< ਯਿਰਮਿਯਾਹ ਦਾ ਵਿਰਲਾਪ 1 >
1 ੧ ਹਾਏ! ਉਹ ਨਗਰੀ ਕਿਵੇਂ ਇਕੱਲੀ ਬੈਠੀ ਹੈ, ਜਿਹੜੀ ਪਹਿਲਾਂ ਲੋਕਾਂ ਨਾਲ ਭਰੀ ਹੋਈ ਸੀ! ਉਹ ਵਿਧਵਾ ਵਾਂਗੂੰ ਹੋ ਗਈ, ਜਿਹੜੀ ਕੌਮਾਂ ਵਿੱਚ ਮਹਾਨ ਸੀ! ਉਹ ਜੋ ਸੂਬਿਆਂ ਦੀ ਰਾਜਕੁਮਾਰੀ ਸੀ, ਹੁਣ ਲਗਾਨ ਦੇਣ ਵਾਲੀ ਹੋ ਗਈ!
[ALEPH-BET] How she has sat alone, The city abounding with people! She has been as a widow, The mighty among nations! Princes among provinces, She has become tributary!
2 ੨ ਉਹ ਰਾਤ ਨੂੰ ਫੁੱਟ-ਫੁੱਟ ਕੇ ਰੋਂਦੀ ਹੈ, ਉਹ ਦੇ ਹੰਝੂ ਉਹ ਦੀਆਂ ਗੱਲਾਂ ਉੱਤੇ ਛਲਕਦੇ ਹਨ, ਉਹ ਦੇ ਸਾਰੇ ਪ੍ਰੇਮੀਆਂ ਵਿੱਚ ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਉਹ ਦੇ ਸਾਰੇ ਮਿੱਤਰਾਂ ਨੇ ਉਹ ਨੂੰ ਧੋਖਾ ਦਿੱਤਾ, ਉਹ ਉਸ ਦੇ ਵੈਰੀ ਬਣ ਗਏ ਹਨ।
She weeps severely in the night, And her tear [is] on her cheeks, There is no comforter for her out of all her lovers, All her friends dealt treacherously by her, They have been to her for enemies.
3 ੩ ਯਹੂਦਾਹ ਦੁੱਖ ਦੇ ਨਾਲ, ਅਤੇ ਕਠਿਨ ਸੇਵਾ ਦੇ ਨਾਲ ਗ਼ੁਲਾਮੀ ਵਿੱਚ ਚਲੀ ਗਈ, ਉਹ ਕੌਮਾਂ ਦੇ ਵਿਚਕਾਰ ਵੱਸਦੀ ਹੈ, ਪਰ ਉਸ ਨੂੰ ਚੈਨ ਨਹੀਂ ਮਿਲਦਾ। ਉਹ ਦੇ ਸਾਰੇ ਪਿੱਛਾ ਕਰਨ ਵਾਲਿਆਂ ਨੇ ਉਸ ਨੂੰ ਦੁੱਖ ਵਿੱਚ ਜਾ ਫੜ੍ਹਿਆ।
Removed has Judah because of affliction, And because of the abundance of her service; She has dwelt among nations, She has not found rest, All her pursuers have overtaken her between the straits.
4 ੪ ਸੀਯੋਨ ਦੇ ਰਾਹ ਸੋਗ ਕਰਦੇ ਹਨ, ਕਿਉਂ ਜੋ ਠਹਿਰਾਏ ਹੋਏ ਪਰਬਾਂ ਉੱਤੇ ਕੋਈ ਨਹੀਂ ਆਉਂਦਾ, ਉਹ ਦੇ ਸਾਰੇ ਫਾਟਕ ਵਿਰਾਨ ਹੋ ਗਏ ਹਨ, ਉਹ ਦੇ ਜਾਜਕ ਹਾਉਕੇ ਭਰਦੇ ਹਨ, ਉਹ ਦੀਆਂ ਕੁਆਰੀਆਂ ਦੁੱਖੀ ਹਨ, ਉਹ ਆਪ ਵੀ ਕੁੜੱਤਣ ਵਿੱਚ ਹੈ।
The ways of Zion are mourning, Without any coming at the appointed time, All her gates are desolate, her priests sigh, Her virgins are afflicted—and she has bitterness.
