< ਲੇਵੀਆਂ ਦੀ ਪੋਥੀ 15 >
1 ੧ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,
Locutusque est Dominus ad Moysen et Aaron, dicens:
2 ੨ ਇਸਰਾਏਲੀਆਂ ਨਾਲ ਗੱਲ ਕਰੋ ਅਤੇ ਉਨ੍ਹਾਂ ਨੂੰ ਆਖੋ, ਜੇਕਰ ਕਿਸੇ ਮਨੁੱਖ ਦੇ ਸਰੀਰ ਵਿੱਚ ਪ੍ਰਮੇਹ ਦਾ ਰੋਗ ਹੋਵੇ ਤਾਂ ਉਹ ਉਸ ਰੋਗ ਦੇ ਕਾਰਨ ਅਸ਼ੁੱਧ ਹੈ।
Loquimini filiis Israel, et dicite eis: Vir, qui patitur fluxum seminis, immundus erit.
3 ੩ ਭਾਵੇਂ ਪ੍ਰਮੇਹ ਉਸ ਦੇ ਸਰੀਰ ਤੋਂ ਵਗਦਾ ਰਹੇ ਭਾਵੇਂ ਵਗਣਾ ਬੰਦ ਵੀ ਹੋ ਜਾਵੇ ਤਾਂ ਵੀ ਉਹ ਅਸ਼ੁੱਧ ਹੈ।
Et tunc iudicabitur huic vitio subiacere, cum per singula momenta adhæserit carni eius, atque concreverit fœdus humor.
4 ੪ ਉਹ ਸਾਰੇ ਵਿਛਾਉਣੇ ਜਿੰਨ੍ਹਾਂ ਦੇ ਉੱਤੇ ਪ੍ਰਮੇਹ ਵਾਲਾ ਲੇਟੇ, ਉਹ ਅਸ਼ੁੱਧ ਹੋਣ ਅਤੇ ਸਭ ਵਸਤੂਆਂ ਜਿਨ੍ਹਾਂ ਦੇ ਉੱਤੇ ਉਹ ਬੈਠੇ ਉਹ ਵੀ ਅਸ਼ੁੱਧ ਹੋਣ।
Omne stratum, in quo dormierit, immundum erit, et ubicumque sederit.
5 ੫ ਜਿਹੜਾ ਉਸ ਵਿਛਾਉਣੇ ਨੂੰ ਛੂਹੇ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
Si quis hominum tetigerit lectum eius, lavabit vestimenta sua: et ipse lotus aqua, immundus erit usque ad vesperum.
6 ੬ ਜਿਹੜਾ ਕਿਸੇ ਅਜਿਹੀ ਵਸਤੂ ਉੱਤੇ ਬੈਠੇ ਜਿਸ ਉੱਤੇ ਪ੍ਰਮੇਹ ਵਾਲਾ ਬੈਠਿਆ ਸੀ, ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
Si sederit ubi ille sederat, et ipse lavabit vestimenta sua: et lotus aqua, immundus erit usque ad vesperum.
7 ੭ ਅਤੇ ਜਿਹੜਾ ਉਸ ਪ੍ਰਮੇਹ ਵਾਲੇ ਨੂੰ ਛੂਹੇ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
Qui tetigerit carnem eius, lavabit vestimenta sua: et ipse lotus aqua, immundus erit usque ad vesperum.
8 ੮ ਜੇਕਰ ਕਦੀ ਪ੍ਰਮੇਹ ਦਾ ਰੋਗੀ ਸ਼ੁੱਧ ਮਨੁੱਖ ਦੇ ਉੱਤੇ ਥੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
Si salivam huiuscemodi homo iecerit super eum qui mundus est, lavabit vestimenta sua: et lotus aqua, immundus erit usque ad vesperum.
