< ਲੇਵੀਆਂ ਦੀ ਪੋਥੀ 16 >

1 ਜਿਸ ਵੇਲੇ ਹਾਰੂਨ ਦੇ ਦੋ ਪੁੱਤਰ ਯਹੋਵਾਹ ਦੇ ਸਨਮੁਖ ਅਪਵਿੱਤਰ ਭੇਟ ਚੜ੍ਹਾ ਕੇ ਮਰ ਗਏ,
וידבר יהוה אל משה אחרי מות שני בני אהרן בקרבתם לפני יהוה וימתו׃
2 ਤਦ ਯਹੋਵਾਹ ਨੇ ਮੂਸਾ ਦੇ ਨਾਲ ਗੱਲ ਕਰਕੇ ਆਖਿਆ, “ਆਪਣੇ ਭਰਾ ਹਾਰੂਨ ਨੂੰ ਆਖ, ਉਹ ਪਵਿੱਤਰ ਸਥਾਨ ਵਿੱਚ ਪਰਦੇ ਦੇ ਅੰਦਰ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ, ਜੋ ਸੰਦੂਕ ਦੇ ਉੱਤੇ ਹੈ, ਹਰ ਵਾਰੀ ਨਾ ਆਇਆ ਕਰੇ, ਤਾਂ ਜੋ ਉਹ ਮਰ ਨਾ ਜਾਵੇ, ਕਿਉਂ ਜੋ ਮੈਂ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਬੱਦਲ ਵਿੱਚ ਪਰਗਟ ਹੋਵਾਂਗਾ।
ויאמר יהוה אל משה דבר אל אהרן אחיך ואל יבא בכל עת אל הקדש מבית לפרכת אל פני הכפרת אשר על הארן ולא ימות כי בענן אראה על הכפרת׃
3 ਜਦ ਹਾਰੂਨ ਪਵਿੱਤਰ ਸਥਾਨ ਵਿੱਚ ਆਵੇ ਤਦ ਉਹ ਇੱਕ ਜੁਆਨ ਬਲ਼ਦ ਪਾਪ ਬਲੀ ਦੀ ਭੇਟ ਲਈ ਅਤੇ ਇੱਕ ਭੇਡੂ ਹੋਮ ਬਲੀ ਦੀ ਭੇਟ ਲਈ ਲੈ ਕੇ ਆਇਆ ਕਰੇ।
בזאת יבא אהרן אל הקדש בפר בן בקר לחטאת ואיל לעלה׃
4 ਉਹ ਕਤਾਨ ਦਾ ਪਵਿੱਤਰ ਕੁੜਤਾ, ਕਤਾਨ ਦਾ ਅੰਗਰੱਖਾ, ਕਤਾਨ ਦਾ ਕਮਰ ਕੱਸਾ ਅਤੇ ਕਤਾਨ ਦੀ ਪਗੜੀ ਪਹਿਨ ਕੇ ਆਇਆ ਕਰੇ। ਇਹ ਪਵਿੱਤਰ ਬਸਤਰ ਹਨ, ਇਸ ਲਈ ਉਹ ਪਾਣੀ ਨਾਲ ਨਹਾ ਕੇ ਇਨ੍ਹਾਂ ਨੂੰ ਪਹਿਨੇ।
כתנת בד קדש ילבש ומכנסי בד יהיו על בשרו ובאבנט בד יחגר ובמצנפת בד יצנף בגדי קדש הם ורחץ במים את בשרו ולבשם׃
5 ਉਹ ਇਸਰਾਏਲੀਆਂ ਦੀ ਮੰਡਲੀ ਤੋਂ ਪਾਪ ਬਲੀ ਦੀ ਭੇਟ ਲਈ ਬੱਕਰੀਆਂ ਦੇ ਦੋ ਮੇਮਣੇ ਅਤੇ ਹੋਮ ਬਲੀ ਭੇਟ ਲਈ ਇੱਕ ਭੇਡੂ ਲਵੇ।
ומאת עדת בני ישראל יקח שני שעירי עזים לחטאת ואיל אחד לעלה׃
6 ਅਤੇ ਹਾਰੂਨ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਨੂੰ, ਜੋ ਆਪ ਉਸ ਦੇ ਲਈ ਹੈ ਚੜ੍ਹਾਵੇ ਅਤੇ ਆਪਣੇ ਲਈ ਅਤੇ ਆਪਣੇ ਘਰਾਣੇ ਲਈ ਪ੍ਰਾਸਚਿਤ ਕਰੇ।
והקריב אהרן את פר החטאת אשר לו וכפר בעדו ובעד ביתו׃
