< ਲੇਵੀਆਂ ਦੀ ਪੋਥੀ 19 >

1 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
וַיְדַבֵּ֥ר יְהוָ֖ה אֶל־מֹשֶׁ֥ה לֵּאמֹֽר
2 ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ, ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਪਵਿੱਤਰ ਹਾਂ।
דַּבֵּ֞ר אֶל־כָּל־עֲדַ֧ת בְּנֵי־יִשְׂרָאֵ֛ל וְאָמַרְתָּ֥ אֲלֵהֶ֖ם קְדֹשִׁ֣ים תִּהְי֑וּ כִּ֣י קָד֔וֹשׁ אֲנִ֖י יְהוָ֥ה אֱלֹהֵיכֶֽם׃
3 ਤੁਸੀਂ ਆਪਣੇ-ਆਪਣੇ ਮਾਤਾ ਅਤੇ ਪਿਤਾ ਦਾ ਆਦਰ ਕਰਨਾ। ਤੁਸੀਂ ਮੇਰੇ ਸਬਤਾਂ ਨੂੰ ਮੰਨਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
אִ֣ישׁ אִמּ֤וֹ וְאָבִיו֙ תִּירָ֔אוּ וְאֶת־שַׁבְּתֹתַ֖י תִּשְׁמֹ֑רוּ אֲנִ֖י יְהוָ֥ה אֱלֹהֵיכֶֽם׃
4 ਤੁਸੀਂ ਮੂਰਤਾਂ ਵੱਲ ਨਾ ਮੁੜਨਾ ਅਤੇ ਨਾ ਹੀ ਆਪਣੇ ਲਈ ਮੂਰਤਾਂ ਢਾਲ਼ ਕੇ ਬਣਾਉਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
אַל־תִּפְנוּ֙ אֶל־הָ֣אֱלִילִ֔ים וֵֽאלֹהֵי֙ מַסֵּכָ֔ה לֹ֥א תַעֲשׂ֖וּ לָכֶ֑ם אֲנִ֖י יְהוָ֥ה אֱלֹהֵיכֶֽם׃
5 ਜਦ ਤੁਸੀਂ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਓ, ਤਾਂ ਤੁਸੀਂ ਅਜਿਹੀ ਭੇਟ ਚੜ੍ਹਾਉਣਾ ਜਿਸ ਨੂੰ ਮੈਂ ਸਵੀਕਾਰ ਕਰਾਂ।
וְכִ֧י תִזְבְּח֛וּ זֶ֥בַח שְׁלָמִ֖ים לַיהוָ֑ה לִֽרְצֹנְכֶ֖ם תִּזְבָּחֻֽהוּ׃
6 ਜਿਸ ਦਿਨ ਤੁਸੀਂ ਬਲੀ ਚੜ੍ਹਾਓ, ਉਸ ਦਾ ਮਾਸ ਉਸੇ ਦਿਨ ਅਤੇ ਦੂਜੇ ਦਿਨ ਵੀ ਖਾਓ ਪਰ ਜੋ ਕੁਝ ਤੀਜੇ ਦਿਨ ਤੱਕ ਬਚਿਆ ਰਹੇ, ਉਹ ਅੱਗ ਵਿੱਚ ਸਾੜਿਆ ਜਾਵੇ।
