< ਯਿਰਮਿਯਾਹ ਦਾ ਵਿਰਲਾਪ 4 >

1 ਸੋਨਾ ਕਿਵੇਂ ਫਿੱਕਾ ਹੋ ਗਿਆ! ਖ਼ਰਾ ਸੋਨਾ ਕਿਵੇਂ ਬਦਲ ਗਿਆ? ਪਵਿੱਤਰ ਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖਿੱਲਰੇ ਪਏ ਹਨ!
كَيْفَ اكْمَدَّ الذَّهَبُ وَاكْدَرَّ لَوْنُ النُّضَارِ الخَالِصِ؟ كَيْفَ تَبَعْثَرَتْ حِجَارَةُ الْقُدْسِ فِي نَاصِيَةِ كُلِّ شَارِعٍ؟١
2 ਸੀਯੋਨ ਦੇ ਲਾਡਲੇ ਪੁੱਤਰ, ਜਿਹੜੇ ਸੋਨੇ ਦੇ ਤੁੱਲ ਸਨ, ਕਿਵੇਂ ਘੁਮਿਆਰ ਦੇ ਬਣਾਏ ਮਿੱਟੀ ਦੇ ਭਾਂਡਿਆਂ ਵਾਂਗੂੰ ਤੁੱਛ ਸਮਝੇ ਗਏ ਹਨ!
كَيْفَ حُسِبَ أَبْنَاءُ صِهْيَوْنَ الْكِرَامُ الْمَوْزُونُونَ بِالذَّهَبِ النَّقِيِّ، كَآنِيَةٍ خَزَفِيَّةٍ مِنْ عَمَلِ يَدِ الْفَخَّارِيِّ؟٢
3 ਗਿੱਦੜੀਆਂ ਵੀ ਆਪਣੀਆਂ ਛਾਤੀ ਤੋਂ ਆਪਣੇ ਬੱਚਿਆਂ ਨੂੰ ਦੁੱਧ ਚੁੰਘਾਉਂਦੀਆਂ ਹਨ, ਪਰ ਮੇਰੀ ਪਰਜਾ ਦੀ ਧੀ, ਉਜਾੜ ਦੇ ਸ਼ੁਤਰਮੁਰਗਾਂ ਵਾਂਗੂੰ ਨਿਰਦਈ ਹੋ ਗਈ ਹੈ!
حَتَّى بَنَاتُ آوَى تَكْشِفُ عَنْ ثَدْيهَا وَتُرْضِعُ أَجْرَاءَهَا، أَمَّا ابْنَةُ شَعْبِي فَقَاسِيَةٌ كَالنَّعَامِ فِي الصَّحْرَاءِ.٣
4 ਦੁੱਧ ਚੁੰਘਣ ਵਾਲੇ ਬੱਚੇ ਦੀ ਜੀਭ ਪਿਆਸ ਦੇ ਕਾਰਨ ਤਾਲੂ ਨਾਲ ਜਾ ਲੱਗੀ ਹੈ, ਨਿਆਣੇ ਰੋਟੀ ਮੰਗਦੇ ਪਰ ਕੋਈ ਉਹਨਾਂ ਨੂੰ ਨਹੀਂ ਦਿੰਦਾ।
قَدِ الْتَصَقَ لِسَانُ الرَّضِيعِ بِحَنَكِهِ عَطَشاً، وَالْتَمَسَ الأَطْفَالُ خُبْزاً وَلَيْسَ مَنْ يُعْطِيهِ لَهُمْ.٤
5 ਜਿਹੜੇ ਸੁਆਦਲਾ ਭੋਜਨ ਖਾਂਦੇ ਸਨ, ਗਲੀਆਂ ਵਿੱਚ ਭੁੱਖੇ ਫਿਰਦੇ ਹਨ, ਜਿਹੜੇ ਮਖ਼ਮਲੀ ਕੱਪੜਿਆਂ ਵਿੱਚ ਪਲਦੇ ਸਨ, ਉਹ ਗੁਹੀਰਿਆਂ ਨੂੰ ਜੱਫ਼ੀਆਂ ਪਾਉਂਦੇ ਹਨ!
