< ਯਿਰਮਿਯਾਹ ਦਾ ਵਿਰਲਾਪ 1 >

1 ਹਾਏ! ਉਹ ਨਗਰੀ ਕਿਵੇਂ ਇਕੱਲੀ ਬੈਠੀ ਹੈ, ਜਿਹੜੀ ਪਹਿਲਾਂ ਲੋਕਾਂ ਨਾਲ ਭਰੀ ਹੋਈ ਸੀ! ਉਹ ਵਿਧਵਾ ਵਾਂਗੂੰ ਹੋ ਗਈ, ਜਿਹੜੀ ਕੌਮਾਂ ਵਿੱਚ ਮਹਾਨ ਸੀ! ਉਹ ਜੋ ਸੂਬਿਆਂ ਦੀ ਰਾਜਕੁਮਾਰੀ ਸੀ, ਹੁਣ ਲਗਾਨ ਦੇਣ ਵਾਲੀ ਹੋ ਗਈ!
אֵיכָ֣ה ׀ יָשְׁבָ֣ה בָדָ֗ד הָעִיר֙ רַבָּ֣תִי עָ֔ם הָיְתָ֖ה כְּאַלְמָנָ֑ה רַבָּ֣תִי בַגֹּויִ֗ם שָׂרָ֙תִי֙ בַּמְּדִינֹ֔ות הָיְתָ֖ה לָמַֽס׃ ס
2 ਉਹ ਰਾਤ ਨੂੰ ਫੁੱਟ-ਫੁੱਟ ਕੇ ਰੋਂਦੀ ਹੈ, ਉਹ ਦੇ ਹੰਝੂ ਉਹ ਦੀਆਂ ਗੱਲਾਂ ਉੱਤੇ ਛਲਕਦੇ ਹਨ, ਉਹ ਦੇ ਸਾਰੇ ਪ੍ਰੇਮੀਆਂ ਵਿੱਚ ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਉਹ ਦੇ ਸਾਰੇ ਮਿੱਤਰਾਂ ਨੇ ਉਹ ਨੂੰ ਧੋਖਾ ਦਿੱਤਾ, ਉਹ ਉਸ ਦੇ ਵੈਰੀ ਬਣ ਗਏ ਹਨ।
בָּכֹ֨ו תִבְכֶּ֜ה בַּלַּ֗יְלָה וְדִמְעָתָהּ֙ עַ֣ל לֶֽחֱיָ֔הּ אֵֽין־לָ֥הּ מְנַחֵ֖ם מִכָּל־אֹהֲבֶ֑יהָ כָּל־רֵעֶ֙יהָ֙ בָּ֣גְדוּ בָ֔הּ הָ֥יוּ לָ֖הּ לְאֹיְבִֽים׃ ס
3 ਯਹੂਦਾਹ ਦੁੱਖ ਦੇ ਨਾਲ, ਅਤੇ ਕਠਿਨ ਸੇਵਾ ਦੇ ਨਾਲ ਗ਼ੁਲਾਮੀ ਵਿੱਚ ਚਲੀ ਗਈ, ਉਹ ਕੌਮਾਂ ਦੇ ਵਿਚਕਾਰ ਵੱਸਦੀ ਹੈ, ਪਰ ਉਸ ਨੂੰ ਚੈਨ ਨਹੀਂ ਮਿਲਦਾ। ਉਹ ਦੇ ਸਾਰੇ ਪਿੱਛਾ ਕਰਨ ਵਾਲਿਆਂ ਨੇ ਉਸ ਨੂੰ ਦੁੱਖ ਵਿੱਚ ਜਾ ਫੜ੍ਹਿਆ।
גָּֽלְתָ֨ה יְהוּדָ֤ה מֵעֹ֙נִי֙ וּמֵרֹ֣ב עֲבֹדָ֔ה הִ֚יא יָשְׁבָ֣ה בַגֹּויִ֔ם לֹ֥א מָצְאָ֖ה מָנֹ֑וחַ כָּל־רֹדְפֶ֥יהָ הִשִּׂיג֖וּהָ בֵּ֥ין הַמְּצָרִֽים׃ ס
