< ਯਿਰਮਿਯਾਹ ਦਾ ਵਿਰਲਾਪ 3 >
1 ੧ ਮੈਂ ਉਹ ਮਨੁੱਖ ਹਾਂ ਜਿਸ ਨੇ ਪਰਮੇਸ਼ੁਰ ਦੇ ਕ੍ਰੋਧ ਦੇ ਡੰਡੇ ਨਾਲ ਕਸ਼ਟ ਭੋਗਿਆ ਹੈ,
[ALEPH-BET] I [am] the man [who] has seen affliction By the rod of His wrath.
2 ੨ ਉਸ ਨੇ ਮੈਨੂੰ ਤਿਆਗ ਦਿੱਤਾ ਅਤੇ ਮੈਨੂੰ ਚਾਨਣ ਵਿੱਚ ਨਹੀਂ ਸਗੋਂ ਹਨੇਰੇ ਵਿੱਚ ਚਲਾਇਆ।
He has led me, and causes to go [in] darkness, and without light.
3 ੩ ਸੱਚ-ਮੁੱਚ ਉਹ ਆਪਣਾ ਹੱਥ ਮੇਰੇ ਵਿਰੁੱਧ ਸਾਰਾ ਦਿਨ ਚੁੱਕੀ ਰੱਖਦਾ ਹੈ!
Surely against me He turns back, He turns His hand all the day.
4 ੪ ਉਸ ਨੇ ਮੇਰੇ ਮਾਸ ਅਤੇ ਚਮੜੀ ਨੂੰ ਸੁਕਾ ਦਿੱਤਾ, ਉਸ ਨੇ ਮੇਰੀਆਂ ਹੱਡੀਆਂ ਨੂੰ ਤੋੜ ਦਿੱਤਾ ਹੈ।
He has worn out my flesh and my skin. He has broken my bones.
5 ੫ ਉਸ ਨੇ ਮੇਰੇ ਵਿਰੁੱਧ ਕਿਲ੍ਹਾ ਬਣਾਇਆ, ਅਤੇ ਮੈਨੂੰ ਕੁੜੱਤਣ ਅਤੇ ਕਸ਼ਟ ਨਾਲ ਘੇਰ ਲਿਆ।
He has built up against me, And sets around poverty and weariness.
6 ੬ ਉਸ ਨੇ ਮੈਨੂੰ ਲੰਬੇ ਸਮੇਂ ਤੋਂ ਮਰ ਚੁੱਕੇ ਲੋਕਾਂ ਵਾਂਗੂੰ ਹਨੇਰੇ ਸਥਾਨਾਂ ਵਿੱਚ ਵਸਾਇਆ ਹੈ।
In dark places He has caused me to dwell, As the dead of old.
7 ੭ ਉਸ ਨੇ ਮੇਰੇ ਦੁਆਲੇ ਕੰਧ ਬਣਾ ਦਿੱਤੀ ਕਿ ਮੈਂ ਬਾਹਰ ਨਹੀਂ ਨਿੱਕਲ ਸਕਦਾ, ਉਸ ਨੇ ਮੇਰੀਆਂ ਸੰਗਲਾਂ ਭਾਰੀਆਂ ਕਰ ਦਿੱਤੀਆਂ ਹਨ।
He has hedged me in, and I do not go out, He has made heavy my chain.
8 ੮ ਹਾਂ, ਜਦ ਮੈਂ ਦੁਹਾਈ ਦਿੰਦਾ ਅਤੇ ਚਿੱਲਾਉਂਦਾ ਹਾਂ, ਉਹ ਮੇਰੀ ਪ੍ਰਾਰਥਨਾ ਨਹੀਂ ਸੁਣਦਾ।
Also when I call and cry out, He has shut out my prayer.
9 ੯ ਉਹ ਨੇ ਮੇਰੇ ਰਾਹ ਨੂੰ ਘੜ੍ਹੇ ਹੋਏ ਪੱਥਰਾਂ ਨਾਲ ਬੰਦ ਕੀਤਾ, ਉਸ ਨੇ ਮੇਰੇ ਰਸਤਿਆਂ ਨੂੰ ਟੇਡਾ ਕਰ ਦਿੱਤਾ ਹੈ।
He has hedged my ways with hewn work, My paths He has made crooked.
