< ਲੇਵੀਆਂ ਦੀ ਪੋਥੀ 1 >
1 ੧ ਯਹੋਵਾਹ ਨੇ ਮੂਸਾ ਨੂੰ ਸੱਦਿਆ ਅਤੇ ਉਸ ਨੂੰ ਮੰਡਲੀ ਦੇ ਡੇਰੇ ਵਿੱਚੋਂ ਆਖਿਆ,
१यहोवा ने मिलापवाले तम्बू में से मूसा को बुलाकर उससे कहा,
2 ੨ “ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜੇਕਰ ਤੁਹਾਡੇ ਵਿੱਚੋਂ ਕੋਈ ਮਨੁੱਖ ਯਹੋਵਾਹ ਦੇ ਅੱਗੇ ਭੇਟ ਲਿਆਵੇ ਤਾਂ ਤੁਸੀਂ ਪਸ਼ੂਆਂ ਵਿੱਚੋਂ ਅਰਥਾਤ ਵੱਗਾਂ ਅਤੇ ਇੱਜੜਾਂ ਵਿੱਚੋਂ ਆਪਣੀ ਭੇਟ ਲਿਆਉਣਾ।”
२“इस्राएलियों से कह कि तुम में से यदि कोई मनुष्य यहोवा के लिये पशु का चढ़ावा चढ़ाए, तो उसका बलिपशु गाय-बैलों या भेड़-बकरियों में से एक का हो।
3 ੩ “ਜੇਕਰ ਉਸ ਦੀ ਭੇਟ ਇੱਜੜ ਵਿੱਚੋਂ ਇੱਕ ਹੋਮ ਬਲੀ ਹੋਵੇ ਤਾਂ ਉਹ ਇੱਕ ਦੋਸ਼ ਰਹਿਤ ਨਰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਨੂੰ ਸਵੀਕਾਰ ਹੋਵੇ।
३“यदि वह गाय-बैलों में से होमबलि करे, तो निर्दोष नर मिलापवाले तम्बू के द्वार पर चढ़ाए कि यहोवा उसे ग्रहण करे।
4 ੪ ਉਹ ਆਪਣਾ ਹੱਥ ਉਸ ਹੋਮ ਬਲੀ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਹ ਉਸ ਦਾ ਪ੍ਰਾਸਚਿਤ ਕਰਨ ਲਈ ਉਸ ਦੇ ਵੱਲੋਂ ਸਵੀਕਾਰ ਕੀਤਾ ਜਾਵੇਗਾ।
४वह अपना हाथ होमबलि पशु के सिर पर रखे, और वह उनके लिये प्रायश्चित करने को ग्रहण किया जाएगा।
5 ੫ ਅਤੇ ਉਹ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਲੈ ਕੇ ਉਸ ਜਗਵੇਦੀ ਦੇ ਚੁਫ਼ੇਰੇ ਛਿੜਕਣ ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਹੈ।
५तब वह उस बछड़े को यहोवा के सामने बलि करे; और हारून के पुत्र जो याजक हैं वे लहू को समीप ले जाकर उस वेदी के चारों ओर छिड़के जो मिलापवाले तम्बू के द्वार पर है।
6 ੬ ਉਹ ਉਸ ਹੋਮ ਬਲੀ ਦੇ ਪਸ਼ੂ ਦੀ ਖੱਲ ਉਧੇੜ ਲਵੇ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰੇ।
६फिर वह होमबलि पशु की खाल निकालकर उस पशु को टुकड़े-टुकड़े करे;
