< ਨਿਆਂਈਆਂ 8 >

1 ਤਦ ਇਫ਼ਰਾਈਮ ਦੇ ਲੋਕਾਂ ਨੇ ਗਿਦਾਊਨ ਨੂੰ ਕਿਹਾ, “ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ ਕਿ ਜਦ ਤੂੰ ਮਿਦਯਾਨੀਆਂ ਨਾਲ ਲੜਨ ਲਈ ਗਿਆ ਤਾਂ ਸਾਨੂੰ ਨਾ ਬੁਲਾਇਆ?” ਸੋ ਉਨ੍ਹਾਂ ਨੇ ਉਸ ਦੇ ਨਾਲ ਬਹੁਤ ਝਗੜਾ ਕੀਤਾ।
וַיֹּאמְרוּ אֵלָיו אִישׁ אֶפְרַיִם מָֽה־הַדָּבָר הַזֶּה עָשִׂיתָ לָּנוּ לְבִלְתִּי קְרֹאות לָנוּ כִּי הָלַכְתָּ לְהִלָּחֵם בְּמִדְיָן וַיְרִיבוּן אִתּוֹ בְּחָזְקָֽה׃
2 ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਭਲਾ, ਹੁਣ ਮੈਂ ਤੁਹਾਡੇ ਵਾਂਗੂੰ ਕੀ ਕੀਤਾ ਹੈ? ਕੀ ਇਫ਼ਰਾਈਮ ਦੇ ਬਚੀ-ਖੁਚੀ ਦਾਖ਼ ਵੀ ਅਬੀਅਜ਼ਰ ਦੀ ਸਾਰੀ ਦਾਖਾਂ ਦੀ ਫ਼ਸਲ ਨਾਲੋਂ ਚੰਗੀ ਨਹੀਂ?
וַיֹּאמֶר אֲלֵיהֶם מֶה־עָשִׂיתִי עַתָּה כָּכֶם הֲלוֹא טוֹב עֹלְלוֹת אֶפְרַיִם מִבְצִיר אֲבִיעֶֽזֶר׃
3 ਪਰਮੇਸ਼ੁਰ ਨੇ ਮਿਦਯਾਨ ਦੇ ਹਾਕਮਾਂ ਓਰੇਬ ਅਤੇ ਜ਼ਏਬ ਨੂੰ ਤੁਹਾਡੇ ਵੱਸ ਕਰ ਦਿੱਤਾ, ਹੋਰ ਤੁਹਾਡੇ ਬਰਾਬਰ ਕੰਮ ਕਰਨ ਦੀ ਮੇਰੇ ਵਿੱਚ ਕਿਹੜੀ ਤਾਕਤ ਸੀ?” ਜਦ ਉਸ ਨੇ ਇਹ ਗੱਲ ਕਹੀ ਤਾਂ ਉਨ੍ਹਾਂ ਦਾ ਕ੍ਰੋਧ ਉਸ ਤੋਂ ਘੱਟ ਗਿਆ।
בְּיֶדְכֶם נָתַן אֱלֹהִים אֶת־שָׂרֵי מִדְיָן אֶת־עֹרֵב וְאֶת־זְאֵב וּמַה־יָּכֹלְתִּי עֲשׂוֹת כָּכֶם אָז רָפְתָה רוּחָם מֵֽעָלָיו בְּדַבְּרוֹ הַדָּבָר הַזֶּֽה׃
4 ਤਦ ਗਿਦਾਊਨ ਯਰਦਨ ਕੋਲ ਆਇਆ ਅਤੇ ਉਹ ਆਪਣੇ ਤਿੰਨ ਸੌ ਸਾਥੀਆਂ ਨਾਲ ਪਾਰ ਲੰਘਿਆ, ਉਹ ਸਾਰੇ ਥੱਕੇ ਹੋਏ ਤਾਂ ਸਨ ਪਰ ਫਿਰ ਵੀ ਮਿਦਯਾਨੀਆਂ ਦੇ ਪਿੱਛੇ ਲੱਗੇ ਰਹੇ। ਤਦ ਗਿਦਾਊਨ ਨੇ ਸੁੱਕੋਥ ਦੇ ਲੋਕਾਂ ਨੂੰ ਕਿਹਾ, “ਜਿਹੜੇ ਮੇਰੇ ਨਾਲ ਹਨ, ਇਨ੍ਹਾਂ ਲੋਕਾਂ ਨੂੰ ਰੋਟੀਆਂ ਦਿਉ,