10 ੧੦ ਉਹ ਮੇਰੇ ਲਈ ਘਾਤ ਵਿੱਚ ਬੈਠਾ ਹੋਇਆ ਰਿੱਛ, ਅਤੇ ਲੁੱਕ ਕੇ ਬੈਠੇ ਬੱਬਰ ਸ਼ੇਰ ਦੀ ਤਰ੍ਹਾਂ ਹੈ।
A bear lying in wait He [is] to me, A lion in secret hiding places.
11 ੧੧ ਉਸ ਨੇ ਮੈਨੂੰ ਮੇਰੇ ਰਾਹਾਂ ਤੋਂ ਭਟਕਾ ਦਿੱਤਾ, ਅਤੇ ਮੇਰੇ ਟੁੱਕੜੇ-ਟੁੱਕੜੇ ਕਰਕੇ ਮੈਨੂੰ ਬਰਬਾਦ ਕੀਤਾ।
My ways He is turning aside, and He pulls me in pieces, He has made me a desolation.
12 ੧੨ ਉਸ ਨੇ ਆਪਣਾ ਧਣੁੱਖ ਖਿੱਚਿਆ, ਅਤੇ ਮੈਨੂੰ ਤੀਰਾਂ ਦੇ ਨਿਸ਼ਾਨੇ ਵਾਂਗੂੰ ਖੜ੍ਹਾ ਕੀਤਾ।
He has bent His bow, And sets me up as a mark for an arrow.
13 ੧੩ ਉਸ ਨੇ ਆਪਣੇ ਤਰਕਸ਼ ਦੇ ਤੀਰਾਂ ਨਾਲ ਮੇਰੇ ਗੁਰਦਿਆਂ ਨੂੰ ਵਿੰਨ੍ਹ ਸੁੱਟਿਆ।
He has caused to enter into my reins The sons of His quiver.
14 ੧੪ ਮੈਂ ਆਪਣੇ ਸਾਰੇ ਲੋਕਾਂ ਲਈ ਮਖੌਲ, ਅਤੇ ਸਾਰਾ ਦਿਨ ਉਨ੍ਹਾਂ ਦੇ ਤਾਹਨਿਆਂ ਦਾ ਗੀਤ ਹੋ ਗਿਆ ਹਾਂ।
I have been a derision to all my people, Their song all the day.
15 ੧੫ ਉਸ ਨੇ ਮੈਨੂੰ ਕੁੜੱਤਣ ਨਾਲ ਭਰ ਦਿੱਤਾ, ਅਤੇ ਮੈਨੂੰ ਨਾਗਦੌਣੇ ਨਾਲ ਰਜਾ ਦਿੱਤਾ ਹੈ।
He has filled me with bitter things, He has filled me [with] wormwood.
16 ੧੬ ਉਸ ਨੇ ਮੇਰੇ ਦੰਦ ਰੋੜਿਆਂ ਨਾਲ ਤੋੜ ਦਿੱਤੇ, ਉਸ ਨੇ ਮੈਨੂੰ ਰਾਖ਼ ਵਿੱਚ ਲਿਟਾਇਆ ਹੈ।
And He breaks with gravel my teeth, He has covered me with ashes.
17 ੧੭ ਤੂੰ ਮੇਰੀ ਜਾਨ ਨੂੰ ਸ਼ਾਂਤੀ ਤੋਂ ਦੂਰ ਕੀਤਾ, ਮੈਂ ਸੁੱਖ ਨੂੰ ਭੁੱਲ ਗਿਆ ਹਾਂ।
And You cast off my soul from peace, I have forgotten prosperity.
18 ੧੮ ਇਸ ਲਈ ਮੈਂ ਆਖਿਆ, ਮੇਰਾ ਬਲ ਨਾਸ ਹੋ ਗਿਆ, ਅਤੇ ਯਹੋਵਾਹ ਵੱਲੋਂ ਮੇਰੀ ਆਸ ਵੀ ਟੁੱਟ ਗਈ।
And I say, My strength and my hope have perished from YHWH.
19 ੧੯ ਮੇਰੇ ਕਸ਼ਟ ਅਤੇ ਮੇਰੇ ਦੁੱਖ ਨੂੰ, ਮੇਰੀ ਤਲਖੀ ਅਤੇ ਕੁੜੱਤਣ ਨੂੰ ਯਾਦ ਕਰ!
Remember my affliction and my mourning, Wormwood and gall!
20 ੨੦ ਮੇਰਾ ਪ੍ਰਾਣ ਇਹ ਯਾਦ ਕਰਦਿਆਂ-ਕਰਦਿਆਂ, ਮੇਰੇ ਅੰਦਰ ਕਮਜ਼ੋਰ ਪੈ ਗਿਆ ਹੈ।
Remember well, and my soul bows down in me.
