< ਲੇਵੀਆਂ ਦੀ ਪੋਥੀ 14 >

1 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
וַיְדַבֵּר יְהֹוָה אֶל־מֹשֶׁה לֵּאמֹֽר׃
2 ਕੋੜ੍ਹੀ ਦੇ ਸ਼ੁੱਧ ਹੋਣ ਦੇ ਦਿਨ ਦੀ ਬਿਵਸਥਾ ਇਹ ਹੈ: ਉਹ ਜਾਜਕ ਕੋਲ ਲਿਆਇਆ ਜਾਵੇ
זֹאת תִּֽהְיֶה תּוֹרַת הַמְּצֹרָע בְּיוֹם טׇהֳרָתוֹ וְהוּבָא אֶל־הַכֹּהֵֽן׃
3 ਅਤੇ ਜਾਜਕ ਡੇਰੇ ਤੋਂ ਬਾਹਰ ਨਿੱਕਲੇ ਅਤੇ ਉਸ ਕੋੜ੍ਹੀ ਨੂੰ ਵੇਖੇ ਅਤੇ ਜੇਕਰ ਉਸ ਦੇ ਕੋੜ੍ਹ ਦਾ ਰੋਗ ਚੰਗਾ ਹੋ ਗਿਆ ਹੋਵੇ,
וְיָצָא הַכֹּהֵן אֶל־מִחוּץ לַֽמַּחֲנֶה וְרָאָה הַכֹּהֵן וְהִנֵּה נִרְפָּא נֶֽגַע־הַצָּרַעַת מִן־הַצָּרֽוּעַ׃
4 ਤਦ ਜਾਜਕ ਉਸ ਨੂੰ ਜੋ ਚੰਗਾ ਹੋ ਗਿਆ ਹੈ ਆਗਿਆ ਦੇਵੇ ਕਿ ਉਹ ਦੋ ਜੀਉਂਦੇ ਅਤੇ ਸ਼ੁੱਧ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਲਿਆਵੇ,
וְצִוָּה הַכֹּהֵן וְלָקַח לַמִּטַּהֵר שְׁתֵּֽי־צִפֳּרִים חַיּוֹת טְהֹרוֹת וְעֵץ אֶרֶז וּשְׁנִי תוֹלַעַת וְאֵזֹֽב׃
5 ਅਤੇ ਜਾਜਕ ਇੱਕ ਪੰਛੀ ਨੂੰ ਵਗਦੇ ਪਾਣੀ ਦੇ ਉੱਤੇ ਕਿਸੇ ਮਿੱਟੀ ਦੇ ਭਾਂਡੇ ਵਿੱਚ ਵੱਢਣ ਦੀ ਆਗਿਆ ਦੇਵੇ,
וְצִוָּה הַכֹּהֵן וְשָׁחַט אֶת־הַצִּפּוֹר הָאֶחָת אֶל־כְּלִי־חֶרֶשׂ עַל־מַיִם חַיִּֽים׃
6 ਅਤੇ ਉਹ ਜੀਉਂਦੇ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਇਨ੍ਹਾਂ ਸਾਰਿਆਂ ਨੂੰ ਲੈ ਕੇ ਇਕੱਠੇ ਉਸ ਪੰਛੀ ਦੇ ਲਹੂ ਵਿੱਚ ਡੋਬ ਦੇਵੇ, ਜੋ ਵੱਗਦੇ ਪਾਣੀ ਉੱਤੇ ਵੱਢਿਆ ਗਿਆ ਸੀ।
אֶת־הַצִּפֹּר הַֽחַיָּה יִקַּח אֹתָהּ וְאֶת־עֵץ הָאֶרֶז וְאֶת־שְׁנִי הַתּוֹלַעַת וְאֶת־הָאֵזֹב וְטָבַל אוֹתָם וְאֵת ׀ הַצִּפֹּר הַֽחַיָּה בְּדַם הַצִּפֹּר הַשְּׁחֻטָה עַל הַמַּיִם הַֽחַיִּֽים׃
7 ਅਤੇ ਉਹ ਉਸ ਦੇ ਉੱਤੇ ਜੋ ਕੋੜ੍ਹ ਤੋਂ ਸ਼ੁੱਧ ਹੋਣ ਵਾਲਾ ਹੈ, ਸੱਤ ਵਾਰ ਛਿੜਕੇ ਅਤੇ ਉਸ ਨੂੰ ਸ਼ੁੱਧ ਠਹਿਰਾਵੇ ਅਤੇ ਜੀਉਂਦੇ ਪੰਛੀ ਨੂੰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ।
וְהִזָּה עַל הַמִּטַּהֵר מִן־הַצָּרַעַת שֶׁבַע פְּעָמִים וְטִהֲרוֹ וְשִׁלַּח אֶת־הַצִּפֹּר הַֽחַיָּה עַל־פְּנֵי הַשָּׂדֶֽה׃
8 ਅਤੇ ਸ਼ੁੱਧ ਹੋਣ ਵਾਲਾ ਆਪਣੇ ਕੱਪੜਿਆਂ ਨੂੰ ਧੋਵੇ ਅਤੇ ਆਪਣਾ ਸਿਰ ਮੁਨਾ ਦੇਵੇ ਅਤੇ ਪਾਣੀ ਨਾਲ ਨਹਾਵੇ ਤਦ ਉਹ ਸ਼ੁੱਧ ਹੋਵੇਗਾ, ਇਸ ਤੋਂ ਬਾਅਦ ਉਹ ਡੇਰੇ ਵਿੱਚ ਆਵੇ ਪਰ ਸੱਤ ਦਿਨ ਤੱਕ ਆਪਣੇ ਡੇਰੇ ਤੋਂ ਬਾਹਰ ਹੀ ਵਾਸ ਕਰੇ।
