< ਲੇਵੀਆਂ ਦੀ ਪੋਥੀ 14 >
1 ੧ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
主はまたモーセに言われた、
2 ੨ ਕੋੜ੍ਹੀ ਦੇ ਸ਼ੁੱਧ ਹੋਣ ਦੇ ਦਿਨ ਦੀ ਬਿਵਸਥਾ ਇਹ ਹੈ: ਉਹ ਜਾਜਕ ਕੋਲ ਲਿਆਇਆ ਜਾਵੇ
「らい病人が清い者とされる時のおきては次のとおりである。すなわち、その人を祭司のもとに連れて行き、
3 ੩ ਅਤੇ ਜਾਜਕ ਡੇਰੇ ਤੋਂ ਬਾਹਰ ਨਿੱਕਲੇ ਅਤੇ ਉਸ ਕੋੜ੍ਹੀ ਨੂੰ ਵੇਖੇ ਅਤੇ ਜੇਕਰ ਉਸ ਦੇ ਕੋੜ੍ਹ ਦਾ ਰੋਗ ਚੰਗਾ ਹੋ ਗਿਆ ਹੋਵੇ,
祭司は宿営の外に出て行って、その人を見、もしらい病の患部がいえているならば、
4 ੪ ਤਦ ਜਾਜਕ ਉਸ ਨੂੰ ਜੋ ਚੰਗਾ ਹੋ ਗਿਆ ਹੈ ਆਗਿਆ ਦੇਵੇ ਕਿ ਉਹ ਦੋ ਜੀਉਂਦੇ ਅਤੇ ਸ਼ੁੱਧ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਲਿਆਵੇ,
祭司は命じてその清められる者のために、生きている清い小鳥二羽と、香柏の木と、緋の糸と、ヒソプとを取ってこさせ、
5 ੫ ਅਤੇ ਜਾਜਕ ਇੱਕ ਪੰਛੀ ਨੂੰ ਵਗਦੇ ਪਾਣੀ ਦੇ ਉੱਤੇ ਕਿਸੇ ਮਿੱਟੀ ਦੇ ਭਾਂਡੇ ਵਿੱਚ ਵੱਢਣ ਦੀ ਆਗਿਆ ਦੇਵੇ,
祭司はまた命じて、その小鳥の一羽を、流れ水を盛った土の器の上で殺させ、
6 ੬ ਅਤੇ ਉਹ ਜੀਉਂਦੇ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਇਨ੍ਹਾਂ ਸਾਰਿਆਂ ਨੂੰ ਲੈ ਕੇ ਇਕੱਠੇ ਉਸ ਪੰਛੀ ਦੇ ਲਹੂ ਵਿੱਚ ਡੋਬ ਦੇਵੇ, ਜੋ ਵੱਗਦੇ ਪਾਣੀ ਉੱਤੇ ਵੱਢਿਆ ਗਿਆ ਸੀ।
そして生きている小鳥を、香柏の木と、緋の糸と、ヒソプと共に取って、これをかの流れ水を盛った土の器の上で殺した小鳥の血に、その生きている小鳥と共に浸し、
7 ੭ ਅਤੇ ਉਹ ਉਸ ਦੇ ਉੱਤੇ ਜੋ ਕੋੜ੍ਹ ਤੋਂ ਸ਼ੁੱਧ ਹੋਣ ਵਾਲਾ ਹੈ, ਸੱਤ ਵਾਰ ਛਿੜਕੇ ਅਤੇ ਉਸ ਨੂੰ ਸ਼ੁੱਧ ਠਹਿਰਾਵੇ ਅਤੇ ਜੀਉਂਦੇ ਪੰਛੀ ਨੂੰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ।
これをらい病から清められる者に七たび注いで、その人を清い者とし、その生きている小鳥は野に放たなければならない。
8 ੮ ਅਤੇ ਸ਼ੁੱਧ ਹੋਣ ਵਾਲਾ ਆਪਣੇ ਕੱਪੜਿਆਂ ਨੂੰ ਧੋਵੇ ਅਤੇ ਆਪਣਾ ਸਿਰ ਮੁਨਾ ਦੇਵੇ ਅਤੇ ਪਾਣੀ ਨਾਲ ਨਹਾਵੇ ਤਦ ਉਹ ਸ਼ੁੱਧ ਹੋਵੇਗਾ, ਇਸ ਤੋਂ ਬਾਅਦ ਉਹ ਡੇਰੇ ਵਿੱਚ ਆਵੇ ਪਰ ਸੱਤ ਦਿਨ ਤੱਕ ਆਪਣੇ ਡੇਰੇ ਤੋਂ ਬਾਹਰ ਹੀ ਵਾਸ ਕਰੇ।
