< ਨਿਆਂਈਆਂ 9 >

1 ਤਦ ਯਰੁੱਬਆਲ ਦਾ ਪੁੱਤਰ ਅਬੀਮਲਕ ਸ਼ਕਮ ਵਿੱਚ ਆਪਣੇ ਮਾਮਿਆਂ ਦੇ ਕੋਲ ਜਾ ਕੇ ਉਨ੍ਹਾਂ ਨੂੰ ਅਤੇ ਆਪਣੇ ਨਾਨਕੇ ਦੇ ਸਾਰੇ ਘਰਾਣੇ ਨੂੰ ਕਹਿਣ ਲੱਗਾ,
וַיֵּ֨לֶךְ אֲבִימֶ֤לֶךְ בֶּן־יְרֻבַּ֙עַל֙ שְׁכֶ֔מָה אֶל־אֲחֵ֖י אִמֹּ֑ו וַיְדַבֵּ֣ר אֲלֵיהֶ֔ם וְאֶל־כָּל־מִשְׁפַּ֛חַת בֵּית־אֲבִ֥י אִמֹּ֖ו לֵאמֹֽר׃
2 “ਸ਼ਕਮ ਦੇ ਸਾਰੇ ਵਾਸੀਆਂ ਦੇ ਕੰਨਾਂ ਵਿੱਚ ਇਹ ਗੱਲ ਪਾਓ, ਤੁਹਾਡੇ ਲਈ ਕੀ ਚੰਗਾ ਹੈ, ਇਹ ਕਿ ਯਰੁੱਬਆਲ ਦੇ ਸੱਤਰ ਪੁੱਤਰ ਤੁਹਾਡੇ ਉੱਤੇ ਰਾਜ ਕਰਨ ਜਾਂ ਇਹ ਕਿ ਸਿਰਫ਼ ਇੱਕ ਹੀ ਰਾਜ ਕਰੇ? ਨਾਲੇ ਇਹ ਵੀ ਯਾਦ ਰੱਖੋ ਕਿ ਮੈਂ ਤੁਹਾਡੇ ਹੀ ਘਰਾਣੇ ਦਾ ਹਾਂ।”
דַּבְּרוּ־נָ֞א בְּאָזְנֵ֨י כָל־בַּעֲלֵ֣י שְׁכֶם֮ מַה־טֹּ֣וב לָכֶם֒ הַמְשֹׁ֨ל בָּכֶ֜ם שִׁבְעִ֣ים אִ֗ישׁ כֹּ֚ל בְּנֵ֣י יְרֻבַּ֔עַל אִם־מְשֹׁ֥ל בָּכֶ֖ם אִ֣ישׁ אֶחָ֑ד וּזְכַרְתֶּ֕ם כִּֽי־עַצְמֵכֶ֥ם וּבְשַׂרְכֶ֖ם אָנִֽי׃
3 ਤਦ ਉਸ ਦੇ ਮਾਮਿਆਂ ਨੇ ਸ਼ਕਮ ਦੇ ਸਾਰੇ ਲੋਕਾਂ ਦੇ ਕੰਨਾਂ ਵਿੱਚ ਇਹ ਗੱਲਾਂ ਪਾ ਦਿੱਤੀਆਂ। ਤਦ ਉਨ੍ਹਾਂ ਦੇ ਮਨ ਅਬੀਮਲਕ ਦੇ ਪਿੱਛੇ ਚੱਲਣ ਲਈ ਰਾਜ਼ੀ ਹੋਏ ਕਿਉਂ ਜੋ ਉਨ੍ਹਾਂ ਨੇ ਕਿਹਾ, “ਇਹ ਸਾਡਾ ਭਰਾ ਹੈ।”
וַיְדַבְּר֨וּ אֲחֵֽי־אִמֹּ֜ו עָלָ֗יו בְּאָזְנֵי֙ כָּל־בַּעֲלֵ֣י שְׁכֶ֔ם אֵ֥ת כָּל־הַדְּבָרִ֖ים הָאֵ֑לֶּה וַיֵּ֤ט לִבָּם֙ אַחֲרֵ֣י אֲבִימֶ֔לֶךְ כִּ֥י אָמְר֖וּ אָחִ֥ינוּ הֽוּא׃
4 ਉਨ੍ਹਾਂ ਨੇ ਬਆਲ ਬਰੀਤ ਦੇ ਮੰਦਰ ਵਿੱਚੋਂ ਸੱਤਰ ਤੋਲੇ ਚਾਂਦੀ ਕੱਢ ਕੇ ਉਸ ਨੂੰ ਦਿੱਤੀ, ਅਤੇ ਉਸ ਦੇ ਨਾਲ ਅਬੀਮਲਕ ਨੇ ਗੁੰਡੇ ਅਤੇ ਲੁੱਚੇ ਲੋਕ ਰੱਖੇ ਜੋ ਉਸ ਦੇ ਪਿੱਛੇ ਹੋ ਗਏ।
וַיִּתְּנוּ־לֹו֙ שִׁבְעִ֣ים כֶּ֔סֶף מִבֵּ֖ית בַּ֣עַל בְּרִ֑ית וַיִּשְׂכֹּ֨ר בָּהֶ֜ם אֲבִימֶ֗לֶךְ אֲנָשִׁ֤ים רֵיקִים֙ וּפֹ֣חֲזִ֔ים וַיֵּלְכ֖וּ אַחֲרָֽיו׃
5 ਤਦ ਉਸ ਨੇ ਆਫ਼ਰਾਹ ਵਿੱਚ ਆਪਣੇ ਪਿਤਾ ਦੇ ਘਰ ਜਾ ਕੇ ਆਪਣੇ ਸੱਤਰ ਭਰਾਵਾਂ ਨੂੰ ਜੋ ਯਰੁੱਬਆਲ ਦੇ ਪੁੱਤਰ ਸਨ, ਇੱਕ ਹੀ ਪੱਥਰ ਉੱਤੇ ਮਾਰ ਸੁੱਟਿਆ, ਪਰ ਯਰੁੱਬਆਲ ਦਾ ਛੋਟਾ ਪੁੱਤਰ ਯੋਥਾਮ ਲੁੱਕ ਗਿਆ, ਇਸ ਲਈ ਬਚ ਗਿਆ।
וַיָּבֹ֤א בֵית־אָבִיו֙ עָפְרָ֔תָה וַֽיַּהֲרֹ֞ג אֶת־אֶחָ֧יו בְּנֵֽי־יְרֻבַּ֛עַל שִׁבְעִ֥ים אִ֖ישׁ עַל־אֶ֣בֶן אֶחָ֑ת וַיִּוָּתֵ֞ר יֹותָ֧ם בֶּן־יְרֻבַּ֛עַל הַקָּטֹ֖ן כִּ֥י נֶחְבָּֽא׃ ס
6 ਤਦ ਸ਼ਕਮ ਦੇ ਸਾਰੇ ਲੋਕ ਅਤੇ ਬੈਤ ਮਿੱਲੋ ਦਾ ਸਾਰਾ ਟੱਬਰ ਇਕੱਠਾ ਹੋਇਆ ਅਤੇ ਉਨ੍ਹਾਂ ਨੇ ਬਲੂਤ ਦੇ ਥੰਮ੍ਹ ਦੇ ਕੋਲ ਜਿਹੜਾ ਸ਼ਕਮ ਵਿੱਚ ਸੀ, ਜਾ ਕੇ ਅਬੀਮਲਕ ਨੂੰ ਰਾਜਾ ਬਣਾਇਆ।
וַיֵּאָ֨סְפ֜וּ כָּל־בַּעֲלֵ֤י שְׁכֶם֙ וְכָל־בֵּ֣ית מִלֹּ֔וא וַיֵּ֣לְכ֔וּ וַיַּמְלִ֥יכוּ אֶת־אֲבִימֶ֖לֶךְ לְמֶ֑לֶךְ עִם־אֵלֹ֥ון מֻצָּ֖ב אֲשֶׁ֥ר בִּשְׁכֶֽם׃