5 ੫ ਉਹ ਦੇ ਵਿਰੋਧੀ ਉਹ ਦੇ ਸੁਆਮੀ ਬਣ ਗਏ, ਉਹ ਦੇ ਵੈਰੀ ਤਰੱਕੀ ਕਰਦੇ ਹਨ, ਕਿਉਂ ਜੋ ਯਹੋਵਾਹ ਨੇ ਉਹ ਨੂੰ ਉਹ ਦੇ ਬਹੁਤੇ ਅਪਰਾਧਾਂ ਦੇ ਕਾਰਨ ਦੁੱਖ ਦਿੱਤਾ ਹੈ, ਉਹ ਦੇ ਬੱਚਿਆਂ ਨੂੰ ਵਿਰੋਧੀ ਗ਼ੁਲਾਮੀ ਵਿੱਚ ਲੈ ਗਏ।
Her adversaries have become chief, Her enemies have been at ease, For YHWH has afflicted her, For the abundance of her transgressions, Her infants have gone captive before the adversary.
6 ੬ ਸੀਯੋਨ ਦੀ ਧੀ ਦੀ ਸਾਰੀ ਸ਼ੋਭਾ ਜਾਂਦੀ ਰਹੀ, ਉਹ ਦੇ ਹਾਕਮ ਉਨ੍ਹਾਂ ਹਿਰਨੀਆਂ ਵਾਂਗੂੰ ਹੋ ਗਏ, ਜਿਨ੍ਹਾਂ ਨੂੰ ਚਾਰਗਾਹ ਨਹੀਂ ਲੱਭਦੀ, ਉਹ ਪਿੱਛਾ ਕਰਨ ਵਾਲਿਆਂ ਦੇ ਸਾਹਮਣਿਓਂ ਨਿਰਬਲ ਹੋ ਕੇ ਭੱਜਦੇ ਹਨ।
And all her honor goes out from the daughter of Zion, Her princes have been as harts—They have not found pasture, And they go powerless before a pursuer.
7 ੭ ਯਰੂਸ਼ਲਮ ਨੇ ਆਪਣੇ ਦੁੱਖ ਅਤੇ ਕਲੇਸ਼ ਦੇ ਦਿਨਾਂ ਵਿੱਚ, ਪੁਰਾਣੇ ਸਮਿਆਂ ਦੇ ਆਪਣੇ ਸਾਰੇ ਮਨਭਾਉਣੇ ਪਦਾਰਥਾਂ ਨੂੰ ਯਾਦ ਕੀਤਾ, ਜਦ ਉਹ ਦੇ ਲੋਕ ਵਿਰੋਧੀ ਦੇ ਹੱਥ ਵਿੱਚ ਪਏ, ਅਤੇ ਉਹ ਦਾ ਸਹਾਇਕ ਕੋਈ ਨਾ ਬਣਿਆ। ਉਹ ਦੇ ਵਿਰੋਧੀਆਂ ਨੇ ਉਹ ਨੂੰ ਵੇਖਿਆ, ਅਤੇ ਉਹ ਦੀ ਬਰਬਾਦੀ ਦਾ ਮਖ਼ੌਲ ਉਡਾਇਆ।
Jerusalem has remembered [In] the days of her affliction and her mournings, all her desirable things that were from the days of old, In the falling of her people into the hand of an adversary, And she has no helper; Adversaries have seen her, They have laughed at her cessation.
