< ਨਿਆਂਈਆਂ 5 >

1 ਉਸੇ ਦਿਨ ਦਬੋਰਾਹ ਅਤੇ ਅਬੀਨੋਅਮ ਦੇ ਪੁੱਤਰ ਬਾਰਾਕ ਨੇ ਇਹ ਗੀਤ ਗਾਇਆ, -
ותשר דבורה וברק בן אבינעם ביום ההוא לאמר׃
2 ਇਸਰਾਏਲ ਦੇ ਆਗੂਆਂ ਦੀ ਅਗਵਾਈ ਲਈ, ਅਤੇ ਲੋਕਾਂ ਵੱਲੋਂ ਆਪਣੀ ਮਰਜ਼ੀ ਨਾਲ ਯੁੱਧ ਲਈ ਭਰਤੀ ਹੋਣ ਲਈ, ਆਓ ਯਹੋਵਾਹ ਨੂੰ ਧੰਨ ਆਖੋ!
בפרע פרעות בישראל בהתנדב עם ברכו יהוה׃
3 ਹੇ ਰਾਜਿਓ, ਸੁਣੋ ਅਤੇ ਹੇ ਆਗੂਓ, ਧਿਆਨ ਦਿਉ! ਮੈਂ, ਹਾਂ ਮੈਂ ਯਹੋਵਾਹ ਲਈ ਗੀਤ ਗਾਵਾਂਗੀ, ਮੈਂ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਵਡਿਆਈ ਕਰਾਂਗੀ।
שמעו מלכים האזינו רזנים אנכי ליהוה אנכי אשירה אזמר ליהוה אלהי ישראל׃
4 ਹੇ ਯਹੋਵਾਹ, ਜਦ ਤੂੰ ਸੇਈਰ ਤੋਂ ਨਿੱਕਲਿਆ, ਜਦ ਤੂੰ ਅਦੋਮ ਦੇ ਦੇਸ਼ ਤੋਂ ਤੁਰਿਆ, ਤਾਂ ਧਰਤੀ ਕੰਬ ਉੱਠੀ, ਅਕਾਸ਼ ਹਿੱਲ ਗਏ, ਅਤੇ ਬੱਦਲਾਂ ਤੋਂ ਵੀ ਮੀਂਹ ਵਰ੍ਹਿਆ।
יהוה בצאתך משעיר בצעדך משדה אדום ארץ רעשה גם שמים נטפו גם עבים נטפו מים׃
5 ਪਰਬਤ ਯਹੋਵਾਹ ਦੇ ਅੱਗੇ ਪਿਘਲ ਗਏ, ਇਹ ਸੀਨਈ ਵੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਪਿਘਲ ਗਿਆ।
הרים נזלו מפני יהוה זה סיני מפני יהוה אלהי ישראל׃
6 ਅਨਾਥ ਦੇ ਪੁੱਤਰ ਸ਼ਮਗਰ ਦੇ ਦਿਨਾਂ ਵਿੱਚ, ਅਤੇ ਯਾਏਲ ਦੇ ਦਿਨਾਂ ਵਿੱਚ ਸੜਕਾਂ ਖਾਲੀ ਰਹਿੰਦੀਆਂ ਸਨ, ਅਤੇ ਰਾਹੀ ਪੈਹਿਆਂ ਦੇ ਰਾਹ ਤੁਰਦੇ ਸਨ।
בימי שמגר בן ענת בימי יעל חדלו ארחות והלכי נתיבות ילכו ארחות עקלקלות׃
7 ਇਸਰਾਏਲ ਵਿੱਚ ਆਗੂ ਮੁੱਕ ਗਏ, ਉਹ ਪੂਰੀ ਤਰ੍ਹਾਂ ਹੀ ਮੁੱਕ ਗਏ, ਜਦ ਤੱਕ ਮੈਂ, ਦਬੋਰਾਹ, ਨਾ ਉੱਠੀ, ਜਦ ਤੱਕ ਮੈਂ ਇਸਰਾਏਲ ਵਿੱਚ ਮਾਂ ਬਣ ਕੇ ਨਾ ਉੱਠੀ!
חדלו פרזון בישראל חדלו עד שקמתי דבורה שקמתי אם בישראל׃
8 ਜਦ ਉਨ੍ਹਾਂ ਨੇ ਨਵੇਂ ਦੇਵਤੇ ਚੁਣੇ, ਤਦ ਫਾਟਕਾਂ ਕੋਲ ਲੜਾਈ ਹੋਈ। ਭਲਾ, ਇਸਰਾਏਲ ਦੇ ਚਾਲ੍ਹੀ ਹਜ਼ਾਰਾਂ ਵਿੱਚ ਇੱਕ ਢਾਲ਼ ਜਾਂ ਇੱਕ ਬਰਛੀ ਵੀ ਦਿੱਸੀ?