7 ਜਦ ਇਸ ਦੀ ਖ਼ਬਰ ਯੋਥਾਮ ਨੂੰ ਹੋਈ ਤਾਂ ਉਹ ਜਾ ਕੇ ਗਰਿੱਜ਼ੀਮ ਪਰਬਤ ਦੀ ਚੋਟੀ ਉੱਤੇ ਚੜ੍ਹ ਕੇ ਖੜ੍ਹਾ ਹੋ ਗਿਆ ਅਤੇ ਉੱਚੀ ਅਵਾਜ਼ ਨਾਲ ਬੋਲ ਕੇ ਉਨ੍ਹਾਂ ਨੂੰ ਕਹਿਣ ਲੱਗਾ, “ਹੇ ਸ਼ਕਮ ਦੇ ਲੋਕੋ, ਮੇਰੀ ਸੁਣੋ ਤਾਂ ਜੋ ਪਰਮੇਸ਼ੁਰ ਤੁਹਾਡੀ ਵੀ ਸੁਣੇ।
וַיַּגִּ֣דוּ לְיֹותָ֗ם וַיֵּ֙לֶךְ֙ וַֽיַּעֲמֹד֙ בְּרֹ֣אשׁ הַר־גְּרִזִ֔ים וַיִּשָּׂ֥א קֹולֹ֖ו וַיִּקְרָ֑א וַיֹּ֣אמֶר לָהֶ֗ם שִׁמְע֤וּ אֵלַי֙ בַּעֲלֵ֣י שְׁכֶ֔ם וְיִשְׁמַ֥ע אֲלֵיכֶ֖ם אֱלֹהִֽים׃
8 ਇੱਕ ਵਾਰੀ ਰੁੱਖ ਆਪਣੇ ਉੱਤੇ ਰਾਜੇ ਦਾ ਮਸਹ ਕਰਨ ਲਈ ਨਿੱਕਲੇ, ਇਸ ਲਈ ਉਨ੍ਹਾਂ ਨੇ ਜ਼ੈਤੂਨ ਦੇ ਰੁੱਖ ਨੂੰ ਜਾ ਕੇ ਕਿਹਾ, ਤੂੰ ਸਾਡਾ ਰਾਜਾ ਬਣ
הָלֹ֤וךְ הָֽלְכוּ֙ הָעֵצִ֔ים לִמְשֹׁ֥חַ עֲלֵיהֶ֖ם מֶ֑לֶךְ וַיֹּאמְר֥וּ לַזַּ֖יִת מְלֹוכָה (מָלְכָ֥ה) עָלֵֽינוּ׃
9 ਤਦ ਜ਼ੈਤੂਨ ਦੇ ਰੁੱਖ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੀ ਚਿਕਨਾਈ ਨੂੰ ਜਿਸ ਦੇ ਨਾਲ ਪਰਮੇਸ਼ੁਰ ਅਤੇ ਮਨੁੱਖ ਦਾ ਆਦਰ ਕੀਤਾ ਜਾਂਦਾ ਹੈ ਛੱਡ ਦਿਆਂ, ਅਤੇ ਜਾ ਕੇ ਰੁੱਖਾਂ ਉੱਤੇ ਝੁੱਲਦਾ ਫਿਰਾਂ?’
וַיֹּ֤אמֶר לָהֶם֙ הַזַּ֔יִת הֶחֳדַ֙לְתִּי֙ אֶת־דִּשְׁנִ֔י אֲשֶׁר־בִּ֛י יְכַבְּד֥וּ אֱלֹהִ֖ים וַאֲנָשִׁ֑ים וְהָ֣לַכְתִּ֔י לָנ֖וּעַ עַל־הָעֵצִֽים׃
10 ੧੦ ਤਾਂ ਰੁੱਖਾਂ ਨੇ ਹੰਜ਼ੀਰ ਦੇ ਰੁੱਖ ਨੂੰ ਕਿਹਾ, ‘ਆ, ਤੂੰ ਸਾਡਾ ਰਾਜਾ ਬਣ।’
וַיֹּאמְר֥וּ הָעֵצִ֖ים לַתְּאֵנָ֑ה לְכִי־אַ֖תְּ מָלְכִ֥י עָלֵֽינוּ׃
11 ੧੧ ਪਰ ਹੰਜ਼ੀਰ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੀ ਮਿਠਾਸ ਅਤੇ ਆਪਣਾ ਚੰਗਾ ਫਲ ਛੱਡ ਦਿਆਂ ਅਤੇ ਰੁੱਖਾਂ ਉੱਤੇ ਝੁੱਲਦਾ ਫਿਰਾਂ?’
וַתֹּ֤אמֶר לָהֶם֙ הַתְּאֵנָ֔ה הֶחֳדַ֙לְתִּי֙ אֶת־מָתְקִ֔י וְאֶת־תְּנוּבָתִ֖י הַטֹּובָ֑ה וְהָ֣לַכְתִּ֔י לָנ֖וּעַ עַל־הָעֵצִֽים׃
12 ੧੨ ਤਦ ਰੁੱਖਾਂ ਨੇ ਅੰਗੂਰੀ ਵੇਲ ਨੂੰ ਆਖਿਆ, ‘ਚੱਲ ਤੂੰ ਸਾਡਾ ਰਾਜਾ ਬਣ।’
וַיֹּאמְר֥וּ הָעֵצִ֖ים לַגָּ֑פֶן לְכִי־אַ֖תְּ מָלֹוכִי (מָלְכִ֥י) עָלֵֽינוּ׃
13 ੧੩ ਤਾਂ ਅੰਗੂਰੀ ਵੇਲ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੇ ਰਸ ਨੂੰ ਜਿਸ ਦੇ ਨਾਲ ਪਰਮੇਸ਼ੁਰ ਤੇ ਮਨੁੱਖ ਖੁਸ਼ ਹੁੰਦੇ ਹਨ ਛੱਡ ਦਿਆਂ, ਅਤੇ ਰੁੱਖਾਂ ਉੱਤੇ ਜਾ ਕੇ ਝੁੱਲਦੀ ਫਿਰਾਂ?’
וַתֹּ֤אמֶר לָהֶם֙ הַגֶּ֔פֶן הֶחֳדַ֙לְתִּי֙ אֶת־תִּ֣ירֹושִׁ֔י הַֽמְשַׂמֵּ֥חַ אֱלֹהִ֖ים וַאֲנָשִׁ֑ים וְהָ֣לַכְתִּ֔י לָנ֖וּעַ עַל־הָעֵצִֽים׃
14 ੧੪ ਤਦ ਉਨ੍ਹਾਂ ਸਾਰਿਆਂ ਰੁੱਖਾਂ ਨੇ ਕੰਡਿਆਲੀ ਝਾੜੀ ਨੂੰ ਕਿਹਾ, ‘ਭਈ ਚੱਲ ਤੂੰ ਸਾਡਾ ਰਾਜਾ ਬਣ!’
וַיֹּאמְר֥וּ כָל־הָעֵצִ֖ים אֶל־הָאָטָ֑ד לֵ֥ךְ אַתָּ֖ה מְלָךְ־עָלֵֽינוּ׃
15 ੧੫ ਤਦ ਕੰਡਿਆਲੀ ਝਾੜੀ ਨੇ ਰੁੱਖਾਂ ਨੂੰ ਕਿਹਾ, ‘ਜੇ ਤੁਸੀਂ ਸੱਚ-ਮੁੱਚ ਮੈਨੂੰ ਮਸਹ ਕਰ ਕੇ ਆਪਣਾ ਰਾਜਾ ਬਣਾਉਂਦੇ ਹੋ, ਤਾਂ ਆ ਕੇ ਮੇਰੀ ਛਾਂ ਦੇ ਹੇਠ ਆਸਰਾ ਲਉ, ਪਰ ਜੇ ਨਹੀਂ ਤਾਂ ਕੰਡਿਆਲੀ ਝਾੜੀ ਵਿੱਚੋਂ ਇੱਕ ਅੱਗ ਨਿੱਕਲੇ ਅਤੇ ਲਬਾਨੋਨ ਦੇ ਦਿਆਰਾਂ ਨੂੰ ਭਸਮ ਕਰ ਦੇਵੇ!’