7 ੭ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਜਗਵੇਦੀ ਦੇ ਉੱਤੇ ਅੱਗ ਧਰਨ ਅਤੇ ਅੱਗ ਦੇ ਉੱਤੇ ਲੱਕੜਾਂ ਚਿਣਨ।
७तब हारून याजक के पुत्र वेदी पर आग रखें, और आग पर लकड़ी सजा कर रखे;
8 ੮ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਹ ਸਿਰ ਅਤੇ ਚਰਬੀ ਸਮੇਤ ਪਸ਼ੂ ਦੇ ਟੁੱਕੜਿਆਂ ਨੂੰ ਲੱਕੜਾਂ ਦੇ ਉੱਤੇ ਜੋ ਉਸ ਜਗਵੇਦੀ ਦੀ ਅੱਗ ਉੱਤੇ ਹੈ, ਸੁਧਾਰ ਕੇ ਰੱਖਣ।
८और हारून के पुत्र जो याजक हैं वे सिर और चर्बी समेत पशु के टुकड़ों को उस लकड़ी पर जो वेदी की आग पर होगी सजा कर रखें;
9 ੯ ਪਰ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਪਾਣੀ ਦੇ ਨਾਲ ਧੋ ਲੈਣ ਅਤੇ ਜਾਜਕ ਸਭ ਕੁਝ ਜਗਵੇਦੀ ਦੇ ਉੱਤੇ ਹੋਮ ਬਲੀ ਕਰਕੇ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਕਰਕੇ ਸਾੜੇ।”
९और वह उसकी अंतड़ियों और पैरों को जल से धोए। तब याजक सब को वेदी पर जलाए कि वह होमबलि यहोवा के लिये सुखदायक सुगन्धवाला हवन ठहरे।
10 ੧੦ “ਅਤੇ ਜੇਕਰ ਉਸ ਦੀ ਭੇਟ ਇੱਜੜਾਂ ਵਿੱਚੋਂ ਹੋਵੇ ਅਰਥਾਤ ਭੇਡਾਂ ਜਾਂ ਬੱਕਰਿਆਂ ਦੀ ਹੋਮ ਬਲੀ ਤਾਂ ਉਹ ਇੱਕ ਦੋਸ਼ ਰਹਿਤ ਨਰ ਲਿਆਵੇ,
१०“यदि वह भेड़ों या बकरों का होमबलि चढ़ाए, तो निर्दोष नर को चढ़ाए।
11 ੧੧ ਅਤੇ ਉਹ ਉਸ ਨੂੰ ਯਹੋਵਾਹ ਦੇ ਅੱਗੇ ਜਗਵੇਦੀ ਦੀ ਉੱਤਰ ਦਿਸ਼ਾ ਵੱਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਜਗਵੇਦੀ ਦੇ ਚੁਫ਼ੇਰੇ ਉਸ ਦਾ ਲਹੂ ਛਿੜਕਣ।
११और वह उसको यहोवा के आगे वेदी के उत्तरी ओर बलि करे; और हारून के पुत्र जो याजक हैं वे उसके लहू को वेदी के चारों ओर छिड़कें।
12 ੧੨ ਉਹ ਉਸ ਨੂੰ ਟੁੱਕੜੇ-ਟੁੱਕੜੇ ਕਰੇ ਅਤੇ ਉਸ ਦੇ ਸਿਰ ਅਤੇ ਚਰਬੀ ਨੂੰ ਵੱਖਰਾ ਕਰੇ ਅਤੇ ਜਾਜਕ ਇਨ੍ਹਾਂ ਨੂੰ ਉਸ ਲੱਕੜ ਉੱਤੇ ਸੁਧਾਰ ਕੇ ਰੱਖਣ ਜੋ ਜਗਵੇਦੀ ਦੀ ਅੱਗ ਉੱਤੇ ਹੈ।
१२और वह उसको सिर और चर्बी समेत टुकड़े-टुकड़े करे, और याजक इन सब को उस लकड़ी पर सजा कर रखे जो वेदी की आग पर होगी;