هَلَكَ فِي الشَّوَارِعِ الَّذِينَ كَانُوا يَأْكُلُونَ الطَّيِّبَاتِ، وَاحْتَضَنَ الْمَزَابِلَ المُتَرَبُّونَ عَلَى لِبْسِ الْحَرِيرِ.٥
6 ਮੇਰੀ ਪਰਜਾ ਦੀ ਧੀ ਦੀ ਬੁਰਿਆਈ ਸਦੂਮ ਦੇ ਪਾਪ ਨਾਲੋਂ ਵੱਡੀ ਹੈ, ਜਿਹੜਾ ਬਿਨ੍ਹਾਂ ਕਿਸੇ ਦੇ ਹੱਥ ਲਾਏ ਇੱਕ ਪਲ ਵਿੱਚ ਢਾਹਿਆ ਗਿਆ।
لأَنَّ عِقَابَ إِثْمِ ابْنَةِ شَعْبِي أَعْظَمُ مِنْ عِقَابِ خَطِيئَةِ سَدُومَ الَّتِي انْقَلَبَتْ فِي لَحْظَةٍ، مِنْ غَيْرِ أَنْ تَمْتَدَّ إِلَيْهَا يَدُ إِنْسَانٍ.٦
7 ਉਹ ਦੇ ਪਤਵੰਤ ਬਰਫ਼ ਨਾਲੋਂ ਸ਼ੁੱਧ ਅਤੇ ਦੁੱਧ ਨਾਲੋਂ ਚਿੱਟੇ ਸਨ, ਉਹਨਾਂ ਦੇ ਸਰੀਰ ਮੂੰਗੇ ਨਾਲੋਂ ਲਾਲ ਸਨ, ਉਹਨਾਂ ਦੀ ਚਮਕ ਨੀਲਮ ਵਰਗੀ ਸੀ।
كَانَ نُبَلاؤُهَا أَنْقَى مِنَ الثَّلْجِ وَأَنْصَعَ مِنَ اللَّبَنِ. أَجْسَادُهُمْ أَكْثَرُ حُمْرَةً مِنَ الْمُرْجَانِ، وَقَامَاتُاهُمْ كَالْيَاقُوتِ الأَزْرَقِ،٧
8 ਹੁਣ ਉਹਨਾਂ ਦਾ ਰੂਪ ਕਾਲਖ ਨਾਲੋਂ ਕਾਲਾ ਹੈ, ਉਹ ਬਜ਼ਾਰਾਂ ਵਿੱਚ ਪਹਿਚਾਣੇ ਨਹੀਂ ਜਾਂਦੇ, ਉਹਨਾਂ ਦਾ ਚਮੜਾ ਸੁੰਗੜ ਕੇ ਹੱਡੀਆਂ ਨਾਲ ਜੁੜ ਗਿਆ, ਉਹ ਸੁੱਕ ਕੇ ਲੱਕੜ ਵਾਂਗੂੰ ਹੋ ਗਿਆ ਹੈ।
فَأَصْبَحَتْ صُورَتُهُمْ أَكْثَرَ سَوَاداً مِنَ الْفَحْمِ، فَلَمْ يُعْرَفُوا فِي الشَّوَارِعِ. لَصِقَتْ جُلُودُهُمْ بِعِظَامِهِمْ، وَصَارَتْ جَافَّةً كَالْحَطَبِ.٨
9 ਤਲਵਾਰ ਦੇ ਮਾਰੇ ਹੋਏ, ਭੁੱਖ ਦੇ ਮਾਰੇ ਹੋਇਆਂ ਨਾਲੋਂ ਚੰਗੇ ਹਨ, ਖੇਤ ਦਾ ਫਲ ਨਾ ਮਿਲਣ ਕਰਕੇ, ਇਹਨਾਂ ਦਾ ਪ੍ਰਾਣ ਸੁੱਕਦਾ ਜਾਂਦਾ ਹੈ।
كَانَ مَصِيرُ ضَحَايَا السَّيْفِ أَفْضَلَ مِنْ مَصِيرِ ضَحَايَا الْجُوعِ، الَّذِينَ اضْمَحَلُّوا مِنْ طَعْنَةِ عُقْمِ الْحَقْلِ.٩
10 ੧੦ ਦਿਆਲੂ ਇਸਤਰੀਆਂ ਨੇ ਆਪਣੇ ਹੱਥੀਂ ਆਪਣੇ ਬੱਚਿਆਂ ਨੂੰ ਪਕਾਇਆ! ਮੇਰੀ ਪਰਜਾ ਦੀ ਧੀ ਦੀ ਬਰਬਾਦੀ ਵਿੱਚ, ਉਹ ਹੀ ਇਹਨਾਂ ਦਾ ਭੋਜਨ ਸਨ!