וַיֹּ֣אמֶר הָאָטָד֮ אֶל־הָעֵצִים֒ אִ֡ם בֶּאֱמֶ֣ת אַתֶּם֩ מֹשְׁחִ֨ים אֹתִ֤י לְמֶ֙לֶךְ֙ עֲלֵיכֶ֔ם בֹּ֖אוּ חֲס֣וּ בְצִלִּ֑י וְאִם־אַ֕יִן תֵּ֤צֵא אֵשׁ֙ מִן־הָ֣אָטָ֔ד וְתֹאכַ֖ל אֶת־אַרְזֵ֥י הַלְּבָנֹֽון׃
16 ੧੬ “ਇਸ ਲਈ ਹੁਣ ਜੇ ਤੁਸੀਂ ਸਚਿਆਈ ਅਤੇ ਖਰਿਆਈ ਨਾਲ ਅਬੀਮਲਕ ਨੂੰ ਆਪਣਾ ਰਾਜਾ ਬਣਾਇਆ ਹੈ, ਅਤੇ ਜੇ ਕਦੀ ਤੁਸੀਂ ਯਰੁੱਬਆਲ ਅਤੇ ਉਸ ਦੇ ਘਰਾਣੇ ਨਾਲ ਭਲਿਆਈ ਕੀਤੀ, ਅਤੇ ਉਸ ਨਾਲ ਉਸ ਦੇ ਕੰਮਾਂ ਦੇ ਅਨੁਸਾਰ ਚੰਗਾ ਵਰਤਾਉ ਕੀਤਾ ਹੈ ਤਾਂ ਤੁਹਾਡਾ ਭਲਾ ਹੋਵੇ,
וְעַתָּ֗ה אִם־בֶּאֱמֶ֤ת וּבְתָמִים֙ עֲשִׂיתֶ֔ם וַתַּמְלִ֖יכוּ אֶת־אֲבִימֶ֑לֶךְ וְאִם־טֹובָ֤ה עֲשִׂיתֶם֙ עִם־יְרֻבַּ֣עַל וְעִם־בֵּיתֹ֔ו וְאִם־כִּגְמ֥וּל יָדָ֖יו עֲשִׂ֥יתֶם לֹֽו׃
17 ੧੭ ਕਿਉਂ ਜੋ ਮੇਰਾ ਪਿਤਾ ਤੁਹਾਡੇ ਲਈ ਲੜਿਆ ਅਤੇ ਆਪਣੀ ਜਾਨ ਨੂੰ ਤਲੀ ਉੱਤੇ ਰੱਖ ਕੇ ਤੁਹਾਨੂੰ ਮਿਦਯਾਨ ਦੇ ਹੱਥੋਂ ਛੁਡਾਇਆ,
אֲשֶׁר־נִלְחַ֥ם אָבִ֖י עֲלֵיכֶ֑ם וַיַּשְׁלֵ֤ךְ אֶת־נַפְשֹׁו֙ מִנֶּ֔גֶד וַיַּצֵּ֥ל אֶתְכֶ֖ם מִיַּ֥ד מִדְיָֽן׃
18 ੧੮ ਪਰ ਅੱਜ ਤੁਸੀਂ ਮੇਰੇ ਪਿਤਾ ਦੇ ਘਰਾਣੇ ਦੇ ਵਿਰੁੱਧ ਹੱਥ ਚਲਾ ਕੇ ਉਸ ਦੇ ਸੱਤਰ ਪੁੱਤਰਾਂ ਨੂੰ ਇੱਕ ਹੀ ਪੱਥਰ ਉੱਤੇ ਵੱਢ ਸੁੱਟਿਆ ਅਤੇ ਉਸ ਦੀ ਦਾਸੀ ਦੇ ਪੁੱਤਰ ਅਬੀਮਲਕ ਨੂੰ ਸ਼ਕਮ ਦੇ ਲੋਕਾਂ ਉੱਤੇ ਰਾਜਾ ਬਣਾਇਆ, ਇਸ ਲਈ ਜੋ ਉਹ ਤੁਹਾਡਾ ਭਰਾ ਹੈ।
וְאַתֶּ֞ם קַמְתֶּ֨ם עַל־בֵּ֤ית אָבִי֙ הַיֹּ֔ום וַתַּהַרְג֧וּ אֶת־בָּנָ֛יו שִׁבְעִ֥ים אִ֖ישׁ עַל־אֶ֣בֶן אֶחָ֑ת וַתַּמְלִ֜יכוּ אֶת־אֲבִימֶ֤לֶךְ בֶּן־אֲמָתֹו֙ עַל־בַּעֲלֵ֣י שְׁכֶ֔ם כִּ֥י אֲחִיכֶ֖ם הֽוּא׃
19 ੧੯ ਇਸ ਲਈ ਜੇਕਰ ਤੁਸੀਂ ਅੱਜ ਦੇ ਦਿਨ ਸਚਿਆਈ ਅਤੇ ਖਰਿਆਈ ਨਾਲ ਯਰੁੱਬਆਲ ਅਤੇ ਉਸ ਦੇ ਘਰਾਣੇ ਨਾਲ ਵਰਤਾਉ ਕੀਤਾ ਹੈ ਤਾਂ ਤੁਸੀਂ ਅਬੀਮਲਕ ਨਾਲ ਅਨੰਦ ਰਹੋ, ਅਤੇ ਉਹ ਵੀ ਤੁਹਾਡੇ ਨਾਲ ਅਨੰਦ ਰਹੇ,
וְאִם־בֶּאֱמֶ֨ת וּבְתָמִ֧ים עֲשִׂיתֶ֛ם עִם־יְרֻבַּ֥עַל וְעִם־בֵּיתֹ֖ו הַיֹּ֣ום הַזֶּ֑ה שִׂמְחוּ֙ בַּאֲבִימֶ֔לֶךְ וְיִשְׂמַ֥ח גַּם־ה֖וּא בָּכֶֽם׃
20 ੨੦ ਪਰ ਜੇ ਨਹੀਂ, ਤਾਂ ਅਬੀਮਲਕ ਤੋਂ ਇੱਕ ਅੱਗ ਨਿੱਕਲੇ ਅਤੇ ਸ਼ਕਮ ਦੇ ਲੋਕਾਂ ਨੂੰ ਅਤੇ ਮਿੱਲੋ ਦੀ ਸੰਤਾਨ ਨੂੰ ਭਸਮ ਕਰ ਦੇਵੇ! ਅਤੇ ਸ਼ਕਮ ਦੇ ਲੋਕਾਂ ਅਤੇ ਮਿੱਲੋ ਦੀ ਸੰਤਾਨ ਵੱਲੋਂ ਵੀ ਅਜਿਹੀ ਹੀ ਅੱਗ ਨਿੱਕਲੇ ਅਤੇ ਅਬੀਮਲਕ ਨੂੰ ਭਸਮ ਕਰ ਦੇਵੇ!”