וְכִבֶּס הַמִּטַּהֵר אֶת־בְּגָדָיו וְגִלַּח אֶת־כׇּל־שְׂעָרוֹ וְרָחַץ בַּמַּיִם וְטָהֵר וְאַחַר יָבוֹא אֶל־הַֽמַּחֲנֶה וְיָשַׁב מִחוּץ לְאׇהֳלוֹ שִׁבְעַת יָמִֽים׃
9 ਪਰ ਸੱਤਵੇਂ ਦਿਨ ਉਹ ਆਪਣੇ ਸਿਰ, ਆਪਣੀ ਦਾੜ੍ਹੀ ਅਤੇ ਆਪਣੇ ਭਰਵੱਟਿਆਂ ਦੇ ਵਾਲ਼ ਮੁਨਾ ਦੇਵੇ, ਸਗੋਂ ਆਪਣੇ ਸਾਰੇ ਵਾਲ਼ ਮੁਨਾ ਦੇਵੇ ਅਤੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਤਦ ਉਹ ਸ਼ੁੱਧ ਹੋ ਜਾਵੇਗਾ।
וְהָיָה בַיּוֹם הַשְּׁבִיעִי יְגַלַּח אֶת־כׇּל־שְׂעָרוֹ אֶת־רֹאשׁוֹ וְאֶת־זְקָנוֹ וְאֵת גַּבֹּת עֵינָיו וְאֶת־כׇּל־שְׂעָרוֹ יְגַלֵּחַ וְכִבֶּס אֶת־בְּגָדָיו וְרָחַץ אֶת־בְּשָׂרוֹ בַּמַּיִם וְטָהֵֽר׃
10 ੧੦ ਅੱਠਵੇਂ ਦਿਨ ਉਹ ਦੋਸ਼ ਰਹਿਤ ਦੋ ਲੇਲੇ ਅਤੇ ਇੱਕ ਸਾਲ ਦੀ ਦੋਸ਼ ਰਹਿਤ ਲੇਲੀ ਅਤੇ ਮੈਦੇ ਦੀ ਭੇਟ ਲਈ ਤੇਲ ਨਾਲ ਰਲਾਏ ਹੋਏ ਏਫ਼ਾਹ ਦਾ ਤਿੰਨ ਤਿਹਾਈ ਹਿੱਸਾ ਮੈਦਾ ਅਤੇ ਇੱਕ ਕੁੱਪੀ ਤੇਲ ਲਿਆਵੇ।
וּבַיּוֹם הַשְּׁמִינִי יִקַּח שְׁנֵֽי־כְבָשִׂים תְּמִימִם וְכַבְשָׂה אַחַת בַּת־שְׁנָתָהּ תְּמִימָה וּשְׁלֹשָׁה עֶשְׂרֹנִים סֹלֶת מִנְחָה בְּלוּלָה בַשֶּׁמֶן וְלֹג אֶחָד שָֽׁמֶן׃
11 ੧੧ ਤਦ ਉਹ ਜਾਜਕ ਜੋ ਸ਼ੁੱਧ ਕਰਨ ਦੀ ਬਿਧੀ ਨੂੰ ਕਰਦਾ ਹੈ, ਉਸ ਸ਼ੁੱਧ ਹੋਣ ਵਾਲੇ ਮਨੁੱਖ ਨੂੰ ਇਨ੍ਹਾਂ ਵਸਤੂਆਂ ਸਮੇਤ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਸਾਹਮਣੇ ਖੜ੍ਹਾ ਕਰੇ।
וְהֶעֱמִיד הַכֹּהֵן הַֽמְטַהֵר אֵת הָאִישׁ הַמִּטַּהֵר וְאֹתָם לִפְנֵי יְהֹוָה פֶּתַח אֹהֶל מוֹעֵֽד׃
12 ੧੨ ਤਦ ਜਾਜਕ ਇੱਕ ਲੇਲਾ ਲੈ ਕੇ ਦੋਸ਼ ਬਲੀ ਦੀ ਭੇਟ ਕਰਕੇ ਉਸ ਨੂੰ ਚੜ੍ਹਾਵੇ ਅਤੇ ਉਸ ਕੁੱਪੀ ਤੇਲ ਨੂੰ ਲੈ ਕੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ।
וְלָקַח הַכֹּהֵן אֶת־הַכֶּבֶשׂ הָאֶחָד וְהִקְרִיב אֹתוֹ לְאָשָׁם וְאֶת־לֹג הַשָּׁמֶן וְהֵנִיף אֹתָם תְּנוּפָה לִפְנֵי יְהֹוָֽה׃
13 ੧੩ ਉਹ ਉਸ ਲੇਲੇ ਨੂੰ ਉਸੇ ਸਥਾਨ ਵਿੱਚ ਵੱਢੇ ਜਿੱਥੇ ਉਹ ਪਾਪ ਬਲੀ ਅਤੇ ਹੋਮ ਬਲੀ ਪਸ਼ੂਆਂ ਨੂੰ ਵੱਢਦੇ ਹਨ ਅਰਥਾਤ ਪਵਿੱਤਰ ਸਥਾਨ ਵਿੱਚ ਕਿਉਂਕਿ ਜਿਵੇਂ ਪਾਪ ਬਲੀ ਦੀ ਭੇਟ ਜਾਜਕ ਦੀ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਵੀ ਉਸੇ ਦੀ ਹੈ, ਉਹ ਅੱਤ ਪਵਿੱਤਰ ਹੈ।
וְשָׁחַט אֶת־הַכֶּבֶשׂ בִּמְקוֹם אֲשֶׁר יִשְׁחַט אֶת־הַֽחַטָּאת וְאֶת־הָעֹלָה בִּמְקוֹם הַקֹּדֶשׁ כִּי כַּחַטָּאת הָאָשָׁם הוּא לַכֹּהֵן קֹדֶשׁ קׇֽדָשִׁים הֽוּא׃
