< ਯਿਰਮਿਯਾਹ ਦਾ ਵਿਰਲਾਪ 2 >
1 ੧ ਹਾਏ! ਯਹੋਵਾਹ ਨੇ ਕਿਵੇਂ ਸੀਯੋਨ ਦੀ ਧੀ ਨੂੰ ਆਪਣੇ ਕ੍ਰੋਧ ਦੇ ਬੱਦਲ ਨਾਲ ਢੱਕ ਲਿਆ ਹੈ! ਉਸ ਨੇ ਇਸਰਾਏਲ ਦੀ ਸ਼ੋਭਾ ਨੂੰ ਅਕਾਸ਼ ਤੋਂ ਧਰਤੀ ਉੱਤੇ ਪਟਕ ਦਿੱਤਾ ਹੈ, ਅਤੇ ਆਪਣੇ ਕ੍ਰੋਧ ਦੇ ਦਿਨ ਆਪਣੇ ਪੈਰਾਂ ਦੀ ਚੌਂਕੀ ਨੂੰ ਯਾਦ ਨਾ ਕੀਤਾ।
ख़ुदावन्द ने अपने क़हर में सिय्यून की बेटी को कैसे बादल से छिपा दिया! उसने इस्राईल की खू़बसूरती को आसमान से ज़मीन पर गिरा दिया, और अपने ग़ज़ब के दिन भी अपने पैरों की चौकी को याद न किया।
2 ੨ ਯਹੋਵਾਹ ਨੇ ਯਾਕੂਬ ਦੀਆਂ ਸਾਰੀਆਂ ਬਸਤੀਆਂ ਨੂੰ ਬੇਤਰਸ ਹੋ ਕੇ ਨਿਗਲ ਲਿਆ, ਉਸ ਨੇ ਆਪਣੇ ਕ੍ਰੋਧ ਵਿੱਚ ਯਹੂਦਾਹ ਦੀ ਧੀ ਦੇ ਗੜ੍ਹ ਢਾਹ ਕੇ ਮਿੱਟੀ ਵਿੱਚ ਰਲਾ ਦਿੱਤੇ, ਉਸ ਨੇ ਰਾਜ ਨੂੰ ਅਤੇ ਉਸ ਦੇ ਹਾਕਮਾਂ ਨੂੰ ਅਸ਼ੁੱਧ ਠਹਿਰਾਇਆ ਹੈ।
ख़ुदावन्द ने या'क़ूब के तमाम घर हलाक किए, और रहम न किया; उसने अपने क़हर में यहूदाह की बेटी के तमाम क़िले' गिराकर ख़ाक में मिला दिए उसने मुल्कों और उसके हाकिमों को नापाक ठहराया।
3 ੩ ਉਸ ਨੇ ਆਪਣੇ ਭੜਕਦੇ ਹੋਏ ਕ੍ਰੋਧ ਵਿੱਚ ਇਸਰਾਏਲ ਦੇ ਹਰੇਕ ਸਿੰਗ ਨੂੰ ਵੱਢ ਸੁੱਟਿਆ ਹੈ, ਉਸ ਨੇ ਵੈਰੀ ਦੇ ਸਾਹਮਣੇ ਉਹਨਾਂ ਦੀ ਸਹਾਇਤਾ ਕਰਨ ਤੋਂ ਆਪਣਾ ਸੱਜਾ ਹੱਥ ਪਿੱਛੇ ਖਿੱਚ ਲਿਆ, ਉਸ ਨੇ ਚਾਰ-ਚੁਫ਼ੇਰੇ ਭੜਕਦੀ ਹੋਈ ਅੱਗ ਦੀ ਤਰ੍ਹਾਂ ਯਾਕੂਬ ਨੂੰ ਸਾੜ ਦਿੱਤਾ ਹੈ।
उसने बड़े ग़ज़ब में इस्राईल का सींग बिल्कुल काट डाला; उसने दुश्मन के सामने से दहना हाथ खींच लिया; और उसने जलाने वाली आग की तरह, जो चारों तरफ़ ख़ाक करती है, या'कू़ब को जला दिया।