4 ਸੀਯੋਨ ਦੇ ਰਾਹ ਸੋਗ ਕਰਦੇ ਹਨ, ਕਿਉਂ ਜੋ ਠਹਿਰਾਏ ਹੋਏ ਪਰਬਾਂ ਉੱਤੇ ਕੋਈ ਨਹੀਂ ਆਉਂਦਾ, ਉਹ ਦੇ ਸਾਰੇ ਫਾਟਕ ਵਿਰਾਨ ਹੋ ਗਏ ਹਨ, ਉਹ ਦੇ ਜਾਜਕ ਹਾਉਕੇ ਭਰਦੇ ਹਨ, ਉਹ ਦੀਆਂ ਕੁਆਰੀਆਂ ਦੁੱਖੀ ਹਨ, ਉਹ ਆਪ ਵੀ ਕੁੜੱਤਣ ਵਿੱਚ ਹੈ।
דַּרְכֵ֨י צִיֹּ֜ון אֲבֵלֹ֗ות מִבְּלִי֙ בָּאֵ֣י מֹועֵ֔ד כָּל־שְׁעָרֶ֙יהָ֙ שֹֽׁומֵמִ֔ין כֹּהֲנֶ֖יהָ נֶאֱנָחִ֑ים בְּתוּלֹתֶ֥יהָ נּוּגֹ֖ות וְהִ֥יא מַר־לָֽהּ׃ ס
5 ਉਹ ਦੇ ਵਿਰੋਧੀ ਉਹ ਦੇ ਸੁਆਮੀ ਬਣ ਗਏ, ਉਹ ਦੇ ਵੈਰੀ ਤਰੱਕੀ ਕਰਦੇ ਹਨ, ਕਿਉਂ ਜੋ ਯਹੋਵਾਹ ਨੇ ਉਹ ਨੂੰ ਉਹ ਦੇ ਬਹੁਤੇ ਅਪਰਾਧਾਂ ਦੇ ਕਾਰਨ ਦੁੱਖ ਦਿੱਤਾ ਹੈ, ਉਹ ਦੇ ਬੱਚਿਆਂ ਨੂੰ ਵਿਰੋਧੀ ਗ਼ੁਲਾਮੀ ਵਿੱਚ ਲੈ ਗਏ।
הָי֨וּ צָרֶ֤יהָ לְרֹאשׁ֙ אֹיְבֶ֣יהָ שָׁל֔וּ כִּֽי־יְהוָ֥ה הֹוגָ֖הּ עַ֣ל רֹב־פְּשָׁעֶ֑יהָ עֹולָלֶ֛יהָ הָלְכ֥וּ שְׁבִ֖י לִפְנֵי־צָֽר׃ ס
6 ਸੀਯੋਨ ਦੀ ਧੀ ਦੀ ਸਾਰੀ ਸ਼ੋਭਾ ਜਾਂਦੀ ਰਹੀ, ਉਹ ਦੇ ਹਾਕਮ ਉਨ੍ਹਾਂ ਹਿਰਨੀਆਂ ਵਾਂਗੂੰ ਹੋ ਗਏ, ਜਿਨ੍ਹਾਂ ਨੂੰ ਚਾਰਗਾਹ ਨਹੀਂ ਲੱਭਦੀ, ਉਹ ਪਿੱਛਾ ਕਰਨ ਵਾਲਿਆਂ ਦੇ ਸਾਹਮਣਿਓਂ ਨਿਰਬਲ ਹੋ ਕੇ ਭੱਜਦੇ ਹਨ।
וַיֵּצֵ֥א מִן־בַת־ (מִבַּת)־צִיֹּ֖ון כָּל־הֲדָרָ֑הּ הָי֣וּ שָׂרֶ֗יהָ כְּאַיָּלִים֙ לֹא־מָצְא֣וּ מִרְעֶ֔ה וַיֵּלְכ֥וּ בְלֹא־כֹ֖חַ לִפְנֵ֥י רֹודֵֽף׃ ס
