֨ר לֹא־עָלָ֧ה בַקָּהָ֛ל מִכָּל־שִׁבְטֵ֥י יִשְׂרָאֵ֖ל אֶל־יְהוָ֑ה כִּי֩ הַשְּׁבוּעָ֨ה הַגְּדוֹלָ֜ה הָיְתָ֗ה לַ֠אֲשֶׁר לֹא־עָלָ֨ה אֶל־יְהוָ֧ה הַמִּצְפָּ֛ה לֵאמֹ֖ר מ֥וֹת יוּמָֽת׃
6 ਤਦ ਇਸਰਾਏਲ ਆਪਣੇ ਭਰਾ ਬਿਨਯਾਮੀਨ ਦੇ ਕਾਰਨ ਇਹ ਕਹਿ ਕੇ ਪਛਤਾਉਣ ਲੱਗੇ ਕਿ ਅੱਜ ਇਸਰਾਏਲੀਆਂ ਦਾ ਇੱਕ ਗੋਤ ਨਸ਼ਟ ਹੋ ਗਿਆ ਹੈ।
וַיִּנָּֽחֲמוּ֙ בְּנֵ֣י יִשְׂרָאֵ֔ל אֶל־בִּנְיָמִ֖ן אָחִ֑יו וַיֹּ֣אמְר֔וּ נִגְדַּ֥ע הַיּ֛וֹם שֵׁ֥בֶט אֶחָ֖ד מִיִּשְׂרָאֵֽל׃
7 ਅਸੀਂ ਤਾਂ ਯਹੋਵਾਹ ਦੀ ਸਹੁੰ ਖਾਧੀ ਹੈ ਕਿ ਅਸੀਂ ਆਪਣੀਆਂ ਧੀਆਂ ਉਨ੍ਹਾਂ ਨੂੰ ਵਿਆਹੁਣ ਲਈ ਨਹੀਂ ਦਿਆਂਗੇ, ਇਸ ਲਈ ਜਿਹੜੇ ਬਚ ਗਏ ਹਨ ਉਨ੍ਹਾਂ ਨੂੰ ਅਸੀਂ ਪਤਨੀਆਂ ਕਿੱਥੋਂ ਦੇਈਏ?
מַה־נַּעֲשֶׂ֥ה לָהֶ֛ם לַנּוֹתָרִ֖ים לְנָשִׁ֑ים וַאֲנַ֙חְנוּ֙ נִשְׁבַּ֣עְנוּ בַֽיהוָ֔ה לְבִלְתִּ֛י תֵּת־לָהֶ֥ם מִבְּנוֹתֵ֖ינוּ לְנָשִֽׁים׃
8 ਫਿਰ ਉਨ੍ਹਾਂ ਨੇ ਪੁੱਛਿਆ, ਇਸਰਾਏਲੀਆਂ ਵਿੱਚੋਂ ਕਿਹੜਾ ਗੋਤ ਹੈ ਜੋ ਮਿਸਪਾਹ ਵਿੱਚ ਯਹੋਵਾਹ ਦੇ ਸਨਮੁਖ ਨਹੀਂ ਆਇਆ ਸੀ? ਤਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਸਭਾ ਵਿੱਚ ਇਕੱਠੇ ਹੋਣ ਲਈ ਉੱਥੇ ਕੋਈ ਨਹੀਂ ਆਇਆ ਸੀ।
וַיֹּ֣אמְר֔וּ מִ֗י אֶחָד֙ מִשִּׁבְטֵ֣י יִשְׂרָאֵ֔ל אֲשֶׁ֛ר לֹֽא־עָלָ֥ה אֶל־יְהוָ֖ה הַמִּצְפָּ֑ה וְ֠הִנֵּה לֹ֣א בָא־אִ֧ישׁ אֶל־הַֽמַּחֲנֶ֛ה מִיָּבֵ֥ישׁ גִּלְעָ֖ד אֶל־הַקָּהָֽל׃
