< ਲੇਵੀਆਂ ਦੀ ਪੋਥੀ 1 >

1 ਯਹੋਵਾਹ ਨੇ ਮੂਸਾ ਨੂੰ ਸੱਦਿਆ ਅਤੇ ਉਸ ਨੂੰ ਮੰਡਲੀ ਦੇ ਡੇਰੇ ਵਿੱਚੋਂ ਆਖਿਆ,
ଏଥିଉତ୍ତାରେ ସଦାପ୍ରଭୁ ସମାଗମ-ତମ୍ବୁରୁ ମୋଶାଙ୍କୁ ଡାକି କହିଲେ,
2 “ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜੇਕਰ ਤੁਹਾਡੇ ਵਿੱਚੋਂ ਕੋਈ ਮਨੁੱਖ ਯਹੋਵਾਹ ਦੇ ਅੱਗੇ ਭੇਟ ਲਿਆਵੇ ਤਾਂ ਤੁਸੀਂ ਪਸ਼ੂਆਂ ਵਿੱਚੋਂ ਅਰਥਾਤ ਵੱਗਾਂ ਅਤੇ ਇੱਜੜਾਂ ਵਿੱਚੋਂ ਆਪਣੀ ਭੇਟ ਲਿਆਉਣਾ।”
“ତୁମ୍ଭେ ଇସ୍ରାଏଲ-ସନ୍ତାନଗଣଙ୍କୁ କୁହ, ତୁମ୍ଭମାନଙ୍କ ମଧ୍ୟରୁ କେହି ଯଦି ସଦାପ୍ରଭୁଙ୍କ ଉଦ୍ଦେଶ୍ୟରେ ବଳି ଉତ୍ସର୍ଗ କରେ, ତେବେ ସେ ଗୋରୁ ଅବା ମେଷପଲରୁ ଆପଣା ବଳି ଆଣି ଉତ୍ସର୍ଗ କରୁ।
3 “ਜੇਕਰ ਉਸ ਦੀ ਭੇਟ ਇੱਜੜ ਵਿੱਚੋਂ ਇੱਕ ਹੋਮ ਬਲੀ ਹੋਵੇ ਤਾਂ ਉਹ ਇੱਕ ਦੋਸ਼ ਰਹਿਤ ਨਰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਨੂੰ ਸਵੀਕਾਰ ਹੋਵੇ।
ସେ ଯଦି ଗୋଠରୁ (ଗାଈଗୋରୁ ପଲରୁ) ହୋମାର୍ଥକ ବଳି ଉତ୍ସର୍ଗ କରେ, ତେବେ ନିଖୁନ୍ତ ପୁଂପଶୁ ସମାଗମ-ତମ୍ବୁର ଦ୍ୱାର ନିକଟକୁ ଆଣିବ; ଯେପରି ତାହା ସଦାପ୍ରଭୁଙ୍କ ଛାମୁରେ ଗ୍ରାହ୍ୟ ହେବ।
4 ਉਹ ਆਪਣਾ ਹੱਥ ਉਸ ਹੋਮ ਬਲੀ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਹ ਉਸ ਦਾ ਪ੍ਰਾਸਚਿਤ ਕਰਨ ਲਈ ਉਸ ਦੇ ਵੱਲੋਂ ਸਵੀਕਾਰ ਕੀਤਾ ਜਾਵੇਗਾ।
ପୁଣି, ସେ ହୋମବଳିର ମସ୍ତକରେ ଆପଣା ହସ୍ତ ରଖିବ; ତହିଁରେ ସେହି ବଳି ତାହାର ପ୍ରାୟଶ୍ଚିତ୍ତ ରୂପେ ଗ୍ରାହ୍ୟ ହେବ।
5 ਅਤੇ ਉਹ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਲੈ ਕੇ ਉਸ ਜਗਵੇਦੀ ਦੇ ਚੁਫ਼ੇਰੇ ਛਿੜਕਣ ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਹੈ।