清められる者はその衣服を洗い、毛をことごとくそり落し、水に身をすすいで清くなり、その後、宿営にはいることができる。ただし七日の間はその天幕の外にいなければならない。
9 ੯ ਪਰ ਸੱਤਵੇਂ ਦਿਨ ਉਹ ਆਪਣੇ ਸਿਰ, ਆਪਣੀ ਦਾੜ੍ਹੀ ਅਤੇ ਆਪਣੇ ਭਰਵੱਟਿਆਂ ਦੇ ਵਾਲ਼ ਮੁਨਾ ਦੇਵੇ, ਸਗੋਂ ਆਪਣੇ ਸਾਰੇ ਵਾਲ਼ ਮੁਨਾ ਦੇਵੇ ਅਤੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਤਦ ਉਹ ਸ਼ੁੱਧ ਹੋ ਜਾਵੇਗਾ।
そして七日目に毛をことごとくそらなければならい。頭の毛も、ひげも、まゆも、ことごとくそらなければならない。彼はその衣服を洗い、水に身をすすいで清くなるであろう。
10 ੧੦ ਅੱਠਵੇਂ ਦਿਨ ਉਹ ਦੋਸ਼ ਰਹਿਤ ਦੋ ਲੇਲੇ ਅਤੇ ਇੱਕ ਸਾਲ ਦੀ ਦੋਸ਼ ਰਹਿਤ ਲੇਲੀ ਅਤੇ ਮੈਦੇ ਦੀ ਭੇਟ ਲਈ ਤੇਲ ਨਾਲ ਰਲਾਏ ਹੋਏ ਏਫ਼ਾਹ ਦਾ ਤਿੰਨ ਤਿਹਾਈ ਹਿੱਸਾ ਮੈਦਾ ਅਤੇ ਇੱਕ ਕੁੱਪੀ ਤੇਲ ਲਿਆਵੇ।
八日目にその人は雄の小羊の全きもの二頭と、一歳の雌の小羊の全きもの一頭とを取り、また麦粉十分の三エパに油を混ぜた素祭と、油一ログとを取らなければならない。
11 ੧੧ ਤਦ ਉਹ ਜਾਜਕ ਜੋ ਸ਼ੁੱਧ ਕਰਨ ਦੀ ਬਿਧੀ ਨੂੰ ਕਰਦਾ ਹੈ, ਉਸ ਸ਼ੁੱਧ ਹੋਣ ਵਾਲੇ ਮਨੁੱਖ ਨੂੰ ਇਨ੍ਹਾਂ ਵਸਤੂਆਂ ਸਮੇਤ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਸਾਹਮਣੇ ਖੜ੍ਹਾ ਕਰੇ।
清めをなす祭司は、清められる人とこれらの物とを、会見の幕屋の入口で主の前に置き、
12 ੧੨ ਤਦ ਜਾਜਕ ਇੱਕ ਲੇਲਾ ਲੈ ਕੇ ਦੋਸ਼ ਬਲੀ ਦੀ ਭੇਟ ਕਰਕੇ ਉਸ ਨੂੰ ਚੜ੍ਹਾਵੇ ਅਤੇ ਉਸ ਕੁੱਪੀ ਤੇਲ ਨੂੰ ਲੈ ਕੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ।
祭司は、かの雄の小羊一頭を取って、これを一ログの油と共に愆祭としてささげ、またこれを主の前に揺り動かして揺祭としなければならない。
13 ੧੩ ਉਹ ਉਸ ਲੇਲੇ ਨੂੰ ਉਸੇ ਸਥਾਨ ਵਿੱਚ ਵੱਢੇ ਜਿੱਥੇ ਉਹ ਪਾਪ ਬਲੀ ਅਤੇ ਹੋਮ ਬਲੀ ਪਸ਼ੂਆਂ ਨੂੰ ਵੱਢਦੇ ਹਨ ਅਰਥਾਤ ਪਵਿੱਤਰ ਸਥਾਨ ਵਿੱਚ ਕਿਉਂਕਿ ਜਿਵੇਂ ਪਾਪ ਬਲੀ ਦੀ ਭੇਟ ਜਾਜਕ ਦੀ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਵੀ ਉਸੇ ਦੀ ਹੈ, ਉਹ ਅੱਤ ਪਵਿੱਤਰ ਹੈ।
