< ਨਿਆਂਈਆਂ 5 >
1 ੧ ਉਸੇ ਦਿਨ ਦਬੋਰਾਹ ਅਤੇ ਅਬੀਨੋਅਮ ਦੇ ਪੁੱਤਰ ਬਾਰਾਕ ਨੇ ਇਹ ਗੀਤ ਗਾਇਆ, -
সেদিন দবোরা এবং অবীনোয়মের ছেলে বারক এই গানটি গাইলেন:
2 ੨ ਇਸਰਾਏਲ ਦੇ ਆਗੂਆਂ ਦੀ ਅਗਵਾਈ ਲਈ, ਅਤੇ ਲੋਕਾਂ ਵੱਲੋਂ ਆਪਣੀ ਮਰਜ਼ੀ ਨਾਲ ਯੁੱਧ ਲਈ ਭਰਤੀ ਹੋਣ ਲਈ, ਆਓ ਯਹੋਵਾਹ ਨੂੰ ਧੰਨ ਆਖੋ!
“ইস্রায়েলের নেতারা যখন নেতৃত্বভার হাতে নিলেন, প্রজারা যখন স্বেচ্ছায় নিজেদের উৎসর্গ করল— সদাপ্রভুর প্রশংসা করো!
3 ੩ ਹੇ ਰਾਜਿਓ, ਸੁਣੋ ਅਤੇ ਹੇ ਆਗੂਓ, ਧਿਆਨ ਦਿਉ! ਮੈਂ, ਹਾਂ ਮੈਂ ਯਹੋਵਾਹ ਲਈ ਗੀਤ ਗਾਵਾਂਗੀ, ਮੈਂ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਵਡਿਆਈ ਕਰਾਂਗੀ।
“হে রাজারা, একথা শোনো! হে শাসকেরা, কর্ণপাত করো! আমি, আমিই সদাপ্রভুর উদ্দেশে গান গাইব; গানে গানে ইস্রায়েলের ঈশ্বর সদাপ্রভুর প্রশংসা করব।
4 ੪ ਹੇ ਯਹੋਵਾਹ, ਜਦ ਤੂੰ ਸੇਈਰ ਤੋਂ ਨਿੱਕਲਿਆ, ਜਦ ਤੂੰ ਅਦੋਮ ਦੇ ਦੇਸ਼ ਤੋਂ ਤੁਰਿਆ, ਤਾਂ ਧਰਤੀ ਕੰਬ ਉੱਠੀ, ਅਕਾਸ਼ ਹਿੱਲ ਗਏ, ਅਤੇ ਬੱਦਲਾਂ ਤੋਂ ਵੀ ਮੀਂਹ ਵਰ੍ਹਿਆ।
“হে সদাপ্রভু, তুমি যখন সেয়ীর থেকে চলে গেলে, ইদোমের দেশ থেকে কুচকাওয়াজ করলে, পৃথিবী কম্পিত হল, আকাশমণ্ডলও বর্ষণ করল, মেঘমালা জলধারা ঢেলে দিল।
5 ੫ ਪਰਬਤ ਯਹੋਵਾਹ ਦੇ ਅੱਗੇ ਪਿਘਲ ਗਏ, ਇਹ ਸੀਨਈ ਵੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਪਿਘਲ ਗਿਆ।
পর্বতগুলি সীনয়ের সেই সদাপ্রভুর সামনে কম্পিত হল, ইস্রায়েলের ঈশ্বর সেই সদাপ্রভুর সামনেই হল।
6 ੬ ਅਨਾਥ ਦੇ ਪੁੱਤਰ ਸ਼ਮਗਰ ਦੇ ਦਿਨਾਂ ਵਿੱਚ, ਅਤੇ ਯਾਏਲ ਦੇ ਦਿਨਾਂ ਵਿੱਚ ਸੜਕਾਂ ਖਾਲੀ ਰਹਿੰਦੀਆਂ ਸਨ, ਅਤੇ ਰਾਹੀ ਪੈਹਿਆਂ ਦੇ ਰਾਹ ਤੁਰਦੇ ਸਨ।
“অনাতের পুত্র শম্গরের সময়ে, রাজপথগুলি যায়েলের সময়ে পরিত্যক্ত হল; ভ্রমণকারীরা ঘুরপথে যেত।
7 ੭ ਇਸਰਾਏਲ ਵਿੱਚ ਆਗੂ ਮੁੱਕ ਗਏ, ਉਹ ਪੂਰੀ ਤਰ੍ਹਾਂ ਹੀ ਮੁੱਕ ਗਏ, ਜਦ ਤੱਕ ਮੈਂ, ਦਬੋਰਾਹ, ਨਾ ਉੱਠੀ, ਜਦ ਤੱਕ ਮੈਂ ਇਸਰਾਏਲ ਵਿੱਚ ਮਾਂ ਬਣ ਕੇ ਨਾ ਉੱਠੀ!