וַיָּבֹא גִדְעוֹן הַיַּרְדֵּנָה עֹבֵר הוּא וּשְׁלֹשׁ־מֵאוֹת הָאִישׁ אֲשֶׁר אִתּוֹ עֲיֵפִים וְרֹדְפִֽים׃
5 ਕਿਉਂ ਜੋ ਇਹ ਥੱਕੇ ਹੋਏ ਹਨ ਅਤੇ ਮੈਂ ਮਿਦਯਾਨ ਦੇ ਦੋਹਾਂ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਦੇ ਪਿੱਛੇ ਪਿਆ ਹੋਇਆ ਹਾਂ।”
וַיֹּאמֶר לְאַנְשֵׁי סֻכּוֹת תְּנוּ־נָא כִּכְּרוֹת לֶחֶם לָעָם אֲשֶׁר בְּרַגְלָי כִּי־עֲיֵפִים הֵם וְאָנֹכִי רֹדֵף אַחֲרֵי זֶבַח וְצַלְמֻנָּע מַלְכֵי מִדְיָֽן׃
6 ਪਰ ਸੁੱਕੋਥ ਦੇ ਹਾਕਮਾਂ ਨੇ ਉੱਤਰ ਦਿੱਤਾ, “ਕੀ ਜ਼ਬਾਹ ਅਤੇ ਸਲਮੁੰਨਾ ਹੁਣੇ ਤੇਰੇ ਹੱਥਾਂ ਵਿੱਚ ਆ ਗਏ ਹਨ ਜੋ ਅਸੀਂ ਤੇਰੀ ਫੌਜ ਨੂੰ ਰੋਟੀਆਂ ਦੇਈਏ?”
וַיֹּאמֶר שָׂרֵי סֻכּוֹת הֲכַף זֶבַח וְצַלְמֻנָּע עַתָּה בְּיָדֶךָ כִּֽי־נִתֵּן לִֽצְבָאֲךָ לָֽחֶם׃
7 ਗਿਦਾਊਨ ਨੇ ਕਿਹਾ, “ਠੀਕ ਹੈ, ਜਦ ਯਹੋਵਾਹ ਜ਼ਬਾਹ ਅਤੇ ਸਲਮੁੰਨਾ ਨੂੰ ਮੇਰੇ ਹੱਥਾਂ ਵਿੱਚ ਕਰ ਦੇਵੇਗਾ ਤਾਂ ਮੈਂ ਤੁਹਾਡੇ ਮਾਸ ਨੂੰ ਜੰਗਲੀ ਕੰਡਿਆਂ ਅਤੇ ਕੰਟੀਲੀ ਝਾੜੀਆਂ ਨਾਲ ਛਿੱਲਾਂਗਾ!”
וַיֹּאמֶר גִּדְעוֹן לָכֵן בְּתֵת יְהוָה אֶת־זֶבַח וְאֶת־צַלְמֻנָּע בְּיָדִי וְדַשְׁתִּי אֶת־בְּשַׂרְכֶם אֶת־קוֹצֵי הַמִּדְבָּר וְאֶת־הַֽבַּרְקֳנִֽים׃
8 ਉੱਥੋਂ ਉਹ ਪਨੂਏਲ ਨੂੰ ਗਿਆ ਅਤੇ ਉੱਥੇ ਦੇ ਲੋਕਾਂ ਤੋਂ ਇਸੇ ਤਰ੍ਹਾਂ ਭੋਜਨ ਮੰਗਿਆ, ਪਰ ਪਨੂਏਲ ਦੇ ਲੋਕਾਂ ਨੇ ਵੀ ਉਸੇ ਤਰ੍ਹਾਂ ਉੱਤਰ ਦਿੱਤਾ, ਜੋ ਸੁੱਕੋਥੀਆਂ ਨੇ ਦਿੱਤਾ ਸੀ।
וַיַּעַל מִשָּׁם פְּנוּאֵל וַיְדַבֵּר אֲלֵיהֶם כָּזֹאת וַיַּעֲנוּ אוֹתוֹ אַנְשֵׁי פְנוּאֵל כַּאֲשֶׁר עָנוּ אַנְשֵׁי סֻכּֽוֹת׃
9 ਉਸ ਨੇ ਪਨੂਏਲ ਦੇ ਵਾਸੀਆਂ ਨੂੰ ਕਿਹਾ, “ਜਦ ਮੈਂ ਸੁੱਖ-ਸਾਂਦ ਨਾਲ ਮੁੜ ਆਵਾਂਗਾ ਤਾਂ ਮੈਂ ਇਸ ਬੁਰਜ ਨੂੰ ਢਾਹ ਦਿਆਂਗਾ!”
