< ਨਿਆਂਈਆਂ 4 >
1 ੧ ਏਹੂਦ ਦੇ ਮਰਨ ਤੋਂ ਬਾਅਦ ਇਸਰਾਏਲ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ।
The children of Israel again did that which was evil in Yahweh’s sight, when Ehud was dead.
2 ੨ ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਕਨਾਨ ਦੇ ਰਾਜਾ ਯਾਬੀਨ ਦੇ ਹੱਥ ਵਿੱਚ ਕਰ ਦਿੱਤਾ, ਜੋ ਹਾਸੋਰ ਵਿੱਚ ਰਾਜ ਕਰਦਾ ਸੀ ਅਤੇ ਉਸ ਦੇ ਸੈਨਾਪਤੀ ਦਾ ਨਾਮ ਸੀਸਰਾ ਸੀ ਜੋ ਪਰਾਈਆਂ ਕੌਮਾਂ ਦੇ ਹਰੋਸ਼ਥ ਹਗੋਇਮ ਨਗਰ ਦਾ ਵਾਸੀ ਸੀ।
Yahweh sold them into the hand of Jabin king of Canaan, who reigned in Hazor; the captain of whose army was Sisera, who lived in Harosheth of the Gentiles.
3 ੩ ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ, ਕਿਉਂ ਜੋ ਸੀਸਰਾ ਦੇ ਕੋਲ ਨੌਂ ਸੌ ਲੋਹੇ ਦੇ ਰਥ ਸਨ, ਅਤੇ ਉਸ ਨੇ ਵੀਹ ਸਾਲਾਂ ਤੱਕ ਇਸਰਾਏਲੀਆਂ ਨੂੰ ਬਹੁਤ ਦੁੱਖ ਦਿੱਤਾ।
The children of Israel cried to Yahweh, for he had nine hundred chariots of iron; and he mightily oppressed the children of Israel for twenty years.
4 ੪ ਉਸ ਵੇਲੇ ਲੱਪੀਦੋਥ ਦੀ ਪਤਨੀ ਦਬੋਰਾਹ ਜੋ ਇੱਕ ਨਬੀਆ ਸੀ, ਇਸਰਾਏਲੀਆਂ ਦਾ ਨਿਆਂ ਕਰਦੀ ਹੁੰਦੀ ਸੀ।
Now Deborah, a prophetess, the wife of Lappidoth, judged Israel at that time.
5 ੫ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਰਾਮਹ ਅਤੇ ਬੈਤਏਲ ਦੇ ਵਿਚਕਾਰ ਦਬੋਰਾਹ ਦੀ ਖਜ਼ੂਰ ਦੇ ਹੇਠ ਬਹਿੰਦੀ ਸੀ ਅਤੇ ਇਸਰਾਏਲੀ ਉਸ ਦੇ ਕੋਲ ਨਿਆਂ ਕਰਾਉਣ ਦੇ ਲਈ ਆਉਂਦੇ ਸਨ।
She lived under Deborah’s palm tree between Ramah and Bethel in the hill country of Ephraim; and the children of Israel came up to her for judgment.
6 ੬ ਤਦ ਉਸ ਨੇ ਕਾਦੇਸ਼ ਨਫ਼ਤਾਲੀ ਤੋਂ ਅਬੀਨੋਅਮ ਦੇ ਪੁੱਤਰ ਬਾਰਾਕ ਨੂੰ ਬੁਲਾਇਆ ਅਤੇ ਉਸ ਨੂੰ ਕਿਹਾ, “ਕੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਗਿਆ ਨਹੀਂ ਦਿੱਤੀ ਕਿ ਜਾ ਅਤੇ ਤਾਬੋਰ ਦੇ ਪਰਬਤ ਵੱਲ ਲੋਕਾਂ ਨੂੰ ਉਤਸ਼ਾਹਿਤ ਕਰ ਅਤੇ ਨਫ਼ਤਾਲੀਆਂ ਤੇ ਜ਼ਬੂਲੁਨੀਆਂ ਵਿੱਚੋਂ ਦਸ ਹਜ਼ਾਰ ਜੁਆਨ ਆਪਣੇ ਨਾਲ ਲੈ ਜਾ?