この雄の小羊は罪祭および燔祭をほふる場所、すなわち聖なる所で、これをほふらなければならない。愆祭は罪祭と同じく、祭司に帰するものであって、いと聖なる物である。
14 ੧੪ ਜਾਜਕ ਦੋਸ਼ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲਵੇ ਅਤੇ ਜੋ ਸ਼ੁੱਧ ਹੋਣ ਵਾਲਾ ਹੈ ਉਸ ਦੇ ਸੱਜੇ ਕੰਨ ਦੇ ਸਿਰੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਾਵੇ।
そして祭司はその愆祭の血を取り、これを清められる者の右の耳たぶと、右の手の親指と、右の足の親指とにつけなければならない。
15 ੧੫ ਫੇਰ ਜਾਜਕ ਉਸ ਪਾਉ ਤੇਲ ਵਿੱਚੋਂ ਕੁਝ ਲੈ ਕੇ ਆਪਣੇ ਖੱਬੇ ਹੱਥ ਦੀ ਤਲੀ ਉੱਤੇ ਪਾਵੇ,
祭司はまた一ログの油を取って、これを自分の左の手のひらに注ぎ、
16 ੧੬ ਅਤੇ ਜਾਜਕ ਆਪਣੀ ਸੱਜੇ ਹੱਥ ਦੀ ਉਂਗਲ ਨੂੰ ਆਪਣੇ ਖੱਬੇ ਹੱਥ ਦੀ ਤਲੀ ਦੇ ਤੇਲ ਵਿੱਚ ਡੋਬ ਕੇ ਉਸ ਤੇਲ ਵਿੱਚੋਂ ਕੁਝ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ,
そして祭司は右の指を左の手のひらにある油に浸し、その指をもって、その油を七たび主の前に注がなければならない。
17 ੧੭ ਅਤੇ ਬਾਕੀ ਤੇਲ ਜੋ ਉਸ ਦੇ ਹੱਥ ਵਿੱਚ ਹੈ, ਜਾਜਕ ਉਸ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਦੋਸ਼ ਬਲੀ ਦੀ ਭੇਟ ਦੇ ਲਹੂ ਉੱਤੇ ਲਗਾਵੇ।
祭司は手のひらにある油の残りを、清められる者の右の耳たぶと、右の手の親指と、右の足の親指とに、さきにつけた愆祭の血の上につけなければならない。
18 ੧੮ ਅਤੇ ਜੋ ਤੇਲ ਜਾਜਕ ਦੇ ਹੱਥ ਵਿੱਚ ਬਚ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਸਿਰ ਉੱਤੇ ਡੋਲ੍ਹ ਦੇਵੇ ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।
そして祭司は手のひらになお残っている油を、清められる者の頭につけ、主の前で、その人のためにあがないをしなければならない。
19 ੧੯ ਜਾਜਕ ਪਾਪ ਬਲੀ ਦੀ ਭੇਟ ਚੜ੍ਹਾਵੇ ਅਤੇ ਉਸ ਦੇ ਲਈ ਜੋ ਆਪਣੀ ਅਸ਼ੁੱਧਤਾ ਤੋਂ ਸ਼ੁੱਧ ਹੋਣ ਵਾਲਾ ਹੈ ਪ੍ਰਾਸਚਿਤ ਕਰੇ ਅਤੇ ਇਸ ਤੋਂ ਬਾਅਦ ਹੋਮ ਬਲੀ ਦੀ ਭੇਟ ਨੂੰ ਵੱਢ ਦੇਵੇ।
また祭司は罪祭をささげて、汚れのゆえに、清められねばならぬ者のためにあがないをし、その後、燔祭のものをほふらなければならない。
