< ਨਿਆਂਈਆਂ 6 >
1 ੧ ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ, ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਸੱਤ ਸਾਲਾਂ ਤੱਕ ਮਿਦਯਾਨੀਆਂ ਦੇ ਹੱਥ ਵਿੱਚ ਕਰ ਦਿੱਤਾ।
Jo-Israel nochako otimo timbe mamono e nyim Jehova Nyasaye, kendo kuom higni abiriyo nochiwogi e lwet jo-Midian.
2 ੨ ਮਿਦਯਾਨੀਆਂ ਦਾ ਹੱਥ ਇਸਰਾਏਲੀਆਂ ਉੱਤੇ ਤਕੜਾ ਹੋਇਆ ਅਤੇ ਮਿਦਯਾਨੀਆਂ ਦੇ ਡਰ ਦੇ ਕਾਰਨ ਇਸਰਾਏਲੀਆਂ ਨੇ ਪਹਾੜਾਂ ਵਿੱਚ ਘੁਰਨੇ, ਗੁਫਾਂ ਅਤੇ ਗੜ੍ਹਾਂ ਵਿੱਚ ਆਪਣੇ ਨਿਵਾਸ ਬਣਾ ਲਏ।
Nikech jo-Midian ne keto ji gi tich matek mar achuna, jo-Israel nogero kuonde pondo e tiend got, rogo kod kuonde moko ma ginyalo dakie.
3 ੩ ਅਜਿਹਾ ਹੁੰਦਾ ਸੀ ਕਿ ਜਦ ਵੀ ਇਸਰਾਏਲੀ ਕੁਝ ਬੀਜਦੇ ਸਨ, ਤਾਂ ਮਿਦਯਾਨੀ, ਅਮਾਲੇਕੀ ਅਤੇ ਪੂਰਬੀ ਲੋਕ ਉਨ੍ਹਾਂ ਉੱਤੇ ਹਮਲਾ ਕਰ ਦਿੰਦੇ ਸਨ
Kinde ka kinde mane jo-Israel opidho cham mag-gi, jo-Midian, jo-Amalek kod jogo moa yo wuok chiengʼ ne monjo piny.
4 ੪ ਅਤੇ ਉਨ੍ਹਾਂ ਦੇ ਸਾਹਮਣੇ ਅੱਜ਼ਾਹ ਤੱਕ ਤੰਬੂ ਲਾ ਕੇ ਖੇਤਾਂ ਦਾ ਫਲ ਉਜਾੜ ਦਿੰਦੇ ਸਨ, ਅਤੇ ਇਸਰਾਏਲ ਵਿੱਚ ਨਾ ਤਾਂ ਕੋਈ ਭੋਜਨ ਪਦਾਰਥ, ਅਤੇ ਨਾ ਹੀ ਭੇਡ-ਬੱਕਰੀ, ਨਾ ਬਲ਼ਦ ਅਤੇ ਨਾ ਗਧਾ ਛੱਡਦੇ ਸਨ।
Negichokore e pinyno kendo negiketho cham duto nyaka Gaza kendo onge gima ngima kaka rombe kata dhok kata punde mane giweyo e piny Israel.
5 ੫ ਕਿਉਂ ਜੋ ਉਹ ਆਪਣੇ ਪਸ਼ੂਆਂ ਅਤੇ ਆਪਣਿਆਂ ਤੰਬੂਆਂ ਦੇ ਨਾਲ ਟਿੱਡੀਆਂ ਦੇ ਦਲ ਵਾਂਗੂੰ ਆਉਂਦੇ ਸਨ, ਉਹ ਅਤੇ ਉਨ੍ਹਾਂ ਦੇ ਊਠ ਅਣਗਿਣਤ ਸਨ, ਅਤੇ ਉਹ ਉਸ ਦੇਸ਼ ਵਿੱਚ ਵੜ ਕੇ ਉਸ ਨੂੰ ਉਜਾੜ ਦਿੰਦੇ ਸਨ।
Negibiro gi jambgi kod hembegi machal gi kweth mar dede. Kar kwan jogo kaachiel gi ngamia mag-gi ne tek ngʼeyo, kendo negimonjo pinyno mi gikethe.
6 ੬ ਅਤੇ ਮਿਦਯਾਨੀਆਂ ਦੇ ਕਾਰਨ ਇਸਰਾਏਲੀ ਕੰਗਾਲ ਹੋ ਗਏ, ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ।
Jo-Midian nokelone jo-Israel dhier maduongʼ mane giywakne Jehova Nyasaye mondo okonygi.
