< ਯਿਰਮਿਯਾਹ ਦਾ ਵਿਰਲਾਪ 5 >

1 ਹੇ ਯਹੋਵਾਹ, ਜੋ ਕੁਝ ਸਾਡੇ ਨਾਲ ਬੀਤੀ ਉਸ ਨੂੰ ਯਾਦ ਕਰ! ਧਿਆਨ ਦੇ ਅਤੇ ਸਾਡੀ ਨਿਰਾਦਰੀ ਨੂੰ ਦੇਖ!
Молитва Иеремии пророка. Помяни, Господи, что бысть нам: призри и виждь укоризну нашу:
2 ਸਾਡੀ ਵਿਰਾਸਤ ਪਰਦੇਸੀਆਂ ਨੂੰ ਸੌਂਪੀ ਗਈ, ਸਾਡੇ ਘਰ ਪਰਾਇਆਂ ਦੇ ਹੋ ਗਏ।
достояние наше обратися к чуждим и домы нашя ко иноплеменником:
3 ਅਸੀਂ ਯਤੀਮ ਹਾਂ, ਸਾਡੇ ਪਿਤਾ ਨਹੀਂ ਹਨ, ਸਾਡੀਆਂ ਮਾਵਾਂ ਵਿਧਵਾ ਵਾਂਗੂੰ ਹੋ ਗਈਆਂ ਹਨ।
сири быхом, несть отца, матери нашя яко вдовы.
4 ਅਸੀਂ ਆਪਣਾ ਪਾਣੀ ਮੁੱਲ ਲੈ ਕੇ ਪੀਤਾ, ਅਤੇ ਸਾਡੀ ਲੱਕੜੀ ਸਾਨੂੰ ਮੁੱਲ ਦੇ ਕੇ ਮਿਲਦੀ ਹੈ।
Воду нашу за сребро пихом, дрова наша за цену куповахом:
5 ਸਾਡਾ ਪਿੱਛਾ ਕਰਨ ਵਾਲੇ ਸਾਡੀਆਂ ਗਰਦਨਾਂ ਉੱਤੇ ਹਨ, ਅਸੀਂ ਥੱਕੇ ਹੋਏ ਹਾਂ ਪਰ ਸਾਨੂੰ ਅਰਾਮ ਨਹੀਂ ਮਿਲਦਾ।
на выя нашя гоними быхом, трудихомся, не почихом.
6 ਅਸੀਂ ਆਪ ਮਿਸਰ ਦੇ ਅਧੀਨ ਹੋ ਗਏ, ਅਤੇ ਅੱਸ਼ੂਰ ਦੇ ਵੀ, ਤਾਂ ਜੋ ਰੋਟੀ ਖਾ ਸਕੀਏ।
Египет даде руку, Ассур в насыщение их.
7 ਸਾਡੇ ਪੁਰਖਿਆਂ ਨੇ ਪਾਪ ਕੀਤਾ ਅਤੇ ਉਹ ਚੱਲ ਵੱਸੇ, ਪਰ ਅਸੀਂ ਉਹਨਾਂ ਦੀ ਬੁਰਿਆਈ ਦਾ ਭਾਰ ਚੁੱਕਦੇ ਹਾਂ।
Отцы наши согрешиша, и несть их, мы же беззакония их подяхом.
8 ਗੁਲਾਮ ਸਾਡੇ ਉੱਤੇ ਰਾਜ ਕਰਦੇ ਹਨ, ਸਾਨੂੰ ਉਨ੍ਹਾਂ ਦੇ ਹੱਥੋਂ ਛੁਡਾਉਣ ਵਾਲਾ ਕੋਈ ਨਹੀਂ।
Раби обладаша нами, избавляющаго несть от руку их.
9 ਉਜਾੜ ਵਿੱਚ ਤਲਵਾਰ ਦੇ ਕਾਰਨ, ਅਸੀਂ ਆਪਣੀ ਜਾਨ ਤਲੀ ਉੱਤੇ ਰੱਖ ਕੇ ਰੋਟੀ ਕਮਾਉਂਦੇ ਹਾਂ।
В душах наших носихом хлеб наш, от лица меча в пустыни.
10 ੧੦ ਭੁੱਖ ਦੀ ਝੁਲਸਾ ਦੇਣ ਵਾਲੀ ਅੱਗ ਦੇ ਕਾਰਨ, ਸਾਡਾ ਚਮੜਾ ਤੰਦੂਰ ਵਾਂਗੂੰ ਕਾਲਾ ਹੋ ਗਿਆ ਹੈ।
Кожа наша аки пещь обгоре, разседошася от лица бурей глада.
11 ੧੧ ਸੀਯੋਨ ਵਿੱਚ ਇਸਤਰੀਆਂ, ਅਤੇ ਯਹੂਦਾਹ ਦੇ ਨਗਰਾਂ ਵਿੱਚ ਕੁਆਰੀਆਂ ਭਰਿਸ਼ਟ ਕੀਤੀਆਂ ਗਈਆਂ।
Жен в Сионе смириша, девиц во градех Иудиных.