ইস্রায়েলের গ্রামবাসীরা যুদ্ধ করতে চায়নি; তারা ক্ষান্ত ছিল, যতদিন না আমি, দবোরা উঠে দাঁড়ালাম, যতদিন না আমি, ইস্রায়েলের এক মাতৃস্থানীয়া উঠে দাঁড়ালাম।
8 ੮ ਜਦ ਉਨ੍ਹਾਂ ਨੇ ਨਵੇਂ ਦੇਵਤੇ ਚੁਣੇ, ਤਦ ਫਾਟਕਾਂ ਕੋਲ ਲੜਾਈ ਹੋਈ। ਭਲਾ, ਇਸਰਾਏਲ ਦੇ ਚਾਲ੍ਹੀ ਹਜ਼ਾਰਾਂ ਵਿੱਚ ਇੱਕ ਢਾਲ਼ ਜਾਂ ਇੱਕ ਬਰਛੀ ਵੀ ਦਿੱਸੀ?
ঈশ্বর নতুন নেতৃবৃন্দ মনোনীত করলেন যুদ্ধ যখন নগর-প্রবেশদ্বারে ঘনিয়ে এল, কিন্তু একটিও ঢাল অথবা বর্শা দেখা গেল না, ইস্রায়েলে হাজার চল্লিশ সেই সেনানীর হাতে।
9 ੯ ਮੇਰਾ ਮਨ ਇਸਰਾਏਲ ਦੇ ਹਾਕਮਾਂ ਵੱਲ ਲੱਗਿਆ ਹੋਇਆ ਹੈ, ਜਿਨ੍ਹਾਂ ਨੇ ਆਪਣੇ ਆਪ ਨੂੰ ਲੋਕਾਂ ਵਿੱਚ ਖੁਸ਼ੀ ਨਾਲ ਪੇਸ਼ ਕੀਤਾ। ਯਹੋਵਾਹ ਨੂੰ ਧੰਨ ਆਖੋ!
আমার হৃদয় ইস্রায়েলী নেতৃবৃন্দের প্রতি আসক্ত হল, জনতার মধ্যে ইচ্ছুক স্বেচ্ছাসেবকদের প্রতি। সদাপ্রভুর প্রশংসা করো!
10 ੧੦ ਹੇ ਸਫ਼ੇਦ ਗਧੀਆਂ ਉੱਤੇ ਚੜ੍ਹਨ ਵਾਲਿਓ! ਹੇ ਸ਼ਿੰਗਾਰੀਆਂ ਹੋਈਆਂ ਗਧੀਆਂ ਉੱਤੇ ਬੈਠਣ ਵਾਲਿਓ! ਹੇ ਰਾਹ ਦੇ ਤੁਰਨ ਵਾਲਿਓ, ਤੁਸੀਂ ਇਸ ਦਾ ਚਰਚਾ ਕਰੋ!