וַיֹּאמֶר גַּם־לְאַנְשֵׁי פְנוּאֵל לֵאמֹר בְּשׁוּבִי בְשָׁלוֹם אֶתֹּץ אֶת־הַמִּגְדָּל הַזֶּֽה׃
10 ੧੦ ਜ਼ਬਾਹ ਅਤੇ ਸਲਮੁੰਨਾ ਕਰਕੋਰ ਵਿੱਚ ਸਨ, ਅਤੇ ਉਨ੍ਹਾਂ ਦੇ ਨਾਲ ਲੱਗਭੱਗ ਪੰਦਰਾਂ ਹਜ਼ਾਰ ਮਨੁੱਖਾਂ ਦੀ ਫੌਜ ਸੀ, ਕਿਉਂ ਜੋ ਪੂਰਬ ਦੇ ਲੋਕਾਂ ਵਿੱਚੋਂ ਉਹ ਹੀ ਬਾਕੀ ਬਚੇ ਸਨ, ਅਤੇ ਜੋ ਮਾਰੇ ਗਏ ਉਹ ਇੱਕ ਲੱਖ ਵੀਹ ਹਜ਼ਾਰ ਹਥਿਆਰ ਬੰਦ ਸਨ।
וְזֶבַח וְצַלְמֻנָּע בַּקַּרְקֹר וּמַחֲנֵיהֶם עִמָּם כַּחֲמֵשֶׁת עָשָׂר אֶלֶף כֹּל הַנּוֹתָרִים מִכֹּל מַחֲנֵה בְנֵי־קֶדֶם וְהַנֹּפְלִים מֵאָה וְעֶשְׂרִים אֶלֶף אִישׁ שֹׁלֵֽף חָֽרֶב׃
11 ੧੧ ਤਦ ਗਿਦਾਊਨ ਨੇ ਨੋਬਹ ਅਤੇ ਯਾਗਬਹਾਹ ਦੇ ਪੂਰਬ ਵੱਲ, ਤੰਬੂਆਂ ਵਿੱਚ ਰਹਿਣ ਵਾਲਿਆਂ ਦੇ ਰਸਤੇ ਤੋਂ ਚੜ੍ਹਾਈ ਕਰ ਕੇ ਉਸ ਫੌਜ ਨੂੰ ਮਾਰਿਆ, ਕਿਉਂ ਜੋ ਉਹ ਫੌਜ ਬੇਫ਼ਿਕਰ ਪਈ ਸੀ।
וַיַּעַל גִּדְעוֹן דֶּרֶךְ הַשְּׁכוּנֵי בֽ͏ָאֳהָלִים מִקֶּדֶם לְנֹבַח וְיָגְבֳּהָה וַיַּךְ אֶת־הַֽמַּחֲנֶה וְהַֽמַּחֲנֶה הָיָה בֶֽטַח׃
12 ੧੨ ਜਦ ਜ਼ਬਾਹ ਅਤੇ ਸਲਮੁੰਨਾ ਭੱਜੇ, ਤਾਂ ਉਸ ਨੇ ਉਨ੍ਹਾਂ ਦਾ ਪਿੱਛਾ ਕਰਕੇ ਮਿਦਯਾਨੀਆਂ ਦੇ ਦੋਵੇਂ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਨੂੰ ਫੜ ਲਿਆ ਅਤੇ ਸਾਰੀ ਫੌਜ ਨੂੰ ਹਰਾ ਦਿੱਤਾ।
וַיָּנוּסוּ זֶבַח וְצַלְמֻנָּע וַיִּרְדֹּף אַחֲרֵיהֶם וַיִּלְכֹּד אֶת־שְׁנֵי ׀ מַלְכֵי מִדְיָן אֶת־זֶבַח וְאֶת־צַלְמֻנָּע וְכָל־הַֽמַּחֲנֶה הֶחֱרִֽיד׃
13 ੧੩ ਯੋਆਸ਼ ਦਾ ਪੁੱਤਰ ਗਿਦਾਊਨ ਹਰਸ ਦੀ ਚੜ੍ਹਾਈ ਤੋਂ ਲੜਾਈ ਵਿੱਚੋਂ ਮੁੜਿਆ।
וַיָּשָׁב גִּדְעוֹן בֶּן־יוֹאָשׁ מִן־הַמִּלְחָמָה מִֽלְמַעֲלֵה הֶחָֽרֶס׃
14 ੧੪ ਅਤੇ ਸੁੱਕੋਥੀਆਂ ਵਿੱਚੋਂ ਇੱਕ ਜਵਾਨ ਨੂੰ ਫੜ੍ਹ ਕੇ ਉਸ ਤੋਂ ਪੁੱਛਿਆ, ਤਾਂ ਉਸ ਨੇ ਸੱਤਰ ਮਨੁੱਖਾਂ ਦਾ ਪਤਾ ਦੱਸਿਆ। ਇਹ ਸਭ ਸੁੱਕੋਥ ਦੇ ਹਾਕਮ ਅਤੇ ਬਜ਼ੁਰਗ ਸਨ।