7 ਯਰੂਸ਼ਲਮ ਨੇ ਆਪਣੇ ਦੁੱਖ ਅਤੇ ਕਲੇਸ਼ ਦੇ ਦਿਨਾਂ ਵਿੱਚ, ਪੁਰਾਣੇ ਸਮਿਆਂ ਦੇ ਆਪਣੇ ਸਾਰੇ ਮਨਭਾਉਣੇ ਪਦਾਰਥਾਂ ਨੂੰ ਯਾਦ ਕੀਤਾ, ਜਦ ਉਹ ਦੇ ਲੋਕ ਵਿਰੋਧੀ ਦੇ ਹੱਥ ਵਿੱਚ ਪਏ, ਅਤੇ ਉਹ ਦਾ ਸਹਾਇਕ ਕੋਈ ਨਾ ਬਣਿਆ। ਉਹ ਦੇ ਵਿਰੋਧੀਆਂ ਨੇ ਉਹ ਨੂੰ ਵੇਖਿਆ, ਅਤੇ ਉਹ ਦੀ ਬਰਬਾਦੀ ਦਾ ਮਖ਼ੌਲ ਉਡਾਇਆ।
זָֽכְרָ֣ה יְרוּשָׁלַ֗͏ִם יְמֵ֤י עָנְיָהּ֙ וּמְרוּדֶ֔יהָ כֹּ֚ל מַחֲמֻדֶ֔יהָ אֲשֶׁ֥ר הָי֖וּ מִ֣ימֵי קֶ֑דֶם בִּנְפֹ֧ל עַמָּ֣הּ בְּיַד־צָ֗ר וְאֵ֤ין עֹוזֵר֙ לָ֔הּ רָא֣וּהָ צָרִ֔ים שָׂחֲק֖וּ עַ֥ל מִשְׁבַּתֶּֽהָ׃ ס
8 ਯਰੂਸ਼ਲਮ ਨੇ ਵੱਡਾ ਪਾਪ ਕੀਤਾ, ਇਸ ਲਈ ਉਹ ਅਸ਼ੁੱਧ ਹੋ ਗਈ, ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਉਸ ਦਾ ਨਿਰਾਦਰ ਕਰਦੇ ਹਨ, ਕਿਉਂ ਜੋ ਉਨ੍ਹਾਂ ਨੇ ਉਸ ਦਾ ਨੰਗੇਜ਼ ਵੇਖਿਆ, ਹਾਂ, ਉਹ ਹਾਉਕੇ ਭਰਦੀ ਅਤੇ ਮੂੰਹ ਫੇਰ ਲੈਂਦੀ ਹੈ।
חֵ֤טְא חָֽטְאָה֙ יְר֣וּשָׁלַ֔͏ִם עַל־כֵּ֖ן לְנִידָ֣ה הָיָ֑תָה כָּֽל־מְכַבְּדֶ֤יהָ הִזִּיל֙וּהָ֙ כִּי־רָא֣וּ עֶרְוָתָ֔הּ גַּם־הִ֥יא נֶאֶנְחָ֖ה וַתָּ֥שָׁב אָחֹֽור׃ ס
9 ਉਹ ਦੀ ਅਸ਼ੁੱਧਤਾ ਉਹ ਦੇ ਪੱਲੇ ਉੱਤੇ ਹੈ, ਉਸ ਨੇ ਆਪਣੇ ਅੰਤ ਨੂੰ ਯਾਦ ਨਾ ਰੱਖਿਆ, ਇਸ ਲਈ ਉਹ ਭਿਆਨਕ ਤਰੀਕੇ ਨਾਲ ਗਿਰਾਈ ਗਈ, ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ। ਹੇ ਯਹੋਵਾਹ, ਮੇਰੇ ਦੁੱਖ ਨੂੰ ਵੇਖ! ਕਿਉਂ ਜੋ ਵੈਰੀ ਮੇਰੇ ਵਿਰੁੱਧ ਸਫ਼ਲ ਹੋਇਆ ਹੈ।