וְאִם־אַ֕יִן תֵּ֤צֵא אֵשׁ֙ מֵאֲבִימֶ֔לֶךְ וְתֹאכַ֛ל אֶת־בַּעֲלֵ֥י שְׁכֶ֖ם וְאֶת־בֵּ֣ית מִלֹּ֑וא וְתֵצֵ֨א אֵ֜שׁ מִבַּעֲלֵ֤י שְׁכֶם֙ וּמִבֵּ֣ית מִלֹּ֔וא וְתֹאכַ֖ל אֶת־אֲבִימֶֽלֶךְ׃
21 ੨੧ ਤਦ ਯੋਥਾਮ ਉੱਥੋਂ ਭੱਜ ਗਿਆ ਅਤੇ ਆਪਣੇ ਭਰਾ ਅਬੀਮਲਕ ਦੇ ਡਰ ਦੇ ਕਾਰਨ ਬਏਰ ਨੂੰ ਜਾ ਕੇ ਉੱਥੇ ਹੀ ਰਹਿਣ ਲੱਗਾ।
וַיָּ֣נָס יֹותָ֔ם וַיִּבְרַ֖ח וַיֵּ֣לֶךְ בְּאֵ֑רָה וַיֵּ֣שֶׁב שָׁ֔ם מִפְּנֵ֖י אֲבִימֶ֥לֶךְ אָחִֽיו׃ פ
22 ੨੨ ਅਬੀਮਲਕ ਨੇ ਇਸਰਾਏਲੀਆਂ ਉੱਤੇ ਤਿੰਨ ਸਾਲ ਤੱਕ ਰਾਜ ਕੀਤਾ।
וַיָּ֧שַׂר אֲבִימֶ֛לֶךְ עַל־יִשְׂרָאֵ֖ל שָׁלֹ֥שׁ שָׁנִֽים׃
23 ੨੩ ਤਦ ਪਰਮੇਸ਼ੁਰ ਨੇ ਅਬੀਮਲਕ ਅਤੇ ਸ਼ਕਮ ਦੇ ਲੋਕਾਂ ਦੇ ਵਿਚਕਾਰ ਇੱਕ ਦੁਸ਼ਟ-ਆਤਮਾ ਭੇਜ ਦਿੱਤਾ ਅਤੇ ਸ਼ਕਮ ਦੇ ਵਾਸੀ ਅਬੀਮਲਕ ਨਾਲ ਧੋਖਾ ਕਰਨ ਲੱਗੇ,
וַיִּשְׁלַ֤ח אֱלֹהִים֙ ר֣וּחַ רָעָ֔ה בֵּ֣ין אֲבִימֶ֔לֶךְ וּבֵ֖ין בַּעֲלֵ֣י שְׁכֶ֑ם וַיִּבְגְּד֥וּ בַעֲלֵי־שְׁכֶ֖ם בַּאֲבִימֶֽלֶךְ׃
24 ੨੪ ਤਾਂ ਜੋ ਉਹ ਜ਼ੁਲਮ ਜਿਹੜਾ ਯਰੁੱਬਆਲ ਦੇ ਸੱਤਰ ਪੁੱਤਰਾਂ ਨਾਲ ਹੋਇਆ ਸੀ ਮੁੜ ਕੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਭਰਾ ਅਬੀਮਲਕ ਦੇ ਸਿਰ ਉੱਤੇ ਆ ਪਵੇ, ਜਿਸ ਨੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਸ਼ਕਮ ਦੇ ਵਾਸੀਆਂ ਦੇ ਸਿਰ ਉੱਤੇ ਵੀ ਜਿਨ੍ਹਾਂ ਨੇ ਉਸ ਦੇ ਭਰਾਵਾਂ ਨੂੰ ਮਾਰਨ ਵਿੱਚ ਉਸ ਦੀ ਸਹਾਇਤਾ ਕੀਤੀ ਸੀ।
לָבֹ֕וא חֲמַ֖ס שִׁבְעִ֣ים בְּנֵֽי־יְרֻבָּ֑עַל וְדָמָ֗ם לָשׂ֞וּם עַל־אֲבִימֶ֤לֶךְ אֲחִיהֶם֙ אֲשֶׁ֣ר הָרַ֣ג אֹותָ֔ם וְעַל֙ בַּעֲלֵ֣י שְׁכֶ֔ם אֲשֶׁר־חִזְּק֥וּ אֶת־יָדָ֖יו לַהֲרֹ֥ג אֶת־אֶחָֽיו׃
25 ੨੫ ਅਤੇ ਸ਼ਕਮ ਦੇ ਲੋਕਾਂ ਨੇ ਪਰਬਤ ਦੀਆਂ ਚੋਟੀਆਂ ਉੱਤੇ ਉਸ ਨੂੰ ਫੜਨ ਲਈ ਘਾਤ ਲਾਉਣ ਵਾਲੇ ਬਿਠਾਏ, ਜੋ ਉਸ ਰਸਤੇ ਤੋਂ ਲੰਘਣ ਵਾਲੇ ਸਾਰੇ ਲੋਕਾਂ ਨੂੰ ਲੁੱਟਦੇ ਸਨ, ਅਤੇ ਅਬੀਮਲਕ ਨੂੰ ਇਸ ਗੱਲ ਦੀ ਖ਼ਬਰ ਹੋਈ।
וַיָּשִׂ֣ימוּ לֹו֩ בַעֲלֵ֨י שְׁכֶ֜ם מְאָרְבִ֗ים עַ֚ל רָאשֵׁ֣י הֶהָרִ֔ים וַיִּגְזְל֗וּ אֵ֛ת כָּל־אֲשֶׁר־יַעֲבֹ֥ר עֲלֵיהֶ֖ם בַּדָּ֑רֶךְ וַיֻּגַּ֖ד לַאֲבִימֶֽלֶךְ׃ פ
26 ੨੬ ਤਦ ਅਬਦ ਦਾ ਪੁੱਤਰ ਗਆਲ ਆਪਣੇ ਭਰਾਵਾਂ ਨਾਲ ਸ਼ਕਮ ਵਿੱਚ ਆਇਆ ਅਤੇ ਸ਼ਕਮ ਦੇ ਲੋਕਾਂ ਨੇ ਉਸ ਦੇ ਉੱਤੇ ਭਰੋਸਾ ਕੀਤਾ।
וַיָּבֹ֞א גַּ֤עַל בֶּן־עֶ֙בֶד֙ וְאֶחָ֔יו וַיַּעַבְר֖וּ בִּשְׁכֶ֑ם וַיִּבְטְחוּ־בֹ֖ו בַּעֲלֵ֥י שְׁכֶֽם׃
27 ੨੭ ਫਿਰ ਉਨ੍ਹਾਂ ਨੇ ਖੇਤ ਵਿੱਚ ਜਾ ਕੇ ਆਪਣੇ ਅੰਗੂਰਾਂ ਦੇ ਬਾਗ਼ਾਂ ਦਾ ਫਲ ਤੋੜਿਆ ਅਤੇ ਅੰਗੂਰਾਂ ਨੂੰ ਨਿਚੋੜ ਕੇ ਅਨੰਦ ਕੀਤਾ ਅਤੇ ਆਪਣੇ ਦੇਵਤੇ ਦੇ ਮੰਦਰ ਵਿੱਚ ਜਾ ਕੇ ਖਾਧਾ ਅਤੇ ਪੀਤਾ ਅਤੇ ਅਬੀਮਲਕ ਨੂੰ ਸਰਾਪ ਦੇਣ ਲੱਗੇ।
וַיֵּצְא֨וּ הַשָּׂדֶ֜ה וַֽיִּבְצְר֤וּ אֶת־כַּרְמֵיהֶם֙ וַֽיִּדְרְכ֔וּ וַֽיַּעֲשׂ֖וּ הִלּוּלִ֑ים וַיָּבֹ֙אוּ֙ בֵּ֣ית אֱ‍ֽלֹֽהֵיהֶ֔ם וַיֹּֽאכְלוּ֙ וַיִּשְׁתּ֔וּ וַֽיְקַלְל֖וּ אֶת־אֲבִימֶֽלֶךְ׃
28 ੨੮ ਤਦ ਅਬਦ ਦੇ ਪੁੱਤਰ ਗਆਲ ਨੇ ਕਿਹਾ, “ਅਬੀਮਲਕ ਹੈ ਕੌਣ ਅਤੇ ਸ਼ਕਮ ਕੌਣ ਹੈ, ਕਿ ਅਸੀਂ ਉਸ ਦੀ ਸੇਵਾ ਕਰੀਏ? ਭਲਾ, ਉਹ ਯਰੁੱਬਆਲ ਦਾ ਪੁੱਤਰ ਨਹੀਂ ਅਤੇ ਜ਼ਬੂਲ ਉਸ ਦਾ ਹਾਕਮ ਨਹੀਂ? ਤੁਸੀਂ ਸ਼ਕਮ ਦੇ ਪਿਤਾ ਹਮੋਰ ਦੇ ਲੋਕਾਂ ਦੀ ਤਾਂ ਸੇਵਾ ਕਰੋ। ਪਰ ਅਸੀਂ ਉਸ ਦੀ ਸੇਵਾ ਕਿਉਂ ਕਰੀਏ?