בְּי֧וֹם זִבְחֲכֶ֛ם יֵאָכֵ֖ל וּמִֽמָּחֳרָ֑ת וְהַנּוֹתָר֙ עַד־י֣וֹם הַשְּׁלִישִׁ֔י בָּאֵ֖שׁ יִשָּׂרֵֽף׃
7 ਜੇਕਰ ਉਸ ਵਿੱਚੋਂ ਕੁਝ ਤੀਜੇ ਦਿਨ ਵੀ ਖਾਧਾ ਜਾਵੇ ਤਾਂ ਉਹ ਘਿਣਾਉਣਾ ਹੈ ਅਤੇ ਸਵੀਕਾਰ ਨਹੀਂ ਕੀਤਾ ਜਾਵੇਗਾ।
וְאִ֛ם הֵאָכֹ֥ל יֵאָכֵ֖ל בַּיּ֣וֹם הַשְּׁלִישִׁ֑י פִּגּ֥וּל ה֖וּא לֹ֥א יֵרָצֶֽה׃
8 ਇਸ ਲਈ ਜਿਹੜਾ ਉਸ ਨੂੰ ਖਾਵੇ, ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇਗਾ, ਕਿਉਂ ਜੋ ਉਸ ਨੇ ਯਹੋਵਾਹ ਦੀ ਪਵਿੱਤਰ ਵਸਤੂ ਨੂੰ ਭਰਿਸ਼ਟ ਕੀਤਾ ਹੈ, ਅਤੇ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
וְאֹֽכְלָיו֙ עֲוֺנ֣וֹ יִשָּׂ֔א כִּֽי־אֶת־קֹ֥דֶשׁ יְהוָ֖ה חִלֵּ֑ל וְנִכְרְתָ֛ה הַנֶּ֥פֶשׁ הַהִ֖וא מֵעַמֶּֽיהָ׃
9 ਫੇਰ ਜਦ ਤੁਸੀਂ ਆਪਣੇ ਦੇਸ ਦੇ ਖੇਤਾਂ ਦੀ ਵਾਢੀ ਕਰੋ ਤਾਂ ਆਪਣੇ ਖੇਤਾਂ ਦੀਆਂ ਨੁੱਕਰਾਂ ਤੱਕ ਪੂਰੀ ਫ਼ਸਲ ਨਾ ਵੱਢਣਾ ਅਤੇ ਵਾਢੀ ਕੀਤੇ ਹੋਏ ਖੇਤ ਵਿੱਚ ਡਿੱਗੇ ਹੋਏ ਸਿੱਟਿਆਂ ਨੂੰ ਨਾ ਚੁੱਗਣਾ।
וּֽבְקֻצְרְכֶם֙ אֶת־קְצִ֣יר אַרְצְכֶ֔ם לֹ֧א תְכַלֶּ֛ה פְּאַ֥ת שָׂדְךָ֖ לִקְצֹ֑ר וְלֶ֥קֶט קְצִֽירְךָ֖ לֹ֥א תְלַקֵּֽט׃
10 ੧੦ ਅਤੇ ਤੂੰ ਆਪਣੇ ਦਾਖਾਂ ਦੇ ਬਾਗ਼ਾਂ ਦਾ ਹਰੇਕ ਦਾਣਾ ਨਾ ਤੋੜੀਂ, ਅਤੇ ਆਪਣੇ ਦਾਖਾਂ ਦੇ ਬਾਗ਼ਾਂ ਵਿੱਚ ਡਿੱਗੇ ਹੋਏ ਅੰਗੂਰਾਂ ਨੂੰ ਨਾ ਚੁੱਕੀਂ, ਤੂੰ ਉਨ੍ਹਾਂ ਨੂੰ ਕੰਗਾਲ ਅਤੇ ਪਰਦੇਸੀਆਂ ਲਈ ਛੱਡ ਦੇਵੀਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