8 ੮ ਯਰੂਸ਼ਲਮ ਨੇ ਵੱਡਾ ਪਾਪ ਕੀਤਾ, ਇਸ ਲਈ ਉਹ ਅਸ਼ੁੱਧ ਹੋ ਗਈ, ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਉਸ ਦਾ ਨਿਰਾਦਰ ਕਰਦੇ ਹਨ, ਕਿਉਂ ਜੋ ਉਨ੍ਹਾਂ ਨੇ ਉਸ ਦਾ ਨੰਗੇਜ਼ ਵੇਖਿਆ, ਹਾਂ, ਉਹ ਹਾਉਕੇ ਭਰਦੀ ਅਤੇ ਮੂੰਹ ਫੇਰ ਲੈਂਦੀ ਹੈ।
A sin has Jerusalem sinned, Therefore she has become impure, All who honored her have esteemed her lightly, For they have seen her nakedness, Indeed, she herself has sighed and turns backward.
9 ੯ ਉਹ ਦੀ ਅਸ਼ੁੱਧਤਾ ਉਹ ਦੇ ਪੱਲੇ ਉੱਤੇ ਹੈ, ਉਸ ਨੇ ਆਪਣੇ ਅੰਤ ਨੂੰ ਯਾਦ ਨਾ ਰੱਖਿਆ, ਇਸ ਲਈ ਉਹ ਭਿਆਨਕ ਤਰੀਕੇ ਨਾਲ ਗਿਰਾਈ ਗਈ, ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ। ਹੇ ਯਹੋਵਾਹ, ਮੇਰੇ ਦੁੱਖ ਨੂੰ ਵੇਖ! ਕਿਉਂ ਜੋ ਵੈਰੀ ਮੇਰੇ ਵਿਰੁੱਧ ਸਫ਼ਲ ਹੋਇਆ ਹੈ।
Her uncleanness [is] in her skirts, She has not remembered her latter end, And she comes down wonderfully, There is no comforter for her. See, O YHWH, my affliction, For an enemy has exerted himself.
10 ੧੦ ਵਿਰੋਧੀ ਨੇ ਆਪਣਾ ਹੱਥ ਉਸ ਦੀਆਂ ਮਨਭਾਉਣੀਆਂ ਵਸਤਾਂ ਉੱਤੇ ਵਧਾਇਆ ਹੈ, ਉਹ ਨੇ ਵੇਖਿਆ ਹੈ ਕਿ ਪਰਾਈਆਂ ਕੌਮਾਂ ਉਹ ਦੇ ਪਵਿੱਤਰ ਸਥਾਨ ਵਿੱਚ ਵੜੀਆਂ ਹਨ, ਜਿਨ੍ਹਾਂ ਲਈ ਤੂੰ ਹੁਕਮ ਦਿੱਤਾ ਸੀ ਕਿ ਉਹ ਤੇਰੀ ਸਭਾ ਵਿੱਚ ਨਾ ਵੜਨ।
His hand has spread out an adversary On all her desirable things, For she has seen—Nations have entered her sanctuary, Concerning which You commanded, “They do not come into the assembly to you.”
11 ੧੧ ਉਹ ਦੇ ਸਾਰੇ ਲੋਕ ਹਾਉਕੇ ਭਰਦੇ ਹਨ, ਉਹ ਰੋਟੀ ਭਾਲਦੇ ਹਨ, ਉਹਨਾਂ ਨੇ ਆਪਣੀਆਂ ਮਨਭਾਉਣੀਆਂ ਵਸਤਾਂ ਵੇਚ ਕੇ ਭੋਜਨ ਮੁੱਲ ਲਿਆ ਹੈ, ਤਾਂ ਜੋ ਉਹਨਾਂ ਦੀ ਜਾਨ ਵਿੱਚ ਜਾਨ ਆਵੇ। ਹੇ ਯਹੋਵਾਹ, ਵੇਖ ਅਤੇ ਧਿਆਨ ਦੇ, ਕਿਉਂ ਜੋ ਮੈਂ ਤੁੱਛ ਹੋ ਗਈ ਹਾਂ!
All her people are sighing—seeking bread, They have given their desirable things For food to refresh the body; See, O YHWH, and behold attentively, For I have been lightly esteemed.
