< ਨਿਆਂਈਆਂ 6 >

1 ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ, ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਸੱਤ ਸਾਲਾਂ ਤੱਕ ਮਿਦਯਾਨੀਆਂ ਦੇ ਹੱਥ ਵਿੱਚ ਕਰ ਦਿੱਤਾ।
וַיַּעֲשׂוּ בְנֵֽי־יִשְׂרָאֵל הָרַע בְּעֵינֵי יְהֹוָה וַיִּתְּנֵם יְהֹוָה בְּיַד־מִדְיָן שֶׁבַע שָׁנִֽים׃
2 ਮਿਦਯਾਨੀਆਂ ਦਾ ਹੱਥ ਇਸਰਾਏਲੀਆਂ ਉੱਤੇ ਤਕੜਾ ਹੋਇਆ ਅਤੇ ਮਿਦਯਾਨੀਆਂ ਦੇ ਡਰ ਦੇ ਕਾਰਨ ਇਸਰਾਏਲੀਆਂ ਨੇ ਪਹਾੜਾਂ ਵਿੱਚ ਘੁਰਨੇ, ਗੁਫਾਂ ਅਤੇ ਗੜ੍ਹਾਂ ਵਿੱਚ ਆਪਣੇ ਨਿਵਾਸ ਬਣਾ ਲਏ।
וַתָּעׇז יַד־מִדְיָן עַל־יִשְׂרָאֵל מִפְּנֵי מִדְיָן עָשׂוּ לָהֶם ׀ בְּנֵי יִשְׂרָאֵל אֶת־הַמִּנְהָרוֹת אֲשֶׁר בֶּהָרִים וְאֶת־הַמְּעָרוֹת וְאֶת־הַמְּצָדֽוֹת׃
3 ਅਜਿਹਾ ਹੁੰਦਾ ਸੀ ਕਿ ਜਦ ਵੀ ਇਸਰਾਏਲੀ ਕੁਝ ਬੀਜਦੇ ਸਨ, ਤਾਂ ਮਿਦਯਾਨੀ, ਅਮਾਲੇਕੀ ਅਤੇ ਪੂਰਬੀ ਲੋਕ ਉਨ੍ਹਾਂ ਉੱਤੇ ਹਮਲਾ ਕਰ ਦਿੰਦੇ ਸਨ
וְהָיָה אִם־זָרַע יִשְׂרָאֵל וְעָלָה מִדְיָן וַעֲמָלֵק וּבְנֵי־קֶדֶם וְעָלוּ עָלָֽיו׃
4 ਅਤੇ ਉਨ੍ਹਾਂ ਦੇ ਸਾਹਮਣੇ ਅੱਜ਼ਾਹ ਤੱਕ ਤੰਬੂ ਲਾ ਕੇ ਖੇਤਾਂ ਦਾ ਫਲ ਉਜਾੜ ਦਿੰਦੇ ਸਨ, ਅਤੇ ਇਸਰਾਏਲ ਵਿੱਚ ਨਾ ਤਾਂ ਕੋਈ ਭੋਜਨ ਪਦਾਰਥ, ਅਤੇ ਨਾ ਹੀ ਭੇਡ-ਬੱਕਰੀ, ਨਾ ਬਲ਼ਦ ਅਤੇ ਨਾ ਗਧਾ ਛੱਡਦੇ ਸਨ।
וַיַּֽחֲנוּ עֲלֵיהֶם וַיַּשְׁחִיתוּ אֶת־יְבוּל הָאָרֶץ עַד־בּוֹאֲךָ עַזָּה וְלֹֽא־יַשְׁאִירוּ מִֽחְיָה בְּיִשְׂרָאֵל וְשֶׂה וָשׁוֹר וַחֲמֽוֹר׃
5 ਕਿਉਂ ਜੋ ਉਹ ਆਪਣੇ ਪਸ਼ੂਆਂ ਅਤੇ ਆਪਣਿਆਂ ਤੰਬੂਆਂ ਦੇ ਨਾਲ ਟਿੱਡੀਆਂ ਦੇ ਦਲ ਵਾਂਗੂੰ ਆਉਂਦੇ ਸਨ, ਉਹ ਅਤੇ ਉਨ੍ਹਾਂ ਦੇ ਊਠ ਅਣਗਿਣਤ ਸਨ, ਅਤੇ ਉਹ ਉਸ ਦੇਸ਼ ਵਿੱਚ ਵੜ ਕੇ ਉਸ ਨੂੰ ਉਜਾੜ ਦਿੰਦੇ ਸਨ।
כִּי הֵם וּמִקְנֵיהֶם יַֽעֲלוּ וְאׇהֳלֵיהֶם (יבאו) [וּבָאוּ] כְדֵֽי־אַרְבֶּה לָרֹב וְלָהֶם וְלִגְמַלֵּיהֶם אֵין מִסְפָּר וַיָּבֹאוּ בָאָרֶץ לְשַׁחֲתָֽהּ׃
6 ਅਤੇ ਮਿਦਯਾਨੀਆਂ ਦੇ ਕਾਰਨ ਇਸਰਾਏਲੀ ਕੰਗਾਲ ਹੋ ਗਏ, ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ।
וַיִּדַּל יִשְׂרָאֵל מְאֹד מִפְּנֵי מִדְיָן וַיִּזְעֲקוּ בְנֵי־יִשְׂרָאֵל אֶל־יְהֹוָֽה׃
7 ਅਜਿਹਾ ਹੋਇਆ ਕਿ ਜਦ ਇਸਰਾਏਲੀਆਂ ਨੇ ਮਿਦਯਾਨੀਆਂ ਦੇ ਕਾਰਨ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ
וַיְהִי כִּֽי־זָעֲקוּ בְנֵֽי־יִשְׂרָאֵל אֶל־יְהֹוָה עַל אֹדוֹת מִדְיָֽן׃
8 ਤਾਂ ਯਹੋਵਾਹ ਨੇ ਇਸਰਾਏਲੀਆਂ ਦੇ ਕੋਲ ਇੱਕ ਨਬੀ ਭੇਜਿਆ, ਜਿਸ ਨੇ ਉਨ੍ਹਾਂ ਨੂੰ ਕਿਹਾ, “ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ ਅਤੇ ਮੈਂ ਤੁਹਾਨੂੰ ਗ਼ੁਲਾਮੀ ਦੇ ਘਰ ਵਿੱਚੋਂ ਕੱਢ ਲਿਆਇਆ,
וַיִּשְׁלַח יְהֹוָה אִישׁ נָבִיא אֶל־בְּנֵי יִשְׂרָאֵל וַיֹּאמֶר לָהֶם כֹּה־אָמַר יְהֹוָה ׀ אֱלֹהֵי יִשְׂרָאֵל אָנֹכִי הֶעֱלֵיתִי אֶתְכֶם מִמִּצְרַיִם וָאֹצִיא אֶתְכֶם מִבֵּית עֲבָדִֽים׃
9 ਅਤੇ ਮੈਂ ਤੁਹਾਨੂੰ ਮਿਸਰੀਆਂ ਦੇ ਹੱਥਾਂ ਤੋਂ ਸਗੋਂ ਉਨ੍ਹਾਂ ਸਾਰਿਆਂ ਦੇ ਹੱਥਾਂ ਤੋਂ ਛੁਡਾਇਆ ਜਿਹੜੇ ਤੁਹਾਨੂੰ ਦੁੱਖ ਦਿੰਦੇ ਸਨ, ਅਤੇ ਤੁਹਾਡੇ ਅੱਗਿਓਂ ਉਨ੍ਹਾਂ ਨੂੰ ਕੱਢ ਦਿੱਤਾ ਅਤੇ ਉਨ੍ਹਾਂ ਦਾ ਦੇਸ਼ ਤੁਹਾਨੂੰ ਦੇ ਦਿੱਤਾ,
וָאַצִּל אֶתְכֶם מִיַּד מִצְרַיִם וּמִיַּד כׇּל־לֹחֲצֵיכֶם וָאֲגָרֵשׁ אוֹתָם מִפְּנֵיכֶם וָאֶתְּנָה לָכֶם אֶת־אַרְצָֽם׃
10 ੧੦ ਅਤੇ ਮੈਂ ਤੁਹਾਨੂੰ ਕਿਹਾ, ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ, ਇਸ ਲਈ ਤੁਸੀਂ ਅਮੋਰੀਆਂ ਦੇ ਦੇਵਤਿਆਂ ਤੋਂ, ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ, ਨਾ ਡਰੋ। ਪਰ ਤੁਸੀਂ ਮੇਰੇ ਬਚਨ ਨੂੰ ਨਾ ਮੰਨਿਆ।”
וָאֹמְרָה לָכֶם אֲנִי יְהֹוָה אֱלֹהֵיכֶם לֹא תִֽירְאוּ אֶת־אֱלֹהֵי הָאֱמֹרִי אֲשֶׁר אַתֶּם יוֹשְׁבִים בְּאַרְצָם וְלֹא שְׁמַעְתֶּם בְּקוֹלִֽי׃
11 ੧੧ ਫਿਰ ਯਹੋਵਾਹ ਦਾ ਦੂਤ ਆਇਆ ਅਤੇ ਆਫ਼ਰਾਹ ਵਿੱਚ ਬਲੂਤ ਦੇ ਇੱਕ ਰੁੱਖ ਦੇ ਹੇਠ ਬੈਠ ਗਿਆ, ਜਿਹੜਾ ਯੋਆਸ਼ ਅਬੀਅਜ਼ਰੀ ਦਾ ਸੀ। ਉਸ ਵੇਲੇ ਉਸ ਦਾ ਪੁੱਤਰ ਗਿਦਾਊਨ ਇੱਕ ਹੌਦ ਵਿੱਚ ਕਣਕ ਨੂੰ ਛੱਟ ਰਿਹਾ ਸੀ ਤਾਂ ਜੋ ਉਸ ਨੂੰ ਮਿਦਯਾਨੀਆਂ ਦੇ ਹੱਥੋਂ ਲੁਕਾਵੇ।
וַיָּבֹא מַלְאַךְ יְהֹוָה וַיֵּשֶׁב תַּחַת הָֽאֵלָה אֲשֶׁר בְּעׇפְרָה אֲשֶׁר לְיוֹאָשׁ אֲבִי הָעֶזְרִי וְגִדְעוֹן בְּנוֹ חֹבֵט חִטִּים בַּגַּת לְהָנִיס מִפְּנֵי מִדְיָֽן׃
12 ੧੨ ਯਹੋਵਾਹ ਦੇ ਦੂਤ ਨੇ ਉਸ ਨੂੰ ਦਰਸ਼ਣ ਦਿੱਤਾ ਅਤੇ ਕਿਹਾ, “ਹੇ ਸੂਰਬੀਰ ਸੂਰਮਾ, ਯਹੋਵਾਹ ਤੇਰੇ ਨਾਲ ਹੈ।”
וַיֵּרָא אֵלָיו מַלְאַךְ יְהֹוָה וַיֹּאמֶר אֵלָיו יְהֹוָה עִמְּךָ גִּבּוֹר הֶחָֽיִל׃