וְכַרְמְךָ֙ לֹ֣א תְעוֹלֵ֔ל וּפֶ֥רֶט כַּרְמְךָ֖ לֹ֣א תְלַקֵּ֑ט לֶֽעָנִ֤י וְלַגֵּר֙ תַּעֲזֹ֣ב אֹתָ֔ם אֲנִ֖י יְהוָ֥ה אֱלֹהֵיכֶֽם׃
11 ੧੧ ਤੁਸੀਂ ਚੋਰੀ ਨਾ ਕਰਨਾ, ਨਾ ਛਲ ਕਰਨਾ ਅਤੇ ਨਾ ਆਪਸ ਵਿੱਚ ਝੂਠ ਬੋਲਣਾ।
לֹ֖א תִּגְנֹ֑בוּ וְלֹא־תְכַחֲשׁ֥וּ וְלֹֽא־תְשַׁקְּר֖וּ אִ֥ישׁ בַּעֲמִיתֽוֹ׃
12 ੧੨ ਤੁਸੀਂ ਮੇਰਾ ਨਾਮ ਲੈ ਕੇ ਝੂਠੀ ਸਹੁੰ ਨਾ ਚੁੱਕਣਾ ਅਤੇ ਨਾ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਕਰਨਾ। ਮੈਂ ਯਹੋਵਾਹ ਹਾਂ।
וְלֹֽא־תִשָּׁבְע֥וּ בִשְׁמִ֖י לַשָּׁ֑קֶר וְחִלַּלְתָּ֛ אֶת־שֵׁ֥ם אֱלֹהֶ֖יךָ אֲנִ֥י יְהוָֽה׃
13 ੧੩ ਤੂੰ ਆਪਣੇ ਗੁਆਂਢੀ ਨਾਲ ਛੱਲ ਨਾ ਕਰੀਂ ਅਤੇ ਨਾ ਹੀ ਉਸ ਨੂੰ ਲੁੱਟੀਂ। ਮਜ਼ਦੂਰ ਦੀ ਮਜ਼ਦੂਰੀ ਤੇਰੇ ਕੋਲ ਸਾਰੀ ਰਾਤ ਸਵੇਰੇ ਤੱਕ ਨਾ ਰਹੇ।
לֹֽא־תַעֲשֹׁ֥ק אֶת־רֵֽעֲךָ֖ וְלֹ֣א תִגְזֹ֑ל לֹֽא־תָלִ֞ין פְּעֻלַּ֥ת שָׂכִ֛יר אִתְּךָ֖ עַד־בֹּֽקֶר׃
14 ੧੪ ਤੂੰ ਬਹਿਰੇ ਨੂੰ ਗਾਲਾਂ ਨਾ ਕੱਢੀ ਅਤੇ ਨਾ ਅੰਨ੍ਹੇ ਨੂੰ ਠੋਕਰ ਖਿਲਾਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ। ਮੈਂ ਯਹੋਵਾਹ ਹਾਂ।
לֹא־תְקַלֵּ֣ל חֵרֵ֔שׁ וְלִפְנֵ֣י עִוֵּ֔ר לֹ֥א תִתֵּ֖ן מִכְשֹׁ֑ל וְיָרֵ֥אתָ מֵּאֱלֹהֶ֖יךָ אֲנִ֥י יְהוָֽה׃
15 ੧੫ ਤੁਸੀਂ ਨਿਆਂ ਵਿੱਚ ਕੋਈ ਅਨਿਆਂ ਨਾ ਕਰਨਾ ਅਤੇ ਨਾ ਕੰਗਾਲ ਨਾਲ ਪੱਖਪਾਤ ਕਰੀਂ ਅਤੇ ਨਾ ਹੀ ਵੱਡੇ ਲੋਕਾਂ ਦਾ ਲਿਹਾਜ਼ ਕਰੀਂ, ਪਰ ਤੂੰ ਸਚਿਆਈ ਨਾਲ ਆਪਣੇ ਗੁਆਂਢੀ ਦਾ ਨਿਆਂ ਕਰੀਂ।