She sent and called Barak the son of Abinoam out of Kedesh Naphtali, and said to him, “Hasn’t Yahweh, the God of Israel, commanded, ‘Go and lead the way to Mount Tabor, and take with you ten thousand men of the children of Naphtali and of the children of Zebulun?
7 ੭ ਅਤੇ ਮੈਂ ਕੀਸ਼ੋਨ ਦੀ ਨਦੀ ਕੋਲ, ਯਾਬੀਨ ਦੇ ਸੈਨਾਪਤੀ ਸੀਸਰਾ ਅਤੇ ਉਸ ਦੇ ਰਥਾਂ ਨੂੰ ਅਤੇ ਉਸ ਦੀ ਸੈਨਾਂ ਨੂੰ ਤੇਰੇ ਕੋਲ ਖਿੱਚ ਲਿਆਵਾਂਗਾ ਅਤੇ ਉਸ ਨੂੰ ਤੇਰੇ ਹੱਥਾਂ ਵਿੱਚ ਕਰ ਦਿਆਂਗਾ।”
I will draw to you, to the river Kishon, Sisera, the captain of Jabin’s army, with his chariots and his multitude; and I will deliver him into your hand.’”
8 ੮ ਬਾਰਾਕ ਨੇ ਉਸ ਨੂੰ ਕਿਹਾ, “ਜੇਕਰ ਤੂੰ ਮੇਰੇ ਨਾਲ ਚੱਲੇਂਗੀ ਤਾਂ ਹੀ ਮੈਂ ਜਾਂਵਾਂਗਾ ਪਰ ਜੇ ਤੂੰ ਮੇਰੇ ਨਾਲ ਨਾ ਚੱਲੇਂ ਤਾਂ ਮੈਂ ਵੀ ਨਹੀਂ ਜਾਂਵਾਂਗਾ।”
Barak said to her, “If you will go with me, then I will go; but if you will not go with me, I will not go.”
9 ੯ ਦਬੋਰਾਹ ਨੇ ਕਿਹਾ, “ਮੈਂ ਜ਼ਰੂਰ ਤੇਰੇ ਨਾਲ ਚੱਲਾਂਗੀ, ਤਾਂ ਵੀ ਇਸ ਸਫ਼ਰ ਵਿੱਚ ਜੋ ਕੁਝ ਤੂੰ ਕਰੇਂਗਾ ਉਸ ਵਿੱਚ ਤੇਰੀ ਕੋਈ ਵਡਿਆਈ ਨਾ ਹੋਵੇਗੀ ਕਿਉਂ ਜੋ ਯਹੋਵਾਹ ਸੀਸਰਾ ਨੂੰ ਇੱਕ ਇਸਤਰੀ ਦੇ ਹੱਥ ਵਿੱਚ ਕਰ ਦੇਵੇਗਾ।” ਤਦ ਦਬੋਰਾਹ ਉੱਠੀ ਅਤੇ ਬਾਰਾਕ ਦੇ ਨਾਲ ਕਾਦੇਸ਼ ਨੂੰ ਗਈ।
She said, “I will surely go with you. Nevertheless, the journey that you take won’t be for your honor; for Yahweh will sell Sisera into a woman’s hand.” Deborah arose, and went with Barak to Kedesh.
10 ੧੦ ਬਾਰਾਕ ਨੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਲੋਕਾਂ ਨੂੰ ਕਾਦੇਸ਼ ਵਿੱਚ ਇਕੱਠੇ ਬੁਲਾ ਲਿਆ ਅਤੇ ਉਹ ਆਪਣੇ ਨਾਲ ਦਸ ਹਜ਼ਾਰ ਮਨੁੱਖ ਲੈ ਕੇ ਚੜ੍ਹਿਆ ਅਤੇ ਦਬੋਰਾਹ ਵੀ ਉਸ ਦੇ ਨਾਲ ਗਈ।
Barak called Zebulun and Naphtali together to Kedesh. Ten thousand men followed him; and Deborah went up with him.