וַיִּלְכָּד־נַעַר מֵאַנְשֵׁי סֻכּוֹת וַיִּשְׁאָלֵהוּ וַיִּכְתֹּב אֵלָיו אֶת־שָׂרֵי סֻכּוֹת וְאֶת־זְקֵנֶיהָ שִׁבְעִים וְשִׁבְעָה אִֽישׁ׃
15 ੧੫ ਤਦ ਉਹ ਸੁੱਕੋਥੀਆਂ ਕੋਲ ਆਇਆ ਅਤੇ ਕਹਿਣ ਲੱਗਾ, “ਜ਼ਬਾਹ ਅਤੇ ਸਲਮੁੰਨਾ ਨੂੰ ਵੇਖੋ, ਜਿਨ੍ਹਾਂ ਦੇ ਲਈ ਤੁਸੀਂ ਮੈਨੂੰ ਉਲਾਂਭਾ ਦਿੱਤਾ ਸੀ ਅਤੇ ਕਿਹਾ ਸੀ, ਭਲਾ, ਜ਼ਬਾਹ ਅਤੇ ਸਲਮੁੰਨਾ ਹੁਣੇ ਤੇਰੇ ਹੱਥ ਵਿੱਚ ਆ ਗਏ ਹਨ, ਜੋ ਅਸੀਂ ਤੇਰੇ ਥੱਕੇ ਹੋਏ ਜੁਆਨਾਂ ਨੂੰ ਰੋਟੀ ਦੇਈਏ?”
וַיָּבֹא אֶל־אַנְשֵׁי סֻכּוֹת וַיֹּאמֶר הִנֵּה זֶבַח וְצַלְמֻנָּע אֲשֶׁר חֵרַפְתֶּם אוֹתִי לֵאמֹר הֲכַף זֶבַח וְצַלְמֻנָּע עַתָּה בְּיָדֶךָ כִּי נִתֵּן לַאֲנָשֶׁיךָ הַיְּעֵפִים לָֽחֶם׃
16 ੧੬ ਤਾਂ ਉਸ ਨੇ ਸ਼ਹਿਰ ਦੇ ਬਜ਼ੁਰਗਾਂ ਨੂੰ ਫੜਿਆ ਅਤੇ ਜੰਗਲੀ ਕੰਡਿਆਂ ਅਤੇ ਕੰਟੀਲੀ ਝਾੜੀਆਂ ਨਾਲ ਸਜ਼ਾ ਦੇ ਕੇ ਸੁੱਕੋਥ ਦੇ ਲੋਕਾਂ ਨੂੰ ਸਬਕ ਸਿਖਾਇਆ।
וַיִּקַּח אֶת־זִקְנֵי הָעִיר וְאֶת־קוֹצֵי הַמִּדְבָּר וְאֶת־הַֽבַּרְקֳנִים וַיֹּדַע בָּהֶם אֵת אַנְשֵׁי סֻכּֽוֹת׃
17 ੧੭ ਅਤੇ ਉਸ ਨੇ ਪਨੂਏਲ ਦਾ ਬੁਰਜ ਢਾਹ ਦਿੱਤਾ, ਅਤੇ ਨਗਰ ਦੇ ਮਨੁੱਖਾਂ ਨੂੰ ਵੱਢ ਸੁੱਟਿਆ।
וְאֶת־מִגְדַּל פְּנוּאֵל נָתָץ וַֽיַּהֲרֹג אֶת־אַנְשֵׁי הָעִֽיר׃
18 ੧੮ ਫੇਰ ਉਸ ਨੇ ਜ਼ਬਾਹ ਅਤੇ ਸਲਮੁੰਨਾ ਤੋਂ ਪੁੱਛਿਆ, “ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਤਾਬੋਰ ਵਿੱਚ ਵੱਢਿਆ ਸੀ, ਉਹ ਕਿਹੋ ਜਿਹੇ ਸਨ?” ਉਨ੍ਹਾਂ ਦੇ ਉੱਤਰ ਦਿੱਤਾ, “ਅਜਿਹੇ ਸਨ ਜਿਹੋ ਜਿਹਾ ਤੂੰ ਹੈਂ ਅਰਥਾਤ ਸਾਰੇ ਰਾਜਕੁਮਾਰਾਂ ਵਰਗੇ ਸਨ।”
וַיֹּאמֶר אֶל־זֶבַח וְאֶל־צַלְמֻנָּע אֵיפֹה הָאֲנָשִׁים אֲשֶׁר הֲרַגְתֶּם בְּתָבוֹר וַֽיֹּאמרוּ כָּמוֹךָ כְמוֹהֶם אֶחָד כְּתֹאַר בְּנֵי הַמֶּֽלֶךְ׃
19 ੧੯ ਤਾਂ ਉਸ ਨੇ ਕਿਹਾ, “ਉਹ ਮੇਰੇ ਸੱਕੇ ਭਰਾ, ਮੇਰੀ ਮਾਂ ਦੇ ਪੁੱਤਰ ਸਨ, ਜੀਉਂਦੇ ਯਹੋਵਾਹ ਦੀ ਸਹੁੰ, ਜੇ ਤੁਸੀਂ ਉਨ੍ਹਾਂ ਨੂੰ ਜੀਉਂਦਾ ਛੱਡ ਦਿੰਦੇ ਤਾਂ ਮੈਂ ਤੁਹਾਨੂੰ ਨਾ ਮਾਰਦਾ!”