21 ੨੧ ਮੈਂ ਇਹ ਆਪਣੇ ਦਿਲੋਂ ਯਾਦ ਕਰਦਾ ਹਾਂ, ਇਸ ਲਈ ਮੈਨੂੰ ਆਸ ਹੈ।
This I turn to my heart—therefore I hope.
22 ੨੨ ਇਹ ਯਹੋਵਾਹ ਦੀ ਅੱਤ ਦਯਾ ਹੈ ਕਿ ਅਸੀਂ ਮੁੱਕ ਨਹੀਂ ਗਏ, ਕਿਉਂ ਜੋ ਉਸ ਦੀ ਦਯਾ ਅਟੁੱਟ ਹੈ!
The kindnesses of YHWH! For we have not been consumed, For His mercies have not ended.
23 ੨੩ ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ, ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ।
New every morning, abundant [is] Your faithfulness.
24 ੨੪ ਮੇਰੀ ਜਾਨ ਕਹਿੰਦੀ ਹੈ, ਯਹੋਵਾਹ ਮੇਰਾ ਹਿੱਸਾ ਹੈ, ਇਸ ਲਈ ਮੈਨੂੰ ਉਹ ਦੇ ਉੱਤੇ ਆਸ ਹੈ।
My portion [is] YHWH, my soul has said, Therefore I hope for Him.
25 ੨੫ ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ, ਉਸ ਦੇ ਲਈ ਯਹੋਵਾਹ ਭਲਾ ਹੈ।
YHWH [is] good to those waiting for Him, To the soul [that] seeks Him.
26 ੨੬ ਭਲਾ ਹੈ ਕਿ ਮਨੁੱਖ ਚੁੱਪ-ਚਾਪ ਯਹੋਵਾਹ ਦੇ ਬਚਾਓ ਲਈ ਆਸ ਰੱਖੇ।
[It is] good when one stays and stands still For the salvation of YHWH.
27 ੨੭ ਜੁਆਨ ਦੇ ਲਈ ਚੰਗਾ ਹੈ ਕਿ ਉਹ ਆਪਣੀ ਜੁਆਨੀ ਵਿੱਚ ਜੂਲਾ ਚੁੱਕੇ।
[It is] good for a man that he bears a yoke in his youth.
28 ੨੮ ਉਹ ਇਕੱਲਾ ਅਤੇ ਚੁੱਪ ਰਹੇ, ਕਿਉਂ ਜੋ ਪਰਮੇਸ਼ੁਰ ਨੇ ਹੀ ਇਹ ਜੂਲਾ ਉਸ ਦੇ ਉੱਤੇ ਪਾਇਆ ਹੈ।
He sits alone, and is silent, For He has laid [it] on him.
29 ੨੯ ਉਹ ਆਪਣਾ ਮੂੰਹ ਮਿੱਟੀ ਵਿੱਚ ਰੱਖੇ, ਸ਼ਾਇਦ ਕੁਝ ਆਸ ਹੋਵੇ!
He puts his mouth in the dust, if so be, there is hope.
30 ੩੦ ਉਹ ਆਪਣੀ ਗੱਲ੍ਹ ਆਪਣੇ ਮਾਰਨ ਵਾਲੇ ਵੱਲ ਫੇਰ ਦੇਵੇ, ਉਹ ਨਿੰਦਿਆ ਸਹਿ ਲਵੇ!
He gives to his striker the cheek, He is filled with reproach.
31 ੩੧ ਕਿਉਂ ਜੋ ਪ੍ਰਭੂ ਸਦਾ ਲਈ ਨਹੀਂ ਛੱਡੇਗਾ।
For the Lord does not cast off for all time.
32 ੩੨ ਭਾਵੇਂ ਉਹ ਦੁੱਖ ਵੀ ਦੇਵੇ, ਤਾਂ ਵੀ ਉਹ ਆਪਣੀ ਵੱਡੀ ਦਯਾ ਅਨੁਸਾਰ ਰਹਿਮ ਵੀ ਕਰੇਗਾ।
For though He afflicted, yet He has pitied, According to the abundance of His kindness.
33 ੩੩ ਕਿਉਂ ਜੋ ਉਹ ਆਪਣੇ ਦਿਲੋਂ ਕਸ਼ਟ ਨਹੀਂ ਦਿੰਦਾ, ਨਾ ਹੀ ਮਨੁੱਖ ਦੇ ਪੁੱਤਰਾਂ ਨੂੰ ਦੁੱਖ ਦਿੰਦਾ ਹੈ।
For He has not afflicted with His heart, Nor does He grieve the sons of men.