7 ਉਹ ਉਨ੍ਹਾਂ ਦੋਨਾਂ ਮੇਮਣਿਆਂ ਨੂੰ ਲੈ ਕੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਖੜ੍ਹਾ ਕਰੇ।
ולקח את שני השעירם והעמיד אתם לפני יהוה פתח אהל מועד׃
8 ਅਤੇ ਹਾਰੂਨ ਉਨ੍ਹਾਂ ਦੋਹਾਂ ਬੱਕਰਿਆਂ ਉੱਤੇ ਪਰਚੀਆਂ ਪਾਵੇ, ਇੱਕ ਪਰਚੀ ਯਹੋਵਾਹ ਦੇ ਲਈ ਅਤੇ ਦੂਜੀ ਅਜ਼ਾਜ਼ੇਲ ਦੇ ਲਈ।
ונתן אהרן על שני השעירם גורלות גורל אחד ליהוה וגורל אחד לעזאזל׃
9 ਜਿਸ ਬੱਕਰੇ ਉੱਤੇ ਯਹੋਵਾਹ ਲਈ ਪਰਚੀ ਨਿੱਕਲੇ, ਹਾਰੂਨ ਉਸ ਨੂੰ ਲੈ ਕੇ ਪਾਪ ਬਲੀ ਦੀ ਭੇਟ ਕਰਕੇ ਚੜ੍ਹਾਵੇ।
והקריב אהרן את השעיר אשר עלה עליו הגורל ליהוה ועשהו חטאת׃
10 ੧੦ ਪਰ ਉਹ ਬੱਕਰਾ ਜਿਸ ਦੇ ਉੱਤੇ ਅਜ਼ਾਜ਼ੇਲ ਲਈ ਪਰਚੀ ਨਿੱਕਲੀ, ਉਹ ਯਹੋਵਾਹ ਦੇ ਅੱਗੇ ਜੀਉਂਦਾ ਖੜ੍ਹਾ ਕੀਤਾ ਜਾਵੇ ਕਿ ਉਸ ਦੇ ਨਾਲ ਪ੍ਰਾਸਚਿਤ ਕੀਤਾ ਜਾਵੇ ਅਤੇ ਉਸ ਨੂੰ ਛੋਟ ਕਰ ਕੇ ਉਜਾੜ ਵਿੱਚ ਛੱਡ ਦਿੱਤਾ ਜਾਵੇ।”
והשעיר אשר עלה עליו הגורל לעזאזל יעמד חי לפני יהוה לכפר עליו לשלח אתו לעזאזל המדברה׃
11 ੧੧ “ਹਾਰੂਨ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਨੂੰ ਜੋ ਉਸਨੇ ਆਪਣੇ ਲਈ ਲਿਆ ਹੈ, ਲਿਆਵੇ ਅਤੇ ਉਸ ਨੂੰ ਵੱਢ ਕੇ ਆਪਣੇ ਲਈ ਅਤੇ ਆਪਣੇ ਘਰਾਣੇ ਲਈ ਪ੍ਰਾਸਚਿਤ ਕਰੇ।
והקריב אהרן את פר החטאת אשר לו וכפר בעדו ובעד ביתו ושחט את פר החטאת אשר לו׃
12 ੧੨ ਅਤੇ ਉਹ ਜਗਵੇਦੀ ਦੇ ਉੱਤੋਂ ਕੋਲਿਆਂ ਦੀ ਅੱਗ ਨਾਲ ਧੂਪਦਾਨੀ ਨੂੰ ਭਰੇ ਅਤੇ ਆਪਣੇ ਦੋਵੇਂ ਹੱਥਾਂ ਵਿੱਚ ਮਹੀਨ ਕੁੱਟੇ ਹੋਏ ਸੁਗੰਧ ਧੂਪ ਨੂੰ ਭਰ ਕੇ ਪਰਦੇ ਦੇ ਅੰਦਰ ਲੈ ਆਵੇ।
ולקח מלא המחתה גחלי אש מעל המזבח מלפני יהוה ומלא חפניו קטרת סמים דקה והביא מבית לפרכת׃
13 ੧੩ ਉਹ ਉਸ ਧੂਪ ਨੂੰ ਯਹੋਵਾਹ ਦੇ ਅੱਗੇ ਅੱਗ ਦੇ ਉੱਤੇ ਪਾਵੇ, ਤਾਂ ਜੋ ਧੂਪ ਦਾ ਧੂੰਆਂ ਪ੍ਰਾਸਚਿਤ ਦੇ ਸਰਪੋਸ਼ ਨੂੰ ਜੋ ਸਾਖੀ ਦੇ ਉੱਤੇ ਹੈ, ਢੱਕ ਲਵੇ, ਤਾਂ ਜੋ ਉਹ ਮਰ ਨਾ ਜਾਵੇ।
ונתן את הקטרת על האש לפני יהוה וכסה ענן הקטרת את הכפרת אשר על העדות ולא ימות׃