14 ੧੪ ਜਾਜਕ ਦੋਸ਼ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲਵੇ ਅਤੇ ਜੋ ਸ਼ੁੱਧ ਹੋਣ ਵਾਲਾ ਹੈ ਉਸ ਦੇ ਸੱਜੇ ਕੰਨ ਦੇ ਸਿਰੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਾਵੇ।
וְלָקַח הַכֹּהֵן מִדַּם הָאָשָׁם וְנָתַן הַכֹּהֵן עַל־תְּנוּךְ אֹזֶן הַמִּטַּהֵר הַיְמָנִית וְעַל־בֹּהֶן יָדוֹ הַיְמָנִית וְעַל־בֹּהֶן רַגְלוֹ הַיְמָנִֽית׃
15 ੧੫ ਫੇਰ ਜਾਜਕ ਉਸ ਪਾਉ ਤੇਲ ਵਿੱਚੋਂ ਕੁਝ ਲੈ ਕੇ ਆਪਣੇ ਖੱਬੇ ਹੱਥ ਦੀ ਤਲੀ ਉੱਤੇ ਪਾਵੇ,
וְלָקַח הַכֹּהֵן מִלֹּג הַשָּׁמֶן וְיָצַק עַל־כַּף הַכֹּהֵן הַשְּׂמָאלִֽית׃
16 ੧੬ ਅਤੇ ਜਾਜਕ ਆਪਣੀ ਸੱਜੇ ਹੱਥ ਦੀ ਉਂਗਲ ਨੂੰ ਆਪਣੇ ਖੱਬੇ ਹੱਥ ਦੀ ਤਲੀ ਦੇ ਤੇਲ ਵਿੱਚ ਡੋਬ ਕੇ ਉਸ ਤੇਲ ਵਿੱਚੋਂ ਕੁਝ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ,
וְטָבַל הַכֹּהֵן אֶת־אֶצְבָּעוֹ הַיְמָנִית מִן־הַשֶּׁמֶן אֲשֶׁר עַל־כַּפּוֹ הַשְּׂמָאלִית וְהִזָּה מִן־הַשֶּׁמֶן בְּאֶצְבָּעוֹ שֶׁבַע פְּעָמִים לִפְנֵי יְהֹוָֽה׃
17 ੧੭ ਅਤੇ ਬਾਕੀ ਤੇਲ ਜੋ ਉਸ ਦੇ ਹੱਥ ਵਿੱਚ ਹੈ, ਜਾਜਕ ਉਸ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਦੋਸ਼ ਬਲੀ ਦੀ ਭੇਟ ਦੇ ਲਹੂ ਉੱਤੇ ਲਗਾਵੇ।
וּמִיֶּתֶר הַשֶּׁמֶן אֲשֶׁר עַל־כַּפּוֹ יִתֵּן הַכֹּהֵן עַל־תְּנוּךְ אֹזֶן הַמִּטַּהֵר הַיְמָנִית וְעַל־בֹּהֶן יָדוֹ הַיְמָנִית וְעַל־בֹּהֶן רַגְלוֹ הַיְמָנִית עַל דַּם הָאָשָֽׁם׃
18 ੧੮ ਅਤੇ ਜੋ ਤੇਲ ਜਾਜਕ ਦੇ ਹੱਥ ਵਿੱਚ ਬਚ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਸਿਰ ਉੱਤੇ ਡੋਲ੍ਹ ਦੇਵੇ ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।
וְהַנּוֹתָר בַּשֶּׁמֶן אֲשֶׁר עַל־כַּף הַכֹּהֵן יִתֵּן עַל־רֹאשׁ הַמִּטַּהֵר וְכִפֶּר עָלָיו הַכֹּהֵן לִפְנֵי יְהֹוָֽה׃
19 ੧੯ ਜਾਜਕ ਪਾਪ ਬਲੀ ਦੀ ਭੇਟ ਚੜ੍ਹਾਵੇ ਅਤੇ ਉਸ ਦੇ ਲਈ ਜੋ ਆਪਣੀ ਅਸ਼ੁੱਧਤਾ ਤੋਂ ਸ਼ੁੱਧ ਹੋਣ ਵਾਲਾ ਹੈ ਪ੍ਰਾਸਚਿਤ ਕਰੇ ਅਤੇ ਇਸ ਤੋਂ ਬਾਅਦ ਹੋਮ ਬਲੀ ਦੀ ਭੇਟ ਨੂੰ ਵੱਢ ਦੇਵੇ।
וְעָשָׂה הַכֹּהֵן אֶת־הַחַטָּאת וְכִפֶּר עַל־הַמִּטַּהֵר מִטֻּמְאָתוֹ וְאַחַר יִשְׁחַט אֶת־הָעֹלָֽה׃
