< ਲੇਵੀਆਂ ਦੀ ਪੋਥੀ 12 >

1 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
וַיְדַבֵּ֥ר יְהוָ֖ה אֶל־מֹשֶׁ֥ה לֵּאמֹֽר׃
2 ਇਸਰਾਏਲੀਆਂ ਨੂੰ ਆਖ ਜੇਕਰ ਕੋਈ ਇਸਤਰੀ ਗਰਭਵਤੀ ਹੋਵੇ ਅਤੇ ਮੁੰਡੇ ਨੂੰ ਜਨਮ ਦੇਵੇ ਤਾਂ ਉਹ ਸੱਤ ਦਿਨ ਤੱਕ ਅਸ਼ੁੱਧ ਰਹੇ, ਜਿਸ ਤਰ੍ਹਾਂ ਉਹ ਆਪਣੀ ਮਾਹਵਾਰੀ ਦੇ ਦਿਨਾਂ ਵਿੱਚ ਅਸ਼ੁੱਧ ਹੁੰਦੀ ਹੈ।
דַּבֵּ֞ר אֶל־בְּנֵ֤י יִשְׂרָאֵל֙ לֵאמֹ֔ר אִשָּׁה֙ כִּ֣י תַזְרִ֔יעַ וְיָלְדָ֖ה זָכָ֑ר וְטָֽמְאָה֙ שִׁבְעַ֣ת יָמִ֔ים כִּימֵ֛י נִדַּ֥ת דְּוֹתָ֖הּ תִּטְמָֽא׃
3 ਅੱਠਵੇਂ ਦਿਨ ਮੁੰਡੇ ਦੀ ਸੁੰਨਤ ਕੀਤੀ ਜਾਵੇ।
וּבַיּ֖וֹם הַשְּׁמִינִ֑י יִמּ֖וֹל בְּשַׂ֥ר עָרְלָתֽוֹ׃
4 ਇਸ ਦੇ ਬਾਅਦ ਉਹ ਉਸ ਲਹੂ ਤੋਂ ਆਪਣੇ ਆਪ ਨੂੰ ਸ਼ੁੱਧ ਕਰਨ ਵਿੱਚ ਤੇਂਤੀ ਦਿਨ ਠਹਿਰੀ ਰਹੇ ਅਤੇ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹੇ ਅਤੇ ਨਾ ਹੀ ਪਵਿੱਤਰ ਸਥਾਨ ਵਿੱਚ ਆਵੇ ਜਦ ਤੱਕ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਨਾ ਹੋ ਜਾਣ।
וּשְׁלֹשִׁ֥ים יוֹם֙ וּשְׁלֹ֣שֶׁת יָמִ֔ים תֵּשֵׁ֖ב בִּדְמֵ֣י טָהֳרָ֑ה בְּכָל־קֹ֣דֶשׁ לֹֽא־תִגָּ֗ע וְאֶל־הַמִּקְדָּשׁ֙ לֹ֣א תָבֹ֔א עַד־מְלֹ֖את יְמֵ֥י טָהֳרָֽהּ׃
5 ਪਰ ਜੇਕਰ ਉਹ ਕੁੜੀ ਨੂੰ ਜਨਮ ਦੇਵੇ ਤਾਂ ਉਹ ਪੰਦਰਾਂ ਦਿਨ ਤੱਕ ਅਸ਼ੁੱਧ ਰਹੇ, ਜਿਵੇਂ ਉਹ ਆਪਣੀ ਮਾਹਵਾਰੀ ਦੇ ਦਿਨਾਂ ਵਿੱਚ ਅਸ਼ੁੱਧ ਹੁੰਦੀ ਹੈ ਅਤੇ ਛਿਆਹਠਵੇਂ ਦਿਨ ਤੱਕ ਉਸ ਲਹੂ ਤੋਂ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਠਹਿਰੀ ਰਹੇ।
וְאִם־נְקֵבָ֣ה תֵלֵ֔ד וְטָמְאָ֥ה שְׁבֻעַ֖יִם כְּנִדָּתָ֑הּ וְשִׁשִּׁ֥ים יוֹם֙ וְשֵׁ֣שֶׁת יָמִ֔ים תֵּשֵׁ֖ב עַל־דְּמֵ֥י טָהֳרָֽה׃
