< ਲੇਵੀਆਂ ਦੀ ਪੋਥੀ 19 >
1 ੧ ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
Locutus est Dominus ad Moysen, dicens:
2 ੨ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ, ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਪਵਿੱਤਰ ਹਾਂ।
Loquere ad omnem coetum filiorum Israel, et dices ad eos: Sancti estote, quia ego sanctus sum, Dominus Deus vester.
3 ੩ ਤੁਸੀਂ ਆਪਣੇ-ਆਪਣੇ ਮਾਤਾ ਅਤੇ ਪਿਤਾ ਦਾ ਆਦਰ ਕਰਨਾ। ਤੁਸੀਂ ਮੇਰੇ ਸਬਤਾਂ ਨੂੰ ਮੰਨਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
Unusquisque patrem suum, et matrem suam timeat. Sabbata mea custodite. Ego Dominus Deus vester.
4 ੪ ਤੁਸੀਂ ਮੂਰਤਾਂ ਵੱਲ ਨਾ ਮੁੜਨਾ ਅਤੇ ਨਾ ਹੀ ਆਪਣੇ ਲਈ ਮੂਰਤਾਂ ਢਾਲ਼ ਕੇ ਬਣਾਉਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
Nolite converti ad idola, nec deos conflatiles faciatis vobis. Ego Dominus Deus vester.
5 ੫ ਜਦ ਤੁਸੀਂ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਓ, ਤਾਂ ਤੁਸੀਂ ਅਜਿਹੀ ਭੇਟ ਚੜ੍ਹਾਉਣਾ ਜਿਸ ਨੂੰ ਮੈਂ ਸਵੀਕਾਰ ਕਰਾਂ।
Si immolaveritis hostiam pacificorum Domino ut sit placabilis,
6 ੬ ਜਿਸ ਦਿਨ ਤੁਸੀਂ ਬਲੀ ਚੜ੍ਹਾਓ, ਉਸ ਦਾ ਮਾਸ ਉਸੇ ਦਿਨ ਅਤੇ ਦੂਜੇ ਦਿਨ ਵੀ ਖਾਓ ਪਰ ਜੋ ਕੁਝ ਤੀਜੇ ਦਿਨ ਤੱਕ ਬਚਿਆ ਰਹੇ, ਉਹ ਅੱਗ ਵਿੱਚ ਸਾੜਿਆ ਜਾਵੇ।
eo die quo fuerit immolata, comedetis eam, et die altero: quidquid autem residuum fuerit in diem tertium, igne comburetis.
7 ੭ ਜੇਕਰ ਉਸ ਵਿੱਚੋਂ ਕੁਝ ਤੀਜੇ ਦਿਨ ਵੀ ਖਾਧਾ ਜਾਵੇ ਤਾਂ ਉਹ ਘਿਣਾਉਣਾ ਹੈ ਅਤੇ ਸਵੀਕਾਰ ਨਹੀਂ ਕੀਤਾ ਜਾਵੇਗਾ।
Si quis post biduum comederit ex ea, profanus erit, et impietatis reus:
8 ੮ ਇਸ ਲਈ ਜਿਹੜਾ ਉਸ ਨੂੰ ਖਾਵੇ, ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇਗਾ, ਕਿਉਂ ਜੋ ਉਸ ਨੇ ਯਹੋਵਾਹ ਦੀ ਪਵਿੱਤਰ ਵਸਤੂ ਨੂੰ ਭਰਿਸ਼ਟ ਕੀਤਾ ਹੈ, ਅਤੇ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
portabitque iniquitatem suam, quia sanctum Domini polluit, et peribit anima illa de populo suo.
9 ੯ ਫੇਰ ਜਦ ਤੁਸੀਂ ਆਪਣੇ ਦੇਸ ਦੇ ਖੇਤਾਂ ਦੀ ਵਾਢੀ ਕਰੋ ਤਾਂ ਆਪਣੇ ਖੇਤਾਂ ਦੀਆਂ ਨੁੱਕਰਾਂ ਤੱਕ ਪੂਰੀ ਫ਼ਸਲ ਨਾ ਵੱਢਣਾ ਅਤੇ ਵਾਢੀ ਕੀਤੇ ਹੋਏ ਖੇਤ ਵਿੱਚ ਡਿੱਗੇ ਹੋਏ ਸਿੱਟਿਆਂ ਨੂੰ ਨਾ ਚੁੱਗਣਾ।
Cumque messueris segetes terrae tuae, non tondebis usque ad solum superficiem terrae: nec remanentes spicas colliges.
