< ਲੇਵੀਆਂ ਦੀ ਪੋਥੀ 10 >
1 ੧ ਤਦ ਹਾਰੂਨ ਦੇ ਪੁੱਤਰਾਂ ਨਾਦਾਬ ਅਤੇ ਅਬੀਹੂ ਨੇ ਆਪੋ-ਆਪਣੀ ਧੂਪਦਾਨੀ ਲੈ ਕੇ ਉਸ ਦੇ ਵਿੱਚ ਅੱਗ ਭਰੀ ਅਤੇ ਉਸ ਵਿੱਚ ਧੂਪ ਪਾ ਕੇ ਯਹੋਵਾਹ ਦੇ ਅੱਗੇ ਓਪਰਾ ਧੂਪ ਧੁਖਾਇਆ, ਜਿਸ ਤੋਂ ਯਹੋਵਾਹ ਨੇ ਉਨ੍ਹਾਂ ਨੂੰ ਵਰਜਿਆ ਸੀ।
And the two sons of Aaron, Nadab and Abihu, each took his censer and put fire in it, and laid incense on it, and offered strange fire before the LORD, which he had not commanded them.
2 ੨ ਤਦ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਅਤੇ ਉਨ੍ਹਾਂ ਨੂੰ ਭਸਮ ਕਰ ਦਿੱਤਾ ਅਤੇ ਉਹ ਯਹੋਵਾਹ ਦੇ ਅੱਗੇ ਮਰ ਗਏ।
And fire came forth from before the LORD, and devoured them, and they died before the LORD.
3 ੩ ਤਦ ਮੂਸਾ ਨੇ ਹਾਰੂਨ ਨੂੰ ਆਖਿਆ, “ਇਹ ਉਹ ਗੱਲ ਹੈ, ਜਿਹੜੀ ਯਹੋਵਾਹ ਨੇ ਆਖੀ ਸੀ ਕਿ ਜੋ ਮੇਰੇ ਨਜ਼ਦੀਕ ਆਵੇ ਮੈਂ ਆਪਣੇ ਆਪ ਨੂੰ ਉਨ੍ਹਾਂ ਦੇ ਸਾਹਮਣੇ ਪਵਿੱਤਰ ਵਿਖਾਵਾਂਗਾ ਅਤੇ ਸਾਰੇ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ।” ਅਤੇ ਹਾਰੂਨ ਚੁੱਪ ਰਿਹਾ।
Then Moses said to Aaron, "This is what the LORD spoke of, saying, 'I will show myself holy to those who come near me, and before all the people I will be glorified.'" Aaron held his peace.
4 ੪ ਤਦ ਮੂਸਾ ਨੇ ਹਾਰੂਨ ਦੇ ਚਾਚੇ ਉੱਜ਼ੀਏਲ ਦੇ ਪੁੱਤਰ ਮੀਸ਼ਾਏਲ ਅਤੇ ਅਲਸਾਫਾਨ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਨੇੜੇ ਆਓ ਅਤੇ ਆਪਣੇ ਭਰਾਵਾਂ ਨੂੰ ਪਵਿੱਤਰ ਸਥਾਨ ਦੇ ਅੱਗੋਂ ਚੁੱਕ ਕੇ ਡੇਰੇ ਤੋਂ ਬਾਹਰ ਲੈ ਜਾਓ।”
Moses called Mishael and Elzaphan, the sons of Uzziel the uncle of Aaron, and said to them, "Draw near, carry your brothers from before the sanctuary out of the camp."
5 ੫ ਤਦ ਉਨ੍ਹਾਂ ਨੇ ਮੂਸਾ ਦੇ ਹੁਕਮ ਅਨੁਸਾਰ ਨੇੜੇ ਜਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਕੁੜਤਿਆਂ ਸਮੇਤ ਚੁੱਕਿਆ ਅਤੇ ਡੇਰੇ ਤੋਂ ਬਾਹਰ ਲੈ ਗਏ।
So they drew near, and carried them in their coats out of the camp, as Moses had said.