4 ੪ ਉਸ ਨੇ ਵੈਰੀ ਦੀ ਤਰ੍ਹਾਂ ਆਪਣਾ ਧਣੁੱਖ ਖਿੱਚਿਆ, ਅਤੇ ਵਿਰੋਧੀ ਦੀ ਤਰ੍ਹਾਂ ਆਪਣਾ ਸੱਜਾ ਹੱਥ ਚੁੱਕਿਆ ਹੈ, ਜਿੰਨੇ ਵੇਖਣ ਵਿੱਚ ਮਨਭਾਉਣੇ ਸਨ, ਉਨ੍ਹਾਂ ਸਾਰਿਆਂ ਨੂੰ ਉਸ ਨੇ ਵੱਢ ਸੁੱਟਿਆ ਹੈ, ਸੀਯੋਨ ਦੀ ਧੀ ਦੇ ਤੰਬੂ ਵਿੱਚ ਉਸ ਨੇ ਅੱਗ ਵਾਂਗੂੰ ਆਪਣੇ ਗੁੱਸੇ ਨੂੰ ਵਹਾਇਆ ਹੈ।
उसने दुश्मन की तरह कमान खींची, मुख़ालिफ़ की तरह दहना हाथ बढ़ाया, और सिय्यून की बेटी के खे़में में सब हसीनों को क़त्ल किया! उसने अपने क़हर की आग को उँडेल दिया।
5 ੫ ਯਹੋਵਾਹ ਵੈਰੀ ਵਾਂਗਰ ਹੋ ਗਿਆ, ਉਸ ਨੇ ਇਸਰਾਏਲ ਨੂੰ ਨਿਗਲ ਲਿਆ, ਉਸ ਨੇ ਉਹ ਦੇ ਸਾਰੇ ਮਹਿਲਾਂ ਨੂੰ ਨਿਗਲ ਲਿਆ, ਅਤੇ ਉਹ ਦੇ ਗੜ੍ਹਾਂ ਨੂੰ ਢਾਹ ਸੁੱਟਿਆ ਹੈ, ਉਸ ਨੇ ਯਹੂਦਾਹ ਦੀ ਧੀ ਦਾ ਰੋਣਾ-ਪਿੱਟਣਾ ਬਹੁਤ ਵਧਾਇਆ ਹੈ।
ख़ुदावन्द दुश्मन की तरह हो गया, वह इस्राईल को निगल गया, वह उसके तमाम महलों को निगल गया, उसने उसके क़िले' मिस्मार कर दिए, और उसने दुख़्तर — ए — यहूदाह में मातम — ओ नौहा बहुतायत से कर दिया।
6 ੬ ਉਸ ਨੇ ਆਪਣੇ ਤੰਬੂ ਨੂੰ ਬਾਗ਼ ਦੀ ਮਚਾਨ ਵਾਂਗੂੰ ਢਾਹ ਸੁੱਟਿਆ, ਉਸ ਨੇ ਆਪਣੀ ਮੰਡਲੀ ਦੇ ਸਥਾਨ ਨੂੰ ਬਰਬਾਦ ਕਰ ਦਿੱਤਾ, ਯਹੋਵਾਹ ਨੇ ਸੀਯੋਨ ਵਿੱਚ ਠਹਿਰਾਏ ਹੋਏ ਪਰਬਾਂ ਅਤੇ ਸਬਤ ਨੂੰ ਵਿਸਾਰ ਦਿੱਤਾ, ਅਤੇ ਆਪਣੇ ਭੜਕਦੇ ਹੋਏ ਕ੍ਰੋਧ ਵਿੱਚ ਰਾਜਾ ਅਤੇ ਜਾਜਕ ਨੂੰ ਤੁੱਛ ਜਾਣਿਆ।
और उसने अपने घर को एक बार में ही बर्बाद कर दिया, गोया ख़ैमा — ए — बाग़ था; और अपने मजमे' के मकान को बर्बाद कर दिया; ख़ुदावन्द ने मुक़द्दस 'ईदों और सबतों को सिय्यून से फ़रामोश करा दिया, और अपने क़हर के जोश में बादशाह और काहिन को ज़लील किया।