10 ੧੦ ਅਤੇ ਤੂੰ ਆਪਣੇ ਦਾਖਾਂ ਦੇ ਬਾਗ਼ਾਂ ਦਾ ਹਰੇਕ ਦਾਣਾ ਨਾ ਤੋੜੀਂ, ਅਤੇ ਆਪਣੇ ਦਾਖਾਂ ਦੇ ਬਾਗ਼ਾਂ ਵਿੱਚ ਡਿੱਗੇ ਹੋਏ ਅੰਗੂਰਾਂ ਨੂੰ ਨਾ ਚੁੱਕੀਂ, ਤੂੰ ਉਨ੍ਹਾਂ ਨੂੰ ਕੰਗਾਲ ਅਤੇ ਪਰਦੇਸੀਆਂ ਲਈ ਛੱਡ ਦੇਵੀਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
Neque in vinea tua racemos et grana decidentia congregabis, sed pauperibus et peregrinis carpenda dimittes. ego Dominus Deus vester.
11 ੧੧ ਤੁਸੀਂ ਚੋਰੀ ਨਾ ਕਰਨਾ, ਨਾ ਛਲ ਕਰਨਾ ਅਤੇ ਨਾ ਆਪਸ ਵਿੱਚ ਝੂਠ ਬੋਲਣਾ।
Non facietis furtum. Non mentiemini, nec decipiet unusquisque proximum suum.
12 ੧੨ ਤੁਸੀਂ ਮੇਰਾ ਨਾਮ ਲੈ ਕੇ ਝੂਠੀ ਸਹੁੰ ਨਾ ਚੁੱਕਣਾ ਅਤੇ ਨਾ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਕਰਨਾ। ਮੈਂ ਯਹੋਵਾਹ ਹਾਂ।
Non periurabis in nomine meo, nec pollues nomen Dei tui. ego Dominus.
13 ੧੩ ਤੂੰ ਆਪਣੇ ਗੁਆਂਢੀ ਨਾਲ ਛੱਲ ਨਾ ਕਰੀਂ ਅਤੇ ਨਾ ਹੀ ਉਸ ਨੂੰ ਲੁੱਟੀਂ। ਮਜ਼ਦੂਰ ਦੀ ਮਜ਼ਦੂਰੀ ਤੇਰੇ ਕੋਲ ਸਾਰੀ ਰਾਤ ਸਵੇਰੇ ਤੱਕ ਨਾ ਰਹੇ।
Non facies calumniam proximo tuo, nec vi opprimes eum. Non morabitur opus mercenarii tui apud te usque mane.
14 ੧੪ ਤੂੰ ਬਹਿਰੇ ਨੂੰ ਗਾਲਾਂ ਨਾ ਕੱਢੀ ਅਤੇ ਨਾ ਅੰਨ੍ਹੇ ਨੂੰ ਠੋਕਰ ਖਿਲਾਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ। ਮੈਂ ਯਹੋਵਾਹ ਹਾਂ।
Non maledices surdo, nec coram caeco pones offendiculum: sed timebis Dominum Deum tuum, quia ego sum Dominus.
15 ੧੫ ਤੁਸੀਂ ਨਿਆਂ ਵਿੱਚ ਕੋਈ ਅਨਿਆਂ ਨਾ ਕਰਨਾ ਅਤੇ ਨਾ ਕੰਗਾਲ ਨਾਲ ਪੱਖਪਾਤ ਕਰੀਂ ਅਤੇ ਨਾ ਹੀ ਵੱਡੇ ਲੋਕਾਂ ਦਾ ਲਿਹਾਜ਼ ਕਰੀਂ, ਪਰ ਤੂੰ ਸਚਿਆਈ ਨਾਲ ਆਪਣੇ ਗੁਆਂਢੀ ਦਾ ਨਿਆਂ ਕਰੀਂ।
Non facies quod iniquum est, nec iniuste iudicabis. Non consideres personam pauperis, nec honores vultum potentis. Iuste iudica proximo tuo.
16 ੧੬ ਤੂੰ ਆਪਣੇ ਲੋਕਾਂ ਵਿੱਚ ਚੁਗਲਖ਼ੋਰੀ ਕਰਦਾ ਹੋਇਆ ਨਾ ਫਿਰੀਂ। ਤੂੰ ਆਪਣੇ ਗੁਆਂਢੀ ਦਾ ਖੂਨ ਵਹਾਉਣ ਦੀ ਯੋਜਨਾ ਨਾ ਬਣਾਵੀਂ। ਮੈਂ ਯਹੋਵਾਹ ਹਾਂ।
Non eris criminator, nec susurro in populo. Non stabis contra sanguinem proximi tui. ego Dominus.
