< ਯਿਰਮਿਯਾਹ ਦਾ ਵਿਰਲਾਪ 4 >

1 ਸੋਨਾ ਕਿਵੇਂ ਫਿੱਕਾ ਹੋ ਗਿਆ! ਖ਼ਰਾ ਸੋਨਾ ਕਿਵੇਂ ਬਦਲ ਗਿਆ? ਪਵਿੱਤਰ ਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖਿੱਲਰੇ ਪਏ ਹਨ!
אֵיכָה יוּעַם זָהָב יִשְׁנֶא הַכֶּתֶם הַטּוֹב תִּשְׁתַּפֵּכְנָה אַבְנֵי־קֹדֶשׁ בְּרֹאשׁ כָּל־חוּצֽוֹת׃
2 ਸੀਯੋਨ ਦੇ ਲਾਡਲੇ ਪੁੱਤਰ, ਜਿਹੜੇ ਸੋਨੇ ਦੇ ਤੁੱਲ ਸਨ, ਕਿਵੇਂ ਘੁਮਿਆਰ ਦੇ ਬਣਾਏ ਮਿੱਟੀ ਦੇ ਭਾਂਡਿਆਂ ਵਾਂਗੂੰ ਤੁੱਛ ਸਮਝੇ ਗਏ ਹਨ!
בְּנֵי צִיּוֹן הַיְקָרִים הַמְסֻלָּאִים בַּפָּז אֵיכָה נֶחְשְׁבוּ לְנִבְלֵי־חֶרֶשׂ מַעֲשֵׂה יְדֵי יוֹצֵֽר׃
3 ਗਿੱਦੜੀਆਂ ਵੀ ਆਪਣੀਆਂ ਛਾਤੀ ਤੋਂ ਆਪਣੇ ਬੱਚਿਆਂ ਨੂੰ ਦੁੱਧ ਚੁੰਘਾਉਂਦੀਆਂ ਹਨ, ਪਰ ਮੇਰੀ ਪਰਜਾ ਦੀ ਧੀ, ਉਜਾੜ ਦੇ ਸ਼ੁਤਰਮੁਰਗਾਂ ਵਾਂਗੂੰ ਨਿਰਦਈ ਹੋ ਗਈ ਹੈ!
גַּם־תנין תַּנִּים חָלְצוּ שַׁד הֵינִיקוּ גּוּרֵיהֶן בַּת־עַמִּי לְאַכְזָר כי ענים כַּיְעֵנִים בַּמִּדְבָּֽר׃
4 ਦੁੱਧ ਚੁੰਘਣ ਵਾਲੇ ਬੱਚੇ ਦੀ ਜੀਭ ਪਿਆਸ ਦੇ ਕਾਰਨ ਤਾਲੂ ਨਾਲ ਜਾ ਲੱਗੀ ਹੈ, ਨਿਆਣੇ ਰੋਟੀ ਮੰਗਦੇ ਪਰ ਕੋਈ ਉਹਨਾਂ ਨੂੰ ਨਹੀਂ ਦਿੰਦਾ।
דָּבַק לְשׁוֹן יוֹנֵק אֶל־חִכּוֹ בַּצָּמָא עֽוֹלָלִים שָׁאֲלוּ לֶחֶם פֹּרֵשׂ אֵין לָהֶֽם׃
5 ਜਿਹੜੇ ਸੁਆਦਲਾ ਭੋਜਨ ਖਾਂਦੇ ਸਨ, ਗਲੀਆਂ ਵਿੱਚ ਭੁੱਖੇ ਫਿਰਦੇ ਹਨ, ਜਿਹੜੇ ਮਖ਼ਮਲੀ ਕੱਪੜਿਆਂ ਵਿੱਚ ਪਲਦੇ ਸਨ, ਉਹ ਗੁਹੀਰਿਆਂ ਨੂੰ ਜੱਫ਼ੀਆਂ ਪਾਉਂਦੇ ਹਨ!