“তোমরা যারা সাদা গাধার পিঠে চেপে যাও, জিন কম্বলের উপর বসে থাকো, আর তোমরা যারা পথযাত্রা করো, বিবেচনা করো
11 ੧੧ ਬਾਉਲੀਆਂ ਉੱਤੇ ਤੀਰ-ਅੰਦਾਜ਼ਾਂ ਦੀ ਗੱਲ ਦੇ ਕਾਰਨ, ਉੱਥੇ ਉਹ ਯਹੋਵਾਹ ਦੇ ਧਰਮੀ ਕੰਮਾਂ ਨੂੰ ਸੁਣਾਉਣਗੇ, - ਇਸਰਾਏਲ ਵਿੱਚ ਉਸ ਦੇ ਧਰਮੀ ਕੰਮਾਂ ਨੂੰ। ਤਦ ਯਹੋਵਾਹ ਦੇ ਲੋਕ ਫਾਟਕਾਂ ਕੋਲ ਗਏ।
জলসেচনের স্থানে সেই গায়কদের রব। তারা সদাপ্রভুর বিজয় বর্ণনা করে, ইস্রায়েলের গ্রামবাসীদের বিজয়। “তখন সদাপ্রভুর প্রজাসকল নগরদ্বারে নেমে গেল।
12 ੧੨ ਜਾਗ, ਜਾਗ, ਹੇ ਦਬੋਰਾਹ, ਜਾਗ ਜਾਗ ਤੇ ਗੀਤ ਗਾ! ਉੱਠ, ਹੇ ਬਾਰਾਕ ਅਬੀਨੋਅਮ ਦੇ ਪੁੱਤਰ! ਅਤੇ ਆਪਣੇ ਬੰਦੀਆਂ ਨੂੰ ਬੰਨ੍ਹ ਲੈ।
‘জাগো, জাগো হে দবোরা! জাগো, জাগো, গানে মুখরিত হও! হে বারক, ওঠো! হে অবীনোয়মের পুত্র, বন্দি করো তোমার বন্দিদের।’
13 ੧੩ ਤਦ ਬਚੇ ਹੋਏ ਆਗੂਆਂ ਨੇ ਪਰਜਾ ਦੇ ਉੱਤੇ ਰਾਜ ਕੀਤਾ, ਯਹੋਵਾਹ ਨੇ ਮੈਨੂੰ ਬਲਵਾਨਾਂ ਉੱਤੇ ਰਾਜ ਦਿੱਤਾ।
“পরিষদবর্গের অবশিষ্টাংশ নেমে এল; সদাপ্রভুর প্রজারা আমার কাছে বিক্রমীদের বিরুদ্ধাচারী হয়ে নেমে এল।
14 ੧੪ ਇਫ਼ਰਾਈਮ ਵਿੱਚੋਂ ਉਹ ਆਏ ਜਿਨ੍ਹਾਂ ਦੀ ਜੜ੍ਹ ਅਮਾਲੇਕ ਵਿੱਚ ਸੀ, ਤੇਰੇ ਪਿੱਛੇ, ਹੇ ਬਿਨਯਾਮੀਨ, ਤੇਰੇ ਲੋਕਾਂ ਵਿੱਚ, ਮਾਕੀਰ ਵਿੱਚੋਂ ਹਾਕਮ ਉਤਰ ਆਏ, ਅਤੇ ਜ਼ਬੂਲੁਨ ਵਿੱਚੋਂ ਉਹ ਜਿਹੜੇ ਸੈਨਾਪਤੀ ਦਾ ਡੰਡਾ ਵਰਤਦੇ ਹਨ।
কেউ ইফ্রয়িম থেকে এল, যাদের মূল অমালেকেতে ছিল; বিন্যামীন তোমার অনুগামীদের সহবর্তী ছিল। অধিনায়কেরা মাখীর থেকে নেমে এলেন, সেই রণ-দণ্ডধারীরা সবূলূন থেকে এলেন।