17 ੧੭ ਤੂੰ ਆਪਣੇ ਮਨ ਵਿੱਚ ਆਪਣੇ ਭਰਾ ਨਾਲ ਵੈਰ ਨਾ ਰੱਖੀਂ। ਤੂੰ ਜ਼ਰੂਰ ਹੀ ਆਪਣੇ ਗੁਆਂਢੀ ਦੀ ਤਾੜਨਾ ਕਰੀਂ, ਨਹੀਂ ਤਾਂ ਉਸ ਦਾ ਦੋਸ਼ ਤੇਰੇ ਜੁੰਮੇ ਹੋਵੇਗਾ।
Non oderis fratrem tuum in corde tuo, sed publice argue eum, ne habeas super illo peccatum.
18 ੧੮ ਤੂੰ ਬਦਲਾ ਨਾ ਲਵੀਂ, ਨਾ ਹੀ ਆਪਣੇ ਲੋਕਾਂ ਦੇ ਪਰਿਵਾਰਾਂ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।
Non quaeras ultionem, nec memor eris iniuriae civium tuorum. Diliges amicum tuum sicut teipsum. ego Dominus.
19 ੧੯ ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ। ਤੂੰ ਆਪਣੇ ਪਸ਼ੂਆਂ ਨੂੰ ਕਿਸੇ ਵੱਖਰੀ ਪ੍ਰਜਾਤੀ ਦੇ ਪਸ਼ੂਆਂ ਨਾਲ ਨਾ ਮਿਲਾਵੀਂ। ਤੂੰ ਆਪਣੇ ਖੇਤ ਵਿੱਚ ਦੋ ਪ੍ਰਕਾਰ ਦਾ ਬੀਜ ਨਾ ਬੀਜੀਂ ਅਤੇ ਕਤਾਨ ਅਤੇ ਉੱਨ ਦਾ ਬਣਿਆ ਹੋਇਆ ਕੱਪੜਾ ਨਾ ਪਾਵੀਂ।
Leges meas custodite. Iumentum tuum non facies coire cum alterius generis animantibus. Agrum tuum non seres diverso semine. Veste, quae ex duobus texta est, non indueris.
20 ੨੦ ਫੇਰ ਕੋਈ ਇਸਤਰੀ ਜੋ ਦਾਸੀ ਹੋਵੇ ਅਤੇ ਉਸ ਦੀ ਮੰਗਣੀ ਕਿਸੇ ਪੁਰਖ ਨਾਲ ਹੋ ਗਈ ਹੋਵੇ, ਪਰ ਉਹ ਨਾ ਤਾਂ ਛੱਡੀ ਗਈ ਅਤੇ ਨਾ ਹੀ ਅਜ਼ਾਦ ਕੀਤੀ ਗਈ ਹੋਵੇ, ਤਾਂ ਜੇਕਰ ਕੋਈ ਉਸ ਦੇ ਨਾਲ ਸੰਗ ਕਰੇ ਤਾਂ ਉਨ੍ਹਾਂ ਨੂੰ ਬੈਤਾਂ ਨਾਲ ਮਾਰਿਆ ਜਾਵੇ ਪਰ ਉਨ੍ਹਾਂ ਨੂੰ ਜਾਨ ਤੋਂ ਨਾ ਮਾਰਿਆ ਜਾਵੇ, ਕਿਉਂ ਜੋ ਉਹ ਅਜ਼ਾਦ ਨਹੀਂ ਸੀ।
Homo si dormierit cum muliere coitu seminis, quae sit ancilla etiam nobilis, et tamen pretio non redempta, nec libertate donata: vapulabunt ambo, et non morientur, quia non fuit libera.
21 ੨੧ ਉਹ ਪੁਰਖ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਇੱਕ ਭੇਡੂ ਦੋਸ਼ ਬਲੀ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਲੈ ਆਵੇ,
pro delicto autem suo offeret Domino ad ostium tabernaculi testimonii arietem:
22 ੨੨ ਅਤੇ ਜਾਜਕ ਉਸ ਪਾਪ ਦੇ ਕਾਰਨ ਜੋ ਉਸ ਨੇ ਕੀਤਾ ਹੈ, ਦੋਸ਼ ਬਲੀ ਦੀ ਭੇਟ ਦੇ ਭੇਡੂ ਨੂੰ ਲੈ ਕੇ ਯਹੋਵਾਹ ਦੇ ਅੱਗੇ ਉਸ ਦੇ ਲਈ ਪ੍ਰਾਸਚਿਤ ਕਰੇ, ਤਦ ਉਹ ਪਾਪ ਜੋ ਉਸ ਨੇ ਕੀਤਾ ਹੈ, ਉਸ ਨੂੰ ਮਾਫ਼ ਕੀਤਾ ਜਾਵੇਗਾ।
orabitque pro eo sacerdos, et pro peccato eius coram Domino, et repropitiabitur ei, dimitteturque peccatum.