13 ੧੩ ਗਿਦਾਊਨ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਜੇ ਯਹੋਵਾਹ ਸਾਡੇ ਨਾਲ ਹੁੰਦਾ ਤਾਂ ਇਹ ਸਾਰੀ ਬਿਪਤਾ ਸਾਡੇ ਉੱਤੇ ਕਿਉਂ ਪੈਂਦੀ? ਅਤੇ ਉਹ ਸਾਰੇ ਅਚਰਜ਼ ਕੰਮ ਕਿੱਥੇ ਹਨ, ਜਿਹੜੇ ਸਾਡੇ ਪਿਉ-ਦਾਦੇ ਸਾਨੂੰ ਇਹ ਕਹਿ ਕੇ ਸੁਣਾਉਂਦੇ ਸਨ, ਕੀ ਭਲਾ, ਯਹੋਵਾਹ ਸਾਨੂੰ ਮਿਸਰ ਤੋਂ ਨਹੀਂ ਕੱਢ ਲਿਆਇਆ? ਪਰ ਹੁਣ ਤਾਂ ਯਹੋਵਾਹ ਨੇ ਸਾਨੂੰ ਤਿਆਗ ਦਿੱਤਾ ਅਤੇ ਸਾਨੂੰ ਮਿਦਯਾਨੀਆਂ ਦੇ ਹੱਥ ਕਰ ਦਿੱਤਾ ਹੈ।”
וַיֹּאמֶר אֵלָיו גִּדְעוֹן בִּי אֲדֹנִי וְיֵשׁ יְהֹוָה עִמָּנוּ וְלָמָּה מְצָאַתְנוּ כׇּל־זֹאת וְאַיֵּה כׇֽל־נִפְלְאֹתָיו אֲשֶׁר סִפְּרוּ־לָנוּ אֲבוֹתֵינוּ לֵאמֹר הֲלֹא מִמִּצְרַיִם הֶעֱלָנוּ יְהֹוָה וְעַתָּה נְטָשָׁנוּ יְהֹוָה וַֽיִּתְּנֵנוּ בְּכַף־מִדְיָֽן׃
14 ੧੪ ਤਦ ਯਹੋਵਾਹ ਨੇ ਉਸ ਦੀ ਵੱਲ ਵੇਖ ਕੇ ਕਿਹਾ, “ਤੂੰ ਆਪਣੇ ਇਸੇ ਬਲ ਨਾਲ ਜਾ ਅਤੇ ਤੂੰ ਇਸਰਾਏਲ ਨੂੰ ਮਿਦਯਾਨੀਆਂ ਦੇ ਹੱਥੋਂ ਛੁਡਾਵੇਂਗਾ! ਭਲਾ, ਮੈਂ ਤੈਨੂੰ ਨਹੀਂ ਭੇਜਿਆ?”
וַיִּפֶן אֵלָיו יְהֹוָה וַיֹּאמֶר לֵךְ בְּכֹחֲךָ זֶה וְהוֹשַׁעְתָּ אֶת־יִשְׂרָאֵל מִכַּף מִדְיָן הֲלֹא שְׁלַחְתִּֽיךָ׃
15 ੧੫ ਗਿਦਾਊਨ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਮੈਂ ਇਸਰਾਏਲ ਨੂੰ ਕਿਸ ਤਰ੍ਹਾਂ ਛੁਡਾਵਾਂ? ਵੇਖ, ਮੇਰਾ ਟੱਬਰ ਮਨੱਸ਼ਹ ਵਿੱਚ ਸਾਰਿਆਂ ਨਾਲੋਂ ਕੰਗਾਲ ਹੈ, ਅਤੇ ਆਪਣੇ ਪਿਤਾ ਦੇ ਘਰਾਣੇ ਵਿੱਚੋਂ ਮੈਂ ਸਭ ਤੋਂ ਛੋਟਾ ਹਾਂ।”
וַיֹּאמֶר אֵלָיו בִּי אֲדֹנָי בַּמָּה אוֹשִׁיעַ אֶת־יִשְׂרָאֵל הִנֵּה אַלְפִּי הַדַּל בִּמְנַשֶּׁה וְאָנֹכִי הַצָּעִיר בְּבֵית אָבִֽי׃
16 ੧੬ ਤਾਂ ਯਹੋਵਾਹ ਨੇ ਉਸ ਨੂੰ ਕਿਹਾ, “ਮੈਂ ਜ਼ਰੂਰ ਤੇਰੇ ਨਾਲ ਹੋਵਾਂਗਾ, ਅਤੇ ਤੂੰ ਮਿਦਯਾਨੀਆਂ ਨੂੰ ਇੱਕ ਮਨੁੱਖ ਵਾਂਗੂੰ ਮਾਰ ਸੁੱਟੇਂਗਾ।”
וַיֹּאמֶר אֵלָיו יְהֹוָה כִּי אֶהְיֶה עִמָּךְ וְהִכִּיתָ אֶת־מִדְיָן כְּאִישׁ אֶחָֽד׃
17 ੧੭ ਤਾਂ ਗਿਦਾਊਨ ਨੇ ਉਸ ਨੂੰ ਕਿਹਾ, “ਜੇਕਰ ਮੈਂ ਤੇਰੇ ਅੱਗੇ ਕਿਰਪਾ ਪਾਈ ਹੈ, ਤਾਂ ਮੈਨੂੰ ਕੋਈ ਨਿਸ਼ਾਨੀ ਵਿਖਾ ਜੋ ਮੈਂ ਜਾਣ ਲਵਾਂ ਕਿ ਤੂੰ ਹੀ ਹੈਂ, ਜਿਹੜਾ ਮੇਰੇ ਨਾਲ ਬੋਲਦਾ ਹੈਂ।
וַיֹּאמֶר אֵלָיו אִם־נָא מָצָאתִי חֵן בְּעֵינֶיךָ וְעָשִׂיתָ לִּי אוֹת שָׁאַתָּה מְדַבֵּר עִמִּֽי׃