וַיֹּאמַר אַחַי בְּנֵֽי־אִמִּי הֵם חַי־יְהוָה לוּ הַחֲיִתֶם אוֹתָם לֹא הָרַגְתִּי אֶתְכֶֽם׃
20 ੨੦ ਫੇਰ ਉਸ ਨੇ ਆਪਣੇ ਪਹਿਲੌਠੇ ਪੁੱਤਰ ਯਥਰ ਨੂੰ ਕਿਹਾ, “ਉੱਠ, ਇਨ੍ਹਾਂ ਨੂੰ ਵੱਢ ਸੁੱਟ!” ਪਰ ਉਸ ਜੁਆਨ ਨੇ ਡਰ ਦੇ ਮਾਰੇ ਆਪਣੀ ਤਲਵਾਰ ਨਾ ਖਿੱਚੀ, ਕਿਉਂ ਜੋ ਉਹ ਅਜੇ ਮੁੰਡਾ ਹੀ ਸੀ।
וַיֹּאמֶר לְיֶתֶר בְּכוֹרוֹ קוּם הֲרֹג אוֹתָם וְלֹא־שָׁלַף הַנַּעַר חַרְבּוֹ כִּי יָרֵא כִּי עוֹדֶנּוּ נָֽעַר׃
21 ੨੧ ਤਦ ਜ਼ਬਾਹ ਅਤੇ ਸਲਮੁੰਨਾ ਨੇ ਕਿਹਾ, “ਤੂੰ ਆਪ ਉੱਠ ਅਤੇ ਸਾਡੇ ਉੱਤੇ ਵਾਰ ਕਰ, ਕਿਉਂਕਿ ਜਿਹੋ ਜਿਹਾ ਮਨੁੱਖ ਉਸੇ ਤਰ੍ਹਾਂ ਹੀ ਉਸ ਦਾ ਜ਼ੋਰ ਹੋਵੇਗਾ!” ਤਾਂ ਗਿਦਾਊਨ ਨੇ ਉੱਠ ਕੇ ਜ਼ਬਾਹ ਅਤੇ ਸਲਮੁੰਨਾ ਨੂੰ ਵੱਢ ਸੁੱਟਿਆ ਅਤੇ ਉਹ ਜੰਜ਼ੀਰਾਂ ਜੋ ਉਨ੍ਹਾਂ ਦੇ ਊਠਾਂ ਦੇ ਗਲੇ ਵਿੱਚ ਸਨ, ਉਸ ਨੇ ਲਾਹ ਲਈਆਂ।
וַיֹּאמֶר זֶבַח וְצַלְמֻנָּע קוּם אַתָּה וּפְגַע־בָּנוּ כִּי כָאִישׁ גְּבוּרָתוֹ וַיָּקָם גִּדְעוֹן וַֽיַּהֲרֹג אֶת־זֶבַח וְאֶת־צַלְמֻנָּע וַיִּקַּח אֶת־הַשַּׂהֲרֹנִים אֲשֶׁר בְּצַוְּארֵי גְמַלֵּיהֶֽם׃
22 ੨੨ ਤਦ ਇਸਰਾਏਲ ਦੇ ਮਨੁੱਖਾਂ ਨੇ ਗਿਦਾਊਨ ਨੂੰ ਕਿਹਾ, “ਤੂੰ ਸਾਡੇ ਉੱਤੇ ਰਾਜ ਕਰ, ਤੂੰ ਅਤੇ ਤੇਰਾ ਪੁੱਤਰ ਅਤੇ ਤੇਰਾ ਪੋਤਰਾ ਵੀ, ਕਿਉਂ ਜੋ ਤੂੰ ਹੀ ਸਾਨੂੰ ਮਿਦਯਾਨ ਦੇ ਹੱਥੋਂ ਛੁਡਾਇਆ ਹੈ।”
וַיֹּאמְרוּ אִֽישׁ־יִשְׂרָאֵל אֶל־גִּדְעוֹן מְשָׁל־בָּנוּ גַּם־אַתָּה גַּם־בִּנְךָ גַּם בֶּן־בְּנֶךָ כִּי הוֹשַׁעְתָּנוּ מִיַּד מִדְיָֽן׃