9 ਕਿਉਂਕਿ ਜਿਸ ਵੇਲੇ ਲੋਕਾਂ ਦੀ ਗਿਣਤੀ ਕੀਤੀ ਗਈ ਤਾਂ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਕੋਈ ਵੀ ਉੱਥੇ ਨਾ ਲੱਭਿਆ।
וַיִּתְפָּקֵ֖ד הָעָ֑ם וְהִנֵּ֤ה אֵֽין־שָׁם֙ אִ֔ישׁ מִיּוֹשְׁבֵ֖י יָבֵ֥שׁ גִּלְעָֽד׃
10 ੧੦ ਤਦ ਸਭਾ ਨੇ ਬਾਰਾਂ ਹਜ਼ਾਰ ਸੂਰਬੀਰਾਂ ਨੂੰ ਇਹ ਆਗਿਆ ਦੇ ਕੇ ਭੇਜਿਆ, “ਤੁਸੀਂ ਜਾ ਕੇ ਯਾਬੇਸ਼ ਗਿਲਆਦ ਦੇ ਵਾਸੀਆਂ ਨੂੰ ਇਸਤਰੀਆਂ ਅਤੇ ਬਾਲਕਾਂ ਸਮੇਤ ਤਲਵਾਰ ਦੀ ਧਾਰ ਨਾਲ ਨਾਸ ਕਰ ਦਿਉ।
וַיִּשְׁלְחוּ־שָׁ֣ם הָעֵדָ֗ה שְׁנֵים־עָשָׂ֥ר אֶ֛לֶף אִ֖ישׁ מִבְּנֵ֣י הֶחָ֑יִל וַיְצַוּ֨וּ אוֹתָ֜ם לֵאמֹ֗ר לְ֠כוּ וְהִכִּיתֶ֞ם אֶת־יוֹשְׁבֵ֨י יָבֵ֤שׁ גִּלְעָד֙ לְפִי־חֶ֔רֶב וְהַנָּשִׁ֖ים וְהַטָּֽף׃
11 ੧੧ ਅਤੇ ਇਹ ਕੰਮ ਕਰੋ ਕਿ ਸਾਰੇ ਪੁਰਸ਼ਾਂ ਅਤੇ ਉਨ੍ਹਾਂ ਇਸਤਰੀਆਂ ਨੂੰ ਜਿਨ੍ਹਾਂ ਨੇ ਪੁਰਖਾਂ ਨਾਲ ਸੰਗ ਕੀਤਾ ਹੋਇਆ ਹੋਵੇ ਨਾਸ ਕਰ ਦੇਣਾ।”
וְזֶ֥ה הַדָּבָ֖ר אֲשֶׁ֣ר תַּעֲשׂ֑וּ כָּל־זָכָ֗ר וְכָל־אִשָּׁ֛ה יֹדַ֥עַת מִשְׁכַּב־זָכָ֖ר תַּחֲרִֽימוּ׃
12 ੧੨ ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਚਾਰ ਸੌ ਕੁਆਰੀਆਂ ਮਿਲੀਆਂ ਜਿਹੜੀਆਂ ਪੁਰਖਾਂ ਤੋਂ ਅਣਜਾਣ ਸਨ, ਅਤੇ ਜਿਨ੍ਹਾਂ ਨੇ ਕਿਸੇ ਨਾਲ ਸੰਗ ਨਹੀਂ ਕੀਤਾ ਸੀ। ਉਹ ਉਨ੍ਹਾਂ ਨੂੰ ਕਨਾਨ ਦੇਸ਼ ਵਿੱਚ ਸ਼ੀਲੋਹ ਦੀ ਛਾਉਣੀ ਵਿੱਚ ਲੈ ਆਏ।