20 ੨੦ ਤਦ ਜਾਜਕ ਹੋਮ ਬਲੀ ਦੀ ਭੇਟ ਅਤੇ ਮੈਦੇ ਦੀ ਭੇਟ ਜਗਵੇਦੀ ਉੱਤੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਾਂ ਉਹ ਸ਼ੁੱਧ ਹੋ ਜਾਵੇਗਾ।
וְהֶעֱלָה הַכֹּהֵן אֶת־הָעֹלָה וְאֶת־הַמִּנְחָה הַמִּזְבֵּחָה וְכִפֶּר עָלָיו הַכֹּהֵן וְטָהֵֽר׃
21 ੨੧ ਜੇਕਰ ਉਹ ਕੰਗਾਲ ਹੋਵੇ ਅਤੇ ਇਨ੍ਹਾਂ ਸਭਨਾਂ ਵਿੱਚੋਂ ਕੁਝ ਨਾ ਲਿਆ ਸਕੇ ਤਾਂ ਉਹ ਆਪਣੇ ਲਈ ਪ੍ਰਾਸਚਿਤ ਕਰਨ ਲਈ ਦੋਸ਼ ਬਲੀ ਦੇ ਲਈ ਇੱਕ ਲੇਲਾ ਹਿਲਾਉਣ ਦੀ ਭੇਟ ਕਰਕੇ, ਅਤੇ ਤੇਲ ਰਲਿਆ ਹੋਇਆ ਏਫ਼ਾਹ ਦਾ ਦਸਵਾਂ ਹਿੱਸਾ ਮੈਦਾ, ਮੈਦੇ ਦੀ ਭੇਟ ਲਈ ਅਤੇ ਇੱਕ ਪਾਉ ਤੇਲ ਲਿਆਵੇ,
וְאִם־דַּל הוּא וְאֵין יָדוֹ מַשֶּׂגֶת וְלָקַח כֶּבֶשׂ אֶחָד אָשָׁם לִתְנוּפָה לְכַפֵּר עָלָיו וְעִשָּׂרוֹן סֹלֶת אֶחָד בָּלוּל בַּשֶּׁמֶן לְמִנְחָה וְלֹג שָֽׁמֶן׃
22 ੨੨ ਅਤੇ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲਿਆਵੇ ਜੋ ਉਹ ਲਿਆ ਸਕਦਾ ਹੈ, ਇਨ੍ਹਾਂ ਵਿੱਚੋਂ ਇੱਕ ਤਾਂ ਪਾਪ ਬਲੀ ਦੀ ਭੇਟ ਲਈ ਅਤੇ ਦੂਜਾ ਹੋਮ ਬਲੀ ਦੀ ਭੇਟ ਲਈ ਹੋਵੇ।
וּשְׁתֵּי תֹרִים אוֹ שְׁנֵי בְּנֵי יוֹנָה אֲשֶׁר תַּשִּׂיג יָדוֹ וְהָיָה אֶחָד חַטָּאת וְהָאֶחָד עֹלָֽה׃
23 ੨੩ ਅੱਠਵੇਂ ਦਿਨ ਉਹ ਇਨ੍ਹਾਂ ਸਾਰਿਆਂ ਨੂੰ ਆਪਣੇ ਸ਼ੁੱਧ ਕਰਨ ਲਈ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਉੱਤੇ ਯਹੋਵਾਹ ਦੇ ਸਨਮੁਖ ਜਾਜਕ ਦੇ ਕੋਲ ਲਿਆਵੇ।
וְהֵבִיא אֹתָם בַּיּוֹם הַשְּׁמִינִי לְטׇהֳרָתוֹ אֶל־הַכֹּהֵן אֶל־פֶּתַח אֹֽהֶל־מוֹעֵד לִפְנֵי יְהֹוָֽה׃
24 ੨੪ ਤਦ ਜਾਜਕ ਦੋਸ਼ ਬਲੀ ਦੀ ਭੇਟ ਦੇ ਲੇਲੇ ਨੂੰ ਅਤੇ ਪਾਉ ਤੇਲ ਨੂੰ ਲੈ ਕੇ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ।
וְלָקַח הַכֹּהֵן אֶת־כֶּבֶשׂ הָאָשָׁם וְאֶת־לֹג הַשָּׁמֶן וְהֵנִיף אֹתָם הַכֹּהֵן תְּנוּפָה לִפְנֵי יְהֹוָֽה׃
25 ੨੫ ਫੇਰ ਉਹ ਦੋਸ਼ ਬਲੀ ਦੀ ਭੇਟ ਦੇ ਲੇਲੇ ਨੂੰ ਵੱਢ ਦੇਵੇ ਅਤੇ ਜਾਜਕ ਉਸ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਗਾਵੇ।
וְשָׁחַט אֶת־כֶּבֶשׂ הָֽאָשָׁם וְלָקַח הַכֹּהֵן מִדַּם הָֽאָשָׁם וְנָתַן עַל־תְּנוּךְ אֹֽזֶן־הַמִּטַּהֵר הַיְמָנִית וְעַל־בֹּהֶן יָדוֹ הַיְמָנִית וְעַל־בֹּהֶן רַגְלוֹ הַיְמָנִֽית׃
26 ੨੬ ਫੇਰ ਜਾਜਕ ਉਸ ਵਿੱਚੋਂ ਕੁਝ ਤੇਲ ਲੈ ਕੇ ਆਪਣੇ ਖੱਬੇ ਹੱਥ ਦੀ ਤਲੀ ਉੱਤੇ ਪਾਵੇ,
וּמִן־הַשֶּׁמֶן יִצֹק הַכֹּהֵן עַל־כַּף הַכֹּהֵן הַשְּׂמָאלִֽית׃