20 ੨੦ ਤਦ ਜਾਜਕ ਹੋਮ ਬਲੀ ਦੀ ਭੇਟ ਅਤੇ ਮੈਦੇ ਦੀ ਭੇਟ ਜਗਵੇਦੀ ਉੱਤੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਾਂ ਉਹ ਸ਼ੁੱਧ ਹੋ ਜਾਵੇਗਾ।
そして祭司は燔祭と素祭とを祭壇の上にささげ、その人のために、あがないをしなければならない。こうしてその人は清くなるであろう。
21 ੨੧ ਜੇਕਰ ਉਹ ਕੰਗਾਲ ਹੋਵੇ ਅਤੇ ਇਨ੍ਹਾਂ ਸਭਨਾਂ ਵਿੱਚੋਂ ਕੁਝ ਨਾ ਲਿਆ ਸਕੇ ਤਾਂ ਉਹ ਆਪਣੇ ਲਈ ਪ੍ਰਾਸਚਿਤ ਕਰਨ ਲਈ ਦੋਸ਼ ਬਲੀ ਦੇ ਲਈ ਇੱਕ ਲੇਲਾ ਹਿਲਾਉਣ ਦੀ ਭੇਟ ਕਰਕੇ, ਅਤੇ ਤੇਲ ਰਲਿਆ ਹੋਇਆ ਏਫ਼ਾਹ ਦਾ ਦਸਵਾਂ ਹਿੱਸਾ ਮੈਦਾ, ਮੈਦੇ ਦੀ ਭੇਟ ਲਈ ਅਤੇ ਇੱਕ ਪਾਉ ਤੇਲ ਲਿਆਵੇ,
その人がもし貧しくて、それに手の届かない時は、自分のあがないのために揺り動かす愆祭として、雄の小羊一頭を取り、また素祭として油を混ぜた麦粉十分の一エパと、油一ログとを取り、
22 ੨੨ ਅਤੇ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲਿਆਵੇ ਜੋ ਉਹ ਲਿਆ ਸਕਦਾ ਹੈ, ਇਨ੍ਹਾਂ ਵਿੱਚੋਂ ਇੱਕ ਤਾਂ ਪਾਪ ਬਲੀ ਦੀ ਭੇਟ ਲਈ ਅਤੇ ਦੂਜਾ ਹੋਮ ਬਲੀ ਦੀ ਭੇਟ ਲਈ ਹੋਵੇ।
さらにその手の届く山ばと二羽、または家ばとのひな二羽を取らなければならない。その一つは罪祭のため、他の一つは燔祭のためである。
23 ੨੩ ਅੱਠਵੇਂ ਦਿਨ ਉਹ ਇਨ੍ਹਾਂ ਸਾਰਿਆਂ ਨੂੰ ਆਪਣੇ ਸ਼ੁੱਧ ਕਰਨ ਲਈ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਉੱਤੇ ਯਹੋਵਾਹ ਦੇ ਸਨਮੁਖ ਜਾਜਕ ਦੇ ਕੋਲ ਲਿਆਵੇ।
そして八日目に、その清めのために会見の幕屋の入口におる祭司のもと、主の前にこれを携えて行かなければならない。
24 ੨੪ ਤਦ ਜਾਜਕ ਦੋਸ਼ ਬਲੀ ਦੀ ਭੇਟ ਦੇ ਲੇਲੇ ਨੂੰ ਅਤੇ ਪਾਉ ਤੇਲ ਨੂੰ ਲੈ ਕੇ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ।
祭司はその愆祭の雄の小羊と、一ログの油とを取り、これを主の前に揺り動かして揺祭としなければならない。
25 ੨੫ ਫੇਰ ਉਹ ਦੋਸ਼ ਬਲੀ ਦੀ ਭੇਟ ਦੇ ਲੇਲੇ ਨੂੰ ਵੱਢ ਦੇਵੇ ਅਤੇ ਜਾਜਕ ਉਸ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਗਾਵੇ।
そして祭司は愆祭の雄の小羊をほふり、その愆祭の血を取って、これを清められる者の右の耳たぶと、右の手の親指と、右の足の親指とにつけなければならない。
26 ੨੬ ਫੇਰ ਜਾਜਕ ਉਸ ਵਿੱਚੋਂ ਕੁਝ ਤੇਲ ਲੈ ਕੇ ਆਪਣੇ ਖੱਬੇ ਹੱਥ ਦੀ ਤਲੀ ਉੱਤੇ ਪਾਵੇ,