18 ੧੮ ਮੈਂ ਤੇਰੇ ਅੱਗੇ ਬੇਨਤੀ ਕਰਦਾ ਤਾਂ ਕਿ ਜਦ ਤੱਕ ਮੈਂ ਤੇਰੇ ਕੋਲ ਵਾਪਿਸ ਨਾ ਆਵਾਂ ਅਤੇ ਆਪਣੀ ਭੇਟ ਨਾ ਲਿਆਵਾਂ ਅਤੇ ਉਸ ਨੂੰ ਤੇਰੇ ਅੱਗੇ ਅਰਪਣ ਨਾ ਕਰਾਂ, ਤਦ ਤੱਕ ਤੂੰ ਇੱਥੋਂ ਵਾਪਿਸ ਨਾ ਜਾਵੀਂ।” ਉਸ ਨੇ ਕਿਹਾ, “ਜਦ ਤੱਕ ਤੂੰ ਨਾ ਮੁੜੇਂਗਾ, ਤਦ ਤੱਕ ਮੈਂ ਇੱਥੇ ਹੀ ਰਹਾਂਗਾ।”
אַל־נָא תָמֻשׁ מִזֶּה עַד־בֹּאִי אֵלֶיךָ וְהֹֽצֵאתִי אֶת־מִנְחָתִי וְהִנַּחְתִּי לְפָנֶיךָ וַיֹּאמַר אָנֹכִי אֵשֵׁב עַד שׁוּבֶֽךָ׃
19 ੧੯ ਤਦ ਗਿਦਾਊਨ ਗਿਆ ਅਤੇ ਉਸ ਨੇ ਬੱਕਰੀ ਦਾ ਇੱਕ ਬੱਚਾ ਅਤੇ ਇੱਕ ਏਫ਼ਾਹ ਆਟੇ ਦੀਆਂ ਪਤੀਰੀਆਂ ਰੋਟੀਆਂ ਪਕਾਈਆਂ ਅਤੇ ਮਾਸ ਨੂੰ ਟੋਕਰੀ ਵਿੱਚ ਰੱਖਿਆ ਅਤੇ ਤਰੀ ਨੂੰ ਇੱਕ ਭਾਂਡੇ ਵਿੱਚ ਪਾ ਕੇ ਬਲੂਤ ਦੇ ਰੁੱਖ ਹੇਠ ਉਸ ਦੇ ਲਈ ਲਿਆ ਕੇ ਰੱਖਿਆ।
וְגִדְעוֹן בָּא וַיַּעַשׂ גְּדִֽי־עִזִּים וְאֵיפַת־קֶמַח מַצּוֹת הַבָּשָׂר שָׂם בַּסַּל וְהַמָּרַק שָׂם בַּפָּרוּר וַיּוֹצֵא אֵלָיו אֶל־תַּחַת הָאֵלָה וַיַּגַּֽשׁ׃
20 ੨੦ ਤਦ ਯਹੋਵਾਹ ਦੇ ਦੂਤ ਨੇ ਉਸ ਨੂੰ ਕਿਹਾ, “ਇਸ ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਚੁੱਕ ਕੇ ਉਸ ਪੱਥਰ ਉੱਤੇ ਰੱਖਦੇ, ਅਤੇ ਤਰੀ ਨੂੰ ਉਸ ਦੇ ਉੱਤੇ ਡੋਲ੍ਹ ਦੇ।” ਤਾਂ ਉਸ ਨੇ ਉਸੇ ਤਰ੍ਹਾਂ ਹੀ ਕੀਤਾ।
וַיֹּאמֶר אֵלָיו מַלְאַךְ הָאֱלֹהִים קַח אֶת־הַבָּשָׂר וְאֶת־הַמַּצּוֹת וְהַנַּח אֶל־הַסֶּלַע הַלָּז וְאֶת־הַמָּרַק שְׁפוֹךְ וַיַּעַשׂ כֵּֽן׃
21 ੨੧ ਤਾਂ ਯਹੋਵਾਹ ਦੇ ਦੂਤ ਨੇ ਉਸ ਸੋਟੀ ਦੇ ਸਿਰੇ ਨਾਲ ਜਿਹੜੀ ਉਸ ਦੇ ਹੱਥ ਵਿੱਚ ਸੀ, ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਛੂਹਿਆ ਅਤੇ ਉਸ ਪੱਥਰ ਵਿੱਚੋਂ ਅੱਗ ਨਿੱਕਲੀ ਜਿਸ ਨਾਲ ਮਾਸ ਤੇ ਪਤੀਰੀਆਂ ਰੋਟੀਆਂ ਭਸਮ ਹੋ ਗਈਆਂ, ਤਦ ਯਹੋਵਾਹ ਦਾ ਦੂਤ ਉਸ ਦੀਆਂ ਅੱਖਾਂ ਦੇ ਅੱਗੋਂ ਅਲੋਪ ਹੋ ਗਿਆ।
וַיִּשְׁלַח מַלְאַךְ יְהֹוָה אֶת־קְצֵה הַמִּשְׁעֶנֶת אֲשֶׁר בְּיָדוֹ וַיִּגַּע בַּבָּשָׂר וּבַמַּצּוֹת וַתַּעַל הָאֵשׁ מִן־הַצּוּר וַתֹּאכַל אֶת־הַבָּשָׂר וְאֶת־הַמַּצּוֹת וּמַלְאַךְ יְהֹוָה הָלַךְ מֵעֵינָֽיו׃
22 ੨੨ ਜਦ ਗਿਦਾਊਨ ਨੇ ਵੇਖਿਆ ਕਿ ਉਹ ਯਹੋਵਾਹ ਦਾ ਦੂਤ ਸੀ, ਤਾਂ ਗਿਦਾਊਨ ਨੇ ਕਿਹਾ, “ਹਾਏ ਹਾਏ! ਹੇ ਪ੍ਰਭੂ ਯਹੋਵਾਹ, ਮੈਂ ਤਾਂ ਯਹੋਵਾਹ ਦੇ ਦੂਤ ਨੂੰ ਆਹਮੋ-ਸਾਹਮਣੇ ਵੇਖਿਆ ਹੈ!”