הָאֹֽכְלִים לְמַעֲדַנִּים נָשַׁמּוּ בַּחוּצוֹת הָאֱמֻנִים עֲלֵי תוֹלָע חִבְּקוּ אַשְׁפַּתּֽוֹת׃
6 ਮੇਰੀ ਪਰਜਾ ਦੀ ਧੀ ਦੀ ਬੁਰਿਆਈ ਸਦੂਮ ਦੇ ਪਾਪ ਨਾਲੋਂ ਵੱਡੀ ਹੈ, ਜਿਹੜਾ ਬਿਨ੍ਹਾਂ ਕਿਸੇ ਦੇ ਹੱਥ ਲਾਏ ਇੱਕ ਪਲ ਵਿੱਚ ਢਾਹਿਆ ਗਿਆ।
וַיִּגְדַּל עֲוֺן בַּת־עַמִּי מֵֽחַטַּאת סְדֹם הַֽהֲפוּכָה כְמוֹ־רָגַע וְלֹא־חָלוּ בָהּ יָדָֽיִם׃
7 ਉਹ ਦੇ ਪਤਵੰਤ ਬਰਫ਼ ਨਾਲੋਂ ਸ਼ੁੱਧ ਅਤੇ ਦੁੱਧ ਨਾਲੋਂ ਚਿੱਟੇ ਸਨ, ਉਹਨਾਂ ਦੇ ਸਰੀਰ ਮੂੰਗੇ ਨਾਲੋਂ ਲਾਲ ਸਨ, ਉਹਨਾਂ ਦੀ ਚਮਕ ਨੀਲਮ ਵਰਗੀ ਸੀ।
זַכּוּ נְזִירֶיהָ מִשֶּׁלֶג צַחוּ מֵחָלָב אָדְמוּ עֶצֶם מִפְּנִינִים סַפִּיר גִּזְרָתָֽם׃
8 ਹੁਣ ਉਹਨਾਂ ਦਾ ਰੂਪ ਕਾਲਖ ਨਾਲੋਂ ਕਾਲਾ ਹੈ, ਉਹ ਬਜ਼ਾਰਾਂ ਵਿੱਚ ਪਹਿਚਾਣੇ ਨਹੀਂ ਜਾਂਦੇ, ਉਹਨਾਂ ਦਾ ਚਮੜਾ ਸੁੰਗੜ ਕੇ ਹੱਡੀਆਂ ਨਾਲ ਜੁੜ ਗਿਆ, ਉਹ ਸੁੱਕ ਕੇ ਲੱਕੜ ਵਾਂਗੂੰ ਹੋ ਗਿਆ ਹੈ।
חָשַׁךְ מִשְּׁחוֹר תָּֽאֳרָם לֹא נִכְּרוּ בַּחוּצוֹת צָפַד עוֹרָם עַל־עַצְמָם יָבֵשׁ הָיָה כָעֵֽץ׃
9 ਤਲਵਾਰ ਦੇ ਮਾਰੇ ਹੋਏ, ਭੁੱਖ ਦੇ ਮਾਰੇ ਹੋਇਆਂ ਨਾਲੋਂ ਚੰਗੇ ਹਨ, ਖੇਤ ਦਾ ਫਲ ਨਾ ਮਿਲਣ ਕਰਕੇ, ਇਹਨਾਂ ਦਾ ਪ੍ਰਾਣ ਸੁੱਕਦਾ ਜਾਂਦਾ ਹੈ।
טוֹבִים הָיוּ חַלְלֵי־חֶרֶב מֵֽחַלְלֵי רָעָב שֶׁהֵם יָזוּבוּ מְדֻקָּרִים מִתְּנוּבֹת שָׂדָֽי׃
10 ੧੦ ਦਿਆਲੂ ਇਸਤਰੀਆਂ ਨੇ ਆਪਣੇ ਹੱਥੀਂ ਆਪਣੇ ਬੱਚਿਆਂ ਨੂੰ ਪਕਾਇਆ! ਮੇਰੀ ਪਰਜਾ ਦੀ ਧੀ ਦੀ ਬਰਬਾਦੀ ਵਿੱਚ, ਉਹ ਹੀ ਇਹਨਾਂ ਦਾ ਭੋਜਨ ਸਨ!
