< ਯਿਰਮਿਯਾਹ ਦਾ ਵਿਰਲਾਪ 2 >

1 ਹਾਏ! ਯਹੋਵਾਹ ਨੇ ਕਿਵੇਂ ਸੀਯੋਨ ਦੀ ਧੀ ਨੂੰ ਆਪਣੇ ਕ੍ਰੋਧ ਦੇ ਬੱਦਲ ਨਾਲ ਢੱਕ ਲਿਆ ਹੈ! ਉਸ ਨੇ ਇਸਰਾਏਲ ਦੀ ਸ਼ੋਭਾ ਨੂੰ ਅਕਾਸ਼ ਤੋਂ ਧਰਤੀ ਉੱਤੇ ਪਟਕ ਦਿੱਤਾ ਹੈ, ਅਤੇ ਆਪਣੇ ਕ੍ਰੋਧ ਦੇ ਦਿਨ ਆਪਣੇ ਪੈਰਾਂ ਦੀ ਚੌਂਕੀ ਨੂੰ ਯਾਦ ਨਾ ਕੀਤਾ।
How the LORD covered the daughter of Zion with a cloud in his anger. He has cast down from heaven to the earth the splendor of Israel, and hasn't remembered his footstool in the day of his anger.
2 ਯਹੋਵਾਹ ਨੇ ਯਾਕੂਬ ਦੀਆਂ ਸਾਰੀਆਂ ਬਸਤੀਆਂ ਨੂੰ ਬੇਤਰਸ ਹੋ ਕੇ ਨਿਗਲ ਲਿਆ, ਉਸ ਨੇ ਆਪਣੇ ਕ੍ਰੋਧ ਵਿੱਚ ਯਹੂਦਾਹ ਦੀ ਧੀ ਦੇ ਗੜ੍ਹ ਢਾਹ ਕੇ ਮਿੱਟੀ ਵਿੱਚ ਰਲਾ ਦਿੱਤੇ, ਉਸ ਨੇ ਰਾਜ ਨੂੰ ਅਤੇ ਉਸ ਦੇ ਹਾਕਮਾਂ ਨੂੰ ਅਸ਼ੁੱਧ ਠਹਿਰਾਇਆ ਹੈ।
The LORD has swallowed up all the habitations of Jacob, and has not pitied. He has thrown down in his wrath the strongholds of the daughter of Judah. He has brought them down to the ground; he has humiliated the kingdom and its rulers.
3 ਉਸ ਨੇ ਆਪਣੇ ਭੜਕਦੇ ਹੋਏ ਕ੍ਰੋਧ ਵਿੱਚ ਇਸਰਾਏਲ ਦੇ ਹਰੇਕ ਸਿੰਗ ਨੂੰ ਵੱਢ ਸੁੱਟਿਆ ਹੈ, ਉਸ ਨੇ ਵੈਰੀ ਦੇ ਸਾਹਮਣੇ ਉਹਨਾਂ ਦੀ ਸਹਾਇਤਾ ਕਰਨ ਤੋਂ ਆਪਣਾ ਸੱਜਾ ਹੱਥ ਪਿੱਛੇ ਖਿੱਚ ਲਿਆ, ਉਸ ਨੇ ਚਾਰ-ਚੁਫ਼ੇਰੇ ਭੜਕਦੀ ਹੋਈ ਅੱਗ ਦੀ ਤਰ੍ਹਾਂ ਯਾਕੂਬ ਨੂੰ ਸਾੜ ਦਿੱਤਾ ਹੈ।
He has cut off in fierce anger all the strength of Israel. He has drawn back his right hand before the enemy. He has blazed in Jacob like a flaming fire, which devours all around.