14 ੧੪ ਤਦ ਉਹ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਪੂਰਬ ਦੀ ਵੱਲ ਉਸ ਨੂੰ ਪ੍ਰਾਸਚਿਤ ਦੇ ਸਰਪੋਸ਼ ਉੱਤੇ ਆਪਣੀ ਉਂਗਲ ਨਾਲ ਛਿੜਕੇ ਅਤੇ ਫੇਰ ਉਸ ਲਹੂ ਵਿੱਚੋਂ ਕੁਝ ਆਪਣੀ ਉਂਗਲ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਸੱਤ ਵਾਰੀ ਛਿੜਕੇ।”
ולקח מדם הפר והזה באצבעו על פני הכפרת קדמה ולפני הכפרת יזה שבע פעמים מן הדם באצבעו׃
15 ੧੫ “ਫੇਰ ਉਹ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਹੈ, ਵੱਢੇ ਅਤੇ ਉਸ ਦਾ ਲਹੂ ਪਰਦੇ ਦੇ ਅੰਦਰ ਲਿਆਵੇ ਅਤੇ ਜਿਵੇਂ ਉਸ ਨੇ ਬਲ਼ਦ ਦੇ ਲਹੂ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਉਸ ਦੇ ਲਹੂ ਨਾਲ ਕਰੇ ਅਰਥਾਤ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਅਤੇ ਉਸ ਦੇ ਸਾਹਮਣੇ ਉਸ ਨੂੰ ਛਿੜਕੇ।”
ושחט את שעיר החטאת אשר לעם והביא את דמו אל מבית לפרכת ועשה את דמו כאשר עשה לדם הפר והזה אתו על הכפרת ולפני הכפרת׃
16 ੧੬ ਅਤੇ ਉਹ ਇਸਰਾਏਲੀਆਂ ਦੀ ਅਲੱਗ-ਅਲੱਗ ਅਸ਼ੁੱਧਤਾਈ, ਅਤੇ ਉਨ੍ਹਾਂ ਦੇ ਪਾਪਾਂ, ਅਤੇ ਉਨ੍ਹਾਂ ਦੇ ਸਾਰੇ ਅਪਰਾਧਾਂ ਦੇ ਕਾਰਨ, ਪਵਿੱਤਰ ਸਥਾਨ ਦੇ ਲਈ ਪ੍ਰਾਸਚਿਤ ਕਰੇ ਅਤੇ ਇਸੇ ਤਰ੍ਹਾਂ ਹੀ ਉਹ ਮੰਡਲੀ ਦੇ ਡੇਰੇ ਦੇ ਲਈ ਕਰੇ ਜਿਹੜਾ ਉਨ੍ਹਾਂ ਦੀ ਅਸ਼ੁੱਧਤਾਈ ਦੇ ਵਿਚਕਾਰ ਰਹਿੰਦਾ ਹੈ।
וכפר על הקדש מטמאת בני ישראל ומפשעיהם לכל חטאתם וכן יעשה לאהל מועד השכן אתם בתוך טמאתם׃
17 ੧੭ ਜਿਸ ਵੇਲੇ ਹਾਰੂਨ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਜਾਵੇ, ਤਾਂ ਜਦ ਤੱਕ ਉਹ ਆਪਣੇ ਲਈ, ਆਪਣੇ ਘਰਾਣੇ ਦੇ ਲਈ ਅਤੇ ਇਸਰਾਏਲ ਦੀ ਸਾਰੀ ਮੰਡਲੀ ਦੇ ਲਈ ਪ੍ਰਾਸਚਿਤ ਪੂਰਾ ਕਰਕੇ ਬਾਹਰ ਨਾ ਨਿੱਕਲੇ, ਤਦ ਤੱਕ ਮੰਡਲੀ ਦੇ ਡੇਰੇ ਵਿੱਚ ਹੋਰ ਕੋਈ ਮਨੁੱਖ ਨਾ ਜਾਵੇ।
וכל אדם לא יהיה באהל מועד בבאו לכפר בקדש עד צאתו וכפר בעדו ובעד ביתו ובעד כל קהל ישראל׃