9 ੯ ਜਿਹੜੀ ਕਾਠੀ ਉੱਤੇ ਪ੍ਰਮੇਹ ਵਾਲਾ ਬੈਠੇ, ਉਹ ਅਸ਼ੁੱਧ ਹੋਵੇ।
Sagma, super quo sederit, immundum erit:
10 ੧੦ ਅਤੇ ਜਿਹੜਾ ਉਸ ਵਸਤੂ ਨੂੰ ਛੂਹੇ ਜਿਹੜੀ ਪ੍ਰਮੇਹ ਵਾਲੇ ਦੇ ਹੇਠ ਸੀ, ਉਹ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜਿਹੜਾ ਅਜਿਹੀ ਵਸਤੂ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
et quidquid sub eo fuerit, qui fluxum seminis patitur, pollutum erit usque ad vesperum. Qui portaverit horum aliquid, lavabit vestimenta sua: et ipse lotus aqua, immundus erit usque ad vesperum.
11 ੧੧ ਜਿਸ ਨੂੰ ਪ੍ਰਮੇਹ ਹੋਵੇ, ਉਸ ਜਿਸ ਕਿਸੇ ਨੂੰ ਬਿਨ੍ਹਾਂ ਹੱਥ ਧੋਏ ਛੂਹ ਲਵੇ ਤਾਂ ਉਹ ਮਨੁੱਖ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
Omnis, quem tetigerit qui talis est, non lotis ante manibus, lavabit vestimenta sua: et lotus aqua, immundus erit usque ad vesperum.
12 ੧੨ ਉਸ ਮਿੱਟੀ ਦੇ ਭਾਂਡੇ ਨੂੰ ਜਿਸ ਨੂੰ ਪ੍ਰਮੇਹ ਵਾਲਾ ਛੂਹੇ, ਤੋੜ ਦਿੱਤਾ ਜਾਵੇ ਅਤੇ ਸਾਰੇ ਲੱਕੜ ਦੇ ਭਾਂਡੇ ਪਾਣੀ ਨਾਲ ਧੋਤੇ ਜਾਣ।
Vas fictile quod tetigerit, confringetur: vas autem ligneum lavabitur aqua.
13 ੧੩ ਜਦੋਂ ਪ੍ਰਮੇਹ ਵਾਲਾ ਮਨੁੱਖ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਸ਼ੁੱਧ ਹੋਣ ਲਈ ਸੱਤ ਦਿਨ ਗਿਣੇ ਅਤੇ ਉਸ ਤੋਂ ਬਾਅਦ ਆਪਣੇ ਕੱਪੜੇ ਧੋਵੇ ਅਤੇ ਵਗਦੇ ਪਾਣੀ ਵਿੱਚ ਨਹਾਵੇ ਤਾਂ ਉਹ ਸ਼ੁੱਧ ਹੋਵੇਗਾ।
Si sanatus fuerit qui huiuscemodi sustinet passionem, numerabit septem dies post emundationem sui, et lotis vestibus et toto corpore in aquis viventibus, erit mundus.
14 ੧੪ ਅਤੇ ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਆਵੇ ਅਤੇ ਜਾਜਕ ਨੂੰ ਦੇ ਦੇਵੇ।
Die autem octavo sumet duos turtures, aut duos pullos columbæ, et veniet in conspectum Domini ad ostium tabernaculi testimonii, dabitque eos sacerdoti.
15 ੧੫ ਤਦ ਜਾਜਕ ਉਨ੍ਹਾਂ ਵਿੱਚੋਂ ਇੱਕ ਨੂੰ ਪਾਪ ਬਲੀ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਪ੍ਰਮੇਹ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।
qui faciet unum pro peccato, et alterum in holocaustum: rogabitque pro eo coram Domino, ut emundetur a fluxi seminis sui.