4 ਉਸ ਨੇ ਵੈਰੀ ਦੀ ਤਰ੍ਹਾਂ ਆਪਣਾ ਧਣੁੱਖ ਖਿੱਚਿਆ, ਅਤੇ ਵਿਰੋਧੀ ਦੀ ਤਰ੍ਹਾਂ ਆਪਣਾ ਸੱਜਾ ਹੱਥ ਚੁੱਕਿਆ ਹੈ, ਜਿੰਨੇ ਵੇਖਣ ਵਿੱਚ ਮਨਭਾਉਣੇ ਸਨ, ਉਨ੍ਹਾਂ ਸਾਰਿਆਂ ਨੂੰ ਉਸ ਨੇ ਵੱਢ ਸੁੱਟਿਆ ਹੈ, ਸੀਯੋਨ ਦੀ ਧੀ ਦੇ ਤੰਬੂ ਵਿੱਚ ਉਸ ਨੇ ਅੱਗ ਵਾਂਗੂੰ ਆਪਣੇ ਗੁੱਸੇ ਨੂੰ ਵਹਾਇਆ ਹੈ।
He has bent his bow like an enemy; his right hand he has positioned like an adversary. He killed all that were pleasant to the eye. In the tent of the daughter of Zion he has poured out his wrath like fire.
5 ਯਹੋਵਾਹ ਵੈਰੀ ਵਾਂਗਰ ਹੋ ਗਿਆ, ਉਸ ਨੇ ਇਸਰਾਏਲ ਨੂੰ ਨਿਗਲ ਲਿਆ, ਉਸ ਨੇ ਉਹ ਦੇ ਸਾਰੇ ਮਹਿਲਾਂ ਨੂੰ ਨਿਗਲ ਲਿਆ, ਅਤੇ ਉਹ ਦੇ ਗੜ੍ਹਾਂ ਨੂੰ ਢਾਹ ਸੁੱਟਿਆ ਹੈ, ਉਸ ਨੇ ਯਹੂਦਾਹ ਦੀ ਧੀ ਦਾ ਰੋਣਾ-ਪਿੱਟਣਾ ਬਹੁਤ ਵਧਾਇਆ ਹੈ।
The LORD has become as an enemy; he has swallowed up Israel; he has swallowed up all her palaces and has destroyed its strongholds. He has multiplied in the daughter of Judah mourning and lamentation.
6 ਉਸ ਨੇ ਆਪਣੇ ਤੰਬੂ ਨੂੰ ਬਾਗ਼ ਦੀ ਮਚਾਨ ਵਾਂਗੂੰ ਢਾਹ ਸੁੱਟਿਆ, ਉਸ ਨੇ ਆਪਣੀ ਮੰਡਲੀ ਦੇ ਸਥਾਨ ਨੂੰ ਬਰਬਾਦ ਕਰ ਦਿੱਤਾ, ਯਹੋਵਾਹ ਨੇ ਸੀਯੋਨ ਵਿੱਚ ਠਹਿਰਾਏ ਹੋਏ ਪਰਬਾਂ ਅਤੇ ਸਬਤ ਨੂੰ ਵਿਸਾਰ ਦਿੱਤਾ, ਅਤੇ ਆਪਣੇ ਭੜਕਦੇ ਹੋਏ ਕ੍ਰੋਧ ਵਿੱਚ ਰਾਜਾ ਅਤੇ ਜਾਜਕ ਨੂੰ ਤੁੱਛ ਜਾਣਿਆ।
He has done violence to his temple, as if it were a vineyard; he has destroyed his place of assembly. The LORD has caused solemn assembly and Sabbath to be forgotten in Zion, and he has spurned in his fierce anger king and cohen and prince.
7 ਯਹੋਵਾਹ ਨੇ ਆਪਣੀ ਜਗਵੇਦੀ ਨੂੰ ਤਿਆਗ ਦਿੱਤਾ, ਉਸ ਨੇ ਆਪਣੇ ਪਵਿੱਤਰ ਸਥਾਨ ਨੂੰ ਘਿਰਣਾ ਕਰਕੇ ਛੱਡ ਦਿੱਤਾ, ਉਸ ਨੇ ਉਹ ਦੇ ਮਹਿਲਾਂ ਦੀਆਂ ਕੰਧਾਂ ਨੂੰ ਵੈਰੀਆਂ ਦੇ ਹੱਥ ਕਰ ਦਿੱਤਾ, ਉਹਨਾਂ ਨੇ ਯਹੋਵਾਹ ਦੇ ਭਵਨ ਵਿੱਚ ਅਜਿਹਾ ਰੌਲ਼ਾ ਪਾਇਆ, ਜਿਵੇਂ ਪਰਬ ਦੇ ਦਿਨ ਵਿੱਚ ਹੁੰਦਾ ਹੈ!