11 ੧੧ ਹੇਬਰ ਕੇਨੀ ਨੇ ਜੋ ਮੂਸਾ ਦੇ ਸਹੁਰੇ ਹੋਬਾਬ ਦੀ ਸੰਤਾਨ ਵਿੱਚੋਂ ਸੀ, ਆਪਣੇ ਆਪ ਨੂੰ ਕੇਨੀਆਂ ਤੋਂ ਅਲੱਗ ਕੀਤਾ ਅਤੇ ਸਅਨਇਮ ਦੇ ਬਲੂਤ ਤੱਕ ਜੋ ਕਾਦੇਸ਼ ਦੇ ਨੇੜੇ ਹੈ ਆਪਣਾ ਤੰਬੂ ਲਾਇਆ ਸੀ।
Now Heber the Kenite had separated himself from the Kenites, even from the children of Hobab, Moses’ brother-in-law, and had pitched his tent as far as the oak in Zaanannim, which is by Kedesh.
12 ੧੨ ਤਦ ਸੀਸਰਾ ਨੂੰ ਖ਼ਬਰ ਹੋਈ ਕਿ ਅਬੀਨੋਅਮ ਦਾ ਪੁੱਤਰ ਬਾਰਾਕ ਤਾਬੋਰ ਦੇ ਪਰਬਤ ਉੱਤੇ ਚੜ੍ਹ ਗਿਆ ਹੈ।
They told Sisera that Barak the son of Abinoam had gone up to Mount Tabor.
13 ੧੩ ਤਦ ਸੀਸਰਾ ਨੇ ਆਪਣੇ ਸਾਰੇ ਰਥ, ਜੋ ਲੋਹੇ ਦੇ ਨੌ ਸੌ ਰਥ ਸਨ ਅਤੇ ਆਪਣੇ ਨਾਲ ਦੀ ਸਾਰੀ ਫੌਜ ਨੂੰ ਪਰਾਈਆਂ ਕੌਮਾਂ ਦੇ ਹਰੋਸ਼ਥ ਤੋਂ ਕੀਸ਼ੋਨ ਦੀ ਨਦੀ ਤੱਕ ਇਕੱਠੇ ਕੀਤਾ।
Sisera gathered together all his chariots, even nine hundred chariots of iron, and all the people who were with him, from Harosheth of the Gentiles, to the river Kishon.
14 ੧੪ ਤਦ ਦਬੋਰਾਹ ਨੇ ਬਾਰਾਕ ਨੂੰ ਕਿਹਾ, “ਉੱਠ! ਕਿਉਂ ਜੋ ਅੱਜ ਉਹ ਦਿਨ ਹੈ ਜਿਸ ਵਿੱਚ ਯਹੋਵਾਹ ਨੇ ਸੀਸਰਾ ਨੂੰ ਤੇਰੇ ਵੱਸ ਕਰ ਦਿੱਤਾ ਹੈ! ਕੀ ਯਹੋਵਾਹ ਤੇਰੇ ਅੱਗੇ ਨਹੀਂ ਨਿੱਕਲਿਆ?” ਤਾਂ ਬਾਰਾਕ ਤਾਬੋਰ ਦੇ ਪਰਬਤ ਤੋਂ ਉੱਤਰਿਆ ਅਤੇ ਦਸ ਹਜ਼ਾਰ ਮਨੁੱਖ ਉਸ ਦੇ ਪਿੱਛੇ ਗਏ।
Deborah said to Barak, “Go; for this is the day in which Yahweh has delivered Sisera into your hand. Hasn’t Yahweh gone out before you?” So Barak went down from Mount Tabor, and ten thousand men after him.
15 ੧੫ ਤਦ ਯਹੋਵਾਹ ਨੇ ਸੀਸਰਾ ਨੂੰ ਅਤੇ ਉਹ ਦੇ ਸਾਰਿਆਂ ਰਥਾਂ ਨੂੰ ਅਤੇ ਉਸ ਦੀ ਸਾਰੀ ਫ਼ੌਜ ਨੂੰ ਬਾਰਾਕ ਦੇ ਅੱਗੇ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ ਕਿ ਸੀਸਰਾ ਰਥ ਤੋਂ ਹੇਠਾਂ ਉਤਰ ਕੇ ਪੈਦਲ ਭੱਜਿਆ।
Yahweh confused Sisera, all his chariots, and all his army, with the edge of the sword before Barak. Sisera abandoned his chariot and fled away on his feet.