13 ੧੩ ਪਰ ਉਸ ਦੀਆਂ ਆਂਦਰਾਂ ਅਤੇ ਲੱਤਾਂ ਪਾਣੀ ਨਾਲ ਧੋਵੇ ਅਤੇ ਜਾਜਕ ਇਹ ਸਭ ਕੁਝ ਲਿਆ ਕੇ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਲਈ ਹੋਮ ਬਲੀ ਅਤੇ ਸੁਗੰਧਤਾ ਲਈ ਅੱਗ ਦੀ ਇੱਕ ਭੇਟ ਹੈ।”
१३वह उसकी अंतड़ियों और पैरों को जल से धोए। और याजक वेदी पर जलाए कि वह होमबलि हो और यहोवा के लिये सुखदायक सुगन्धवाला हवन ठहरे।
14 ੧੪ “ਜੇਕਰ ਉਹ ਯਹੋਵਾਹ ਦੇ ਲਈ ਪੰਛੀਆਂ ਦੀ ਹੋਮ ਦੀ ਭੇਟ ਚੜ੍ਹਾਵੇ ਤਾਂ ਉਹ ਘੁੱਗੀਆਂ ਜਾਂ ਕਬੂਤਰਾਂ ਦੇ ਬੱਚਿਆਂ ਵਿੱਚੋਂ ਆਪਣੀ ਭੇਟ ਲਿਆਵੇ।
१४“यदि वह यहोवा के लिये पक्षियों की होमबलि चढ़ाए, तो पंडुको या कबूतरों का चढ़ावा चढ़ाए।
15 ੧੫ ਅਤੇ ਜਾਜਕ ਉਸ ਨੂੰ ਜਗਵੇਦੀ ਕੋਲ ਲਿਆਵੇ ਅਤੇ ਉਸ ਦੀ ਗਰਦਨ ਮਰੋੜ ਕੇ ਸਿਰ ਨੂੰ ਧੜ ਤੋਂ ਅਲੱਗ ਕਰੇ ਉਸ ਨੂੰ ਜਗਵੇਦੀ ਉੱਤੇ ਸਾੜੇ ਅਤੇ ਉਸਦਾ ਲਹੂ ਜਗਵੇਦੀ ਦੇ ਇੱਕ ਪਾਸੇ ਡੋਲ੍ਹ ਦੇਵੇ।
१५याजक उसको वेदी के समीप ले जाकर उसका गला मरोड़कर सिर को धड़ से अलग करे, और वेदी पर जलाए; और उसका सारा लहू उस वेदी के बाजू पर गिराया जाए;
16 ੧੬ ਉਹ ਉਸ ਦੇ ਖੰਭਾਂ ਸਮੇਤ ਉਸ ਦੀ ਚੁੰਝ ਨੂੰ ਕੱਢ ਕੇ ਜਗਵੇਦੀ ਦੇ ਪੂਰਬ ਵੱਲ ਸੁਆਹ ਦੇ ਸਥਾਨ ਵਿੱਚ ਉਸ ਨੂੰ ਸੁੱਟ ਦੇਵੇ।
१६और वह उसकी गल-थैली को मल सहित निकालकर वेदी के पूरब की ओर से राख डालने के स्थान पर फेंक दे;
17 ੧੭ ਉਹ ਖੰਭਾਂ ਦੇ ਵਿੱਚੋਂ ਉਸ ਨੂੰ ਪਾੜੇ, ਪਰ ਉਸ ਨੂੰ ਵੱਖੋ-ਵੱਖ ਨਾ ਕਰੇ, ਫੇਰ ਜਾਜਕ ਉਹ ਨੂੰ ਉਸ ਲੱਕੜ ਦੀ ਅੱਗ ਉੱਤੇ ਰੱਖ ਕੇ ਸਾੜੇ ਜੋ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਹੋਮ ਦੀ ਭੇਟ ਅਤੇ ਸੁਗੰਧਤਾ ਲਈ ਅੱਗ ਦੀ ਭੇਟ ਠਹਿਰੇ।”
१७और वह उसको पंखों के बीच से फाड़े, पर अलग-अलग न करे। तब याजक उसको वेदी पर उस लकड़ी के ऊपर रखकर जो आग पर होगी जलाए कि वह होमबलि और यहोवा के लिये सुखदायक सुगन्धवाला हवन ठहरे।