23 ੨੩ ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਅਤੇ ਭਾਂਤ-ਭਾਂਤ ਦੇ ਫਲਾਂ ਦੇ ਰੁੱਖ ਖਾਣ ਦੇ ਲਈ ਲਗਾਓ ਤਾਂ ਤਿੰਨ ਸਾਲ ਤੱਕ ਉਨ੍ਹਾਂ ਦੇ ਫਲਾਂ ਨੂੰ ਅਸੁੰਨਤੀ ਸਮਝਣਾ, ਉਹ ਖਾਧੇ ਨਾ ਜਾਣ।
Quando ingressi fueritis terram, et plantaveritis in ea ligna pomifera, auferetis praeputia eorum: poma, quae germinant, immunda erunt vobis, nec edetis ex eis.
24 ੨੪ ਪਰ ਚੌਥੇ ਸਾਲ ਵਿੱਚ ਉਨ੍ਹਾਂ ਦਾ ਸਾਰਾ ਫਲ ਯਹੋਵਾਹ ਦੀ ਉਸਤਤ ਕਰਨ ਲਈ ਪਵਿੱਤਰ ਠਹਿਰੇ।
Quarto autem anno omnis fructus eorum sanctificabitur laudabilis Domino.
25 ੨੫ ਪੰਜਵੇਂ ਸਾਲ ਵਿੱਚ ਤੁਸੀਂ ਉਨ੍ਹਾਂ ਦੇ ਫਲ ਖਾਣਾ ਤਾਂ ਜੋ ਤੁਹਾਨੂੰ ਉਨ੍ਹਾਂ ਤੋਂ ਬਹੁਤ ਫਲ ਮਿਲੇ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
Quinto autem anno comedetis fructus, congregantes poma quae proferunt. ego Dominus Deus vester.
26 ੨੬ ਤੁਸੀਂ ਲਹੂ ਦੇ ਸਮੇਤ ਮਾਸ ਨੂੰ ਨਾ ਖਾਣਾ, ਨਾ ਤੁਸੀਂ ਜਾਦੂ-ਟੋਹਣੇ ਕਰਨਾ ਅਤੇ ਨਾ ਹੀ ਮਹੂਰਤ ਵੇਖਣਾ।
Non comedetis cum sanguine. Non augurabimini, nec observabitis somnia.
27 ੨੭ ਤੁਸੀਂ ਆਪਣੇ ਸਿਰ ਦੇ ਸਿਰਿਆਂ ਨੂੰ ਨਾ ਮੁਨਾਉਣਾ, ਨਾ ਹੀ ਆਪਣੀ ਦਾੜ੍ਹੀ ਦੇ ਸਿਰਿਆਂ ਨੂੰ ਵਿਗਾੜਨਾ।
Neque in rotundum attondebitis comam: nec radetis barbam.
28 ੨੮ ਤੁਸੀਂ ਮੁਰਦਿਆਂ ਦੇ ਕਾਰਨ ਆਪਣੇ ਸਰੀਰਾਂ ਨੂੰ ਨਾ ਚੀਰਨਾ, ਨਾ ਆਪਣੇ ਉੱਤੇ ਨਿਸ਼ਾਨੀਆਂ ਬਣਵਾਉਣਾ। ਮੈਂ ਯਹੋਵਾਹ ਹਾਂ।
Et super mortuo non incidetis carnem vestram, neque figuras aliquas, aut stigmata facietis vobis. ego Dominus.
29 ੨੯ ਤੂੰ ਆਪਣੀ ਧੀ ਨੂੰ ਵੇਸਵਾ ਬਣਾ ਕੇ ਉਸ ਨੂੰ ਭਰਿਸ਼ਟ ਨਾ ਕਰਨਾ, ਅਜਿਹਾ ਨਾ ਹੋਵੇ ਕਿ ਧਰਤੀ ਵੇਸਵਾਵ੍ਰਤੀ ਵਿੱਚ ਡਿੱਗੇ ਅਤੇ ਦੇਸ ਦੁਸ਼ਟਤਾ ਨਾਲ ਭਰ ਜਾਵੇ।
Ne prostituas filiam tuam, ne contaminetur terra, et impleatur piaculo.