טֻמְאָתָ֣הּ בְּשׁוּלֶ֗יהָ לֹ֤א זָֽכְרָה֙ אַחֲרִיתָ֔הּ וַתֵּ֣רֶד פְּלָאִ֔ים אֵ֥ין מְנַחֵ֖ם לָ֑הּ רְאֵ֤ה יְהוָה֙ אֶת־עָנְיִ֔י כִּ֥י הִגְדִּ֖יל אֹויֵֽב׃ ס
10 ੧੦ ਵਿਰੋਧੀ ਨੇ ਆਪਣਾ ਹੱਥ ਉਸ ਦੀਆਂ ਮਨਭਾਉਣੀਆਂ ਵਸਤਾਂ ਉੱਤੇ ਵਧਾਇਆ ਹੈ, ਉਹ ਨੇ ਵੇਖਿਆ ਹੈ ਕਿ ਪਰਾਈਆਂ ਕੌਮਾਂ ਉਹ ਦੇ ਪਵਿੱਤਰ ਸਥਾਨ ਵਿੱਚ ਵੜੀਆਂ ਹਨ, ਜਿਨ੍ਹਾਂ ਲਈ ਤੂੰ ਹੁਕਮ ਦਿੱਤਾ ਸੀ ਕਿ ਉਹ ਤੇਰੀ ਸਭਾ ਵਿੱਚ ਨਾ ਵੜਨ।
יָדֹו֙ פָּ֣רַשׂ צָ֔ר עַ֖ל כָּל־מַחֲמַדֶּ֑יהָ כִּֽי־רָאֲתָ֤ה גֹויִם֙ בָּ֣אוּ מִקְדָּשָׁ֔הּ אֲשֶׁ֣ר צִוִּ֔יתָה לֹא־יָבֹ֥אוּ בַקָּהָ֖ל לָֽךְ׃ ס
11 ੧੧ ਉਹ ਦੇ ਸਾਰੇ ਲੋਕ ਹਾਉਕੇ ਭਰਦੇ ਹਨ, ਉਹ ਰੋਟੀ ਭਾਲਦੇ ਹਨ, ਉਹਨਾਂ ਨੇ ਆਪਣੀਆਂ ਮਨਭਾਉਣੀਆਂ ਵਸਤਾਂ ਵੇਚ ਕੇ ਭੋਜਨ ਮੁੱਲ ਲਿਆ ਹੈ, ਤਾਂ ਜੋ ਉਹਨਾਂ ਦੀ ਜਾਨ ਵਿੱਚ ਜਾਨ ਆਵੇ। ਹੇ ਯਹੋਵਾਹ, ਵੇਖ ਅਤੇ ਧਿਆਨ ਦੇ, ਕਿਉਂ ਜੋ ਮੈਂ ਤੁੱਛ ਹੋ ਗਈ ਹਾਂ!
כָּל־עַמָּ֤הּ נֶאֱנָחִים֙ מְבַקְּשִׁ֣ים לֶ֔חֶם נָתְנ֧וּ מַחֲמֹודֵּיהֶם (מַחֲמַדֵּיהֶ֛ם) בְּאֹ֖כֶל לְהָשִׁ֣יב נָ֑פֶשׁ רְאֵ֤ה יְהוָה֙ וְֽהַבִּ֔יטָה כִּ֥י הָיִ֖יתִי זֹולֵלָֽה׃ ס
12 ੧੨ ਹੇ ਸਾਰੇ ਲੰਘਣ ਵਾਲਿਓ! ਕੀ ਇਹ ਤੁਹਾਡੇ ਲਈ ਕੁਝ ਨਹੀਂ ਹੈ? ਧਿਆਨ ਦਿਓ ਅਤੇ ਵੇਖੋ, ਕੀ ਮੇਰੇ ਦੁੱਖ ਵਰਗਾ ਕੋਈ ਹੋਰ ਦੁੱਖ ਹੈ ਜੋ ਮੇਰੇ ਉੱਤੇ ਆਣ ਪਿਆ ਹੈ, ਜਿਸ ਨੂੰ ਯਹੋਵਾਹ ਨੇ ਆਪਣੇ ਭੜਕਦੇ ਕ੍ਰੋਧ ਦੇ ਦਿਨ ਮੇਰੇ ਉੱਤੇ ਪਾਇਆ ਹੈ?