16 ੧੬ ਅਤੇ ਬਾਰਾਕ ਨੇ ਪਰਾਈਆਂ ਕੌਮਾਂ ਦੇ ਹਰੋਸ਼ਥ ਤੱਕ ਫ਼ੌਜ ਅਤੇ ਰਥਾਂ ਦਾ ਪਿੱਛਾ ਕੀਤਾ ਅਤੇ ਸੀਸਰਾ ਦੀ ਸਾਰੀ ਫ਼ੌਜ ਤਲਵਾਰ ਨਾਲ ਇਸ ਤਰ੍ਹਾਂ ਮਾਰੀ ਗਈ ਕਿ ਇੱਕ ਵੀ ਨਾ ਬਚਿਆ।
But Barak pursued the chariots and the army to Harosheth of the Gentiles; and all the army of Sisera fell by the edge of the sword. There was not a man left.
17 ੧੭ ਪਰ ਸੀਸਰਾ ਪੈਦਲ ਭੱਜ ਕੇ ਹੇਬਰ ਕੇਨੀ ਦੀ ਪਤਨੀ ਯਾਏਲ ਦੇ ਤੰਬੂ ਵੱਲ ਗਿਆ, ਕਿਉਂ ਜੋ ਹਾਸੋਰ ਦੇ ਰਾਜਾ ਯਾਬੀਨ ਅਤੇ ਹੇਬਰ ਕੇਨੀ ਦੇ ਘਰਾਣੇ ਵਿੱਚ ਮੇਲ-ਜੋਲ ਸੀ।
However Sisera fled away on his feet to the tent of Jael the wife of Heber the Kenite; for there was peace between Jabin the king of Hazor and the house of Heber the Kenite.
18 ੧੮ ਤਦ ਯਾਏਲ ਸੀਸਰਾ ਦੇ ਮਿਲਣ ਨੂੰ ਨਿੱਕਲੀ ਅਤੇ ਉਸ ਨੂੰ ਕਿਹਾ, “ਆਓ ਮਹਾਰਾਜ, ਮੇਰੇ ਘਰ ਆਉ ਅਤੇ ਨਾ ਡਰੋ।” ਜਦ ਉਹ ਤੰਬੂ ਵਿੱਚ ਉਸ ਦੇ ਕੋਲ ਗਿਆ ਤਾਂ ਉਸ ਨੇ ਕੰਬਲ ਨਾਲ ਉਸ ਨੂੰ ਢੱਕ ਦਿੱਤਾ।
Jael went out to meet Sisera, and said to him, “Turn in, my lord, turn in to me; don’t be afraid.” He came in to her into the tent, and she covered him with a rug.
19 ੧੯ ਤਾਂ ਸੀਸਰਾ ਨੇ ਉਸ ਨੂੰ ਕਿਹਾ, “ਮੈਨੂੰ ਥੋੜਾ ਜਿਹਾ ਪਾਣੀ ਪਿਲਾ ਕਿਉਂ ਜੋ ਮੈਨੂੰ ਪਿਆਸ ਲੱਗੀ ਹੈ।” ਤਦ ਉਸ ਨੇ ਦੁੱਧ ਦੀ ਇੱਕ ਕਾੜ੍ਹਨੀ ਖੋਲ੍ਹ ਕੇ ਸੀਸਰਾ ਨੂੰ ਦੁੱਧ ਪਿਲਾਇਆ ਅਤੇ ਉਸ ਨੂੰ ਫਿਰ ਢੱਕ ਦਿੱਤਾ।
He said to her, “Please give me a little water to drink; for I am thirsty.” She opened a container of milk, and gave him a drink, and covered him.
20 ੨੦ ਫੇਰ ਸੀਸਰਾ ਨੇ ਉਸ ਨੂੰ ਕਿਹਾ, “ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹੀ ਹੋ ਜਾ ਅਤੇ ਜੇਕਰ ਕੋਈ ਆਵੇ ਅਤੇ ਤੈਨੂੰ ਪੁੱਛੇ ਕਿ ਇੱਥੇ ਕੋਈ ਪੁਰਖ ਹੈ? ਤਾਂ ਤੂੰ ਆਖੀਂ, ਨਹੀਂ।”
He said to her, “Stand in the door of the tent, and if any man comes and inquires of you, and says, ‘Is there any man here?’ you shall say, ‘No.’”
