< ਯਿਰਮਿਯਾਹ ਦਾ ਵਿਰਲਾਪ 5 >
1 ੧ ਹੇ ਯਹੋਵਾਹ, ਜੋ ਕੁਝ ਸਾਡੇ ਨਾਲ ਬੀਤੀ ਉਸ ਨੂੰ ਯਾਦ ਕਰ! ਧਿਆਨ ਦੇ ਅਤੇ ਸਾਡੀ ਨਿਰਾਦਰੀ ਨੂੰ ਦੇਖ!
Remember, O Yahweh, what hath befallen us, Look around, and see our reproach:
2 ੨ ਸਾਡੀ ਵਿਰਾਸਤ ਪਰਦੇਸੀਆਂ ਨੂੰ ਸੌਂਪੀ ਗਈ, ਸਾਡੇ ਘਰ ਪਰਾਇਆਂ ਦੇ ਹੋ ਗਏ।
Our inheritance, turned over to foreigners, our houses, to aliens.
3 ੩ ਅਸੀਂ ਯਤੀਮ ਹਾਂ, ਸਾਡੇ ਪਿਤਾ ਨਹੀਂ ਹਨ, ਸਾਡੀਆਂ ਮਾਵਾਂ ਵਿਧਵਾ ਵਾਂਗੂੰ ਹੋ ਗਈਆਂ ਹਨ।
Orphans, have we become, and fatherless, our mothers, are widows indeed.
4 ੪ ਅਸੀਂ ਆਪਣਾ ਪਾਣੀ ਮੁੱਲ ਲੈ ਕੇ ਪੀਤਾ, ਅਤੇ ਸਾਡੀ ਲੱਕੜੀ ਸਾਨੂੰ ਮੁੱਲ ਦੇ ਕੇ ਮਿਲਦੀ ਹੈ।
Our water—for silver, have we drunk, our wood—for a price, cometh in.
5 ੫ ਸਾਡਾ ਪਿੱਛਾ ਕਰਨ ਵਾਲੇ ਸਾਡੀਆਂ ਗਰਦਨਾਂ ਉੱਤੇ ਹਨ, ਅਸੀਂ ਥੱਕੇ ਹੋਏ ਹਾਂ ਪਰ ਸਾਨੂੰ ਅਰਾਮ ਨਹੀਂ ਮਿਲਦਾ।
Upon our necks, are our pursuers, We labour, and there is allowed us no rest.
6 ੬ ਅਸੀਂ ਆਪ ਮਿਸਰ ਦੇ ਅਧੀਨ ਹੋ ਗਏ, ਅਤੇ ਅੱਸ਼ੂਰ ਦੇ ਵੀ, ਤਾਂ ਜੋ ਰੋਟੀ ਖਾ ਸਕੀਏ।
To Egypt, have we stretched out our hand, to Assyria, to be satisfied with bread.
7 ੭ ਸਾਡੇ ਪੁਰਖਿਆਂ ਨੇ ਪਾਪ ਕੀਤਾ ਅਤੇ ਉਹ ਚੱਲ ਵੱਸੇ, ਪਰ ਅਸੀਂ ਉਹਨਾਂ ਦੀ ਬੁਰਿਆਈ ਦਾ ਭਾਰ ਚੁੱਕਦੇ ਹਾਂ।
Our fathers, sinned, and are not, and, we, their iniquities, have borne.
8 ੮ ਗੁਲਾਮ ਸਾਡੇ ਉੱਤੇ ਰਾਜ ਕਰਦੇ ਹਨ, ਸਾਨੂੰ ਉਨ੍ਹਾਂ ਦੇ ਹੱਥੋਂ ਛੁਡਾਉਣ ਵਾਲਾ ਕੋਈ ਨਹੀਂ।
Slaves, have ruled over us, There is none to set free from their hand.
9 ੯ ਉਜਾੜ ਵਿੱਚ ਤਲਵਾਰ ਦੇ ਕਾਰਨ, ਅਸੀਂ ਆਪਣੀ ਜਾਨ ਤਲੀ ਉੱਤੇ ਰੱਖ ਕੇ ਰੋਟੀ ਕਮਾਉਂਦੇ ਹਾਂ।
At the risk of our life, do we bring in our bread, because of the sword of the desert.
10 ੧੦ ਭੁੱਖ ਦੀ ਝੁਲਸਾ ਦੇਣ ਵਾਲੀ ਅੱਗ ਦੇ ਕਾਰਨ, ਸਾਡਾ ਚਮੜਾ ਤੰਦੂਰ ਵਾਂਗੂੰ ਕਾਲਾ ਹੋ ਗਿਆ ਹੈ।
Our skin, as with a furnace, is scorched, because of the hot winds of famine.
11 ੧੧ ਸੀਯੋਨ ਵਿੱਚ ਇਸਤਰੀਆਂ, ਅਤੇ ਯਹੂਦਾਹ ਦੇ ਨਗਰਾਂ ਵਿੱਚ ਕੁਆਰੀਆਂ ਭਰਿਸ਼ਟ ਕੀਤੀਆਂ ਗਈਆਂ।
Women—in Zion, were ravished, virgins, in the cities of Judah!