34 ੩੪ ਸੰਸਾਰ ਦੇ ਸਾਰੇ ਗੁਲਾਮਾਂ ਨੂੰ ਪੈਰਾਂ ਹੇਠ ਮਿੱਧਣਾ,
To bruise under one’s feet any bound ones of earth,
35 ੩੫ ਅੱਤ ਮਹਾਨ ਦੇ ਸਨਮੁਖ ਕਿਸੇ ਮਨੁੱਖ ਦਾ ਹੱਕ ਮਾਰਨਾ,
To turn aside the judgment of a man, Before the face of the Most High,
36 ੩੬ ਅਤੇ ਕਿਸੇ ਆਦਮੀ ਦਾ ਮੁਕੱਦਮਾ ਵਿਗਾੜਨਾ, ਪ੍ਰਭੂ ਵੇਖ ਨਹੀਂ ਸਕਦਾ!
To subvert a man in his cause, the Lord has not approved.
37 ੩੭ ਕੌਣ ਕੁਝ ਆਖੇ ਅਤੇ ਉਹ ਪੂਰਾ ਹੋ ਜਾਵੇ, ਜਦ ਪ੍ਰਭੂ ਨੇ ਉਸ ਦਾ ਹੁਕਮ ਹੀ ਨਾ ਦਿੱਤਾ ਹੋਵੇ?
Who [is] this—he has spoken, and it is, [And] the Lord has not commanded [it]?
38 ੩੮ ਕੀ ਦੁੱਖ ਅਤੇ ਸੁੱਖ ਦੋਵੇਂ ਅੱਤ ਮਹਾਨ ਦੇ ਵੱਲੋਂ ਨਹੀਂ ਆਉਂਦੇ?
From the mouth of the Most High does not go forth the evils and the good.
39 ੩੯ ਜੀਉਂਦਾ ਆਦਮੀ ਸ਼ਿਕਾਇਤ ਕਿਉਂ ਕਰੇ, ਕੋਈ ਮਨੁੱਖ ਆਪਣੇ ਪਾਪਾਂ ਦੀ ਸਜ਼ਾ ਲਈ ਬੁਰਾ ਕਿਉਂ ਮੰਨੇ?
Why does a living man sigh habitually, A man for his sin?
40 ੪੦ ਆਓ, ਅਸੀਂ ਆਪਣੇ ਰਾਹਾਂ ਨੂੰ ਧਿਆਨ ਨਾਲ ਪਰਖੀਏ ਅਤੇ ਬਦਲੀਏ, ਅਤੇ ਯਹੋਵਾਹ ਵੱਲ ਮੁੜੀਏ!
We search our ways, and investigate, And turn back to YHWH.
41 ੪੧ ਅਸੀਂ ਆਪਣੇ ਮਨਾਂ ਅਤੇ ਆਪਣੇ ਹੱਥਾਂ ਨੂੰ ਸਵਰਗ ਦੇ ਪਰਮੇਸ਼ੁਰ ਵੱਲ ਚੁੱਕੀਏ ਅਤੇ ਆਖੀਏ,
We lift up our heart on the hands to God in the heavens.
42 ੪੨ ਅਸੀਂ ਅਪਰਾਧ ਅਤੇ ਵਿਦਰੋਹ ਕੀਤਾ, ਅਤੇ ਤੂੰ ਮੁਆਫ਼ ਨਹੀਂ ਕੀਤਾ।
We have transgressed and been rebellious, You have not forgiven.
43 ੪੩ ਤੂੰ ਆਪਣੇ ਕ੍ਰੋਧ ਨਾਲ ਸਾਨੂੰ ਢੱਕ ਲਿਆ ਅਤੇ ਸਾਡਾ ਪਿੱਛਾ ਕੀਤਾ, ਤੂੰ ਬਿਨ੍ਹਾਂ ਤਰਸ ਖਾਧੇ ਸਾਨੂੰ ਮਾਰਿਆ।
You have covered Yourself with anger, And pursue us; You have slain—You have not pitied.
44 ੪੪ ਤੂੰ ਆਪਣੇ ਆਪ ਨੂੰ ਬੱਦਲ ਨਾਲ ਢੱਕ ਲਿਆ, ਤਾਂ ਜੋ ਕੋਈ ਪ੍ਰਾਰਥਨਾ ਤੇਰੇ ਕੋਲ ਨਾ ਪਹੁੰਚੇ।
You have covered Yourself with a cloud, So that prayer does not pass through.