וַֽיִּמְצְא֞וּ מִיּוֹשְׁבֵ֣י ׀ יָבֵ֣ישׁ גִּלְעָ֗ד אַרְבַּ֤ע מֵאוֹת֙ נַעֲרָ֣ה בְתוּלָ֔ה אֲשֶׁ֧ר לֹֽא־יָדְעָ֛ה אִ֖ישׁ לְמִשְׁכַּ֣ב זָכָ֑ר וַיָּבִ֨יאוּ אוֹתָ֤ם אֶל־הַֽמַּחֲנֶה֙ שִׁלֹ֔ה אֲשֶׁ֖ר בְּאֶ֥רֶץ כְּנָֽעַן׃ ס
13 ੧੩ ਤਦ ਸਾਰੀ ਸਭਾ ਨੇ ਬਿਨਯਾਮੀਨੀਆਂ ਨੂੰ ਜੋ ਰਿੰਮੋਨ ਦੀ ਪਹਾੜੀ ਵਿੱਚ ਸਨ, ਸੰਦੇਸ਼ਾ ਭੇਜਿਆ ਅਤੇ ਉਨ੍ਹਾਂ ਨਾਲ ਸੰਧੀ ਦੀ ਘੋਸ਼ਣਾ ਕੀਤੀ।
וַֽיִּשְׁלְחוּ֙ כָּל־הָ֣עֵדָ֔ה וַֽיְדַבְּרוּ֙ אֶל־בְּנֵ֣י בִנְיָמִ֔ן אֲשֶׁ֖ר בְּסֶ֣לַע רִמּ֑וֹן וַיִּקְרְא֥וּ לָהֶ֖ם שָׁלֽוֹם׃
14 ੧੪ ਤਦ ਉਸ ਸਮੇਂ ਬਿਨਯਾਮੀਨੀ ਮੁੜ ਆਏ ਅਤੇ ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੀਆਂ ਉਹ ਕੁਆਰੀਆਂ ਦਿੱਤੀਆਂ ਗਈਆਂ ਜਿਹੜੀਆਂ ਜੀਉਂਦੀਆਂ ਛੱਡੀਆਂ ਗਈਆਂ ਸਨ, ਪਰ ਉਹ ਉਨ੍ਹਾਂ ਲਈ ਪੂਰੀਆਂ ਨਾ ਹੋਈਆਂ।
וַיָּ֤שָׁב בִּנְיָמִן֙ בָּעֵ֣ת הַהִ֔יא וַיִּתְּנ֤וּ לָהֶם֙ הַנָּשִׁ֔ים אֲשֶׁ֣ר חִיּ֔וּ מִנְּשֵׁ֖י יָבֵ֣שׁ גִּלְעָ֑ד וְלֹֽא־מָצְא֥וּ לָהֶ֖ם כֵּֽן׃
15 ੧੫ ਲੋਕ ਬਿਨਯਾਮੀਨ ਦੇ ਲਈ ਬਹੁਤ ਪਛਤਾਏ ਕਿਉਂਕਿ ਯਹੋਵਾਹ ਨੇ ਇਸਰਾਏਲ ਦੇ ਗੋਤਾਂ ਵਿੱਚ ਦਰਾਰ ਪਾ ਦਿੱਤੀ ਸੀ।
וְהָעָ֥ם נִחָ֖ם לְבִנְיָמִ֑ן כִּֽי־עָשָׂ֧ה יְהוָ֛ה פֶּ֖רֶץ בְּשִׁבְטֵ֥י יִשְׂרָאֵֽל׃
16 ੧੬ ਤਦ ਸਭਾ ਦੇ ਬਜ਼ੁਰਗਾਂ ਨੇ ਕਿਹਾ, “ਬਿਨਯਾਮੀਨ ਦੀਆਂ ਸਾਰੀਆਂ ਇਸਤਰੀਆਂ ਤਾਂ ਮਾਰੀਆਂ ਗਈਆਂ ਹਨ, ਹੁਣ ਬਚੇ ਹੋਏ ਪੁਰਖਾਂ ਲਈ ਪਤਨੀਆਂ ਕਿੱਥੋਂ ਲਿਆਈਏ?”