30 ੩੦ ਤੁਸੀਂ ਮੇਰੇ ਸਬਤਾਂ ਨੂੰ ਮੰਨਣਾ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰਨਾ। ਮੈਂ ਯਹੋਵਾਹ ਹਾਂ।
Sabbata mea custodite, et Sanctuarium meum metuite. ego Dominus.
31 ੩੧ ਤੁਸੀਂ ਝਾੜਾ-ਫੂਕੀ ਕਰਨ ਵਾਲਿਆਂ ਅਤੇ ਭੂਤ ਕੱਢਣ ਵਾਲਿਆਂ ਵੱਲ ਨਾ ਮੁੜਨਾ ਅਤੇ ਉਨ੍ਹਾਂ ਦੇ ਪਿੱਛੇ ਲੱਗ ਕੇ ਭਰਿਸ਼ਟ ਨਾ ਹੋ ਜਾਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
Non declinetis ad magos, nec ab ariolis aliquid sciscitemini, ut polluamini per eos. ego Dominus Deus vester.
32 ੩੨ ਤੁਸੀਂ ਧੌਲਿਆਂ ਵਾਲਿਆਂ ਦੇ ਅੱਗੇ ਉੱਠ ਕੇ ਖੜ੍ਹੇ ਹੋਣਾ ਅਤੇ ਬਜ਼ੁਰਗਾਂ ਦਾ ਆਦਰ ਕਰਨਾ ਅਤੇ ਆਪਣੇ ਪਰਮੇਸ਼ੁਰ ਤੋਂ ਡਰਨਾ। ਮੈਂ ਯਹੋਵਾਹ ਹਾਂ।
Coram cano capite consurge, et honora personam senis: et time Dominum Deum tuum. ego sum Dominus.
33 ੩੩ ਜੇਕਰ ਕੋਈ ਪਰਦੇਸੀ ਤੁਹਾਡੇ ਦੇਸ ਵਿੱਚ ਆ ਕੇ ਤੁਹਾਡੇ ਨਾਲ ਵੱਸੇ, ਤਾਂ ਤੁਸੀਂ ਉਸ ਨੂੰ ਦੁੱਖ ਨਾ ਦੇਣਾ।
Si habitaverit advena in terra vestra, et moratus fuerit inter vos, non exprobretis ei:
34 ੩੪ ਅਤੇ ਜੋ ਪਰਦੇਸੀ ਤੁਹਾਡੇ ਵਿਚਕਾਰ ਵੱਸੇ, ਉਹ ਤੁਹਾਡੇ ਲਈ ਆਪਣੇ ਲੋਕਾਂ ਵਰਗਾ ਹੋਵੇ ਅਤੇ ਤੁਸੀਂ ਉਸ ਨੂੰ ਆਪਣੇ ਜਿਹਾ ਪਿਆਰ ਕਰਿਓ ਕਿਉਂ ਜੋ ਤੁਸੀਂ ਵੀ ਮਿਸਰ ਦੇਸ ਵਿੱਚ ਪਰਦੇਸੀ ਸੀ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
sed sit inter vos quasi indigena: et diligetis eum quasi vosmetipsos: fuistis enim et vos advenae in Terra Aegypti. ego Dominus Deus vester.
35 ੩੫ ਤੁਸੀਂ ਨਿਆਂ ਕਰਨ ਵਿੱਚ, ਨਾਪਣ ਵਿੱਚ, ਤੋਲਣ ਵਿੱਚ ਜਾਂ ਮਿਣਨ ਵਿੱਚ ਧੋਖਾ ਨਾ ਕਰਨਾ।
Nolite facere iniquum aliquid in iudicio, in regula, in pondere, in mensura.
36 ੩੬ ਸੱਚੀ ਤੱਕੜੀ, ਸੱਚੇ ਵੱਟੇ, ਸੱਚਾ ਟੋਪਾ ਅਤੇ ਸੱਚਾ ਕੁੱਪਾ ਤੁਹਾਡੇ ਕੋਲ ਹੋਵੇ। ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਹਾਂ।
Statera iusta, et aequa sint pondera, iustus modius, aequusque sextarius. ego Dominus Deus vester, qui eduxi vos de Terra Aegypti.
37 ੩੭ ਇਸ ਲਈ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਸਾਰੇ ਨਿਯਮਾਂ ਨੂੰ ਮੰਨਣਾ ਅਤੇ ਪੂਰਾ ਕਰਨਾ। ਮੈਂ ਯਹੋਵਾਹ ਹਾਂ।
Custodite omnia praecepta mea, et universa iudicia, et facite ea. ego Dominus.