יבחר אלהים חדשים אז לחם שערים מגן אם יראה ורמח בארבעים אלף בישראל׃
9 ਮੇਰਾ ਮਨ ਇਸਰਾਏਲ ਦੇ ਹਾਕਮਾਂ ਵੱਲ ਲੱਗਿਆ ਹੋਇਆ ਹੈ, ਜਿਨ੍ਹਾਂ ਨੇ ਆਪਣੇ ਆਪ ਨੂੰ ਲੋਕਾਂ ਵਿੱਚ ਖੁਸ਼ੀ ਨਾਲ ਪੇਸ਼ ਕੀਤਾ। ਯਹੋਵਾਹ ਨੂੰ ਧੰਨ ਆਖੋ!
לבי לחוקקי ישראל המתנדבים בעם ברכו יהוה׃
10 ੧੦ ਹੇ ਸਫ਼ੇਦ ਗਧੀਆਂ ਉੱਤੇ ਚੜ੍ਹਨ ਵਾਲਿਓ! ਹੇ ਸ਼ਿੰਗਾਰੀਆਂ ਹੋਈਆਂ ਗਧੀਆਂ ਉੱਤੇ ਬੈਠਣ ਵਾਲਿਓ! ਹੇ ਰਾਹ ਦੇ ਤੁਰਨ ਵਾਲਿਓ, ਤੁਸੀਂ ਇਸ ਦਾ ਚਰਚਾ ਕਰੋ!
רכבי אתנות צחרות ישבי על מדין והלכי על דרך שיחו׃
11 ੧੧ ਬਾਉਲੀਆਂ ਉੱਤੇ ਤੀਰ-ਅੰਦਾਜ਼ਾਂ ਦੀ ਗੱਲ ਦੇ ਕਾਰਨ, ਉੱਥੇ ਉਹ ਯਹੋਵਾਹ ਦੇ ਧਰਮੀ ਕੰਮਾਂ ਨੂੰ ਸੁਣਾਉਣਗੇ, - ਇਸਰਾਏਲ ਵਿੱਚ ਉਸ ਦੇ ਧਰਮੀ ਕੰਮਾਂ ਨੂੰ। ਤਦ ਯਹੋਵਾਹ ਦੇ ਲੋਕ ਫਾਟਕਾਂ ਕੋਲ ਗਏ।
מקול מחצצים בין משאבים שם יתנו צדקות יהוה צדקת פרזנו בישראל אז ירדו לשערים עם יהוה׃
12 ੧੨ ਜਾਗ, ਜਾਗ, ਹੇ ਦਬੋਰਾਹ, ਜਾਗ ਜਾਗ ਤੇ ਗੀਤ ਗਾ! ਉੱਠ, ਹੇ ਬਾਰਾਕ ਅਬੀਨੋਅਮ ਦੇ ਪੁੱਤਰ! ਅਤੇ ਆਪਣੇ ਬੰਦੀਆਂ ਨੂੰ ਬੰਨ੍ਹ ਲੈ।
עורי עורי דבורה עורי עורי דברי שיר קום ברק ושבה שביך בן אבינעם׃
13 ੧੩ ਤਦ ਬਚੇ ਹੋਏ ਆਗੂਆਂ ਨੇ ਪਰਜਾ ਦੇ ਉੱਤੇ ਰਾਜ ਕੀਤਾ, ਯਹੋਵਾਹ ਨੇ ਮੈਨੂੰ ਬਲਵਾਨਾਂ ਉੱਤੇ ਰਾਜ ਦਿੱਤਾ।
אז ירד שריד לאדירים עם יהוה ירד לי בגבורים׃
14 ੧੪ ਇਫ਼ਰਾਈਮ ਵਿੱਚੋਂ ਉਹ ਆਏ ਜਿਨ੍ਹਾਂ ਦੀ ਜੜ੍ਹ ਅਮਾਲੇਕ ਵਿੱਚ ਸੀ, ਤੇਰੇ ਪਿੱਛੇ, ਹੇ ਬਿਨਯਾਮੀਨ, ਤੇਰੇ ਲੋਕਾਂ ਵਿੱਚ, ਮਾਕੀਰ ਵਿੱਚੋਂ ਹਾਕਮ ਉਤਰ ਆਏ, ਅਤੇ ਜ਼ਬੂਲੁਨ ਵਿੱਚੋਂ ਉਹ ਜਿਹੜੇ ਸੈਨਾਪਤੀ ਦਾ ਡੰਡਾ ਵਰਤਦੇ ਹਨ।
מני אפרים שרשם בעמלק אחריך בנימין בעממיך מני מכיר ירדו מחקקים ומזבולן משכים בשבט ספר׃