12 ੧੨ ਹਾਕਮ ਨੂੰ ਉਹਨਾਂ ਦੇ ਹੱਥਾਂ ਭਾਰ ਟੰਗਿਆ ਗਿਆ, ਬਜ਼ੁਰਗਾਂ ਦਾ ਕੁਝ ਮਾਣ ਨਾ ਕੀਤਾ ਗਿਆ।
Princes, by their hand, have been hanged, The faces of elders, not honoured.
13 ੧੩ ਜੁਆਨਾਂ ਨੂੰ ਚੱਕੀ ਚਲਾਉਣੀ ਪਈ, ਬੱਚਿਆਂ ਨੇ ਲੱਕੜਾਂ ਦੇ ਭਾਰ ਹੇਠ ਠੋਕਰਾਂ ਖਾਧੀਆਂ।
Young men, a millstone, have lifted, and, youths, under wood, have staggered.
14 ੧੪ ਬਜ਼ੁਰਗ ਫਾਟਕ ਵਿੱਚ ਨਹੀਂ ਬੈਠਦੇ, ਅਤੇ ਜੁਆਨ ਆਪਣੇ ਗਾਉਣ ਵਜਾਉਣ ਤੋਂ ਹੱਟ ਗਏ ਹਨ।
Elders, from the gates, have ceased. Young men, from their music.
15 ੧੫ ਸਾਡੇ ਦਿਲਾਂ ਦੀ ਖੁਸ਼ੀ ਮੁੱਕ ਗਈ ਹੈ, ਸਾਡਾ ਨੱਚਣਾ ਸੋਗ ਵਿੱਚ ਬਦਲ ਗਿਆ ਹੈ।
Ceased hath the joy of our hearts, Changed to mourning, our dance.
16 ੧੬ ਮੁਕਟ ਸਾਡੇ ਸਿਰਾਂ ਤੋਂ ਡਿੱਗ ਪਿਆ ਹੈ, ਸਾਡੇ ਉੱਤੇ ਹਾਏ! ਕਿਉਂ ਜੋ ਅਸੀਂ ਪਾਪ ਕੀਤਾ ਹੈ।
Fallen is the crown of our head. Surely woe to us, for we have sinned.
17 ੧੭ ਇਸੇ ਕਾਰਨ ਸਾਡੇ ਦਿਲ ਕਮਜ਼ੋਰ ਹੋ ਗਏ, ਇਨ੍ਹਾਂ ਗੱਲਾਂ ਦੇ ਕਾਰਨ ਸਾਡੀਆਂ ਅੱਖਾਂ ਧੁੰਦਲੀਆਂ ਪੈ ਗਈਆਂ,
For this cause, faint is our heart, For these things, dimmed are our eyes:
18 ੧੮ ਕਿਉਂ ਜੋ ਸੀਯੋਨ ਪਰਬਤ ਉਜਾੜ ਹੋ ਗਿਆ, ਉਸ ਵਿੱਚ ਗਿੱਦੜ ਫਿਰਦੇ ਹਨ।
Because of Mount Zion, which is desolate, jackals, have gone prowling therein.
19 ੧੯ ਹੇ ਯਹੋਵਾਹ, ਤੂੰ ਸਦਾ ਲਈ ਬਿਰਾਜਮਾਨ ਹੈਂ, ਤੇਰਾ ਸਿੰਘਾਸਣ ਪੀੜ੍ਹੀਓਂ ਪੀੜ੍ਹੀ ਕਾਇਮ ਹੈ।
Thou, O Yahweh, unto times age-abiding, dost remain, Thy throne, from generation to generation:
20 ੨੦ ਤੂੰ ਕਿਉਂ ਸਾਨੂੰ ਸਦਾ ਲਈ ਵਿਸਾਰ ਦਿੱਤਾ ਹੈ, ਅਤੇ ਕਿਉਂ ਸਾਨੂੰ ਇੰਨ੍ਹੇ ਲੰਬੇ ਸਮੇਂ ਲਈ ਤਿਆਗ ਦਿੱਤਾ ਹੈ?
Wherefore shouldst thou perpetually forget us? forsake us, to length of days?
21 ੨੧ ਹੇ ਯਹੋਵਾਹ, ਸਾਨੂੰ ਆਪਣੀ ਵੱਲ ਮੋੜ ਲੈ, ਤਾਂ ਅਸੀਂ ਮੁੜ ਆਵਾਂਗੇ, ਸਾਡੇ ਦਿਨ ਪਹਿਲਾਂ ਵਾਂਗੂੰ ਨਵੇਂ ਬਣਾ ਦੇ।
Bring us back, O Yahweh, unto thyself, and we will come back! Renew our days, as of old;
22 ੨੨ ਕੀ ਤੂੰ ਸਾਨੂੰ ਪੂਰੀ ਤਰ੍ਹਾਂ ਹੀ ਛੱਡ ਦਿੱਤਾ ਹੈ? ਕੀ ਤੂੰ ਸਾਡੇ ਨਾਲ ਬਹੁਤ ਹੀ ਕ੍ਰੋਧਿਤ ਹੋ ਗਿਆ ਹੈਂ?
For though thou hast not, utterly rejected, us, thou art wroth with us—exceedingly!