27 ੨੭ ਅਤੇ ਜਾਜਕ ਆਪਣੇ ਸੱਜੇ ਹੱਥ ਦੀ ਉਂਗਲ ਨਾਲ ਆਪਣੇ ਖੱਬੇ ਹੱਥ ਦੀ ਤਲੀ ਵਿੱਚੋਂ ਕੁਝ ਤੇਲ ਲੈ ਕੇ ਸੱਤ ਵਾਰੀ ਯਹੋਵਾਹ ਦੇ ਅੱਗੇ ਛਿੜਕੇ।
וְהִזָּה הַכֹּהֵן בְּאֶצְבָּעוֹ הַיְמָנִית מִן־הַשֶּׁמֶן אֲשֶׁר עַל־כַּפּוֹ הַשְּׂמָאלִית שֶׁבַע פְּעָמִים לִפְנֵי יְהֹוָֽה׃
28 ੨੮ ਫੇਰ ਜਾਜਕ ਆਪਣੇ ਹੱਥ ਦੇ ਤੇਲ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਦੋਸ਼ ਬਲੀ ਦੀ ਭੇਟ ਦੇ ਲਹੂ ਦੇ ਉੱਤੇ ਲਗਾਵੇ,
וְנָתַן הַכֹּהֵן מִן־הַשֶּׁמֶן ׀ אֲשֶׁר עַל־כַּפּוֹ עַל־תְּנוּךְ אֹזֶן הַמִּטַּהֵר הַיְמָנִית וְעַל־בֹּהֶן יָדוֹ הַיְמָנִית וְעַל־בֹּהֶן רַגְלוֹ הַיְמָנִית עַל־מְקוֹם דַּם הָאָשָֽׁם׃
29 ੨੯ ਅਤੇ ਬਾਕੀ ਤੇਲ ਜੋ ਜਾਜਕ ਦੇ ਹੱਥ ਵਿੱਚ ਰਹਿ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰਨ ਲਈ ਉਸ ਦੇ ਸਿਰ ਉੱਤੇ ਪਾ ਦੇਵੇ।
וְהַנּוֹתָר מִן־הַשֶּׁמֶן אֲשֶׁר עַל־כַּף הַכֹּהֵן יִתֵּן עַל־רֹאשׁ הַמִּטַּהֵר לְכַפֵּר עָלָיו לִפְנֵי יְהֹוָֽה׃
30 ੩੦ ਤਦ ਉਹ ਉਨ੍ਹਾਂ ਘੁੱਗੀਆਂ ਜਾਂ ਕਬੂਤਰਾਂ ਦੇ ਬੱਚਿਆਂ ਵਿੱਚੋਂ ਜੋ ਉਹ ਲਿਆ ਸਕਿਆ, ਇੱਕ ਨੂੰ ਚੜ੍ਹਾਵੇ,
וְעָשָׂה אֶת־הָֽאֶחָד מִן־הַתֹּרִים אוֹ מִן־בְּנֵי הַיּוֹנָה מֵאֲשֶׁר תַּשִּׂיג יָדֽוֹ׃
31 ੩੧ ਅਰਥਾਤ ਜੋ ਪੰਛੀ ਉਹ ਲਿਆ ਸਕਿਆ ਉਨ੍ਹਾਂ ਵਿੱਚੋਂ ਉਹ ਇੱਕ ਨੂੰ ਪਾਪ ਬਲੀ ਦੀ ਭੇਟ ਲਈ ਅਤੇ ਦੂਜੇ ਨੂੰ ਮੈਦੇ ਦੀ ਭੇਟ ਸਮੇਤ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ, ਇਸ ਤਰ੍ਹਾਂ ਜਾਜਕ ਸ਼ੁੱਧ ਹੋਣ ਵਾਲੇ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।
אֵת אֲשֶׁר־תַּשִּׂיג יָדוֹ אֶת־הָאֶחָד חַטָּאת וְאֶת־הָאֶחָד עֹלָה עַל־הַמִּנְחָה וְכִפֶּר הַכֹּהֵן עַל הַמִּטַּהֵר לִפְנֵי יְהֹוָֽה׃
32 ੩੨ ਜਿਸ ਨੂੰ ਕੋੜ੍ਹ ਦਾ ਰੋਗ ਹੋਇਆ ਹੋਵੇ ਅਤੇ ਉਹ ਇਸ ਯੋਗ ਨਾ ਹੋਵੇ ਕਿ ਉਹ ਸ਼ੁੱਧਤਾਈ ਦੀਆਂ ਵਸਤੂਆਂ ਨੂੰ ਲਿਆ ਸਕੇ, ਉਸ ਦੇ ਲਈ ਇਹੋ ਬਿਵਸਥਾ ਹੈ।
זֹאת תּוֹרַת אֲשֶׁר־בּוֹ נֶגַע צָרָעַת אֲשֶׁר לֹֽא־תַשִּׂיג יָדוֹ בְּטׇהֳרָתֽוֹ׃
33 ੩੩ ਫੇਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,
וַיְדַבֵּר יְהֹוָה אֶל־מֹשֶׁה וְאֶֽל־אַהֲרֹן לֵאמֹֽר׃