לֹא־תַעֲשׂ֥וּ עָ֙וֶל֙ בַּמִּשְׁפָּ֔ט לֹא־תִשָּׂ֣א פְנֵי־דָ֔ל וְלֹ֥א תֶהְדַּ֖ר פְּנֵ֣י גָד֑וֹל בְּצֶ֖דֶק תִּשְׁפֹּ֥ט עֲמִיתֶֽךָ׃
16 ੧੬ ਤੂੰ ਆਪਣੇ ਲੋਕਾਂ ਵਿੱਚ ਚੁਗਲਖ਼ੋਰੀ ਕਰਦਾ ਹੋਇਆ ਨਾ ਫਿਰੀਂ। ਤੂੰ ਆਪਣੇ ਗੁਆਂਢੀ ਦਾ ਖੂਨ ਵਹਾਉਣ ਦੀ ਯੋਜਨਾ ਨਾ ਬਣਾਵੀਂ। ਮੈਂ ਯਹੋਵਾਹ ਹਾਂ।
לֹא־תֵלֵ֤ךְ רָכִיל֙ בְּעַמֶּ֔יךָ לֹ֥א תַעֲמֹ֖ד עַל־דַּ֣ם רֵעֶ֑ךָ אֲנִ֖י יְהוָֽה׃
17 ੧੭ ਤੂੰ ਆਪਣੇ ਮਨ ਵਿੱਚ ਆਪਣੇ ਭਰਾ ਨਾਲ ਵੈਰ ਨਾ ਰੱਖੀਂ। ਤੂੰ ਜ਼ਰੂਰ ਹੀ ਆਪਣੇ ਗੁਆਂਢੀ ਦੀ ਤਾੜਨਾ ਕਰੀਂ, ਨਹੀਂ ਤਾਂ ਉਸ ਦਾ ਦੋਸ਼ ਤੇਰੇ ਜੁੰਮੇ ਹੋਵੇਗਾ।
לֹֽא־תִשְׂנָ֥א אֶת־אָחִ֖יךָ בִּלְבָבֶ֑ךָ הוֹכֵ֤חַ תּוֹכִ֙יחַ֙ אֶת־עֲמִיתֶ֔ךָ וְלֹא־תִשָּׂ֥א עָלָ֖יו חֵֽטְא׃
18 ੧੮ ਤੂੰ ਬਦਲਾ ਨਾ ਲਵੀਂ, ਨਾ ਹੀ ਆਪਣੇ ਲੋਕਾਂ ਦੇ ਪਰਿਵਾਰਾਂ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।
לֹֽא־תִקֹּ֤ם וְלֹֽא־תִטֹּר֙ אֶת־בְּנֵ֣י עַמֶּ֔ךָ וְאָֽהַבְתָּ֥ לְרֵעֲךָ֖ כָּמ֑וֹךָ אֲנִ֖י יְהוָֽה׃
19 ੧੯ ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ। ਤੂੰ ਆਪਣੇ ਪਸ਼ੂਆਂ ਨੂੰ ਕਿਸੇ ਵੱਖਰੀ ਪ੍ਰਜਾਤੀ ਦੇ ਪਸ਼ੂਆਂ ਨਾਲ ਨਾ ਮਿਲਾਵੀਂ। ਤੂੰ ਆਪਣੇ ਖੇਤ ਵਿੱਚ ਦੋ ਪ੍ਰਕਾਰ ਦਾ ਬੀਜ ਨਾ ਬੀਜੀਂ ਅਤੇ ਕਤਾਨ ਅਤੇ ਉੱਨ ਦਾ ਬਣਿਆ ਹੋਇਆ ਕੱਪੜਾ ਨਾ ਪਾਵੀਂ।
אֶֽת־חֻקֹּתַי֮ תִּשְׁמֹרוּ֒ בְּהֶמְתְּךָ֙ לֹא־תַרְבִּ֣יעַ כִּלְאַ֔יִם שָׂדְךָ֖ לֹא־תִזְרַ֣ע כִּלְאָ֑יִם וּבֶ֤גֶד כִּלְאַ֙יִם֙ שַֽׁעַטְנֵ֔ז לֹ֥א יַעֲלֶ֖ה עָלֶֽיךָ׃ פ