12 ੧੨ ਹੇ ਸਾਰੇ ਲੰਘਣ ਵਾਲਿਓ! ਕੀ ਇਹ ਤੁਹਾਡੇ ਲਈ ਕੁਝ ਨਹੀਂ ਹੈ? ਧਿਆਨ ਦਿਓ ਅਤੇ ਵੇਖੋ, ਕੀ ਮੇਰੇ ਦੁੱਖ ਵਰਗਾ ਕੋਈ ਹੋਰ ਦੁੱਖ ਹੈ ਜੋ ਮੇਰੇ ਉੱਤੇ ਆਣ ਪਿਆ ਹੈ, ਜਿਸ ਨੂੰ ਯਹੋਵਾਹ ਨੇ ਆਪਣੇ ਭੜਕਦੇ ਕ੍ਰੋਧ ਦੇ ਦਿਨ ਮੇਰੇ ਉੱਤੇ ਪਾਇਆ ਹੈ?
[Is it] nothing to you, all you passing by the way? Look attentively, and see, If there is any pain like my pain, That He is rolling to me? Whom YHWH has afflicted In the day of the fierceness of His anger.
13 ੧੩ ਉਚਿਆਈ ਤੋਂ ਉਸ ਨੇ ਮੇਰੀਆਂ ਹੱਡੀਆਂ ਵਿੱਚ ਅੱਗ ਘੱਲੀ ਹੈ, ਅਤੇ ਉਸ ਨਾਲ ਉਹ ਭਸਮ ਹੋ ਗਈਆਂ, ਉਸ ਨੇ ਮੇਰੇ ਪੈਰਾਂ ਲਈ ਇੱਕ ਜਾਲ਼ ਵਿਛਾਇਆ, ਉਸ ਨੇ ਮੈਨੂੰ ਪਿੱਛੇ ਮੋੜ ਦਿੱਤਾ, ਉਸ ਨੇ ਮੈਨੂੰ ਵਿਰਾਨ ਕਰ ਦਿੱਤਾ ਅਤੇ ਮੈਂ ਸਾਰਾ ਦਿਨ ਰੋਗ ਨਾਲ ਨਿਰਬਲ ਰਹਿੰਦੀ ਹਾਂ।
From above He has sent fire into my bone, And it subdues it, He has spread a net for my feet, He has turned me backward, He has made me desolate—all the day sick.
14 ੧੪ ਜੂਲੇ ਦੀਆਂ ਰੱਸੀਆਂ ਦੀ ਤਰ੍ਹਾਂ ਉਸਨੇ ਮੇਰੇ ਅਪਰਾਧਾਂ ਨੂੰ ਆਪਣੇ ਹੱਥ ਨਾਲ ਬੰਨਿਆ ਹੈ, ਅਤੇ ਉਨ੍ਹਾਂ ਨੂੰ ਵੱਟ ਕੇ ਮੇਰੀ ਗਰਦਨ ਉੱਤੇ ਚੜ੍ਹਾਇਆ ਹੈ, ਉਸ ਨੇ ਮੇਰਾ ਬਲ ਘਟਾ ਦਿੱਤਾ ਹੈ, ਪ੍ਰਭੂ ਨੇ ਮੈਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ, ਜਿਨ੍ਹਾਂ ਦੇ ਅੱਗੇ ਮੈਂ ਖੜ੍ਹੀ ਵੀ ਨਹੀਂ ਰਹਿ ਸਕਦੀ।
Bound has been the yoke of my transgressions by His hand, They are wrapped together, They have gone up on my neck, He has caused my power to stumble, The Lord has given me into hands, I am not able to rise.