15 ੧੫ ਅਤੇ ਯਿੱਸਾਕਾਰ ਦੇ ਹਾਕਮ ਦਬੋਰਾਹ ਦੇ ਨਾਲ ਸਨ, ਹਾਂ, ਯਿੱਸਾਕਾਰ ਬਾਰਾਕ ਦੇ ਨਾਲ ਸੀ। ਉਹ ਤਰਾਈ ਵਿੱਚ ਉਸ ਦੇ ਪਿੱਛੇ ਪੈਦਲ ਗਿਆ। ਰਊਬੇਨ ਦੇ ਦਲਾਂ ਵਿੱਚ ਵੱਡੇ-ਵੱਡੇ ਕੰਮ ਮਨਾਂ ਵਿੱਚ ਵਿਚਾਰੇ ਗਏ।
ושרי ביששכר עם דברה ויששכר כן ברק בעמק שלח ברגליו בפלגות ראובן גדלים חקקי לב׃
16 ੧੬ ਤੂੰ ਕਿਉਂ ਵਾੜਿਆਂ ਦੇ ਵਿੱਚ ਰਿਹਾ? ਇੱਜੜਾਂ ਦੇ ਮਿਮੀਆਉਣ ਦੀ ਅਵਾਜ਼ ਨੂੰ ਸੁਣਨ ਲਈ? ਰਊਬੇਨ ਦੇ ਦਲਾਂ ਵਿੱਚ ਵੱਡੇ-ਵੱਡੇ ਕੰਮ ਮਨਾਂ ਵਿੱਚ ਵਿਚਾਰੇ ਗਏ।
למה ישבת בין המשפתים לשמע שרקות עדרים לפלגות ראובן גדולים חקרי לב׃
17 ੧੭ ਗਿਲਆਦ ਯਰਦਨ ਪਾਰ ਵੱਸਿਆ, ਅਤੇ ਦਾਨ ਕਿਉਂ ਜਹਾਜ਼ਾਂ ਵਿੱਚ ਰਿਹਾ? ਆਸ਼ੇਰ ਸਮੁੰਦਰ ਦੇ ਕੰਢੇ ਉੱਤੇ ਵੱਸਿਆ, ਅਤੇ ਆਪਣੇ ਘਾਟਾਂ ਵਿੱਚ ਬੈਠਿਆ ਰਿਹਾ।
גלעד בעבר הירדן שכן ודן למה יגור אניות אשר ישב לחוף ימים ועל מפרציו ישכון׃
18 ੧੮ ਜ਼ਬੂਲੁਨ ਆਪਣੀ ਜਾਨ ਤੇ ਖੇਡਣ ਵਾਲਾ ਬਣਿਆ, ਨਫ਼ਤਾਲੀ ਨੇ ਵੀ ਮੈਦਾਨ ਦੀਆਂ ਉੱਚੀਆਂ ਥਾਵਾਂ ਉੱਤੇ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾਇਆ।
זבלון עם חרף נפשו למות ונפתלי על מרומי שדה׃
19 ੧੯ ਰਾਜੇ ਆ ਕੇ ਲੜੇ, ਤਦ ਕਨਾਨ ਦੇ ਰਾਜੇ ਤਆਨਾਕ ਵਿੱਚ ਮਗਿੱਦੋ ਦੇ ਸੋਤਿਆਂ ਕੋਲ ਲੜੇ, ਪਰ ਉਨ੍ਹਾਂ ਨੇ ਚਾਂਦੀ ਦੀ ਲੁੱਟ ਨਾ ਲੁੱਟੀ।
באו מלכים נלחמו אז נלחמו מלכי כנען בתענך על מי מגדו בצע כסף לא לקחו׃
20 ੨੦ ਅਕਾਸ਼ ਤੋਂ ਤਾਰੇ ਵੀ ਲੜੇ, ਸਗੋਂ ਆਪਣੇ-ਆਪਣੇ ਮੰਡਲਾਂ ਵਿੱਚੋਂ ਤਾਰੇ ਸੀਸਰਾ ਨਾਲ ਲੜੇ।
מן שמים נלחמו הכוכבים ממסלותם נלחמו עם סיסרא׃
21 ੨੧ ਕੀਸ਼ੋਨ ਦੀ ਨਦੀ ਉਨ੍ਹਾਂ ਨੂੰ ਵਹਾ ਕੇ ਲੈ ਗਈ - ਉਹ ਪੁਰਾਣੀ ਨਦੀ, ਕੀਸ਼ੋਨ ਦੀ ਨਦੀ। ਹੇ ਮੇਰੀ ਜਾਨ, ਤੂੰ ਬਲ ਨਾਲ ਅੱਗੇ ਚੱਲ!