7 ੭ ਅਜਿਹਾ ਹੋਇਆ ਕਿ ਜਦ ਇਸਰਾਏਲੀਆਂ ਨੇ ਮਿਦਯਾਨੀਆਂ ਦੇ ਕਾਰਨ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ
Ka jo-Israel noywak ne Jehova Nyasaye nikech jo-Midian,
8 ੮ ਤਾਂ ਯਹੋਵਾਹ ਨੇ ਇਸਰਾਏਲੀਆਂ ਦੇ ਕੋਲ ਇੱਕ ਨਬੀ ਭੇਜਿਆ, ਜਿਸ ਨੇ ਉਨ੍ਹਾਂ ਨੂੰ ਕਿਹਾ, “ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ ਅਤੇ ਮੈਂ ਤੁਹਾਨੂੰ ਗ਼ੁਲਾਮੀ ਦੇ ਘਰ ਵਿੱਚੋਂ ਕੱਢ ਲਿਆਇਆ,
nooronegi janabi, mane owachonegi niya, “Ma e gima Jehova Nyasaye ma Nyasach Israel, wacho: Nagolou e piny Misri, kuma ne unie wasumbini.
9 ੯ ਅਤੇ ਮੈਂ ਤੁਹਾਨੂੰ ਮਿਸਰੀਆਂ ਦੇ ਹੱਥਾਂ ਤੋਂ ਸਗੋਂ ਉਨ੍ਹਾਂ ਸਾਰਿਆਂ ਦੇ ਹੱਥਾਂ ਤੋਂ ਛੁਡਾਇਆ ਜਿਹੜੇ ਤੁਹਾਨੂੰ ਦੁੱਖ ਦਿੰਦੇ ਸਨ, ਅਤੇ ਤੁਹਾਡੇ ਅੱਗਿਓਂ ਉਨ੍ਹਾਂ ਨੂੰ ਕੱਢ ਦਿੱਤਾ ਅਤੇ ਉਨ੍ਹਾਂ ਦਾ ਦੇਸ਼ ਤੁਹਾਨੂੰ ਦੇ ਦਿੱਤਾ,
Ne agolou e loch jo-Misri kendo aresou e lwet joma ne sandou. Ne ariembogi gia e nyimu kendo amiyou pinygi.
10 ੧੦ ਅਤੇ ਮੈਂ ਤੁਹਾਨੂੰ ਕਿਹਾ, ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ, ਇਸ ਲਈ ਤੁਸੀਂ ਅਮੋਰੀਆਂ ਦੇ ਦੇਵਤਿਆਂ ਤੋਂ, ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ, ਨਾ ਡਰੋ। ਪਰ ਤੁਸੀਂ ਮੇਰੇ ਬਚਨ ਨੂੰ ਨਾ ਮੰਨਿਆ।”
Ne awachonu niya, ‘An Jehova Nyasaye ma Nyasachu; kik ulam nyiseche jo-Amor, makoro udak e pinygi.’ To pod ok udewo winja.”
11 ੧੧ ਫਿਰ ਯਹੋਵਾਹ ਦਾ ਦੂਤ ਆਇਆ ਅਤੇ ਆਫ਼ਰਾਹ ਵਿੱਚ ਬਲੂਤ ਦੇ ਇੱਕ ਰੁੱਖ ਦੇ ਹੇਠ ਬੈਠ ਗਿਆ, ਜਿਹੜਾ ਯੋਆਸ਼ ਅਬੀਅਜ਼ਰੀ ਦਾ ਸੀ। ਉਸ ਵੇਲੇ ਉਸ ਦਾ ਪੁੱਤਰ ਗਿਦਾਊਨ ਇੱਕ ਹੌਦ ਵਿੱਚ ਕਣਕ ਨੂੰ ਛੱਟ ਰਿਹਾ ਸੀ ਤਾਂ ਜੋ ਉਸ ਨੂੰ ਮਿਦਯਾਨੀਆਂ ਦੇ ਹੱਥੋਂ ਲੁਕਾਵੇ।
Malaika mar Jehova Nyasaye nobiro mobet e tiend yiend ober moro mantiere Ofra mane mar Joash ma ja-Abiezer, kama wuod Gideon ne dinoe ngano mondo kik jo-Midian yude.
12 ੧੨ ਯਹੋਵਾਹ ਦੇ ਦੂਤ ਨੇ ਉਸ ਨੂੰ ਦਰਸ਼ਣ ਦਿੱਤਾ ਅਤੇ ਕਿਹਾ, “ਹੇ ਸੂਰਬੀਰ ਸੂਰਮਾ, ਯਹੋਵਾਹ ਤੇਰੇ ਨਾਲ ਹੈ।”
Ka malaika nofwenyore ne Gideon, nowacho niya, “Jehova Nyasaye ni kodi, in jalweny maratego.”
