< ਲੇਵੀਆਂ ਦੀ ਪੋਥੀ 11 >
1 ੧ ਤਦ ਯਹੋਵਾਹ ਮੂਸਾ ਅਤੇ ਹਾਰੂਨ ਨਾਲ ਇਹ ਆਖ ਕੇ ਬੋਲਿਆ,
2 ੨ ਇਸਰਾਏਲੀਆਂ ਨੂੰ ਆਖੋ ਸਾਰੇ ਪਸ਼ੂਆਂ ਵਿੱਚੋਂ ਜਿਹੜੇ ਧਰਤੀ ਉੱਤੇ ਹਨ, ਉਨ੍ਹਾਂ ਵਿੱਚੋਂ ਤੁਸੀਂ ਜਿਹੜੇ ਪਸ਼ੂਆਂ ਦਾ ਮਾਸ ਖਾ ਸਕਦੇ ਹੋ, ਉਹ ਇਹ ਹਨ:
3 ੩ ਪਸ਼ੂਆਂ ਵਿੱਚੋਂ ਜਿਨ੍ਹਾਂ ਦੇ ਖੁਰ ਚਿਰੇ ਹੋਏ ਅਤੇ ਪਾਟੇ ਹੋਏ ਹੋਣ ਅਤੇ ਜੁਗਾਲੀ ਕਰਦੇ ਹੋਣ, ਉਨ੍ਹਾਂ ਨੂੰ ਤੁਸੀਂ ਖਾ ਸਕਦੇ ਹੋ।
4 ੪ ਪਰ ਉਨ੍ਹਾਂ ਪਸ਼ੂਆਂ ਵਿੱਚੋਂ ਜਿਹੜੇ ਜੁਗਾਲੀ ਕਰਦੇ ਹਨ, ਜਾਂ ਜਿਨ੍ਹਾਂ ਦੇ ਖੁਰ ਪਾਟੇ ਹੋਏ ਹਨ, ਇਨ੍ਹਾਂ ਪਸ਼ੂਆਂ ਨੂੰ ਤੁਸੀਂ ਨਾ ਖਾਣਾ, ਜਿਵੇਂ ਊਠ ਕਿਉਂ ਜੋ ਉਹ ਜੁਗਾਲੀ ਤਾਂ ਕਰਦਾ ਹੈ ਪਰ ਉਸ ਦੇ ਖੁਰ ਪਾਟੇ ਹੋਏ ਨਹੀਂ ਹਨ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ,
5 ੫ ਅਤੇ ਪਹਾੜੀ ਚੂਹਾ ਕਿਉਂ ਜੋ ਉਹ ਜੁਗਾਲੀ ਤਾਂ ਕਰਦਾ ਹੈ ਪਰ ਉਸ ਦੇ ਖੁਰ ਪਾਟੇ ਹੋਏ ਨਹੀਂ ਹਨ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ,
6 ੬ ਅਤੇ ਖਰਗੋਸ਼ ਕਿਉਂ ਜੋ ਉਹ ਜੁਗਾਲੀ ਤਾਂ ਕਰਦਾ ਹੈ ਪਰ ਉਸ ਦੇ ਖੁਰ ਪਾਟੇ ਹੋਏ ਨਹੀਂ ਹਨ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ,
7 ੭ ਅਤੇ ਸੂਰ ਭਾਵੇਂ ਉਸ ਦੇ ਖੁਰ ਚਿਰੇ ਹੋਏ ਅਤੇ ਪਾਟੇ ਹੋਏ ਤਾਂ ਹਨ, ਪਰ ਉਹ ਜੁਗਾਲੀ ਨਹੀਂ ਕਰਦਾ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ।
8 ੮ ਇਨ੍ਹਾਂ ਦੇ ਮਾਸ ਨੂੰ ਤੁਸੀਂ ਨਾ ਖਾਣਾ ਅਤੇ ਨਾ ਹੀ ਉਨ੍ਹਾਂ ਦੀ ਲੋਥ ਨੂੰ ਛੂਹਣਾ, ਕਿਉਂ ਜੋ ਇਹ ਤੁਹਾਡੇ ਲਈ ਅਸ਼ੁੱਧ ਹਨ।
9 ੯ ਜਿੰਨ੍ਹੇ ਜਲ-ਜੰਤੂ ਹਨ, ਉਨ੍ਹਾਂ ਵਿੱਚੋਂ ਤੁਸੀਂ ਇਨ੍ਹਾਂ ਨੂੰ ਖਾ ਸਕਦੇ ਹੋ, ਅਰਥਾਤ ਸਮੁੰਦਰ ਅਤੇ ਨਦੀਆਂ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਨ੍ਹਾਂ ਦੇ ਖੰਭ ਅਤੇ ਚਾਨੇ ਹੋਣ।