יְדֵי נָשִׁים רַחֲמָנִיּוֹת בִּשְּׁלוּ יַלְדֵיהֶן הָיוּ לְבָרוֹת לָמוֹ בְּשֶׁבֶר בַּת־עַמִּֽי׃
11 ੧੧ ਯਹੋਵਾਹ ਨੇ ਆਪਣਾ ਪੂਰਾ ਕਹਿਰ ਪਰਗਟ ਕੀਤਾ, ਉਸ ਨੇ ਆਪਣਾ ਭੜਕਦਾ ਕ੍ਰੋਧ ਡੋਲ੍ਹ ਦਿੱਤਾ, ਉਸ ਨੇ ਸੀਯੋਨ ਵਿੱਚ ਇੱਕ ਅੱਗ ਭੜਕਾਈ, ਜਿਸਨੇ ਉਸ ਦੀਆਂ ਨੀਹਾਂ ਨੂੰ ਭਸਮ ਕਰ ਦਿੱਤਾ।
כִּלָּה יְהוָה אֶת־חֲמָתוֹ שָׁפַךְ חֲרוֹן אַפּוֹ וַיַּצֶּת־אֵשׁ בְּצִיּוֹן וַתֹּאכַל יְסוֹדֹתֶֽיהָ׃
12 ੧੨ ਧਰਤੀ ਦੇ ਰਾਜੇ ਅਤੇ ਜਗਤ ਦੇ ਸਾਰੇ ਵਾਸੀ ਯਕੀਨ ਨਹੀਂ ਕਰਦੇ, ਕਿ ਵੈਰੀ ਅਤੇ ਵਿਰੋਧੀ ਯਰੂਸ਼ਲਮ ਦੇ ਫਾਟਕਾਂ ਵਿੱਚ ਆ ਵੜੇ।
לֹא הֶאֱמִינוּ מַלְכֵי־אֶרֶץ וכל כֹּל יֹשְׁבֵי תֵבֵל כִּי יָבֹא צַר וְאוֹיֵב בְּשַׁעֲרֵי יְרוּשָׁלָֽ͏ִם׃
13 ੧੩ ਇਹ ਉਸ ਦੇ ਨਬੀਆਂ ਦੇ ਪਾਪ ਅਤੇ ਉਸ ਦੇ ਜਾਜਕਾਂ ਦੀ ਬਦੀ ਦੇ ਕਾਰਨ ਹੋਇਆ, ਜਿਨ੍ਹਾਂ ਨੇ ਉਹ ਦੇ ਵਿਚਕਾਰ ਧਰਮੀਆਂ ਦਾ ਲਹੂ ਵਹਾਇਆ।
מֵֽחַטֹּאת נְבִיאֶיהָ עֲוֺנוֹת כֹּהֲנֶיהָ הַשֹּׁפְכִים בְּקִרְבָּהּ דַּם צַדִּיקִֽים׃
14 ੧੪ ਉਹ ਅੰਨ੍ਹਿਆਂ ਵਰਗੇ ਹੋ ਕੇ ਗਲੀਆਂ ਵਿੱਚ ਫਿਰਦੇ ਹਨ, ਉਹ ਲਹੂ ਨਾਲ ਇੰਨ੍ਹੇ ਅਸ਼ੁੱਧ ਹੋ ਗਏ ਹਨ, ਭਈ ਕੋਈ ਉਹਨਾਂ ਦੇ ਬਸਤਰ ਛੂਹ ਨਹੀਂ ਸਕਦਾ।
נָעוּ עִוְרִים בַּֽחוּצוֹת נְגֹֽאֲלוּ בַּדָּם בְּלֹא יֽוּכְלוּ יִגְּעוּ בִּלְבֻשֵׁיהֶֽם׃
15 ੧੫ ਲੋਕ ਉਹਨਾਂ ਨੂੰ ਪੁਕਾਰ ਕੇ ਆਖਦੇ ਹਨ “ਦੂਰ ਹੋਵੋ,” “ਭਰਿਸ਼ਟੇ ਹੋਇਓ! ਦੂਰ ਹੋਵੋ, ਦੂਰ ਹੋਵੋ! ਸਾਨੂੰ ਨਾ ਛੂਹੋ!” ਜਦ ਉਹ ਭੱਜ ਗਏ ਅਤੇ ਮਾਰੇ-ਮਾਰੇ ਫਿਰਨ ਲੱਗੇ, ਤਦ ਕੌਮਾਂ ਵਿੱਚ ਲੋਕ ਆਖਦੇ ਸਨ, “ਉਹ ਐਥੇ ਨਹੀਂ ਰਹਿ ਸਕਦੇ!”