また祭司はその油を自分の左の手のひらに注ぎ、
27 ੨੭ ਅਤੇ ਜਾਜਕ ਆਪਣੇ ਸੱਜੇ ਹੱਥ ਦੀ ਉਂਗਲ ਨਾਲ ਆਪਣੇ ਖੱਬੇ ਹੱਥ ਦੀ ਤਲੀ ਵਿੱਚੋਂ ਕੁਝ ਤੇਲ ਲੈ ਕੇ ਸੱਤ ਵਾਰੀ ਯਹੋਵਾਹ ਦੇ ਅੱਗੇ ਛਿੜਕੇ।
祭司はその右の指をもって、左の手のひらにある油を、七たび主の前に注がなければならない。
28 ੨੮ ਫੇਰ ਜਾਜਕ ਆਪਣੇ ਹੱਥ ਦੇ ਤੇਲ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਦੋਸ਼ ਬਲੀ ਦੀ ਭੇਟ ਦੇ ਲਹੂ ਦੇ ਉੱਤੇ ਲਗਾਵੇ,
また祭司はその手のひらにある油を、清められる者の右の耳たぶと、右の手の親指と、右の足の親指とに、すなわち、愆祭の血をつけたところにつけなければならない。
29 ੨੯ ਅਤੇ ਬਾਕੀ ਤੇਲ ਜੋ ਜਾਜਕ ਦੇ ਹੱਥ ਵਿੱਚ ਰਹਿ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰਨ ਲਈ ਉਸ ਦੇ ਸਿਰ ਉੱਤੇ ਪਾ ਦੇਵੇ।
また祭司は手のひらに残っている油を、清められる者の頭につけ、主の前で、その人のために、あがないをしなければならない。
30 ੩੦ ਤਦ ਉਹ ਉਨ੍ਹਾਂ ਘੁੱਗੀਆਂ ਜਾਂ ਕਬੂਤਰਾਂ ਦੇ ਬੱਚਿਆਂ ਵਿੱਚੋਂ ਜੋ ਉਹ ਲਿਆ ਸਕਿਆ, ਇੱਕ ਨੂੰ ਚੜ੍ਹਾਵੇ,
その人はその手の届く山ばと一羽、または家ばとのひな一羽をささげなければならない。
31 ੩੧ ਅਰਥਾਤ ਜੋ ਪੰਛੀ ਉਹ ਲਿਆ ਸਕਿਆ ਉਨ੍ਹਾਂ ਵਿੱਚੋਂ ਉਹ ਇੱਕ ਨੂੰ ਪਾਪ ਬਲੀ ਦੀ ਭੇਟ ਲਈ ਅਤੇ ਦੂਜੇ ਨੂੰ ਮੈਦੇ ਦੀ ਭੇਟ ਸਮੇਤ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ, ਇਸ ਤਰ੍ਹਾਂ ਜਾਜਕ ਸ਼ੁੱਧ ਹੋਣ ਵਾਲੇ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।
すなわち、その手の届くものの一つを罪祭とし、他の一つを燔祭として素祭と共にささげなければならない。こうして祭司は清められる者のために、主の前にあがないをするであろう。
32 ੩੨ ਜਿਸ ਨੂੰ ਕੋੜ੍ਹ ਦਾ ਰੋਗ ਹੋਇਆ ਹੋਵੇ ਅਤੇ ਉਹ ਇਸ ਯੋਗ ਨਾ ਹੋਵੇ ਕਿ ਉਹ ਸ਼ੁੱਧਤਾਈ ਦੀਆਂ ਵਸਤੂਆਂ ਨੂੰ ਲਿਆ ਸਕੇ, ਉਸ ਦੇ ਲਈ ਇਹੋ ਬਿਵਸਥਾ ਹੈ।
これはらい病の患者で、その清めに必要なものに、手の届かない者のためのおきてである」。
33 ੩੩ ਫੇਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,
主はまたモーセとアロンに言われた、
