< ਲੇਵੀਆਂ ਦੀ ਪੋਥੀ 18 >
1 ੧ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
Још рече Господ говорећи:
2 ੨ ਇਸਰਾਏਲੀਆਂ ਨਾਲ ਗੱਲ ਕਰ ਕੇ ਆਖ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
Кажи синовима Израиљевим, и реци им: Ја сам Господ Бог ваш.
3 ੩ ਤੁਸੀਂ ਮਿਸਰ ਦੇ ਦੇਸ ਦੇ ਕੰਮਾਂ ਦੇ ਅਨੁਸਾਰ ਨਾ ਕਰਨਾ, ਜਿਸ ਦੇ ਵਿੱਚ ਤੁਸੀਂ ਵੱਸਦੇ ਸੀ ਅਤੇ ਨਾ ਕਨਾਨ ਦੇ ਕੰਮਾਂ ਦੇ ਅਨੁਸਾਰ ਕਰਨਾ, ਜਿੱਥੇ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਨਾ ਹੀ ਤੁਸੀਂ ਉਨ੍ਹਾਂ ਦੀਆਂ ਰੀਤਾਂ ਅਨੁਸਾਰ ਚੱਲਣਾ।
Немојте чинити шта се чини у земљи мисирској, у којој сте живели, нити чините шта се чини у земљи хананској, у коју вас водим, и по уредбама њиховим немојте живети.
4 ੪ ਤੁਸੀਂ ਮੇਰੇ ਹੀ ਨਿਯਮਾਂ ਨੂੰ ਮੰਨਣਾ ਅਤੇ ਮੇਰੀਆਂ ਹੀ ਬਿਧੀਆਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
Него моје законе вршите и моје уредбе држите живећи по њима. Ја сам Господ Бог ваш.
5 ੫ ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰਨਾ। ਜਿਹੜਾ ਇਨ੍ਹਾਂ ਦੀ ਪਾਲਣਾ ਕਰੇਗਾ, ਉਹ ਇਨ੍ਹਾਂ ਦੇ ਕਾਰਨ ਜੀਉਂਦਾ ਰਹੇਗਾ। ਮੈਂ ਹੀ ਯਹੋਵਾਹ ਹਾਂ।
Држите уредбе моје и законе моје; ко их врши, жив ће бити кроз њих. Ја сам Господ.
6 ੬ ਤੁਹਾਡੇ ਵਿੱਚੋਂ ਕੋਈ ਆਪਣੇ ਨਜ਼ਦੀਕੀ ਰਿਸ਼ਤੇਦਾਰ ਦਾ ਨੰਗੇਜ਼ ਉਘਾੜਨ ਲਈ ਉਨ੍ਹਾਂ ਦੇ ਕੋਲ ਨਾ ਜਾਵੇ। ਮੈਂ ਯਹੋਵਾਹ ਹਾਂ।
Нико да не приступа к родици својој по крви, да не открије голотињу њену. Ја сам Господ.
7 ੭ ਤੂੰ ਆਪਣੇ ਪਿਤਾ ਦਾ ਨੰਗੇਜ਼ ਅਤੇ ਆਪਣੀ ਮਾਂ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੀ ਮਾਂ ਹੈ, ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ।
Голотиње оца свог ни голотиње матере своје не откриј; мати ти је; не откриј голотиње њене.
8 ੮ ਤੂੰ ਆਪਣੀ ਸੌਤੇਲੀ ਮਾਂ ਦਾ ਨੰਗੇਜ਼ ਨਾ ਉਘਾੜੀਂ, ਇਹ ਤਾਂ ਤੇਰੇ ਪਿਤਾ ਦਾ ਹੀ ਨੰਗੇਜ਼ ਹੈ।
Голотиње жене оца свог не откриј; голотиња је оца твог.
9 ੯ ਤੂੰ ਆਪਣੀ ਭੈਣ ਭਾਵੇਂ ਉਹ ਤੇਰੀ ਸੱਕੀ ਭੈਣ ਹੋਵੇ ਜਾਂ ਸੌਤੇਲੀ, ਭਾਵੇਂ ਘਰ ਵਿੱਚ ਜੰਮੀ ਹੋਏ ਭਾਵੇਂ ਬਾਹਰ, ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ।
Голотиње сестре своје, кћери оца свог или кћери матере своје, која је рођена у кући или изван куће, не откриј голотиње њихове.
10 ੧੦ ਤੂੰ ਆਪਣੀ ਪੋਤਰੀ ਜਾਂ ਆਪਣੀ ਦੋਤਰੀ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਨ੍ਹਾਂ ਦਾ ਨੰਗੇਜ਼ ਤਾਂ ਤੇਰਾ ਆਪਣਾ ਹੀ ਹੈ।
Голотиње кћери сина свог, или кћери кћери своје не откриј; јер је твоја голотиња.