13 ੧੩ ਗਿਦਾਊਨ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਜੇ ਯਹੋਵਾਹ ਸਾਡੇ ਨਾਲ ਹੁੰਦਾ ਤਾਂ ਇਹ ਸਾਰੀ ਬਿਪਤਾ ਸਾਡੇ ਉੱਤੇ ਕਿਉਂ ਪੈਂਦੀ? ਅਤੇ ਉਹ ਸਾਰੇ ਅਚਰਜ਼ ਕੰਮ ਕਿੱਥੇ ਹਨ, ਜਿਹੜੇ ਸਾਡੇ ਪਿਉ-ਦਾਦੇ ਸਾਨੂੰ ਇਹ ਕਹਿ ਕੇ ਸੁਣਾਉਂਦੇ ਸਨ, ਕੀ ਭਲਾ, ਯਹੋਵਾਹ ਸਾਨੂੰ ਮਿਸਰ ਤੋਂ ਨਹੀਂ ਕੱਢ ਲਿਆਇਆ? ਪਰ ਹੁਣ ਤਾਂ ਯਹੋਵਾਹ ਨੇ ਸਾਨੂੰ ਤਿਆਗ ਦਿੱਤਾ ਅਤੇ ਸਾਨੂੰ ਮਿਦਯਾਨੀਆਂ ਦੇ ਹੱਥ ਕਰ ਦਿੱਤਾ ਹੈ।”
To Gideon nodwoke niya, “Ruodha, ka Jehova Nyasaye nikodwa, to angʼo momiyo magi duto osetimorenwa? Ere honni duto mane kwerewa onyisowa kagiwacho ni, ‘Donge Jehova Nyasaye ema nogolowa e piny Misri?’ To koro Jehova Nyasaye osejwangʼowa mi oketowa e lwet jo-Midian.”
14 ੧੪ ਤਦ ਯਹੋਵਾਹ ਨੇ ਉਸ ਦੀ ਵੱਲ ਵੇਖ ਕੇ ਕਿਹਾ, “ਤੂੰ ਆਪਣੇ ਇਸੇ ਬਲ ਨਾਲ ਜਾ ਅਤੇ ਤੂੰ ਇਸਰਾਏਲ ਨੂੰ ਮਿਦਯਾਨੀਆਂ ਦੇ ਹੱਥੋਂ ਛੁਡਾਵੇਂਗਾ! ਭਲਾ, ਮੈਂ ਤੈਨੂੰ ਨਹੀਂ ਭੇਜਿਆ?”
Jehova Nyasaye nodwoke niya, “Gi teko ma in-go, dhiyo kendo ires jo-Israel e lwet jo-Midian. Donge an ema aori?”
15 ੧੫ ਗਿਦਾਊਨ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਮੈਂ ਇਸਰਾਏਲ ਨੂੰ ਕਿਸ ਤਰ੍ਹਾਂ ਛੁਡਾਵਾਂ? ਵੇਖ, ਮੇਰਾ ਟੱਬਰ ਮਨੱਸ਼ਹ ਵਿੱਚ ਸਾਰਿਆਂ ਨਾਲੋਂ ਕੰਗਾਲ ਹੈ, ਅਤੇ ਆਪਣੇ ਪਿਤਾ ਦੇ ਘਰਾਣੇ ਵਿੱਚੋਂ ਮੈਂ ਸਭ ਤੋਂ ਛੋਟਾ ਹਾਂ।”
Gideon nopenje niya, “To Ruoth, ere kaka anyalo reso jo-Israel? Anywolana ema nyape mogik ei Manase, kendo an ema atin e odwa.”
16 ੧੬ ਤਾਂ ਯਹੋਵਾਹ ਨੇ ਉਸ ਨੂੰ ਕਿਹਾ, “ਮੈਂ ਜ਼ਰੂਰ ਤੇਰੇ ਨਾਲ ਹੋਵਾਂਗਾ, ਅਤੇ ਤੂੰ ਮਿਦਯਾਨੀਆਂ ਨੂੰ ਇੱਕ ਮਨੁੱਖ ਵਾਂਗੂੰ ਮਾਰ ਸੁੱਟੇਂਗਾ।”
Jehova Nyasaye nodwoko niya, “Anabed kodi, kendo ibiro nego jo-Midian duto.”
17 ੧੭ ਤਾਂ ਗਿਦਾਊਨ ਨੇ ਉਸ ਨੂੰ ਕਿਹਾ, “ਜੇਕਰ ਮੈਂ ਤੇਰੇ ਅੱਗੇ ਕਿਰਪਾ ਪਾਈ ਹੈ, ਤਾਂ ਮੈਨੂੰ ਕੋਈ ਨਿਸ਼ਾਨੀ ਵਿਖਾ ਜੋ ਮੈਂ ਜਾਣ ਲਵਾਂ ਕਿ ਤੂੰ ਹੀ ਹੈਂ, ਜਿਹੜਾ ਮੇਰੇ ਨਾਲ ਬੋਲਦਾ ਹੈਂ।
Gideon nodwoko niya, “Ka koro ayudo ngʼwono e nyim wangʼi, to miya ranyisi ni in ema iwuoyo koda.