לֹ֣וא אֲלֵיכֶם֮ כָּל־עֹ֣בְרֵי דֶרֶךְ֒ הַבִּ֣יטוּ וּרְא֗וּ אִם־יֵ֤שׁ מַכְאֹוב֙ כְּמַכְאֹבִ֔י אֲשֶׁ֥ר עֹולַ֖ל לִ֑י אֲשֶׁר֙ הֹוגָ֣ה יְהוָ֔ה בְּיֹ֖ום חֲרֹ֥ון אַפֹּֽו׃ ס
13 ੧੩ ਉਚਿਆਈ ਤੋਂ ਉਸ ਨੇ ਮੇਰੀਆਂ ਹੱਡੀਆਂ ਵਿੱਚ ਅੱਗ ਘੱਲੀ ਹੈ, ਅਤੇ ਉਸ ਨਾਲ ਉਹ ਭਸਮ ਹੋ ਗਈਆਂ, ਉਸ ਨੇ ਮੇਰੇ ਪੈਰਾਂ ਲਈ ਇੱਕ ਜਾਲ਼ ਵਿਛਾਇਆ, ਉਸ ਨੇ ਮੈਨੂੰ ਪਿੱਛੇ ਮੋੜ ਦਿੱਤਾ, ਉਸ ਨੇ ਮੈਨੂੰ ਵਿਰਾਨ ਕਰ ਦਿੱਤਾ ਅਤੇ ਮੈਂ ਸਾਰਾ ਦਿਨ ਰੋਗ ਨਾਲ ਨਿਰਬਲ ਰਹਿੰਦੀ ਹਾਂ।
מִמָּרֹ֛ום שָֽׁלַח־אֵ֥שׁ בְּעַצְמֹתַ֖י וַיִּרְדֶּ֑נָּה פָּרַ֨שׂ רֶ֤שֶׁת לְרַגְלַי֙ הֱשִׁיבַ֣נִי אָחֹ֔ור נְתָנַ֙נִי֙ שֹֽׁמֵמָ֔ה כָּל־הַיֹּ֖ום דָּוָֽה׃ ס
14 ੧੪ ਜੂਲੇ ਦੀਆਂ ਰੱਸੀਆਂ ਦੀ ਤਰ੍ਹਾਂ ਉਸਨੇ ਮੇਰੇ ਅਪਰਾਧਾਂ ਨੂੰ ਆਪਣੇ ਹੱਥ ਨਾਲ ਬੰਨਿਆ ਹੈ, ਅਤੇ ਉਨ੍ਹਾਂ ਨੂੰ ਵੱਟ ਕੇ ਮੇਰੀ ਗਰਦਨ ਉੱਤੇ ਚੜ੍ਹਾਇਆ ਹੈ, ਉਸ ਨੇ ਮੇਰਾ ਬਲ ਘਟਾ ਦਿੱਤਾ ਹੈ, ਪ੍ਰਭੂ ਨੇ ਮੈਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ, ਜਿਨ੍ਹਾਂ ਦੇ ਅੱਗੇ ਮੈਂ ਖੜ੍ਹੀ ਵੀ ਨਹੀਂ ਰਹਿ ਸਕਦੀ।
נִשְׂקַד֩ עֹ֨ל פְּשָׁעַ֜י בְּיָדֹ֗ו יִשְׂתָּ֥רְג֛וּ עָל֥וּ עַל־צַוָּארִ֖י הִכְשִׁ֣יל כֹּחִ֑י נְתָנַ֣נִי אֲדֹנָ֔י בִּידֵ֖י לֹא־אוּכַ֥ל קֽוּם׃ ס
15 ੧੫ ਪ੍ਰਭੂ ਨੇ ਮੇਰੇ ਸਾਰੇ ਸੂਰਮਿਆਂ ਨੂੰ ਤੁੱਛ ਜਾਣਿਆ ਹੈ, ਉਸ ਨੇ ਮੇਰੇ ਵਿਰੁੱਧ ਇੱਕ ਮੰਡਲੀ ਨੂੰ ਬੁਲਾਇਆ ਕਿ ਮੇਰੇ ਜੁਆਨਾਂ ਨੂੰ ਕੁਚਲ ਦੇਵੇ। ਪ੍ਰਭੂ ਨੇ ਯਹੂਦਾਹ ਦੀ ਕੁਆਰੀ ਧੀ ਨੂੰ ਜਾਣੋ ਹੌਦ ਵਿੱਚ ਮਿੱਧਿਆ ਹੈ।
סִלָּ֨ה כָל־אַבִּירַ֤י ׀ אֲדֹנָי֙ בְּקִרְבִּ֔י קָרָ֥א עָלַ֛י מֹועֵ֖ד לִשְׁבֹּ֣ר בַּחוּרָ֑י גַּ֚ת דָּרַ֣ךְ אֲדֹנָ֔י לִבְתוּלַ֖ת בַּת־יְהוּדָֽה׃ ס
16 ੧੬ ਇਹਨਾਂ ਗੱਲਾਂ ਦੇ ਕਾਰਨ ਮੈਂ ਰੋਂਦੀ ਹਾਂ, ਮੇਰੀਆਂ ਅੱਖੀਆਂ ਤੋਂ ਪਾਣੀ ਵਗਦਾ ਹੈ, ਕਿਉਂ ਜੋ ਮੇਰਾ ਤਸੱਲੀ ਦੇਣ ਵਾਲਾ ਮੈਥੋਂ ਦੂਰ ਹੈ, ਜਿਹੜਾ ਮੇਰੀ ਜਾਨ ਨੂੰ ਤਾਜ਼ਗੀ ਦਿੰਦਾ ਹੈ। ਮੇਰੇ ਬੱਚੇ ਵਿਰਾਨ ਹੋ ਗਏ ਹਨ, ਕਿਉਂ ਜੋ ਵੈਰੀ ਪਰਬਲ ਹੋ ਗਿਆ।