23 ੨੩ ਤਦ ਗਿਦਾਊਨ ਨੇ ਉਨ੍ਹਾਂ ਨੂੰ ਕਿਹਾ, “ਨਾ ਮੈਂ ਤੁਹਾਡੇ ਉੱਤੇ ਰਾਜ ਕਰਾਂਗਾ ਅਤੇ ਨਾ ਮੇਰਾ ਪੁੱਤਰ ਤੁਹਾਡੇ ਉੱਤੇ ਰਾਜ ਕਰੇਗਾ, ਸਗੋਂ ਯਹੋਵਾਹ ਹੀ ਤੁਹਾਡੇ ਉੱਤੇ ਰਾਜ ਕਰੇਗਾ।”
וַיֹּאמֶר אֲלֵהֶם גִּדְעוֹן לֹֽא־אֶמְשֹׁל אֲנִי בָּכֶם וְלֹֽא־יִמְשֹׁל בְּנִי בָּכֶם יְהוָה יִמְשֹׁל בָּכֶֽם׃
24 ੨੪ ਤਾਂ ਗਿਦਾਊਨ ਨੇ ਉਨ੍ਹਾਂ ਨੂੰ ਕਿਹਾ, “ਮੈਂ ਇੱਕ ਚੀਜ਼ ਤੁਹਾਡੇ ਤੋਂ ਮੰਗਦਾ ਹਾਂ, ਕਿ ਤੁਸੀਂ ਸਾਰੇ ਆਪਣੀ ਲੁੱਟ ਦੇ ਵਿੱਚੋਂ ਵਾਲੀਆਂ ਮੈਨੂੰ ਦੇ ਦਿਉ।” (ਕਿਉਂ ਜੋ ਉਹ ਵਾਲੀਆਂ ਸੋਨੇ ਦੀਆਂ ਸਨ, ਅਤੇ ਸੋਨੇ ਦੀਆਂ ਵਾਲੀਆਂ ਪਾਉਣਾ ਇਸਮਾਏਲੀਆਂ ਦੀ ਰੀਤ ਸੀ)
וַיֹּאמֶר אֲלֵהֶם גִּדְעוֹן אֶשְׁאֲלָה מִכֶּם שְׁאֵלָה וּתְנוּ־לִי אִישׁ נֶזֶם שְׁלָלוֹ כִּֽי־נִזְמֵי זָהָב לָהֶם כִּי יִשְׁמְעֵאלִים הֵֽם׃
25 ੨੫ ਉਨ੍ਹਾਂ ਨੇ ਉੱਤਰ ਦਿੱਤਾ, “ਅਸੀਂ ਦੇਣ ਵਿੱਚ ਰਾਜ਼ੀ ਹਾਂ।” ਤਦ ਉਨ੍ਹਾਂ ਨੇ ਇੱਕ ਚਾਦਰ ਵਿਛਾ ਕੇ ਆਪਣੀ-ਆਪਣੀ ਲੁੱਟ ਦੇ ਧਨ ਵਿੱਚੋਂ ਵਾਲੀਆਂ ਕੱਢ ਕੇ ਉਸ ਵਿੱਚ ਪਾ ਦਿੱਤੀਆਂ।
וַיֹּאמְרוּ נָתוֹן נִתֵּן וַֽיִּפְרְשׂוּ אֶת־הַשִּׂמְלָה וַיַּשְׁלִיכוּ שָׁמָּה אִישׁ נֶזֶם שְׁלָלֽוֹ׃
26 ੨੬ ਜੋ ਸੋਨੇ ਦੀਆਂ ਵਾਲੀਆਂ ਉਸ ਨੇ ਮੰਗੀਆਂ ਸਨ, ਉਨ੍ਹਾਂ ਦਾ ਤੋਲ ਵੀਹ ਸੇਰ ਦੇ ਲੱਗਭੱਗ ਸੀ, ਉਨ੍ਹਾਂ ਗਹਿਣਿਆਂ, ਕੈਂਠੇ ਅਤੇ ਬੈਂਗਣੀ ਕੱਪੜਿਆਂ ਤੋਂ ਬਿਨ੍ਹਾਂ ਜੋ ਮਿਦਯਾਨੀਆਂ ਦੇ ਰਾਜੇ ਪਹਿਨਦੇ ਸਨ ਅਤੇ ਉਨ੍ਹਾਂ ਗਹਿਣਿਆਂ ਤੋਂ ਬਿਨ੍ਹਾਂ ਜੋ ਊਠਾਂ ਦੇ ਗਲ਼ ਵਿੱਚ ਸਨ।