וַיֹּֽאמְר֨וּ זִקְנֵ֣י הָעֵדָ֔ה מַה־נַּעֲשֶׂ֥ה לַנּוֹתָרִ֖ים לְנָשִׁ֑ים כִּֽי־נִשְׁמְדָ֥ה מִבִּנְיָמִ֖ן אִשָּֽׁה׃
17 ੧੭ ਤਦ ਉਨ੍ਹਾਂ ਨੇ ਕਿਹਾ, “ਇਹ ਜ਼ਰੂਰੀ ਹੈ ਕਿ ਜਿਹੜੇ ਬਿਨਯਾਮੀਨ ਦੇ ਵਿੱਚੋਂ ਬਚ ਗਏ ਹਨ, ਉਨ੍ਹਾਂ ਦਾ ਵੀ ਹਿੱਸਾ ਰਹੇ, ਤਾਂ ਜੋ ਇਸਰਾਏਲੀਆਂ ਦਾ ਇੱਕ ਗੋਤ ਮਿਟ ਨਾ ਜਾਵੇ।
וַיֹּ֣אמְר֔וּ יְרֻשַּׁ֥ת פְּלֵיטָ֖ה לְבִנְיָמִ֑ן וְלֹֽא־יִמָּחֶ֥ה שֵׁ֖בֶט מִיִּשְׂרָאֵֽל׃
18 ੧੮ ਫਿਰ ਵੀ ਅਸੀਂ ਤਾਂ ਆਪਣੀਆਂ ਧੀਆਂ ਦਾ ਵਿਆਹ ਉਨ੍ਹਾਂ ਨਾਲ ਨਹੀਂ ਕਰ ਸਕਦੇ, ਕਿਉਂ ਜੋ ਇਸਰਾਏਲੀਆਂ ਨੇ ਸਹੁੰ ਖਾਧੀ ਹੈ ਕਿ ਜਿਹੜਾ ਕਿਸੇ ਬਿਨਯਾਮੀਨੀ ਨਾਲ ਆਪਣੀ ਧੀ ਦਾ ਵਿਆਹ ਕਰੇ, ਉਹ ਸਰਾਪੀ ਹੋਵੇ।”
וַאֲנַ֗חְנוּ לֹ֥א נוּכַ֛ל לָתֵת־לָהֶ֥ם נָשִׁ֖ים מִבְּנוֹתֵ֑ינוּ כִּֽי־נִשְׁבְּע֤וּ בְנֵֽי־יִשְׂרָאֵל֙ לֵאמֹ֔ר אָר֕וּר נֹתֵ֥ן אִשָּׁ֖ה לְבִנְיָמִֽן׃ ס
19 ੧੯ ਤਦ ਉਨ੍ਹਾਂ ਨੇ ਕਿਹਾ, “ਵੇਖੋ, ਸ਼ੀਲੋਹ ਵਿੱਚ ਉਸ ਥਾਂ ਦੇ ਕੋਲ ਜੋ ਬੈਤਏਲ ਦੇ ਉੱਤਰ ਵੱਲ ਅਤੇ ਉਸ ਸੜਕ ਦੇ ਪੂਰਬ ਵੱਲ ਜਿਹੜੀ ਬੈਤਏਲ ਤੋਂ ਸ਼ਕਮ ਨੂੰ ਲਬੋਨਾਹ ਦੇ ਦੱਖਣ ਵੱਲ ਲੰਘ ਕੇ ਜਾਂਦੀ ਹੈ, ਯਹੋਵਾਹ ਦੇ ਲਈ ਹਰ ਸਾਲ ਇੱਕ ਪਰਬ ਮਨਾਇਆ ਜਾਂਦਾ ਹੈ।”
וַיֹּאמְר֡וּ הִנֵּה֩ חַג־יְהוָ֨ה בְּשִׁל֜וֹ מִיָּמִ֣ים ׀ יָמִ֗ימָה אֲשֶׁ֞ר מִצְּפ֤וֹנָה לְבֵֽית־אֵל֙ מִזְרְחָ֣ה הַשֶּׁ֔מֶשׁ לִמְסִלָּ֔ה הָעֹלָ֥ה מִבֵּֽית־אֵ֖ל שְׁכֶ֑מָה וּמִנֶּ֖גֶב לִלְבוֹנָֽה׃