45 ੪੫ ਤੂੰ ਸਾਨੂੰ ਕੌਮਾਂ ਦੇ ਵਿਚਕਾਰ ਕੂੜੇ ਅਤੇ ਰੂੜ੍ਹੀ ਵਰਗਾ ਠਹਿਰਾਇਆ।
Outcast and refuse You make us In the midst of the peoples.
46 ੪੬ ਸਾਡੇ ਸਾਰੇ ਵੈਰੀਆਂ ਨੇ ਸਾਡੇ ਵਿਰੁੱਧ ਆਪਣਾ ਮੂੰਹ ਪਸਾਰਿਆ ਹੈ,
Opened against us their mouth have all our enemies.
47 ੪੭ ਡਰ ਅਤੇ ਫੰਦਾ, ਬਰਬਾਦੀ ਅਤੇ ਵਿਨਾਸ਼ ਸਾਡੇ ਉੱਤੇ ਆ ਪਏ ਹਨ।
Fear and a snare has been for us, Desolation and destruction.
48 ੪੮ ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ, ਹੰਝੂਆਂ ਦੀਆਂ ਨਦੀਆਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ।
Streams of water go down my eye, For the destruction of the daughter of my people.
49 ੪੯ ਮੇਰੇ ਹੰਝੂ ਵਗਦੇ ਰਹਿਣਗੇ ਅਤੇ ਰੁੱਕਣਗੇ ਨਹੀਂ,
My eye is poured out, And does not cease without intermission,
50 ੫੦ ਜਦ ਤੱਕ ਯਹੋਵਾਹ ਸਵਰਗ ਤੋਂ ਮੇਰੇ ਵੱਲ ਨਿਗਾਹ ਮਾਰ ਕੇ ਨਾ ਵੇਖੇ।
Until YHWH looks and sees from the heavens,
51 ੫੧ ਮੇਰੇ ਸ਼ਹਿਰ ਦੀਆਂ ਸਾਰੀਆਂ ਧੀਆਂ ਦੇ ਕਾਰਨ, ਮੇਰੀ ਅੱਖ ਮੇਰੇ ਦਿਲ ਨੂੰ ਦੁੱਖੀ ਕਰਦੀ ਹੈ।
My eye affects my soul, Because of all the daughters of my city.
52 ੫੨ ਜਿਹੜੇ ਬਿਨ੍ਹਾਂ ਕਾਰਨ ਮੇਰੇ ਵੈਰੀ ਹਨ, ਉਹਨਾਂ ਨੇ ਚਿੜ੍ਹੀ ਦੀ ਤਰ੍ਹਾਂ ਮੇਰਾ ਪਿੱਛਾ ਕੀਤਾ ਹੈ।
Hunting—my enemies have hunted me without cause like the bird.
53 ੫੩ ਉਹਨਾਂ ਨੇ ਮੈਨੂੰ ਟੋਏ ਵਿੱਚ ਸੁੱਟ ਦਿੱਤਾ, ਅਤੇ ਮੈਨੂੰ ਮਾਰਨ ਲਈ ਪੱਥਰ ਮੇਰੇ ਉੱਤੇ ਸੁੱਟੇ ਹਨ।
They have cut off my life in a pit, And they cast a stone against me.
54 ੫੪ ਪਾਣੀ ਮੇਰੇ ਸਿਰ ਦੇ ਉੱਤੋਂ ਵਗੇ, ਮੈਂ ਆਖਿਆ, ਮੈਂ ਮਰ ਮਿਟਿਆ ਹਾਂ!
Waters have flowed over my head, I have said, I have been cut off.
55 ੫੫ ਹੇ ਯਹੋਵਾਹ, ਮੈਂ ਡੂੰਘੇ ਟੋਏ ਵਿੱਚੋਂ ਤੇਰੇ ਨਾਮ ਦੀ ਦੁਹਾਈ ਦਿੱਤੀ,
I called Your Name, O YHWH, from the lower pit.
56 ੫੬ ਤੂੰ ਮੇਰੀ ਅਵਾਜ਼ ਸੁਣੀ, ਆਪਣਾ ਕੰਨ ਮੇਰੀਆਂ ਆਹਾਂ ਅਤੇ ਮੇਰੀ ਦੁਹਾਈ ਵੱਲੋਂ ਬੰਦ ਨਾ ਕਰ!