10 ੧੦ ਅਤੇ ਪਾਣੀ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਹੜੇ ਸਮੁੰਦਰ ਅਤੇ ਨਦੀਆਂ ਵਿੱਚ ਚਲਦੇ ਹਨ, ਪਰ ਉਨ੍ਹਾਂ ਦੇ ਖੰਭ ਅਤੇ ਚਾਨੇ ਨਾ ਹੋਣ, ਉਹ ਸਾਰੇ ਤੁਹਾਡੇ ਲਈ ਘਿਣਾਉਣੇ ਹਨ।
11 ੧੧ ਇਨ੍ਹਾਂ ਸਾਰਿਆਂ ਨੂੰ ਤੁਸੀਂ ਘਿਣਾਉਣੇ ਸਮਝੋ, ਤੁਸੀਂ ਉਨ੍ਹਾਂ ਦਾ ਮਾਸ ਨਾ ਖਾਣਾ ਸਗੋਂ ਉਨ੍ਹਾਂ ਦੀ ਲੋਥ ਨੂੰ ਵੀ ਅਸ਼ੁੱਧ ਜਾਣੋ।
12 ੧੨ ਪਾਣੀਆਂ ਵਿੱਚ ਰਹਿਣ ਵਾਲੇ ਜਿਹੜੇ ਜੀਵਾਂ ਦੇ ਖੰਭ ਅਤੇ ਚਾਨੇ ਨਾ ਹੋਣ, ਉਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ।
13 ੧੩ ਪੰਛੀਆਂ ਵਿੱਚੋਂ ਜਿਹੜੇ ਤੁਹਾਡੇ ਲਈ ਅਸ਼ੁੱਧ ਹਨ, ਉਹ ਇਹ ਹਨ, ਇਹ ਨਾ ਖਾਧੇ ਜਾਣ ਕਿਉਂ ਜੋ ਇਹ ਘਿਣਾਉਣੇ ਹਨ ਅਰਥਾਤ ਉਕਾਬ, ਗਿੱਧ, ਮੱਛੀ ਮਾਰ,
14 ੧੪ ਇੱਲ, ਗਿਰਝ ਆਪਣੀ ਪ੍ਰਜਾਤੀ ਅਨੁਸਾਰ,
15 ੧੫ ਸਭ ਪ੍ਰਕਾਰ ਦੇ ਕਾਂ ਆਪਣੀ ਪ੍ਰਜਾਤੀ ਅਨੁਸਾਰ,
16 ੧੬ ਸ਼ੁਤਰਮੁਰਗ, ਬਿਲ ਬਤੌਰੀ, ਕੋਇਲ ਅਤੇ ਬਾਜ਼ ਆਪਣੀ ਪ੍ਰਜਾਤੀ ਅਨੁਸਾਰ,
17 ੧੭ ਚੁਗਲ, ਜਲਕਾਊਂ, ਵੱਡਾ ਉੱਲੂ,
18 ੧੮ ਰਾਜਹੰਸ, ਹਵਾਸਿਲ, ਆਰਗਲ,
19 ੧੯ ਲਮਢੀਂਗ ਅਤੇ ਬਗਲਾ ਆਪਣੀ ਪ੍ਰਜਾਤੀ ਅਨੁਸਾਰ, ਟਟੀਹਰੀ ਅਤੇ ਚਮਗਾਦੜ,
20 ੨੦ ਸਾਰੇ ਘਿਸਰਨ ਵਾਲੇ ਜੋ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚਲਦੇ ਹਨ, ਉਹ ਸਭ ਤੁਹਾਡੇ ਲਈ ਘਿਣਾਉਣੇ ਹਨ।
21 ੨੧ ਪਰ ਸਾਰੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚੱਲਦੇ ਹਨ, ਅਤੇ ਜਿਨ੍ਹਾਂ ਦੀਆਂ ਧਰਤੀ ਉੱਤੇ ਟੱਪਣ ਲਈ ਲੱਤਾਂ ਹਨ, ਇਹ ਤੁਸੀਂ ਖਾ ਸਕਦੇ ਹੋ।
22 ੨੨ ਉਹ ਇਹ ਹਨ ਅਰਥਾਤ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਰੋਡਾ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਗਭਰੇਲਾ ਅਤੇ ਟਿੱਡੀ ਆਪਣੀ ਪ੍ਰਜਾਤੀ ਅਨੁਸਾਰ।