7 ੭ ਯਹੋਵਾਹ ਨੇ ਆਪਣੀ ਜਗਵੇਦੀ ਨੂੰ ਤਿਆਗ ਦਿੱਤਾ, ਉਸ ਨੇ ਆਪਣੇ ਪਵਿੱਤਰ ਸਥਾਨ ਨੂੰ ਘਿਰਣਾ ਕਰਕੇ ਛੱਡ ਦਿੱਤਾ, ਉਸ ਨੇ ਉਹ ਦੇ ਮਹਿਲਾਂ ਦੀਆਂ ਕੰਧਾਂ ਨੂੰ ਵੈਰੀਆਂ ਦੇ ਹੱਥ ਕਰ ਦਿੱਤਾ, ਉਹਨਾਂ ਨੇ ਯਹੋਵਾਹ ਦੇ ਭਵਨ ਵਿੱਚ ਅਜਿਹਾ ਰੌਲ਼ਾ ਪਾਇਆ, ਜਿਵੇਂ ਪਰਬ ਦੇ ਦਿਨ ਵਿੱਚ ਹੁੰਦਾ ਹੈ!
ख़ुदावन्द ने अपने मज़बह को रद्द किया, उसने अपने मक़दिस से नफ़रत की, उसके महलों की दीवारों को दुश्मन के हवाले कर दिया; उन्होंने ख़ुदावन्द के घर में ऐसा शोर मचाया, जैसा 'ईद के दिन।
8 ੮ ਯਹੋਵਾਹ ਨੇ ਸੀਯੋਨ ਦੀ ਧੀ ਦੀ ਸ਼ਹਿਰਪਨਾਹ ਨੂੰ ਢਾਹੁਣਾ ਠਾਣ ਲਿਆ, ਉਸ ਨੇ ਮਾਪ ਦੀ ਡੋਰੀ ਖਿੱਚੀ, ਉਸ ਨੇ ਆਪਣਾ ਹੱਥ ਨਾਸ ਕਰਨ ਤੋਂ ਨਾ ਹਟਾਇਆ, ਉਸ ਨੇ ਕਿਲ੍ਹੇ ਅਤੇ ਸ਼ਹਿਰਪਨਾਹ ਦੋਵਾਂ ਤੋਂ ਵਿਰਲਾਪ ਕਰਾਇਆ, ਉਹ ਦੋਵੇਂ ਇਕੱਠੇ ਬਰਬਾਦ ਹੋ ਗਏ।
ख़ुदावन्द ने दुख़्तर — ए — सिय्यून की दीवार गिराने का इरादा किया है; उसने डोरी डाली है, और बर्बाद करने से दस्तबरदार नहीं हुआ; उसने फ़सील और दीवार को मग़मूम किया; वह एक साथ मातम करती हैं।
9 ੯ ਉਹ ਦੇ ਫਾਟਕ ਧਰਤੀ ਵਿੱਚ ਧੱਸ ਗਏ ਹਨ, ਉਸ ਨੇ ਉਹ ਦੇ ਅਰਲਾਂ ਨੂੰ ਤੋੜ ਕੇ ਨਾਸ ਕੀਤਾ, ਉਹ ਦਾ ਰਾਜਾ ਅਤੇ ਹਾਕਮ ਉਨ੍ਹਾਂ ਕੌਮਾਂ ਵਿੱਚ ਹਨ, ਜਿੱਥੇ ਕੋਈ ਬਿਵਸਥਾ ਨਹੀਂ ਹੈ, ਉਹ ਦੇ ਨਬੀ ਯਹੋਵਾਹ ਤੋਂ ਦਰਸ਼ਣ ਨਹੀਂ ਪਾਉਂਦੇ।