The LORD has rejected his altar, he has disowned his sanctuary, and has given up into the hand of the enemy the walls of her palaces. They have made a shout in the house of the LORD, as in the day of a solemn assembly.
8 ਯਹੋਵਾਹ ਨੇ ਸੀਯੋਨ ਦੀ ਧੀ ਦੀ ਸ਼ਹਿਰਪਨਾਹ ਨੂੰ ਢਾਹੁਣਾ ਠਾਣ ਲਿਆ, ਉਸ ਨੇ ਮਾਪ ਦੀ ਡੋਰੀ ਖਿੱਚੀ, ਉਸ ਨੇ ਆਪਣਾ ਹੱਥ ਨਾਸ ਕਰਨ ਤੋਂ ਨਾ ਹਟਾਇਆ, ਉਸ ਨੇ ਕਿਲ੍ਹੇ ਅਤੇ ਸ਼ਹਿਰਪਨਾਹ ਦੋਵਾਂ ਤੋਂ ਵਿਰਲਾਪ ਕਰਾਇਆ, ਉਹ ਦੋਵੇਂ ਇਕੱਠੇ ਬਰਬਾਦ ਹੋ ਗਏ।
The LORD has determined to destroy the wall of the daughter of Zion. He has stretched out the line, he has not withdrawn his hand from destroying. He has made the rampart and wall to lament; they languish together.
9 ਉਹ ਦੇ ਫਾਟਕ ਧਰਤੀ ਵਿੱਚ ਧੱਸ ਗਏ ਹਨ, ਉਸ ਨੇ ਉਹ ਦੇ ਅਰਲਾਂ ਨੂੰ ਤੋੜ ਕੇ ਨਾਸ ਕੀਤਾ, ਉਹ ਦਾ ਰਾਜਾ ਅਤੇ ਹਾਕਮ ਉਨ੍ਹਾਂ ਕੌਮਾਂ ਵਿੱਚ ਹਨ, ਜਿੱਥੇ ਕੋਈ ਬਿਵਸਥਾ ਨਹੀਂ ਹੈ, ਉਹ ਦੇ ਨਬੀ ਯਹੋਵਾਹ ਤੋਂ ਦਰਸ਼ਣ ਨਹੀਂ ਪਾਉਂਦੇ।
Her gates are sunk into the ground; he has destroyed and broken her bars. Her king and her princes are among the nations where the law is no more, and her prophets find no vision from the LORD.
10 ੧੦ ਸੀਯੋਨ ਦੀ ਧੀ ਦੇ ਬਜ਼ੁਰਗ ਜ਼ਮੀਨ ਉੱਤੇ ਚੁੱਪ-ਚਾਪ ਬੈਠੇ ਹਨ, ਉਹਨਾਂ ਨੇ ਆਪਣੇ ਸਿਰਾਂ ਵਿੱਚ ਮਿੱਟੀ ਪਾਈ ਹੈ, ਉਹਨਾਂ ਨੇ ਤੱਪੜ ਪਾ ਲਿਆ ਹੈ। ਯਰੂਸ਼ਲਮ ਦੀਆਂ ਕੁਆਰੀਆਂ ਨੇ ਆਪਣੇ ਸਿਰਾਂ ਨੂੰ ਧਰਤੀ ਤੱਕ ਝੁਕਾਇਆ ਹੈ।
The elders of the daughter of Zion sit on the ground in silence. They have cast up dust on their heads; they have clothed themselves with sackcloth. The virgins of Jerusalem hang down their heads to the ground.