וַיְהִי מִשְׁקַל נִזְמֵי הַזָּהָב אֲשֶׁר שָׁאָל אֶלֶף וּשְׁבַע־מֵאוֹת זָהָב לְבַד מִן־הַשַּׂהֲרֹנִים וְהַנְּטִפוֹת וּבִגְדֵי הָאַרְגָּמָן שֶׁעַל מַלְכֵי מִדְיָן וּלְבַד מִן־הָעֲנָקוֹת אֲשֶׁר בְּצַוְּארֵי גְמַלֵּיהֶֽם׃
27 ੨੭ ਗਿਦਾਊਨ ਨੇ ਉਨ੍ਹਾਂ ਦਾ ਇੱਕ ਏਫ਼ੋਦ ਬਣਾ ਕੇ ਆਪਣੇ ਸ਼ਹਿਰ ਆਫ਼ਰਾਹ ਵਿੱਚ ਉਸ ਨੂੰ ਰੱਖਿਆ, ਅਤੇ ਉੱਥੇ ਸਾਰੇ ਇਸਰਾਏਲੀ ਵਿਭਚਾਰੀਆਂ ਵਾਂਗੂੰ ਉਸ ਦੇ ਪਿੱਛੇ ਲੱਗ ਗਏ ਅਤੇ ਇਹ ਗੱਲ ਗਿਦਾਊਨ ਅਤੇ ਉਸ ਦੇ ਘਰਾਣੇ ਲਈ ਫਾਹੀ ਹੋ ਗਈ।
וַיַּעַשׂ אוֹתוֹ גִדְעוֹן לְאֵפוֹד וַיַּצֵּג אוֹתוֹ בְעִירוֹ בְּעָפְרָה וַיִּזְנוּ כָֽל־יִשְׂרָאֵל אַחֲרָיו שָׁם וַיְהִי לְגִדְעוֹן וּלְבֵיתוֹ לְמוֹקֵֽשׁ׃
28 ੨੮ ਇਸ ਤਰ੍ਹਾਂ ਨਾਲ ਮਿਦਯਾਨੀ ਇਸਰਾਏਲੀਆਂ ਤੋਂ ਅਜਿਹੇ ਹਾਰੇ ਕਿ ਫਿਰ ਸਿਰ ਨਾ ਚੁੱਕ ਸਕੇ ਅਤੇ ਗਿਦਾਊਨ ਦੇ ਦਿਨਾਂ ਵਿੱਚ ਚਾਲ੍ਹੀ ਸਾਲਾਂ ਤੱਕ ਦੇਸ਼ ਵਿੱਚ ਸ਼ਾਂਤੀ ਰਹੀ।
וַיִּכָּנַע מִדְיָן לִפְנֵי בְּנֵי יִשְׂרָאֵל וְלֹא יָסְפוּ לָשֵׂאת רֹאשָׁם וַתִּשְׁקֹט הָאָרֶץ אַרְבָּעִים שָׁנָה בִּימֵי גִדְעֽוֹן׃
29 ੨੯ ਯੋਆਸ਼ ਦਾ ਪੁੱਤਰ ਯਰੁੱਬਆਲ ਆਪਣੇ ਘਰ ਜਾ ਕੇ ਉੱਥੇ ਹੀ ਰਹਿਣ ਲੱਗਾ,
וַיֵּלֶךְ יְרֻבַּעַל בֶּן־יוֹאָשׁ וַיֵּשֶׁב בְּבֵיתֽוֹ׃
30 ੩੦ ਅਤੇ ਗਿਦਾਊਨ ਦੇ ਸੱਤਰ ਪੁੱਤਰ ਪੈਦਾ ਹੋਏ, ਕਿਉਂ ਜੋ ਉਸ ਦੀਆਂ ਬਹੁਤ ਸਾਰੀਆਂ ਪਤਨੀਆਂ ਸਨ।
וּלְגִדְעוֹן הָיוּ שִׁבְעִים בָּנִים יֹצְאֵי יְרֵכוֹ כִּֽי־נָשִׁים רַבּוֹת הָיוּ לֽוֹ׃
31 ੩੧ ਉਸ ਦੀ ਇੱਕ ਰਖ਼ੈਲ ਜੋ ਸ਼ਕਮ ਵਿੱਚ ਰਹਿੰਦੀ ਸੀ, ਉਸ ਤੋਂ ਇੱਕ ਪੁੱਤਰ ਜਣੀ ਅਤੇ ਗਿਦਾਊਨ ਨੇ ਉਸ ਦਾ ਨਾਮ ਅਬੀਮਲਕ ਰੱਖਿਆ।