וַיֹּ֣אמֶר ׀ גַּ֣עַל בֶּן־עֶ֗בֶד מִֽי־אֲבִימֶ֤לֶךְ וּמִֽי־שְׁכֶם֙ כִּ֣י נַעַבְדֶ֔נּוּ הֲלֹ֥א בֶן־יְרֻבַּ֖עַל וּזְבֻ֣ל פְּקִידֹ֑ו עִבְד֗וּ אֶת־אַנְשֵׁ֤י חֲמֹור֙ אֲבִ֣י שְׁכֶ֔ם וּמַדּ֖וּעַ נַעַבְדֶ֥נּוּ אֲנָֽחְנוּ׃
29 ੨੯ ਭਲਾ ਹੁੰਦਾ ਜੇ ਕਦੀ ਇਹ ਲੋਕ ਮੇਰੇ ਵੱਸ ਵਿੱਚ ਹੁੰਦੇ! ਤਾਂ ਮੈਂ ਅਬੀਮਲਕ ਨੂੰ ਇੱਕ ਪਾਸੇ ਕਰ ਦਿੰਦਾ।” ਫਿਰ ਉਸ ਨੇ ਅਬੀਮਲਕ ਨੂੰ ਕਿਹਾ, “ਤੂੰ ਆਪਣੀ ਫੌਜ ਨੂੰ ਵਧਾ ਅਤੇ ਨਿੱਕਲ ਆ!”
וּמִ֨י יִתֵּ֜ן אֶת־הָעָ֤ם הַזֶּה֙ בְּיָדִ֔י וְאָסִ֖ירָה אֶת־אֲבִימֶ֑לֶךְ וַיֹּ֙אמֶר֙ לַאֲבִימֶ֔לֶךְ רַבֶּ֥ה צְבָאֲךָ֖ וָצֵֽאָה׃
30 ੩੦ ਜਦ ਜ਼ਬੂਲ ਨੇ ਜੋ ਨਗਰ ਦਾ ਹਾਕਮ ਸੀ, ਅਬਦ ਦੇ ਪੁੱਤਰ ਗਆਲ ਦੀਆਂ ਇਹ ਗੱਲਾਂ ਸੁਣੀਆਂ ਤਾਂ ਉਸ ਦਾ ਕ੍ਰੋਧ ਭੜਕ ਗਿਆ।
וַיִּשְׁמַ֗ע זְבֻל֙ שַׂר־הָעִ֔יר אֶת־דִּבְרֵ֖י גַּ֣עַל בֶּן־עָ֑בֶד וַיִּ֖חַר אַפֹּֽו׃
31 ੩੧ ਅਤੇ ਉਸ ਨੇ ਚਲਾਕੀ ਨਾਲ ਅਬੀਮਲਕ ਕੋਲ ਸੰਦੇਸ਼-ਵਾਹਕ ਭੇਜ ਕੇ ਕਿਹਾ, “ਅਬਦ ਦਾ ਪੁੱਤਰ ਗਆਲ ਆਪਣੇ ਭਰਾਵਾਂ ਦੇ ਨਾਲ ਸ਼ਕਮ ਵਿੱਚ ਆਇਆ ਹੈ ਅਤੇ ਵੇਖ, ਉਹ ਤੇਰੇ ਵਿਰੁੱਧ ਨਗਰ ਨੂੰ ਭੜਕਾਉਂਦੇ ਹਨ।
וַיִּשְׁלַ֧ח מַלְאָכִ֛ים אֶל־אֲבִימֶ֖לֶךְ בְּתָרְמָ֣ה לֵאמֹ֑ר הִנֵּה֩ גַ֨עַל בֶּן־עֶ֤בֶד וְאֶחָיו֙ בָּאִ֣ים שְׁכֶ֔מָה וְהִנָּ֛ם צָרִ֥ים אֶת־הָעִ֖יר עָלֶֽיךָ׃
32 ੩੨ ਹੁਣ ਤੂੰ ਆਪਣੇ ਲੋਕਾਂ ਨਾਲ ਰਾਤ ਨੂੰ ਉੱਠ ਅਤੇ ਮੈਦਾਨ ਵਿੱਚ ਘਾਤ ਲਾ ਕੇ ਬੈਠ,
וְעַתָּה֙ ק֣וּם לַ֔יְלָה אַתָּ֖ה וְהָעָ֣ם אֲשֶׁר־אִתָּ֑ךְ וֶאֱרֹ֖ב בַּשָּׂדֶֽה׃
33 ੩੩ ਅਤੇ ਸਵੇਰੇ ਸੂਰਜ ਚੜ੍ਹਦੇ ਹੀ ਤੂੰ ਉੱਠ ਕੇ ਇਸ ਨਗਰ ਉੱਤੇ ਹਮਲਾ ਕਰ ਅਤੇ ਵੇਖ, ਜਦ ਉਹ ਆਪਣੇ ਲੋਕਾਂ ਨਾਲ ਤੇਰਾ ਸਾਹਮਣਾ ਕਰਨ ਨੂੰ ਨਿੱਕਲੇ ਤਾਂ ਜੋ ਕੁਝ ਤੇਰੇ ਤੋਂ ਹੋ ਸਕੇ, ਤੂੰ ਉਨ੍ਹਾਂ ਨਾਲ ਕਰੀਂ!”
וְהָיָ֤ה בַבֹּ֙קֶר֙ כִּזְרֹ֣חַ הַשֶּׁ֔מֶשׁ תַּשְׁכִּ֖ים וּפָשַׁטְתָּ֣ עַל־הָעִ֑יר וְהִנֵּה־ה֞וּא וְהָעָ֤ם אֲשֶׁר־אִתֹּו֙ יֹצְאִ֣ים אֵלֶ֔יךָ וְעָשִׂ֣יתָ לֹּ֔ו כַּאֲשֶׁ֖ר תִּמְצָ֥א יָדֶֽךָ׃ ס
34 ੩੪ ਤਦ ਅਬੀਮਲਕ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਰਾਤ ਨੂੰ ਉੱਠੇ ਅਤੇ ਚਾਰ ਟੋਲੀਆਂ ਬਣਾ ਕੇ ਸ਼ਕਮ ਦੇ ਸਾਹਮਣੇ ਘਾਤ ਲਾ ਕੇ ਬੈਠ ਗਏ।
וַיָּ֧קָם אֲבִימֶ֛לֶךְ וְכָל־הָעָ֥ם אֲשֶׁר־עִמֹּ֖ו לָ֑יְלָה וַיֶּאֶרְב֣וּ עַל־שְׁכֶ֔ם אַרְבָּעָ֖ה רָאשִֽׁים׃
35 ੩੫ ਅਤੇ ਅਬਦ ਦਾ ਪੁੱਤਰ ਗਆਲ ਬਾਹਰ ਜਾ ਕੇ ਨਗਰ ਦੇ ਫਾਟਕ ਵਿੱਚ ਖੜ੍ਹਾ ਹੋਇਆ, ਤਦ ਅਬੀਮਲਕ ਆਪਣੇ ਲੋਕਾਂ ਨਾਲ ਘਾਤ ਵਿੱਚੋਂ ਬਾਹਰ ਨਿੱਕਲਿਆ।
וַיֵּצֵא֙ גַּ֣עַל בֶּן־עֶ֔בֶד וַיַּעֲמֹ֕ד פֶּ֖תַח שַׁ֣עַר הָעִ֑יר וַיָּ֧קָם אֲבִימֶ֛לֶךְ וְהָעָ֥ם אֲשֶׁר־אִתֹּ֖ו מִן־הַמַּאְרָֽב׃