23 ੨੩ ਪਰ ਹੋਰ ਸਾਰੇ ਘਿਸਰਨ ਅਤੇ ਉੱਡਣ ਵਾਲੇ ਕੀੜੇ ਜਿਨ੍ਹਾਂ ਦੇ ਚਾਰ ਪੈਰ ਹਨ, ਇਹ ਸਾਰੇ ਤੁਹਾਡੇ ਲਈ ਘਿਣਾਉਣੇ ਹਨ।
24 ੨੪ ਇਨ੍ਹਾਂ ਤੋਂ ਤੁਸੀਂ ਅਸ਼ੁੱਧ ਹੋਵੋਗੇ, ਜੋ ਕੋਈ ਇਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
25 ੨੫ ਅਤੇ ਜੋ ਕੋਈ ਇਨ੍ਹਾਂ ਦੀ ਲੋਥ ਵਿੱਚੋਂ ਕੁਝ ਵੀ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
26 ੨੬ ਸਾਰੇ ਪਸ਼ੂ ਜਿਨ੍ਹਾਂ ਦੇ ਖੁਰ ਪਾਟੇ ਹੋਏ ਹਨ, ਪਰ ਪੂਰੀ ਤਰ੍ਹਾਂ ਚਿਰੇ ਹੋਏ ਨਹੀਂ ਹਨ, ਅਤੇ ਜੁਗਾਲੀ ਨਹੀਂ ਕਰਦੇ, ਇਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਨੂੰ ਛੂਹੇ ਉਹ ਅਸ਼ੁੱਧ ਠਹਿਰੇਗਾ।
27 ੨੭ ਅਤੇ ਚਾਰ ਪੈਰਾਂ ਨਾਲ ਚੱਲਣ ਵਾਲੇ ਸਭ ਪ੍ਰਕਾਰ ਦੇ ਪਸ਼ੂਆਂ ਵਿੱਚੋਂ ਜਿਹੜੇ ਪੰਜਿਆਂ ਭਾਰ ਤੁਰਦੇ ਹਨ, ਉਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
28 ੨੮ ਅਤੇ ਜੋ ਕੋਈ ਇਨ੍ਹਾਂ ਦੀ ਲੋਥ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਕਿਉਂ ਜੋ ਇਹ ਤੁਹਾਡੇ ਲਈ ਅਸ਼ੁੱਧ ਹਨ।
29 ੨੯ ਅਤੇ ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ, ਇਹ ਤੁਹਾਡੇ ਲਈ ਅਸ਼ੁੱਧ ਹਨ, ਅਰਥਾਤ ਛਛੂੰਦਰ, ਚੂਹਾ ਅਤੇ ਗੌਹ ਆਪਣੀ ਪ੍ਰਜਾਤੀ ਦੇ ਅਨੁਸਾਰ,
30 ੩੦ ਅਤੇ ਛਿਪਕਲੀ, ਕੋੜ੍ਹਕਿਰਲੀ, ਕਿਰਲੀ, ਅਜਾਤ ਅਤੇ ਗਿਰਗਿਟ,
31 ੩੧ ਸਾਰੇ ਘਿਸਰਨ ਵਾਲਿਆਂ ਵਿੱਚੋਂ ਇਹ ਤੁਹਾਡੇ ਲਈ ਅਸ਼ੁੱਧ ਹਨ, ਜਿਹੜਾ ਇਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