18 ੧੮ ਫੇਰ ਉਹ ਨਿੱਕਲ ਕੇ ਉਸ ਜਗਵੇਦੀ ਦੇ ਕੋਲ ਜਾਵੇ ਜਿਹੜੀ ਯਹੋਵਾਹ ਦੇ ਅੱਗੇ ਹੈ, ਅਤੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਬਲ਼ਦ ਦੇ ਲਹੂ ਅਤੇ ਬੱਕਰੇ ਦੇ ਲਹੂ ਤੋਂ ਕੁਝ ਲੈ ਕੇ ਉਸ ਨੂੰ ਜਗਵੇਦੀ ਦੇ ਸਿੰਗਾਂ ਉੱਤੇ ਅਤੇ ਆਲੇ-ਦੁਆਲੇ ਛਿੜਕੇ।
ויצא אל המזבח אשר לפני יהוה וכפר עליו ולקח מדם הפר ומדם השעיר ונתן על קרנות המזבח סביב׃
19 ੧੯ ਅਤੇ ਉਹ ਉਸ ਲਹੂ ਤੋਂ ਆਪਣੀ ਉਂਗਲ ਨਾਲ ਕੁਝ ਲੈ ਕੇ ਸੱਤ ਵਾਰੀ ਉਸ ਦੇ ਉੱਤੇ ਛਿੜਕੇ ਅਤੇ ਇਸਰਾਏਲੀਆਂ ਦੀ ਅਲੱਗ-ਅਲੱਗ ਅਸ਼ੁੱਧਤਾਈਆਂ ਤੋਂ ਉਸ ਨੂੰ ਪਵਿੱਤਰ ਕਰੇ।
והזה עליו מן הדם באצבעו שבע פעמים וטהרו וקדשו מטמאת בני ישראל׃
20 ੨੦ ਜਦ ਉਹ ਪਵਿੱਤਰ ਸਥਾਨ ਅਤੇ ਮੰਡਲੀ ਦੇ ਡੇਰੇ ਅਤੇ ਜਗਵੇਦੀ ਦਾ ਪ੍ਰਾਸਚਿਤ ਪੂਰਾ ਕਰ ਲਵੇ ਤਾਂ ਜੀਉਂਦੇ ਬੱਕਰੇ ਨੂੰ ਲਿਆਵੇ,
וכלה מכפר את הקדש ואת אהל מועד ואת המזבח והקריב את השעיר החי׃
21 ੨੧ ਅਤੇ ਹਾਰੂਨ ਆਪਣੇ ਦੋਹਾਂ ਹੱਥਾਂ ਨੂੰ ਜੀਉਂਦੇ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਇਸਰਾਏਲੀਆਂ ਦੀਆਂ ਬਦੀਆਂ, ਉਨ੍ਹਾਂ ਦੇ ਸਾਰੇ ਪਾਪਾਂ, ਅਤੇ ਉਨ੍ਹਾਂ ਦੇ ਸਾਰੇ ਅਪਰਾਧਾਂ ਦਾ ਇਕਰਾਰ ਕਰੇ ਅਤੇ ਉਨ੍ਹਾਂ ਨੂੰ ਬੱਕਰੇ ਦੇ ਸਿਰ ਉੱਤੇ ਰੱਖ ਕੇ ਉਸ ਨੂੰ ਕਿਸੇ ਮਨੁੱਖ ਦੇ ਹੱਥ ਜਿਹੜਾ ਇਸ ਕੰਮ ਲਈ ਤਿਆਰ ਹੋਵੇ, ਉਜਾੜ ਵਿੱਚ ਭੇਜ ਦੇਵੇ।
וסמך אהרן את שתי ידו על ראש השעיר החי והתודה עליו את כל עונת בני ישראל ואת כל פשעיהם לכל חטאתם ונתן אתם על ראש השעיר ושלח ביד איש עתי המדברה׃
22 ੨੨ ਉਹ ਬੱਕਰਾ ਉਨ੍ਹਾਂ ਦੀਆਂ ਸਾਰੀਆਂ ਬਦੀਆਂ ਨੂੰ ਆਪਣੇ ਸਿਰ ਤੇ ਚੁੱਕ ਕੇ ਕਿਸੇ ਉਜਾੜ ਸਥਾਨ ਨੂੰ ਚੱਲਿਆ ਜਾਵੇ ਅਤੇ ਉਹ ਮਨੁੱਖ ਉਸ ਬੱਕਰੇ ਨੂੰ ਉਜਾੜ ਵਿੱਚ ਛੱਡ ਦੇਵੇ।
ונשא השעיר עליו את כל עונתם אל ארץ גזרה ושלח את השעיר במדבר׃
23 ੨੩ ਤਦ ਹਾਰੂਨ ਮੰਡਲੀ ਦੇ ਡੇਰੇ ਵਿੱਚ ਆਵੇ ਅਤੇ ਜਿਹੜੇ ਕਤਾਨੀ ਬਸਤਰ ਉਸ ਨੇ ਪਵਿੱਤਰ ਸਥਾਨ ਵਿੱਚ ਜਾਣ ਦੇ ਵੇਲੇ ਪਹਿਨੇ ਸਨ, ਉਨ੍ਹਾਂ ਨੂੰ ਲਾਹ ਕੇ ਰੱਖ ਦੇਵੇ।