וַיַּרְא גִּדְעוֹן כִּֽי־מַלְאַךְ יְהֹוָה הוּא וַיֹּאמֶר גִּדְעוֹן אֲהָהּ אֲדֹנָי יֱהֹוִה כִּֽי־עַל־כֵּן רָאִיתִי מַלְאַךְ יְהֹוָה פָּנִים אֶל־פָּנִֽים׃
23 ੨੩ ਤਦ ਯਹੋਵਾਹ ਨੇ ਉਸ ਨੂੰ ਕਿਹਾ, “ਤੈਨੂੰ ਸ਼ਾਂਤੀ ਹੋਵੇ। ਨਾ ਡਰ, ਤੂੰ ਮਰੇਂਗਾ ਨਹੀਂ।”
וַיֹּאמֶר לוֹ יְהֹוָה שָׁלוֹם לְךָ אַל־תִּירָא לֹא תָּמֽוּת׃
24 ੨੪ ਤਦ ਗਿਦਾਊਨ ਨੇ ਉੱਥੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ ਅਤੇ ਉਸ ਦਾ ਨਾਮ “ਯਹੋਵਾਹ ਸ਼ਾਲੋਮ” ਰੱਖਿਆ। ਉਹ ਜਗਵੇਦੀ ਅੱਜ ਦੇ ਦਿਨ ਤੱਕ ਅਬੀ-ਅਜ਼ਰੀਆਂ ਦੇ ਆਫ਼ਰਾਹ ਵਿੱਚ ਬਣੀ ਹੋਈ ਹੈ।
וַיִּבֶן שָׁם גִּדְעוֹן מִזְבֵּחַ לַֽיהֹוָה וַיִּקְרָא־לוֹ יְהֹוָה שָׁלוֹם עַד הַיּוֹם הַזֶּה עוֹדֶנּוּ בְּעׇפְרָת אֲבִי הָעֶזְרִֽי׃
25 ੨੫ ਫਿਰ ਅਜਿਹਾ ਹੋਇਆ ਕਿ ਉਸੇ ਰਾਤ ਯਹੋਵਾਹ ਨੇ ਗਿਦਾਊਨ ਨੂੰ ਕਿਹਾ, “ਆਪਣੇ ਪਿਤਾ ਦਾ ਬਲ਼ਦ ਲੈ, ਅਰਥਾਤ ਉਹ ਦੂਜਾ ਬਲ਼ਦ ਜਿਹੜਾ ਸੱਤ ਸਾਲ ਦਾ ਹੈ, ਅਤੇ ਬਆਲ ਦੀ ਜਗਵੇਦੀ ਜੋ ਤੇਰੇ ਪਿਤਾ ਦੀ ਹੈ ਉਸ ਨੂੰ ਢਾਹ ਦੇ ਅਤੇ ਉਸ ਦੇ ਕੋਲ ਅਸ਼ੇਰਾਹ ਦੇਵੀ ਨੂੰ ਵੱਢ ਦੇ,
וַיְהִי בַּלַּיְלָה הַהוּא וַיֹּאמֶר לוֹ יְהֹוָה קַח אֶת־פַּר־הַשּׁוֹר אֲשֶׁר לְאָבִיךָ וּפַר הַשֵּׁנִי שֶׁבַע שָׁנִים וְהָרַסְתָּ אֶת־מִזְבַּח הַבַּעַל אֲשֶׁר לְאָבִיךָ וְאֶת־הָאֲשֵׁרָה אֲשֶׁר־עָלָיו תִּכְרֹֽת׃
26 ੨੬ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਇਸ ਪੱਥਰ ਦੇ ਉੱਤੇ ਰੀਤ ਅਨੁਸਾਰ ਇੱਕ ਜਗਵੇਦੀ ਬਣਾ, ਅਤੇ ਉਸ ਦੂਜੇ ਬਲ਼ਦ ਨੂੰ ਲੈ ਅਤੇ ਉਸ ਨੂੰ ਅਸ਼ੇਰਾਹ ਦੀ ਲੱਕੜ ਨਾਲ ਜਿਸ ਨੂੰ ਤੂੰ ਵੱਢੇਗਾਂ, ਜਲਾ ਕੇ ਹੋਮ ਦੀ ਬਲੀ ਚੜ੍ਹਾ।”
וּבָנִיתָ מִזְבֵּחַ לַיהֹוָה אֱלֹהֶיךָ עַל רֹאשׁ הַמָּעוֹז הַזֶּה בַּמַּעֲרָכָה וְלָֽקַחְתָּ אֶת־הַפָּר הַשֵּׁנִי וְהַעֲלִיתָ עוֹלָה בַּעֲצֵי הָאֲשֵׁרָה אֲשֶׁר תִּכְרֹֽת׃