16 ੧੬ ਜੇਕਰ ਕਿਸੇ ਮਨੁੱਖ ਦਾ ਵੀਰਜ ਨਿੱਕਲੇ ਤਾਂ ਉਹ ਆਪਣਾ ਸਾਰਾ ਸਰੀਰ ਪਾਣੀ ਨਾਲ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
Vir de quo egreditur semen coitus, lavabit aqua omne corpus suum: et immundus erit usque ad vesperum.
17 ੧੭ ਅਤੇ ਜਿਸ ਕਿਸੇ ਬਸਤਰ ਜਾਂ ਚਮੜੇ ਉੱਤੇ ਉਹ ਵੀਰਜ ਪਵੇ, ਉਹ ਪਾਣੀ ਨਾਲ ਧੋਤੇ ਜਾਣ ਅਤੇ ਸ਼ਾਮ ਤੱਕ ਅਸ਼ੁੱਧ ਰਹਿਣ।
Vestem et pellem, quam habuerit, lavabit aqua, et immunda erit usque ad vesperum.
18 ੧੮ ਜੇਕਰ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰੇ ਅਤੇ ਉਸ ਤੋਂ ਵੀਰਜ ਨਿੱਕਲੇ ਤਾਂ ਉਹ ਦੋਵੇਂ ਪਾਣੀ ਨਾਲ ਨਹਾਉਣ ਅਤੇ ਸ਼ਾਮ ਤੱਕ ਅਸ਼ੁੱਧ ਰਹਿਣ।
Mulier, cum qua coierit, lavabitur aqua, et immunda erit usque ad vesperum.
19 ੧੯ ਜੇਕਰ ਕਿਸੇ ਇਸਤਰੀ ਨੂੰ ਪ੍ਰਮੇਹ ਹੋਵੇ ਅਤੇ ਉਸ ਦੇ ਪ੍ਰਮੇਹ ਵਿੱਚ ਲਹੂ ਹੋਵੇ ਤਾਂ ਉਹ ਸੱਤ ਦਿਨ ਤੱਕ ਵੱਖਰੀ ਕੀਤੀ ਜਾਵੇ ਅਤੇ ਜਿਹੜਾ ਉਸ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
Mulier, quæ redeunte mense patitur fluxum sanguinis, septem diebus separabitur.
20 ੨੦ ਅਤੇ ਜਦ ਤੱਕ ਉਹ ਅਸ਼ੁੱਧ ਰਹੇ ਤਦ ਤੱਕ ਜਿਸ ਕਿਸੇ ਵਸਤੂ ਉੱਤੇ ਉਹ ਲੰਮੀ ਪਵੇ, ਅਤੇ ਜਿਸ ਕਿਸੇ ਵਸਤੂ ਉੱਤੇ ਉਹ ਬੈਠੇ ਉਹ ਸਭ ਅਸ਼ੁੱਧ ਹੋਣ।
Omnis qui tetigerit eam, immundus erit usque ad vesperum:
21 ੨੧ ਅਤੇ ਜਿਹੜਾ ਉਸ ਦੇ ਵਿਛਾਉਣੇ ਨੂੰ ਛੂਹੇ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
et in quo dormierit vel sederit diebus separationis suæ, polluetur.
22 ੨੨ ਜੇਕਰ ਕੋਈ ਉਸ ਵਸਤੂ ਨੂੰ ਛੂਹੇ ਜਿਸ ਉੱਤੇ ਉਹ ਬੈਠਦੀ ਸੀ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
Qui tetigerit lectum eius, lavabit vestimenta sua: et ipse lotus aqua, immundus erit usque ad vesperum.
23 ੨੩ ਜੇਕਰ ਕੋਈ ਉਸ ਦੇ ਵਿਛਾਉਣੇ ਨੂੰ ਜਾਂ ਕਿਸੇ ਹੋਰ ਵਸਤੂ ਨੂੰ ਜਿਸ ਉੱਤੇ ਉਹ ਬੈਠੀ ਸੀ, ਛੂਹੇ, ਜਿਸ ਉੱਤੇ ਉਸ ਦਾ ਲਹੂ ਲੱਗਿਆ ਸੀ, ਤਾਂ ਉਹ ਸ਼ਾਮ ਤੱਕ ਅਸ਼ੁੱਧ ਰਹੇ।
Omne vas, super quo illa sederit, quisquis attigerit, lavabit vestimenta sua: et ipse lotus aqua, pollutus erit usque ad vesperum.