ובא אהרן אל אהל מועד ופשט את בגדי הבד אשר לבש בבאו אל הקדש והניחם שם׃
24 ੨੪ ਫੇਰ ਉਹ ਕਿਸੇ ਪਵਿੱਤਰ ਸਥਾਨ ਵਿੱਚ ਪਾਣੀ ਨਾਲ ਨਹਾਵੇ, ਆਪਣੇ ਸਧਾਰਨ ਬਸਤਰ ਪਾਵੇ ਅਤੇ ਬਾਹਰ ਨਿੱਕਲ ਕੇ ਆਪਣੀ ਹੋਮ ਬਲੀ ਦੀ ਭੇਟ ਅਤੇ ਲੋਕਾਂ ਦੀ ਹੋਮ ਬਲੀ ਦੀ ਭੇਟ ਚੜ੍ਹਾਵੇ ਅਤੇ ਆਪਣੇ ਲਈ ਅਤੇ ਲੋਕਾਂ ਦੇ ਲਈ ਪ੍ਰਾਸਚਿਤ ਕਰੇ।
ורחץ את בשרו במים במקום קדוש ולבש את בגדיו ויצא ועשה את עלתו ואת עלת העם וכפר בעדו ובעד העם׃
25 ੨੫ ਅਤੇ ਪਾਪ ਬਲੀ ਦੀ ਭੇਟ ਦੀ ਚਰਬੀ ਨੂੰ ਉਹ ਜਗਵੇਦੀ ਉੱਤੇ ਸਾੜੇ।
ואת חלב החטאת יקטיר המזבחה׃
26 ੨੬ ਅਤੇ ਜਿਹੜਾ ਮਨੁੱਖ ਉਸ ਬੱਕਰੇ ਨੂੰ ਅਜ਼ਾਜ਼ੇਲ ਲਈ ਛੱਡ ਕੇ ਆਇਆ, ਉਹ ਵੀ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਫੇਰ ਡੇਰੇ ਵਿੱਚ ਆਵੇ।
והמשלח את השעיר לעזאזל יכבס בגדיו ורחץ את בשרו במים ואחרי כן יבוא אל המחנה׃
27 ੨੭ ਉਹ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਅਤੇ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ, ਜਿਨ੍ਹਾਂ ਦਾ ਲਹੂ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਲਿਆਂਦਾ ਗਿਆ ਸੀ, ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਨ੍ਹਾਂ ਦੀਆਂ ਖੱਲਾਂ, ਮਾਸ ਅਤੇ ਗੋਹੇ ਨੂੰ ਅੱਗ ਵਿੱਚ ਸਾੜ ਦੇਵੇ।
ואת פר החטאת ואת שעיר החטאת אשר הובא את דמם לכפר בקדש יוציא אל מחוץ למחנה ושרפו באש את ערתם ואת בשרם ואת פרשם׃
28 ੨੮ ਜਿਹੜਾ ਉਨ੍ਹਾਂ ਨੂੰ ਸਾੜੇ, ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਫੇਰ ਡੇਰੇ ਵਿੱਚ ਆਵੇ।
והשרף אתם יכבס בגדיו ורחץ את בשרו במים ואחרי כן יבוא אל המחנה׃
29 ੨੯ “ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ, ਕਿ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ ਅਤੇ ਉਸ ਦਿਨ ਕੋਈ ਵੀ ਮਨੁੱਖ ਕੰਮ ਨਾ ਕਰੇ ਭਾਵੇਂ ਉਹ ਆਪਣੇ ਦੇਸ ਦਾ ਹੋਵੇ, ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਰਹਿੰਦਾ ਹੈ,
והיתה לכם לחקת עולם בחדש השביעי בעשור לחדש תענו את נפשתיכם וכל מלאכה לא תעשו האזרח והגר הגר בתוככם׃
30 ੩੦ ਕਿਉਂ ਜੋ ਉਸੇ ਦਿਨ ਜਾਜਕ ਤੁਹਾਨੂੰ ਸ਼ੁੱਧ ਕਰਨ ਲਈ ਤੁਹਾਡੇ ਲਈ ਪ੍ਰਾਸਚਿਤ ਕਰੇ ਤਾਂ ਜੋ ਤੁਸੀਂ ਆਪਣੇ ਸਾਰੇ ਪਾਪਾਂ ਤੋਂ ਯਹੋਵਾਹ ਦੇ ਅੱਗੇ ਸ਼ੁੱਧ ਹੋਵੋ।
כי ביום הזה יכפר עליכם לטהר אתכם מכל חטאתיכם לפני יהוה תטהרו׃
31 ੩੧ ਇਹ ਤੁਹਾਡੇ ਲਈ ਇੱਕ ਮਹਾਂ-ਵਿਸ਼ਰਾਮ ਦਾ ਦਿਨ ਹੋਵੇ ਅਤੇ ਇੱਕ ਸਦਾ ਦੀ ਬਿਧੀ ਦੇ ਅਨੁਸਾਰ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ।
שבת שבתון היא לכם ועניתם את נפשתיכם חקת עולם׃
32 ੩੨ ਜਿਸ ਦਾ ਆਪਣੇ ਪਿਤਾ ਦੇ ਥਾਂ ਉੱਤੇ ਜਾਜਕ ਹੋਣ ਲਈ ਮਸਹ ਕੀਤਾ ਜਾਵੇ, ਉਹ ਜਾਜਕ ਪ੍ਰਾਸਚਿਤ ਕਰੇ ਅਤੇ ਕਤਾਨ ਦੇ ਪਵਿੱਤਰ ਬਸਤਰਾਂ ਨੂੰ ਪਹਿਨੇ।
וכפר הכהן אשר ימשח אתו ואשר ימלא את ידו לכהן תחת אביו ולבש את בגדי הבד בגדי הקדש׃
33 ੩੩ ਉਹ ਪਵਿੱਤਰ ਸਥਾਨ ਦੇ ਲਈ, ਮੰਡਲੀ ਦੇ ਡੇਰੇ ਦੇ ਲਈ ਅਤੇ ਜਗਵੇਦੀ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਜਾਜਕਾਂ ਦੇ ਲਈ ਅਤੇ ਮੰਡਲੀ ਦੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰੇ।
וכפר את מקדש הקדש ואת אהל מועד ואת המזבח יכפר ועל הכהנים ועל כל עם הקהל יכפר׃
34 ੩੪ “ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ ਕਿ ਤੁਸੀਂ ਇਸਰਾਏਲੀਆਂ ਦੇ ਸਾਰੇ ਪਾਪਾਂ ਦੇ ਲਈ ਸਾਲ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੋ।” ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
והיתה זאת לכם לחקת עולם לכפר על בני ישראל מכל חטאתם אחת בשנה ויעש כאשר צוה יהוה את משה׃

< ਲੇਵੀਆਂ ਦੀ ਪੋਥੀ 16 >