15 ੧੫ ਪ੍ਰਭੂ ਨੇ ਮੇਰੇ ਸਾਰੇ ਸੂਰਮਿਆਂ ਨੂੰ ਤੁੱਛ ਜਾਣਿਆ ਹੈ, ਉਸ ਨੇ ਮੇਰੇ ਵਿਰੁੱਧ ਇੱਕ ਮੰਡਲੀ ਨੂੰ ਬੁਲਾਇਆ ਕਿ ਮੇਰੇ ਜੁਆਨਾਂ ਨੂੰ ਕੁਚਲ ਦੇਵੇ। ਪ੍ਰਭੂ ਨੇ ਯਹੂਦਾਹ ਦੀ ਕੁਆਰੀ ਧੀ ਨੂੰ ਜਾਣੋ ਹੌਦ ਵਿੱਚ ਮਿੱਧਿਆ ਹੈ।
The Lord has trodden down all my mighty ones in my midst, He proclaimed an appointed time against me, To destroy my young men, The Lord has trodden a winepress, To the virgin daughter of Judah.
16 ੧੬ ਇਹਨਾਂ ਗੱਲਾਂ ਦੇ ਕਾਰਨ ਮੈਂ ਰੋਂਦੀ ਹਾਂ, ਮੇਰੀਆਂ ਅੱਖੀਆਂ ਤੋਂ ਪਾਣੀ ਵਗਦਾ ਹੈ, ਕਿਉਂ ਜੋ ਮੇਰਾ ਤਸੱਲੀ ਦੇਣ ਵਾਲਾ ਮੈਥੋਂ ਦੂਰ ਹੈ, ਜਿਹੜਾ ਮੇਰੀ ਜਾਨ ਨੂੰ ਤਾਜ਼ਗੀ ਦਿੰਦਾ ਹੈ। ਮੇਰੇ ਬੱਚੇ ਵਿਰਾਨ ਹੋ ਗਏ ਹਨ, ਕਿਉਂ ਜੋ ਵੈਰੀ ਪਰਬਲ ਹੋ ਗਿਆ।
For these I am weeping, My eye, my eye, is running down with waters, For a comforter has been far from me, Refreshing my soul, My sons have been desolate, For mighty has been an enemy.
17 ੧੭ ਸੀਯੋਨ ਨੇ ਆਪਣੇ ਹੱਥ ਫੈਲਾਏ, ਪਰ ਉਸ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਯਹੋਵਾਹ ਨੇ ਯਾਕੂਬ ਲਈ ਹੁਕਮ ਦਿੱਤਾ ਹੈ ਕਿ ਜੋ ਉਸ ਦੇ ਆਲੇ-ਦੁਆਲੇ ਹਨ ਉਹ ਉਸ ਦੇ ਵਿਰੋਧੀ ਹੋ ਜਾਣ, ਯਰੂਸ਼ਲਮ ਉਹਨਾਂ ਦੇ ਵਿਚਕਾਰ ਅਸ਼ੁੱਧ ਇਸਤਰੀ ਵਾਂਗੂੰ ਹੋ ਗਈ ਹੈ।
Zion has spread forth her hands, There is no comforter for her, YHWH has charged concerning Jacob, His neighbors [are] his adversaries, Jerusalem has become impure among them.
18 ੧੮ ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮਾਂ ਦਾ ਵਿਰੋਧ ਕੀਤਾ, ਹੇ ਸਾਰੇ ਲੋਕੋ, ਸੁਣੋ, ਅਤੇ ਮੇਰੇ ਦੁੱਖ ਨੂੰ ਵੇਖੋ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਗ਼ੁਲਾਮੀ ਵਿੱਚ ਚਲੇ ਗਏ।
YHWH is righteous, For I have provoked His mouth. Now hear, all you peoples, and see my pain, My virgins and my young men have gone into captivity.