उसके दरवाज़े ज़मीन में गर्क़ हो गए; उसने उसके बेन्डों को तोड़कर बर्बाद कर दिया; उसके बादशाह और उमरा बे — शरी'अत क़ौमों में हैं; उसके नबी भी ख़ुदावन्द की तरफ़ से कोई ख़्वाब नहीं देखते।
10 ੧੦ ਸੀਯੋਨ ਦੀ ਧੀ ਦੇ ਬਜ਼ੁਰਗ ਜ਼ਮੀਨ ਉੱਤੇ ਚੁੱਪ-ਚਾਪ ਬੈਠੇ ਹਨ, ਉਹਨਾਂ ਨੇ ਆਪਣੇ ਸਿਰਾਂ ਵਿੱਚ ਮਿੱਟੀ ਪਾਈ ਹੈ, ਉਹਨਾਂ ਨੇ ਤੱਪੜ ਪਾ ਲਿਆ ਹੈ। ਯਰੂਸ਼ਲਮ ਦੀਆਂ ਕੁਆਰੀਆਂ ਨੇ ਆਪਣੇ ਸਿਰਾਂ ਨੂੰ ਧਰਤੀ ਤੱਕ ਝੁਕਾਇਆ ਹੈ।
दुख़्तर — ए — सिय्यून के बुज़ुर्ग ख़ाक नशीन और ख़ामोश हैं; वह अपने सिरों पर ख़ाक डालते और टाट ओढ़ते हैं; येरूशलेम की कुँवारियाँ ज़मीन पर सिर झुकाए हैं।
11 ੧੧ ਮੇਰੀਆਂ ਅੱਖਾਂ ਰੋ-ਰੋ ਕੇ ਧੁੰਦਲੀਆਂ ਹੋ ਗਈਆਂ ਹਨ, ਮੇਰਾ ਦਿਲ ਬੇਚੈਨ ਹੈ, ਮੇਰੇ ਲੋਕਾਂ ਦੀ ਧੀ ਦੀ ਬਰਬਾਦੀ ਦੇ ਕਾਰਨ, ਮੇਰਾ ਕਾਲਜਾ ਫੱਟ ਗਿਆ ਹੈ, ਕਿਉਂਕਿ ਨਿਆਣੇ ਅਤੇ ਦੁੱਧ ਚੁੰਘਦੇ ਬੱਚੇ ਸ਼ਹਿਰ ਦੀਆਂ ਗਲੀਆਂ ਵਿੱਚ ਬੇਸੁਰਤ ਪਏ ਹਨ।
मेरी आँखें रोते — रोते धुंदला गईं, मेरे अन्दर पेच — ओ — ताब है, मेरी दुख़्तर — ए — क़ौम की बर्बादी के ज़रिए' मेरा कलेजा निकल आया; क्यूँकि छोटे बच्चे और दूध पीने वाले शहर की गलियों में बेहोश हैं।
12 ੧੨ ਉਹ ਆਪਣੀਆਂ ਮਾਵਾਂ ਨੂੰ ਰੋ-ਰੋ ਕੇ ਪੁੱਛਦੇ ਹਨ, ਅੰਨ ਅਤੇ ਦਾਖਰਸ ਕਿੱਥੇ ਹਨ? ਉਹ ਸ਼ਹਿਰ ਦੀਆਂ ਗਲੀਆਂ ਵਿੱਚ ਜ਼ਖਮੀ ਮਨੁੱਖ ਵਾਗੂੰ ਬੇਸੁਰਤ ਹੋ ਕੇ, ਆਪਣੀਆਂ ਮਾਵਾਂ ਦੀ ਗੋਦ ਵਿੱਚ ਆਪਣਾ ਪ੍ਰਾਣ ਛੱਡ ਦਿੰਦੇ ਹਨ।
जब वह शहर की गलियों में के ज़ख्मियों की तरह ग़श खाते, और जब अपनी माँओं की गोद में जाँ बलब होते हैं; तो उनसे कहते हैं, कि ग़ल्ला और मय कहाँ है?