15 ੧੫ ਅਤੇ ਯਿੱਸਾਕਾਰ ਦੇ ਹਾਕਮ ਦਬੋਰਾਹ ਦੇ ਨਾਲ ਸਨ, ਹਾਂ, ਯਿੱਸਾਕਾਰ ਬਾਰਾਕ ਦੇ ਨਾਲ ਸੀ। ਉਹ ਤਰਾਈ ਵਿੱਚ ਉਸ ਦੇ ਪਿੱਛੇ ਪੈਦਲ ਗਿਆ। ਰਊਬੇਨ ਦੇ ਦਲਾਂ ਵਿੱਚ ਵੱਡੇ-ਵੱਡੇ ਕੰਮ ਮਨਾਂ ਵਿੱਚ ਵਿਚਾਰੇ ਗਏ।
ইষাখরের নেতারা দবোরার সঙ্গী ছিলেন; হ্যাঁ, ইষাখর বারকেরও সঙ্গী ছিল, তাঁর আদেশে তাঁরা উপত্যকায় সবেগে ছুটে গেলেন। রূবেণের জেলাগুলিতে খুব অন্তর অনুসন্ধান হল।
16 ੧੬ ਤੂੰ ਕਿਉਂ ਵਾੜਿਆਂ ਦੇ ਵਿੱਚ ਰਿਹਾ? ਇੱਜੜਾਂ ਦੇ ਮਿਮੀਆਉਣ ਦੀ ਅਵਾਜ਼ ਨੂੰ ਸੁਣਨ ਲਈ? ਰਊਬੇਨ ਦੇ ਦਲਾਂ ਵਿੱਚ ਵੱਡੇ-ਵੱਡੇ ਕੰਮ ਮਨਾਂ ਵਿੱਚ ਵਿਚਾਰੇ ਗਏ।
কেন তোমরা মেষ-খোঁয়াড়ের মাঝে বসে রইলে শুধু মেষপালকদের বাঁশির সুর শুনবে বলে? রূবেণের জেলাগুলিতে খুব অন্তর অনুসন্ধান হল।
17 ੧੭ ਗਿਲਆਦ ਯਰਦਨ ਪਾਰ ਵੱਸਿਆ, ਅਤੇ ਦਾਨ ਕਿਉਂ ਜਹਾਜ਼ਾਂ ਵਿੱਚ ਰਿਹਾ? ਆਸ਼ੇਰ ਸਮੁੰਦਰ ਦੇ ਕੰਢੇ ਉੱਤੇ ਵੱਸਿਆ, ਅਤੇ ਆਪਣੇ ਘਾਟਾਂ ਵਿੱਚ ਬੈਠਿਆ ਰਿਹਾ।
গিলিয়দ জর্ডনের ওপারে থেকে গেল। আর দান, কেনই বা সে জাহাজের পাশে গড়িমসি করল? আশের সমুদ্র উপকূলে থেকে গেল আর তার সেই উপসাগরে বসবাস করল।
18 ੧੮ ਜ਼ਬੂਲੁਨ ਆਪਣੀ ਜਾਨ ਤੇ ਖੇਡਣ ਵਾਲਾ ਬਣਿਆ, ਨਫ਼ਤਾਲੀ ਨੇ ਵੀ ਮੈਦਾਨ ਦੀਆਂ ਉੱਚੀਆਂ ਥਾਵਾਂ ਉੱਤੇ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾਇਆ।
সবূলূন-প্রজারা নিজ জীবনের ঝুঁকি নিল; নপ্তালিও তাদের দেখাদেখি সোপানক্ষেত্রে তা করল।
19 ੧੯ ਰਾਜੇ ਆ ਕੇ ਲੜੇ, ਤਦ ਕਨਾਨ ਦੇ ਰਾਜੇ ਤਆਨਾਕ ਵਿੱਚ ਮਗਿੱਦੋ ਦੇ ਸੋਤਿਆਂ ਕੋਲ ਲੜੇ, ਪਰ ਉਨ੍ਹਾਂ ਨੇ ਚਾਂਦੀ ਦੀ ਲੁੱਟ ਨਾ ਲੁੱਟੀ।