20 ੨੦ ਤਦ ਉਨ੍ਹਾਂ ਨੇ ਬਿਨਯਾਮੀਨੀਆਂ ਨੂੰ ਇਹ ਆਗਿਆ ਦਿੱਤੀ, “ਤੁਸੀਂ ਜਾ ਕੇ ਅੰਗੂਰਾਂ ਦੇ ਬਾਗ਼ਾਂ ਦੇ ਵਿੱਚ ਘਾਤ ਲਾ ਕੇ ਬੈਠ ਜਾਓ,
וַיְצַוּ֕וּ אֶת־בְּנֵ֥י בִנְיָמִ֖ן לֵאמֹ֑ר לְכ֖וּ וַאֲרַבְתֶּ֥ם בַּכְּרָמִֽים׃
21 ੨੧ ਅਤੇ ਧਿਆਨ ਨਾਲ ਵੇਖੋ, ਜੇਕਰ ਸ਼ੀਲੋਹ ਦੀਆਂ ਧੀਆਂ ਨੱਚਣ ਨੂੰ ਬਾਹਰ ਨਿੱਕਲਣ ਤਾਂ ਤੁਸੀਂ ਅੰਗੂਰਾਂ ਦੇ ਬਾਗ਼ਾਂ ਵਿੱਚੋਂ ਨਿੱਕਲ ਕੇ ਸ਼ੀਲੋਹ ਦੀਆਂ ਧੀਆਂ ਵਿੱਚੋਂ ਇੱਕ-ਇੱਕ ਕੁੜੀ ਆਪਣੇ ਲਈ ਫੜ ਕੇ ਬਿਨਯਾਮੀਨ ਦੇ ਦੇਸ਼ ਨੂੰ ਚਲੇ ਜਾਓ,
וּרְאִיתֶ֗ם וְ֠הִנֵּה אִם־יֵ֨צְא֥וּ בְנוֹת־שִׁילוֹ֮ לָח֣וּל בַּמְּחֹלוֹת֒ וִֽיצָאתֶם֙ מִן־הַכְּרָמִ֔ים וַחֲטַפְתֶּ֥ם לָכֶ֛ם אִ֥ישׁ אִשְׁתּ֖וֹ מִבְּנ֣וֹת שִׁיל֑וֹ וַהֲלַכְתֶּ֖ם אֶ֥רֶץ בִּנְיָמִֽן׃
22 ੨੨ ਅਤੇ ਜਦ ਉਨ੍ਹਾਂ ਦੇ ਪਿਤਾ ਜਾਂ ਭਰਾ ਸਾਡੇ ਕੋਲ ਸ਼ਿਕਾਇਤ ਕਰਨ ਲਈ ਆਉਣਗੇ ਤਾਂ ਅਸੀਂ ਉਨ੍ਹਾਂ ਨੂੰ ਕਹਾਂਗੇ ਕਿ ਕਿਰਪਾ ਕਰਕੇ ਸਾਡੇ ਲਈ ਉਨ੍ਹਾਂ ਨੂੰ ਬਖ਼ਸ਼ ਦਿਉ ਕਿਉਂਕਿ ਅਸੀਂ ਲੜਾਈ ਵਿੱਚ ਕਿਸੇ ਮਨੁੱਖ ਦੇ ਲਈ ਪਤਨੀ ਨਾ ਛੱਡੀ, ਨਾ ਹੀ ਤੁਸੀਂ ਆਪ ਉਨ੍ਹਾਂ ਨੂੰ ਉਹ ਕੁੜੀਆਂ ਦਿੱਤੀਆਂ ਹਨ ਕਿ ਤੁਸੀਂ ਅਪਰਾਧੀ ਹੁੰਦੇ।”