32 ੩੨ ਜੇਕਰ ਇਨ੍ਹਾਂ ਵਿੱਚੋਂ ਕੋਈ ਵੀ ਮਰ ਕੇ ਕਿਸੇ ਵਸਤੂ ਉੱਤੇ ਡਿੱਗ ਪਵੇ ਤਾਂ ਉਹ ਵਸਤੂ ਅਸ਼ੁੱਧ ਠਹਿਰੇਗੀ, ਭਾਵੇਂ ਲੱਕੜ ਦਾ ਭਾਂਡਾ, ਭਾਵੇਂ ਬਸਤਰ, ਭਾਵੇਂ ਚਮੜਾ, ਭਾਵੇਂ ਤੱਪੜ, ਭਾਵੇਂ ਕੋਈ ਵੀ ਭਾਂਡਾ ਜੋ ਵਰਤਣ ਵਿੱਚ ਆਇਆ ਹੋਵੇ, ਤਾਂ ਉਹ ਪਾਣੀ ਵਿੱਚ ਪਾਇਆ ਜਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ, ਇਸ ਤਰ੍ਹਾਂ ਨਾਲ ਉਹ ਸ਼ੁੱਧ ਹੋਵੇਗਾ।
33 ੩੩ ਅਤੇ ਜੇਕਰ ਮਿੱਟੀ ਦਾ ਭਾਂਡਾ ਹੋਵੇ, ਜਿਸ ਦੇ ਵਿੱਚ ਇਨ੍ਹਾਂ ਵਿੱਚੋਂ ਕੁਝ ਡਿੱਗ ਪਵੇ, ਤਾਂ ਜੋ ਕੁਝ ਉਸ ਭਾਂਡੇ ਦੇ ਵਿੱਚ ਹੈ ਉਹ ਅਸ਼ੁੱਧ ਹੋਵੇਗਾ ਅਤੇ ਉਹ ਭਾਂਡਾ ਤੋੜ ਦਿੱਤਾ ਜਾਵੇ।
34 ੩੪ ਸਾਰਾ ਭੋਜਨ ਜੋ ਖਾਧਾ ਜਾਂਦਾ ਹੈ, ਜੇਕਰ ਉਸ ਵਿੱਚ ਪਾਣੀ ਪੈ ਜਾਵੇ, ਤਾਂ ਉਹ ਅਸ਼ੁੱਧ ਹੋਵੇਗਾ, ਫੇਰ ਜੋ ਕੁਝ ਇਸ ਪ੍ਰਕਾਰ ਦੇ ਭਾਂਡੇ ਵਿੱਚ ਪੀਤਾ ਜਾਂਦਾ ਹੈ ਉਹ ਸਭ ਕੁਝ ਅਸ਼ੁੱਧ ਹੋਵੇਗਾ।
35 ੩੫ ਅਤੇ ਜੇਕਰ ਇਨ੍ਹਾਂ ਦੀ ਲੋਥ ਵਿੱਚੋਂ ਕੁਝ ਤੰਦੂਰ ਜਾਂ ਚੁੱਲ੍ਹੇ ਉੱਤੇ ਡਿੱਗ ਪਵੇ ਤਾਂ ਉਹ ਅਸ਼ੁੱਧ ਹੋਣਗੇ ਅਤੇ ਤੋੜ ਦਿੱਤੇ ਜਾਣ, ਕਿਉਂ ਜੋ ਉਹ ਅਸ਼ੁੱਧ ਹਨ, ਅਤੇ ਤੁਹਾਡੇ ਲਈ ਵੀ ਅਸ਼ੁੱਧ ਠਹਿਰਨਗੇ।
36 ੩੬ ਪਰ ਤਲਾਬ ਜਾਂ ਸੋਤਾ ਜਿਸ ਦੇ ਵਿੱਚ ਪਾਣੀ ਬਹੁਤ ਹੋਵੇ, ਉਹ ਸ਼ੁੱਧ ਹੀ ਠਹਿਰੇ ਪਰ ਜੋ ਕੁਝ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਅਸ਼ੁੱਧ ਠਹਿਰੇ।
37 ੩੭ ਜੇਕਰ ਉਨ੍ਹਾਂ ਦੀ ਲੋਥ ਵਿੱਚੋਂ ਕੁਝ ਕਿਸੇ ਬੀਜਣ ਵਾਲੇ ਬੀਜ ਉੱਤੇ ਡਿੱਗ ਜਾਵੇ, ਤਾਂ ਵੀ ਉਹ ਸ਼ੁੱਧ ਰਹੇਗਾ।
38 ੩੮ ਪਰ ਜੇਕਰ ਉਹ ਬੀਜ ਪਾਣੀ ਵਿੱਚ ਭਿੱਜ ਜਾਵੇ ਅਤੇ ਉਨ੍ਹਾਂ ਦੀ ਲੋਥ ਵਿੱਚੋਂ ਕੁਝ ਉਸ ਦੇ ਉੱਤੇ ਡਿੱਗ ਜਾਵੇ, ਤਾਂ ਉਹ ਤੁਹਾਡੇ ਲਈ ਅਸ਼ੁੱਧ ਹੋਵੇਗਾ।
39 ੩੯ ਫੇਰ ਜਿਹੜਾ ਪਸ਼ੂ ਤੁਹਾਡੇ ਖਾਣ ਜੋਗ ਹੈ, ਜੇਕਰ ਮਰ ਜਾਵੇ ਤਾਂ ਜੋ ਕੋਈ ਉਸ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