6 ੬ ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਆਪਣੇ ਸਿਰਾਂ ਨੂੰ ਨੰਗੇ ਨਾ ਕਰੋ ਅਤੇ ਨਾ ਹੀ ਆਪਣੇ ਬਸਤਰਾਂ ਨੂੰ ਪਾੜੋ, ਅਜਿਹਾ ਨਾ ਹੋਵੇ ਕਿ ਤੁਸੀਂ ਵੀ ਮਰ ਜਾਓ ਅਤੇ ਸਾਰੀ ਮੰਡਲੀ ਉੱਤੇ ਉਸ ਦਾ ਕ੍ਰੋਧ ਭੜਕੇ ਪਰ ਤੇਰੇ ਭਰਾ ਅਰਥਾਤ ਇਸਰਾਏਲ ਦਾ ਸਾਰਾ ਘਰਾਣਾ ਉਸ ਅੱਗ ਦੇ ਕਾਰਨ ਸੋਗ ਕਰਨ, ਜਿਹੜੀ ਯਹੋਵਾਹ ਨੇ ਜਲਾਈ ਹੈ।
Moses said to Aaron, and to Eleazar and to Ithamar, his sons, "Do not let the hair of your heads go loose, neither tear your clothes; that you do not die, and that he not be angry with all the congregation: but let your brothers, the whole house of Israel, bewail the burning which the LORD has kindled.
7 ੭ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ ਕਿਉਂ ਜੋ ਯਹੋਵਾਹ ਦਾ ਮਸਹ ਕਰਨ ਦਾ ਤੇਲ ਤੁਹਾਡੇ ਉੱਤੇ ਹੈ।” ਤਦ ਉਨ੍ਹਾਂ ਨੇ ਮੂਸਾ ਦੇ ਬਚਨ ਦੇ ਅਨੁਸਾਰ ਕੀਤਾ।
You shall not go out from the door of the Tent of Meeting, lest you die; for the anointing oil of the LORD is on you." They did according to the word of Moses.
8 ੮ ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ,
The LORD spoke to Aaron, saying,
9 ੯ “ਜਦ ਤੂੰ ਜਾਂ ਤੇਰੇ ਪੁੱਤਰ ਮੰਡਲੀ ਦੇ ਡੇਰੇ ਵਿੱਚ ਜਾਓ ਤਦ ਤੁਸੀਂ ਕੋਈ ਮਧ ਜਾਂ ਨਸ਼ਾ ਨਾ ਪੀਣਾ, ਤਾਂ ਜੋ ਤੁਸੀਂ ਮਰ ਨਾ ਜਾਓ। ਇਹ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੋਵੇ।
"Drink no wine nor strong drink, you, nor your sons with you, when you go into the Tent of Meeting, that you do not die: it shall be a statute forever throughout your generations:
10 ੧੦ ਤਾਂ ਜੋ ਤੁਸੀਂ ਪਵਿੱਤਰ ਅਤੇ ਅਪਵਿੱਤਰ ਦੇ ਵਿੱਚ ਅਤੇ ਸ਼ੁੱਧ ਅਤੇ ਅਸ਼ੁੱਧ ਦੇ ਵਿੱਚ ਫ਼ਰਕ ਕਰ ਸਕੋ।
and that you are to make a distinction between the holy and the common, and between the unclean and the clean;
11 ੧੧ ਅਤੇ ਇਸਰਾਏਲੀਆਂ ਨੂੰ ਉਹ ਸਾਰੀਆਂ ਬਿਧੀਆਂ ਸਿਖਾਓ ਜੋ ਯਹੋਵਾਹ ਨੇ ਉਨ੍ਹਾਂ ਨੂੰ ਮੂਸਾ ਦੇ ਰਾਹੀਂ ਆਖੀਆਂ ਸਨ।”
and that you are to teach the children of Israel all the statutes which the LORD has spoken to them by Moses."