6 ਜਦ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋ ਜਾਣ ਤਾਂ ਭਾਵੇਂ ਉਸ ਨੇ ਪੁੱਤਰ ਨੂੰ ਜਨਮ ਦਿੱਤਾ ਹੋਵੇ ਭਾਵੇਂ ਧੀ ਨੂੰ, ਉਹ ਹੋਮ ਬਲੀ ਦੀ ਭੇਟ ਲਈ ਇੱਕ ਸਾਲ ਦਾ ਲੇਲਾ ਅਤੇ ਪਾਪ ਬਲੀ ਦੀ ਭੇਟ ਲਈ ਕਬੂਤਰ ਦਾ ਬੱਚਾ ਜਾਂ ਘੁੱਗੀ, ਮੰਡਲੀ ਦੇ ਡੇਰੇ ਦੇ ਦਰਵਾਜ਼ੇ ਅੱਗੇ ਜਾਜਕ ਦੇ ਕੋਲ ਲਿਆਵੇ।
וּבִמְלֹ֣את ׀ יְמֵ֣י טָהֳרָ֗הּ לְבֵן֮ א֣וֹ לְבַת֒ תָּבִ֞יא כֶּ֤בֶשׂ בֶּן־שְׁנָתוֹ֙ לְעֹלָ֔ה וּבֶן־יוֹנָ֥ה אוֹ־תֹ֖ר לְחַטָּ֑את אֶל־פֶּ֥תַח אֹֽהֶל־מוֹעֵ֖ד אֶל־הַכֹּהֵֽן׃
7 ਤਦ ਜਾਜਕ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ ਅਤੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਤਾਂ ਉਹ ਆਪਣੇ ਲਹੂ ਵਗਣ ਤੋਂ ਸ਼ੁੱਧ ਹੋ ਜਾਵੇਗੀ। ਜੋ ਇਸਤਰੀ ਪੁੱਤਰ ਜਾਂ ਧੀ ਨੂੰ ਜਨਮ ਦੇਵੇ ਉਸ ਦੇ ਲਈ ਇਹੋ ਬਿਵਸਥਾ ਹੈ।
וְהִקְרִיב֞וֹ לִפְנֵ֤י יְהוָה֙ וְכִפֶּ֣ר עָלֶ֔יהָ וְטָהֲרָ֖ה מִמְּקֹ֣ר דָּמֶ֑יהָ זֹ֤את תּוֹרַת֙ הַיֹּלֶ֔דֶת לַזָּכָ֖ר א֥וֹ לַנְּקֵבָֽה׃
8 ਜੇਕਰ ਉਹ ਇੱਕ ਲੇਲਾ ਲਿਆਉਣ ਦੇ ਯੋਗ ਨਾ ਹੋਵੇ ਤਾਂ ਉਹ ਦੋ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਲਿਆਵੇ, ਇੱਕ ਤਾਂ ਹੋਮ ਬਲੀ ਦੇ ਭੇਟ ਲਈ ਅਤੇ ਦੂਜਾ ਪਾਪ ਬਲੀ ਦੀ ਭੇਟ ਲਈ ਦੇਵੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਸ਼ੁੱਧ ਹੋ ਜਾਵੇਗੀ।
וְאִם־לֹ֨א תִמְצָ֣א יָדָהּ֮ דֵּ֣י שֶׂה֒ וְלָקְחָ֣ה שְׁתֵּֽי־תֹרִ֗ים א֤וֹ שְׁנֵי֙ בְּנֵ֣י יוֹנָ֔ה אֶחָ֥ד לְעֹלָ֖ה וְאֶחָ֣ד לְחַטָּ֑את וְכִפֶּ֥ר עָלֶ֛יהָ הַכֹּהֵ֖ן וְטָהֵֽרָה׃ פ

< ਲੇਵੀਆਂ ਦੀ ਪੋਥੀ 12 >