13 ੧੩ ਹੇ ਯਰੂਸ਼ਲਮ ਦੀਏ ਧੀਏ, ਮੈਂ ਤੈਨੂੰ ਕੀ ਆਖਾਂ, ਅਤੇ ਤੈਨੂੰ ਕਿਹ ਦੇ ਵਰਗੀ ਠਹਿਰਾਵਾਂ? ਹੇ ਸੀਯੋਨ ਦੀਏ ਕੁਆਰੀਏ ਧੀਏ! ਮੈਂ ਕਿਹ ਦੇ ਨਾਲ ਤੇਰੀ ਤੁਲਨਾ ਕਰਾਂ ਤਾਂ ਜੋ ਮੈਂ ਤੈਨੂੰ ਤਸੱਲੀ ਦਿਆਂ? ਕਿਉਂ ਜੋ ਤੇਰਾ ਜ਼ਖਮ ਸਾਗਰ ਵਾਂਗੂੰ ਵੱਡਾ ਹੈ, ਕੌਣ ਤੈਨੂੰ ਚੰਗਾ ਕਰ ਸਕੇਗਾ?
ऐ दुख़्तर — ए — येरूशलेम, मैं तुझे क्या नसीहत करूँ, और किससे मिसाल दूँ? ऐ कुँवारी दुख्त़र — ए — सिय्यून, तुझे किस की तरह जान कर तसल्ली दूँ? क्यूँकि तेरा ज़ख़्म समुन्दर सा बड़ा है; तुझे कौन शिफ़ा देगा?
14 ੧੪ ਤੇਰੇ ਨਬੀਆਂ ਨੇ ਤੇਰੇ ਲਈ ਝੂਠੇ ਤੇ ਵਿਅਰਥ ਦਰਸ਼ਣ ਵੇਖੇ, ਉਹਨਾਂ ਨੇ ਤੇਰੇ ਅਪਰਾਧਾਂ ਨੂੰ ਪਰਗਟ ਨਾ ਕੀਤਾ, ਤਾਂ ਜੋ ਤੇਰੀ ਗ਼ੁਲਾਮੀ ਨੂੰ ਰੋਕ ਦਿੰਦੇ, ਪਰ ਉਹਨਾਂ ਨੇ ਤੇਰੇ ਲਈ ਵਿਅਰਥ ਤੇ ਭਰਮਾਉਣ ਵਾਲੇ ਅਗੰਮ ਵਾਕ ਬੋਲੇ,
तेरे नबियों ने तेरे लिए, बातिल और बेहूदा ख़्वाब देखे: और तेरी बदकिरदारी ज़ाहिर न की, ताकि तुझे ग़ुलामी से वापस लाते: बल्कि तेरे लिए झूटे पैग़ाम और जिलावतनी के सामान देखे।
15 ੧੫ ਸਭ ਲੰਘਣ ਵਾਲੇ ਤੇਰੇ ਉੱਤੇ ਤਾੜੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ?”
सब आने जानेवाले तुझ पर तालियाँ बजाते हैं; वह दुख़्तर — ए — येरूशलेम पर सुसकारते और सिर हिलाते हैं, के क्या, ये वही शहर है, जिसे लोग कमाल — ए — हुस्न और फ़रहत — ए — जहाँ कहते थे?
16 ੧੬ ਤੇਰੇ ਸਾਰੇ ਵੈਰੀਆਂ ਨੇ ਤੇਰੇ ਵਿਰੁੱਧ ਆਪਣਾ ਮੂੰਹ ਅੱਡਿਆ ਹੈ, ਉਹ ਖਿੱਲ੍ਹੀ ਉਡਾਉਂਦੇ ਅਤੇ ਦੰਦ ਪੀਂਹਦੇ ਹਨ, ਉਹ ਆਖਦੇ ਹਨ, ਅਸੀਂ ਉਹ ਨੂੰ ਨਿਗਲ ਲਿਆ ਹੈ, ਅਸੀਂ ਇਸੇ ਹੀ ਦਿਨ ਨੂੰ ਤਾਂ ਉਡੀਕਦੇ ਸੀ, ਇਹ ਸਾਨੂੰ ਲੱਭ ਗਿਆ, ਅਸੀਂ ਇਸ ਨੂੰ ਵੇਖ ਲਿਆ ਹੈ!