طَهَتْ أَيْدِي الأُمَّهَاتِ الْحَانِيَاتِ أَوْلادَهُنَّ لِيَكُونُوا طَعَاماً لَهُنَّ فِي أَثْنَاءِ دَمَارِ ابْنَةِ شَعْبِي.١٠
11 ੧੧ ਯਹੋਵਾਹ ਨੇ ਆਪਣਾ ਪੂਰਾ ਕਹਿਰ ਪਰਗਟ ਕੀਤਾ, ਉਸ ਨੇ ਆਪਣਾ ਭੜਕਦਾ ਕ੍ਰੋਧ ਡੋਲ੍ਹ ਦਿੱਤਾ, ਉਸ ਨੇ ਸੀਯੋਨ ਵਿੱਚ ਇੱਕ ਅੱਗ ਭੜਕਾਈ, ਜਿਸਨੇ ਉਸ ਦੀਆਂ ਨੀਹਾਂ ਨੂੰ ਭਸਮ ਕਰ ਦਿੱਤਾ।
نَفَثَ الرَّبُّ كَامِلَ سُخْطِهِ وَصَبَّ حُمُوَّ غَضَبِهِ، وَأَضْرَمَ نَاراً فِي صِهْيَوْنَ فَالْتَهَمَتْ أُسُسَهَا.١١
12 ੧੨ ਧਰਤੀ ਦੇ ਰਾਜੇ ਅਤੇ ਜਗਤ ਦੇ ਸਾਰੇ ਵਾਸੀ ਯਕੀਨ ਨਹੀਂ ਕਰਦੇ, ਕਿ ਵੈਰੀ ਅਤੇ ਵਿਰੋਧੀ ਯਰੂਸ਼ਲਮ ਦੇ ਫਾਟਕਾਂ ਵਿੱਚ ਆ ਵੜੇ।
لَمْ يُصَدِّقْ مُلُوكُ الأَرْضِ وَسُكَّانُ الْمَعْمُورَةِ أَنَّ الْعَدُوَّ وَالْخَصْمَ يَقْتَحِمَانِ بَوَّابَاتِ أُورُشَلِيمَ.١٢
13 ੧੩ ਇਹ ਉਸ ਦੇ ਨਬੀਆਂ ਦੇ ਪਾਪ ਅਤੇ ਉਸ ਦੇ ਜਾਜਕਾਂ ਦੀ ਬਦੀ ਦੇ ਕਾਰਨ ਹੋਇਆ, ਜਿਨ੍ਹਾਂ ਨੇ ਉਹ ਦੇ ਵਿਚਕਾਰ ਧਰਮੀਆਂ ਦਾ ਲਹੂ ਵਹਾਇਆ।
عِقَاباً لَهَا عَلَى خَطَايَا أَنْبِيَائِهَا وَآثَامِ كَهَنَتِهَا، الَّذِينَ سَفَكُوا فِي وَسَطِهَا دَمَ الصِّدِّيقِينَ.١٣
14 ੧੪ ਉਹ ਅੰਨ੍ਹਿਆਂ ਵਰਗੇ ਹੋ ਕੇ ਗਲੀਆਂ ਵਿੱਚ ਫਿਰਦੇ ਹਨ, ਉਹ ਲਹੂ ਨਾਲ ਇੰਨ੍ਹੇ ਅਸ਼ੁੱਧ ਹੋ ਗਏ ਹਨ, ਭਈ ਕੋਈ ਉਹਨਾਂ ਦੇ ਬਸਤਰ ਛੂਹ ਨਹੀਂ ਸਕਦਾ।
تَاهُوا كَعُمْيٍ فِي الشَّوَارِعِ، مُلَطَّخِينَ بِالدَّمِ حَتَّى لَمْ يَقْدِرْ أَحَدٌ أَنْ يَلْمُسَ ثِيَابَهُمْ.١٤
15 ੧੫ ਲੋਕ ਉਹਨਾਂ ਨੂੰ ਪੁਕਾਰ ਕੇ ਆਖਦੇ ਹਨ “ਦੂਰ ਹੋਵੋ,” “ਭਰਿਸ਼ਟੇ ਹੋਇਓ! ਦੂਰ ਹੋਵੋ, ਦੂਰ ਹੋਵੋ! ਸਾਨੂੰ ਨਾ ਛੂਹੋ!” ਜਦ ਉਹ ਭੱਜ ਗਏ ਅਤੇ ਮਾਰੇ-ਮਾਰੇ ਫਿਰਨ ਲੱਗੇ, ਤਦ ਕੌਮਾਂ ਵਿੱਚ ਲੋਕ ਆਖਦੇ ਸਨ, “ਉਹ ਐਥੇ ਨਹੀਂ ਰਹਿ ਸਕਦੇ!”