וּפִֽילַגְשׁוֹ אֲשֶׁר בִּשְׁכֶם יָֽלְדָה־לּוֹ גַם־הִיא בֵּן וַיָּשֶׂם אֶת־שְׁמוֹ אֲבִימֶֽלֶךְ׃
32 ੩੨ ਅਤੇ ਯੋਆਸ਼ ਦਾ ਪੁੱਤਰ ਗਿਦਾਊਨ ਬਹੁਤ ਬੁੱਢਾ ਹੋ ਕੇ ਮਰ ਗਿਆ ਅਤੇ ਆਪਣੇ ਪਿਤਾ ਯੋਆਸ਼ ਦੀ ਕਬਰ ਵਿੱਚ ਜੋ ਅਬੀ-ਅਜ਼ਰੀਆਂ ਦੇ ਆਫ਼ਰਾਹ ਵਿੱਚ ਸੀ, ਦਫ਼ਨਾਇਆ ਗਿਆ।
וַיָּמָת גִּדְעוֹן בֶּן־יוֹאָשׁ בְּשֵׂיבָה טוֹבָה וַיִּקָּבֵר בְּקֶבֶר יוֹאָשׁ אָבִיו בְּעָפְרָה אֲבִי הָֽעֶזְרִֽי׃
33 ੩੩ ਅਤੇ ਅਜਿਹਾ ਹੋਇਆ ਕਿ ਗਿਦਾਊਨ ਦੀ ਮੌਤ ਹੁੰਦਿਆਂ ਹੀ ਇਸਰਾਏਲੀ ਮੁੜ ਗਏ ਅਤੇ ਬਆਲਾਂ ਦੇ ਪਿੱਛੇ ਲੱਗ ਕੇ ਵਿਭਚਾਰੀ ਹੋਏ ਅਤੇ ਬਆਲ ਬਰੀਤ ਨੂੰ ਆਪਣਾ ਦੇਵਤਾ ਬਣਾ ਲਿਆ।
וַיְהִי כַּֽאֲשֶׁר מֵת גִּדְעוֹן וַיָּשׁוּבוּ בְּנֵי יִשְׂרָאֵל וַיִּזְנוּ אַחֲרֵי הַבְּעָלִים וַיָּשִׂימוּ לָהֶם בַּעַל בְּרִית לֵאלֹהִֽים׃
34 ੩੪ ਇਸ ਤਰ੍ਹਾਂ ਇਸਰਾਏਲੀਆਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਨਾ ਰੱਖਿਆ, ਜਿਸ ਨੇ ਉਨ੍ਹਾਂ ਨੂੰ ਚੁਫ਼ੇਰਿਓਂ ਉਨ੍ਹਾਂ ਦੇ ਸਾਰੇ ਵੈਰੀਆਂ ਦੇ ਹੱਥਾਂ ਤੋਂ ਛੁਡਾਇਆ ਸੀ,
וְלֹא זָֽכְרוּ בְּנֵי יִשְׂרָאֵל אֶת־יְהוָה אֱלֹהֵיהֶם הַמַּצִּיל אוֹתָם מִיַּד כָּל־אֹיְבֵיהֶם מִסָּבִֽיב׃
35 ੩੫ ਅਤੇ ਨਾ ਉਨ੍ਹਾਂ ਨੇ ਯਰੁੱਬਆਲ ਅਰਥਾਤ ਗਿਦਾਊਨ ਦੀਆਂ ਉਨ੍ਹਾਂ ਸਾਰੀਆਂ ਭਲਿਆਈਆਂ ਦੇ ਬਦਲੇ ਜੋ ਉਸ ਨੇ ਇਸਰਾਏਲੀਆਂ ਨਾਲ ਕੀਤੀਆਂ ਸਨ, ਉਸ ਦੇ ਘਰ ਉੱਤੇ ਦਯਾ ਕੀਤੀ।
וְלֹֽא־עָשׂוּ חֶסֶד עִם־בֵּית יְרֻבַּעַל גִּדְעוֹן כְּכָל־הַטּוֹבָה אֲשֶׁר עָשָׂה עִם־יִשְׂרָאֵֽל׃

< ਨਿਆਂਈਆਂ 8 >