< ਲੇਵੀਆਂ ਦੀ ਪੋਥੀ 2 >

1 ਜਦੋਂ ਕੋਈ ਯਹੋਵਾਹ ਦੇ ਅੱਗੇ ਮੈਦੇ ਦੀ ਭੇਟ ਚੜ੍ਹਾਵੇ ਤਾਂ ਉਸ ਦੀ ਭੇਟ ਸ਼ੁੱਧ ਆਟੇ ਦੀ ਹੋਵੇ ਅਤੇ ਉਹ ਉਸ ਦੇ ਉੱਤੇ ਤੇਲ ਪਾਵੇ ਅਤੇ ਉਸ ਦੇ ਉੱਤੇ ਲੁਬਾਨ ਰੱਖੇ।
ונפש כי תקריב קרבן מנחה ליהוה--סלת יהיה קרבנו ויצק עליה שמן ונתן עליה לבנה
2 ਉਹ ਉਸ ਨੂੰ ਹਾਰੂਨ ਦੇ ਪੁੱਤਰਾਂ ਦੇ ਕੋਲ ਜੋ ਜਾਜਕ ਹਨ ਲਿਆਵੇ ਅਤੇ ਉਹ ਮੈਦੇ, ਤੇਲ ਅਤੇ ਸਾਰੇ ਲੁਬਾਨ ਵਿੱਚੋਂ ਇੱਕ ਮੁੱਠ ਭਰ ਲਵੇ ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਉਸ ਦੀ ਯਾਦਗਾਰੀ ਲਈ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਕਰਕੇ ਸਾੜੇ।
והביאה אל בני אהרן הכהנים וקמץ משם מלא קמצו מסלתה ומשמנה על כל לבנתה והקטיר הכהן את אזכרתה המזבחה--אשה ריח ניחח ליהוה
3 ਅਤੇ ਮੈਦੇ ਦੀ ਭੇਟ ਵਿੱਚੋਂ ਜੋ ਬਚ ਜਾਵੇ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇ। ਇਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਵਿੱਚੋਂ ਅੱਤ ਪਵਿੱਤਰ ਹੈ।“
והנותרת מן המנחה--לאהרן ולבניו קדש קדשים מאשי יהוה
4 “ਜੇਕਰ ਤੂੰ ਤੰਦੂਰ ਵਿੱਚ ਪਕਾਏ ਹੋਏ ਮੈਦੇ ਦੀ ਭੇਟ ਦਾ ਚੜ੍ਹਾਵਾ ਲਿਆਵੇਂ ਤਾਂ ਉਹ ਤੇਲ ਨਾਲ ਗੁੰਨੇ ਹੋਏ ਮੈਦੇ ਦੀ ਪਤੀਰੀ ਰੋਟੀ ਜਾਂ ਤੇਲ ਨਾਲ ਚੋਪੜੀਆਂ ਹੋਈਆਂ ਮੱਠੀਆਂ ਦਾ ਹੋਵੇ।
וכי תקרב קרבן מנחה מאפה תנור--סלת חלות מצת בלולת בשמן ורקיקי מצות משחים בשמן
5 ਜੇਕਰ ਤੇਰਾ ਚੜ੍ਹਾਵਾ ਤਵੇ ਉੱਤੇ ਪਕਾਈ ਹੋਈ ਮੈਦੇ ਦੀ ਭੇਟ ਦਾ ਹੋਵੇ ਤਾਂ ਉਹ ਤੇਲ ਨਾਲ ਗੁੰਨੇ ਹੋਏ ਪਤੀਰੇ ਮੈਦੇ ਦਾ ਹੋਵੇ।
ואם מנחה על המחבת קרבנך--סלת בלולה בשמן מצה תהיה
6 ਤੂੰ ਉਸ ਨੂੰ ਟੁੱਕੜੇ-ਟੁੱਕੜੇ ਕਰਕੇ ਉਸ ਦੇ ਉੱਤੇ ਤੇਲ ਪਾਵੀਂ। ਇਹ ਇੱਕ ਮੈਦੇ ਦੀ ਭੇਟ ਹੈ।
פתות אתה פתים ויצקת עליה שמן מנחה הוא
7 ਅਤੇ ਜੇਕਰ ਤੇਰਾ ਚੜ੍ਹਾਵਾ ਕੜਾਹੀ ਵਿੱਚ ਪਕਾਏ ਹੋਏ ਮੈਦੇ ਦੀ ਭੇਟ ਦਾ ਹੋਵੇ ਤਾਂ ਉਹ ਤੇਲ ਨਾਲ ਗੁੰਨੇ ਹੋਏ ਮੈਦੇ ਦਾ ਹੋਵੇ।
ואם מנחת מרחשת קרבנך--סלת בשמן תעשה
8 ਤੂੰ ਇੰਨ੍ਹਾਂ ਵਸਤੂਆਂ ਦੀ ਬਣੀ ਹੋਈ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਲਿਆਵੀਂ ਅਤੇ ਜਦੋਂ ਉਹ ਜਾਜਕ ਦੇ ਕੋਲ ਲਿਆਈ ਜਾਵੇ ਤਾਂ ਉਹ ਉਸ ਨੂੰ ਜਗਵੇਦੀ ਦੇ ਕੋਲ ਲਿਆਵੇ।
והבאת את המנחה אשר יעשה מאלה--ליהוה והקריבה אל הכהן והגישה אל המזבח