34 ੩੪ ਜਦ ਤੁਸੀਂ ਕਨਾਨ ਦੇਸ ਵਿੱਚ ਪਹੁੰਚ ਜਾਓ ਜਿਹੜਾ ਮੈਂ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹਾਂ, ਤਾਂ ਜੇਕਰ ਮੈਂ ਉਸ ਦੇਸ ਦੇ ਕਿਸੇ ਘਰ ਵਿੱਚ ਕੋੜ੍ਹ ਦਾ ਰੋਗ ਪਾ ਦੇਵਾਂ,
כִּי תָבֹאוּ אֶל־אֶרֶץ כְּנַעַן אֲשֶׁר אֲנִי נֹתֵן לָכֶם לַאֲחֻזָּה וְנָתַתִּי נֶגַע צָרַעַת בְּבֵית אֶרֶץ אֲחֻזַּתְכֶֽם׃
35 ੩੫ ਤਾਂ ਉਸ ਘਰ ਦਾ ਮਾਲਕ ਜਾਜਕ ਦੇ ਕੋਲ ਆ ਕੇ ਆਖੇ, ਮੈਨੂੰ ਅਜਿਹਾ ਪਰਤੀਤ ਹੁੰਦਾ ਹੈ ਕਿ ਘਰ ਵਿੱਚ ਕੋਈ ਰੋਗ ਹੈ।
וּבָא אֲשֶׁר־לוֹ הַבַּיִת וְהִגִּיד לַכֹּהֵן לֵאמֹר כְּנֶגַע נִרְאָה לִי בַּבָּֽיִת׃
36 ੩੬ ਤਦ ਜਾਜਕ ਉਸ ਘਰ ਨੂੰ ਜਾਂਚਣ ਲਈ ਜਾਣ ਤੋਂ ਪਹਿਲਾਂ ਹੁਕਮ ਦੇਵੇ ਕਿ ਉਸ ਘਰ ਨੂੰ ਖਾਲੀ ਕੀਤਾ ਜਾਵੇ, ਅਜਿਹਾ ਨਾ ਹੋਵੇ ਕਿ ਜੋ ਕੁਝ ਘਰ ਦੇ ਵਿੱਚ ਹੈ ਅਸ਼ੁੱਧ ਹੋ ਜਾਵੇ। ਇਸ ਤੋਂ ਬਾਅਦ ਜਾਜਕ ਘਰ ਨੂੰ ਜਾਂਚਣ ਲਈ ਅੰਦਰ ਜਾਵੇ।
וְצִוָּה הַכֹּהֵן וּפִנּוּ אֶת־הַבַּיִת בְּטֶרֶם יָבֹא הַכֹּהֵן לִרְאוֹת אֶת־הַנֶּגַע וְלֹא יִטְמָא כׇּל־אֲשֶׁר בַּבָּיִת וְאַחַר כֵּן יָבֹא הַכֹּהֵן לִרְאוֹת אֶת־הַבָּֽיִת׃
37 ੩੭ ਤਦ ਉਹ ਉਸ ਰੋਗ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਘਰ ਦੀਆਂ ਕੰਧਾਂ ਉੱਤੇ ਹਰੀਆਂ ਜਾਂ ਲਾਲ ਖੋਖਲੀਆਂ ਲਕੀਰਾਂ ਵਰਗੀਆਂ ਹੋਣ ਅਤੇ ਕੰਧ ਨਾਲੋਂ ਡੂੰਘੀਆਂ ਵਿਖਾਈ ਦੇਣ,
וְרָאָה אֶת־הַנֶּגַע וְהִנֵּה הַנֶּגַע בְּקִירֹת הַבַּיִת שְׁקַֽעֲרוּרֹת יְרַקְרַקֹּת אוֹ אֲדַמְדַּמֹּת וּמַרְאֵיהֶן שָׁפָל מִן־הַקִּֽיר׃
38 ੩੮ ਤਾਂ ਜਾਜਕ ਘਰ ਦੇ ਦਰਵਾਜ਼ੇ ਤੋਂ ਬਾਹਰ ਨਿੱਕਲ ਕੇ ਘਰ ਨੂੰ ਸੱਤ ਦਿਨ ਤੱਕ ਬੰਦ ਕਰ ਦੇਵੇ।
וְיָצָא הַכֹּהֵן מִן־הַבַּיִת אֶל־פֶּתַח הַבָּיִת וְהִסְגִּיר אֶת־הַבַּיִת שִׁבְעַת יָמִֽים׃
39 ੩੯ ਅਤੇ ਸੱਤਵੇਂ ਦਿਨ ਜਾਜਕ ਫੇਰ ਆਵੇ ਅਤੇ ਵੇਖੇ, ਜੇਕਰ ਉਹ ਰੋਗ ਘਰ ਦੀਆਂ ਕੰਧਾਂ ਉੱਤੇ ਫੈਲ ਗਿਆ ਹੋਵੇ,
וְשָׁב הַכֹּהֵן בַּיּוֹם הַשְּׁבִיעִי וְרָאָה וְהִנֵּה פָּשָׂה הַנֶּגַע בְּקִירֹת הַבָּֽיִת׃
40 ੪੦ ਤਾਂ ਜਾਜਕ ਹੁਕਮ ਦੇਵੇ ਕਿ ਉਹ ਉਨ੍ਹਾਂ ਪੱਥਰਾਂ ਨੂੰ ਜਿਨ੍ਹਾਂ ਦੇ ਵਿੱਚ ਰੋਗ ਹੈ, ਕੱਢ ਕੇ ਲੈ ਜਾਣ ਅਤੇ ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟ ਦੇਣ।
וְצִוָּה הַכֹּהֵן וְחִלְּצוּ אֶת־הָאֲבָנִים אֲשֶׁר בָּהֵן הַנָּגַע וְהִשְׁלִיכוּ אֶתְהֶן אֶל־מִחוּץ לָעִיר אֶל־מָקוֹם טָמֵֽא׃