ତହୁଁ ସେ ସଦାପ୍ରଭୁଙ୍କ ସମ୍ମୁଖରେ ସେହି ଗୋବତ୍ସକୁ ବଧ କରିବ; ଆଉ, ହାରୋଣର ପୁତ୍ର ଯାଜକଗଣ ତାହାର ରକ୍ତ ନେଇ ସମାଗମ-ତମ୍ବୁର ଦ୍ୱାର ସମୀପସ୍ଥ ବେଦି ଉପର ଚାରିଆଡ଼େ ଛିଞ୍ଚିବେ।
6 ਉਹ ਉਸ ਹੋਮ ਬਲੀ ਦੇ ਪਸ਼ੂ ਦੀ ਖੱਲ ਉਧੇੜ ਲਵੇ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰੇ।
ପୁଣି ସେ ସେହି ହୋମବଳିର ଚର୍ମ କାଢ଼ି ତାହା ଖଣ୍ଡ ଖଣ୍ଡ କରିବ।
7 ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਜਗਵੇਦੀ ਦੇ ਉੱਤੇ ਅੱਗ ਧਰਨ ਅਤੇ ਅੱਗ ਦੇ ਉੱਤੇ ਲੱਕੜਾਂ ਚਿਣਨ।
ଏଥିଉତ୍ତାରେ ହାରୋଣ ଯାଜକର ପୁତ୍ରଗଣ ସେହି ବେଦି ଉପରେ ଅଗ୍ନି ରଖିବେ ଓ ଅଗ୍ନି ଉପରେ କାଷ୍ଠ ସଜାଇବେ।
8 ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਹ ਸਿਰ ਅਤੇ ਚਰਬੀ ਸਮੇਤ ਪਸ਼ੂ ਦੇ ਟੁੱਕੜਿਆਂ ਨੂੰ ਲੱਕੜਾਂ ਦੇ ਉੱਤੇ ਜੋ ਉਸ ਜਗਵੇਦੀ ਦੀ ਅੱਗ ਉੱਤੇ ਹੈ, ਸੁਧਾਰ ਕੇ ਰੱਖਣ।
ପୁଣି ହାରୋଣର ପୁତ୍ର ଯାଜକମାନେ ବେଦି ଉପରିସ୍ଥ ଅଗ୍ନି ଓ କାଷ୍ଠ ଉପରେ ସେହି ପଶୁର ଖଣ୍ଡସକଳ, ମସ୍ତକ ଓ ମେଦ ସଜାଇ ରଖିବେ।
9 ਪਰ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਪਾਣੀ ਦੇ ਨਾਲ ਧੋ ਲੈਣ ਅਤੇ ਜਾਜਕ ਸਭ ਕੁਝ ਜਗਵੇਦੀ ਦੇ ਉੱਤੇ ਹੋਮ ਬਲੀ ਕਰਕੇ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਕਰਕੇ ਸਾੜੇ।”
ମାତ୍ର ସେ ତାହାର ଅନ୍ତ ଓ ପାଦ ଜଳରେ ଧୌତ କରିବ; ତହୁଁ ଯାଜକ ବେଦି ଉପରେ ତାହାସବୁ ଦଗ୍ଧ କରିବ, ତାହା ହୋମବଳି, ଅର୍ଥାତ୍‍, ତୁଷ୍ଟିଜନକ ଆଘ୍ରାଣାର୍ଥେ ସଦାପ୍ରଭୁଙ୍କ ଉଦ୍ଦେଶ୍ୟରେ ଅଗ୍ନିକୃତ ଉପହାର ହେବ।