11 ੧੧ ਮੇਰੀਆਂ ਅੱਖਾਂ ਰੋ-ਰੋ ਕੇ ਧੁੰਦਲੀਆਂ ਹੋ ਗਈਆਂ ਹਨ, ਮੇਰਾ ਦਿਲ ਬੇਚੈਨ ਹੈ, ਮੇਰੇ ਲੋਕਾਂ ਦੀ ਧੀ ਦੀ ਬਰਬਾਦੀ ਦੇ ਕਾਰਨ, ਮੇਰਾ ਕਾਲਜਾ ਫੱਟ ਗਿਆ ਹੈ, ਕਿਉਂਕਿ ਨਿਆਣੇ ਅਤੇ ਦੁੱਧ ਚੁੰਘਦੇ ਬੱਚੇ ਸ਼ਹਿਰ ਦੀਆਂ ਗਲੀਆਂ ਵਿੱਚ ਬੇਸੁਰਤ ਪਏ ਹਨ।
My eyes are worn out from weeping, my stomach is churning. My heart is poured on the earth, because of the destruction of the daughter of my people, because the young children and the infants faint in the streets of the city.
12 ੧੨ ਉਹ ਆਪਣੀਆਂ ਮਾਵਾਂ ਨੂੰ ਰੋ-ਰੋ ਕੇ ਪੁੱਛਦੇ ਹਨ, ਅੰਨ ਅਤੇ ਦਾਖਰਸ ਕਿੱਥੇ ਹਨ? ਉਹ ਸ਼ਹਿਰ ਦੀਆਂ ਗਲੀਆਂ ਵਿੱਚ ਜ਼ਖਮੀ ਮਨੁੱਖ ਵਾਗੂੰ ਬੇਸੁਰਤ ਹੋ ਕੇ, ਆਪਣੀਆਂ ਮਾਵਾਂ ਦੀ ਗੋਦ ਵਿੱਚ ਆਪਣਾ ਪ੍ਰਾਣ ਛੱਡ ਦਿੰਦੇ ਹਨ।
They tell their mothers, "Where is grain and wine?" When they faint as the wounded in the streets of the city, as their lives fade away in their mothers' bosom.
13 ੧੩ ਹੇ ਯਰੂਸ਼ਲਮ ਦੀਏ ਧੀਏ, ਮੈਂ ਤੈਨੂੰ ਕੀ ਆਖਾਂ, ਅਤੇ ਤੈਨੂੰ ਕਿਹ ਦੇ ਵਰਗੀ ਠਹਿਰਾਵਾਂ? ਹੇ ਸੀਯੋਨ ਦੀਏ ਕੁਆਰੀਏ ਧੀਏ! ਮੈਂ ਕਿਹ ਦੇ ਨਾਲ ਤੇਰੀ ਤੁਲਨਾ ਕਰਾਂ ਤਾਂ ਜੋ ਮੈਂ ਤੈਨੂੰ ਤਸੱਲੀ ਦਿਆਂ? ਕਿਉਂ ਜੋ ਤੇਰਾ ਜ਼ਖਮ ਸਾਗਰ ਵਾਂਗੂੰ ਵੱਡਾ ਹੈ, ਕੌਣ ਤੈਨੂੰ ਚੰਗਾ ਕਰ ਸਕੇਗਾ?
What shall I testify of you? What shall I liken to you, daughter of Jerusalem? What shall I compare to you, that I may comfort you, virgin daughter of Zion? For your ruin is great like the sea. Who can heal you?
14 ੧੪ ਤੇਰੇ ਨਬੀਆਂ ਨੇ ਤੇਰੇ ਲਈ ਝੂਠੇ ਤੇ ਵਿਅਰਥ ਦਰਸ਼ਣ ਵੇਖੇ, ਉਹਨਾਂ ਨੇ ਤੇਰੇ ਅਪਰਾਧਾਂ ਨੂੰ ਪਰਗਟ ਨਾ ਕੀਤਾ, ਤਾਂ ਜੋ ਤੇਰੀ ਗ਼ੁਲਾਮੀ ਨੂੰ ਰੋਕ ਦਿੰਦੇ, ਪਰ ਉਹਨਾਂ ਨੇ ਤੇਰੇ ਲਈ ਵਿਅਰਥ ਤੇ ਭਰਮਾਉਣ ਵਾਲੇ ਅਗੰਮ ਵਾਕ ਬੋਲੇ,
Your prophets have seen for you false and deceptive visions. They have not uncovered your iniquity, to bring back your captivity, but have seen for you false and misleading oracles.
15 ੧੫ ਸਭ ਲੰਘਣ ਵਾਲੇ ਤੇਰੇ ਉੱਤੇ ਤਾੜੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ?”