11 ੧੧ ਤੂੰ ਆਪਣੀ ਸੌਤੇਲੀ ਭੈਣ ਦਾ, ਜੋ ਤੇਰੇ ਪਿਤਾ ਤੋਂ ਜੰਮੀ ਹੈ, ਉਸ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀ ਭੈਣ ਹੈ।
Голотиње кћери жене оца свог, коју је родио отац твој, не откриј; сестра ти је.
12 ੧੨ ਤੂੰ ਆਪਣੇ ਪਿਤਾ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੇ ਪਿਤਾ ਦੀ ਨਜ਼ਦੀਕੀ ਰਿਸ਼ਤੇਦਾਰ ਹੈ।
Голотиње сестре оца свог не откриј; једна је крв са оцем твојим.
13 ੧੩ ਤੂੰ ਆਪਣੀ ਮਾਂ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀ ਮਾਂ ਦੀ ਨਜ਼ਦੀਕੀ ਰਿਸ਼ਤੇਦਾਰ ਹੈ।
Голотиње сестре матере своје не откриј; јер је једна крв с матером твојом.
14 ੧੪ ਤੂੰ ਆਪਣੇ ਪਿਤਾ ਦੇ ਭਰਾ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪਤਨੀ ਕੋਲ ਜਾਵੀਂ, ਉਹ ਤਾਂ ਤੇਰੀ ਚਾਚੀ ਹੈ।
Голотиње брата оца свог не откриј приступајући к жени његовој; стрина ти је.
15 ੧੫ ਤੂੰ ਆਪਣੀ ਨੂੰਹ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੇ ਪੁੱਤਰ ਦੀ ਪਤਨੀ ਹੈ, ਇਸ ਲਈ ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ।
Голотиње жене сина свог не откриј; снаха ти је, не откриј голотиње њене.
16 ੧੬ ਤੂੰ ਆਪਣੇ ਭਰਾ ਦੀ ਪਤਨੀ ਦਾ ਨੰਗੇਜ਼ ਨਾ ਉਘਾੜੀਂ, ਉਹ ਤਾਂ ਤੇਰੇ ਭਰਾ ਦਾ ਨੰਗੇਜ਼ ਹੈ।
Голотиње жене брата свог не откриј; голотиња је брата твог.
17 ੧੭ ਤੂੰ ਕਿਸੇ ਇਸਤਰੀ ਅਤੇ ਉਸ ਦੀ ਧੀ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪੋਤਰੀ ਨੂੰ ਜਾਂ ਉਸ ਦੀ ਦੋਤਰੀ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਲਿਆਵੀਂ, ਕਿਉਂ ਜੋ ਉਹ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਹੈ, ਅਜਿਹਾ ਕਰਨਾ ਦੁਸ਼ਟਤਾ ਹੈ।
Голотиње жене и кћери њене не откриј; кћери сина њеног ни кћери кћери њене немој узети да откријеш голотињу њихову; једна су крв; зло је.
18 ੧੮ ਤੂੰ ਆਪਣੀ ਪਤਨੀ ਨੂੰ ਦੁੱਖ ਦੇਣ ਲਈ, ਉਸ ਦੀ ਭੈਣ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਨਾ ਵਿਆਹਵੀਂ ਜਦ ਕਿ ਤੇਰੀ ਪਹਿਲੀ ਪਤਨੀ ਅਜੇ ਜੀਉਂਦੀ ਹੈ।
Немој узети жене преко једне жене, да је уцвелиш откривајући голотињу другој за живота њеног.
19 ੧੯ ਜਦ ਤੱਕ ਕੋਈ ਇਸਤਰੀ ਆਪਣੀ ਮਾਹਵਾਰੀ ਕਾਰਨ ਅਸ਼ੁੱਧ ਹੈ, ਤਾਂ ਤੂੰ ਉਸ ਦਾ ਨੰਗੇਜ਼ ਉਘਾੜਨ ਲਈ ਉਸ ਦੇ ਕੋਲ ਨਾ ਜਾਵੀਂ।
К жени докле се одваја ради нечистоте своје не иди да откријеш голотињу њену.
20 ੨੦ ਤੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ।
Са женом ближњег свог не лези скврнећи се с њом.
21 ੨੧ ਅਤੇ ਤੂੰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਅੱਗ ਦੇ ਵਿੱਚੋਂ ਨਾ ਲੰਘਾਵੀਂ, ਨਾ ਤੂੰ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਬਦਨਾਮ ਕਰੀਂ, ਮੈਂ ਯਹੋਵਾਹ ਹਾਂ।
Од семена свог не дај да се однесе Молоху, да не оскврниш имена Бога свог; ја сам Господ.
22 ੨੨ ਜਿਸ ਤਰ੍ਹਾਂ ਤੂੰ ਇਸਤਰੀ ਨਾਲ ਸੰਗ ਕਰਦਾ ਹੈਂ, ਉਸੇ ਤਰ੍ਹਾਂ ਕਿਸੇ ਪੁਰਖ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਕੰਮ ਹੈ।
С мушкарцем не лези као са женом; гадно је.