هَتَفُوا بِهِمْ: «ابْتَعِدُوا: تَنَحَّوْا لَا تَلْمَسُوا شَيْئاً». فَهَرَبُوا وَتَشَرَّدُوا! غَيْرَ أَنَّ أَهْلَ الأُمَمِ قَالُوا: لَا يُمْكِنُ أَنْ يَسْكُنُوا مَعَنَا!١٥
16 ੧੬ ਯਹੋਵਾਹ ਦੇ ਕ੍ਰੋਧ ਨੇ ਉਹਨਾਂ ਨੂੰ ਖਿਲਾਰ ਦਿੱਤਾ, ਉਹ ਫੇਰ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਨਹੀਂ ਕਰੇਗਾ, ਉਹਨਾਂ ਦੇ ਜਾਜਕਾਂ ਦਾ ਮਾਣ ਨਹੀਂ ਰੱਖਿਆ, ਨਾ ਬਜ਼ੁਰਗਾਂ ਉੱਤੇ ਕਿਰਪਾ ਕੀਤੀ।
قَدْ بَدَّدَهُمُ الرَّبُّ نَفْسُهُ، وَلَمْ يَعُدْ يَعْبَأُ بِهِمْ، لَمْ يُكْرِمُوا الْكَهَنَةَ وَلَمْ يَتَرَأَّفُوا بِالشُّيُوخِ.١٦
17 ੧੭ ਸਾਡੀਆਂ ਅੱਖਾਂ ਵਿਅਰਥ ਵਿੱਚ ਸਹਾਇਤਾ ਦੀ ਉਡੀਕ ਕਰਦਿਆਂ ਥੱਕ ਗਈਆਂ, ਅਸੀਂ ਇੱਕ ਕੌਮ ਦੀ ਉਡੀਕ ਕਰਦੇ ਰਹੇ, ਜਿਹੜੀ ਬਚਾ ਨਹੀਂ ਸਕਦੀ।
كَلَّتْ عُيُونُنَا مِنْ تَرَقُّبِ نُصْرَةٍ بَاطِلَةٍ. فِي أَبْرَاجِنَا انْتَظَرْنَا مَعُونَةَ أُمَّةٍ لَا تُخَلِّصُ.١٧
18 ੧੮ ਉਹ ਸਾਡੇ ਪੈਰਾਂ ਦੇ ਨਿਸ਼ਾਨਾਂ ਦਾ ਪਿੱਛਾ ਕਰਦੇ ਹਨ, ਕਿ ਅਸੀਂ ਆਪਣੇ ਚੌਂਕਾਂ ਦੇ ਵਿੱਚ ਵੀ ਨਹੀਂ ਜਾ ਸਕਦੇ, ਸਾਡਾ ਅੰਤ ਨੇੜੇ ਆਇਆ, ਸਾਡੇ ਦਿਨ ਪੂਰੇ ਹੋ ਗਏ, ਕਿਉਂ ਜੋ ਸਾਡਾ ਅੰਤ ਆ ਗਿਆ ਸੀ।
تَصَيَّدَ الرِّجَالُ خَطْوَاتِنَا حَتَّى لَا نَخْطُوَ فِي شَوَارِعِنَا. آذَنَتْ نِهَايَتُنَا، وَتَمَّتْ أَيَّامُنَا وَأَزِفَتْ خَاتِمَتُنَا.١٨
19 ੧੯ ਸਾਡਾ ਪਿੱਛਾ ਕਰਨ ਵਾਲੇ ਅਕਾਸ਼ ਦੇ ਉਕਾਬਾਂ ਨਾਲੋਂ ਵੀ ਤੇਜ਼ ਸਨ, ਉਹ ਪਹਾੜਾਂ ਦੇ ਉੱਤੇ ਸਾਡੇ ਪਿੱਛੇ ਭੱਜੇ, ਉਹ ਉਜਾੜ ਵਿੱਚ ਸਾਡੀ ਘਾਤ ਵਿੱਚ ਬੈਠੇ ਸਨ।