20 ੨੦ ਫੇਰ ਕੋਈ ਇਸਤਰੀ ਜੋ ਦਾਸੀ ਹੋਵੇ ਅਤੇ ਉਸ ਦੀ ਮੰਗਣੀ ਕਿਸੇ ਪੁਰਖ ਨਾਲ ਹੋ ਗਈ ਹੋਵੇ, ਪਰ ਉਹ ਨਾ ਤਾਂ ਛੱਡੀ ਗਈ ਅਤੇ ਨਾ ਹੀ ਅਜ਼ਾਦ ਕੀਤੀ ਗਈ ਹੋਵੇ, ਤਾਂ ਜੇਕਰ ਕੋਈ ਉਸ ਦੇ ਨਾਲ ਸੰਗ ਕਰੇ ਤਾਂ ਉਨ੍ਹਾਂ ਨੂੰ ਬੈਤਾਂ ਨਾਲ ਮਾਰਿਆ ਜਾਵੇ ਪਰ ਉਨ੍ਹਾਂ ਨੂੰ ਜਾਨ ਤੋਂ ਨਾ ਮਾਰਿਆ ਜਾਵੇ, ਕਿਉਂ ਜੋ ਉਹ ਅਜ਼ਾਦ ਨਹੀਂ ਸੀ।
וְ֠אִישׁ כִּֽי־יִשְׁכַּ֨ב אֶת־אִשָּׁ֜ה שִׁכְבַת־זֶ֗רַע וְהִ֤וא שִׁפְחָה֙ נֶחֱרֶ֣פֶת לְאִ֔ישׁ וְהָפְדֵּה֙ לֹ֣א נִפְדָּ֔תָה א֥וֹ חֻפְשָׁ֖ה לֹ֣א נִתַּן־לָ֑הּ בִּקֹּ֧רֶת תִּהְיֶ֛ה לֹ֥א יוּמְת֖וּ כִּי־לֹ֥א חֻפָּֽשָׁה׃
21 ੨੧ ਉਹ ਪੁਰਖ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਇੱਕ ਭੇਡੂ ਦੋਸ਼ ਬਲੀ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਲੈ ਆਵੇ,
וְהֵבִ֤יא אֶת־אֲשָׁמוֹ֙ לַֽיהוָ֔ה אֶל־פֶּ֖תַח אֹ֣הֶל מוֹעֵ֑ד אֵ֖יל אָשָֽׁם׃
22 ੨੨ ਅਤੇ ਜਾਜਕ ਉਸ ਪਾਪ ਦੇ ਕਾਰਨ ਜੋ ਉਸ ਨੇ ਕੀਤਾ ਹੈ, ਦੋਸ਼ ਬਲੀ ਦੀ ਭੇਟ ਦੇ ਭੇਡੂ ਨੂੰ ਲੈ ਕੇ ਯਹੋਵਾਹ ਦੇ ਅੱਗੇ ਉਸ ਦੇ ਲਈ ਪ੍ਰਾਸਚਿਤ ਕਰੇ, ਤਦ ਉਹ ਪਾਪ ਜੋ ਉਸ ਨੇ ਕੀਤਾ ਹੈ, ਉਸ ਨੂੰ ਮਾਫ਼ ਕੀਤਾ ਜਾਵੇਗਾ।
וְכִפֶּר֩ עָלָ֨יו הַכֹּהֵ֜ן בְּאֵ֤יל הָֽאָשָׁם֙ לִפְנֵ֣י יְהוָ֔ה עַל־חַטָּאת֖וֹ אֲשֶׁ֣ר חָטָ֑א וְנִסְלַ֣ח ל֔וֹ מֵחַטָּאת֖וֹ אֲשֶׁ֥ר חָטָֽא׃ פ