36 ੩੬ ਜਦ ਗਆਲ ਨੇ ਲੋਕਾਂ ਨੂੰ ਵੇਖਿਆ ਤਾਂ ਉਸ ਨੇ ਜ਼ਬੂਲ ਨੂੰ ਕਿਹਾ, “ਵੇਖ, ਪਹਾੜਾਂ ਦੀਆਂ ਚੋਟੀਆਂ ਉੱਤੋਂ ਲੋਕ ਉਤਰਦੇ ਹਨ!” ਜ਼ਬੂਲ ਨੇ ਉਸ ਨੂੰ ਕਿਹਾ, “ਇਹ ਤਾਂ ਪਹਾੜਾਂ ਦੇ ਪਰਛਾਂਵੇ ਹਨ, ਜਿਹੜੇ ਤੁਹਾਨੂੰ ਮਨੁੱਖਾਂ ਵਾਂਗੂੰ ਦਿੱਸਦੇ ਹਨ।”
וַיַּרְא־גַּעַל֮ אֶת־הָעָם֒ וַיֹּ֣אמֶר אֶל־זְבֻ֔ל הִנֵּה־עָ֣ם יֹורֵ֔ד מֵרָאשֵׁ֖י הֶהָרִ֑ים וַיֹּ֤אמֶר אֵלָיו֙ זְבֻ֔ל אֵ֣ת צֵ֧ל הֶהָרִ֛ים אַתָּ֥ה רֹאֶ֖ה כָּאֲנָשִֽׁים׃ ס
37 ੩੭ ਤਦ ਗਆਲ ਨੇ ਫੇਰ ਕਿਹਾ, “ਵੇਖ, ਮੈਦਾਨ ਦੇ ਵਿੱਚੋਂ ਦੀ ਲੋਕ ਹੇਠਾਂ ਨੂੰ ਉਤਰੇ ਆਉਂਦੇ ਹਨ ਅਤੇ ਇੱਕ ਟੋਲੀ ਮਾਓਨਾਨੀਮ ਦੇ ਬਲੂਤ ਦੇ ਰੁੱਖ ਵੱਲੋਂ ਆਉਂਦੀ ਹੈ।”
וַיֹּ֨סֶף עֹ֣וד גַּעַל֮ לְדַבֵּר֒ וַיֹּ֕אמֶר הִנֵּה־עָם֙ יֹֽורְדִ֔ים מֵעִ֖ם טַבּ֣וּר הָאָ֑רֶץ וְרֹאשׁ־אֶחָ֣ד בָּ֔א מִדֶּ֖רֶךְ אֵלֹ֥ון מְעֹונְנִֽים׃
38 ੩੮ ਤਾਂ ਜ਼ਬੂਲ ਨੇ ਉਸ ਨੂੰ ਕਿਹਾ, “ਹੁਣ ਤੇਰੀਆਂ ਉਹ ਵੱਡੀਆਂ-ਵੱਡੀਆਂ ਗੱਲਾਂ ਕਿੱਥੇ ਹਨ, ਜਦ ਤੂੰ ਕਿਹਾ ਸੀ ਕਿ ਅਬੀਮਲਕ ਕੌਣ ਹੈ ਜੋ ਅਸੀਂ ਉਸ ਦੀ ਸੇਵਾ ਕਰੀਏ? ਭਲਾ, ਇਹ ਉਹ ਲੋਕ ਨਹੀਂ ਜਿਨ੍ਹਾਂ ਦਾ ਤੁਸੀਂ ਮਖ਼ੌਲ ਉਡਾਇਆ ਸੀ? ਇਸ ਲਈ ਹੁਣ ਬਾਹਰ ਜਾ ਕੇ ਉਨ੍ਹਾਂ ਨਾਲ ਲੜਾਈ ਕਰ!”
וַיֹּ֨אמֶר אֵלָ֜יו זְבֻ֗ל אַיֵּ֨ה אֵפֹ֥וא פִ֙יךָ֙ אֲשֶׁ֣ר תֹּאמַ֔ר מִ֥י אֲבִימֶ֖לֶךְ כִּ֣י נַעַבְדֶ֑נּוּ הֲלֹ֨א זֶ֤ה הָעָם֙ אֲשֶׁ֣ר מָאַ֣סְתָּה בֹּ֔ו צֵא־נָ֥א עַתָּ֖ה וְהִלָּ֥חֶם בֹּֽו׃ ס
39 ੩੯ ਤਦ ਗਆਲ ਸ਼ਕਮ ਦੇ ਲੋਕਾਂ ਦੇ ਅੱਗੇ ਬਾਹਰ ਨਿੱਕਲ ਕੇ ਅਬੀਮਲਕ ਨਾਲ ਲੜਿਆ।
וַיֵּ֣צֵא גַ֔עַל לִפְנֵ֖י בַּעֲלֵ֣י שְׁכֶ֑ם וַיִּלָּ֖חֶם בַּאֲבִימֶֽלֶךְ׃
40 ੪੦ ਉਹ ਅਬੀਮਲਕ ਦੇ ਅੱਗਿਓਂ ਭੱਜਿਆ ਅਤੇ ਅਬੀਮਲਕ ਨੇ ਉਸ ਦਾ ਪਿੱਛਾ ਕੀਤਾ, ਅਤੇ ਨਗਰ ਦੇ ਫਾਟਕ ਤੱਕ ਭੱਜਦਿਆਂ ਬਹੁਤ ਸਾਰੇ ਜ਼ਖਮੀ ਹੋ ਗਏ।
וַיִּרְדְּפֵ֣הוּ אֲבִימֶ֔לֶךְ וַיָּ֖נָס מִפָּנָ֑יו וַֽיִּפְּל֛וּ חֲלָלִ֥ים רַבִּ֖ים עַד־פֶּ֥תַח הַשָּֽׁעַר׃
41 ੪੧ ਤਦ ਅਬੀਮਲਕ ਅਰੂਮਾਹ ਦੇ ਵਿੱਚ ਜਾ ਕੇ ਰਹਿਣ ਲੱਗਾ ਅਤੇ ਜ਼ਬੂਲ ਨੇ ਗਆਲ ਨੂੰ ਅਤੇ ਉਸ ਦੇ ਭਰਾਵਾਂ ਨੂੰ ਕੱਢ ਦਿੱਤਾ ਅਤੇ ਸ਼ਕਮ ਵਿੱਚ ਨਾ ਰਹਿਣ ਦਿੱਤਾ।
וַיֵּ֥שֶׁב אֲבִימֶ֖לֶךְ בָּארוּמָ֑ה וַיְגָ֧רֶשׁ זְבֻ֛ל אֶת־גַּ֥עַל וְאֶת־אֶחָ֖יו מִשֶּׁ֥בֶת בִּשְׁכֶֽם׃
42 ੪੨ ਅਗਲੇ ਦਿਨ ਅਜਿਹਾ ਹੋਇਆ ਕਿ ਲੋਕ ਮੈਦਾਨ ਵਿੱਚ ਨਿੱਕਲ ਗਏ ਅਤੇ ਅਬੀਮਲਕ ਨੂੰ ਇਸ ਦੀ ਖ਼ਬਰ ਹੋਈ।
וַֽיְהִי֙ מִֽמָּחֳרָ֔ת וַיֵּצֵ֥א הָעָ֖ם הַשָּׂדֶ֑ה וַיַּגִּ֖דוּ לַאֲבִימֶֽלֶךְ׃
43 ੪੩ ਤਾਂ ਉਸ ਨੇ ਆਪਣੇ ਲੋਕਾਂ ਨੂੰ ਲੈ ਕੇ ਉਨ੍ਹਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਮੈਦਾਨ ਵਿੱਚ ਘਾਤ ਲਾ ਕੇ ਬੈਠਾ ਗਿਆ, ਅਤੇ ਜਦ ਉਸ ਨੇ ਵੇਖਿਆ ਕਿ ਲੋਕ ਨਗਰ ਤੋਂ ਨਿੱਕਲਦੇ ਹਨ ਤਦ ਉਨ੍ਹਾਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਮਾਰ ਲਿਆ
וַיִּקַּ֣ח אֶת־הָעָ֗ם וַֽיֶּחֱצֵם֙ לִשְׁלֹשָׁ֣ה רָאשִׁ֔ים וַיֶּאֱרֹ֖ב בַּשָּׂדֶ֑ה וַיַּ֗רְא וְהִנֵּ֤ה הָעָם֙ יֹצֵ֣א מִן־הָעִ֔יר וַיָּ֥קָם עֲלֵיהֶ֖ם וַיַּכֵּֽם׃