12 ੧੨ ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਬਚੇ ਹੋਏ ਦੋਵੇਂ ਪੁੱਤਰਾਂ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਹੜੀ ਮੈਦੇ ਦੀ ਭੇਟ ਬਚੀ ਹੈ, ਉਸ ਨੂੰ ਲੈ ਕੇ ਜਗਵੇਦੀ ਦੇ ਕੋਲ ਖ਼ਮੀਰ ਤੋਂ ਬਿਨ੍ਹਾਂ ਖਾਓ, ਕਿਉਂ ਜੋ ਉਹ ਅੱਤ ਪਵਿੱਤਰ ਹੈ।
Moses spoke to Aaron, and to Eleazar and to Ithamar, his sons who were left, "Take the meal offering that remains of the offerings of the LORD made by fire, and eat it without yeast beside the altar; for it is most holy;
13 ੧੩ ਅਤੇ ਤੁਸੀਂ ਉਸ ਨੂੰ ਪਵਿੱਤਰ ਸਥਾਨ ਵਿੱਚ ਖਾਣਾ ਕਿਉਂ ਜੋ ਯਹੋਵਾਹ ਦੀਆਂ ਅੱਗ ਦੀਆਂ ਬਲੀਆਂ ਵਿੱਚੋਂ ਇਹ ਤੇਰਾ ਅਤੇ ਤੇਰੇ ਪੁੱਤਰਾਂ ਦਾ ਅਧਿਕਾਰ ਹੈ, ਕਿਉਂ ਜੋ ਮੈਨੂੰ ਇਹੋ ਹੁਕਮ ਦਿੱਤਾ ਗਿਆ ਹੈ।
and you shall eat it in a holy place, because it is your portion, and your sons' portion, of the offerings of the LORD made by fire: for so I am commanded.
14 ੧੪ ਪਰ ਹਿਲਾਉਣ ਦੀ ਭੇਟ ਦੀ ਛਾਤੀ ਅਤੇ ਚੁੱਕਣ ਦੀ ਭੇਟ ਦੇ ਪੱਟ ਨੂੰ ਤੂੰ, ਤੇਰੇ ਪੁੱਤਰ ਅਤੇ ਤੇਰੀਆਂ ਧੀਆਂ ਕਿਸੇ ਸਾਫ਼-ਸੁਥਰੇ ਸਥਾਨ ਵਿੱਚ ਖਾਣ, ਕਿਉਂ ਜੋ ਉਹ ਇਸਰਾਏਲੀਆਂ ਦੁਆਰਾ ਦਿੱਤੀਆਂ ਹੋਈਆਂ ਸੁੱਖ-ਸਾਂਦ ਦੀਆਂ ਭੇਟਾਂ ਦੀਆਂ ਬਲੀਆਂ ਵਿੱਚੋਂ, ਤੇਰਾ ਅਤੇ ਤੇਰੇ ਪੁੱਤਰਾਂ ਦਾ ਅਧਿਕਾਰ ਹੈ।
The waved breast and the heaved thigh you shall eat in a clean place, you, and your sons, and your daughters with you: for they are given as your portion, and your sons' portion, out of the sacrifices of the peace offerings of the children of Israel.
15 ੧੫ ਉਹ ਚਰਬੀ ਦੀਆਂ ਅੱਗ ਦੀਆਂ ਭੇਟਾਂ ਸਮੇਤ, ਚੁੱਕਣ ਦੇ ਪੱਟ ਅਤੇ ਹਿਲਾਉਣ ਦੀ ਛਾਤੀ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਲਿਆਉਣ ਅਤੇ ਇਹ ਹਿੱਸਾ ਸਦਾ ਦੀ ਬਿਧੀ ਕਰਕੇ ਤੇਰਾ ਅਤੇ ਤੇਰੇ ਪੁੱਤਰਾਂ ਦਾ ਹੋਵੇਗਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ।”
The heaved thigh and the waved breast they shall bring with the offerings made by fire of the fat, to wave it for a wave offering before the LORD: and it shall be yours, and your sons' with you, as a portion forever; as the LORD has commanded."