23 ੨੩ ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਅਤੇ ਭਾਂਤ-ਭਾਂਤ ਦੇ ਫਲਾਂ ਦੇ ਰੁੱਖ ਖਾਣ ਦੇ ਲਈ ਲਗਾਓ ਤਾਂ ਤਿੰਨ ਸਾਲ ਤੱਕ ਉਨ੍ਹਾਂ ਦੇ ਫਲਾਂ ਨੂੰ ਅਸੁੰਨਤੀ ਸਮਝਣਾ, ਉਹ ਖਾਧੇ ਨਾ ਜਾਣ।
וְכִי־תָבֹ֣אוּ אֶל־הָאָ֗רֶץ וּנְטַעְתֶּם֙ כָּל־עֵ֣ץ מַאֲכָ֔ל וַעֲרַלְתֶּ֥ם עָרְלָת֖וֹ אֶת־פִּרְי֑וֹ שָׁלֹ֣שׁ שָׁנִ֗ים יִהְיֶ֥ה לָכֶ֛ם עֲרֵלִ֖ים לֹ֥א יֵאָכֵֽל׃
24 ੨੪ ਪਰ ਚੌਥੇ ਸਾਲ ਵਿੱਚ ਉਨ੍ਹਾਂ ਦਾ ਸਾਰਾ ਫਲ ਯਹੋਵਾਹ ਦੀ ਉਸਤਤ ਕਰਨ ਲਈ ਪਵਿੱਤਰ ਠਹਿਰੇ।
וּבַשָּׁנָה֙ הָרְבִיעִ֔ת יִהְיֶ֖ה כָּל־פִּרְי֑וֹ קֹ֥דֶשׁ הִלּוּלִ֖ים לַיהוָֽה׃
25 ੨੫ ਪੰਜਵੇਂ ਸਾਲ ਵਿੱਚ ਤੁਸੀਂ ਉਨ੍ਹਾਂ ਦੇ ਫਲ ਖਾਣਾ ਤਾਂ ਜੋ ਤੁਹਾਨੂੰ ਉਨ੍ਹਾਂ ਤੋਂ ਬਹੁਤ ਫਲ ਮਿਲੇ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
וּבַשָּׁנָ֣ה הַחֲמִישִׁ֗ת תֹּֽאכְלוּ֙ אֶת־פִּרְי֔וֹ לְהוֹסִ֥יף לָכֶ֖ם תְּבוּאָת֑וֹ אֲנִ֖י יְהוָ֥ה אֱלֹהֵיכֶֽם׃
26 ੨੬ ਤੁਸੀਂ ਲਹੂ ਦੇ ਸਮੇਤ ਮਾਸ ਨੂੰ ਨਾ ਖਾਣਾ, ਨਾ ਤੁਸੀਂ ਜਾਦੂ-ਟੋਹਣੇ ਕਰਨਾ ਅਤੇ ਨਾ ਹੀ ਮਹੂਰਤ ਵੇਖਣਾ।
לֹ֥א תֹאכְל֖וּ עַל־הַדָּ֑ם לֹ֥א תְנַחֲשׁ֖וּ וְלֹ֥א תְעוֹנֵֽנוּ׃
27 ੨੭ ਤੁਸੀਂ ਆਪਣੇ ਸਿਰ ਦੇ ਸਿਰਿਆਂ ਨੂੰ ਨਾ ਮੁਨਾਉਣਾ, ਨਾ ਹੀ ਆਪਣੀ ਦਾੜ੍ਹੀ ਦੇ ਸਿਰਿਆਂ ਨੂੰ ਵਿਗਾੜਨਾ।
לֹ֣א תַקִּ֔פוּ פְּאַ֖ת רֹאשְׁכֶ֑ם וְלֹ֣א תַשְׁחִ֔ית אֵ֖ת פְּאַ֥ת זְקָנֶֽךָ׃
28 ੨੮ ਤੁਸੀਂ ਮੁਰਦਿਆਂ ਦੇ ਕਾਰਨ ਆਪਣੇ ਸਰੀਰਾਂ ਨੂੰ ਨਾ ਚੀਰਨਾ, ਨਾ ਆਪਣੇ ਉੱਤੇ ਨਿਸ਼ਾਨੀਆਂ ਬਣਵਾਉਣਾ। ਮੈਂ ਯਹੋਵਾਹ ਹਾਂ।