44 ੪੪ ਅਤੇ ਅਬੀਮਲਕ ਆਪਣੇ ਨਾਲ ਦੀਆਂ ਟੋਲੀਆਂ ਨਾਲ ਅੱਗੇ ਭੱਜ ਕੇ ਨਗਰ ਦੇ ਫਾਟਕ ਵਿੱਚ ਖੜ੍ਹਾ ਹੋ ਗਿਆ, ਅਤੇ ਦੋ ਟੋਲੀਆਂ ਨੇ ਉਨ੍ਹਾਂ ਸਾਰਿਆਂ ਉੱਤੇ ਜਿਹੜੇ ਮੈਦਾਨ ਵਿੱਚ ਸਨ, ਹਮਲਾ ਕਰ ਕੇ ਉਨ੍ਹਾਂ ਨੂੰ ਮਾਰ ਦਿੱਤਾ।
וַאֲבִימֶ֗לֶךְ וְהָרָאשִׁים֙ אֲשֶׁ֣ר עִמֹּ֔ו פָּשְׁט֕וּ וַיַּ֣עַמְד֔וּ פֶּ֖תַח שַׁ֣עַר הָעִ֑יר וּשְׁנֵ֣י הֽ͏ָרָאשִׁ֗ים פָּֽשְׁט֛וּ עַֽל־כָּל־אֲשֶׁ֥ר בַּשָּׂדֶ֖ה וַיַּכּֽוּם׃
45 ੪੫ ਅਬੀਮਲਕ ਸਾਰਾ ਦਿਨ ਨਗਰ ਨਾਲ ਲੜਦਾ ਰਿਹਾ ਅਤੇ ਉਸ ਨੂੰ ਜਿੱਤ ਲਿਆ ਅਤੇ ਨਗਰ ਦੇ ਲੋਕਾਂ ਨੂੰ ਮਾਰ ਸੁੱਟਿਆ ਅਤੇ ਨਗਰ ਨੂੰ ਢਾਹ ਦਿੱਤਾ ਅਤੇ ਉਸ ਦੇ ਉੱਤੇ ਲੂਣ ਖਿੰਡਾ ਦਿੱਤਾ।
וַאֲבִימֶ֜לֶךְ נִלְחָ֣ם בָּעִ֗יר כֹּ֚ל הַיֹּ֣ום הַה֔וּא וַיִּלְכֹּד֙ אֶת־הָעִ֔יר וְאֶת־הָעָ֥ם אֲשֶׁר־בָּ֖הּ הָרָ֑ג וַיִּתֹּץ֙ אֶת־הָעִ֔יר וַיִּזְרָעֶ֖הָ מֶֽלַח׃ פ
46 ੪੬ ਜਦ ਸ਼ਕਮ ਦੇ ਬੁਰਜ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੇ ਇਹ ਸੁਣਿਆ ਤਾਂ ਉਹ ਏਲਬਰੀਥ ਦੇਵਤੇ ਦੇ ਮੰਦਰ ਦੇ ਗੜ੍ਹ ਵਿੱਚ ਜਾ ਵੜੇ।
וַֽיִּשְׁמְע֔וּ כָּֽל־בַּעֲלֵ֖י מִֽגְדַּל־שְׁכֶ֑ם וַיָּבֹ֣אוּ אֶל־צְרִ֔יחַ בֵּ֖ית אֵ֥ל בְּרִֽית׃
47 ੪੭ ਜਦ ਇਸ ਦੀ ਖ਼ਬਰ ਅਬੀਮਲਕ ਨੂੰ ਹੋਈ ਕਿ ਸ਼ਕਮ ਦੇ ਬੁਰਜ ਦੇ ਸਭ ਲੋਕ ਇਕੱਠੇ ਹੋਏ ਹਨ,
וַיֻּגַּ֖ד לַאֲבִימֶ֑לֶךְ כִּ֣י הִֽתְקַבְּצ֔וּ כָּֽל־בַּעֲלֵ֖י מִֽגְדַּל־שְׁכֶֽם׃
48 ੪੮ ਤਦ ਅਬੀਮਲਕ ਆਪਣੇ ਨਾਲ ਦੇ ਸਾਰੇ ਲੋਕਾਂ ਨਾਲ ਸਲਮੋਨ ਦੇ ਪਰਬਤ ਉੱਤੇ ਚੜ੍ਹ ਗਿਆ ਅਤੇ ਆਪਣੇ ਹੱਥ ਵਿੱਚ ਕੁਹਾੜਾ ਫੜ੍ਹ ਕੇ ਰੁੱਖਾਂ ਵਿੱਚੋਂ ਇੱਕ ਟਾਹਣੀ ਵੱਢੀ ਅਤੇ ਉਸ ਨੂੰ ਚੁੱਕ ਕੇ ਆਪਣੇ ਮੋਢੇ ਉੱਤੇ ਰੱਖ ਲਿਆ ਅਤੇ ਆਪਣੇ ਨਾਲ ਦੇ ਲੋਕਾਂ ਨੂੰ ਕਿਹਾ, “ਜੋ ਕੁਝ ਤੁਸੀਂ ਮੈਨੂੰ ਕਰਦਿਆਂ ਵੇਖਿਆ ਹੈ, ਤੁਸੀਂ ਵੀ ਛੇਤੀ ਨਾਲ ਉਸੇ ਤਰ੍ਹਾਂ ਹੀ ਕਰੋ!”
וַיַּ֨עַל אֲבִימֶ֜לֶךְ הַר־צַלְמֹ֗ון הוּא֮ וְכָל־הָעָ֣ם אֲשֶׁר־אִתֹּו֒ וַיִּקַּח֩ אֲבִימֶ֨לֶךְ אֶת־הַקַּרְדֻּמֹּ֜ות בְּיָדֹ֗ו וַיִּכְרֹת֙ שֹׂוכַ֣ת עֵצִ֔ים וַיִּ֨שָּׂאֶ֔הָ וַיָּ֖שֶׂם עַל־שִׁכְמֹ֑ו וַיֹּ֜אמֶר אֶל־הָעָ֣ם אֲשֶׁר־עִמֹּ֗ו מָ֤ה רְאִיתֶם֙ עָשִׂ֔יתִי מַהֲר֖וּ עֲשׂ֥וּ כָמֹֽונִי׃
49 ੪੯ ਤਦ ਉਨ੍ਹਾਂ ਸਾਰਿਆਂ ਲੋਕਾਂ ਨੇ ਵੀ ਇੱਕ-ਇੱਕ ਟਾਹਣੀ ਵੱਢ ਲਈ, ਅਤੇ ਅਬੀਮਲਕ ਦੇ ਪਿੱਛੇ ਚੱਲੇ ਅਤੇ ਉਨ੍ਹਾਂ ਨੂੰ ਗੜ੍ਹ ਦੇ ਕੋਲ ਸੁੱਟ ਕੇ ਅੱਗ ਲਾ ਦਿੱਤੀ, ਤਦ ਸ਼ਕਮ ਦੇ ਬੁਰਜ ਵਿੱਚ ਸਾਰੇ ਪੁਰਖ ਅਤੇ ਇਸਤਰੀਆਂ ਜੋ ਇੱਕ ਹਜ਼ਾਰ ਦੇ ਲੱਗਭੱਗ ਸਨ, ਮਰ ਗਏ।
וַיִּכְרְת֨וּ גַם־כָּל־הָעָ֜ם אִ֣ישׁ שֹׂוכֹ֗ה וַיֵּ֨לְכ֜וּ אַחֲרֵ֤י אֲבִימֶ֙לֶךְ֙ וַיָּשִׂ֣ימוּ עַֽל־הַצְּרִ֔יחַ וַיַּצִּ֧יתוּ עֲלֵיהֶ֛ם אֶֽת־הַצְּרִ֖יחַ בָּאֵ֑שׁ וַיָּמֻ֜תוּ גַּ֣ם כָּל־אַנְשֵׁ֧י מִֽגְדַּל־שְׁכֶ֛ם כְּאֶ֖לֶף אִ֥ישׁ וְאִשָּֽׁה׃ פ