10 ੧੦ “ਅਤੇ ਜੇਕਰ ਉਸ ਦੀ ਭੇਟ ਇੱਜੜਾਂ ਵਿੱਚੋਂ ਹੋਵੇ ਅਰਥਾਤ ਭੇਡਾਂ ਜਾਂ ਬੱਕਰਿਆਂ ਦੀ ਹੋਮ ਬਲੀ ਤਾਂ ਉਹ ਇੱਕ ਦੋਸ਼ ਰਹਿਤ ਨਰ ਲਿਆਵੇ,
ଆଉ ଯଦି ସେ ମେଷ କି ଛାଗପଲରୁ ହୋମବଳି ଉତ୍ସର୍ଗ କରେ,
11 ੧੧ ਅਤੇ ਉਹ ਉਸ ਨੂੰ ਯਹੋਵਾਹ ਦੇ ਅੱਗੇ ਜਗਵੇਦੀ ਦੀ ਉੱਤਰ ਦਿਸ਼ਾ ਵੱਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਜਗਵੇਦੀ ਦੇ ਚੁਫ਼ੇਰੇ ਉਸ ਦਾ ਲਹੂ ਛਿੜਕਣ।
ତେବେ ସେ ନିଖୁନ୍ତ ପୁଂପଶୁ ଘେନି ସଦାପ୍ରଭୁଙ୍କ ସମ୍ମୁଖରେ ଯଜ୍ଞବେଦିର ଉତ୍ତର ଦିଗରେ ବଧ କରିବ; ପୁଣି ହାରୋଣର ପୁତ୍ର ଯାଜକଗଣ ବେଦିର ଉପର ଚତୁର୍ଦ୍ଦିଗରେ ତାହାର ରକ୍ତ ଛିଞ୍ଚିବେ।
12 ੧੨ ਉਹ ਉਸ ਨੂੰ ਟੁੱਕੜੇ-ਟੁੱਕੜੇ ਕਰੇ ਅਤੇ ਉਸ ਦੇ ਸਿਰ ਅਤੇ ਚਰਬੀ ਨੂੰ ਵੱਖਰਾ ਕਰੇ ਅਤੇ ਜਾਜਕ ਇਨ੍ਹਾਂ ਨੂੰ ਉਸ ਲੱਕੜ ਉੱਤੇ ਸੁਧਾਰ ਕੇ ਰੱਖਣ ਜੋ ਜਗਵੇਦੀ ਦੀ ਅੱਗ ਉੱਤੇ ਹੈ।
ଆଉ ସେ ତାହାର ମସ୍ତକ ଓ ମେଦ ସହିତ ତାକୁ ଖଣ୍ଡ ଖଣ୍ଡ କରିବ; ତହିଁରେ ଯାଜକ ବେଦି ଉପରିସ୍ଥ ଅଗ୍ନି ଓ କାଷ୍ଠ ଉପରେ ତାହା ସଜାଇ ରଖିବ।
13 ੧੩ ਪਰ ਉਸ ਦੀਆਂ ਆਂਦਰਾਂ ਅਤੇ ਲੱਤਾਂ ਪਾਣੀ ਨਾਲ ਧੋਵੇ ਅਤੇ ਜਾਜਕ ਇਹ ਸਭ ਕੁਝ ਲਿਆ ਕੇ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਲਈ ਹੋਮ ਬਲੀ ਅਤੇ ਸੁਗੰਧਤਾ ਲਈ ਅੱਗ ਦੀ ਇੱਕ ਭੇਟ ਹੈ।”
ମାତ୍ର ସେ ତାହାର ଅନ୍ତ ଓ ପାଦ ଜଳରେ ଧୌତ କରିବ; ତହୁଁ ଯାଜକ ସେହି ସମସ୍ତ ଉତ୍ସର୍ଗ କରି ବେଦି ଉପରେ ଦଗ୍ଧ କରିବ, ତାହା ହୋମବଳି, ଅର୍ଥାତ୍‍, ସଦାପ୍ରଭୁଙ୍କ ଉଦ୍ଦେଶ୍ୟରେ ତୁଷ୍ଟିଜନକ ଆଘ୍ରାଣାର୍ଥେ ଅଗ୍ନିକୃତ ଉପହାର ହେବ।