18 ੧੮ ਮੈਂ ਤੇਰੇ ਅੱਗੇ ਬੇਨਤੀ ਕਰਦਾ ਤਾਂ ਕਿ ਜਦ ਤੱਕ ਮੈਂ ਤੇਰੇ ਕੋਲ ਵਾਪਿਸ ਨਾ ਆਵਾਂ ਅਤੇ ਆਪਣੀ ਭੇਟ ਨਾ ਲਿਆਵਾਂ ਅਤੇ ਉਸ ਨੂੰ ਤੇਰੇ ਅੱਗੇ ਅਰਪਣ ਨਾ ਕਰਾਂ, ਤਦ ਤੱਕ ਤੂੰ ਇੱਥੋਂ ਵਾਪਿਸ ਨਾ ਜਾਵੀਂ।” ਉਸ ਨੇ ਕਿਹਾ, “ਜਦ ਤੱਕ ਤੂੰ ਨਾ ਮੁੜੇਂਗਾ, ਤਦ ਤੱਕ ਮੈਂ ਇੱਥੇ ਹੀ ਰਹਾਂਗਾ।”
Kiyie to kik iwuog ka nyaka abi kendo akel misango mara mi achiwe e nyimi.” To Jehova Nyasaye nowacho niya, “Abiro rito nyaka iduogi.”
19 ੧੯ ਤਦ ਗਿਦਾਊਨ ਗਿਆ ਅਤੇ ਉਸ ਨੇ ਬੱਕਰੀ ਦਾ ਇੱਕ ਬੱਚਾ ਅਤੇ ਇੱਕ ਏਫ਼ਾਹ ਆਟੇ ਦੀਆਂ ਪਤੀਰੀਆਂ ਰੋਟੀਆਂ ਪਕਾਈਆਂ ਅਤੇ ਮਾਸ ਨੂੰ ਟੋਕਰੀ ਵਿੱਚ ਰੱਖਿਆ ਅਤੇ ਤਰੀ ਨੂੰ ਇੱਕ ਭਾਂਡੇ ਵਿੱਚ ਪਾ ਕੇ ਬਲੂਤ ਦੇ ਰੁੱਖ ਹੇਠ ਉਸ ਦੇ ਲਈ ਲਿਆ ਕੇ ਰੱਖਿਆ।
Gideon nodhi, moyangʼo nyadiel kendo otedo, bangʼe nokawo mogo madirom kilo piero ariyo gariyo mi olosogo makati ma ok oketie thowi koketo ringʼo e adita kod kate e tawo, nokelogi oko kendo ochiwogi ne Jehova Nyasaye e tiend yiend ober.
20 ੨੦ ਤਦ ਯਹੋਵਾਹ ਦੇ ਦੂਤ ਨੇ ਉਸ ਨੂੰ ਕਿਹਾ, “ਇਸ ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਚੁੱਕ ਕੇ ਉਸ ਪੱਥਰ ਉੱਤੇ ਰੱਖਦੇ, ਅਤੇ ਤਰੀ ਨੂੰ ਉਸ ਦੇ ਉੱਤੇ ਡੋਲ੍ਹ ਦੇ।” ਤਾਂ ਉਸ ਨੇ ਉਸੇ ਤਰ੍ਹਾਂ ਹੀ ਕੀਤਾ।
Malaika mar Nyasaye nowachone niya, “Kaw ringʼono kod makati ma ok oketie thowi, ketgi e lwandani, kendo iol kado piny.” Kendo Gideon notimo kamano.
21 ੨੧ ਤਾਂ ਯਹੋਵਾਹ ਦੇ ਦੂਤ ਨੇ ਉਸ ਸੋਟੀ ਦੇ ਸਿਰੇ ਨਾਲ ਜਿਹੜੀ ਉਸ ਦੇ ਹੱਥ ਵਿੱਚ ਸੀ, ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਛੂਹਿਆ ਅਤੇ ਉਸ ਪੱਥਰ ਵਿੱਚੋਂ ਅੱਗ ਨਿੱਕਲੀ ਜਿਸ ਨਾਲ ਮਾਸ ਤੇ ਪਤੀਰੀਆਂ ਰੋਟੀਆਂ ਭਸਮ ਹੋ ਗਈਆਂ, ਤਦ ਯਹੋਵਾਹ ਦਾ ਦੂਤ ਉਸ ਦੀਆਂ ਅੱਖਾਂ ਦੇ ਅੱਗੋਂ ਅਲੋਪ ਹੋ ਗਿਆ।
Malaika mar Jehova Nyasaye nomulo ringʼo kod makati ma ok oketie thowi gi wi luth mane otingʼo e lwete. Mach nowuok e lwanda, mowangʼo ringʼo kod makati pep. Kendo malaika mar Jehova Nyasaye nolal nono e wangʼe.