50 ੫੦ ਫੇਰ ਅਬੀਮਲਕ ਤੇਬੇਸ ਨੂੰ ਗਿਆ ਅਤੇ ਤੇਬੇਸ ਦੇ ਸਾਹਮਣੇ ਤੰਬੂ ਲਾ ਕੇ ਉਸ ਨੂੰ ਜਿੱਤ ਲਿਆ।
וַיֵּ֥לֶךְ אֲבִימֶ֖לֶךְ אֶל־תֵּבֵ֑ץ וַיִּ֥חַן בְּתֵבֵ֖ץ וַֽיִּלְכְּדָֽהּ׃
51 ੫੧ ਪਰ ਉਸ ਨਗਰ ਦੇ ਵਿੱਚ ਇੱਕ ਵੱਡਾ ਪੱਕਾ ਬੁਰਜ ਸੀ, ਇਸ ਲਈ ਸਾਰੇ ਪੁਰਖ ਅਤੇ ਇਸਤਰੀਆਂ ਅਤੇ ਸ਼ਹਿਰ ਦੇ ਵਾਸੀ ਸਾਰੇ ਭੱਜ ਕੇ ਉਸ ਦੇ ਵਿੱਚ ਜਾ ਵੜੇ ਅਤੇ ਦਰਵਾਜ਼ਾ ਬੰਦ ਕਰਕੇ ਬੁਰਜ ਦੀ ਛੱਤ ਉੱਤੇ ਚੜ੍ਹ ਗਏ।
וּמִגְדַּל־עֹז֮ הָיָ֣ה בְתֹוךְ־הָעִיר֒ וַיָּנֻ֨סוּ שָׁ֜מָּה כָּל־הָאֲנָשִׁ֣ים וְהַנָּשִׁ֗ים וְכֹל֙ בַּעֲלֵ֣י הָעִ֔יר וַֽיִּסְגְּר֖וּ בַּעֲדָ֑ם וַֽיַּעֲל֖וּ עַל־גַּ֥ג הַמִּגְדָּֽל׃
52 ੫੨ ਤਦ ਅਬੀਮਲਕ ਬੁਰਜ ਦੇ ਕੋਲ ਜਾ ਕੇ ਉਸ ਦੇ ਨਾਲ ਲੜਿਆ, ਅਤੇ ਉਸ ਨੂੰ ਸਾੜਨ ਲਈ ਬੁਰਜ ਦੇ ਦਰਵਾਜ਼ੇ ਦੇ ਨੇੜੇ ਪਹੁੰਚਿਆ।
וַיָּבֹ֤א אֲבִימֶ֙לֶךְ֙ עַד־הַמִּגְדָּ֔ל וַיִּלָּ֖חֶם בֹּ֑ו וַיִּגַּ֛שׁ עַד־פֶּ֥תַח הַמִּגְדָּ֖ל לְשָׂרְפֹ֥ו בָאֵֽשׁ׃
53 ੫੩ ਤਦ ਕਿਸੇ ਇਸਤਰੀ ਨੇ ਚੱਕੀ ਦਾ ਉੱਪਰਲਾ ਪੁੜ ਅਬੀਮਲਕ ਦੇ ਸਿਰ ਉੱਤੇ ਸੁੱਟ ਦਿੱਤਾ ਅਤੇ ਉਸ ਦਾ ਸਿਰ ਫੱਟ ਗਿਆ।
וַתַּשְׁלֵ֞ךְ אִשָּׁ֥ה אַחַ֛ת פֶּ֥לַח רֶ֖כֶב עַל־רֹ֣אשׁ אֲבִימֶ֑לֶךְ וַתָּ֖רִץ אֶת־גֻּלְגָּלְתֹּֽו׃
54 ੫੪ ਤਦ ਉਸ ਨੇ ਝੱਟ ਆਪਣੇ ਹਥਿਆਰ ਚੁੱਕਣ ਵਾਲੇ ਜੁਆਨ ਨੂੰ ਬੁਲਾ ਕੇ ਕਿਹਾ, “ਆਪਣੀ ਤਲਵਾਰ ਖਿੱਚ ਕੇ ਮੈਨੂੰ ਮਾਰ ਦੇ, ਮੇਰੇ ਬਾਰੇ ਕੋਈ ਇਹ ਨਾ ਕਹੇ ਕਿ ਉਸ ਨੂੰ ਇੱਕ ਇਸਤਰੀ ਨੇ ਮਾਰ ਸੁੱਟਿਆ!” ਤਦ ਉਸ ਜੁਆਨ ਨੇ ਤਲਵਾਰ ਨਾਲ ਉਸ ਨੂੰ ਵਿੰਨ੍ਹ ਦਿੱਤਾ ਅਤੇ ਉਹ ਮਰ ਗਿਆ।
וַיִּקְרָ֨א מְהֵרָ֜ה אֶל־הַנַּ֣עַר ׀ נֹשֵׂ֣א כֵלָ֗יו וַיֹּ֤אמֶר לֹו֙ שְׁלֹ֤ף חַרְבְּךָ֙ וּמֹ֣ותְתֵ֔נִי פֶּן־יֹ֥אמְרוּ לִ֖י אִשָּׁ֣ה הֲרָגָ֑תְהוּ וַיִּדְקְרֵ֥הוּ נַעֲרֹ֖ו וַיָּמֹֽת׃
55 ੫੫ ਜਦੋਂ ਇਸਰਾਏਲੀਆਂ ਨੇ ਵੇਖਿਆ ਕਿ ਅਬੀਮਲਕ ਮਰ ਗਿਆ ਹੈ ਤਾਂ ਸਾਰੇ ਆਪੋ ਆਪਣੇ ਘਰਾਂ ਨੂੰ ਚਲੇ ਗਏ।
וַיִּרְא֥וּ אִֽישׁ־יִשְׂרָאֵ֖ל כִּ֣י מֵ֣ת אֲבִימֶ֑לֶךְ וַיֵּלְכ֖וּ אִ֥ישׁ לִמְקֹמֹֽו׃
56 ੫੬ ਇਸ ਤਰ੍ਹਾਂ ਪਰਮੇਸ਼ੁਰ ਨੇ ਅਬੀਮਲਕ ਦੀ ਉਸ ਬੁਰਿਆਈ ਨੂੰ ਜੋ ਉਸ ਨੇ ਆਪਣੇ ਸੱਤਰ ਭਰਾਵਾਂ ਨੂੰ ਮਾਰ ਕੇ ਆਪਣੇ ਪਿਤਾ ਦੇ ਨਾਲ ਕੀਤੀ ਸੀ, ਉਸ ਦੇ ਸਿਰ ਉੱਤੇ ਮੋੜ ਦਿੱਤਾ,
וַיָּ֣שֶׁב אֱלֹהִ֔ים אֵ֖ת רָעַ֣ת אֲבִימֶ֑לֶךְ אֲשֶׁ֤ר עָשָׂה֙ לְאָבִ֔יו לַהֲרֹ֖ג אֶת־שִׁבְעִ֥ים אֶחָֽיו׃
57 ੫੭ ਅਤੇ ਸ਼ਕਮ ਦੇ ਲੋਕਾਂ ਦੀ ਸਾਰੀ ਬੁਰਿਆਈ ਵੀ ਪਰਮੇਸ਼ੁਰ ਨੇ ਉਨ੍ਹਾਂ ਦੇ ਸਿਰਾਂ ਉੱਤੇ ਪਾਈ ਅਤੇ ਯਰੁੱਬਆਲ ਦੇ ਪੁੱਤਰ ਯੋਥਾਮ ਦਾ ਸਰਾਪ ਉਨ੍ਹਾਂ ਉੱਤੇ ਆ ਪਿਆ।
וְאֵ֗ת כָּל־רָעַת֙ אַנְשֵׁ֣י שְׁכֶ֔ם הֵשִׁ֥יב אֱלֹהִ֖ים בְּרֹאשָׁ֑ם וַתָּבֹ֣א אֲלֵיהֶ֔ם קִֽלֲלַ֖ת יֹותָ֥ם בֶּן־יְרֻבָּֽעַל׃ פ

< ਨਿਆਂਈਆਂ 9 >