34 ੩੪ ਜਦ ਤੁਸੀਂ ਕਨਾਨ ਦੇਸ ਵਿੱਚ ਪਹੁੰਚ ਜਾਓ ਜਿਹੜਾ ਮੈਂ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹਾਂ, ਤਾਂ ਜੇਕਰ ਮੈਂ ਉਸ ਦੇਸ ਦੇ ਕਿਸੇ ਘਰ ਵਿੱਚ ਕੋੜ੍ਹ ਦਾ ਰੋਗ ਪਾ ਦੇਵਾਂ,
「あなたがたに所有として与えるカナンの地に、あなたがたがはいる時、その所有の地において、家にわたしがらい病の患部を生じさせることがあれば、
35 ੩੫ ਤਾਂ ਉਸ ਘਰ ਦਾ ਮਾਲਕ ਜਾਜਕ ਦੇ ਕੋਲ ਆ ਕੇ ਆਖੇ, ਮੈਨੂੰ ਅਜਿਹਾ ਪਰਤੀਤ ਹੁੰਦਾ ਹੈ ਕਿ ਘਰ ਵਿੱਚ ਕੋਈ ਰੋਗ ਹੈ।
その家の持ち主はきて、祭司に告げ、『患部のようなものが、わたしの家にあります』と言わなければならない。
36 ੩੬ ਤਦ ਜਾਜਕ ਉਸ ਘਰ ਨੂੰ ਜਾਂਚਣ ਲਈ ਜਾਣ ਤੋਂ ਪਹਿਲਾਂ ਹੁਕਮ ਦੇਵੇ ਕਿ ਉਸ ਘਰ ਨੂੰ ਖਾਲੀ ਕੀਤਾ ਜਾਵੇ, ਅਜਿਹਾ ਨਾ ਹੋਵੇ ਕਿ ਜੋ ਕੁਝ ਘਰ ਦੇ ਵਿੱਚ ਹੈ ਅਸ਼ੁੱਧ ਹੋ ਜਾਵੇ। ਇਸ ਤੋਂ ਬਾਅਦ ਜਾਜਕ ਘਰ ਨੂੰ ਜਾਂਚਣ ਲਈ ਅੰਦਰ ਜਾਵੇ।
祭司は命じて、祭司がその患部を見に行く前に、その家をあけさせ、その家にあるすべての物が汚されないようにし、その後、祭司は、はいってその家を見なければならない。
37 ੩੭ ਤਦ ਉਹ ਉਸ ਰੋਗ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਘਰ ਦੀਆਂ ਕੰਧਾਂ ਉੱਤੇ ਹਰੀਆਂ ਜਾਂ ਲਾਲ ਖੋਖਲੀਆਂ ਲਕੀਰਾਂ ਵਰਗੀਆਂ ਹੋਣ ਅਤੇ ਕੰਧ ਨਾਲੋਂ ਡੂੰਘੀਆਂ ਵਿਖਾਈ ਦੇਣ,
その患部を見て、もしその患部が家の壁にあって、青または赤のくぼみをもち、それが壁よりも低く見えるならば、
38 ੩੮ ਤਾਂ ਜਾਜਕ ਘਰ ਦੇ ਦਰਵਾਜ਼ੇ ਤੋਂ ਬਾਹਰ ਨਿੱਕਲ ਕੇ ਘਰ ਨੂੰ ਸੱਤ ਦਿਨ ਤੱਕ ਬੰਦ ਕਰ ਦੇਵੇ।
祭司はその家を出て、家の入口にいたり、七日の間その家を閉鎖しなければならない。
39 ੩੯ ਅਤੇ ਸੱਤਵੇਂ ਦਿਨ ਜਾਜਕ ਫੇਰ ਆਵੇ ਅਤੇ ਵੇਖੇ, ਜੇਕਰ ਉਹ ਰੋਗ ਘਰ ਦੀਆਂ ਕੰਧਾਂ ਉੱਤੇ ਫੈਲ ਗਿਆ ਹੋਵੇ,
祭司は七日目に、またきてそれを見、その患部がもし家の壁に広がっているならば、
40 ੪੦ ਤਾਂ ਜਾਜਕ ਹੁਕਮ ਦੇਵੇ ਕਿ ਉਹ ਉਨ੍ਹਾਂ ਪੱਥਰਾਂ ਨੂੰ ਜਿਨ੍ਹਾਂ ਦੇ ਵਿੱਚ ਰੋਗ ਹੈ, ਕੱਢ ਕੇ ਲੈ ਜਾਣ ਅਤੇ ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟ ਦੇਣ।
祭司は命じて、その患部のある石を取り出し、町の外の汚れた物を捨てる場所に捨てさせ、