עַל־אֵ֣לֶּה ׀ אֲנִ֣י בֹוכִיָּ֗ה עֵינִ֤י ׀ עֵינִי֙ יֹ֣רְדָה מַּ֔יִם כִּֽי־רָחַ֥ק מִמֶּ֛נִּי מְנַחֵ֖ם מֵשִׁ֣יב נַפְשִׁ֑י הָי֤וּ בָנַי֙ שֹֽׁומֵמִ֔ים כִּ֥י גָבַ֖ר אֹויֵֽב׃ ס
17 ੧੭ ਸੀਯੋਨ ਨੇ ਆਪਣੇ ਹੱਥ ਫੈਲਾਏ, ਪਰ ਉਸ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਯਹੋਵਾਹ ਨੇ ਯਾਕੂਬ ਲਈ ਹੁਕਮ ਦਿੱਤਾ ਹੈ ਕਿ ਜੋ ਉਸ ਦੇ ਆਲੇ-ਦੁਆਲੇ ਹਨ ਉਹ ਉਸ ਦੇ ਵਿਰੋਧੀ ਹੋ ਜਾਣ, ਯਰੂਸ਼ਲਮ ਉਹਨਾਂ ਦੇ ਵਿਚਕਾਰ ਅਸ਼ੁੱਧ ਇਸਤਰੀ ਵਾਂਗੂੰ ਹੋ ਗਈ ਹੈ।
פֵּֽרְשָׂ֨ה צִיֹּ֜ון בְּיָדֶ֗יהָ אֵ֤ין מְנַחֵם֙ לָ֔הּ צִוָּ֧ה יְהוָ֛ה לְיַעֲקֹ֖ב סְבִיבָ֣יו צָרָ֑יו הָיְתָ֧ה יְרוּשָׁלַ֛͏ִם לְנִדָּ֖ה בֵּינֵיהֶֽם׃ ס
18 ੧੮ ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮਾਂ ਦਾ ਵਿਰੋਧ ਕੀਤਾ, ਹੇ ਸਾਰੇ ਲੋਕੋ, ਸੁਣੋ, ਅਤੇ ਮੇਰੇ ਦੁੱਖ ਨੂੰ ਵੇਖੋ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਗ਼ੁਲਾਮੀ ਵਿੱਚ ਚਲੇ ਗਏ।
צַדִּ֥יק ה֛וּא יְהוָ֖ה כִּ֣י פִ֣יהוּ מָרִ֑יתִי שִׁמְעוּ־נָ֣א כָל־עַמִּים (הָֽעַמִּ֗ים) וּרְאוּ֙ מַכְאֹבִ֔י בְּתוּלֹתַ֥י וּבַחוּרַ֖י הָלְכ֥וּ בַשֶּֽׁבִי׃ ס
19 ੧੯ ਮੈਂ ਆਪਣੇ ਪ੍ਰੇਮੀਆਂ ਨੂੰ ਬੁਲਾਇਆ, ਪਰ ਉਹਨਾਂ ਨੇ ਮੈਨੂੰ ਧੋਖਾ ਦਿੱਤਾ, ਜਦ ਮੇਰੇ ਜਾਜਕ ਅਤੇ ਮੇਰੇ ਬਜ਼ੁਰਗ ਭੋਜਨ ਲੱਭਦੇ ਸਨ, ਤਾਂ ਜੋ ਉਨ੍ਹਾਂ ਦੀ ਜਾਨ ਵਿੱਚ ਤਾਜ਼ਗੀ ਆਵੇ, ਤਦ ਸ਼ਹਿਰ ਵਿੱਚ ਹੀ ਉਨ੍ਹਾਂ ਨੇ ਪ੍ਰਾਣ ਛੱਡ ਦਿੱਤੇ।
קָרָ֤אתִי לַֽמְאַהֲבַי֙ הֵ֣מָּה רִמּ֔וּנִי כֹּהֲנַ֥י וּזְקֵנַ֖י בָּעִ֣יר גָּוָ֑עוּ כִּֽי־בִקְשׁ֥וּ אֹ֙כֶל֙ לָ֔מֹו וְיָשִׁ֖יבוּ אֶת־נַפְשָֽׁם׃ ס
20 ੨੦ ਹੇ ਯਹੋਵਾਹ, ਵੇਖ, ਕਿਉਂ ਜੋ ਮੈਂ ਦੁੱਖੀ ਹਾਂ! ਮੇਰਾ ਦਿਲ ਬੇਚੈਨ ਹੈ, ਅਤੇ ਮੇਰਾ ਜੀਅ ਮੇਰੇ ਅੰਦਰ ਘਬਰਾਉਂਦਾ ਹੈ, ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ! ਬਾਹਰ ਤਲਵਾਰ ਮੈਨੂੰ ਵੰਸ਼ਹੀਨ ਬਣਾਉਂਦੀ ਹੈ, ਅਤੇ ਘਰ ਵਿੱਚ, ਜਾਣੋ, ਮੌਤ ਦਾ ਵਾਸ ਹੈ!