27 ੨੭ ਤਦ ਗਿਦਾਊਨ ਨੇ ਆਪਣੇ ਸੇਵਕਾਂ ਵਿੱਚੋਂ ਦਸ ਲੋਕ ਲਏ ਅਤੇ ਜਿਸ ਤਰ੍ਹਾਂ ਯਹੋਵਾਹ ਨੇ ਉਸ ਨੂੰ ਕਿਹਾ ਸੀ, ਉਸੇ ਤਰ੍ਹਾਂ ਹੀ ਕੀਤਾ, ਪਰ ਕਿਉਂ ਜੋ ਉਹ ਆਪਣੇ ਪਿਤਾ ਦੇ ਘਰਾਣੇ ਅਤੇ ਸ਼ਹਿਰ ਦੇ ਵਾਸੀਆਂ ਤੋਂ ਡਰਦਾ ਸੀ, ਇਸ ਲਈ ਉਸਨੇ ਇਹ ਕੰਮ ਦਿਨੇ ਨਾ ਕਰਕੇ ਰਾਤ ਨੂੰ ਕੀਤਾ।
וַיִּקַּח גִּדְעוֹן עֲשָׂרָה אֲנָשִׁים מֵעֲבָדָיו וַיַּעַשׂ כַּאֲשֶׁר דִּבֶּר אֵלָיו יְהֹוָה וַיְהִי כַּאֲשֶׁר יָרֵא אֶת־בֵּית אָבִיו וְאֶת־אַנְשֵׁי הָעִיר מֵעֲשׂוֹת יוֹמָם וַיַּעַשׂ לָֽיְלָה׃
28 ੨੮ ਜਦ ਸ਼ਹਿਰ ਦੇ ਲੋਕ ਸਵੇਰੇ ਉੱਠੇ ਤਾਂ ਵੇਖਿਆ ਕਿ ਬਆਲ ਦੀ ਜਗਵੇਦੀ ਡਿੱਗੀ ਪਈ ਸੀ ਅਤੇ ਉਸ ਦੇ ਕੋਲ ਦੀ ਅਸ਼ੇਰਾਹ ਵੱਢੀ ਹੋਈ ਸੀ, ਅਤੇ ਦੂਜਾ ਬਲ਼ਦ ਉਸ ਜਗਵੇਦੀ ਉੱਤੇ ਜੋ ਬਣਾਈ ਗਈ ਸੀ, ਚੜ੍ਹਾਇਆ ਹੋਇਆ ਸੀ।
וַיַּשְׁכִּימוּ אַנְשֵׁי הָעִיר בַּבֹּקֶר וְהִנֵּה נֻתַּץ מִזְבַּח הַבַּעַל וְהָאֲשֵׁרָה אֲשֶׁר־עָלָיו כֹּרָתָה וְאֵת הַפָּר הַשֵּׁנִי הֹֽעֲלָה עַל־הַמִּזְבֵּחַ הַבָּנֽוּי׃
29 ੨੯ ਤਦ ਉਨ੍ਹਾਂ ਨੇ ਆਪਸ ਵਿੱਚ ਕਿਹਾ, “ਇਹ ਕੰਮ ਕਿਸ ਨੇ ਕੀਤਾ ਹੈ?” ਜਦ ਉਨ੍ਹਾਂ ਨੇ ਛਾਣਬੀਣ ਅਤੇ ਪੁੱਛ-ਗਿੱਛ ਕੀਤੀ ਤਾਂ ਕਹਿਣ ਲੱਗੇ, “ਯੋਆਸ਼ ਦੇ ਪੁੱਤਰ ਗਿਦਾਊਨ ਨੇ ਇਹ ਕੰਮ ਕੀਤਾ ਹੈ।”
וַיֹּֽאמְרוּ אִישׁ אֶל־רֵעֵהוּ מִי עָשָׂה הַדָּבָר הַזֶּה וַֽיִּדְרְשׁוּ וַיְבַקְשׁוּ וַיֹּאמְרוּ גִּדְעוֹן בֶּן־יוֹאָשׁ עָשָׂה הַדָּבָר הַזֶּֽה׃
30 ੩੦ ਤਾਂ ਸ਼ਹਿਰ ਦੇ ਲੋਕਾਂ ਨੇ ਯੋਆਸ਼ ਨੂੰ ਕਿਹਾ, “ਆਪਣੇ ਪੁੱਤਰ ਨੂੰ ਬਾਹਰ ਲੈ ਆ ਤਾਂ ਜੋ ਉਹ ਮਾਰਿਆ ਜਾਵੇ, ਕਿਉਂ ਜੋ ਉਸ ਨੇ ਬਆਲ ਦੇ ਜਗਵੇਦੀ ਨੂੰ ਢਾਹ ਦਿੱਤਾ, ਅਤੇ ਉਸ ਦੇ ਕੋਲ ਅਸ਼ੇਰਾਹ ਨੂੰ ਵੱਢ ਸੁੱਟਿਆ ਹੈ।”
וַיֹּאמְרוּ אַנְשֵׁי הָעִיר אֶל־יוֹאָשׁ הוֹצֵא אֶת־בִּנְךָ וְיָמֹת כִּי נָתַץ אֶת־מִזְבַּח הַבַּעַל וְכִי כָרַת הָאֲשֵׁרָה אֲשֶׁר־עָלָֽיו׃
31 ੩੧ ਤਾਂ ਯੋਆਸ਼ ਨੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਜੋ ਉਸ ਦੇ ਸਾਹਮਣੇ ਖੜ੍ਹੇ ਸਨ ਕਿਹਾ, “ਕੀ ਤੁਸੀਂ ਬਆਲ ਦੇ ਲਈ ਝਗੜਾ ਕਰਦੇ ਹੋ? ਕੀ ਤੁਸੀਂ ਉਸ ਨੂੰ ਬਚਾਉਣਾ ਚਾਹੁੰਦੇ ਹੋ? ਜੋ ਕੋਈ ਵੀ ਉਸ ਦੇ ਲਈ ਝਗੜਾ ਕਰੇ ਉਹ ਮਾਰਿਆ ਜਾਵੇ। ਸਵੇਰ ਤੱਕ ਠਹਿਰੋ, ਜੇ ਉਹ ਦੇਵਤਾ ਹੈ ਤਾਂ ਜਿਸ ਨੇ ਉਸ ਦੀ ਜਗਵੇਦੀ ਢਾਹ ਸੁੱਟੀ ਹੈ, ਉਸ ਦੇ ਨਾਲ ਉਹ ਆਪ ਹੀ ਝਗੜਾ ਕਰੇ।”