14 ੧੪ “ਜੇਕਰ ਉਹ ਯਹੋਵਾਹ ਦੇ ਲਈ ਪੰਛੀਆਂ ਦੀ ਹੋਮ ਦੀ ਭੇਟ ਚੜ੍ਹਾਵੇ ਤਾਂ ਉਹ ਘੁੱਗੀਆਂ ਜਾਂ ਕਬੂਤਰਾਂ ਦੇ ਬੱਚਿਆਂ ਵਿੱਚੋਂ ਆਪਣੀ ਭੇਟ ਲਿਆਵੇ।
ଆଉ ଯଦି ସେ ସଦାପ୍ରଭୁଙ୍କ ଉଦ୍ଦେଶ୍ୟରେ ପକ୍ଷୀମାନଙ୍କ ମଧ୍ୟରୁ ହୋମବଳି ଉତ୍ସର୍ଗ କରେ, ତେବେ କପୋତ ଅବା ପାରାଛୁଆ ମଧ୍ୟରୁ ତାହା ନେବ।
15 ੧੫ ਅਤੇ ਜਾਜਕ ਉਸ ਨੂੰ ਜਗਵੇਦੀ ਕੋਲ ਲਿਆਵੇ ਅਤੇ ਉਸ ਦੀ ਗਰਦਨ ਮਰੋੜ ਕੇ ਸਿਰ ਨੂੰ ਧੜ ਤੋਂ ਅਲੱਗ ਕਰੇ ਉਸ ਨੂੰ ਜਗਵੇਦੀ ਉੱਤੇ ਸਾੜੇ ਅਤੇ ਉਸਦਾ ਲਹੂ ਜਗਵੇਦੀ ਦੇ ਇੱਕ ਪਾਸੇ ਡੋਲ੍ਹ ਦੇਵੇ।
ତହୁଁ ଯାଜକ ତାହା ବେଦି ନିକଟକୁ ଆଣି ତାହାର ମସ୍ତକ ମୋଡ଼ି ତାକୁ ବେଦି ଉପରେ ଦଗ୍ଧ କରିବ; ଆଉ ତାହାର ରକ୍ତ ବେଦି ପାର୍ଶ୍ୱରେ ନିଗାଡ଼ିବ।
16 ੧੬ ਉਹ ਉਸ ਦੇ ਖੰਭਾਂ ਸਮੇਤ ਉਸ ਦੀ ਚੁੰਝ ਨੂੰ ਕੱਢ ਕੇ ਜਗਵੇਦੀ ਦੇ ਪੂਰਬ ਵੱਲ ਸੁਆਹ ਦੇ ਸਥਾਨ ਵਿੱਚ ਉਸ ਨੂੰ ਸੁੱਟ ਦੇਵੇ।
ଏଥିଉତ୍ତାରେ ସେ ତାହାର ମଳ ସହିତ ଗଳା ଥଳୀ ଘେନି ବେଦିର ପୂର୍ବପାର୍ଶ୍ଵସ୍ଥ ଭସ୍ମ ସ୍ଥାନରେ ନିକ୍ଷେପ କରିବ।
17 ੧੭ ਉਹ ਖੰਭਾਂ ਦੇ ਵਿੱਚੋਂ ਉਸ ਨੂੰ ਪਾੜੇ, ਪਰ ਉਸ ਨੂੰ ਵੱਖੋ-ਵੱਖ ਨਾ ਕਰੇ, ਫੇਰ ਜਾਜਕ ਉਹ ਨੂੰ ਉਸ ਲੱਕੜ ਦੀ ਅੱਗ ਉੱਤੇ ਰੱਖ ਕੇ ਸਾੜੇ ਜੋ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਹੋਮ ਦੀ ਭੇਟ ਅਤੇ ਸੁਗੰਧਤਾ ਲਈ ਅੱਗ ਦੀ ਭੇਟ ਠਹਿਰੇ।”
ଆଉ, ପକ୍ଷମୂଳ ଚିରିବ, ମାତ୍ର ଦ୍ୱିଖଣ୍ଡ କରିବ ନାହିଁ; ପୁଣି ଯାଜକ ବେଦି ଉପରିସ୍ଥ ଅଗ୍ନି ଓ କାଷ୍ଠ ଉପରେ ଦଗ୍ଧ କରିବ, ତହିଁରେ ତାହା ହୋମବଳି, ଅର୍ଥାତ୍‍, ତୁଷ୍ଟିଜନକ ଆଘ୍ରାଣାର୍ଥେ ସଦାପ୍ରଭୁଙ୍କ ଉଦ୍ଦେଶ୍ୟରେ ଅଗ୍ନିକୃତ ଉପହାର ହେବ।

< ਲੇਵੀਆਂ ਦੀ ਪੋਥੀ 1 >