22 ੨੨ ਜਦ ਗਿਦਾਊਨ ਨੇ ਵੇਖਿਆ ਕਿ ਉਹ ਯਹੋਵਾਹ ਦਾ ਦੂਤ ਸੀ, ਤਾਂ ਗਿਦਾਊਨ ਨੇ ਕਿਹਾ, “ਹਾਏ ਹਾਏ! ਹੇ ਪ੍ਰਭੂ ਯਹੋਵਾਹ, ਮੈਂ ਤਾਂ ਯਹੋਵਾਹ ਦੇ ਦੂਤ ਨੂੰ ਆਹਮੋ-ਸਾਹਮਣੇ ਵੇਖਿਆ ਹੈ!”
Kane Gideon ofwenyo ni ne en malaika mar Jehova Nyasaye, nowacho niya, “Yaye, Jehova Nyasaye Manyalo Gik Moko Duto! Aseneno malaika mar Jehova Nyasaye wangʼ gi wangʼ!”
23 ੨੩ ਤਦ ਯਹੋਵਾਹ ਨੇ ਉਸ ਨੂੰ ਕਿਹਾ, “ਤੈਨੂੰ ਸ਼ਾਂਤੀ ਹੋਵੇ। ਨਾ ਡਰ, ਤੂੰ ਮਰੇਂਗਾ ਨਹੀਂ।”
To Jehova Nyasaye nowachone niya, “Bed gi kwe! Kik iluor. Ok nitho.”
24 ੨੪ ਤਦ ਗਿਦਾਊਨ ਨੇ ਉੱਥੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ ਅਤੇ ਉਸ ਦਾ ਨਾਮ “ਯਹੋਵਾਹ ਸ਼ਾਲੋਮ” ਰੱਖਿਆ। ਉਹ ਜਗਵੇਦੀ ਅੱਜ ਦੇ ਦਿਨ ਤੱਕ ਅਬੀ-ਅਜ਼ਰੀਆਂ ਦੇ ਆਫ਼ਰਾਹ ਵਿੱਚ ਬਣੀ ਹੋਈ ਹੈ।
Omiyo Gideon nogero ne Jehova Nyasaye kendo mar misango mi oluongo kanyo ni Jehova Nyasaye en Kwe. Kendono pod ni Ofra kuno e piny jo-Abiezer nyaka chil kawuono.
25 ੨੫ ਫਿਰ ਅਜਿਹਾ ਹੋਇਆ ਕਿ ਉਸੇ ਰਾਤ ਯਹੋਵਾਹ ਨੇ ਗਿਦਾਊਨ ਨੂੰ ਕਿਹਾ, “ਆਪਣੇ ਪਿਤਾ ਦਾ ਬਲ਼ਦ ਲੈ, ਅਰਥਾਤ ਉਹ ਦੂਜਾ ਬਲ਼ਦ ਜਿਹੜਾ ਸੱਤ ਸਾਲ ਦਾ ਹੈ, ਅਤੇ ਬਆਲ ਦੀ ਜਗਵੇਦੀ ਜੋ ਤੇਰੇ ਪਿਤਾ ਦੀ ਹੈ ਉਸ ਨੂੰ ਢਾਹ ਦੇ ਅਤੇ ਉਸ ਦੇ ਕੋਲ ਅਸ਼ੇਰਾਹ ਦੇਵੀ ਨੂੰ ਵੱਢ ਦੇ,
Otienono Jehova Nyasaye nowachone niya, “Kaw rwath mar ariyo koa e kweth wuonu, ma hike abiriyo. Muk kendo wuonu mar misango ne Baal kendo ingʼad siro mar Ashera man bute.
26 ੨੬ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਇਸ ਪੱਥਰ ਦੇ ਉੱਤੇ ਰੀਤ ਅਨੁਸਾਰ ਇੱਕ ਜਗਵੇਦੀ ਬਣਾ, ਅਤੇ ਉਸ ਦੂਜੇ ਬਲ਼ਦ ਨੂੰ ਲੈ ਅਤੇ ਉਸ ਨੂੰ ਅਸ਼ੇਰਾਹ ਦੀ ਲੱਕੜ ਨਾਲ ਜਿਸ ਨੂੰ ਤੂੰ ਵੱਢੇਗਾਂ, ਜਲਾ ਕੇ ਹੋਮ ਦੀ ਬਲੀ ਚੜ੍ਹਾ।”
Eka iger kendo mar misango malongʼo ne Jehova Nyasaye ma Nyasachu ewi kama otingʼore maloni mondo ichiw rwath mar ariyo kaka misango miwangʼo pep, kitiyo gi yiend Ashera mane ingʼado.”