וְשֶׂ֣רֶט לָנֶ֗פֶשׁ לֹ֤א תִתְּנוּ֙ בִּבְשַׂרְכֶ֔ם וּכְתֹ֣בֶת קַֽעֲקַ֔ע לֹ֥א תִתְּנ֖וּ בָּכֶ֑ם אֲנִ֖י יְהוָֽה׃
29 ੨੯ ਤੂੰ ਆਪਣੀ ਧੀ ਨੂੰ ਵੇਸਵਾ ਬਣਾ ਕੇ ਉਸ ਨੂੰ ਭਰਿਸ਼ਟ ਨਾ ਕਰਨਾ, ਅਜਿਹਾ ਨਾ ਹੋਵੇ ਕਿ ਧਰਤੀ ਵੇਸਵਾਵ੍ਰਤੀ ਵਿੱਚ ਡਿੱਗੇ ਅਤੇ ਦੇਸ ਦੁਸ਼ਟਤਾ ਨਾਲ ਭਰ ਜਾਵੇ।
אַל־תְּחַלֵּ֥ל אֶֽת־בִּתְּךָ֖ לְהַזְנוֹתָ֑הּ וְלֹא־תִזְנֶ֣ה הָאָ֔רֶץ וּמָלְאָ֥ה הָאָ֖רֶץ זִמָּֽה׃
30 ੩੦ ਤੁਸੀਂ ਮੇਰੇ ਸਬਤਾਂ ਨੂੰ ਮੰਨਣਾ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰਨਾ। ਮੈਂ ਯਹੋਵਾਹ ਹਾਂ।
אֶת־שַׁבְּתֹתַ֣י תִּשְׁמֹ֔רוּ וּמִקְדָּשִׁ֖י תִּירָ֑אוּ אֲנִ֖י יְהוָֽה׃
31 ੩੧ ਤੁਸੀਂ ਝਾੜਾ-ਫੂਕੀ ਕਰਨ ਵਾਲਿਆਂ ਅਤੇ ਭੂਤ ਕੱਢਣ ਵਾਲਿਆਂ ਵੱਲ ਨਾ ਮੁੜਨਾ ਅਤੇ ਉਨ੍ਹਾਂ ਦੇ ਪਿੱਛੇ ਲੱਗ ਕੇ ਭਰਿਸ਼ਟ ਨਾ ਹੋ ਜਾਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
אַל־תִּפְנ֤וּ אֶל־הָאֹבֹת֙ וְאֶל־הַיִּדְּעֹנִ֔ים אַל־תְּבַקְשׁ֖וּ לְטָמְאָ֣ה בָהֶ֑ם אֲנִ֖י יְהוָ֥ה אֱלֹהֵיכֶֽם׃
32 ੩੨ ਤੁਸੀਂ ਧੌਲਿਆਂ ਵਾਲਿਆਂ ਦੇ ਅੱਗੇ ਉੱਠ ਕੇ ਖੜ੍ਹੇ ਹੋਣਾ ਅਤੇ ਬਜ਼ੁਰਗਾਂ ਦਾ ਆਦਰ ਕਰਨਾ ਅਤੇ ਆਪਣੇ ਪਰਮੇਸ਼ੁਰ ਤੋਂ ਡਰਨਾ। ਮੈਂ ਯਹੋਵਾਹ ਹਾਂ।
מִפְּנֵ֤י שֵׂיבָה֙ תָּק֔וּם וְהָדַרְתָּ֖ פְּנֵ֣י זָקֵ֑ן וְיָרֵ֥אתָ מֵּאֱלֹהֶ֖יךָ אֲנִ֥י יְהוָֽה׃ פ
33 ੩੩ ਜੇਕਰ ਕੋਈ ਪਰਦੇਸੀ ਤੁਹਾਡੇ ਦੇਸ ਵਿੱਚ ਆ ਕੇ ਤੁਹਾਡੇ ਨਾਲ ਵੱਸੇ, ਤਾਂ ਤੁਸੀਂ ਉਸ ਨੂੰ ਦੁੱਖ ਨਾ ਦੇਣਾ।