סוּרוּ טָמֵא קָרְאוּ לָמוֹ סוּרוּ סוּרוּ אַל־תִּגָּעוּ כִּי נָצוּ גַּם־נָעוּ אָֽמְרוּ בַּגּוֹיִם לֹא יוֹסִיפוּ לָגֽוּר׃
16 ੧੬ ਯਹੋਵਾਹ ਦੇ ਕ੍ਰੋਧ ਨੇ ਉਹਨਾਂ ਨੂੰ ਖਿਲਾਰ ਦਿੱਤਾ, ਉਹ ਫੇਰ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਨਹੀਂ ਕਰੇਗਾ, ਉਹਨਾਂ ਦੇ ਜਾਜਕਾਂ ਦਾ ਮਾਣ ਨਹੀਂ ਰੱਖਿਆ, ਨਾ ਬਜ਼ੁਰਗਾਂ ਉੱਤੇ ਕਿਰਪਾ ਕੀਤੀ।
פְּנֵי יְהוָה חִלְּקָם לֹא יוֹסִיף לְהַבִּיטָם פְּנֵי כֹהֲנִים לֹא נָשָׂאוּ זקנים וּזְקֵנִים לֹא חָנָֽנוּ׃
17 ੧੭ ਸਾਡੀਆਂ ਅੱਖਾਂ ਵਿਅਰਥ ਵਿੱਚ ਸਹਾਇਤਾ ਦੀ ਉਡੀਕ ਕਰਦਿਆਂ ਥੱਕ ਗਈਆਂ, ਅਸੀਂ ਇੱਕ ਕੌਮ ਦੀ ਉਡੀਕ ਕਰਦੇ ਰਹੇ, ਜਿਹੜੀ ਬਚਾ ਨਹੀਂ ਸਕਦੀ।
עודינה עוֹדֵינוּ תִּכְלֶינָה עֵינֵינוּ אֶל־עֶזְרָתֵנוּ הָבֶל בְּצִפִּיָּתֵנוּ צִפִּינוּ אֶל־גּוֹי לֹא יוֹשִֽׁעַ׃
18 ੧੮ ਉਹ ਸਾਡੇ ਪੈਰਾਂ ਦੇ ਨਿਸ਼ਾਨਾਂ ਦਾ ਪਿੱਛਾ ਕਰਦੇ ਹਨ, ਕਿ ਅਸੀਂ ਆਪਣੇ ਚੌਂਕਾਂ ਦੇ ਵਿੱਚ ਵੀ ਨਹੀਂ ਜਾ ਸਕਦੇ, ਸਾਡਾ ਅੰਤ ਨੇੜੇ ਆਇਆ, ਸਾਡੇ ਦਿਨ ਪੂਰੇ ਹੋ ਗਏ, ਕਿਉਂ ਜੋ ਸਾਡਾ ਅੰਤ ਆ ਗਿਆ ਸੀ।
צָדוּ צְעָדֵינוּ מִלֶּכֶת בִּרְחֹבֹתֵינוּ קָרַב קִצֵּינוּ מָלְאוּ יָמֵינוּ כִּי־בָא קִצֵּֽינוּ׃
19 ੧੯ ਸਾਡਾ ਪਿੱਛਾ ਕਰਨ ਵਾਲੇ ਅਕਾਸ਼ ਦੇ ਉਕਾਬਾਂ ਨਾਲੋਂ ਵੀ ਤੇਜ਼ ਸਨ, ਉਹ ਪਹਾੜਾਂ ਦੇ ਉੱਤੇ ਸਾਡੇ ਪਿੱਛੇ ਭੱਜੇ, ਉਹ ਉਜਾੜ ਵਿੱਚ ਸਾਡੀ ਘਾਤ ਵਿੱਚ ਬੈਠੇ ਸਨ।