40 ੪੦ ਜੋ ਕੋਈ ਉਸ ਦੀ ਲੋਥ ਤੋਂ ਕੁਝ ਖਾਵੇ, ਤਾਂ ਆਪਣੇ ਬਸਤਰ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜੋ ਕੋਈ ਉਸ ਦੀ ਲੋਥ ਨੂੰ ਚੁੱਕੇ, ਉਹ ਵੀ ਆਪਣੇ ਬਸਤਰ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
41 ੪੧ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ ਤੁਹਾਡੇ ਲਈ ਘਿਣਾਉਣੇ ਹਨ, ਇਹ ਨਾ ਖਾਧੇ ਜਾਣ।
42 ੪੨ ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਢਿੱਡ ਭਾਰ ਘਿਸਰਦੇ ਜਾਂ ਚਾਰ ਪੈਰਾਂ ਨਾਲ ਤੁਰਦੇ ਹਨ, ਜਾਂ ਜਿਨ੍ਹਾਂ ਦੇ ਵੱਧ ਪੈਰ ਹੁੰਦੇ ਹਨ, ਉਨ੍ਹਾਂ ਨੂੰ ਤੁਸੀਂ ਨਾ ਖਾਣਾ ਕਿਉਂ ਜੋ ਉਹ ਘਿਣਾਉਣੇ ਹਨ।
43 ੪੩ ਕਿਸੇ ਵੀ ਤਰ੍ਹਾਂ ਦੇ ਘਿਸਰਨ ਵਾਲੇ ਜੀਵ ਤੋਂ ਤੁਸੀਂ ਆਪਣੇ ਆਪ ਨੂੰ ਘਿਣਾਉਣਾ ਨਾ ਬਣਾਉਣਾ, ਨਾ ਹੀ ਤੁਸੀਂ ਆਪਣੇ ਆਪ ਨੂੰ ਉਨ੍ਹਾਂ ਤੋਂ ਅਸ਼ੁੱਧ ਬਣਾਉਣਾ ਕਿ ਤੁਸੀਂ ਭਰਿਸ਼ਟ ਹੋ ਜਾਓ।
44 ੪੪ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਇਸ ਲਈ ਤੁਸੀਂ ਆਪਣੇ ਆਪ ਨੂੰ ਸ਼ੁੱਧ ਰੱਖਣਾ ਅਤੇ ਪਵਿੱਤਰ ਬਣਨਾ, ਕਿਉਂ ਜੋ ਮੈਂ ਪਵਿੱਤਰ ਹਾਂ। ਇਸ ਲਈ ਤੁਸੀਂ ਆਪਣੇ ਆਪ ਨੂੰ ਧਰਤੀ ਉੱਤੇ ਘਿਸਰਨ ਵਾਲੇ ਕਿਸੇ ਪ੍ਰਕਾਰ ਦੇ ਜੀਵ ਤੋਂ ਭਰਿਸ਼ਟ ਨਾ ਕਰਨਾ।
45 ੪੫ ਕਿਉਂ ਜੋ ਮੈਂ ਉਹੋ ਯਹੋਵਾਹ ਹਾਂ ਜਿਹੜਾ ਤੁਹਾਨੂੰ ਮਿਸਰ ਦੇਸ ਵਿੱਚੋਂ ਇਸ ਲਈ ਕੱਢ ਲਿਆਇਆ ਹਾਂ, ਤਾਂ ਜੋ ਤੁਹਾਡਾ ਪਰਮੇਸ਼ੁਰ ਠਹਿਰਾਂ, ਇਸ ਲਈ ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਪਵਿੱਤਰ ਹਾਂ।
46 ੪੬ ਪਸ਼ੂਆਂ, ਪੰਛੀਆਂ ਅਤੇ ਪਾਣੀ ਵਿੱਚ ਰਹਿਣ ਵਾਲੇ ਸਾਰੇ ਜੀਵਾਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵਾਂ ਦੇ ਵਿਖੇ ਇਹੋ ਬਿਵਸਥਾ ਹੈ,
47 ੪੭ ਤਾਂ ਜੋ ਸ਼ੁੱਧ ਅਤੇ ਅਸ਼ੁੱਧ ਅਤੇ ਖਾਣ ਯੋਗ ਅਤੇ ਨਾ ਖਾਣ ਯੋਗ ਪਸ਼ੂ ਦੇ ਵਿਚਕਾਰ ਅੰਤਰ ਕੀਤਾ ਜਾਵੇ।