< ਲੇਵੀਆਂ ਦੀ ਪੋਥੀ 17 >

1 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר
2 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੀ ਸਾਰੀ ਮੰਡਲੀ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖ, ਜਿਸ ਕੰਮ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ, ਉਹ ਇਹ ਹੈ:
דבר אל אהרן ואל בניו ואל כל בני ישראל ואמרת אליהם זה הדבר אשר צוה יהוה לאמר
3 ਜੇਕਰ ਇਸਰਾਏਲ ਦੇ ਘਰਾਣੇ ਤੋਂ ਕੋਈ ਵੀ ਮਨੁੱਖ ਜੋ ਬਲ਼ਦ, ਜਾਂ ਲੇਲਾ, ਜਾਂ ਬੱਕਰਾ ਡੇਰੇ ਵਿੱਚ ਜਾਂ ਡੇਰੇ ਤੋਂ ਬਾਹਰ ਵੱਢੇ,
איש איש מבית ישראל אשר ישחט שור או כשב או עז במחנה או אשר ישחט מחוץ למחנה
4 ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ, ਯਹੋਵਾਹ ਦੇ ਨਿਵਾਸ ਸਥਾਨ ਦੇ ਸਾਹਮਣੇ ਬਲੀ ਚੜ੍ਹਾਉਣ ਲਈ ਨਾ ਲਿਆਵੇ, ਤਾਂ ਉਹ ਮਨੁੱਖ ਖੂਨ ਦਾ ਦੋਸ਼ੀ ਠਹਿਰੇ। ਉਸ ਨੇ ਲਹੂ ਬਹਾਇਆ ਹੈ ਇਸ ਲਈ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
ואל פתח אהל מועד לא הביאו להקריב קרבן ליהוה לפני משכן יהוה--דם יחשב לאיש ההוא דם שפך ונכרת האיש ההוא מקרב עמו
5 ਇਸ ਬਿਧੀ ਦਾ ਕਾਰਨ ਇਹ ਹੈ ਕਿ ਇਸਰਾਏਲੀ ਆਪਣੀਆਂ ਬਲੀਆਂ ਜਿਨ੍ਹਾਂ ਨੂੰ ਉਹ ਖੁੱਲ੍ਹੇ ਮੈਦਾਨ ਵਿੱਚ ਚੜ੍ਹਾਉਂਦੇ ਹਨ, ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਜਾਜਕ ਦੇ ਕੋਲ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਕਰਕੇ ਲਿਆਉਣ।
למען אשר יביאו בני ישראל את זבחיהם אשר הם זבחים על פני השדה והביאם ליהוה אל פתח אהל מועד אל הכהן וזבחו זבחי שלמים ליהוה--אותם
6 ਅਤੇ ਜਾਜਕ ਉਸ ਲਹੂ ਨੂੰ ਯਹੋਵਾਹ ਦੀ ਜਗਵੇਦੀ ਦੇ ਉੱਤੇ ਅਤੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਛਿੜਕੇ ਅਤੇ ਚਰਬੀ ਨੂੰ ਯਹੋਵਾਹ ਦੇ ਅੱਗੇ ਸੁਗੰਧਤਾ ਕਰ ਕੇ ਸਾੜੇ।
וזרק הכהן את הדם על מזבח יהוה פתח אהל מועד והקטיר החלב לריח ניחח ליהוה
7 ਤਾਂ ਜੋ ਉਹ ਜਿਹੜੇ ਬੱਕਰਿਆਂ ਦੀ ਪੂਜਾ ਕਰਕੇ ਵਿਭਚਾਰ ਕਰਦੇ ਹਨ, ਫੇਰ ਕਦੀ ਆਪਣੀਆਂ ਬਲੀਆਂ ਉਨ੍ਹਾਂ ਦੇ ਅੱਗੇ ਨਾ ਚੜ੍ਹਾਉਣ। ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਹੋਵੇਗੀ।
ולא יזבחו עוד את זבחיהם לשעירם אשר הם זנים אחריהם חקת עולם תהיה זאת להם לדרתם
8 ਤੂੰ ਉਨ੍ਹਾਂ ਨੂੰ ਇਹ ਆਖ, ਭਾਵੇਂ ਇਸਰਾਏਲ ਦੇ ਘਰਾਣੇ ਦਾ ਕੋਈ ਮਨੁੱਖ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਰਹਿੰਦੇ ਹਨ, ਜਿਹੜਾ ਹੋਮ ਬਲੀ ਦੀ ਭੇਟ ਜਾਂ ਸੁੱਖ-ਸਾਂਦ ਦੀ ਭੇਟ ਚੜ੍ਹਾਵੇ,
ואלהם תאמר--איש איש מבית ישראל ומן הגר אשר יגור בתוכם אשר יעלה עלה או זבח