23 ੨੩ ਤੂੰ ਕਿਸੇ ਪਸ਼ੂ ਦੇ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ ਅਤੇ ਨਾ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਜਾ ਕੇ ਖੜ੍ਹੀ ਹੋਵੇ ਤਾਂ ਜੋ ਉਸ ਤੋਂ ਸੰਗ ਕਰਵਾਏ, ਇਹ ਘਿਣਾਉਣਾ ਕੰਮ ਹੈ।
Живинче никакво немој облежати скврнећи се с њим; и жена да не легне под живинче; грдило је.
24 ੨੪ ਅਜਿਹਾ ਕੋਈ ਵੀ ਕੰਮ ਕਰਕੇ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰਨਾ, ਕਿਉਂ ਜੋ ਉਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਣ ਵਾਲਾ ਹਾਂ, ਅਜਿਹੇ ਹੀ ਕੰਮ ਕਰਕੇ ਭਰਿਸ਼ਟ ਹੋ ਗਈਆਂ ਹਨ,
Немојте се скврнити ни једном овом стварју; јер су се свим тим стварима оскврнили народи које ћу одагнати испред вас.
25 ੨੫ ਅਤੇ ਧਰਤੀ ਵੀ ਅਸ਼ੁੱਧ ਹੋ ਗਈ ਹੈ, ਇਸ ਲਈ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਬਦੀ ਦਾ ਬਦਲਾ ਦਿੰਦਾ ਹਾਂ ਅਤੇ ਉਹ ਧਰਤੀ ਵੀ ਆਪਣੇ ਵਾਸੀਆਂ ਨੂੰ ਉਗਲ ਦਿੰਦੀ ਹੈ।
Јер се оскврнила земља, и неваљалство ћу њено походити на њој, и изметнуће земља становнике своје.
26 ੨੬ ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਸਦਾ ਪਾਲਣਾ ਕਰਨਾ ਅਤੇ ਭਾਵੇਂ ਆਪਣੇ ਦੇਸ ਦਾ ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਵੱਸਦਾ ਹੈ, ਕੋਈ ਵੀ ਅਜਿਹੇ ਘਿਣਾਉਣੇ ਕੰਮ ਨਾ ਕਰੇ।
Него ви држите законе моје и уредбе моје, и не чините ни једног овог гада, ни домородац ни дошљак који се бави међу вама;
27 ੨੭ ਕਿਉਂ ਜੋ ਅਜਿਹੇ ਘਿਣਾਉਣੇ ਕੰਮ ਕਰਕੇ ਹੀ ਉਸ ਦੇਸ ਦੇ ਵਾਸੀਆਂ ਨੇ ਜੋ ਉੱਥੇ ਰਹਿੰਦੇ ਸਨ, ਉਸ ਧਰਤੀ ਨੂੰ ਅਸ਼ੁੱਧ ਕਰ ਦਿੱਤਾ ਹੈ।
Јер све ове гадове чинише људи у овој земљи који су били пре вас, и земља је од тога оскврњена;
28 ੨੮ ਅਜਿਹਾ ਨਾ ਹੋਵੇ ਕਿ ਜਿਵੇਂ ਉਸ ਧਰਤੀ ਨੇ ਉਨ੍ਹਾਂ ਕੌਮਾਂ ਨੂੰ ਉਗਲ ਦਿੱਤਾ, ਜਿਹੜੀਆਂ ਤੁਹਾਡੇ ਤੋਂ ਪਹਿਲਾਂ ਉੱਥੇ ਸਨ, ਉਸੇ ਤਰ੍ਹਾਂ ਹੀ ਉਹ ਤੁਹਾਨੂੰ ਵੀ ਉਗਲ ਦੇਵੇ, ਜਦ ਤੁਸੀਂ ਅਸ਼ੁੱਧਤਾਈ ਦੇ ਕੰਮ ਕਰੋ।
Да не изметне земља вас, ако је оскврните, као што је изметнула народ који је био пре вас.
29 ੨੯ ਜਿਹੜੇ ਵੀ ਲੋਕ ਅਜਿਹੇ ਘਿਣਾਉਣੇ ਕੰਮ ਕਰਨ ਉਹ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ।
Јер ко учини шта год од ових гадова, истребиће се из народа свог душе које учине.
30 ੩੦ ਇਸ ਲਈ ਤੁਸੀਂ ਮੇਰੇ ਹੁਕਮਾਂ ਨੂੰ ਮੰਨਣਾ ਅਤੇ ਜੋ ਘਿਣਾਉਣੀਆਂ ਰੀਤਾਂ ਤੁਹਾਡੇ ਤੋਂ ਪਹਿਲਾਂ ਉੱਥੇ ਮੰਨੀਆਂ ਜਾਂਦੀਆਂ ਹਨ, ਉਨ੍ਹਾਂ ਦੇ ਅਨੁਸਾਰ ਨਾ ਚੱਲਣਾ ਅਤੇ ਨਾ ਉਨ੍ਹਾਂ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰਨਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
Зато држите шта сам наредио да се држи, да не чините шта од гадних обичаја који су били пре вас, и да се не скврните о њих. Ја сам Господ Бог ваш.