קַלִּים הָיוּ רֹדְפֵינוּ מִנִּשְׁרֵי שָׁמָיִם עַל־הֶהָרִים דְּלָקֻנוּ בַּמִּדְבָּר אָרְבוּ לָֽנוּ׃
20 ੨੦ ਯਹੋਵਾਹ ਦਾ ਮਸਹ ਕੀਤਾ ਹੋਇਆ, ਜੋ ਸਾਡੀਆਂ ਨਾਸਾਂ ਦਾ ਸਾਹ ਸੀ, ਜਿਸ ਦੇ ਵਿਖੇ ਅਸੀਂ ਕਹਿੰਦੇ ਸੀ, ਕਿ ਉਹ ਦੇ ਸਾਏ ਹੇਠ ਅਸੀਂ ਪਰਾਈਆਂ ਕੌਮਾਂ ਵਿੱਚ ਜੀਉਂਦੇ ਰਹਾਂਗੇ, ਉਹ ਉਹਨਾਂ ਦੇ ਪੁੱਟੇ ਹੋਏ ਟੋਇਆਂ ਵਿੱਚ ਫੜ੍ਹਿਆ ਗਿਆ!
רוּחַ אַפֵּינוּ מְשִׁיחַ יְהוָה נִלְכַּד בִּשְׁחִיתוֹתָם אֲשֶׁר אָמַרְנוּ בְּצִלּוֹ נִֽחְיֶה בַגּוֹיִֽם׃
21 ੨੧ ਹੇ ਅਦੋਮ ਦੀਏ ਧੀਏ, ਜਿਹੜੀ ਊਜ਼ ਦੇ ਦੇਸ਼ ਵਿੱਚ ਵੱਸਦੀ ਹੈਂ, ਅਨੰਦ ਹੋ ਅਤੇ ਖੁਸ਼ੀ ਮਨਾ! ਇਹ ਪਿਆਲਾ ਤੇਰੇ ਤੱਕ ਵੀ ਪਹੁੰਚੇਗਾ, ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ!
שִׂישִׂי וְשִׂמְחִי בַּת־אֱדוֹם יושבתי יוֹשֶׁבֶת בְּאֶרֶץ עוּץ גַּם־עָלַיִךְ תַּעֲבָר־כּוֹס תִּשְׁכְּרִי וְתִתְעָרִֽי׃
22 ੨੨ ਹੇ ਸੀਯੋਨ ਦੀਏ ਧੀਏ, ਤੇਰੀ ਬਦੀ ਦੀ ਸਜ਼ਾ ਪੂਰੀ ਹੋਈ, ਉਹ ਤੈਨੂੰ ਫੇਰ ਗੁਲਾਮ ਬਣਾ ਕੇ ਨਹੀਂ ਲੈ ਜਾਵੇਗਾ! ਹੇ ਅਦੋਮ ਦੀਏ ਧੀਏ, ਉਹ ਤੇਰੀ ਬਦੀ ਦੀ ਖ਼ਬਰ ਲਵੇਗਾ, ਉਹ ਤੇਰੇ ਪਾਪ ਉਘਾੜ ਦੇਵੇਗਾ!
תַּם־עֲוֺנֵךְ בַּת־צִיּוֹן לֹא יוֹסִיף לְהַגְלוֹתֵךְ פָּקַד עֲוֺנֵךְ בַּת־אֱדוֹם גִּלָּה עַל־חַטֹּאתָֽיִךְ׃

< ਯਿਰਮਿਯਾਹ ਦਾ ਵਿਰਲਾਪ 4 >