12 ੧੨ ਹਾਕਮ ਨੂੰ ਉਹਨਾਂ ਦੇ ਹੱਥਾਂ ਭਾਰ ਟੰਗਿਆ ਗਿਆ, ਬਜ਼ੁਰਗਾਂ ਦਾ ਕੁਝ ਮਾਣ ਨਾ ਕੀਤਾ ਗਿਆ।
Князи в руках их повешени быша, старейшины не прославишася.
13 ੧੩ ਜੁਆਨਾਂ ਨੂੰ ਚੱਕੀ ਚਲਾਉਣੀ ਪਈ, ਬੱਚਿਆਂ ਨੇ ਲੱਕੜਾਂ ਦੇ ਭਾਰ ਹੇਠ ਠੋਕਰਾਂ ਖਾਧੀਆਂ।
Избраннии плачь подяша, и юноши в кладе изнемогоша.
14 ੧੪ ਬਜ਼ੁਰਗ ਫਾਟਕ ਵਿੱਚ ਨਹੀਂ ਬੈਠਦੇ, ਅਤੇ ਜੁਆਨ ਆਪਣੇ ਗਾਉਣ ਵਜਾਉਣ ਤੋਂ ਹੱਟ ਗਏ ਹਨ।
И старцы от врат оскудеша, избраннии от песней своих умолкоша.
15 ੧੫ ਸਾਡੇ ਦਿਲਾਂ ਦੀ ਖੁਸ਼ੀ ਮੁੱਕ ਗਈ ਹੈ, ਸਾਡਾ ਨੱਚਣਾ ਸੋਗ ਵਿੱਚ ਬਦਲ ਗਿਆ ਹੈ।
Разсыпася радость сердец наших, обратися в плачь лик наш,
16 ੧੬ ਮੁਕਟ ਸਾਡੇ ਸਿਰਾਂ ਤੋਂ ਡਿੱਗ ਪਿਆ ਹੈ, ਸਾਡੇ ਉੱਤੇ ਹਾਏ! ਕਿਉਂ ਜੋ ਅਸੀਂ ਪਾਪ ਕੀਤਾ ਹੈ।
спаде венец со главы нашея: горе нам, яко согрешихом.
17 ੧੭ ਇਸੇ ਕਾਰਨ ਸਾਡੇ ਦਿਲ ਕਮਜ਼ੋਰ ਹੋ ਗਏ, ਇਨ੍ਹਾਂ ਗੱਲਾਂ ਦੇ ਕਾਰਨ ਸਾਡੀਆਂ ਅੱਖਾਂ ਧੁੰਦਲੀਆਂ ਪੈ ਗਈਆਂ,
О сем смутися сердце наше, о сем померкнуша очи наши.
18 ੧੮ ਕਿਉਂ ਜੋ ਸੀਯੋਨ ਪਰਬਤ ਉਜਾੜ ਹੋ ਗਿਆ, ਉਸ ਵਿੱਚ ਗਿੱਦੜ ਫਿਰਦੇ ਹਨ।
На горе Сионе, яко погибе, лисицы ходиша.
19 ੧੯ ਹੇ ਯਹੋਵਾਹ, ਤੂੰ ਸਦਾ ਲਈ ਬਿਰਾਜਮਾਨ ਹੈਂ, ਤੇਰਾ ਸਿੰਘਾਸਣ ਪੀੜ੍ਹੀਓਂ ਪੀੜ੍ਹੀ ਕਾਇਮ ਹੈ।
Ты же, Господи, во веки вселишися, престол Твой в род и род.
20 ੨੦ ਤੂੰ ਕਿਉਂ ਸਾਨੂੰ ਸਦਾ ਲਈ ਵਿਸਾਰ ਦਿੱਤਾ ਹੈ, ਅਤੇ ਕਿਉਂ ਸਾਨੂੰ ਇੰਨ੍ਹੇ ਲੰਬੇ ਸਮੇਂ ਲਈ ਤਿਆਗ ਦਿੱਤਾ ਹੈ?
Вскую во веки забываеши нас, оставиши ли нас в продолжение дний?
21 ੨੧ ਹੇ ਯਹੋਵਾਹ, ਸਾਨੂੰ ਆਪਣੀ ਵੱਲ ਮੋੜ ਲੈ, ਤਾਂ ਅਸੀਂ ਮੁੜ ਆਵਾਂਗੇ, ਸਾਡੇ ਦਿਨ ਪਹਿਲਾਂ ਵਾਂਗੂੰ ਨਵੇਂ ਬਣਾ ਦੇ।
Обрати ны, Господи, к Тебе, и обратимся, и вознови дни нашя якоже прежде.
22 ੨੨ ਕੀ ਤੂੰ ਸਾਨੂੰ ਪੂਰੀ ਤਰ੍ਹਾਂ ਹੀ ਛੱਡ ਦਿੱਤਾ ਹੈ? ਕੀ ਤੂੰ ਸਾਡੇ ਨਾਲ ਬਹੁਤ ਹੀ ਕ੍ਰੋਧਿਤ ਹੋ ਗਿਆ ਹੈਂ?
Яко отревая отринул еси нас, разгневался еси на ны зело.

< ਯਿਰਮਿਯਾਹ ਦਾ ਵਿਰਲਾਪ 5 >