तेरे सब दुश्मनों ने तुझ पर मुँह पसारा है; वह सुसकारते और दाँत पीसते हैं; वो कहते हैं, हम उसे निगल गए; बेशक हम इसी दिन के मुन्तज़िर थे; इसलिए आ पहुँचा, और हम ने देख लिया
17 ੧੭ ਯਹੋਵਾਹ ਨੇ ਉਹੋ ਕੀਤਾ, ਜੋ ਉਸ ਨੇ ਠਾਣਿਆ ਸੀ, ਉਸ ਨੇ ਆਪਣੇ ਬਚਨ ਨੂੰ ਪੂਰਾ ਕੀਤਾ, ਜਿਸ ਦਾ ਹੁਕਮ ਉਸ ਨੇ ਬੀਤੇ ਸਮਿਆਂ ਵਿੱਚ ਦਿੱਤਾ ਸੀ। ਉਸ ਨੇ ਤੈਨੂੰ ਢਾਹ ਦਿੱਤਾ ਅਤੇ ਤਰਸ ਨਾ ਖਾਧਾ, ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਉੱਤੇ ਅਨੰਦ ਕਰਾਇਆ, ਉਸ ਨੇ ਤੇਰੇ ਵਿਰੋਧੀਆਂ ਦੇ ਸਿੰਗ ਨੂੰ ਉੱਚਾ ਕੀਤਾ ਹੈ।
ख़ुदावन्द ने जो तय किया वही किया; उसने अपने कलाम को, जो पुराने दिनों में फ़रमाया था, पूरा किया; उसने गिरा दिया, और रहम न किया; और उसने दुश्मन को तुझ पर शादमान किया, उसने तेरे मुख़ालिफ़ों का सींग बलन्द किया।
18 ੧੮ ਉਨ੍ਹਾਂ ਨੇ ਦਿਲ ਤੋਂ ਪ੍ਰਭੂ ਦੇ ਅੱਗੇ ਦੁਹਾਈ ਦਿੱਤੀ, ਹੇ ਸੀਯੋਨ ਦੀ ਧੀ ਦੀਏ ਕੰਧੇ, ਦਿਨ ਰਾਤ ਤੇਰੇ ਹੰਝੂ ਨਦੀ ਦੀ ਤਰ੍ਹਾਂ ਵਗਦੇ ਰਹਿਣ! ਤੂੰ ਅਰਾਮ ਨਾ ਕਰ, ਆਪਣੀਆਂ ਅੱਖਾਂ ਦੀ ਪੁਤਲੀ ਨੂੰ ਚੈਨ ਨਾ ਲੈਣ ਦੇ।
उनके दिलों ने ख़ुदावन्द से फ़रियाद की, ऐ दुख़्तर — ए — सिय्यून की फ़सील, शब — ओ — रोज़ ऑसू नहर की तरह जारी रहें; तू बिल्कुल आराम न ले; तेरी आँख की पुतली आराम न करे।
19 ੧੯ ਉੱਠ! ਰਾਤ ਦੇ ਹਰੇਕ ਪਹਿਰ ਦੇ ਅਰੰਭ ਵਿੱਚ ਚਿੱਲਾ! ਆਪਣਾ ਦਿਲ ਪ੍ਰਭੂ ਦੇ ਸਨਮੁਖ ਪਾਣੀ ਵਾਂਗੂੰ ਡੋਲ੍ਹ ਦੇ, ਆਪਣੇ ਬੱਚਿਆਂ ਦੀ ਜਾਨ ਦੀ ਖ਼ਾਤਰ ਉਸ ਦੀ ਵੱਲ ਆਪਣੇ ਹੱਥਾਂ ਨੂੰ ਫੈਲਾ, ਜਿਹੜੇ ਭੁੱਖ ਦੇ ਮਾਰੇ ਸਾਰੀਆਂ ਗਲੀਆਂ ਦੇ ਸਿਰੇ ਉੱਤੇ ਬੇਸੁਰਤ ਪਏ ਹਨ।