נחל קישון גרפם נחל קדומים נחל קישון תדרכי נפשי עז׃
22 ੨੨ ਤਦ ਘੋੜਿਆਂ ਦੇ ਖੁਰਾਂ ਦੀ ਟਾਪ ਸੁਣਾਈ ਦਿੱਤੀ, ਉਨ੍ਹਾਂ ਦੇ ਬਲਵਾਨਾਂ ਘੋੜਿਆਂ ਦੇ ਕੁੱਦਣ ਨਾਲ ਇਹ ਹੋਇਆ।
אז הלמו עקבי סוס מדהרות דהרות אביריו׃
23 ੨੩ ਯਹੋਵਾਹ ਦੇ ਦੂਤ ਨੇ ਕਿਹਾ, ਮੇਰੋਜ਼ ਨੂੰ ਸਰਾਪ ਦਿਉ, ਉਸ ਦੇ ਵਸਨੀਕਾਂ ਨੂੰ ਭਾਰੀ ਸਰਾਪ ਦਿਉ! ਕਿਉਂ ਜੋ ਉਹ ਯਹੋਵਾਹ ਦੀ ਸਹਾਇਤਾ ਕਰਨ ਨੂੰ ਨਾ ਆਏ, ਸੂਰਬੀਰਾਂ ਦੇ ਵਿਰੁੱਧ ਯਹੋਵਾਹ ਦੀ ਸਹਾਇਤਾ ਕਰਨ ਨੂੰ।
אורו מרוז אמר מלאך יהוה ארו ארור ישביה כי לא באו לעזרת יהוה לעזרת יהוה בגבורים׃
24 ੨੪ ਹੇਬਰ ਕੇਨੀ ਦੀ ਪਤਨੀ ਯਾਏਲ ਸਾਰੀਆਂ ਇਸਤਰੀਆਂ ਨਾਲੋਂ ਮੁਬਾਰਕ ਹੋਵੇ, ਉਸ ਤੰਬੂ ਵਿੱਚ ਰਹਿਣ ਵਾਲੀਆਂ ਸਾਰੀਆਂ ਇਸਤਰੀਆਂ ਨਾਲੋਂ ਮੁਬਾਰਕ ਹੋਵੇ!
תברך מנשים יעל אשת חבר הקיני מנשים באהל תברך׃
25 ੨੫ ਸੀਸਰਾ ਨੇ ਪਾਣੀ ਮੰਗਿਆ, ਉਸ ਨੇ ਦੁੱਧ ਦਿੱਤਾ, ਉਹ ਧਨਵਾਨਾਂ ਦੇ ਥਾਲ ਵਿੱਚ ਦਹੀਂ ਲਿਆਈ।
מים שאל חלב נתנה בספל אדירים הקריבה חמאה׃
26 ੨੬ ਉਸ ਨੇ ਆਪਣਾ ਹੱਥ ਕਿੱਲੀ ਉੱਤੇ ਲਾਇਆ, ਆਪਣਾ ਸੱਜਾ ਹੱਥ ਕਾਰੀਗਰ ਦੇ ਹਥੌੜੇ ਵੱਲ ਵਧਾਇਆ, ਉਸਨੇ ਸੀਸਰਾ ਨੂੰ ਠੋਕਿਆ, ਉਸ ਦੇ ਸਿਰ ਨੂੰ ਭੰਨ ਸੁੱਟਿਆ, ਉਸ ਦੀ ਪੁੜਪੁੜੀ ਨੂੰ ਆਰ ਪਾਰ ਵਿੰਨ੍ਹ ਦਿੱਤਾ!