וַיֹּאמֶר יוֹאָשׁ לְכֹל אֲשֶׁר־עָמְדוּ עָלָיו הַאַתֶּם ׀ תְּרִיבוּן לַבַּעַל אִם־אַתֶּם תּוֹשִׁיעוּן אוֹתוֹ אֲשֶׁר יָרִיב לוֹ יוּמַת עַד־הַבֹּקֶר אִם־אֱלֹהִים הוּא יָרֶב לוֹ כִּי נָתַץ אֶֽת־מִזְבְּחֽוֹ׃
32 ੩੨ ਇਸ ਲਈ ਉਸ ਦਿਨ ਤੋਂ ਗਿਦਾਊਨ ਦਾ ਨਾਮ ਇਹ ਕਹਿ ਕੇ ਯਰੁੱਬਆਲ ਰੱਖਿਆ ਗਿਆ ਕਿ ਉਸ ਦੇ ਬਆਲ ਦੀ ਜਗਵੇਦੀ ਢਾਹ ਦਿੱਤੀ ਹੈ, ਇਸ ਲਈ ਬਆਲ ਆਪ ਹੀ ਉਸ ਨਾਲ ਝਗੜਾ ਕਰੇ।
וַיִּקְרָא־לוֹ בַיּוֹם־הַהוּא יְרֻבַּעַל לֵאמֹר יָרֶב בּוֹ הַבַּעַל כִּי נָתַץ אֶֽת־מִזְבְּחֽוֹ׃
33 ੩੩ ਇਸ ਤੋਂ ਬਾਅਦ ਸਾਰੇ ਮਿਦਯਾਨੀ ਅਤੇ ਅਮਾਲੇਕੀ ਅਤੇ ਪੂਰਬੀ ਲੋਕ ਇਕੱਠੇ ਹੋਏ ਅਤੇ ਪਾਰ ਲੰਘ ਕੇ ਯਿਜ਼ਰਏਲ ਦੀ ਘਾਟੀ ਵਿੱਚ ਆ ਕੇ ਤੰਬੂ ਲਾਏ।
וְכׇל־מִדְיָן וַעֲמָלֵק וּבְנֵי־קֶדֶם נֶאֶסְפוּ יַחְדָּו וַיַּעַבְרוּ וַֽיַּחֲנוּ בְּעֵמֶק יִזְרְעֶֽאל׃
34 ੩੪ ਯਹੋਵਾਹ ਦਾ ਆਤਮਾ ਗਿਦਾਊਨ ਉੱਤੇ ਆਇਆ ਅਤੇ ਉਸ ਨੇ ਤੁਰ੍ਹੀ ਵਜਾਈ, ਤਦ ਅਬੀਅਜ਼ਰ ਦੇ ਲੋਕ ਉਸ ਦੇ ਪਿੱਛੇ ਆਏ।
וְרוּחַ יְהֹוָה לָבְשָׁה אֶת־גִּדְעוֹן וַיִּתְקַע בַּשּׁוֹפָר וַיִּזָּעֵק אֲבִיעֶזֶר אַחֲרָֽיו׃
35 ੩੫ ਫਿਰ ਉਸ ਨੇ ਸਾਰੇ ਮਨੱਸ਼ਹ ਵਿੱਚ ਸੰਦੇਸ਼-ਵਾਹਕ ਭੇਜੇ ਤਾਂ ਉਹ ਵੀ ਉਸ ਦੇ ਕੋਲ ਇਕੱਠੇ ਹੋਏ। ਉਸ ਨੇ ਆਸ਼ੇਰ ਅਤੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਕੋਲ ਵੀ ਹਲਕਾਰੇ ਭੇਜੇ, ਤਾਂ ਉਹ ਵੀ ਉਸ ਨੂੰ ਮਿਲਣ ਲਈ ਆ ਗਏ।
וּמַלְאָכִים שָׁלַח בְּכׇל־מְנַשֶּׁה וַיִּזָּעֵק גַּם־הוּא אַחֲרָיו וּמַלְאָכִים שָׁלַח בְּאָשֵׁר וּבִזְבֻלוּן וּבְנַפְתָּלִי וַֽיַּעֲלוּ לִקְרָאתָֽם׃
36 ੩੬ ਤਦ ਗਿਦਾਊਨ ਨੇ ਪਰਮੇਸ਼ੁਰ ਨੂੰ ਕਿਹਾ, “ਜੇ ਤੂੰ ਚਾਹੁੰਦਾ ਹੈਂ ਕਿ ਇਸਰਾਏਲ ਦਾ ਛੁਟਕਾਰਾ ਮੇਰੇ ਹੱਥਾਂ ਤੋਂ ਕੀਤਾ ਜਾਵੇ, ਜਿਵੇਂ ਕਿ ਤੂੰ ਆਖਿਆ ਹੈ,