“রাজারা এলেন, যুদ্ধ করলেন, কনানের রাজারা যুদ্ধ করলেন। তানকে, মগিদ্দোর নদীতীরে, তারা রুপোর কোনো লুন্ঠিত জিনিসপত্র নেয়নি।
20 ੨੦ ਅਕਾਸ਼ ਤੋਂ ਤਾਰੇ ਵੀ ਲੜੇ, ਸਗੋਂ ਆਪਣੇ-ਆਪਣੇ ਮੰਡਲਾਂ ਵਿੱਚੋਂ ਤਾਰੇ ਸੀਸਰਾ ਨਾਲ ਲੜੇ।
আকাশমণ্ডল থেকে নক্ষত্রেরা যুদ্ধ করল, তাদের কক্ষপথ থেকে সীষরার বিরুদ্ধে তারা যুদ্ধ করল।
21 ੨੧ ਕੀਸ਼ੋਨ ਦੀ ਨਦੀ ਉਨ੍ਹਾਂ ਨੂੰ ਵਹਾ ਕੇ ਲੈ ਗਈ - ਉਹ ਪੁਰਾਣੀ ਨਦੀ, ਕੀਸ਼ੋਨ ਦੀ ਨਦੀ। ਹੇ ਮੇਰੀ ਜਾਨ, ਤੂੰ ਬਲ ਨਾਲ ਅੱਗੇ ਚੱਲ!
কীশোন নদী তাদের ভাসিয়ে দিল, যুগবাহিত সেই নদী, সেই কীশোন নদী। হে আমার প্রাণ, এগিয়ে যাও; বলীয়ান হও!
22 ੨੨ ਤਦ ਘੋੜਿਆਂ ਦੇ ਖੁਰਾਂ ਦੀ ਟਾਪ ਸੁਣਾਈ ਦਿੱਤੀ, ਉਨ੍ਹਾਂ ਦੇ ਬਲਵਾਨਾਂ ਘੋੜਿਆਂ ਦੇ ਕੁੱਦਣ ਨਾਲ ਇਹ ਹੋਇਆ।
তখন অশ্ব-ক্ষুরের বজ্রনিনাদ হল— তাঁর সবল ঘোড়ার জোরে ছোটার শব্দ।
23 ੨੩ ਯਹੋਵਾਹ ਦੇ ਦੂਤ ਨੇ ਕਿਹਾ, ਮੇਰੋਜ਼ ਨੂੰ ਸਰਾਪ ਦਿਉ, ਉਸ ਦੇ ਵਸਨੀਕਾਂ ਨੂੰ ਭਾਰੀ ਸਰਾਪ ਦਿਉ! ਕਿਉਂ ਜੋ ਉਹ ਯਹੋਵਾਹ ਦੀ ਸਹਾਇਤਾ ਕਰਨ ਨੂੰ ਨਾ ਆਏ, ਸੂਰਬੀਰਾਂ ਦੇ ਵਿਰੁੱਧ ਯਹੋਵਾਹ ਦੀ ਸਹਾਇਤਾ ਕਰਨ ਨੂੰ।
সদাপ্রভুর দূত বললেন ‘মেরোসকে অভিশাপ দাও।’ ‘তার প্রজাদের দারুণ অভিশাপ দাও, কারণ তারা সদাপ্রভুকে সাহায্য করতে আসেনি, সদাপ্রভুকে বলশালীদের বিরুদ্ধে সাহায্য করতে।’
24 ੨੪ ਹੇਬਰ ਕੇਨੀ ਦੀ ਪਤਨੀ ਯਾਏਲ ਸਾਰੀਆਂ ਇਸਤਰੀਆਂ ਨਾਲੋਂ ਮੁਬਾਰਕ ਹੋਵੇ, ਉਸ ਤੰਬੂ ਵਿੱਚ ਰਹਿਣ ਵਾਲੀਆਂ ਸਾਰੀਆਂ ਇਸਤਰੀਆਂ ਨਾਲੋਂ ਮੁਬਾਰਕ ਹੋਵੇ!