21 ੨੧ ਇਸ ਤੋਂ ਬਾਅਦ ਹੇਬਰ ਦੀ ਪਤਨੀ ਯਾਏਲ ਨੇ ਤੰਬੂ ਦੀ ਇੱਕ ਕਿੱਲੀ ਚੁੱਕੀ ਅਤੇ ਇੱਕ ਹਥੌੜਾ ਹੱਥ ਵਿੱਚ ਲੈ ਲਿਆ ਅਤੇ ਚੁੱਪ-ਚਾਪ ਉਸ ਦੇ ਕੋਲ ਜਾ ਕੇ ਕਿੱਲੀ ਨੂੰ ਸੀਸਰਾ ਦੀ ਪੁੜਪੁੜੀ ਵਿੱਚ ਵਾੜ ਕੇ ਅਜਿਹਾ ਠੋਕਿਆ ਕਿ ਕਿੱਲੀ ਪਾਰ ਹੋ ਕੇ ਧਰਤੀ ਵਿੱਚ ਜਾ ਕੇ ਖੁੱਭ ਗਈ, ਉਹ ਤਾਂ ਥਕਾਵਟ ਦੇ ਕਾਰਨ ਗਹਿਰੀ ਨੀਂਦ ਵਿੱਚ ਸੁੱਤਾ ਪਿਆ ਸੀ, ਸੋ ਉਹ ਮਰ ਗਿਆ।
Then Jael, Heber’s wife, took a tent peg, and took a hammer in her hand, and went softly to him, and struck the pin into his temples, and it pierced through into the ground, for he was in a deep sleep; so he fainted and died.
22 ੨੨ ਅਤੇ ਵੇਖੋ, ਜਦੋਂ ਬਾਰਾਕ ਸੀਸਰਾ ਦਾ ਪਿੱਛਾ ਕਰਦਾ ਹੋਇਆ ਆਇਆ ਤਾਂ ਯਾਏਲ ਉਸ ਨੂੰ ਮਿਲਣ ਲਈ ਨਿੱਕਲੀ ਅਤੇ ਉਸ ਨੂੰ ਕਿਹਾ, “ਆ ਅਤੇ ਮੈਂ ਤੈਨੂੰ ਉਹ ਪੁਰਖ ਵਿਖਾਵਾਂਗੀ, ਜਿਸ ਨੂੰ ਤੂੰ ਲੱਭਦਾ ਹੈਂ।” ਜਦ ਉਹ ਉਸ ਦੇ ਨਾਲ ਗਿਆ ਤਾਂ ਵੇਖੋ, ਸੀਸਰਾ ਮਰਿਆ ਪਿਆ ਸੀ ਅਤੇ ਕਿੱਲੀ ਉਸ ਦੀ ਪੁੜਪੁੜੀ ਵਿੱਚ ਸੀ।
Behold, as Barak pursued Sisera, Jael came out to meet him, and said to him, “Come, and I will show you the man whom you seek.” He came to her; and behold, Sisera lay dead, and the tent peg was in his temples.
23 ੨੩ ਇਸ ਤਰ੍ਹਾਂ ਉਸ ਦਿਨ ਪਰਮੇਸ਼ੁਰ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਇਸਰਾਏਲੀਆਂ ਦੇ ਸਾਹਮਣੇ ਹਰਾ ਦਿੱਤਾ
So God subdued Jabin the king of Canaan before the children of Israel on that day.
24 ੨੪ ਅਤੇ ਇਸਰਾਏਲੀਆਂ ਦਾ ਹੱਥ ਕਨਾਨ ਦੇ ਰਾਜਾ ਯਾਬੀਨ ਉੱਤੇ ਬਹੁਤ ਤਕੜਾ ਹੋਇਆ, ਇੱਥੋਂ ਤੱਕ ਕਿ ਉਨ੍ਹਾਂ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਨਾਸ ਕਰ ਦਿੱਤਾ।
The hand of the children of Israel prevailed more and more against Jabin the king of Canaan, until they had destroyed Jabin king of Canaan.