ידה ליתד תשלחנה וימינה להלמות עמלים והלמה סיסרא מחקה ראשו ומחצה וחלפה רקתו׃
27 ੨੭ ਉਸ ਦੇ ਪੈਰਾਂ ਵਿੱਚ ਉਹ ਝੁੱਕਿਆ, ਉਹ ਡਿੱਗਿਆ, ਉਹ ਲੰਮਾ ਪਿਆ। ਉਸ ਦੇ ਪੈਰਾਂ ਵਿੱਚ ਉਹ ਝੁੱਕਿਆ, ਉਹ ਡਿੱਗ ਪਿਆ, ਜਿੱਥੇ ਉਹ ਝੁੱਕਿਆ, ਉੱਥੇ ਹੀ ਉਹ ਮਰ ਗਿਆ।
בין רגליה כרע נפל שכב בין רגליה כרע נפל באשר כרע שם נפל שדוד׃
28 ੨੮ ਖਿੜਕੀ ਵਿੱਚੋਂ ਸੀਸਰਾ ਦੀ ਮਾਤਾ ਨੇ ਝਾਤੀ ਮਾਰੀ, ਉਹ ਝਰੋਖੇ ਦੇ ਵਿੱਚੋਂ ਚਿੱਲਾਈ, ਉਸ ਦੇ ਰਥ ਦੇ ਆਉਣ ਵਿੱਚ ਇੰਨ੍ਹਾਂ ਸਮਾਂ ਕਿਉਂ ਲੱਗਾ? ਉਸ ਦੇ ਰਥਾਂ ਦੇ ਪਹੀਏ ਦੇਰ ਕਿਉਂ ਲਾਉਂਦੇ ਹਨ?
בעד החלון נשקפה ותיבב אם סיסרא בעד האשנב מדוע בשש רכבו לבוא מדוע אחרו פעמי מרכבותיו׃
29 ੨੯ ਉਸ ਦੀਆਂ ਸਿਆਣੀਆਂ ਇਸਤਰੀਆਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਸਗੋਂ ਉਸ ਨੇ ਆਪਣੇ ਆਪ ਨੂੰ ਉੱਤਰ ਦਿੱਤਾ,
חכמות שרותיה תענינה אף היא תשיב אמריה לה׃
30 ੩੦ ਭਲਾ, ਉਹ ਲੁੱਟ ਪਾ ਕੇ ਉਸ ਨੂੰ ਨਹੀਂ ਵੰਡਦੇ? ਇੱਕ-ਇੱਕ ਪੁਰਖ ਨੂੰ ਇੱਕ ਜਾਂ ਦੋ ਕੁੜੀਆਂ, ਸੀਸਰਾ ਨੂੰ ਰੰਗ-ਬਿਰੰਗੇ ਬਸਤਰਾਂ ਦੀ ਲੁੱਟ? ਸਗੋਂ ਰੰਗ-ਬਿਰੰਗੇ ਫੁਲਕਾਰੀ ਕੱਢੇ ਹੋਏ ਬਸਤਰਾਂ ਦੀ ਲੁੱਟ? ਲੁੱਟੇ ਹੋਇਆਂ ਦੇ ਗਲੇ ਵਿੱਚੋਂ, ਦੋਵੇਂ ਪਾਸੇ ਕੱਢੇ ਹੋਏ ਰੰਗ-ਬਿਰੰਗੇ ਬਸਤਰਾਂ ਦੀ ਲੁੱਟ?
הלא ימצאו יחלקו שלל רחם רחמתים לראש גבר שלל צבעים לסיסרא שלל צבעים רקמה צבע רקמתים לצוארי שלל׃
31 ੩੧ ਇਸੇ ਤਰ੍ਹਾਂ, ਹੇ ਯਹੋਵਾਹ, ਤੇਰੇ ਸਾਰੇ ਵੈਰੀ ਨਾਸ ਹੋ ਜਾਣ! ਪਰ ਉਸ ਦੇ ਪ੍ਰੇਮੀ ਸੂਰਜ ਵਾਂਗੂੰ ਹੋਣ, ਜਦ ਉਹ ਆਪਣੇ ਪ੍ਰਤਾਪ ਨਾਲ ਚੜ੍ਹਦਾ ਹੈ। ਫਿਰ ਚਾਲ੍ਹੀ ਸਾਲਾਂ ਤੱਕ ਦੇਸ਼ ਵਿੱਚ ਸ਼ਾਂਤੀ ਰਹੀ।
כן יאבדו כל אויביך יהוה ואהביו כצאת השמש בגברתו ותשקט הארץ ארבעים שנה׃

< ਨਿਆਂਈਆਂ 5 >