41 ੪੧ ਉਹ ਉਸ ਘਰ ਨੂੰ ਅੰਦਰੋਂ ਚੁਫ਼ੇਰਿਓਂ ਛਿਲਵਾ ਦੇਵੇ ਅਤੇ ਉਹ ਉਸ ਮਿੱਟੀ ਨੂੰ ਜੋ ਛਿੱਲੀ ਗਈ ਹੈ, ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟ ਦੇਣ।
וְאֶת־הַבַּיִת יַקְצִעַ מִבַּיִת סָבִיב וְשָׁפְכוּ אֶת־הֶֽעָפָר אֲשֶׁר הִקְצוּ אֶל־מִחוּץ לָעִיר אֶל־מָקוֹם טָמֵֽא׃
42 ੪੨ ਉਹ ਦੂਜੇ ਪੱਥਰ ਲੈ ਕੇ ਉਨ੍ਹਾਂ ਨੂੰ ਪੁਰਾਣੇ ਪੱਥਰਾਂ ਦੇ ਸਥਾਨ ਉੱਤੇ ਲਗਾ ਦੇਣ ਅਤੇ ਜਾਜਕ ਹੋਰ ਚੂਨਾ ਲੈ ਕੇ ਘਰ ਨੂੰ ਲਿੱਪੇ।
וְלָקְחוּ אֲבָנִים אֲחֵרוֹת וְהֵבִיאוּ אֶל־תַּחַת הָאֲבָנִים וְעָפָר אַחֵר יִקַּח וְטָח אֶת־הַבָּֽיִת׃
43 ੪੩ ਪਰ ਜੇਕਰ ਪੱਥਰਾਂ ਨੂੰ ਕੱਢਣ ਅਤੇ ਘਰ ਨੂੰ ਛਿੱਲਣ ਅਤੇ ਲਿੱਪਣ ਤੋਂ ਬਾਅਦ ਉਹ ਰੋਗ ਘਰ ਵਿੱਚ ਫੇਰ ਫੁੱਟ ਨਿੱਕਲੇ,
וְאִם־יָשׁוּב הַנֶּגַע וּפָרַח בַּבַּיִת אַחַר חִלֵּץ אֶת־הָאֲבָנִים וְאַחֲרֵי הִקְצוֹת אֶת־הַבַּיִת וְאַחֲרֵי הִטּֽוֹחַ׃
44 ੪੪ ਤਾਂ ਜਾਜਕ ਆ ਕੇ ਵੇਖੇ ਅਤੇ ਵੇਖੋ, ਜੇਕਰ ਉਹ ਰੋਗ ਘਰ ਵਿੱਚ ਫੈਲ ਗਿਆ ਹੋਵੇ, ਤਾਂ ਉਹ ਘਰ ਵਿੱਚ ਫੈਲਣ ਵਾਲਾ ਕੋੜ੍ਹ ਹੈ ਅਤੇ ਉਹ ਅਸ਼ੁੱਧ ਹੈ।
וּבָא הַכֹּהֵן וְרָאָה וְהִנֵּה פָּשָׂה הַנֶּגַע בַּבָּיִת צָרַעַת מַמְאֶרֶת הִוא בַּבַּיִת טָמֵא הֽוּא׃
45 ੪੫ ਉਹ ਉਸ ਘਰ ਨੂੰ ਢਾਹ ਦੇਵੇ ਅਤੇ ਉਸ ਦੇ ਪੱਥਰ, ਲੱਕੜੀਆਂ ਅਤੇ ਸਾਰੇ ਚੂਨੇ ਨੂੰ ਸ਼ਹਿਰ ਤੋਂ ਬਾਹਰ ਜਾ ਕੇ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟਵਾ ਦੇਵੇ।
וְנָתַץ אֶת־הַבַּיִת אֶת־אֲבָנָיו וְאֶת־עֵצָיו וְאֵת כׇּל־עֲפַר הַבָּיִת וְהוֹצִיא אֶל־מִחוּץ לָעִיר אֶל־מָקוֹם טָמֵֽא׃
46 ੪੬ ਜਦ ਤੱਕ ਉਹ ਘਰ ਬੰਦ ਰਹੇ, ਤਦ ਤੱਕ ਜੋ ਕੋਈ ਉਸ ਘਰ ਵਿੱਚ ਵੜੇ, ਉਹ ਸ਼ਾਮ ਤੱਕ ਅਸ਼ੁੱਧ ਰਹੇ।
וְהַבָּא אֶל־הַבַּיִת כׇּל־יְמֵי הִסְגִּיר אֹתוֹ יִטְמָא עַד־הָעָֽרֶב׃
47 ੪੭ ਅਤੇ ਜਿਹੜਾ ਉਸ ਘਰ ਵਿੱਚ ਲੰਮਾ ਪਵੇ, ਉਹ ਆਪਣੇ ਕੱਪੜੇ ਧੋ ਲਵੇ ਅਤੇ ਜਿਹੜਾ ਉਸ ਘਰ ਵਿੱਚ ਖਾਣਾ ਖਾਵੇ ਉਹ ਵੀ ਆਪਣੇ ਕੱਪੜੇ ਧੋ ਲਵੇ।
וְהַשֹּׁכֵב בַּבַּיִת יְכַבֵּס אֶת־בְּגָדָיו וְהָאֹכֵל בַּבַּיִת יְכַבֵּס אֶת־בְּגָדָֽיו׃
48 ੪੮ ਜੇਕਰ ਜਾਜਕ ਉਸ ਘਰ ਵਿੱਚ ਆ ਕੇ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਸ ਘਰ ਨੂੰ ਲਿੱਪਣ ਤੋਂ ਬਾਅਦ ਉਹ ਰੋਗ ਉਸ ਘਰ ਵਿੱਚ ਨਾ ਫੈਲਿਆ ਹੋਵੇ ਤਾਂ ਉਹ ਉਸ ਘਰ ਨੂੰ ਸ਼ੁੱਧ ਠਹਿਰਾਵੇ ਕਿਉਂ ਜੋ ਰੋਗ ਚੰਗਾ ਹੋ ਗਿਆ ਹੈ।