27 ੨੭ ਤਦ ਗਿਦਾਊਨ ਨੇ ਆਪਣੇ ਸੇਵਕਾਂ ਵਿੱਚੋਂ ਦਸ ਲੋਕ ਲਏ ਅਤੇ ਜਿਸ ਤਰ੍ਹਾਂ ਯਹੋਵਾਹ ਨੇ ਉਸ ਨੂੰ ਕਿਹਾ ਸੀ, ਉਸੇ ਤਰ੍ਹਾਂ ਹੀ ਕੀਤਾ, ਪਰ ਕਿਉਂ ਜੋ ਉਹ ਆਪਣੇ ਪਿਤਾ ਦੇ ਘਰਾਣੇ ਅਤੇ ਸ਼ਹਿਰ ਦੇ ਵਾਸੀਆਂ ਤੋਂ ਡਰਦਾ ਸੀ, ਇਸ ਲਈ ਉਸਨੇ ਇਹ ਕੰਮ ਦਿਨੇ ਨਾ ਕਰਕੇ ਰਾਤ ਨੂੰ ਕੀਤਾ।
Omiyo Gideon nokawo jotijene apar kendo notimo kaka Jehova Nyasaye nowachone. Notimo tijno gotieno ma ok odiechiengʼ nikech noluoro jo-dalagi kod joodgi.
28 ੨੮ ਜਦ ਸ਼ਹਿਰ ਦੇ ਲੋਕ ਸਵੇਰੇ ਉੱਠੇ ਤਾਂ ਵੇਖਿਆ ਕਿ ਬਆਲ ਦੀ ਜਗਵੇਦੀ ਡਿੱਗੀ ਪਈ ਸੀ ਅਤੇ ਉਸ ਦੇ ਕੋਲ ਦੀ ਅਸ਼ੇਰਾਹ ਵੱਢੀ ਹੋਈ ਸੀ, ਅਤੇ ਦੂਜਾ ਬਲ਼ਦ ਉਸ ਜਗਵੇਦੀ ਉੱਤੇ ਜੋ ਬਣਾਈ ਗਈ ਸੀ, ਚੜ੍ਹਾਇਆ ਹੋਇਆ ਸੀ।
Gokinyi ka joma ni e dalano nochiewo, negiyudo ka kar wangʼo misango mar Baal omuki, ka yiend Ashera mane ni bute bende ongʼadi kendo ka rwath mar ariyo ochiw ka misango e kendo mar misango mane oger manyien!
29 ੨੯ ਤਦ ਉਨ੍ਹਾਂ ਨੇ ਆਪਸ ਵਿੱਚ ਕਿਹਾ, “ਇਹ ਕੰਮ ਕਿਸ ਨੇ ਕੀਤਾ ਹੈ?” ਜਦ ਉਨ੍ਹਾਂ ਨੇ ਛਾਣਬੀਣ ਅਤੇ ਪੁੱਛ-ਗਿੱਛ ਕੀਤੀ ਤਾਂ ਕਹਿਣ ਲੱਗੇ, “ਯੋਆਸ਼ ਦੇ ਪੁੱਤਰ ਗਿਦਾਊਨ ਨੇ ਇਹ ਕੰਮ ਕੀਤਾ ਹੈ।”
Negipenjore kendgi niya, “En ngʼa motimo ma?” Kane ginono matut, nowachnegi niya, “Gideon wuod Joash ema osetimo ma.”
30 ੩੦ ਤਾਂ ਸ਼ਹਿਰ ਦੇ ਲੋਕਾਂ ਨੇ ਯੋਆਸ਼ ਨੂੰ ਕਿਹਾ, “ਆਪਣੇ ਪੁੱਤਰ ਨੂੰ ਬਾਹਰ ਲੈ ਆ ਤਾਂ ਜੋ ਉਹ ਮਾਰਿਆ ਜਾਵੇ, ਕਿਉਂ ਜੋ ਉਸ ਨੇ ਬਆਲ ਦੇ ਜਗਵੇਦੀ ਨੂੰ ਢਾਹ ਦਿੱਤਾ, ਅਤੇ ਉਸ ਦੇ ਕੋਲ ਅਸ਼ੇਰਾਹ ਨੂੰ ਵੱਢ ਸੁੱਟਿਆ ਹੈ।”
Jo-dalano nowachone Joash niya, “Gol wuodi oko. Nyaka otho nikech oseketho kendo mar misango mar Baal kendo ongʼado yiend Ashera man bute.”