9 ਅਤੇ ਜਾਜਕ ਉਸ ਦੀ ਯਾਦਗੀਰੀ ਲਈ ਮੈਦੇ ਦੀ ਭੇਟ ਤੋਂ ਕੁਝ ਲੈ ਕੇ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ।
והרים הכהן מן המנחה את אזכרתה והקטיר המזבחה--אשה ריח ניחח ליהוה
10 ੧੦ ਅਤੇ ਜੋ ਕੁਝ ਉਸ ਮੈਦੇ ਦੀ ਭੇਟ ਤੋਂ ਬਚ ਜਾਵੇ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇ, ਇਹ ਯਹੋਵਾਹ ਦੇ ਲਈ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤਰ ਹੈ।
והנותרת מן המנחה--לאהרן ולבניו קדש קדשים מאשי יהוה
11 ੧੧ “ਕੋਈ ਵੀ ਮੈਦੇ ਦੀ ਭੇਟ ਜੋ ਤੁਸੀਂ ਯਹੋਵਾਹ ਦੇ ਅੱਗੇ ਚੜ੍ਹਾਓ ਉਸ ਵਿੱਚ ਕੁਝ ਖ਼ਮੀਰ ਨਾ ਹੋਵੇ, ਤੁਸੀਂ ਯਹੋਵਾਹ ਦੇ ਲਈ ਕਿਸੇ ਅੱਗ ਦੀ ਭੇਟ ਵਿੱਚ ਖ਼ਮੀਰ ਅਤੇ ਸ਼ਹਿਦ ਨਾ ਸਾੜਿਓ।
כל המנחה אשר תקריבו ליהוה--לא תעשה חמץ כי כל שאר וכל דבש לא תקטירו ממנו אשה ליהוה
12 ੧੨ ਤੁਸੀਂ ਪਹਿਲੇ ਫ਼ਲਾਂ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਓ ਪਰ ਉਹ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੀ ਨਾ ਜਾਵੇ।
קרבן ראשית תקריבו אתם ליהוה ואל המזבח לא יעלו לריח ניחח
13 ੧੩ ਤੂੰ ਆਪਣੀ ਮੈਦੇ ਦੀ ਭੇਟ ਦੇ ਸਾਰੇ ਚੜ੍ਹਾਵਿਆਂ ਵਿੱਚ ਲੂਣ ਰਲਾਵੀਂ। ਤੂੰ ਆਪਣੀ ਮੈਦੇ ਦੀ ਭੇਟ ਵਿੱਚ ਆਪਣੇ ਪਰਮੇਸ਼ੁਰ ਦੇ ਨਾਲ ਬੰਨ੍ਹੇ ਹੋਵੇ ਨੇਮ ਦਾ ਲੂਣ ਨਾ ਘਟਾਵੀਂ ਅਤੇ ਆਪਣੀਆਂ ਸਾਰੀਆਂ ਭੇਟਾਂ ਨਾਲ ਲੂਣ ਚੜ੍ਹਾਵੀਂ।
וכל קרבן מנחתך במלח תמלח ולא תשבית מלח ברית אלהיך מעל מנחתך על כל קרבנך תקריב מלח
14 ੧੪ “ਜੇਕਰ ਤੂੰ ਆਪਣੀ ਉਪਜ ਦੇ ਪਹਿਲੇ ਫ਼ਲਾਂ ਵਿੱਚੋਂ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇਂ, ਤਾਂ ਤੂੰ ਮੈਦੇ ਦੀ ਭੇਟ ਵਿੱਚ ਆਪਣੇ ਪਹਿਲੇ ਫ਼ਲਾਂ ਦੇ ਦਾਣਿਆਂ ਦੇ ਹਰੇ ਸਿੱਟੇ ਅੱਗ ਨਾਲ ਭੁੰਨੇ ਹੋਏ ਅਰਥਾਤ ਮਸਲ ਦੇ ਕੱਢੇ ਹੋਏ ਦਾਣੇ ਚੜ੍ਹਾਵੀਂ।
ואם תקריב מנחת בכורים ליהוה--אביב קלוי באש גרש כרמל תקריב את מנחת בכוריך
15 ੧੫ ਤੂੰ ਉਸ ਤੇ ਤੇਲ ਪਾਵੀਂ ਅਤੇ ਉਸ ਉੱਤੇ ਲੁਬਾਨ ਰੱਖੀਂ, ਇਹ ਇੱਕ ਮੈਦੇ ਦੀ ਭੇਟ ਹੈ।
ונתת עליה שמן ושמת עליה לבנה מנחה הוא
16 ੧੬ ਅਤੇ ਜਾਜਕ ਉਸ ਦੀ ਯਾਦਗਿਰੀ ਲਈ ਉਸ ਦੇ ਕੱਢੇ ਹੋਏ ਦਾਣਿਆਂ ਵਿੱਚੋਂ ਅਤੇ ਤੇਲ ਵਿੱਚੋਂ ਕੁਝ ਲੈ ਕੇ ਉਸ ਦੇ ਸਾਰੇ ਲੁਬਾਨ ਸਮੇਤ ਸਾੜੇ। ਇਹ ਯਹੋਵਾਹ ਦੇ ਲਈ ਅੱਗ ਦੀ ਭੇਟ ਹੈ।
והקטיר הכהן את אזכרתה מגרשה ומשמנה על כל לבנתה--אשה ליהוה

< ਲੇਵੀਆਂ ਦੀ ਪੋਥੀ 2 >