All that pass by clap their hands at you, they hiss and wag their head at the daughter of Jerusalem, saying, "Is this the city that men called 'The perfection of beauty,' 'The joy of the whole earth'?"
16 ੧੬ ਤੇਰੇ ਸਾਰੇ ਵੈਰੀਆਂ ਨੇ ਤੇਰੇ ਵਿਰੁੱਧ ਆਪਣਾ ਮੂੰਹ ਅੱਡਿਆ ਹੈ, ਉਹ ਖਿੱਲ੍ਹੀ ਉਡਾਉਂਦੇ ਅਤੇ ਦੰਦ ਪੀਂਹਦੇ ਹਨ, ਉਹ ਆਖਦੇ ਹਨ, ਅਸੀਂ ਉਹ ਨੂੰ ਨਿਗਲ ਲਿਆ ਹੈ, ਅਸੀਂ ਇਸੇ ਹੀ ਦਿਨ ਨੂੰ ਤਾਂ ਉਡੀਕਦੇ ਸੀ, ਇਹ ਸਾਨੂੰ ਲੱਭ ਗਿਆ, ਅਸੀਂ ਇਸ ਨੂੰ ਵੇਖ ਲਿਆ ਹੈ!
All your enemies have opened wide their mouth against you. They hiss and gnash the teeth; they say, "We have swallowed her up. Certainly this is the day that we looked for; we have found, we have seen it."
17 ੧੭ ਯਹੋਵਾਹ ਨੇ ਉਹੋ ਕੀਤਾ, ਜੋ ਉਸ ਨੇ ਠਾਣਿਆ ਸੀ, ਉਸ ਨੇ ਆਪਣੇ ਬਚਨ ਨੂੰ ਪੂਰਾ ਕੀਤਾ, ਜਿਸ ਦਾ ਹੁਕਮ ਉਸ ਨੇ ਬੀਤੇ ਸਮਿਆਂ ਵਿੱਚ ਦਿੱਤਾ ਸੀ। ਉਸ ਨੇ ਤੈਨੂੰ ਢਾਹ ਦਿੱਤਾ ਅਤੇ ਤਰਸ ਨਾ ਖਾਧਾ, ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਉੱਤੇ ਅਨੰਦ ਕਰਾਇਆ, ਉਸ ਨੇ ਤੇਰੇ ਵਿਰੋਧੀਆਂ ਦੇ ਸਿੰਗ ਨੂੰ ਉੱਚਾ ਕੀਤਾ ਹੈ।
The LORD has done that which he purposed, he has fulfilled his word that he commanded in the days of old. He has thrown down, and has not pitied. He has caused the enemy to gloat over you and exalted the horn of your adversaries.
18 ੧੮ ਉਨ੍ਹਾਂ ਨੇ ਦਿਲ ਤੋਂ ਪ੍ਰਭੂ ਦੇ ਅੱਗੇ ਦੁਹਾਈ ਦਿੱਤੀ, ਹੇ ਸੀਯੋਨ ਦੀ ਧੀ ਦੀਏ ਕੰਧੇ, ਦਿਨ ਰਾਤ ਤੇਰੇ ਹੰਝੂ ਨਦੀ ਦੀ ਤਰ੍ਹਾਂ ਵਗਦੇ ਰਹਿਣ! ਤੂੰ ਅਰਾਮ ਨਾ ਕਰ, ਆਪਣੀਆਂ ਅੱਖਾਂ ਦੀ ਪੁਤਲੀ ਨੂੰ ਚੈਨ ਨਾ ਲੈਣ ਦੇ।
Their heart cried to the LORD. O wall of the daughter of Zion, let tears run down like a river day and night. Give yourself no respite; do not let your tears cease.