“নারীকুলে যায়েল পরমধন্যা, কেনীয় হেবরের স্ত্রী, তাঁবু-নিবাসী নারীকুলে পরমধন্যা।
25 ੨੫ ਸੀਸਰਾ ਨੇ ਪਾਣੀ ਮੰਗਿਆ, ਉਸ ਨੇ ਦੁੱਧ ਦਿੱਤਾ, ਉਹ ਧਨਵਾਨਾਂ ਦੇ ਥਾਲ ਵਿੱਚ ਦਹੀਂ ਲਿਆਈ।
সীষরা জল চেয়েছিলেন, আর তিনি তাঁকে দুধ দিলেন; অভিজাতদের জন্য উপযুক্ত পাত্রে তিনি দধি এনে দিলেন।
26 ੨੬ ਉਸ ਨੇ ਆਪਣਾ ਹੱਥ ਕਿੱਲੀ ਉੱਤੇ ਲਾਇਆ, ਆਪਣਾ ਸੱਜਾ ਹੱਥ ਕਾਰੀਗਰ ਦੇ ਹਥੌੜੇ ਵੱਲ ਵਧਾਇਆ, ਉਸਨੇ ਸੀਸਰਾ ਨੂੰ ਠੋਕਿਆ, ਉਸ ਦੇ ਸਿਰ ਨੂੰ ਭੰਨ ਸੁੱਟਿਆ, ਉਸ ਦੀ ਪੁੜਪੁੜੀ ਨੂੰ ਆਰ ਪਾਰ ਵਿੰਨ੍ਹ ਦਿੱਤਾ!
তিনি তাঁবু-খুটা হাতে তুলে নিলেন, ডান হাতে শ্রমিকদের হাতুড়ি নিলেন। তিনি সীষরাকে আঘাত করলেন, তাঁর মাথা চূর্ণ করলেন, তিনি তাঁর রগ চুরমার ও বিদ্ধ করলেন।
27 ੨੭ ਉਸ ਦੇ ਪੈਰਾਂ ਵਿੱਚ ਉਹ ਝੁੱਕਿਆ, ਉਹ ਡਿੱਗਿਆ, ਉਹ ਲੰਮਾ ਪਿਆ। ਉਸ ਦੇ ਪੈਰਾਂ ਵਿੱਚ ਉਹ ਝੁੱਕਿਆ, ਉਹ ਡਿੱਗ ਪਿਆ, ਜਿੱਥੇ ਉਹ ਝੁੱਕਿਆ, ਉੱਥੇ ਹੀ ਉਹ ਮਰ ਗਿਆ।
তিনি যায়েলের পদাবনত হলেন, পতিত হলেন; যেখানে তিনি পদাবনত হলেন, সেখানেই মরে পতিত হয়ে রইলেন।
28 ੨੮ ਖਿੜਕੀ ਵਿੱਚੋਂ ਸੀਸਰਾ ਦੀ ਮਾਤਾ ਨੇ ਝਾਤੀ ਮਾਰੀ, ਉਹ ਝਰੋਖੇ ਦੇ ਵਿੱਚੋਂ ਚਿੱਲਾਈ, ਉਸ ਦੇ ਰਥ ਦੇ ਆਉਣ ਵਿੱਚ ਇੰਨ੍ਹਾਂ ਸਮਾਂ ਕਿਉਂ ਲੱਗਾ? ਉਸ ਦੇ ਰਥਾਂ ਦੇ ਪਹੀਏ ਦੇਰ ਕਿਉਂ ਲਾਉਂਦੇ ਹਨ?