וְהָיָ֡ה כִּֽי־יָבֹ֣אוּ אֲבוֹתָם֩ א֨וֹ אֲחֵיהֶ֜ם לָרִ֣יב אֵלֵ֗ינוּ וְאָמַ֤רְנוּ אֲלֵיהֶם֙ חָנּ֣וּנוּ אוֹתָ֔ם כִּ֣י לֹ֥א לָקַ֛חְנוּ אִ֥ישׁ אִשְׁתּ֖וֹ בַּמִּלְחָמָ֑ה כִּ֣י לֹ֥א אַתֶּ֛ם נְתַתֶּ֥ם לָהֶ֖ם כָּעֵ֥ת תֶּאְשָֽׁמוּ׃ ס
23 ੨੩ ਤਦ ਬਿਨਯਾਮੀਨੀਆਂ ਨੇ ਅਜਿਹਾ ਹੀ ਕੀਤਾ। ਉਨ੍ਹਾਂ ਨੇ ਆਪਣੀ ਗਿਣਤੀ ਦੇ ਅਨੁਸਾਰ ਨੱਚਣ ਵਾਲੀਆਂ ਵਿੱਚੋਂ ਆਪਣੇ ਲਈ ਇੱਕ-ਇੱਕ ਕੁੜੀ ਫੜ ਲਈ ਅਤੇ ਉਨ੍ਹਾਂ ਨੂੰ ਲੈ ਕੇ ਆਪਣੇ ਹਿੱਸੇ ਵੱਲ ਮੁੜ ਗਏ ਅਤੇ ਆਪਣੇ ਸ਼ਹਿਰਾਂ ਨੂੰ ਸੁਧਾਰ ਕੇ ਉਨ੍ਹਾਂ ਵਿੱਚ ਵੱਸ ਗਏ।
וַיַּֽעֲשׂוּ־כֵן֙ בְּנֵ֣י בִנְיָמִ֔ן וַיִּשְׂא֤וּ נָשִׁים֙ לְמִסְפָּרָ֔ם מִן־הַמְּחֹלְל֖וֹת אֲשֶׁ֣ר גָּזָ֑לוּ וַיֵּלְכ֗וּ וַיָּשׁ֙וּבוּ֙ אֶל־נַ֣חֲלָתָ֔ם וַיִּבְנוּ֙ אֶת־הֶ֣עָרִ֔ים וַיֵּשְׁב֖וּ בָּהֶֽם׃
24 ੨੪ ਉਸੇ ਸਮੇਂ ਸਾਰੇ ਇਸਰਾਏਲੀ ਵੀ ਉੱਥੋਂ ਆਪੋ ਆਪਣੇ ਗੋਤ ਅਤੇ ਆਪੋ ਆਪਣੇ ਘਰਾਣੇ ਵਿੱਚ ਚਲੇ ਗਏ ਅਤੇ ਉੱਥੋਂ ਉਹ ਸਾਰੇ ਆਪੋ ਆਪਣੇ ਹਿੱਸਿਆਂ ਵਿੱਚ ਚਲੇ ਗਏ।
וַיִּתְהַלְּכ֨וּ מִשָּׁ֤ם בְּנֵֽי־יִשְׂרָאֵל֙ בָּעֵ֣ת הַהִ֔יא אִ֥ישׁ לְשִׁבְט֖וֹ וּלְמִשְׁפַּחְתּ֑וֹ וַיֵּצְא֣וּ מִשָּׁ֔ם אִ֖ישׁ לְנַחֲלָתֽוֹ׃
25 ੨੫ ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ। ਜਿਸ ਕਿਸੇ ਨੂੰ ਜੋ ਠੀਕ ਲੱਗਦਾ ਸੀ, ਉਹ ਉਹੀ ਕਰਦਾ ਸੀ।
בַּיָּמִ֣ים הָהֵ֔ם אֵ֥ין מֶ֖לֶךְ בְּיִשְׂרָאֵ֑ל אִ֛ישׁ הַיָּשָׁ֥ר בְּעֵינָ֖יו יַעֲשֶֽׂה׃

< ਨਿਆਂਈਆਂ 21 >