उठ रात को पहरों के शुरू' में फ़रियाद कर; ख़ुदावन्द के हुजू़र अपना दिल पानी की तरह उँडेल दे; अपने बच्चों की ज़िन्दगी के लिए, जो सब गलियों में भूक से बेहोश पड़े हैं, उसके सामने में दस्त — ए — दु'आ बलन्द कर।
20 ੨੦ ਹੇ ਯਹੋਵਾਹ, ਵੇਖ! ਅਤੇ ਧਿਆਨ ਦੇ ਕਿ ਤੂੰ ਅਜਿਹਾ ਦੁੱਖ ਕਿਸਨੂੰ ਦਿੱਤਾ ਹੈ? ਕੀ ਇਸਤਰੀਆਂ ਆਪਣਾ ਫਲ ਅਰਥਾਤ ਆਪਣੇ ਲਾਡਲੇ ਬੱਚਿਆਂ ਨੂੰ ਖਾਣ? ਹੇ ਪ੍ਰਭੂ! ਕੀ ਜਾਜਕ ਅਤੇ ਨਬੀ ਤੇਰੇ ਪਵਿੱਤਰ ਸਥਾਨ ਵਿੱਚ ਵੱਢੇ ਜਾਣ?
ऐ ख़ुदावन्द, नज़र कर, और देख, कि तू ने किससे ये किया! क्या 'औरतें अपने फल या'नी अपने लाडले बच्चों को खाएँ? क्या काहिन और नबी ख़ुदावन्द के मक़्दिस में क़त्ल किए जाएँ?
21 ੨੧ ਜੁਆਨ ਅਤੇ ਬੁੱਢੇ ਗਲੀਆਂ ਵਿੱਚ ਜ਼ਮੀਨ ਉੱਤੇ ਪਏ ਹਨ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਤਲਵਾਰ ਨਾਲ ਡਿੱਗ ਪਏ। ਤੂੰ ਉਹਨਾਂ ਨੂੰ ਆਪਣੇ ਕ੍ਰੋਧ ਦੇ ਦਿਨ ਵਿੱਚ ਘਾਤ ਕੀਤਾ, ਤੂੰ ਉਹਨਾਂ ਨੂੰ ਵੱਢ ਸੁੱਟਿਆ ਅਤੇ ਤਰਸ ਨਾ ਖਾਧਾ!
बुज़ुर्ग — ओ — जवान गलियों में ख़ाक पर पड़े हैं; मेरी कुँवारियाँ और मेरे जवान तलवार से क़त्ल हुए; तू ने अपने क़हर के दिन उनको क़त्ल किया; तूने उनको काट डाला, और रहम न किया।
22 ੨੨ ਤੂੰ ਮੇਰੇ ਵੈਰੀਆਂ ਦੇ ਕਾਰਨਾਂ ਨੂੰ, ਪਰਬ ਦੇ ਦਿਨ ਦੇ ਸਮਾਨ ਆਲੇ-ਦੁਆਲੇ ਤੋਂ ਬੁਲਾਇਆ ਹੈ, ਅਤੇ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਨਾ ਤਾਂ ਕੋਈ ਬਚ ਸਕਿਆ ਤੇ ਨਾ ਕੋਈ ਬਾਕੀ ਰਿਹਾ, ਜਿਨ੍ਹਾਂ ਨੂੰ ਮੈਂ ਪਾਲਿਆ ਪੋਸਿਆ, ਉਹਨਾਂ ਨੂੰ ਮੇਰੇ ਵੈਰੀਆਂ ਨੇ ਮਾਰ ਕੇ ਮੁਕਾ ਦਿੱਤਾ ਹੈ।
तूने मेरी दहशत को हर तरफ से गोया 'ईद के दिन बुला लिया, और ख़ुदावन्द के क़हर के दिन न कोई बचा, न बाक़ी रहा; जिनको मैंने गोद में खिलाया और पला पोसा, मेरे दुश्मनों ने फ़ना कर दिया।