19 ੧੯ ਮੈਂ ਆਪਣੇ ਪ੍ਰੇਮੀਆਂ ਨੂੰ ਬੁਲਾਇਆ, ਪਰ ਉਹਨਾਂ ਨੇ ਮੈਨੂੰ ਧੋਖਾ ਦਿੱਤਾ, ਜਦ ਮੇਰੇ ਜਾਜਕ ਅਤੇ ਮੇਰੇ ਬਜ਼ੁਰਗ ਭੋਜਨ ਲੱਭਦੇ ਸਨ, ਤਾਂ ਜੋ ਉਨ੍ਹਾਂ ਦੀ ਜਾਨ ਵਿੱਚ ਤਾਜ਼ਗੀ ਆਵੇ, ਤਦ ਸ਼ਹਿਰ ਵਿੱਚ ਹੀ ਉਨ੍ਹਾਂ ਨੇ ਪ੍ਰਾਣ ਛੱਡ ਦਿੱਤੇ।
I called for my lovers, they have deceived me, My priests and my elderly have expired in the city; When they have sought food for themselves, Then they give back their soul.
20 ੨੦ ਹੇ ਯਹੋਵਾਹ, ਵੇਖ, ਕਿਉਂ ਜੋ ਮੈਂ ਦੁੱਖੀ ਹਾਂ! ਮੇਰਾ ਦਿਲ ਬੇਚੈਨ ਹੈ, ਅਤੇ ਮੇਰਾ ਜੀਅ ਮੇਰੇ ਅੰਦਰ ਘਬਰਾਉਂਦਾ ਹੈ, ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ! ਬਾਹਰ ਤਲਵਾਰ ਮੈਨੂੰ ਵੰਸ਼ਹੀਨ ਬਣਾਉਂਦੀ ਹੈ, ਅਤੇ ਘਰ ਵਿੱਚ, ਜਾਣੋ, ਮੌਤ ਦਾ ਵਾਸ ਹੈ!
See, O YHWH, for distress [is] to me, My bowels have been troubled, My heart has been turned in my midst, For I have greatly provoked, From outside the sword has bereaved, In the house [it is] as death.
21 ੨੧ ਉਨ੍ਹਾਂ ਨੇ ਸੁਣਿਆ ਹੈ ਕਿ ਮੈਂ ਹਾਉਕੇ ਭਰਦੀ ਹਾਂ, ਪਰ ਮੈਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ। ਮੇਰੇ ਸਾਰੇ ਵੈਰੀਆਂ ਨੇ ਮੇਰੀ ਬਿਪਤਾ ਦੀ ਖ਼ਬਰ ਸੁਣੀ ਹੈ, ਉਹ ਖੁਸ਼ ਹਨ ਕਿ ਤੂੰ ਇਹ ਕੀਤਾ ਹੈ। ਪਰ ਤੂੰ ਉਹ ਦਿਨ ਲਿਆ ਜਿਸ ਦਾ ਤੂੰ ਪ੍ਰਚਾਰ ਕੀਤਾ ਹੈ, ਤਦ ਉਹ ਵੀ ਮੇਰੇ ਵਰਗੇ ਹੋ ਜਾਣਗੇ।
They have heard that I have sighed, There is no comforter for me, All my enemies have heard of my calamity, They have rejoiced that You have done [it], You have brought in the day You have called, And they are like to me.
22 ੨੨ ਉਨ੍ਹਾਂ ਦੀ ਸਾਰੀ ਬੁਰਿਆਈ ਤੇਰੇ ਸਾਹਮਣੇ ਆਵੇ, ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰ ਜਿਵੇਂ ਤੂੰ ਮੇਰੇ ਨਾਲ ਮੇਰੇ ਸਾਰੇ ਅਪਰਾਧਾਂ ਦੇ ਕਾਰਨ ਕੀਤਾ ਹੈ, ਕਿਉਂ ਜੋ ਮੈਂ ਬਹੁਤ ਹਾਉਕੇ ਭਰਦੀ ਹਾਂ, ਅਤੇ ਮੇਰਾ ਦਿਲ ਨਿਰਬਲ ਹੋ ਗਿਆ ਹੈ।
All their evil comes in before You, And one is doing to them as You have done to me, For all my transgressions, For many [are] my sighs, and my heart [is] sick!