24 ੨੪ ਜੇਕਰ ਕੋਈ ਮਨੁੱਖ ਉਸ ਦੇ ਨਾਲ ਸੰਗ ਕਰੇ ਅਤੇ ਉਸ ਨੂੰ ਉਸ ਦਾ ਲਹੂ ਲੱਗ ਜਾਵੇ ਤਾਂ ਉਹ ਮਨੁੱਖ ਸੱਤ ਦਿਨ ਤੱਕ ਅਸ਼ੁੱਧ ਰਹੇ ਅਤੇ ਜਿਸ ਕਿਸੇ ਵਿਛਾਉਣੇ ਉੱਤੇ ਉਹ ਲੰਮਾ ਪੈਂਦਾ ਹੈ, ਉਹ ਅਸ਼ੁੱਧ ਠਹਿਰੇ।
Si coierit cum ea vir tempore sanguinis menstrualis, immundus erit septem diebus: et omne stratum, in quo dormierit, polluetur.
25 ੨੫ ਜੇਕਰ ਕਿਸੇ ਇਸਤਰੀ ਨੂੰ ਉਸ ਦੀ ਮਾਹਵਾਰੀ ਦੇ ਦਿਨਾਂ ਤੋਂ ਇਲਾਵਾ ਜਾਂ ਮਾਹਵਾਰੀ ਦੇ ਨਿਯੁਕਤ ਦਿਨਾਂ ਤੋਂ ਵੱਧ ਸਮੇਂ ਤੱਕ ਲਹੂ ਵੱਗਦਾ ਰਹੇ, ਤਾਂ ਜਦ ਤੱਕ ਉਹ ਅਜਿਹੀ ਹਾਲਤ ਵਿੱਚ ਰਹੇ ਤਦ ਤੱਕ ਉਹ ਅਸ਼ੁੱਧ ਰਹੇ।
Mulier, quæ patitur multis diebus fluxum sanguinis non in tempore menstruali, vel quæ post menstruum sanguinem fluere non cessat, quamdiu subiacet huic passioni, immunda erit quasi sit in tempore menstruo.
26 ੨੬ ਉਹ ਸਾਰੇ ਵਿਛਾਉਣੇ ਜਿਨ੍ਹਾਂ ਦੇ ਉੱਤੇ ਉਹ ਆਪਣੇ ਪ੍ਰਮੇਹ ਦੇ ਸਾਰੇ ਦਿਨਾਂ ਵਿੱਚ ਲੰਮੀ ਪਵੇ, ਉਹ ਉਸ ਦੀ ਮਾਹਵਾਰੀ ਦੇ ਵਿਛਾਉਣੇ ਦੀ ਤਰ੍ਹਾਂ ਠਹਿਰਣ, ਅਤੇ ਜਿਸ ਕਿਸੇ ਵਸਤੂ ਉੱਤੇ ਉਹ ਬੈਠੇ, ਉਹ ਸਭ ਉਸ ਦੀ ਮਾਹਵਾਰੀ ਦੇ ਦਿਨਾਂ ਦੀ ਅਸ਼ੁੱਧਤਾਈ ਦੀ ਤਰ੍ਹਾਂ ਅਸ਼ੁੱਧ ਹੋਣ।
omne stratum, in quo dormierit, et vas in quo sederit, pollutum erit.
27 ੨੭ ਜਿਹੜਾ ਉਨ੍ਹਾਂ ਵਸਤੂਆਂ ਨੂੰ ਛੂਹੇ, ਉਹ ਅਸ਼ੁੱਧ ਠਹਿਰੇ, ਇਸ ਲਈ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
quicumque tetigerit ea, lavabit vestimenta sua: et ipse lotus aqua, immundus erit usque ad vesperam.