31 ੩੧ ਤਾਂ ਯੋਆਸ਼ ਨੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਜੋ ਉਸ ਦੇ ਸਾਹਮਣੇ ਖੜ੍ਹੇ ਸਨ ਕਿਹਾ, “ਕੀ ਤੁਸੀਂ ਬਆਲ ਦੇ ਲਈ ਝਗੜਾ ਕਰਦੇ ਹੋ? ਕੀ ਤੁਸੀਂ ਉਸ ਨੂੰ ਬਚਾਉਣਾ ਚਾਹੁੰਦੇ ਹੋ? ਜੋ ਕੋਈ ਵੀ ਉਸ ਦੇ ਲਈ ਝਗੜਾ ਕਰੇ ਉਹ ਮਾਰਿਆ ਜਾਵੇ। ਸਵੇਰ ਤੱਕ ਠਹਿਰੋ, ਜੇ ਉਹ ਦੇਵਤਾ ਹੈ ਤਾਂ ਜਿਸ ਨੇ ਉਸ ਦੀ ਜਗਵੇਦੀ ਢਾਹ ਸੁੱਟੀ ਹੈ, ਉਸ ਦੇ ਨਾਲ ਉਹ ਆਪ ਹੀ ਝਗੜਾ ਕਰੇ।”
To Joash nodwoko oganda mager mane ni bute niya, “Un ema uwuoyo e lo Baal? Utemo rese? Ngʼato angʼata mokedone enonege gokinyi! Ka Baal en nyasaye, to onyalo resore kende owuon kuom ngʼama muko kendone mar misango.”
32 ੩੨ ਇਸ ਲਈ ਉਸ ਦਿਨ ਤੋਂ ਗਿਦਾਊਨ ਦਾ ਨਾਮ ਇਹ ਕਹਿ ਕੇ ਯਰੁੱਬਆਲ ਰੱਖਿਆ ਗਿਆ ਕਿ ਉਸ ਦੇ ਬਆਲ ਦੀ ਜਗਵੇਦੀ ਢਾਹ ਦਿੱਤੀ ਹੈ, ਇਸ ਲਈ ਬਆਲ ਆਪ ਹੀ ਉਸ ਨਾਲ ਝਗੜਾ ਕਰੇ।
Omiyo odiechiengno negichako Gideon ni Jerub-Baal, kagiwacho niya, “We Baal otiek kode,” nikech nomuko kendo mar misango mar Baal.
33 ੩੩ ਇਸ ਤੋਂ ਬਾਅਦ ਸਾਰੇ ਮਿਦਯਾਨੀ ਅਤੇ ਅਮਾਲੇਕੀ ਅਤੇ ਪੂਰਬੀ ਲੋਕ ਇਕੱਠੇ ਹੋਏ ਅਤੇ ਪਾਰ ਲੰਘ ਕੇ ਯਿਜ਼ਰਏਲ ਦੀ ਘਾਟੀ ਵਿੱਚ ਆ ਕੇ ਤੰਬੂ ਲਾਏ।
Koro jo-Midian duto gi jo-Amalek kod jogo moa yo wuok chiengʼ noriwore e lweny ma gingʼado aora Jordan kendo gigo kambi e Holo mar Jezreel.
34 ੩੪ ਯਹੋਵਾਹ ਦਾ ਆਤਮਾ ਗਿਦਾਊਨ ਉੱਤੇ ਆਇਆ ਅਤੇ ਉਸ ਨੇ ਤੁਰ੍ਹੀ ਵਜਾਈ, ਤਦ ਅਬੀਅਜ਼ਰ ਦੇ ਲੋਕ ਉਸ ਦੇ ਪਿੱਛੇ ਆਏ।
Eka Roho mar Jehova Nyasaye nobiro kuom Gideon, kendo nogoyo turumbete, kowachoni jo-Abiezer mondo oluw bangʼe.
35 ੩੫ ਫਿਰ ਉਸ ਨੇ ਸਾਰੇ ਮਨੱਸ਼ਹ ਵਿੱਚ ਸੰਦੇਸ਼-ਵਾਹਕ ਭੇਜੇ ਤਾਂ ਉਹ ਵੀ ਉਸ ਦੇ ਕੋਲ ਇਕੱਠੇ ਹੋਏ। ਉਸ ਨੇ ਆਸ਼ੇਰ ਅਤੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਕੋਲ ਵੀ ਹਲਕਾਰੇ ਭੇਜੇ, ਤਾਂ ਉਹ ਵੀ ਉਸ ਨੂੰ ਮਿਲਣ ਲਈ ਆ ਗਏ।
Nooro joote odhi Manase duto, koluongogi mondo gitingʼ gige lweny, kendo gidhi ir Asher, Zebulun kod Naftali, mondo gin bende gidhi girom kode.