16 ੧੬ ਤਦ ਮੂਸਾ ਨੇ ਬੜੇ ਜਤਨ ਨਾਲ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਲੱਭਿਆ ਅਤੇ ਵੇਖੋ, ਉਹ ਸਾੜਿਆ ਗਿਆ ਸੀ। ਇਸ ਲਈ ਉਹ ਹਾਰੂਨ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨਾਲ ਜਿਹੜੇ ਬਚ ਗਏ ਸਨ, ਇਹ ਆਖ ਕੇ ਕ੍ਰੋਧਿਤ ਹੋਇਆ,
Moses diligently inquired about the goat of the sin offering, and, look, it was burned: and he was angry with Eleazar and with Ithamar, the sons of Aaron who were left, saying,
17 ੧੭ “ਤੁਸੀਂ ਪਾਪ ਬਲੀ ਦੀ ਭੇਟ ਨੂੰ ਜੋ ਅੱਤ ਪਵਿੱਤਰ ਹੈ, ਅਤੇ ਜਿਸ ਨੂੰ ਯਹੋਵਾਹ ਨੇ ਤੁਹਾਨੂੰ ਇਸ ਲਈ ਦਿੱਤਾ ਹੈ ਕਿ ਤੁਸੀਂ ਮੰਡਲੀ ਦੇ ਪਾਪ ਚੁੱਕਣ ਲਈ ਉਨ੍ਹਾਂ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੋ, ਤੁਸੀਂ ਉਸ ਦਾ ਮਾਸ ਪਵਿੱਤਰ ਸਥਾਨ ਵਿੱਚ ਕਿਉਂ ਨਹੀਂ ਖਾਧਾ?
"Why haven't you eaten the sin offering in the place of the sanctuary, seeing it is most holy, and he has given it you to bear the iniquity of the congregation, to make atonement for them before the LORD?
18 ੧੮ ਵੇਖੋ, ਉਸ ਦਾ ਲਹੂ ਪਵਿੱਤਰ ਸਥਾਨ ਦੇ ਅੰਦਰ ਲਿਆਂਦਾ ਹੀ ਨਹੀਂ ਗਿਆ, ਇਹ ਜ਼ਰੂਰੀ ਸੀ ਕਿ ਤੁਸੀਂ ਉਸ ਦੇ ਮਾਸ ਨੂੰ ਪਵਿੱਤਰ ਸਥਾਨ ਵਿੱਚ ਖਾਂਦੇ, ਜਿਵੇਂ ਮੈਂ ਹੁਕਮ ਦਿੱਤਾ ਸੀ।”
Look, its blood was not brought into the inner part of the sanctuary: you certainly should have eaten it in the sanctuary, as I commanded."
19 ੧੯ ਤਦ ਹਾਰੂਨ ਨੇ ਮੂਸਾ ਨੂੰ ਆਖਿਆ, “ਵੇਖੋ, ਅੱਜ ਦੇ ਦਿਨ ਉਨ੍ਹਾਂ ਨੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਈ ਹੈ, ਅਤੇ ਇਹੋ ਜਿਹੀਆਂ ਗੱਲਾਂ ਮੇਰੇ ਨਾਲ ਹੋਈਆਂ ਹਨ, ਇਸ ਲਈ ਜੇਕਰ ਮੈਂ ਅੱਜ ਦੇ ਦਿਨ ਪਾਪ ਬਲੀ ਦੀ ਭੇਟ ਤੋਂ ਖਾਂਦਾ ਤਾਂ ਭਲਾ, ਯਹੋਵਾਹ ਇਸ ਤੋਂ ਪ੍ਰਸੰਨ ਹੁੰਦਾ?”
Aaron spoke to Moses, "Look, this day they have offered their sin offering and their burnt offering before the LORD; and such things as these have happened to me: and if I had eaten the sin offering today, would it have been pleasing in the sight of the LORD?"
20 ੨੦ ਜਦ ਮੂਸਾ ਨੇ ਇਹ ਸੁਣਿਆ ਤਾਂ ਉਹ ਰਾਜ਼ੀ ਹੋ ਗਿਆ।
When Moses heard that, it was pleasing in his sight.