28 ੨੮ ਪਰ ਜੇਕਰ ਉਹ ਆਪਣੇ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ, ਤਾਂ ਉਹ ਸੱਤ ਦਿਨ ਗਿਣੇ ਅਤੇ ਉਸ ਤੋਂ ਬਾਅਦ ਉਹ ਸ਼ੁੱਧ ਹੋ ਜਾਵੇਗੀ।
Si steterit sanguis, et fluere cessaverit, numerabit septem dies purificationis suæ:
29 ੨੯ ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਅੱਗੇ ਜਾਜਕ ਦੇ ਕੋਲ ਲਿਆਵੇ।
et die octavo offeret pro se sacerdoti duos turtures, aut duos pullos columbarum ad ostium tabernaculi testimonii:
30 ੩੦ ਤਦ ਜਾਜਕ ਇੱਕ ਨੂੰ ਪਾਪ ਬਲੀ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਉਸ ਦੀ ਪ੍ਰਮੇਹ ਦੀ ਅਸ਼ੁੱਧਤਾਈ ਦੇ ਕਾਰਨ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।
qui unum faciet pro peccato, et alterum in holocaustum, rogabitque pro ea coram Domino, et pro fluxu immunditiæ eius.
31 ੩੧ ਇਸ ਤਰ੍ਹਾਂ ਤੁਸੀਂ ਇਸਰਾਏਲੀਆਂ ਨੂੰ ਉਨ੍ਹਾਂ ਦੀ ਅਸ਼ੁੱਧਤਾਈ ਤੋਂ ਵੱਖਰਾ ਕਰਨਾ, ਅਜਿਹਾ ਨਾ ਹੋਵੇ ਕਿ ਉਹ ਆਪਣੀ ਅਸ਼ੁੱਧਤਾਈ ਦੇ ਕਾਰਨ ਮੇਰੇ ਉਸ ਡੇਰੇ ਨੂੰ ਭਰਿਸ਼ਟ ਕਰਨ ਜੋ ਉਨ੍ਹਾਂ ਦੇ ਵਿਚਕਾਰ ਹੈ ਅਤੇ ਇਸ ਕਾਰਨ ਮਰ ਨਾ ਜਾਣ।
Docebitis ergo filios Israel ut caveant immunditiam, et non moriantur in sordibus suis, cum polluerint tabernaculum meum quod est inter eos.
32 ੩੨ ਜਿਸ ਨੂੰ ਪ੍ਰਮੇਹ ਹੋਵੇ ਅਤੇ ਜੋ ਪੁਰਖ ਵੀਰਜ ਨਿੱਕਲਣ ਦੇ ਕਾਰਨ ਅਸ਼ੁੱਧ ਹੋਵੇ,
Ista est lex eius, qui patitur fluxum seminis, et qui polluitur coitu,
33 ੩੩ ਅਤੇ ਜੋ ਇਸਤਰੀ ਮਾਹਵਾਰੀ ਵਿੱਚ ਹੋਵੇ, ਅਤੇ ਉਹ ਪੁਰਖ ਜਾਂ ਇਸਤਰੀ ਜਿਸ ਨੂੰ ਪ੍ਰਮੇਹ ਹੋਵੇ ਅਤੇ ਉਹ ਪੁਰਖ ਜੋ ਅਸ਼ੁੱਧ ਇਸਤਰੀ ਨਾਲ ਸੰਗ ਕਰੇ, ਉਨ੍ਹਾਂ ਸਾਰਿਆਂ ਦੇ ਲਈ ਇਹੋ ਹੀ ਬਿਵਸਥਾ ਹੈ।
et quæ menstruis temporibus separatur, vel quæ iugi fluit sanguine, et hominis, qui dormierit cum ea.