36 ੩੬ ਤਦ ਗਿਦਾਊਨ ਨੇ ਪਰਮੇਸ਼ੁਰ ਨੂੰ ਕਿਹਾ, “ਜੇ ਤੂੰ ਚਾਹੁੰਦਾ ਹੈਂ ਕਿ ਇਸਰਾਏਲ ਦਾ ਛੁਟਕਾਰਾ ਮੇਰੇ ਹੱਥਾਂ ਤੋਂ ਕੀਤਾ ਜਾਵੇ, ਜਿਵੇਂ ਕਿ ਤੂੰ ਆਖਿਆ ਹੈ,
Gideon nowachone Nyasaye niya, “Ka inires jo-Israel kokalo kuoma kaka ne isingo,
37 ੩੭ ਤਾਂ ਵੇਖ, ਮੈਂ ਇੱਕ ਉੱਨ ਦਾ ਫੰਬਾ ਖੇਤ ਦੇ ਵਿੱਚ ਰੱਖਾਂਗਾ, ਅਤੇ ਜੇਕਰ ਤ੍ਰੇਲ ਸਿਰਫ਼ ਉੱਨ ਦੇ ਫੰਬੇ ਉੱਤੇ ਹੀ ਪਵੇ ਪਰ ਆਲੇ-ਦੁਆਲੇ ਦੀ ਸਾਰੀ ਧਰਤੀ ਸੁੱਕੀ ਰਹੇ ਤਾਂ ਮੈਂ ਸੱਚ-ਮੁੱਚ ਜਾਣਾਂਗਾ ਕਿ ਜਿਸ ਤਰ੍ਹਾਂ ਤੂੰ ਕਿਹਾ ਹੈ, ਉਸੇ ਤਰ੍ਹਾਂ ਹੀ ਤੂੰ ਇਸਰਾਏਲ ਨੂੰ ਮੇਰੇ ਹੱਥਾਂ ਤੋਂ ਛੁਟਕਾਰਾ ਦੇਵੇਂਗਾ।”
to abiro keto pien rombo kar dino cham. Kapo ni pien rombono thoo omokoe, to lowo molwore odongʼ kotwo, eka anangʼe ni ibiro reso jo-Israel gi lweta kaka ne iwacho.”
38 ੩੮ ਤਾਂ ਅਜਿਹਾ ਹੀ ਹੋਇਆ ਅਤੇ ਜਦ ਉਹ ਸਵੇਰ ਨੂੰ ਉੱਠਿਆ ਅਤੇ ਉਸ ਉੱਨ ਦੇ ਫੰਬੇ ਵਿੱਚੋਂ ਤ੍ਰੇਲ ਨੂੰ ਘੁੱਟ ਕੇ ਨਿਚੋੜਿਆ ਤਾਂ ਪਾਣੀ ਦਾ ਇੱਕ ਕਟੋਰਾ ਭਰ ਗਿਆ।
Kendo mano e gima notimore. Gideon nochiewo gokinyi mangʼich; nobiyo pien-no ma thoo owuok madirom bakul achiel.
39 ੩੯ ਤਦ ਗਿਦਾਊਨ ਨੇ ਪਰਮੇਸ਼ੁਰ ਨੂੰ ਕਿਹਾ, “ਜੇਕਰ ਮੈਂ ਇੱਕ ਵਾਰੀ ਹੋਰ ਆਖਾਂ ਤਾਂ ਤੇਰਾ ਕ੍ਰੋਧ ਮੇਰੇ ਉੱਤੇ ਨਾ ਭੜਕੇ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਇੱਕ ਵਾਰੀ ਹੋਰ ਇਸ ਉੱਨ ਦੇ ਫੰਬੇ ਨਾਲ ਤੇਰੀ ਪ੍ਰੀਖਿਆ ਲਵਾਂ, ਇਸ ਵਾਰੀ ਸਿਰਫ਼ ਉੱਨ ਦਾ ਫੰਬਾ ਹੀ ਸੁੱਕਾ ਰਹੇ ਅਤੇ ਆਲੇ-ਦੁਆਲੇ ਦੀ ਸਾਰੀ ਧਰਤੀ ਉੱਤੇ ਤ੍ਰੇਲ ਪਵੇ।”
Eka Gideon nowachone Nyasaye niya, “Kik iyi wangʼ koda. We mondo akwayi kwayo achiel makende. Yiena mana tem achiel kende gi pien. E kindeno, pien mondo obed kotwo, to lowo molwore obed gi thoo.”
40 ੪੦ ਉਸ ਰਾਤ ਪਰਮੇਸ਼ੁਰ ਨੇ ਅਜਿਹਾ ਹੀ ਕੀਤਾ, ਕਿਉਂ ਜੋ ਸਿਰਫ਼ ਉੱਨ ਦਾ ਫੰਬਾ ਹੀ ਸੁੱਕਾ ਰਿਹਾ ਅਤੇ ਬਾਕੀ ਸਾਰੀ ਧਰਤੀ ਉੱਤੇ ਤ੍ਰੇਲ ਪਈ ਸੀ।
Otienono Nyasaye notimo kamano. Pien kende ema ne otwo; to lowo duto molwore ne thoo omoke.