You have heard my voice, do not hide Your ear at my breathing—at my cry.
57 ੫੭ ਜਿਸ ਵੇਲੇ ਮੈਂ ਤੈਨੂੰ ਪੁਕਾਰਿਆ, ਤੂੰ ਨੇੜੇ ਆਇਆ, ਤੂੰ ਆਖਿਆ, ਨਾ ਡਰ!
You have drawn near in the day I call You, You have said, Do not fear.
58 ੫੮ ਹੇ ਮੇਰੇ ਪ੍ਰਭੂ, ਤੂੰ ਮੇਰੀ ਜਾਨ ਦਾ ਮੁਕੱਦਮਾ ਲੜਿਆ ਹੈ, ਤੂੰ ਮੇਰੇ ਜੀਵਨ ਦਾ ਛੁਟਕਾਰਾ ਕੀਤਾ ਹੈ।
You have pleaded, O Lord, the pleadings of my soul, You have redeemed my life.
59 ੫੯ ਹੇ ਯਹੋਵਾਹ, ਤੂੰ ਮੇਰੇ ਨਾਲ ਹੋਈ ਬੇਇਨਸਾਫ਼ੀ ਨੂੰ ਵੇਖਿਆ ਹੈ, ਤੂੰ ਮੇਰਾ ਨਿਆਂ ਕਰ!
You have seen, O YHWH, my overthrow, Judge my cause.
60 ੬੦ ਤੂੰ ਉਹਨਾਂ ਦਾ ਬਦਲਾ ਵੇਖਿਆ ਹੈ, ਅਤੇ ਉਹ ਯੋਜਨਾਵਾਂ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ।
You have seen all their vengeance, All their thoughts of me.
61 ੬੧ ਹੇ ਯਹੋਵਾਹ, ਤੂੰ ਉਹਨਾਂ ਦੀ ਨਿੰਦਿਆ ਨੂੰ ਸੁਣਿਆ ਹੈ, ਅਤੇ ਉਨ੍ਹਾਂ ਯੋਜਨਾਵਾਂ ਨੂੰ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ।
You have heard their reproach, O YHWH, All their thoughts against me,
62 ੬੨ ਮੇਰੇ ਵਿਰੋਧੀਆਂ ਦੀਆਂ ਗੱਲਾਂ, ਅਤੇ ਦਿਨ ਭਰ ਮੇਰੇ ਵਿਰੁੱਧ ਉਹਨਾਂ ਦੇ ਵਿਚਾਰ, ਤੂੰ ਜਾਣਦਾ ਹੈਂ।
The lips of my withstanders, Even their meditation against me all the day.
63 ੬੩ ਉਹਨਾਂ ਦੇ ਉੱਠਣ ਬੈਠਣ ਵੱਲ ਧਿਆਨ ਦੇ! ਮੈਂ ਉਹਨਾਂ ਦੇ ਤਾਹਨਿਆਂ ਦਾ ਗੀਤ ਹਾਂ।
Their sitting down, and their rising up, Behold attentively, I [am] their song.
64 ੬੪ ਹੇ ਯਹੋਵਾਹ, ਤੂੰ ਉਹਨਾਂ ਨੂੰ, ਉਹਨਾਂ ਦੇ ਹੱਥਾਂ ਦੇ ਕੰਮਾਂ ਅਨੁਸਾਰ ਬਦਲਾ ਦੇਵੇਂਗਾ।
You return to them the deed, O YHWH, According to the work of their hands.
65 ੬੫ ਤੂੰ ਉਹਨਾਂ ਦਾ ਮਨ ਸੁੰਨ ਕਰ ਦੇਵੇਂਗਾ, ਤੇਰਾ ਸਰਾਪ ਉਹਨਾਂ ਦੇ ਉੱਤੇ ਹੋਵੇਗਾ।
You give to them a covered heart, Your curse to them.
66 ੬੬ ਹੇ ਯਹੋਵਾਹ, ਤੂੰ ਕ੍ਰੋਧ ਵਿੱਚ ਉਹਨਾਂ ਦਾ ਪਿੱਛਾ ਕਰੇਂਗਾ, ਅਤੇ ਅਕਾਸ਼ ਦੇ ਹੇਠੋਂ ਉਹਨਾਂ ਦਾ ਨਾਸ ਕਰ ਦੇਵੇਂਗਾ।
You pursue in anger, and destroy them, From under the heavens of YHWH!