9 ਅਤੇ ਉਹ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਨਾ ਲਿਆਵੇ, ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
ואל פתח אהל מועד לא יביאנו לעשות אתו ליהוה--ונכרת האיש ההוא מעמיו
10 ੧੦ ਕੋਈ ਵੀ ਮਨੁੱਖ ਭਾਵੇਂ ਇਸਰਾਏਲ ਦੇ ਘਰਾਣੇ ਦਾ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਕਿਸੇ ਪ੍ਰਕਾਰ ਦਾ ਲਹੂ ਖਾਵੇ ਤਾਂ ਮੈਂ ਉਸ ਲਹੂ ਖਾਣ ਵਾਲੇ ਮਨੁੱਖ ਦੇ ਵਿਰੁੱਧ ਹੋ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।
ואיש איש מבית ישראל ומן הגר הגר בתוכם אשר יאכל כל דם--ונתתי פני בנפש האכלת את הדם והכרתי אתה מקרב עמה
11 ੧੧ ਕਿਉਂ ਜੋ ਸਰੀਰ ਦੀ ਜਾਨ ਉਸ ਦੇ ਲਹੂ ਵਿੱਚ ਹੈ ਅਤੇ ਮੈਂ ਉਸ ਨੂੰ ਜਗਵੇਦੀ ਦੇ ਉੱਤੇ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਕਰਨ ਲਈ ਦਿੱਤਾ ਹੈ, ਕਿਉਂਕਿ ਪ੍ਰਾਣਾਂ ਦੇ ਲਈ ਲਹੂ ਨਾਲ ਹੀ ਪ੍ਰਾਸਚਿਤ ਹੁੰਦਾ ਹੈ।
כי נפש הבשר בדם הוא ואני נתתיו לכם על המזבח לכפר על נפשתיכם כי הדם הוא בנפש יכפר
12 ੧੨ ਇਸ ਲਈ ਮੈਂ ਇਸਰਾਏਲੀਆਂ ਨੂੰ ਆਖਦਾ ਹਾਂ, ਕਿ ਤੁਹਾਡੇ ਵਿੱਚੋਂ ਕੋਈ ਮਨੁੱਖ ਲਹੂ ਨਾ ਖਾਵੇ, ਨਾ ਹੀ ਕੋਈ ਪਰਦੇਸੀ ਜੋ ਤੁਹਾਡੇ ਵਿਚਕਾਰ ਵੱਸਦਾ ਹੈ, ਲਹੂ ਖਾਵੇ।
על כן אמרתי לבני ישראל כל נפש מכם לא תאכל דם והגר הגר בתוככם לא יאכל דם
13 ੧੩ ਕੋਈ ਵੀ ਮਨੁੱਖ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਸ਼ਿਕਾਰ ਕਰਕੇ ਕਿਸੇ ਖਾਣ ਯੋਗ ਪਸ਼ੂ ਜਾਂ ਪੰਛੀ ਨੂੰ ਫੜ੍ਹੇ ਤਾਂ ਉਹ ਉਸ ਦੇ ਲਹੂ ਨੂੰ ਡੋਲ੍ਹ ਕੇ ਮਿੱਟੀ ਨਾਲ ਢੱਕ ਦੇਵੇ।
ואיש איש מבני ישראל ומן הגר הגר בתוכם אשר יצוד ציד חיה או עוף אשר יאכל--ושפך את דמו וכסהו בעפר
14 ੧੪ ਕਿਉਂ ਜੋ ਸਾਰੇ ਸਰੀਰਾਂ ਦਾ ਪ੍ਰਾਣ ਉਨ੍ਹਾਂ ਦੇ ਲਹੂ ਵਿੱਚ ਹੀ ਵੱਸਦਾ ਹੈ, ਇਸ ਲਈ ਮੈਂ ਇਸਰਾਏਲੀਆਂ ਨੂੰ ਆਖਦਾ ਹਾਂ, ਤੁਸੀਂ ਕਿਸੇ ਪ੍ਰਕਾਰ ਦਾ ਮਾਸ ਲਹੂ ਸਮੇਤ ਨਾ ਖਾਣਾ, ਕਿਉਂ ਜੋ ਸਾਰੇ ਸਰੀਰਾਂ ਦੀ ਜਾਨ ਉਨ੍ਹਾਂ ਦੇ ਲਹੂ ਵਿੱਚ ਹੀ ਹੈ। ਕੋਈ ਵੀ ਜਿਹੜਾ ਉਸ ਨੂੰ ਖਾਵੇ, ਉਹ ਛੇਕਿਆ ਜਾਵੇ।
כי נפש כל בשר דמו בנפשו הוא ואמר לבני ישראל דם כל בשר לא תאכלו כי נפש כל בשר דמו הוא כל אכליו יכרת
15 ੧੫ ਅਤੇ ਕੋਈ ਵੀ ਮਨੁੱਖ ਜਿਹੜਾ ਆਪਣੇ ਦੇਸ ਦਾ ਹੋਵੇ ਜਾਂ ਪਰਦੇਸੀ, ਉਸ ਜੀਵ ਨੂੰ ਖਾਵੇ, ਜਿਹੜਾ ਆਪਣੇ ਆਪ ਮਰ ਗਿਆ ਹੋਵੇ, ਜਾਂ ਦੂਜੇ ਪਸ਼ੂਆਂ ਦੁਆਰਾ ਮਾਰਿਆ ਗਿਆ ਹੋਵੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ, ਉਹ ਸ਼ਾਮ ਤੱਕ ਅਸ਼ੁੱਧ ਰਹੇ। ਫੇਰ ਉਹ ਸ਼ੁੱਧ ਠਹਿਰੇਗਾ।
וכל נפש אשר תאכל נבלה וטרפה באזרח ובגר וכבס בגדיו ורחץ במים וטמא עד הערב--וטהר
16 ੧੬ ਪਰ ਜੇਕਰ ਉਹ ਆਪਣੇ ਕੱਪੜੇ ਨਾ ਧੋਵੇ ਅਤੇ ਨਾ ਨਹਾਵੇ ਤਾਂ ਉਸ ਦਾ ਦੋਸ਼ ਉਸੇ ਦੇ ਜੁੰਮੇ ਹੈ।
ואם לא יכבס ובשרו לא ירחץ--ונשא עונו

< ਲੇਵੀਆਂ ਦੀ ਪੋਥੀ 17 >