וַיֹּאמֶר גִּדְעוֹן אֶל־הָאֱלֹהִים אִם־יֶשְׁךָ מוֹשִׁיעַ בְּיָדִי אֶת־יִשְׂרָאֵל כַּאֲשֶׁר דִּבַּֽרְתָּ׃
37 ੩੭ ਤਾਂ ਵੇਖ, ਮੈਂ ਇੱਕ ਉੱਨ ਦਾ ਫੰਬਾ ਖੇਤ ਦੇ ਵਿੱਚ ਰੱਖਾਂਗਾ, ਅਤੇ ਜੇਕਰ ਤ੍ਰੇਲ ਸਿਰਫ਼ ਉੱਨ ਦੇ ਫੰਬੇ ਉੱਤੇ ਹੀ ਪਵੇ ਪਰ ਆਲੇ-ਦੁਆਲੇ ਦੀ ਸਾਰੀ ਧਰਤੀ ਸੁੱਕੀ ਰਹੇ ਤਾਂ ਮੈਂ ਸੱਚ-ਮੁੱਚ ਜਾਣਾਂਗਾ ਕਿ ਜਿਸ ਤਰ੍ਹਾਂ ਤੂੰ ਕਿਹਾ ਹੈ, ਉਸੇ ਤਰ੍ਹਾਂ ਹੀ ਤੂੰ ਇਸਰਾਏਲ ਨੂੰ ਮੇਰੇ ਹੱਥਾਂ ਤੋਂ ਛੁਟਕਾਰਾ ਦੇਵੇਂਗਾ।”
הִנֵּה אָנֹכִי מַצִּיג אֶת־גִּזַּת הַצֶּמֶר בַּגֹּרֶן אִם טַל יִֽהְיֶה עַֽל־הַגִּזָּה לְבַדָּהּ וְעַל־כׇּל־הָאָרֶץ חֹרֶב וְיָדַעְתִּי כִּֽי־תוֹשִׁיעַ בְּיָדִי אֶת־יִשְׂרָאֵל כַּאֲשֶׁר דִּבַּֽרְתָּ׃
38 ੩੮ ਤਾਂ ਅਜਿਹਾ ਹੀ ਹੋਇਆ ਅਤੇ ਜਦ ਉਹ ਸਵੇਰ ਨੂੰ ਉੱਠਿਆ ਅਤੇ ਉਸ ਉੱਨ ਦੇ ਫੰਬੇ ਵਿੱਚੋਂ ਤ੍ਰੇਲ ਨੂੰ ਘੁੱਟ ਕੇ ਨਿਚੋੜਿਆ ਤਾਂ ਪਾਣੀ ਦਾ ਇੱਕ ਕਟੋਰਾ ਭਰ ਗਿਆ।
וַיְהִי־כֵן וַיַּשְׁכֵּם מִֽמׇּחֳרָת וַיָּזַר אֶת־הַגִּזָּה וַיִּמֶץ טַל מִן־הַגִּזָּה מְלוֹא הַסֵּפֶל מָֽיִם׃
39 ੩੯ ਤਦ ਗਿਦਾਊਨ ਨੇ ਪਰਮੇਸ਼ੁਰ ਨੂੰ ਕਿਹਾ, “ਜੇਕਰ ਮੈਂ ਇੱਕ ਵਾਰੀ ਹੋਰ ਆਖਾਂ ਤਾਂ ਤੇਰਾ ਕ੍ਰੋਧ ਮੇਰੇ ਉੱਤੇ ਨਾ ਭੜਕੇ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਇੱਕ ਵਾਰੀ ਹੋਰ ਇਸ ਉੱਨ ਦੇ ਫੰਬੇ ਨਾਲ ਤੇਰੀ ਪ੍ਰੀਖਿਆ ਲਵਾਂ, ਇਸ ਵਾਰੀ ਸਿਰਫ਼ ਉੱਨ ਦਾ ਫੰਬਾ ਹੀ ਸੁੱਕਾ ਰਹੇ ਅਤੇ ਆਲੇ-ਦੁਆਲੇ ਦੀ ਸਾਰੀ ਧਰਤੀ ਉੱਤੇ ਤ੍ਰੇਲ ਪਵੇ।”
וַיֹּאמֶר גִּדְעוֹן אֶל־הָאֱלֹהִים אַל־יִחַר אַפְּךָ בִּי וַאֲדַבְּרָה אַךְ הַפָּעַם אֲנַסֶּה נָּא־רַק־הַפַּעַם בַּגִּזָּה יְהִי־נָא חֹרֶב אֶל־הַגִּזָּה לְבַדָּהּ וְעַל־כׇּל־הָאָרֶץ יִֽהְיֶה־טָּֽל׃
40 ੪੦ ਉਸ ਰਾਤ ਪਰਮੇਸ਼ੁਰ ਨੇ ਅਜਿਹਾ ਹੀ ਕੀਤਾ, ਕਿਉਂ ਜੋ ਸਿਰਫ਼ ਉੱਨ ਦਾ ਫੰਬਾ ਹੀ ਸੁੱਕਾ ਰਿਹਾ ਅਤੇ ਬਾਕੀ ਸਾਰੀ ਧਰਤੀ ਉੱਤੇ ਤ੍ਰੇਲ ਪਈ ਸੀ।
וַיַּעַשׂ אֱלֹהִים כֵּן בַּלַּיְלָה הַהוּא וַֽיְהִי־חֹרֶב אֶל־הַגִּזָּה לְבַדָּהּ וְעַל־כׇּל־הָאָרֶץ הָיָה טָֽל׃

< ਨਿਆਂਈਆਂ 6 >