רְאֵ֨ה יְהוָ֤ה כִּֽי־צַר־לִי֙ מֵעַ֣י חֳמַרְמָ֔רוּ נֶהְפַּ֤ךְ לִבִּי֙ בְּקִרְבִּ֔י כִּ֥י מָרֹ֖ו מָרִ֑יתִי מִח֥וּץ שִׁכְּלָה־חֶ֖רֶב בַּבַּ֥יִת כַּמָּֽוֶת׃ ס
21 ੨੧ ਉਨ੍ਹਾਂ ਨੇ ਸੁਣਿਆ ਹੈ ਕਿ ਮੈਂ ਹਾਉਕੇ ਭਰਦੀ ਹਾਂ, ਪਰ ਮੈਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ। ਮੇਰੇ ਸਾਰੇ ਵੈਰੀਆਂ ਨੇ ਮੇਰੀ ਬਿਪਤਾ ਦੀ ਖ਼ਬਰ ਸੁਣੀ ਹੈ, ਉਹ ਖੁਸ਼ ਹਨ ਕਿ ਤੂੰ ਇਹ ਕੀਤਾ ਹੈ। ਪਰ ਤੂੰ ਉਹ ਦਿਨ ਲਿਆ ਜਿਸ ਦਾ ਤੂੰ ਪ੍ਰਚਾਰ ਕੀਤਾ ਹੈ, ਤਦ ਉਹ ਵੀ ਮੇਰੇ ਵਰਗੇ ਹੋ ਜਾਣਗੇ।
שָׁמְע֞וּ כִּ֧י נֶאֱנָחָ֣ה אָ֗נִי אֵ֤ין מְנַחֵם֙ לִ֔י כָּל־אֹ֨יְבַ֜י שָׁמְע֤וּ רָֽעָתִי֙ שָׂ֔שׂוּ כִּ֥י אַתָּ֖ה עָשִׂ֑יתָ הֵבֵ֥אתָ יֹום־קָרָ֖אתָ וְיִֽהְי֥וּ כָמֹֽונִי׃ ס
22 ੨੨ ਉਨ੍ਹਾਂ ਦੀ ਸਾਰੀ ਬੁਰਿਆਈ ਤੇਰੇ ਸਾਹਮਣੇ ਆਵੇ, ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰ ਜਿਵੇਂ ਤੂੰ ਮੇਰੇ ਨਾਲ ਮੇਰੇ ਸਾਰੇ ਅਪਰਾਧਾਂ ਦੇ ਕਾਰਨ ਕੀਤਾ ਹੈ, ਕਿਉਂ ਜੋ ਮੈਂ ਬਹੁਤ ਹਾਉਕੇ ਭਰਦੀ ਹਾਂ, ਅਤੇ ਮੇਰਾ ਦਿਲ ਨਿਰਬਲ ਹੋ ਗਿਆ ਹੈ।
תָּבֹ֨א כָל־רָעָתָ֤ם לְפָנֶ֙יךָ֙ וְעֹולֵ֣ל לָ֔מֹו כַּאֲשֶׁ֥ר עֹולַ֛לְתָּ לִ֖י עַ֣ל כָּל־פְּשָׁעָ֑י כִּֽי־רַבֹּ֥ות אַנְחֹתַ֖י וְלִבִּ֥י דַוָּֽי׃ פ

< ਯਿਰਮਿਯਾਹ ਦਾ ਵਿਰਲਾਪ 1 >