41 ੪੧ ਉਹ ਉਸ ਘਰ ਨੂੰ ਅੰਦਰੋਂ ਚੁਫ਼ੇਰਿਓਂ ਛਿਲਵਾ ਦੇਵੇ ਅਤੇ ਉਹ ਉਸ ਮਿੱਟੀ ਨੂੰ ਜੋ ਛਿੱਲੀ ਗਈ ਹੈ, ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟ ਦੇਣ।
またその家の内側のまわりを削らせ、その削ったしっくいを町の外の汚れた物を捨てる場所に捨てさせ、
42 ੪੨ ਉਹ ਦੂਜੇ ਪੱਥਰ ਲੈ ਕੇ ਉਨ੍ਹਾਂ ਨੂੰ ਪੁਰਾਣੇ ਪੱਥਰਾਂ ਦੇ ਸਥਾਨ ਉੱਤੇ ਲਗਾ ਦੇਣ ਅਤੇ ਜਾਜਕ ਹੋਰ ਚੂਨਾ ਲੈ ਕੇ ਘਰ ਨੂੰ ਲਿੱਪੇ।
ほかの石を取って、元の石のところに入れさせ、またほかのしっくいを取って、家を塗らせなければならない。
43 ੪੩ ਪਰ ਜੇਕਰ ਪੱਥਰਾਂ ਨੂੰ ਕੱਢਣ ਅਤੇ ਘਰ ਨੂੰ ਛਿੱਲਣ ਅਤੇ ਲਿੱਪਣ ਤੋਂ ਬਾਅਦ ਉਹ ਰੋਗ ਘਰ ਵਿੱਚ ਫੇਰ ਫੁੱਟ ਨਿੱਕਲੇ,
このように石を取り出し、家を削り、塗りかえた後に、その患部がもし再び家に出るならば、
44 ੪੪ ਤਾਂ ਜਾਜਕ ਆ ਕੇ ਵੇਖੇ ਅਤੇ ਵੇਖੋ, ਜੇਕਰ ਉਹ ਰੋਗ ਘਰ ਵਿੱਚ ਫੈਲ ਗਿਆ ਹੋਵੇ, ਤਾਂ ਉਹ ਘਰ ਵਿੱਚ ਫੈਲਣ ਵਾਲਾ ਕੋੜ੍ਹ ਹੈ ਅਤੇ ਉਹ ਅਸ਼ੁੱਧ ਹੈ।
祭司はまたきて見なければならない。患部がもし家に広がっているならば、これは家にある悪性のらい病であって、これは汚れた物である。
45 ੪੫ ਉਹ ਉਸ ਘਰ ਨੂੰ ਢਾਹ ਦੇਵੇ ਅਤੇ ਉਸ ਦੇ ਪੱਥਰ, ਲੱਕੜੀਆਂ ਅਤੇ ਸਾਰੇ ਚੂਨੇ ਨੂੰ ਸ਼ਹਿਰ ਤੋਂ ਬਾਹਰ ਜਾ ਕੇ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟਵਾ ਦੇਵੇ।
その家は、こぼち、その石、その木、その家のしっくいは、ことごとく町の外の汚れた物を捨てる場所に運び出さなければならない。
46 ੪੬ ਜਦ ਤੱਕ ਉਹ ਘਰ ਬੰਦ ਰਹੇ, ਤਦ ਤੱਕ ਜੋ ਕੋਈ ਉਸ ਘਰ ਵਿੱਚ ਵੜੇ, ਉਹ ਸ਼ਾਮ ਤੱਕ ਅਸ਼ੁੱਧ ਰਹੇ।
その家が閉鎖されている日の間に、これにはいる者は夕まで汚れるであろう。
47 ੪੭ ਅਤੇ ਜਿਹੜਾ ਉਸ ਘਰ ਵਿੱਚ ਲੰਮਾ ਪਵੇ, ਉਹ ਆਪਣੇ ਕੱਪੜੇ ਧੋ ਲਵੇ ਅਤੇ ਜਿਹੜਾ ਉਸ ਘਰ ਵਿੱਚ ਖਾਣਾ ਖਾਵੇ ਉਹ ਵੀ ਆਪਣੇ ਕੱਪੜੇ ਧੋ ਲਵੇ।
その家に寝る者はその衣服を洗わなければならない。その家で食する者も、その衣服を洗わなければならない。
48 ੪੮ ਜੇਕਰ ਜਾਜਕ ਉਸ ਘਰ ਵਿੱਚ ਆ ਕੇ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਸ ਘਰ ਨੂੰ ਲਿੱਪਣ ਤੋਂ ਬਾਅਦ ਉਹ ਰੋਗ ਉਸ ਘਰ ਵਿੱਚ ਨਾ ਫੈਲਿਆ ਹੋਵੇ ਤਾਂ ਉਹ ਉਸ ਘਰ ਨੂੰ ਸ਼ੁੱਧ ਠਹਿਰਾਵੇ ਕਿਉਂ ਜੋ ਰੋਗ ਚੰਗਾ ਹੋ ਗਿਆ ਹੈ।