19 ੧੯ ਉੱਠ! ਰਾਤ ਦੇ ਹਰੇਕ ਪਹਿਰ ਦੇ ਅਰੰਭ ਵਿੱਚ ਚਿੱਲਾ! ਆਪਣਾ ਦਿਲ ਪ੍ਰਭੂ ਦੇ ਸਨਮੁਖ ਪਾਣੀ ਵਾਂਗੂੰ ਡੋਲ੍ਹ ਦੇ, ਆਪਣੇ ਬੱਚਿਆਂ ਦੀ ਜਾਨ ਦੀ ਖ਼ਾਤਰ ਉਸ ਦੀ ਵੱਲ ਆਪਣੇ ਹੱਥਾਂ ਨੂੰ ਫੈਲਾ, ਜਿਹੜੇ ਭੁੱਖ ਦੇ ਮਾਰੇ ਸਾਰੀਆਂ ਗਲੀਆਂ ਦੇ ਸਿਰੇ ਉੱਤੇ ਬੇਸੁਰਤ ਪਏ ਹਨ।
Arise, cry out in the night, at the beginning of the watches. Pour out your heart like water before the face of the LORD. Lift up your hands toward him for the life of your young children, that faint for hunger at the head of every street.
20 ੨੦ ਹੇ ਯਹੋਵਾਹ, ਵੇਖ! ਅਤੇ ਧਿਆਨ ਦੇ ਕਿ ਤੂੰ ਅਜਿਹਾ ਦੁੱਖ ਕਿਸਨੂੰ ਦਿੱਤਾ ਹੈ? ਕੀ ਇਸਤਰੀਆਂ ਆਪਣਾ ਫਲ ਅਰਥਾਤ ਆਪਣੇ ਲਾਡਲੇ ਬੱਚਿਆਂ ਨੂੰ ਖਾਣ? ਹੇ ਪ੍ਰਭੂ! ਕੀ ਜਾਜਕ ਅਤੇ ਨਬੀ ਤੇਰੇ ਪਵਿੱਤਰ ਸਥਾਨ ਵਿੱਚ ਵੱਢੇ ਜਾਣ?
Look, LORD, and see to whom you have done like this. Shall the women eat their fruit, the children that are dandled in the hands? Shall the cohen and the prophet be killed in the sanctuary of the LORD?
21 ੨੧ ਜੁਆਨ ਅਤੇ ਬੁੱਢੇ ਗਲੀਆਂ ਵਿੱਚ ਜ਼ਮੀਨ ਉੱਤੇ ਪਏ ਹਨ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਤਲਵਾਰ ਨਾਲ ਡਿੱਗ ਪਏ। ਤੂੰ ਉਹਨਾਂ ਨੂੰ ਆਪਣੇ ਕ੍ਰੋਧ ਦੇ ਦਿਨ ਵਿੱਚ ਘਾਤ ਕੀਤਾ, ਤੂੰ ਉਹਨਾਂ ਨੂੰ ਵੱਢ ਸੁੱਟਿਆ ਅਤੇ ਤਰਸ ਨਾ ਖਾਧਾ!
The youth and the old man lie on the ground in the streets; my virgins and my young men have fallen by the sword. You have killed them in the day of your anger; you have slaughtered, without pity.
22 ੨੨ ਤੂੰ ਮੇਰੇ ਵੈਰੀਆਂ ਦੇ ਕਾਰਨਾਂ ਨੂੰ, ਪਰਬ ਦੇ ਦਿਨ ਦੇ ਸਮਾਨ ਆਲੇ-ਦੁਆਲੇ ਤੋਂ ਬੁਲਾਇਆ ਹੈ, ਅਤੇ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਨਾ ਤਾਂ ਕੋਈ ਬਚ ਸਕਿਆ ਤੇ ਨਾ ਕੋਈ ਬਾਕੀ ਰਿਹਾ, ਜਿਨ੍ਹਾਂ ਨੂੰ ਮੈਂ ਪਾਲਿਆ ਪੋਸਿਆ, ਉਹਨਾਂ ਨੂੰ ਮੇਰੇ ਵੈਰੀਆਂ ਨੇ ਮਾਰ ਕੇ ਮੁਕਾ ਦਿੱਤਾ ਹੈ।
You have called, as in the day of a solemn assembly, my terrors on every side. There was none that escaped or remained in the day of the LORD's anger. Those that I have borne and brought up has my enemy destroyed.

< ਯਿਰਮਿਯਾਹ ਦਾ ਵਿਰਲਾਪ 2 >