كَانَ مُطَارِدُونَا أَسْرَعَ مِنْ نُسُورِ السَّمَاءِ، تَعَقَّبُونَا عَلَى الْجِبَالِ، وَتَرَبَّصُوا بِنَا فِي الصَّحْرَاءِ.١٩
20 ੨੦ ਯਹੋਵਾਹ ਦਾ ਮਸਹ ਕੀਤਾ ਹੋਇਆ, ਜੋ ਸਾਡੀਆਂ ਨਾਸਾਂ ਦਾ ਸਾਹ ਸੀ, ਜਿਸ ਦੇ ਵਿਖੇ ਅਸੀਂ ਕਹਿੰਦੇ ਸੀ, ਕਿ ਉਹ ਦੇ ਸਾਏ ਹੇਠ ਅਸੀਂ ਪਰਾਈਆਂ ਕੌਮਾਂ ਵਿੱਚ ਜੀਉਂਦੇ ਰਹਾਂਗੇ, ਉਹ ਉਹਨਾਂ ਦੇ ਪੁੱਟੇ ਹੋਏ ਟੋਇਆਂ ਵਿੱਚ ਫੜ੍ਹਿਆ ਗਿਆ!
وَقَعَ فِي حُفَرِهِمْ مَصْدَرُ حَيَاتِنَا، الْمَلِكُ الَّذِي اخْتَارَهُ الرَّبُّ، الَّذِي قُلْنَا: فِي ظِلِّهِ نَعِيشُ بَيْنَ الأُمَمِ.٢٠
21 ੨੧ ਹੇ ਅਦੋਮ ਦੀਏ ਧੀਏ, ਜਿਹੜੀ ਊਜ਼ ਦੇ ਦੇਸ਼ ਵਿੱਚ ਵੱਸਦੀ ਹੈਂ, ਅਨੰਦ ਹੋ ਅਤੇ ਖੁਸ਼ੀ ਮਨਾ! ਇਹ ਪਿਆਲਾ ਤੇਰੇ ਤੱਕ ਵੀ ਪਹੁੰਚੇਗਾ, ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ!
ابْتَهِجِي وَافْرَحِي يَا ابْنَةَ أَدُومَ، يَا سَاكِنَةَ عَوْصٍ. إِنَّمَا هَذِهِ الْكَأْسُ سَتَجُوزُ عَلَيْكِ أَيْضاً فَتَسْكَرِينَ وَتَتَعَرَّيْنَ.٢١
22 ੨੨ ਹੇ ਸੀਯੋਨ ਦੀਏ ਧੀਏ, ਤੇਰੀ ਬਦੀ ਦੀ ਸਜ਼ਾ ਪੂਰੀ ਹੋਈ, ਉਹ ਤੈਨੂੰ ਫੇਰ ਗੁਲਾਮ ਬਣਾ ਕੇ ਨਹੀਂ ਲੈ ਜਾਵੇਗਾ! ਹੇ ਅਦੋਮ ਦੀਏ ਧੀਏ, ਉਹ ਤੇਰੀ ਬਦੀ ਦੀ ਖ਼ਬਰ ਲਵੇਗਾ, ਉਹ ਤੇਰੇ ਪਾਪ ਉਘਾੜ ਦੇਵੇਗਾ!
قَدْ تَمَّ إِثْمُكِ يَا ابْنَةَ صِهْيَوْنَ، وَلَنْ يُطِيلَ (اللهُ) مِنْ حِقْبَةِ سَبْيِكِ. أَمَّا أَنْتِ يَا ابْنَةَ أَدُومَ فَإِنَّهُ يُعَاقِبُكِ وَيَفْضَحُ خَطَايَاكِ.٢٢

< ਯਿਰਮਿਯਾਹ ਦਾ ਵਿਰਲਾਪ 4 >