וְאִם־בֹּא יָבֹא הַכֹּהֵן וְרָאָה וְהִנֵּה לֹא־פָשָׂה הַנֶּגַע בַּבַּיִת אַחֲרֵי הִטֹּחַ אֶת־הַבָּיִת וְטִהַר הַכֹּהֵן אֶת־הַבַּיִת כִּי נִרְפָּא הַנָּֽגַע׃
49 ੪੯ ਅਤੇ ਉਸ ਘਰ ਨੂੰ ਸ਼ੁੱਧ ਕਰਨ ਲਈ, ਉਹ ਦੋ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਲਵੇ।
וְלָקַח לְחַטֵּא אֶת־הַבַּיִת שְׁתֵּי צִפֳּרִים וְעֵץ אֶרֶז וּשְׁנִי תוֹלַעַת וְאֵזֹֽב׃
50 ੫੦ ਉਹ ਪੰਛੀਆਂ ਵਿੱਚੋਂ ਕਿਸੇ ਇੱਕ ਨੂੰ ਵੱਗਦੇ ਪਾਣੀ ਉੱਤੇ ਮਿੱਟੀ ਦੇ ਭਾਂਡੇ ਵਿੱਚ ਵੱਢੇ।
וְשָׁחַט אֶת־הַצִּפֹּר הָאֶחָת אֶל־כְּלִי־חֶרֶשׂ עַל־מַיִם חַיִּֽים׃
51 ੫੧ ਤਦ ਉਹ ਦਿਆਰ ਦੀ ਲੱਕੜ, ਜੂਫ਼ਾ ਅਤੇ ਕਿਰਮਚੀ ਕੱਪੜੇ ਅਤੇ ਜੀਉਂਦੇ ਪੰਛੀ ਨੂੰ ਲੈ ਕੇ ਉਸ ਵੱਢੇ ਹੋਏ ਪੰਛੀ ਦੇ ਲਹੂ ਵਿੱਚ ਅਤੇ ਵਗਦੇ ਪਾਣੀ ਵਿੱਚ ਡੋਬੇ ਅਤੇ ਉਸ ਘਰ ਉੱਤੇ ਸੱਤ ਵਾਰੀ ਛਿੜਕੇ।
וְלָקַח אֶת־עֵֽץ־הָאֶרֶז וְאֶת־הָאֵזֹב וְאֵת ׀ שְׁנִי הַתּוֹלַעַת וְאֵת הַצִּפֹּר הַֽחַיָּה וְטָבַל אֹתָם בְּדַם הַצִּפֹּר הַשְּׁחוּטָה וּבַמַּיִם הַֽחַיִּים וְהִזָּה אֶל־הַבַּיִת שֶׁבַע פְּעָמִֽים׃
52 ੫੨ ਇਸ ਤਰ੍ਹਾਂ ਉਹ ਪੰਛੀ ਦੇ ਲਹੂ, ਵਗਦੇ ਪਾਣੀ, ਜੀਉਂਦੇ ਪੰਛੀ, ਦਿਆਰ ਦੀ ਲੱਕੜ, ਜੂਫ਼ੇ ਅਤੇ ਕਿਰਮਚੀ ਕੱਪੜੇ ਨਾਲ ਉਸ ਘਰ ਨੂੰ ਸ਼ੁੱਧ ਕਰੇ।
וְחִטֵּא אֶת־הַבַּיִת בְּדַם הַצִּפּוֹר וּבַמַּיִם הַֽחַיִּים וּבַצִּפֹּר הַחַיָּה וּבְעֵץ הָאֶרֶז וּבָאֵזֹב וּבִשְׁנִי הַתּוֹלָֽעַת׃
53 ੫੩ ਪਰ ਉਸ ਜੀਉਂਦੇ ਪੰਛੀ ਨੂੰ ਸ਼ਹਿਰ ਤੋਂ ਬਾਹਰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ, ਇਸ ਤਰ੍ਹਾਂ ਉਹ ਉਸ ਘਰ ਦੇ ਲਈ ਪ੍ਰਾਸਚਿਤ ਕਰੇ ਤਦ ਉਹ ਸ਼ੁੱਧ ਹੋਵੇਗਾ।
וְשִׁלַּח אֶת־הַצִּפֹּר הַֽחַיָּה אֶל־מִחוּץ לָעִיר אֶל־פְּנֵי הַשָּׂדֶה וְכִפֶּר עַל־הַבַּיִת וְטָהֵֽר׃
54 ੫੪ ਹਰ ਪ੍ਰਕਾਰ ਦੇ ਕੋੜ੍ਹ ਦੇ ਰੋਗ ਅਤੇ ਦਾਦ ਲਈ ਇਹੋ ਬਿਵਸਥਾ ਹੈ,
זֹאת הַתּוֹרָה לְכׇל־נֶגַע הַצָּרַעַת וְלַנָּֽתֶק׃
55 ੫੫ ਕੱਪੜਿਆਂ ਦਾ ਅਤੇ ਘਰ ਦਾ ਕੋੜ੍ਹ,
וּלְצָרַעַת הַבֶּגֶד וְלַבָּֽיִת׃
56 ੫੬ ਅਤੇ ਸੋਜ, ਪੱਪੜੀ, ਅਤੇ ਦਾਗ ਦੇ ਲਈ
וְלַשְׂאֵת וְלַסַּפַּחַת וְלַבֶּהָֽרֶת׃
57 ੫੭ ਅਸ਼ੁੱਧ ਅਤੇ ਸ਼ੁੱਧ ਬਾਰੇ ਸਮਝਾਉਣ ਲਈ ਕੋੜ੍ਹ ਦੀ ਬਿਵਸਥਾ ਇਹ ਹੀ ਹੈ।
לְהוֹרֹת בְּיוֹם הַטָּמֵא וּבְיוֹם הַטָּהֹר זֹאת תּוֹרַת הַצָּרָֽעַת׃

< ਲੇਵੀਆਂ ਦੀ ਪੋਥੀ 14 >