וְכִֽי־יָג֧וּר אִתְּךָ֛ גֵּ֖ר בְּאַרְצְכֶ֑ם לֹ֥א תוֹנ֖וּ אֹתֽוֹ׃
34 ੩੪ ਅਤੇ ਜੋ ਪਰਦੇਸੀ ਤੁਹਾਡੇ ਵਿਚਕਾਰ ਵੱਸੇ, ਉਹ ਤੁਹਾਡੇ ਲਈ ਆਪਣੇ ਲੋਕਾਂ ਵਰਗਾ ਹੋਵੇ ਅਤੇ ਤੁਸੀਂ ਉਸ ਨੂੰ ਆਪਣੇ ਜਿਹਾ ਪਿਆਰ ਕਰਿਓ ਕਿਉਂ ਜੋ ਤੁਸੀਂ ਵੀ ਮਿਸਰ ਦੇਸ ਵਿੱਚ ਪਰਦੇਸੀ ਸੀ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
כְּאֶזְרָ֣ח מִכֶּם֩ יִהְיֶ֨ה לָכֶ֜ם הַגֵּ֣ר ׀ הַגָּ֣ר אִתְּכֶ֗ם וְאָהַבְתָּ֥ לוֹ֙ כָּמ֔וֹךָ כִּֽי־גֵרִ֥ים הֱיִיתֶ֖ם בְּאֶ֣רֶץ מִצְרָ֑יִם אֲנִ֖י יְהוָ֥ה אֱלֹהֵיכֶֽם׃
35 ੩੫ ਤੁਸੀਂ ਨਿਆਂ ਕਰਨ ਵਿੱਚ, ਨਾਪਣ ਵਿੱਚ, ਤੋਲਣ ਵਿੱਚ ਜਾਂ ਮਿਣਨ ਵਿੱਚ ਧੋਖਾ ਨਾ ਕਰਨਾ।
לֹא־תַעֲשׂ֥וּ עָ֖וֶל בַּמִּשְׁפָּ֑ט בַּמִּדָּ֕ה בַּמִּשְׁקָ֖ל וּבַמְּשׂוּרָֽה׃
36 ੩੬ ਸੱਚੀ ਤੱਕੜੀ, ਸੱਚੇ ਵੱਟੇ, ਸੱਚਾ ਟੋਪਾ ਅਤੇ ਸੱਚਾ ਕੁੱਪਾ ਤੁਹਾਡੇ ਕੋਲ ਹੋਵੇ। ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਹਾਂ।
מֹ֧אזְנֵי צֶ֣דֶק אַבְנֵי־צֶ֗דֶק אֵ֥יפַת צֶ֛דֶק וְהִ֥ין צֶ֖דֶק יִהְיֶ֣ה לָכֶ֑ם אֲנִי֙ יְהוָ֣ה אֱלֹֽהֵיכֶ֔ם אֲשֶׁר־הוֹצֵ֥אתִי אֶתְכֶ֖ם מֵאֶ֥רֶץ מִצְרָֽיִם׃
37 ੩੭ ਇਸ ਲਈ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਸਾਰੇ ਨਿਯਮਾਂ ਨੂੰ ਮੰਨਣਾ ਅਤੇ ਪੂਰਾ ਕਰਨਾ। ਮੈਂ ਯਹੋਵਾਹ ਹਾਂ।
וּשְׁמַרְתֶּ֤ם אֶת־כָּל ־חֻקֹּתַי֙ וְאֶת־כָּל־ מִשְׁפָּטַ֔י וַעֲשִׂיתֶ֖ם אֹתָ֑ם אֲנִ֖י יְהוָֽה׃ פ

< ਲੇਵੀਆਂ ਦੀ ਪੋਥੀ 19 >