“খোলা জানালা দিয়ে সীষরার মা তাকিয়েছিলেন; জাফরির পিছন থেকে তিনি চিৎকার করেছিলেন, ‘তার রথ আসতে কেন এত দেরি হচ্ছে? কেন তার রথের ঘর্ঘর-ধ্বনি বিলম্বিত?’
29 ੨੯ ਉਸ ਦੀਆਂ ਸਿਆਣੀਆਂ ਇਸਤਰੀਆਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਸਗੋਂ ਉਸ ਨੇ ਆਪਣੇ ਆਪ ਨੂੰ ਉੱਤਰ ਦਿੱਤਾ,
তাঁর জ্ঞানবতী সহচরীরা তাঁকে উত্তর দিল; তিনি নিজেও আপনমনে কথা বললেন,
30 ੩੦ ਭਲਾ, ਉਹ ਲੁੱਟ ਪਾ ਕੇ ਉਸ ਨੂੰ ਨਹੀਂ ਵੰਡਦੇ? ਇੱਕ-ਇੱਕ ਪੁਰਖ ਨੂੰ ਇੱਕ ਜਾਂ ਦੋ ਕੁੜੀਆਂ, ਸੀਸਰਾ ਨੂੰ ਰੰਗ-ਬਿਰੰਗੇ ਬਸਤਰਾਂ ਦੀ ਲੁੱਟ? ਸਗੋਂ ਰੰਗ-ਬਿਰੰਗੇ ਫੁਲਕਾਰੀ ਕੱਢੇ ਹੋਏ ਬਸਤਰਾਂ ਦੀ ਲੁੱਟ? ਲੁੱਟੇ ਹੋਇਆਂ ਦੇ ਗਲੇ ਵਿੱਚੋਂ, ਦੋਵੇਂ ਪਾਸੇ ਕੱਢੇ ਹੋਏ ਰੰਗ-ਬਿਰੰਗੇ ਬਸਤਰਾਂ ਦੀ ਲੁੱਟ?
‘ওরা কি লুন্ঠিত জিনিসপত্র পায়নি? ভাগাভাগি কি করেনি? প্রত্যেক পুরুষের জন্য একটি বা দুটি করে রমণী, সীষরার জন্য লুন্ঠিত রঙিন পোশাক, দোরোখা রঙিন পোশাক, আমার গ্রীবার জন্য উচ্চমানের দোরোখা পোশাক— লুন্ঠিত জিনিসপত্ররূপে এসবই?’
31 ੩੧ ਇਸੇ ਤਰ੍ਹਾਂ, ਹੇ ਯਹੋਵਾਹ, ਤੇਰੇ ਸਾਰੇ ਵੈਰੀ ਨਾਸ ਹੋ ਜਾਣ! ਪਰ ਉਸ ਦੇ ਪ੍ਰੇਮੀ ਸੂਰਜ ਵਾਂਗੂੰ ਹੋਣ, ਜਦ ਉਹ ਆਪਣੇ ਪ੍ਰਤਾਪ ਨਾਲ ਚੜ੍ਹਦਾ ਹੈ। ਫਿਰ ਚਾਲ੍ਹੀ ਸਾਲਾਂ ਤੱਕ ਦੇਸ਼ ਵਿੱਚ ਸ਼ਾਂਤੀ ਰਹੀ।
“হে সদাপ্রভু, তোমার সব শত্রু এভাবেই বিনষ্ট হোক! কিন্তু যারা তোমায় ভালোবাসে তারা সব সেই সূর্যের মতো হোক যখন তা সপ্রতাপে উদিত হয়।” পরে চল্লিশ বছর দেশে শান্তি বজায় ছিল।