しかし、祭司がはいって見て、もし家を塗りかえた後に、その患部が家に広がっていなければ、これはその患部がいえたのであるから、祭司はその家を清いものとしなければならない。
49 ੪੯ ਅਤੇ ਉਸ ਘਰ ਨੂੰ ਸ਼ੁੱਧ ਕਰਨ ਲਈ, ਉਹ ਦੋ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਲਵੇ।
また彼はその家を清めるために、小鳥二羽と、香柏の木と、緋の糸と、ヒソプとを取り、
50 ੫੦ ਉਹ ਪੰਛੀਆਂ ਵਿੱਚੋਂ ਕਿਸੇ ਇੱਕ ਨੂੰ ਵੱਗਦੇ ਪਾਣੀ ਉੱਤੇ ਮਿੱਟੀ ਦੇ ਭਾਂਡੇ ਵਿੱਚ ਵੱਢੇ।
その小鳥の一羽を流れ水を盛った土の器の上で殺し、
51 ੫੧ ਤਦ ਉਹ ਦਿਆਰ ਦੀ ਲੱਕੜ, ਜੂਫ਼ਾ ਅਤੇ ਕਿਰਮਚੀ ਕੱਪੜੇ ਅਤੇ ਜੀਉਂਦੇ ਪੰਛੀ ਨੂੰ ਲੈ ਕੇ ਉਸ ਵੱਢੇ ਹੋਏ ਪੰਛੀ ਦੇ ਲਹੂ ਵਿੱਚ ਅਤੇ ਵਗਦੇ ਪਾਣੀ ਵਿੱਚ ਡੋਬੇ ਅਤੇ ਉਸ ਘਰ ਉੱਤੇ ਸੱਤ ਵਾਰੀ ਛਿੜਕੇ।
香柏の木と、ヒソプと、緋の糸と、生きている小鳥とを取って、その殺した小鳥の血と流れ水に浸し、これを七たび家に注がなければならない。
52 ੫੨ ਇਸ ਤਰ੍ਹਾਂ ਉਹ ਪੰਛੀ ਦੇ ਲਹੂ, ਵਗਦੇ ਪਾਣੀ, ਜੀਉਂਦੇ ਪੰਛੀ, ਦਿਆਰ ਦੀ ਲੱਕੜ, ਜੂਫ਼ੇ ਅਤੇ ਕਿਰਮਚੀ ਕੱਪੜੇ ਨਾਲ ਉਸ ਘਰ ਨੂੰ ਸ਼ੁੱਧ ਕਰੇ।
こうして祭司は小鳥の血と流れ水と、生きている小鳥と、香柏の木と、ヒソプと、緋の糸とをもって家を清め、
53 ੫੩ ਪਰ ਉਸ ਜੀਉਂਦੇ ਪੰਛੀ ਨੂੰ ਸ਼ਹਿਰ ਤੋਂ ਬਾਹਰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ, ਇਸ ਤਰ੍ਹਾਂ ਉਹ ਉਸ ਘਰ ਦੇ ਲਈ ਪ੍ਰਾਸਚਿਤ ਕਰੇ ਤਦ ਉਹ ਸ਼ੁੱਧ ਹੋਵੇਗਾ।
その生きている小鳥は町の外の野に放して、その家のために、あがないをしなければならない。こうして、それは清くなるであろう」。
54 ੫੪ ਹਰ ਪ੍ਰਕਾਰ ਦੇ ਕੋੜ੍ਹ ਦੇ ਰੋਗ ਅਤੇ ਦਾਦ ਲਈ ਇਹੋ ਬਿਵਸਥਾ ਹੈ,
これはらい病のすべての患部、かいせん、
55 ੫੫ ਕੱਪੜਿਆਂ ਦਾ ਅਤੇ ਘਰ ਦਾ ਕੋੜ੍ਹ,
および衣服と家のらい病、
56 ੫੬ ਅਤੇ ਸੋਜ, ਪੱਪੜੀ, ਅਤੇ ਦਾਗ ਦੇ ਲਈ
ならびに腫と、吹出物と、光る所とに関するおきてであって、
57 ੫੭ ਅਸ਼ੁੱਧ ਅਤੇ ਸ਼ੁੱਧ ਬਾਰੇ ਸਮਝਾਉਣ ਲਈ ਕੋੜ੍ਹ ਦੀ ਬਿਵਸਥਾ ਇਹ ਹੀ ਹੈ।
いつそれが汚れているか、いつそれが清いかを教えるものである。これがらい病に関するおきてである。